ਤਾਜਾ ਖ਼ਬਰਾਂ


ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  2 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  21 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  41 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  51 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਜਲੰਧਰ

48 ਲੱਖ ਦਾ ਟੈਂਡਰ 27 ਫ਼ੀਸਦੀ ਘੱਟ ਛੋਟ 'ਤੇ ਗਿਆ, ਨਿਗਮ ਨੂੰ ਬਚਣਗੇ 10 ਲੱਖ

ਜਲੰਧਰ, 13 ਮਈ (ਸ਼ਿਵ ਸ਼ਰਮਾ)-ਨਗਰ ਨਿਗਮ ਦਾ ਘੱਟ ਛੋਟ 'ਤੇ ਕੰਮ ਦੁਆਉਣ ਦਾ ਟੈਂਡਰ ਘੁਟਾਲਾ ਫਿਰ ਚਰਚਾ ਵਿਚ ਆ ਗਿਆ ਹੈ ਜਿਹੜਾ ਕਿ ਪਿਛਲੇ ਮਹੀਨੇ ਚਹੇਤਿਆਂ ਨੂੰ ਦੁਆਉਣ ਲਈ ਠੇਕੇਦਾਰਾਂ ਨੂੰ ਟੈਂਡਰ ਪਾਉਣ ਤੋਂ ਰੋਕ ਦਿੱਤਾ ਗਿਆ ਸੀ ਤੇ ਇਹ ਕਾਫੀ ਚਰਚਾ 'ਚ ਰਿਹਾ ਸੀ | ਬੂਟਾ ਪਿੰਡ ਲਾਗੇ 48 ਲੱਖ ਦਾ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਪਿਛਲੇ ਮਹੀਨੇ ਜਿਹੜਾ ਟੈਂਡਰ ਲਗਾਇਆ ਗਿਆ ਸੀ, ਉਸ ਨੂੰ ਠੇਕੇਦਾਰ ਦੇ ਵੱਟਸਐਪ ਗਰੁੱਪ 'ਚ ਬੀ. ਐਂਡ. ਆਰ. ਐਡਹਾਕ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਦੇ ਨਾਂਅ ਵਾਲੇ ਵਾਇਰਲ ਹੋਏ ਸੰਦੇਸ਼ ਤੋਂ ਬਾਅਦ ਕਿਸੇ ਠੇਕੇਦਾਰ ਨੂੰ ਕੰਮ ਨਾ ਲੈਣ ਲਈ ਕਿਹਾ ਗਿਆ ਸੀ | ਮਾਮਲਾ ਤੂਲ ਫੜਨ ਤੋਂ ਬਾਅਦ ਚਾਹੇ ਉਹ ਟੈਂਡਰ ਨਿਗਮ ਕਮਿਸ਼ਨਰ ਨੇ ਰੱਦ ਕਰ ਦਿੱਤਾ ਸੀ ਪਰ ਹੁਣ ਅੱਜ ਉਹ ਕੰਮ ਹੀ 27 ਫ਼ੀਸਦੀ ਛੋਟ 'ਤੇ ਗਿਆ ਸੀ ਜਦ ਕਿ ਪਹਿਲਾਂ ਇਸ ਦੇ 5 ਫ਼ੀਸਦੀ ਤੋਂ ਵੀ ਘੱਟ ਛੋਟ 'ਤੇ ਜਾਣ ਦੀ ਚਰਚਾ ਸੀ | 27 ਫ਼ੀਸਦੀ ਘੱਟ ਛੋਟ 'ਤੇ ਟੈਂਡਰ ਠੇਕੇਦਾਰ ਵਲੋਂ ਪਾਏ ਜਾਣ ਤੋਂ ਬਾਅਦ ਨਿਗਮ ਦੀ ਸਿਆਸਤ ਵੀ ਭਖ ਗਈ ਹੈ ਜਿਸ 'ਤੇ ਬੀ. ਐਂਡ. ਆਰ. ਐਡਹਾਕ ਕਮੇਟੀ ਦੇ ਮੈਂਬਰਾਂ ਜਸਪਾਲ ਕੌਰ ਭਾਟੀਆ ਤੇ ਹਰਸ਼ਰਨ ਕੌਰ ਹੈਪੀ ਨੇ ਇਸ ਮਾਮਲੇ 'ਚ ਚੇਅਰਮੈਨ ਜਗਦੀਸ਼ ਦਕੋਹਾ ਤੋਂ ਅਸਤੀਫ਼ਾ ਮੰਗਦੇ ਹੋਏ ਨਿਗਮ ਪ੍ਰਸ਼ਾਸਨ ਤੋਂ ਹੁਣ ਤੱਕ 5 ਫੀਸਦੀ ਘੱਟ ਛੋਟ 'ਤੇ ਗਏ ਕੰਮਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਚਾਹੇ ਚੇਅਰਮੈਨ ਜਗਦੀਸ਼ ਦਕੋਹਾ ਨੇ ਇਸ ਵਾਇਰਲ ਹੋਏ ਸੰਦੇਸ਼ ਤੋਂ ਆਪਣਾ ਕਿਸੇ ਤਰ੍ਹਾਂ ਦਾ ਕੋਈ ਨਾਤਾ ਨਾ ਹੋਣ ਦੀ ਗੱਲ ਕਹੀ ਸੀ ਪਰ ਪਿਛਲੇ ਮਹੀਨੇ ਇਸ ਟੈਂਡਰ ਨੂੰ ਠੇਕੇਦਾਰਾਂ ਨੇ ਨਹੀਂ ਪਾਇਆ ਸੀ | ਰੱਦ ਕੀਤੇ ਗਏ ਕੰਮ ਦਾ ਦੁਬਾਰਾ ਟੈਂਡਰ ਦਾ ਕੰਮ 28 ਫੀਸਦੀ ਛੋਟ 'ਤੇ ਜਾਣ ਨਾਲ ਨਿਗਮ ਨੂੰ 10 ਲੱਖ ਰੁਪਏ ਦੇ ਕਰੀਬ ਦਾ ਫ਼ਾਇਦਾ ਹੋਵੇਗਾ | ਇਸ ਟੈਂਡਰ ਨੂੰ ਲੈ ਕੇ ਚੇਅਰਮੈਨ ਤੇ ਕਮੇਟੀ ਮੈਂਬਰਾਂ ਵਿਚਕਾਰ ਫਿਰ ਰੇੜਕਾ ਪੈ ਗਿਆ ਹੈ ਜਦ ਕਿ ਮੇਅਰ ਜਗਦੀਸ਼ ਰਾਜਾ ਨੇ ਚੇਅਰਮੈਨ ਤੇ ਮੈਂਬਰਾਂ ਵਿਚ ਸੁਲਾਹ ਕਰਵਾਈ ਸੀ |
ਮਾਮਲਾ ਗੰਭੀਰ, ਹੋਵੇ ਜਾਂਚ-ਹੈਪੀ
ਕਮੇਟੀ ਦੀ ਮੈਂਬਰ ਹਰਸ਼ਰਨ ਕੌਰ ਹੈਪੀ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀ ਵਾਰ ਠੇਕੇਦਾਰਾਂ ਦੇ ਗਰੁੱਪ 'ਚ ਵਾਇਰਲ ਹੋਏ ਇਕ ਸੰਦੇਸ਼ 'ਤੇ ਇਤਰਾਜ਼ ਕੀਤਾ ਸੀ ਜਿਸ 'ਚ ਠੇਕੇਦਾਰਾਂ ਨੂੰ 48 ਲੱਖ ਦਾ ਕੰਮ ਨਾ ਲੈਣ ਲਈ ਕਿਹਾ ਸੀ ਤੇ ਹੁਣ ਇਹ ਕੰਮ 28 ਫ਼ੀਸਦੀ ਘੱਟ ਛੋਟ 'ਤੇ ਗਿਆ ਹੈ | ਇਸ ਨਾਲ ਨਿਗਮ ਨੂੰ ਲੱਖਾਂ ਰੁਪਏ ਦਾ ਫ਼ਾਇਦਾ ਹੋਵੇਗਾ | ਸ੍ਰੀਮਤੀ ਹੈਪੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਈ ਟੈਂਡਰ ਘੱਟ ਛੋਟ 'ਤੇ ਜਾਂਦੇ ਰਹੇ ਹਨ ਤਾਂ ਉਨ੍ਹਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਕਿ ਕਿ ਮਿਲੀਭੁਗਤ ਨਾਲ ਘੱਟ ਛੋਟ 'ਤੇ ਕੰਮ ਅਲਾਟ ਕਰਵਾ ਕੇ ਨਿਗਮ ਦਾ ਨੁਕਸਾਨ ਕੀਤਾ ਜਾਂਦਾ ਰਿਹਾ ਹੈ | ਚੇਅਰਮੈਨ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦੇਣਾ ਚਾਹੀਦਾ ਹੈ |
ਸਾਰੇ ਕੰਮਾਂ ਦੀ ਹੋਵੇ ਜਾਂਚ-ਭਾਟੀਆ
ਬੀ. ਐਂਡ. ਆਰ. ਐਡਹਾਕ ਕਮੇਟੀ ਦੀ ਮੈਂਬਰ ਸ੍ਰੀਮਤੀ ਜਸਪਾਲ ਕੌਰ ਭਾਟੀਆ ਨੇ ਰੱਦ ਕੀਤੇ ਗਏ ਟੈਂਡਰ ਦੇ ਦੁਬਾਰਾ 28 ਫ਼ੀਸਦੀ ਘੱਟ ਛੋਟ 'ਤੇ ਜਾਣ ਬਾਰੇ ਦੱਸਿਆ ਹੈ ਕਿ ਜੇਕਰ ਇਸ ਟੈਂਡਰ ਨਾਲ 10 ਲੱਖ ਰੁਪਏ ਦਾ ਨਿਗਮ ਨੂੰ ਫ਼ਾਇਦਾ ਹੋਇਆ ਹੈ ਤਾਂ ਨਿਗਮ ਪ੍ਰਸ਼ਾਸਨ ਨੂੰ ਸਾਰੇ ਉਨ੍ਹਾਂ ਕੰਮਾਂ ਦੀ ਜਾਂਚ ਕਰਨੀ ਚਾਹੀਦੀ ਜਿਹੜੇ ਕਿ ਘੱਟ ਛੋਟ 'ਤੇ ਗਏ ਹਨ | ਇਹ ਕਰੋੜਾਂ ਰੁਪਏ ਦਾ ਘੁਟਾਲਾ ਹੈ | ਚੇਅਰਮੈਨ ਨੂੰ ਨੈਤਿਕ ਆਧਾਰ 'ਤੇ ਅਸਤੀਫ਼ਾ ਦੇਣਾ ਚਾਹੀਦਾ ਹੈ | ਸ੍ਰੀਮਤੀ ਭਾਟੀਆ ਨੇ ਕਿਹਾ ਕਿ ਜੇਕਰ ਚੇਅਰਮੈਨ ਅਸਤੀਫ਼ਾ ਨਹੀਂ ਦਿੰਦੇ ਹਨ ਤਾਂ ਮੈਂਬਰ ਇਸ ਮਾਮਲੇ 'ਚ ਜਲਦੀ ਹੀ ਮੀਟਿੰਗ ਸੱਦ ਲੈਣਗੇ | ਸ੍ਰੀਮਤੀ ਭਾਟੀਆ ਨੇ ਕਿਹਾ ਕਿ ਨਿਗਮ 'ਚ ਹੁਣ ਘੱਟ ਛੋਟ ਵਾਲੇ ਸਾਰੇ ਅਲਾਟ ਕੰਮ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਕਿਸ ਤਰ੍ਹਾਂ ਨਾਲ ਘੱਟ ਛੋਟ ਦੇ ਕੰਮ ਮਨਜ਼ੂਰ ਕਰਕੇ ਨਿਗਮ ਦਾ ਨੁਕਸਾਨ ਕੀਤਾ ਜਾ ਰਿਹਾ ਹੈ |

40 ਸਾਲਾ ਔਰਤ ਸਮੇਤ 10 ਕੋਰੋਨਾ ਮਰੀਜ਼ਾਂ ਦੀ ਮੌਤ, 577 ਨਵੇਂ ਮਾਮਲੇ

ਜਲੰਧਰ, 13 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ 40 ਸਾਲਾ ਔਰਤ ਸਮੇਤ 10 ਵਿਅਕਤੀਆਂ ਦੀ ਮੌਤ ਹੋ ਗਈ ਹੈ, ਮਿ੍ਤਕਾਂ 'ਚ 50 ਸਾਲ ਤੋਂ ਘੱਟ ਦੀ ਉਮਰ ਦੇ 4 ਵਿਅਕਤੀ ਹਨ | ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1214 ਪਹੁੰਚ ਗਈ ਹੈ | ਇਸ ਤੋਂ ਇਲਾਵਾ ਅੱਜ 577 ਮਰੀਜ਼ ਹੋਰ ...

ਪੂਰੀ ਖ਼ਬਰ »

ਖੇਤੀਬਾੜੀ ਮਹਿਕਮੇ ਦੇ ਅਧਿਕਾਰੀਆਂ ਵਲੋਂ ਦੁਕਾਨਾਂ ਦੀ ਅਚਨਚੇਤ ਜਾਂਚ

ਜਲੰਧਰ, 13 ਮਈ (ਜਸਪਾਲ ਸਿੰਘ)-ਜ਼ਿਲ੍ਹੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖਾਦ, ਬੀਜ ਤੇ ਦਵਾਈ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਸਬੰਧੀ ਡਾ: ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮਿਆਰੀ ...

ਪੂਰੀ ਖ਼ਬਰ »

ਮਰੀਜ਼ਾਂ ਤੱਕ ਨਹੀਂ ਪਹੁੰਚ ਰਹੀਆਂ ਕੋਰੋਨਾ ਫ਼ਤਹਿ ਕਿੱਟਾਂ!

ਜਲੰਧਰ, 13 ਮਈ (ਜਸਪਾਲ ਸਿੰਘ)-ਸ਼ਹਿਰ 'ਚ ਕੋਰੋਨਾ ਮਰੀਜ਼ਾਂ ਤੱਕ ਨਹੀਂ ਪਹੁੰਚ ਰਹੀਆਂ ਕੋਰੋਨਾ ਫਤਹਿ ਕਿੱਟਾਂ, ਜਿਸ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਹ ਬਾਜ਼ਾਰ 'ਚੋਂ ਮਹਿੰਗੇ ਮੁੱਲ ਕਿੱਟ ਦਾ ਸਾਮਾਨ ਖਰੀਦਣ ਲਈ ਮਜ਼ਬੂਰ ...

ਪੂਰੀ ਖ਼ਬਰ »

ਘਰ 'ਚ ਇਕੱਲੇ ਰਹਿ ਰਹੇ ਬਜ਼ੁਰਗ ਦੀ ਮਿਲੀ ਲਾਸ਼

ਮਕਸੂਦਾਂ, 13 ਮਈ (ਲਖਵਿੰਦਰ ਪਾਠਕ)-ਦੇਰ ਰਾਤ ਥਾਣਾ 1 ਦੇ ਅਧੀਨ ਆਉਂਦੇ ਅੰਗਦ ਨਗਰ ਮੁਹੱਲਾ ਨੇੜੇ ਜਿੰਦਾ ਫਾਟਕ 'ਚ ਇਕ ਘਰ 'ਚ ਇਕੱਲੇ ਰਹਿ ਰਹੇ ਬਜ਼ੁਰਗ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ | ਹਾਲਾਂਕਿ ਮੌਤ ਦਾ ਕਾਰਨ ਬਿਮਾਰੀ ਕਾਰਨ ਹੋਣਾ ਹੀ ਪ੍ਰਤੀਤ ਹੋ ਰਿਹਾ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 13 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਥਾਣਾ ਰਾਮਾ ਮੰਡੀ ਦੇ ਮੁਖੀ ਸੁਲੱਖਣ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਚੌਕੀ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ 'ਚ ਕਾਰਵਾਈ ਕਰਦੇ ਹੋਏ ਇਕ ਵਿਅਕਤੀ ...

ਪੂਰੀ ਖ਼ਬਰ »

ਮਿਊ ਾਸਪਲ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਤੇਜ਼ ਹੋਵੇਗਾ-ਸਰਦਾਰੀ ਲਾਲ ਸ਼ਰਮਾ

ਜਲੰਧਰ, 13 ਮਈ (ਸ਼ਿਵ)-ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਰਦਾਰੀ ਲਾਲ ਸ਼ਰਮਾ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਜੇਕਰ ਮਿਊਾਸਪਲ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ | ਸਰਦਾਰੀ ਲਾਲ ...

ਪੂਰੀ ਖ਼ਬਰ »

ਤਾਲਾਬੰਦ ਘਰ ਨੂੰ ਅੱਗ ਲਗਾਉਣ ਦੇ ਦੋਸ਼ ਤਹਿਤ ਇਕ ਖ਼ਿਲਾਫ਼ ਮੁਕੱਦਮਾ ਦਰਜ

ਜਲੰਧਰ, 13 ਮਈ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਯੂਸਫ਼ ਪੁੱਤਰ ਰਈਸ ਅਹਿਮਦ ਵਾਸੀ ਗੁਰੂ ਸੰਤ ਨਗਰ ਜਲੰਧਰ ਦੀ ਸ਼ਿਕਾਇਤ 'ਤੇ ਪਰਮਜੀਤ ਸਿੰਘ ਉਰਫ਼ ਗੋਲਡੀ ਪੁੱਤਰ ਅਜੀਤ ਸਿੰਘ ਵਾਸੀ ਗੁਰੂ ਸੰਤ ਨਗਰ ਜਲੰਧਰ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਕਾਰੋਬਾਰੀ ਦਾ ਲਾਇਸੰਸੀ ਰਿਵਾਲਵਰ ਗੁਆਚਾ, ਮਾਮਲਾ ਦਰਜ

ਮਕਸੂਦਾਂ, 13 ਮਈ (ਲਖਵਿੰਦਰ ਪਾਠਕ)-ਪਾਰਟੀ 'ਚ ਜਾ ਕੇ ਜ਼ਿਆਦਾ ਸ਼ਰਾਬ ਪੀਣਾ ਇਕ ਕਾਰੋਬਾਰੀ ਨੂੰ ਇਨ੍ਹਾਂ ਮਹਿੰਗਾ ਪਿਆ ਕਿ ਉਸ ਨੇ ਆਪਣੀ ਲਾਇਸੰਸੀ ਰਿਵਾਲਵਰ ਹੀ ਗੁਆ ਲਿਆ ਤੇ ਪੁਲਿਸ ਨੇ ਉਸ ਖ਼ਿਲਾਫ਼ ਲਾਪ੍ਰਵਾਹੀ 'ਚ ਲਾਇਸੰਸੀ ਰਿਵਾਲਵਰ ਗੁੰਮ ਕਰਨ 'ਤੇ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਕੋਰੋਨਾ ਨਾਲ ਸਵਰਗਵਾਸ ਹੋਏ ਡੀ. ਐਸ. ਪੀ. ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ 50 ਲੱਖ ਦੀ ਸਹਾਇਤਾ

ਜਲੰਧਰ, 13 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਦੌਰਾਨ ਸ਼ਲਾਘਾਯੋਗ ਸੇਵਾਵਾਂ ਨਿਭਾ ਰਹੇ ਡੀ. ਐਸ. ਪੀ. ਸ਼ਾਹਕੋਟ ਵਰਿੰਦਰ ਪਾਲ ਸਿੰਘ ਦੇ ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ 'ਤੇ ਸੂਬਾ ਸਰਕਾਰ ਵਲੋਂ ਉਨ੍ਹਾਂ ਦੇ ਸਨਮਾਨ ਵਜੋਂ ਪਰਿਵਾਰ ਨੂੰ 50 ਲੱਖ ...

ਪੂਰੀ ਖ਼ਬਰ »

ਖ਼ਰੀਦ ਕੀਤੀ ਕਣਕ ਦੀ 90 ਫ਼ੀਸਦੀ ਤੱਕ ਹੋ ਚੁੱਕੀ ਹੈ ਲਿਫਟਿੰਗ- ਅਰੋੜਾ

ਜਲੰਧਰ, 13 ਮਈ (ਹਰਵਿੰਦਰ ਸਿੰਘ ਫੁੱਲ)- ਮਾਰਕੀਟ ਕਮੇਟੀ ਜਲੰਧਰ ਸ਼ਹਿਰ ਦੇ ਨੋਟੀਫਾਈਡ ਏਰੀਏ ਵਿਚ ਪੈਂਦੇ ਖ਼ਰੀਦ ਕੇਂਦਰਾਂ ਅਤੇ ਮੰਡੀਆਂ ਵਿਚ 13 ਮਈ ਤੱਕ 498973 ਕੁਇੰਟਲ ਕਣਕ ਦੀ ਆਮਦ ਹੋਈ ਹੈ ਜਿਸ ਦੀ ਮੁਕੰਮਲ ਖ਼ਰੀਦ ਸਬੰਧਿਤ ਏਜੰਸੀਆਂ ਵਲੋਂ ਕੀਤੀ ਗਈ | ਇਹ ਜਾਣਕਾਰੀ ...

ਪੂਰੀ ਖ਼ਬਰ »

ਹੁਣ ਕੋਵਿਡ ਦੇ ਮਰੀਜ਼ਾਂ ਨੂੰ ਘੱਟੋ-ਘੱਟ ਪ੍ਰਤੀ ਦਿਨ ਕਿਰਾਏ 'ਤੇ ਮਿਲਣਗੇ ਆਕਸੀਜਨ ਕੰਸਨਟਰੇਟਰ

ਜਲੰਧਰ, 13 ਮਈ (ਐੱਮ. ਐੱਸ. ਲੋਹੀਆ)-ਕੋਵਿਡ ਦੇ ਮਰੀਜ਼ਾਂ ਲਈ ਆਕਸੀਜਨ ਗੈਸ ਦੀ ਮੰਗ ਪੂਰੀ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਭਵਨ 'ਚ ਆਕਸੀਜਨ ਕੰਨਸਨਟਰੇਟਰ ਬੈਂਕ ਸਥਾਪਤ ਕੀਤਾ ਗਿਆ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਸਦ ਮੈਂਬਰ ਨੂੰ ਮਿਲੇ ਹੋਟਲ ਕਾਰੋਬਾਰੀ, ਰਾਹਤ ਦਿਵਾਉਣ ਦੀ ਕੀਤੀ ਮੰਗ

ਜਲੰਧਰ, 13 ਮਈ (ਹਰਵਿੰਦਰ ਸਿੰਘ ਫੁੱਲ)-ਹੋਟਲ ਤੇ ਰੈਸਟੋਰੈਂਟ ਐਸੋਸੀਏਸ਼ਨ ਦੇ ਆਗੂਆਂ ਨੇ ਚੀਫ਼ ਪੈਟਰਨ ਪਰਮਜੀਤ ਸਿੰਘ ਬੱੁਧੀਰਾਜਾ ਦੀ ਅਗਵਾਈ 'ਚ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨਾਲ ਮੁਲਾਕਾਤ ਕਰ ਕੇ ਇਕ ਮੰਗ-ਪੱਤਰ ਦਿੱਤਾ | ਜਿਸ 'ਚ ਮੰਗ ਕੀਤੀ ਗਈ ਹੈ ਕਿ ਕੇਂਦਰ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਟਾਂਡਾ ਰੋਡ ਆਰ. ਯੂ. ਬੀ. ਪ੍ਰਾਜੈਕਟ ਦਾ ਵਿਰੋਧ

ਜਲੰਧਰ, 13 ਮਈ (ਸ਼ਿਵ)-ਟਾਂਡਾ ਫਾਟਕ 'ਤੇ ਆਰ. ਯੂ. ਬੀ. ਬਣਾਉਣ ਲਈ ਫ਼ੰਡ ਮਨਜ਼ੂਰ ਹੋਣ ਤੋਂ ਬਾਅਦ ਲੋਹੇ ਦੇ ਦੁਕਾਨਦਾਰਾਂ ਵਲੋਂ ਵੀ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਹੈ | ਟਾਂਡਾ ਰੋਡ ਦੇ ਕਈ ਲੋਹਾ ਵਪਾਰੀਆਂ ਨੇ ਇਕੱਠੇ ਹੋ ਕੇ ਇਸ ਆਰ. ਯੂ. ਬੀ. ਦੇ ਪ੍ਰਾਜੈਕਟ ਨੂੰ ਰੋਕਣ ਲਈ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਦੀਆਂ ਮੀਟਿੰਗਾਂ 18 ਤੇ 19 ਨੂੰ

ਜਲੰਧਰ, 13 ਮਈ (ਸ਼ਿਵ)-ਮੇਅਰ ਜਗਦੀਸ਼ ਰਾਜਾ ਨੇ ਵਿਕਾਸ ਦੇ ਕਈ ਕੰਮਾਂ ਨੂੰ ਮਨਜੂਰੀ ਦੇਣ ਲਈ 18 ਤੇ 19 ਮਈ ਨੂੰ ਵਿੱਤ ਤੇ ਠੇਕਾ ਸਬ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਦੀ 19 ਮਈ ਦੀ ਮੀਟਿੰਗ ਲਈ ਜਾਰੀ ਏਜੰਡੇ 'ਚ ਠੇਕੇ 'ਤੇ ਰੱਖੇ ਗਏ 15 ਜੇ. ਈ. ਨੂੰ ਰੱਖਣ ਦੇ ਮਤੇ ਨੂੰ ...

ਪੂਰੀ ਖ਼ਬਰ »

ਮਾਮਲਾ ਸੁੱਚੀ ਪਿੰਡ ਲਾਗੇ ਹੋਏ ਸੜਕ ਹਾਦਸੇ ਦਾ

ਚੁਗਿੱਟੀ/ਜੰਡੂਸਿੰਘਾ, 13 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਸੁੱਚੀ ਪਿੰਡ ਲਾਗੇ ਬੀਤੇ ਕੱਲ੍ਹ ਹੋਏ ਸੜਕ ਹਾਦਸੇ ਦੇ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਕੈਂਟਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਚੁੁਗਿੱਟੀ ਚੌਕ ਲਾਗੇ ਪਏ ਕੂੜੇ ਨੇ ਸਤਾਏ ਰਾਹਗੀਰ

ਚੁਗਿੱਟੀ/ਜੰਡੂਸਿੰਘਾ, 13 ਮਈ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ ਲਾਗੇ ਵੱਡੀ ਮਾਤਰਾ 'ਚ ਪਏ ਕੂੜੇ ਤੋਂ ਆਉਂਦੀ ਬਦਬੂ ਕਾਰਨ ਆਉਂਦੇ-ਜਾਂਦੇ ਰਾਹਗੀਰ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਦਵਿੰਦਰ ਸਿੰਘ, ਪ੍ਰਮੋਦ ਕੁਮਾਰ, ...

ਪੂਰੀ ਖ਼ਬਰ »

ਭਾਰਤ ਦੇ ਕਾਨੂੰਨ ਤੇ ਨਿਆਂ ਮੰਤਰਾਲਾ ਦੇ ਸੰਯੁਕਤ ਸਕੱਤਰ ਨੇ ਐਲ. ਪੀ. ਯੂ. ਦੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਜਲੰਧਰ, 13 ਮਈ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. 'ਚ ਪੋਲੀਟੀਕਲ ਸਾਇੰਸ ਐਂਡ ਗਵਰਨਮੈਂਟ ਤੇ ਪਬਲਿਕ ਐਡਮਨਿਸਟਰੇਸ਼ਨ ਡਿਪਾਰਟਮੈਂਟ ਨੇ ਇੰਟੈਕਚੁਅਲ ਪ੍ਰਾਪਰਟੀ ਰਾਈਟਸ ਤੇ ਆਤਮ ਨਿਰਭਰ ਭਾਰਤ ਵਿਸ਼ੇ 'ਤੇ ਵਰਚੂਅਲ ਵਿਚਾਰ-ਚਰਚਾ ਕੀਤੀ, ਜਿਸ 'ਚ ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »

ਦਾਜ ਦੀ ਮੰਗ ਪੂਰੀ ਨਾ ਕਰਨ 'ਤੇ ਲੜਕੇ ਵਾਲਿਆਂ ਵਿਆਹ ਤੋਂ ਇਕ ਦਿਨ ਪਹਿਲਾਂ ਤੋੜਿਆ ਰਿਸ਼ਤਾ-ਗੁਲਜ਼ਾਰ ਚੰਦ

ਜਲੰਧਰ, 13 ਮਈ (ਐੱਮ. ਐੱਸ. ਲੋਹੀਆ)-ਕਪੂਰਥਲਾ ਦੇ ਮੁਹੱਲਾ ਮਹਿਤਾਬਗੜ੍ਹ ਦੇ ਰਹਿਣ ਵਾਲੇ ਗੁਲਜ਼ਾਰ ਚੰਦ ਨੇ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਏ ਗਏ ਹਨ ਕਿ ਉਸ ਨੇ ਆਪਣੀ ਧੀ ਦੇ ਵਿਆਹ 'ਚ ਲੜਕੇ ਵਾਲਿਆਂ ਦੀ ਦਾਜ ਦੀ ਮੰਗ ਪੂਰੀ ਨਹੀਂ ਕੀਤੀ, ਜਿਸ ਕਰਕੇ ਮੋਗਾ ਦੇ ਰਹਿਣ ...

ਪੂਰੀ ਖ਼ਬਰ »

ਮਿੱਠਾਪੁਰ 'ਚ ਨਾਜਾਇਜ਼ ਇਮਾਰਤ ਖਿਲਾਫ਼ ਕੀਤੀ ਕਾਰਵਾਈ

ਜਲੰਧਰ, 13 ਮਈ (ਸ਼ਿਵ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਵਲੋਂ ਮਿੱਠਾਪੁਰ 'ਚ ਨਾਜਾਇਜ਼ ਬਣਦੀ ਇਮਾਰਤ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਇਮਾਰਤ ਅਜੇ ਬਣ ਰਹੀ ਸੀ ਤੇ ਟੀਮ ਨੇ ਉਥੇ ਸ਼ਟਰਿੰਗ ਨੂੰ ਹਟਾਇਆ ਹੈ ਤੇ ਨਾਲ ਹੀ ਉਥੇ ਨੋਟਿਸ ਵੀ ਚਿਪਕਾ ਦਿੱਤਾ ਹੈ | ਦੱਸਿਆ ...

ਪੂਰੀ ਖ਼ਬਰ »

ਮਿੱਠਾਪੁਰ 'ਚ ਨਾਜਾਇਜ਼ ਇਮਾਰਤ ਖਿਲਾਫ਼ ਕੀਤੀ ਕਾਰਵਾਈ

ਜਲੰਧਰ, 13 ਮਈ (ਸ਼ਿਵ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਵਲੋਂ ਮਿੱਠਾਪੁਰ 'ਚ ਨਾਜਾਇਜ਼ ਬਣਦੀ ਇਮਾਰਤ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਇਮਾਰਤ ਅਜੇ ਬਣ ਰਹੀ ਸੀ ਤੇ ਟੀਮ ਨੇ ਉਥੇ ਸ਼ਟਰਿੰਗ ਨੂੰ ਹਟਾਇਆ ਹੈ ਤੇ ਨਾਲ ਹੀ ਉਥੇ ਨੋਟਿਸ ਵੀ ਚਿਪਕਾ ਦਿੱਤਾ ਹੈ | ਦੱਸਿਆ ...

ਪੂਰੀ ਖ਼ਬਰ »

ਅੰਗਦ ਦੱਤਾ ਦੀ ਅਗਵਾਈ ਹੇਠ ਯੂਥ ਕਾਂਗਰਸ ਵਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ

ਜਲੰਧਰ, 13 ਮਈ (ਜਸਪਾਲ ਸਿੰਘ)-ਪੀ. ਐਮ. ਕੇਅਰ ਫੰਡ ਤਹਿਤ ਪੰਜਾਬ ਨੂੰ ਭੇਜੇ ਗਏ ਖਰਾਬ ਵੈਂਟੀਲੇਟਰਾਂ ਦਾ ਮਾਮਲਾ ਉਠਾਉਂਦੇ ਹੋਏ ਯੂਥ ਕਾਂਗਰਸ ਜਲੰਧਰ ਸ਼ਹਿਰੀ ਦੇ ਪ੍ਰਧਾਨ ਅੰਗਦ ਦੱਤਾ ਵਲੋਂ ਅੱਜ ਕੇਂਦਰ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸ਼ਨਗੜ੍ਹ ਨਜ਼ਦੀਕ ਇਕ ਫੈਕਟਰੀ ਦੇ ਗਾਰਡ ਨੂੰ ਬੰਧਕ ਬਣਾ ਕੇ 3 ਲੱਖ ਰੁਪਏ ਦੀਆਂ ਮਸ਼ੀਨਾਂ ਚੋਰੀ

ਕਿਸ਼ਨਗੜ੍ਹ, 13 ਮਈ (ਹੁਸਨ ਲਾਲ)-ਕਿਸ਼ਨਗੜ੍ਹ ਤੋਂ ਬੱਲਾਂ ਨੂੰ ਨਹਿਰ ਦੇ ਨਾਲ-ਨਾਲ ਜਾਂਦੀ ਸੜਕ 'ਤੇ ਕਿਸ਼ਨਗੜ੍ਹ ਦੇ ਨਜ਼ਦੀਕ ਇਕ ਫੈਕਟਰੀ ਦੇ ਗਾਰਡ ਨੂੰ ਚੋਰਾਂ ਵਲੋਂ ਬੰਧਕ ਬਣਾ ਕੇ ਲੱਖਾਂ ਰੁਪਏ ਦੀਆਂ ਮਸ਼ੀਨਾਂ ਚੋਰੀ ਕਰ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਕਿਸਾਨ 'ਦਿੱਲੀ ਮੋਰਚਾ' ਫ਼ਤਹਿ ਕਰਕੇ ਹੀ ਸਰਹੱਦਾਂ ਤੋਂ ਉਠਣਗੇ - ਸੋਨੂੰ ਕਿਲੀ

ਸ਼ਾਹਕੋਟ, 13 ਮਈ (ਸਚਦੇਵਾ) - ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨ ਮੋਰਚਾ ਫ਼ਤਿਹ ਕਰਕੇ ਹੀ ਬਾਰਡਰਾਂ ਤੋਂ ਉਠਣਗੇ | ਇਹ ਪ੍ਰਗਟਾਵਾ ਕਿਸਾਨ ਆਗੂ ਸਤਿੰਦਰਪਾਲ ਸਿੰਘ ਸੋਨੂੰ ਨੰਬਰਦਾਰ ਕਿਲੀ ਨੇ ...

ਪੂਰੀ ਖ਼ਬਰ »

500 ਗ੍ਰਾਮ ਅਫ਼ੀਮ ਅਤੇ 4.50 ਲੱਖ ਤੋਂ ਵੱਧ ਦੀ ਨਕਦੀ ਸਣੇ ਦੋਸ਼ੀ ਕਾਬੂ

ਫਿਲੌਰ, 13 ਮਈ (ਸਤਿੰਦਰ ਸ਼ਰਮਾ)- ਸਥਾਨਕ ਪੁਲਿਸ ਨੇ 12 ਮਈ ਨੂੰ ਐਫ.ਆਈ.ਆਰ. ਨੰਬਰ 128 ਤਹਿਤ ਧਾਰਾ 18ਬੀ/29/61/85 ਐਨ.ਡੀ.ਪੀ.ਐਸ. ਐਕਟ ਅਧੀਨ ਅਮਰਜੀਤ ਸਿੰਘ ਉਰਫ਼ ਪੱਪੂ ਪੁੱਤਰ ਗੁਰਦੇਵ ਸਿੰਘ ਵਾਸੀ ਲਾਂਦੜਾ (ਫਿਲੌਰ) ਦੇ ਵਿਰੁੱਧ ਕੇਸ ਦਰਜ ਕੀਤਾ ਹੈ | ਦਰਜ ਕੀਤੀ ਐਫ.ਆਈ.ਆਰ. 'ਚ ਦੱਸਿਆ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਨੇ ਆਦਮਪੁਰ ਐਸ.ਡੀ.ਓ ਦਾ ਅਹੁਦਾ ਸੰਭਾਲਿਆ

ਆਦਮਪੁਰ, 13 ਮਈ (ਰਮਨ ਦਵੇਸਰ) - ਆਦਮਪੁਰ ਦੇ ਮੇਨ ਬਿਜਲੀ ਦਫ਼ਤਰ 'ਚ ਨਵੇਂ ਸਹਾਇਕ ਕਾਰਜਕਾਰੀ ਇੰਜ. ਪਰਮਿੰਦਰ ਸਿੰਘ ਨੇ ਆਦਮਪੁਰ ਐਸ. ਡੀ. ਓ ਦਾ ਅਹੁਦਾ ਸੰਭਾਲਿਆ | ਉਹ ਭੁਲੱਥ ਤੋਂ ਬਦਲ ਕੇ ਆਏ ਹਨ | ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਬਿਜਲੀ ਸਬੰਧੀ ਕੋਈ ਵੀ ਸ਼ਿਕਾਇਤ ...

ਪੂਰੀ ਖ਼ਬਰ »

ਤਿੰਨ ਦੋਸ਼ੀਆਂ ਦਾ ਮੈਡੀਕਲ ਕਰਵਾਉਣ ਆਈ ਪੁਲਿਸ ਦੀ ਹਿਰਾਸਤ 'ਚੋਂ ਇਕ ਫਰਾਰ

ਫਿਲੌਰ, 13 ਮਈ (ਸਤਿੰਦਰ ਸ਼ਰਮਾ)- ਅੱਜ ਇਥੇ ਸਿਵਲ ਹਸਪਤਾਲ 'ਚ ਤਿੰਨ ਲੁਟੇਰਿਆਂ ਦਾ ਮੈਡੀਕਲ ਕਰਵਾਉਣ ਆਈ ਪੁਲਿਸ ਦੇ ਕਬਜ਼ੇ ਚੋਂ ਇਕ ਦੋਸ਼ੀ ਫਰਾਰ ਹੋ ਗਿਆ ਜਿਸ ਨਾਲ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ | ਜ਼ਿਕਰਯੋਗ ਹੈ ਕਿ ਬੁਧਵਾਰ ਦੀ ਸ਼ਾਮ ਨੂੰ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਮਹਿਲਾ ਕਾਬੂ

ਨਕੋਦਰ, 13 ਮਈ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਮਹਿਲਾ ਨੂੰ ਚਾਰ ਗ੍ਰਾਮ ਹੈਰੋਇਨ ਤੇ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਸਦਰ ਮੁਖੀ ਐੱਸ. ਐੱਚ. ਓ. ਵਿਨੋਦ ਕੁਮਾਰ ਨੇ ਦੱਸਿਆ ਕਿ ਸਦਰ ਪੁਲਿਸ ਪਾਰਟੀ ਦੌਰਾਨੇ ਗਸ਼ਤ ...

ਪੂਰੀ ਖ਼ਬਰ »

ਦਿੱਲੀ ਲਈ ਕਿਸਾਨਾਂ ਦਾ ਜਥਾ ਰਵਾਨਾ

ਨੂਰਮਹਿਲ, 13 ਮਈ (ਜਸਵਿੰਦਰ ਸਿੰਘ ਲਾਂਬਾ)- ਸੰਯੁਕਤ ਕਿਾਸਨ ਮੋਰਚੇ ਵਲੋਂ ਦਿੱਤੇ ਗਏ ਪ©ੋਗਰਾਮ ਅਨੁਸਾਰ ਬਲਾਕ ਨੂਰਮਹਿਲ ਦੇ ਵੱਖ-ਵੱਖ ਪਿੰਡਾਂ ਤੋਂ ਇਕ ਵੱਡਾ ਕਾਫ਼ਲਾ ਜ਼ਿਲ੍ਹਾ ਮੀਤ ਪ©ਧਾਨ ਗੁਰਚੇਤਨ ਸਿੰਘ ਤੱਖੜ, ਬਲਾਕ ਪ©ਧਾਨ ਜਸਵੰਤ ਸਿੰਘ ਤਲਵਣ, ਮੀਤ ਪ©ਧਾਨ ...

ਪੂਰੀ ਖ਼ਬਰ »

ਪੀੜਤਾ ਦੀ ਮਾਂ ਨੂੰ ਪਿੰਡ 'ਚ ਆਉਣ ਤੋਂ ਕਦੇ ਨਹੀਂ ਰੋਕਿਆ- ਸਰਪੰਚ ਸਾਰੋਬਾਦ

ਆਦਮਪੁਰ, 13 ਮਈ (ਰਮਨ ਦਵੇਸਰ)- ਆਦਮਪੁਰ ਦੇ ਪਿੰਡ ਸਾਰੋਬਾਦ ਵਿਖੇ ਇਕ ਨਾਬਾਲਗ ਨਾਲ ਜਬਰ ਜਨਾਹ ਹੋਇਆ ਸੀ | ਉਸ ਪੀੜਤ ਲੜਕੀ ਦੀ ਮਾਂ ਨੇ ਐਸ.ਐਸ.ਪੀ ਨਵੀਨ ਸਿੰਗਲਾ ਦੇ ਸਾਹਮਣੇ ਪੇਸ਼ ਹੋ ਕੇ ਗੁਹਾਰ ਲਗਾਈ ਸੀ ਕਿ ਸਾਰੋਬਾਦ ਦੇ ਸਰਪੰਚ ਅਤੇ ਪੰਚ ਉਨ੍ਹਾਂ ਨੂੰ ਪਿੰਡ 'ਚ ਨਹੀਂ ...

ਪੂਰੀ ਖ਼ਬਰ »

ਆਦਮਪੁਰ ਨਗਰ ਕੌ ਾਸਲ ਦੀ ਬੈਠਕ 'ਚ ਸਾਰੇ ਮਤੇ ਪਾਸ

ਆਦਮਪੁਰ, 13 ਮਈ (ਰਮਨ ਦਵੇਸਰ)- ਆਦਮਪੁਰ ਨਗਰ ਕੌਂਸਲ ਦੀ ਬੈਠਕ ਨਗਰ ਕੌਂਸਲ ਪ੍ਰਧਾਨ ਦਰਸ਼ਨ ਸਿੰਘ ਕਰਵਲ ਦੀ ਅਗਵਾਈ ਵਿਚ ਨਗਰ ਕੌਂਸਲ ਦਫਤਰ ਵਿਖੇ ਹੋਈ | ਇਸ ਮੌਕੇ ਕਾਰਜਕਾਰੀ ਅਫਸਰ ਹਰਨਰਿੰਦਰ ਸਿੰਘ ਵੀ ਮੌਜੂਦ ਸਨ | ਇਸ ਮੀਟਿੰਗ ਵਿਚ ਨਗਰ ਕੌਂਸਲ ਦੇ 13 ਕੌਂਸਲਰ ਮੌਜੂਦ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਜ਼ਿਆਦਾ ਘਾਤਕ - ਡਾ. ਪਿ੍ੰਸ

ਸ਼ਾਹਕੋਟ, 13 ਮਈ (ਸਚਦੇਵਾ) - ਕੋਰੋਨਾ ਦੀ ਦੂਜੀ ਲਹਿਰ ਜ਼ਿਆਦਾ ਘਾਤਕ ਹੈ, ਇਸ ਲਈ ਲੋਕ ਸਾਵਧਾਨੀਆਂ ਰੱਖਣ | ਇਹ ਪ੍ਰਗਟਾਵਾ ਸਰਕਾਰੀ ਡਿਸਪੈਂਸਰੀ ਤਲਵੰਡੀ ਸੰਘੇੜਾ (ਸ਼ਾਹਕੋਟ) ਦੇ ਰੂਰਲ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਪਿ੍ੰਸ ਨੇ ਗੱਲਬਾਤ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਪਿੰਡ ਰਹੀਮਪੁਰ 'ਚ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਬਣਇਆ ਆਲੀਸ਼ਾਨ ਪਾਰਕ ਲੋਕ ਅਰਪਿਤ

ਮੱਲ੍ਹੀਆ ਕਲਾ, 13 ਮਈ (ਮਨਜੀਤ ਮਾਨ) - ਪਿੰਡ ਰਹੀਮਪੁਰ ਜ਼ਿਲ੍ਹਾ ਜਲੰਧਰ ਵਿਖੇ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ 22 ਲੱਖ ਰੁਪਏ ਦੀ ਲਾਗਤ ਨਾਲ ਤੇ ਇਕ ਏਕੜ 'ਚ ਬਣਾਏ ਗਏ ਆਲੀਸ਼ਾਨ ਪਾਰਕ ਨੂੰ ਅੱਜ ਲੋਕ ਅਰਪਿਤ ਕੀਤਾ ਗਿਆ | ਅੱਜ ਇਥੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ...

ਪੂਰੀ ਖ਼ਬਰ »

ਮੋਬਾਈਲ ਫੋਨ ਖੋਹਣ ਵਾਲੇ ਤਿੰਨ ਲੁਟੇਰੇ ਮੋਟਰਸਾਈਕਲ ਸਣੇ ਕਾਬੂ

ਮੱਲ੍ਹੀਆ ਕਲਾਂ, 13 ਮਈ (ਮਨਜੀਤ ਮਾਨ)- ਪੁਲਿਸ ਚੌਕੀ ਉੱਗੀ ਦੀ ਪੁਲਿਸ ਵਲੋਂ ਮੋਬਾਈਲ ਫੋਨ ਲੁੱਟਣ ਵਾਲੇ ਤਿੰਨ ਲੁਟੇਰਿਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਉੱਗੀ ਦੇ ਇੰਚਾਰਜ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX