ਤਾਜਾ ਖ਼ਬਰਾਂ


ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  47 minutes ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  1 day ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਰਜ਼ੀ ਵਿਆਹ ਕਰਕੇ ਠੱਗੀਆਂ ਮਾਰਨ ਵਾਲਾ ਗਰੋਹ ਸਰਗਰਮ

ਤਲਵੰਡੀ ਭਾਈ, 13 ਮਈ (ਕੁਲਜਿੰਦਰ ਸਿੰਘ ਗਿੱਲ)- ਇਸ ਖੇਤਰ ਅੰਦਰ ਫ਼ਰਜ਼ੀ ਵਿਆਹ ਕਰਕੇ ਪਰਿਵਾਰਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਾ ਗਰੋਹ ਸਰਗਰਮ ਹੈ ਅਤੇ ਉਕਤ ਗਰੋਹ ਦੀ ਸੂਚਨਾ ਪੁਲਿਸ ਕੋਲ ਵੀ ਪੁੱਜ ਗਈ ਹੈ | ਉਕਤ ਗਰੋਹ ਥਾਣਾ ਜ਼ੀਰਾ ਅਧੀਨ ਪੈਂਦੇ ਪਿੰਡ ਪੀਹੇਵਾਲਾ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ, ਜਦਕਿ ਉਕਤ ਗਰੋਹ ਦਾ ਸ਼ਿਕਾਰ ਬਣਨ ਵਾਲੇ ਪਰਿਵਾਰ ਹਰਿਆਣਾ ਨਾਲ ਸਬੰਧਿਤ ਹਨ | ਇਸੇ ਤਰ੍ਹਾਂ ਦੀ ਠੱਗੀ ਬੀਤੇ ਦਿਨ ਹਰਿਆਣਾ ਤੋਂ ਮੁੰਡਾ ਵਿਆਹੁਣ ਆਏ ਇਕ ਪਰਿਵਾਰ ਨਾਲ ਵੱਜੀ ਹੈ | ਉਕਤ ਗਰੋਹ ਦੇ ਸਰਗਨੇ ਨਾਲ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਬੋਸਲਾ ਨਿਵਾਸੀ ਅਤੇ ਜਾਟ ਭਾਈਚਾਰੇ ਨਾਲ ਸਬੰਧਿਤ ਨੌਜਵਾਨ ਗੁਰਦੇਵ ਸਿੰਘ ਦੇ ਪਰਿਵਾਰ ਦਾ ਹਰਿਆਣਾ ਦੀ ਹੀ ਇਕ ਵਿਚੋਲਣ ਔਰਤ ਰਾਹੀਂ ਸੰਪਰਕ ਹੋਇਆ ਸੀ ਅਤੇ ਵਿਆਹ ਲਈ ਲੜਕੀ ਦਾ ਪ੍ਰਬੰਧ ਕਰਨ ਵਾਸਤੇ ਢਾਈ ਲੱਖ ਰੁਪਏ ਵਿਚ ਗੱਲ ਤੈਅ ਹੋ ਗਈ ਸੀ, ਜਿਸ ਦੇ ਚੱਲਦਿਆਂ 11 ਮਈ ਨੂੰ ਲੜਕੇ ਪਰਿਵਾਰ ਨੂੰ ਤਲਵੰਡੀ ਭਾਈ ਵਿਖੇ ਸੱਦ ਲਿਆ ਗਿਆ ਤੇ ਇੱਥੋਂ ਪਿੰਡ ਪੀਹੇਵਾਲੀ ਲਿਜਾ ਕੇ ਇਕ ਘਰ ਅੰਦਰ ਲੜਕੇ-ਲੜਕੀ ਦੀ ਜੈ ਮਾਲਾ ਦੀ ਰਸਮ ਕਰਕੇ ਵਿਆਹ ਕਰ ਦਿੱਤਾ ਗਿਆ ਤੇ ਢਾਈ ਲੱਖ ਰੁਪਏ ਨਕਦ ਲੈ ਲਏ ਗਏ, ਜਿਸ ਪਿੱਛੋਂ ਗਰੋਹ ਦੇ ਸਰਗਨੇ ਨੇ ਆਪਣੇ ਇਕ ਹੋਰ ਸਾਥੀ ਨਾਲ ਵਿਆਹ ਵਾਲੀ ਲੜਕੀ ਨੂੰ ਆਪਣੀ ਕਾਰ ਵਿਚ ਬਿਠਾ ਲਿਆ ਅਤੇ ਨਾਲ ਹੀ ਲੜਕੇ ਵਾਲੀ ਧਿਰ ਨੂੰ ਕਿਹਾ ਅਸੀਂ ਵੀ ਤੁਹਾਡੇ ਨਾਲ ਚੱਲਦੇ ਹਾਂ ਤੇ ਤਲਵੰਡੀ ਭਾਈ ਤੋਂ ਲੜਕੀ ਲਈ ਕੁਝ ਸਾਮਾਨ ਖ਼ਰੀਦ ਕੇ ਤੁਹਾਨੂੰ ਉੱਥੋਂ ਵਿਦਾ ਕਰ ਦਿਆਂਗੇ, ਪ੍ਰੰਤੂ ਤਲਵੰਡੀ ਭਾਈ ਆ ਕੇ ਉਕਤ ਵਿਅਕਤੀ ਭਜਾ ਕੇ ਲੜਕੀ ਸਣੇ ਫ਼ਰਾਰ ਹੋ ਗਿਆ ਤਾਂ ਲੜਕੇ ਵਾਲਿਆਂ ਨੂੰ ਆਪਣੇ ਨਾਲ ਵੱਜੀ ਠੱਗੀ ਦਾ ਪਤਾ ਲੱਗਾ | ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਅਤੇ ਉਸ ਦੇ ਪਿਤਾ ਨੇ ਇਸ ਪੱਤਰਕਾਰ ਨੂੰ ਵਿਆਹ ਦੀ ਹੋਈ ਜੈ ਮਾਲਾ ਦੀ ਰਸਮ ਦੀਆਂ ਤਸਵੀਰਾਂ ਵਿਖਾਉਂਦਿਆਂ ਦੱਸਿਆ ਕਿ ਉਨ੍ਹਾਂ ਨੂੰ ਵਿਆਹ ਲਈ ਲੜਕੀ ਨਹੀਂ ਮਿਲ ਰਹੀ ਸੀ ਤੇ ਉਨ੍ਹਾਂ ਉਕਤ ਵਿਅਕਤੀ 'ਤੇ ਭਰੋਸਾ ਕਰਕੇ ਜੈਮਾਲਾ ਦੀ ਰਸਮ ਪਿੱਛੋਂ ਢਾਈ ਲੱਖ ਰੁਪਏ ਦੇ ਦਿੱਤੇ ਸਨ | ਇਸ ਮੌਕੇ ਉਕਤ ਰਿਸ਼ਤਾ ਕਰਵਾਉਣ ਵਾਲੀ ਵਿਚੋਲਣ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਹ ਉਕਤ ਵਿਅਕਤੀ ਘਰੋਂ ਹੀ ਇਹ ਹੋਰ ਲੜਕੀ ਵਿਆਹ ਕੇ ਲੈ ਗਏ ਸਨ ਤੇ ਉਕਤ ਲੜਕੀ ਕਰੀਬ 10 ਦਿਨ ਲੜਕੇ ਪਰਿਵਾਰ ਦੇ ਘਰੇ ਰਹੀ ਅਤੇ 10 ਦਿਨਾਂ ਬਾਅਦ ਕਿਸੇ ਨੌਜਵਾਨ ਨੂੰ ਲੜਕੀ ਦਾ ਭਰਾ ਬਣਾ ਕੇ ਲੜਕੇ ਦੇ ਘਰ ਭੇਜਿਆ ਤੇ ਲੜਕੀ ਨੂੰ ਮਿਲਣ ਲਈ ਪੇਕੇ ਘਰ ਲਿਆਉਣ ਦਾ ਕਹਿ ਕੇ ਨਾਲ ਲੈ ਆਇਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਮਿਲਣ ਆਈ ਉਕਤ ਲੜਕੀ ਨੂੰ ਅੱਜ ਵਾਪਸ ਲੈ ਕੇ ਜਾਣਾ ਸੀ ਤੇ ਉਨ੍ਹਾਂ ਦੇ ਫ਼ਰਾਰ ਹੋਣ ਸਮੇਂ ਉਕਤ ਲੜਕੀ ਮੌਜੂਦ ਸੀ | ਠੱਗੀ ਦਾ ਸ਼ਿਕਾਰ ਹੋਏ ਉਕਤ ਪਰਿਵਾਰ ਵਲੋਂ ਪਿੰਡ ਪੀਹੇਵਾਲੀ ਲਿਜਾ ਕੇ ਉਹ ਘਰ ਵੀ ਵਿਖਾਇਆ ਗਿਆ ਅਤੇ ਇਸ ਮੌਕੇ ਘਰ ਵਿਚ ਬੈਠੀਆਂ ਔਰਤਾਂ ਨੇ ਲੜਕੀ ਦਾ ਵਿਆਹ ਕੀਤੇ ਜਾਣ ਦੀ ਪੁਸ਼ਟੀ ਵੀ ਕੀਤੀ | ਇਸ ਮਾਮਲੇ ਸਬੰਧੀ ਹਰਿਆਣੇ ਤੋਂ ਆਏ ਲੜਕੇ ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਸਦਰ ਜ਼ੀਰਾ ਜਾ ਕੇ ਦਰਖ਼ਾਸਤ ਵੀ ਦਿੱਤੀ ਗਈ ਹੈ | ਭੋਲੇ-ਭਾਲੇ ਲੋਕਾਂ ਨੂੰ ਠੱਗਣ ਵਾਲੇ ਗਰੋਹ ਦਾ ਪਰਦਾਫਾਸ਼ ਹੁੰਦਾ ਹੈ ਜਾਂ ਠੱਗੀਆਂ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹਿੰਦਾ ਹੈ, ਇਹ ਪੁਲਿਸ ਦੀ ਕਾਰਗੁਜ਼ਾਰੀ 'ਤੇ ਨਿਰਭਰ ਕਰੇਗਾ |

ਤੇਜ਼ ਹਨੇਰੀ ਦੇ ਚੱਲਣ ਨਾਲ ਬਿਜਲੀ ਦੀਆਂ ਤਾਰਾਂ ਤੋਂ ਲੱਗੀ ਖੋਖੇ ਨੂੰ ਅੱਗ, ਲੱਖਾਂ ਦਾ ਨੁਕਸਾਨ

ਫ਼ਿਰੋਜ਼ਪੁਰ, 13 ਮਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਛਾਉਣੀ ਦੇ ਡੀ.ਸੀ. ਦਫ਼ਤਰ ਸਾਹਮਣੇ ਬਣੀ ਆਰਜ਼ੀ ਮਾਰਕੀਟ ਵਿਚ ਸਵੇਰੇ ਤੇਜ਼ ਹਨੇ੍ਹਰੀ ਦੇ ਚੱਲਣ ਨਾਲ ਹੋਏ ਬਿਜਲੀ ਦੀਆਂ ਤਾਰਾਂ ਤੋਂ ਸ਼ਾਰਟ ਸਰਕਟ ਨਾਲ ਤੜਕੇ ਇਕ ਖੋਖੇ ਨੂੰ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ 17 ਦੇ ਧਰਨੇ ਸਬੰਧੀ ਕੀਤੀ ਮੀਟਿੰਗ

ਕੁੱਲਗੜ੍ਹੀ, 13 ਮਈ (ਸੁਖਜਿੰਦਰ ਸਿੰਘ ਸੰਧੂ)- ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਘੱਲ ਖ਼ੁਰਦ ਦੀ ਵਿਸ਼ੇਸ਼ ਮੀਟਿੰਗ ਨਜ਼ਦੀਕੀ ਪਿੰਡ ਸਾਂਦੇ ਹਾਸ਼ਮ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਚ ਹੋਈ | ਮੀਟਿੰਗ ਬਲਾਕ ਪ੍ਰਧਾਨ ਨਿਰਮਲ ਸਿੰਘ ਰੱਜੀਵਾਲਾ ਦੀ ...

ਪੂਰੀ ਖ਼ਬਰ »

ਕਿਸਾਨ ਚੁੱਪ ਨਹੀਂ ਬੈਠਣਗੇ- ਸੁਖਜਿੰਦਰ ਬਰਾੜ

ਗੁਰੂਹਰਸਹਾਏ, 13 ਮਈ (ਹਰਚਰਨ ਸਿੰਘ ਸੰਧੂ)- ਪਿਛਲੇ 10 ਮਹੀਨਿਆਂ ਤੋਂ ਲਗਾਤਾਰ ਪੰਜਾਬ ਤੋਂ ਬਾਅਦ ਦਿੱਲੀ ਵਿਖੇ ਚੱਲ ਰਿਹਾ ਕਿਸਾਨੀ ਅੰਦੋਲਨ ਜਿੱਤ ਵੱਲ ਵੱਧ ਰਿਹਾ ਹੈ ਤੇ ਕਿਸਾਨ ਹੁਣ ਇਹ ਮੋਰਚਾ ਫ਼ਤਿਹ ਕਰਕੇ ਹੀ ਵਾਪਸ ਆਉਣਗੇ | ਇਹ ਪ੍ਰਗਟਾਵਾ ਬੀ.ਕੇ.ਯੂ. ਸਿੱਧੂਪੁਰ ਦੇ ...

ਪੂਰੀ ਖ਼ਬਰ »

ਪੁਲਿਸ ਨੇ ਸਖ਼ਤੀ ਨਾਲ ਕਰਵਾਏ ਗੁਰੂਹਰਸਹਾਏ ਦੇ ਬਾਜ਼ਾਰ ਬੰਦ

ਗੁਰੂਹਰਸਹਾਏ, 13 ਮਈ (ਹਰਚਰਨ ਸਿੰਘ ਸੰਧੂ)- ਕੋਰੋਨਾ ਦੀ ਚੱਲ ਰਹੀ ਲਹਿਰ ਦੌਰਾਨ ਸਰਕਾਰ ਵਲੋਂ ਜਿੱਥੇ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬਾਜ਼ਾਰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਸੀ ਪਰ ਉੱਥੇ ਗੁਰੂਹਰਸਹਾਏ ਅੰਦਰ ਦੁਕਾਨਦਾਰ ਸਰਕਾਰ ਦੇ ਫੁਰਮਾਨ ਦੀਆਂ ...

ਪੂਰੀ ਖ਼ਬਰ »

ਸਬਸਿਡੀ 'ਤੇ ਮਸ਼ੀਨਾਂ ਲੈਣ ਲਈ ਖੇਤੀਬਾੜੀ ਵਿਭਾਗ ਨੇ ਮੰਗੀਆਂ ਅਰਜ਼ੀਆਂ

ਗੁਰੂਹਰਸਹਾਏ, 13 ਮਈ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ 'ਕਾਮਯਾਬ ਕਿਸਾਨ ਖ਼ੁਸ਼ਹਾਲ ਪੰਜਾਬ' ਅਧੀਨ ਕਿਸਾਨਾਂ ਨੂੰ ਹੋਰ ਵਧੇਰੇ ਸਹੂਲਤਾਂ ਦੇਣ ਦੇ ਉਪਰਾਲੇ ਜਾਰੀ ਹਨ ਤੇ ਹੁਣ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਘਰ 'ਚੋਂ 55 ਹਜ਼ਾਰ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ, ਮਾਮਲਾ ਦਰਜ

ਫ਼ਿਰੋਜ਼ਪੁਰ, 13 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਅਧੀਨ ਆਉਂਦੀ ਬਸਤੀ ਨਿਜਾਮਦੀਨ ਵਾਲੀ ਦੇ ਨੇੜੇ ਮਾਤਾ ਵਾਰਡ ਵਿਖੇ ਇਕ ਘਰ ਵਿਚੋਂ 55 ਹਜ਼ਾਰ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ...

ਪੂਰੀ ਖ਼ਬਰ »

ਪਿੰਡ ਸੈਦੋ ਕੇ ਦੇ 13 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਫ਼ਿਰੋਜ਼ਪੁਰ, 13 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਸੁਖਰਾਜ ਸਿੰਘ ਗੋਰਾ ਵਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕਰਨ 'ਤੇ ਤਿੰਨ ਸਬਜ਼ੀ ਵਿਕੇ੍ਰਤਾਵਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ

ਫ਼ਿਰੋਜ਼ਪੁਰ, 13 ਮਈ (ਗੁਰਿੰਦਰ ਸਿੰਘ)- ਪਿਛਲੇ ਕਰੀਬ ਸਵਾ ਸਾਲ ਤੋਂ ਵਿਸ਼ਵ ਭਰ ਵਿਚ ਤਬਾਹੀ ਮਚਾ ਰਹੀ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਗੂ ਪਾਬੰਦੀਆਂ ਦੀ ਸ਼ਰਾਬ ਦੇ ਠੇਕੇ, ਬਾਰਾਂ, ਫਾਸਟ ਫੂਡ ...

ਪੂਰੀ ਖ਼ਬਰ »

ਮਾਮੂਲੀ ਝਗੜੇ 'ਚ ਭਰਾ ਨੇ ਭੈਣ ਦੇ ਘਰ ਕੀਤੇ ਹਵਾਈ ਫ਼ਾਇਰ

ਆਰਿਫ਼ ਕੇ, 13 ਮਈ (ਬਲਬੀਰ ਸਿੰਘ ਜੋਸਨ)- ਭੈਣ ਤੇ ਭਣਵੱਈਏ ਦਰਮਿਆਨ ਹੋਏ ਮਾਮੂਲੀ ਝਗੜੇ ਕਾਰਨ ਭਰਾ ਵਲੋਂ ਭੈਣ ਦੇ ਘਰ ਆ ਕੇ ਹਵਾਈ ਫ਼ਾਇਰ ਕਰਨ ਦੇ ਮਾਮਲੇ 'ਚ ਭਰਾ ਤੇ ਮਾਂ ਸਮੇਤ 4 ਅਣਪਛਾਤੇ ਵਿਅਕਤੀਆਂ ਵਿਰੱੁਧ ਪੁਲਿਸ ਥਾਣਾ ਆਰਿਫ਼ ਕੇ ਵਿਖੇ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮੁੱਦਕੀ, 13 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਬਾਘਾ ਪੁਰਾਣਾ ਰੋਡ 'ਤੇ ਸੜਕ ਹਾਦਸੇ ਦੌਰਾਨ ਇਕ 22 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਪੁਲਿਸ ਚੌਂਕੀ ਮੁੱਦਕੀ ਦੇ ਇੰਚਾਰਜ ਕਰਮ ਸਿੰਘ ਏ.ਐੱਸ.ਆਈ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕੋਰੋਨਾ ਨਾਲ 9 ਦੀ ਮੌਤ, 177 ਕੇਸ ਆਏ ਸਾਹਮਣੇ

ਫ਼ਿਰੋਜ਼ਪੁਰ, 13 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੋਰੋਨਾ ਕੇਸਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ 951 ਸ਼ੱਕੀਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਸ ਵਿਚੋਂ 177 ਕੋਰੋਨਾ ਦੇ ਕੇਸ ਸਾਹਮਣੇ ਆਏ ਹਨ, ...

ਪੂਰੀ ਖ਼ਬਰ »

ਅੱਧਾ ਕਿੱਲੋ ਸੁੱਕੀ ਭੰਗ ਸਣੇ ਇਕ ਚੜਿ੍ਹਆ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 13 ਮਈ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਅੱਧਾ ਕਿੱਲੋ ਸੁੱਕੀ ਭੰਗ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸੈਰ ਕਰਦੇ ਵਿਅਕਤੀ ਤੋਂ ਖੋਹਿਆ ਮੋਬਾਈਲ

ਫ਼ਿਰੋਜ਼ਪੁਰ, 13 ਮਈ (ਗੁਰਿੰਦਰ ਸਿੰਘ)- ਸ਼ਹਿਰ ਵਿਚ ਨਿੱਤ ਦਿਹਾੜੇ ਵੱਧ ਰਹੀਆਂ ਚੋਰੀਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ਦੇ ਚੱਲਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ ਇਕ ਕਾਲਜ ਦੇ ਬਾਹਰ ਸੈਰ ਕਰਦੇ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ ਝਪਟਮਾਰਾਂ ਵਲੋਂ ਮੋਬਾਈਲ ਫ਼ੋਨ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਸੀ.ਈ.ਓ. ਪ੍ਰੋਮਿਲਾ ਜੈਸਵਾਲ ਦੇ ਨਿਰਦੇਸ਼ਾਂ 'ਤੇ ਗਵਾਲ ਮੰਡੀ ਵਿਖੇ ਟੀਕਾਕਰਨ ਕੈਂਪ

ਫ਼ਿਰੋਜ਼ਪੁਰ, 13 ਮਈ (ਰਾਕੇਸ਼ ਚਾਵਲਾ)- ਕੰਟੋਨਮੈਂਟ ਬੋਰਡ ਅਧੀਨ ਪੈਂਦੇ ਖੇਤਰ ਫ਼ਿਰੋਜ਼ਪੁਰ ਕੈਂਟ ਅੰਦਰ ਲੋਕਾਂ ਨੂੰ ਕੋਰੋਨਾ ਬਿਮਾਰੀ ਤੋਂ ਬਚਾਉਣ ਲਈ ਸੀ.ਈ.ਓ. ਕੰਟੋਨਮੈਂਟ ਬੋਰਡ ਪ੍ਰੋਮਿਲਾ ਜੈਸਵਾਲ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਕੈਂਟ ਬੋਰਡ ਦੇ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 13 ਮਈ (ਰਾਕੇਸ਼ ਚਾਵਲਾ)- ਰਾਹਗੀਰਾਂ ਕੋਲੋਂ ਮੋਬਾਈਲ ਖੋਹਣ ਦੇ ਮਾਮਲੇ ਵਿਚ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਵਲੋਂ ਗਿ੍ਫ਼ਤਾਰ ਇਕ ਲੜਕੇ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੀ ...

ਪੂਰੀ ਖ਼ਬਰ »

ਲੱਗਦੇ ਖ਼ਜ਼ਾਨਾ ਖਾਲੀ ਹੋਣ ਦੀ ਉਡੀਕ 'ਚ ਹੈ ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨਗੀ ਦੀ ਚੋਣ!

ਗੁਰੂਹਰਸਹਾਏ, 13 ਮਈ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਨੂੰ ਕਰੀਬ 3 ਮਹੀਨੇ ਦਾ ਅਰਸਾ ਲੰਘ ਚੁੱਕਾ ਹੈ ਅਤੇ ਕੁੱਲ 15 ਵਾਰਡਾਂ ਤੋਂ ਸਾਰੇ ਕਾਂਗਰਸੀ ਉਮੀਦਵਾਰ ਜਿੱਤਣ ਦੇ ਬਾਵਜੂਦ ਅਜੇ ਤੱਕ ਨਗਰ ਕੌਂਸਲ ਨੂੰ ਨਵਾਂ ਪ੍ਰਧਾਨ ਨਸੀਬ ਨਹੀਂ ਹੋ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾ ਕੇ ਲੈ ਜਾਣ ਵਾਲੇ 4 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 13 ਮਈ (ਰਾਜਿੰਦਰ ਸਿੰਘ ਹਾਂਡਾ)- ਬੀਤੀ ਰਾਤ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ 4 ਵਿਅਕਤੀਆਂ ਵਿਰੁੱਧ ਪੁਲਿਸ ਵਲੋਂ ਮੁਕੱਦਮਾ ਦਰਜ਼ ਕੀਤਾ ਗਿਆ ਹੈ | ਪੁਲਿਸ ਨੂੰ ਲਿਖਵਾਏ ਬਿਆਨਾਂ ਵਿਚ ਸਾਜਨ ਪੁੱਤਰ ਸੋਨੂੰ ਵਾਸੀ ਪਿੰਡ ਝੋਕ ਟਹਿਲ ...

ਪੂਰੀ ਖ਼ਬਰ »

ਸੰਸਦ ਮੈਂਬਰ ਰਵਨੀਤ ਬਿੱਟੂ ਜਥੇ: ਜ਼ੀਰਾ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ

ਜ਼ੀਰਾ, 13 ਮਈ (ਮਨਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਮੌਤ 'ਤੇ ਲੁਧਿਆਣਾ ਤੋਂ ਸਾਂਸਦ ਅਤੇ ਵਿਰੋਧੀ ਧਿਰ ਦੇ ਨੇਤਾ ਰਵਨੀਤ ਸਿੰਘ ਬਿੱਟੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜ਼ੀਰਾ ਪੁੱਜੇ | ਇਸ ਮੌਕੇ ਉਨ੍ਹਾਂ ਜਥੇ: ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX