ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 3 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 5 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 5 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 5 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 6 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 6 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 7 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 8 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਮਾਨਸਾ

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਰੋਸ ਪ੍ਰਦਰਸ਼ਨ 226ਵੇਂ ਦਿਨ 'ਚ ਦਾਖਲ

ਮਾਨਸਾ, 13 ਮਈ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਅਤੇ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਅੰਦੋਲਨ ਦੇ ਚੱਲਦਿਆਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ 226ਵੇਂ ਦਿਨ ਵੀ ਰੋਸ ਧਰਨੇ ਜਾਰੀ ਰੱਖੇ ਗਏ | ਬੁਲਾਰਿਆਂ ਨੇ ਅਹਿਦ ਲਿਆ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਮੋਰਚੇ 'ਚ ਕਾਫ਼ਲਿਆਂ ਨਾਲ ਪਹੁੰਚਣ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ, ਨੂੰ ਆਪਣੀਆਂ ਕੀਤੀਆਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਧਰਨੇ ਨੂੰ ਤੇਜ ਸਿੰਘ ਚਕੇਰੀਆਂ, ਇਕਬਾਲ ਸਿੰਘ ਮਾਨਸਾ, ਮੱਖਣ ਸਿੰਘ ਭੈਣੀਬਾਘਾ, ਮੇਜਰ ਸਿੰਘ ਦੂਲੋਵਾਲ, ਸੋਮ ਦੱਤ ਸ਼ਰਮਾ, ਰਤਨ ਭੋਲਾ ਨੇ ਵੀ ਸੰਬੋਧਨ ਕੀਤਾ |
ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਵਲੋਂ ਧਰਨਾ ਜਾਰੀ ਰਿਹਾ | ਕਿਸਾਨ ਆਗੂ ਭੁਪਿੰਦਰ ਸਿੰਘ ਗੁਰਨੇ ਕਲਾਂ, ਸਵਰਨ ਸਿੰਘ ਬੋੜਾਵਾਲ, ਕਾ. ਜਸਵੰਤ ਸਿੰਘ ਬੀਰੋਕੇ, ਬਹਾਦਰ ਸਿੰਘ ਗੁਰਨੇ ਖੁਰਦ, ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਸਬੰਧੀ ਕਾਲੇ ਕਾਨੂੰਨ ਸਿਰਫ਼ ਕਿਸਾਨਾਂ ਲਈ ਹੀ ਖ਼ਤਰਨਾਕ ਨਹੀਂ ਸਗੋਂ ਇਹ ਕਾਨੂੰਨ ਸਮਾਜ ਦੇ 90 ਫ਼ੀਸਦੀ ਲੋਕਾਂ ਨੂੰ ਭੁੱਖਮਰੀ, ਬੇਰੁਜ਼ਗਾਰੀ, ਕੰਗਾਲੀ, ਮਹਿੰਗਾਈ ਆਦਿ ਵੱਲ ਧੱਕ ਦੇਣਗੇ | ਇਸ ਮੌਕੇ ਭੂਰਾ ਸਿੰਘ ਅਹਿਮਦਪੁਰ, ਜਥੇਦਾਰ ਜਵਾਲਾ ਸਿੰਘ ਗੁਰਨੇ ਖੁਰਦ, ਰੂਪ ਸਿੰਘ ਗੁਰਨੇ ਕਲਾਂ, ਮਿੱਠੂ ਸਿੰਘ ਗੁਰਨੇ ਕਲਾਂ, ਲੀਲਾ ਸਿੰਘ ਗੁਰਨੇ ਕਲਾਂ, ਅਮਰਜੀਤ ਸਿੰਘ ਸਿੱਧੂ, ਮੱਖਣ ਸਿੰਘ ਸਾਬਕਾ ਸਰਪੰਚ ਗੁਰਨੇ ਖੁਰਦ, ਅਜਾਇਬ ਸਿੰਘ ਔਲਖ, ਸੀਤਾ ਗਿਰ, ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ |
ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਧਰਨਾ
ਬਰੇਟਾ ਤੋਂ Ðਜੀਵਨ ਸ਼ਰਮਾ/ਪਾਲ ਸਿੰਘ ਮੰਡੇਰ- ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਖ਼ਿਲਾਫ਼ ਸ਼ੁਰੂ ਤੋਂ ਹੀ ਮਾੜੇ ਕਾਨੰੂਨ ਬਣਾ ਰਹੀ ਹੈ ਅਤੇ ਪੂੰਜੀਪਤੀਆਂ ਦਾ ਪੱਖ ਪੂਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਲੇ ਕਾਨੰੂਨ ਵਾਪਸ ਲੈਣੇ ਹੀ ਪੈਣਗੇ ਕਿਉਂਕਿ ਸਾਰੇ ਦੇਸ਼ 'ਚ ਕਿਸਾਨਾਂ ਦੇ ਹੱਕ 'ਚ ਲਹਿਰ ਚੱਲ ਰਹੀ ਹੈ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਰਾਮਫਲ ਸਿੰਘ ਬਹਾਦਰਪੁਰ, ਸੁਰਜੀਤ ਕੌਰ ਕਿਸ਼ਨਗੜ੍ਹ, ਚਰਨਜੀਤ ਕੌਰ ਧਰਮਪੁਰਾ, ਮੇਲਾ ਸਿੰਘ ਦਿਆਲਪੁਰਾ, ਭੀਮ ਸਿੰਘ ਮੰਡੇਰ, ਬਲਜੀਤ ਕੌਰ ਧਰਮਪੁਰਾ, ਦਸੌਂਧਾ ਸਿੰਘ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ ਰੱਖਿਆ ਹੋਇਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਗੋਡੇ ਟੇਕਣੇ ਪੈਣਗੇ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣ ਤੱਕ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਜਾਰੀ ਰਹੇਗਾ | ਇਸ ਮੌਕੇ ਸੁਖਦੇਵ ਸਿੰਘ ਖੁਡਾਲ, ਗੁਰਮੇਲ ਸਿੰਘ ਰੰਘੜਿਆਲ, ਸਰੋਜ ਕੌਰ ਦਿਆਲਪੁਰਾ, ਚਰਨਜੀਤ ਸਿੰਘ ਬਹਾਦਰਪੁਰ, ਗੁਰਮੇਲ ਸਿੰਘ ਰੰਘੜਿਆਲ ਤੇ ਭੋਲਾ ਸਿੰਘ ਦਿਆਲਪੁਰਾ ਆਦਿ ਹਾਜ਼ਰ ਸਨ |

ਕਸਬਾ ਬੋਹਾ ਦੇ ਵਾਰਡ 11 ਕੰਟੇਨਮੈਂਟ ਤੇ 9 ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਮਾਨਸਾ, 13 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਨਗਰ ਪੰਚਾਇਤ ਬੋਹਾ ਦੇ ਵਾਰਡ ਨੰਬਰ 11 ਨੂੰ ਕੰਟੇਨਮੈਂਟ ਅਤੇ ਵਾਰਡ ਨੰ: 9 ਨੂੰ ਮਾਈਕਰੋ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ ਕੋਵਿਡ ਤਹਿਤ ਲਗਾਈਆਂ ਡਿਊਟੀਆਂ 'ਚ ਛੋਟ ਦੇਣ ਜਾਂ ਮੰਗਾਂ ਲਾਗੂ ਕਰਨ ਦੀ ਮੰਗ ਰੱਖੀ

ਮਾਨਸਾ, 13 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੰਪਿਊਟਰ ਅਧਿਆਪਕ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਗਰਗ ਅਤੇ ਜਨਰਲ ਸਕੱਤਰ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਜੀ.ਏ.ਟੂ ਡਿਪਟੀ ਕਮਿਸ਼ਨਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਨੂੰ ਮਿਲਿਆ | ਉਨ੍ਹਾਂ ...

ਪੂਰੀ ਖ਼ਬਰ »

ਐਸ.ਐਸ.ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 13 ਮਈ (ਪ.ਪ.)- ਐਸ.ਸੀ.ਈ.ਆਰ.ਟੀ. ਮੋਹਾਲੀ ਵਲੋਂ ਐਲਾਨੇ ਗਏ ਈ.ਟੀ.ਟੀ. ਭਾਗ ਦੂਸਰਾ ਸੈਸ਼ਨ 2018-20 ਦੇ ਨਤੀਜੇ ਵਿਚ ਐਸ.ਐਸ.ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਪਹਿਲੇ ਸਥਾਨ ਤੇ ਅਮਨਪ੍ਰੀਤ ਕੌਰ ਨੇ 88.21 ਪ੍ਰਤੀਸ਼ਤ ਅੰਕ ਦੂਸਰੇ ਸਥਾਨ 'ਤੇ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਨੇ ਕੱਟੇ ਚਲਾਨ

ਭੀਖੀ, 13 ਮਈ (ਨਿ. ਪ. ਪ.)-ਸਥਾਨਕ ਕਸਬੇ 'ਚ ਕੋਵਿਡ-19 ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਭੀਖੀ ਪੁਲਿਸ ਵਲੋਂ ਚਲਾਨ ਕੱਟੇ ਗਏ | ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਅੱੈਸ. ਐੱਚ. ਓ. ਗੁਰਮੇਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲਾ ਮਾਨਸਾ 'ਚ ਕੋਰੋਨਾ ਨਾਲ 2 ਮੌਤਾਂ, 298 ਨਵੇਂ ਕੇਸ ਆਏ

ਮਾਨਸਾ, 13 ਮਈ (ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ ਹੈ | 40 ਵਰਿ੍ਹਆਂ ਦੇ ਨੌਜਵਾਨ ਨੇ ਸਿਵਲ ਹਸਪਤਾਲ ਮਾਨਸਾ 'ਚ ਦਮ ਤੋੜਿਆ ਹੈ ਜਦਕਿ ਸਿਹਤ ਬਲਾਕ ਸਰਦੂਲਗੜ੍ਹ ਦੀ 62 ਸਾਲਾਂ ਔਰਤ ਨੇ ਦਿੱਲੀ ਹਾਰਟ ਸੈਂਟਰ ਬਠਿੰਡਾ ਵਿਖੇ ਆਖ਼ਰੀ ਸਾਹ ...

ਪੂਰੀ ਖ਼ਬਰ »

ਕਸਬਾ ਜੋਗਾ ਤੇ ਨਾਲ ਲੱਗਦੇ ਪਿੰਡਾਂ 'ਚ ਕੋਰੋਨਾ ਨੇ ਪੈਰ ਪਸਾਰੇ

ਜੋਗਾ, 13 ਮਈ (ਹਰਜਿੰਦਰ ਸਿੰਘ ਚਹਿਲ)-ਕੋਰੋਨਾ ਵਾਇਰਸ ਨੇ ਹੁਣ ਕਸਬਾ ਜੋਗਾ ਤੇ ਨੇੜਲੇ ਪਿੰਡਾਂ 'ਚ ਪੈਰ ਪਸਾਰ ਲਏ ਹਨ | ਮਿੰਨੀ ਪੀ. ਐੱਚ. ਸੀ. ਦੇ ਡਾ. ਨਿਸ਼ਾਂਤ ਸੋਹਲ ਵਲੋਂ ਜਾਰੀ ਅੰਕੜੇ ਮੁਤਾਬਿਕ ਕਸਬੇ 'ਚ 77 ਦੇ ਲਗਪਗ ਵਿਅਕਤੀ ਕੋਰੋਨਾ ਪਾਜ਼ੀਟਿਵ ਹਨ ਅਤੇ ਹੁਣ ਤੱਕ 7 ਜਣੇ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਸ਼ਾਮ 5 ਵਜੇ ਤੱਕ ਜਾਰੀ ਰਹਿਣਗੇ- ਡਿਪਟੀ ਕਮਿਸ਼ਨਰ

ਮਾਨਸਾ, 13 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਹਿੰਦਰਪਾਲ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਲੋਕ ਹਿੱਤ 'ਚ ਲਗਾਏ ਜਾ ਰਹੇ ਟੀਕਾਕਰਨ ਵਿਸ਼ੇਸ਼ ਕੈਂਪਾਂ ਨੂੰ ਸ਼ਾਮ 5 ਵਜੇ ਤੱਕ ਜਾਰੀ ਰੱਖਿਆ ਜਾਵੇ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਦੀ ਪਾਲਣਾ ਕਰਨ ਲਈ ਲੋਕ ਪੁਲਿਸ ਤੇ ਪ੍ਰਸ਼ਾਸਨ ਦਾ ਸਾਥ ਦੇਣ- ਐੱਸ. ਐੱਚ. ਓ.

ਭੀਖੀ, 13 ਮਈ (ਗੁਰਿੰਦਰ ਸਿੰਘ ਔਲਖ)-ਸਥਾਨਕ ਕਸਬੇ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ 'ਚ ਲੋਕ ਪੁਲਿਸ ਤੇ ਪ੍ਰਸ਼ਾਸਨ ਦਾ ਸਾਥ ਦੇਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਭੀਖੀ ਦੇ ਐੱਸ. ਐੱਚ. ਓ. ਗੁਰਮੇਲ ਸਿੰਘ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ ਸਬਸਿਡੀ 'ਤੇ ਲੈਣ ਲਈ 26 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ

ਬੁਢਲਾਡਾ, 13 ਮਈ (ਸੁਨੀਲ ਮਨਚੰਦਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਾਮਯਾਬ ਕਿਸਾਨ ਖ਼ੁਸ਼ਹਾਲ ਕਿਸਾਨ ਮਿਸ਼ਨ ਤਹਿਤ ਵੱਖ-ਵੱਖ ਸਕੀਮਾਂ ਅਧੀਨ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਦੇਣ ਲਈ 26 ਮਈ ਤੱਕ ਵਿਭਾਗ ਦੇ ਪੋਰਟਲ 'ਤੇ ਕਿਸਾਨ ਬਿਨੈ ਪੱਤਰਾਂ ਅਪਲਾਈ ਕਰ ...

ਪੂਰੀ ਖ਼ਬਰ »

ਜਗਦੇਵ ਸਿੰਘ ਚਕੇਰੀਆਂ ਜ਼ਿਲ੍ਹਾ ਪ੍ਰਧਾਨ ਚੁਣੇ

ਮਾਨਸਾ, 13 ਮਈ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਫੂਲ) ਦੀ ਇਕੱਤਰਤਾ ਜਲੌਰ ਸਿੰਘ ਦੂਲੋਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਜਗਦੇਵ ਸਿੰਘ ਚਕੇਰੀਆਂ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ

ਬਰੇਟਾ, 13 ਮਈ (ਜੀਵਨ ਸ਼ਰਮਾ)- ਮੰਗਾਂ ਨੂੰ ਲੈ ਕੇ ਸਥਾਨਕ ਸਫ਼ਾਈ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ ਪਰ ਸਰਕਾਰ ਵਲੋਂ ਕੋਈ ਗ਼ੌਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਹਰ ਮਦਦ ਕਰੇਗੀ ਆਤਮ ਪ੍ਰਗਾਸ ਸੰਸਥਾਂ

ਬੁਢਲਾਡਾ, 13 ਮਈ (ਸਵਰਨ ਸਿੰਘ ਰਾਹੀ)- ਆਤਮ ਪਰਗਾਸ ਸੋਸ਼ਲ ਵੈੱਲਫੇਅਰ ਕੌਂਸਲ ਲੁਧਿਆਣਾ ਵਲੋਂ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਸਾਂਭ ਸੰਭਾਲ ਲਈ ਸ਼ੁਰੂ ਕੀਤੇ ਕਾਰਜ ਤਹਿਤ ਹੁਣ ਤੱਕ 129 ਜ਼ਰੂਰਤਮੰਦ ਪਰਿਵਾਰਾਂ ਨੂੰ ਮਿਲ ਕੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਨਗਰ ਪੰਚਾਇਤ ਦਫ਼ਤਰ ਭੀਖੀ ਅੱਗੇ ਧਰਨਾ

ਭੀਖੀ, 13 ਮਈ (ਗੁਰਿੰਦਰ ਸਿੰਘ ਔਲਖ)- ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਲੜ ਰਹੇ ਸਫ਼ਾਈ ਸੇਵਕਾਂ ਨੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਦਫ਼ਤਰ ਵਿਖੇ ਧਰਨਾ ਦਿੱਤਾ | ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਪੂਰਨ ਚੰਦ ਨੇ ਕਿਹਾ ਕਿ 2004 ਤੋਂ ...

ਪੂਰੀ ਖ਼ਬਰ »

ਖ਼ੁਸ਼ਕ ਮੌਸਮ ਨਾਲ ਦੁਧਾਰੂ ਪਸ਼ੂਆਂ ਦਾ ਵਿਕਾਸ ਰੁਕਿਆ

ਬੋਹਾ, 13 ਮਈ (ਰਮੇਸ਼ ਤਾਂਗੜੀ)-ਖ਼ੁਸ਼ਕ ਮੌਸਮ ਤੇ ਸੋਕੇ ਵਰਗੀ ਸਥਿਤੀ ਨੇ ਜਿੱਥੇ ਫ਼ਸਲਾਂ ਦਾ ਵਧਣਾ ਪ੍ਰਭਾਵਿਤ ਕੀਤਾ ਹੈ, ਉੱਥੇ ਮਜ਼ਦੂਰ ਵਰਗਾਂ ਤੋਂ ਲੈ ਕੇ ਵੱਡੇ ਜ਼ਿਮੀਂਦਾਰਾਂ ਤੱਕ ਦੀਆਂ ਗਰਜਾ ਪੂਰੀਆਂ ਕਰਦਾ ਆ ਪਸ਼ੂ ਧਨ ਦੁੱਧ ਡੇਅਰੀਆਂ ਵੀ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਪਟਵਾਰੀਆਂ ਨੇ ਕੰਮਕਾਜ ਠੱਪ ਰੱਖ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਮਾਨਸਾ, 13 ਮਈ (ਬਲਵਿੰਦਰ ਸਿੰਘ ਧਾਲੀਵਾਲ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਪਟਵਾਰੀਆਂ ਨੇ 2 ਰੋਜ਼ਾ ਹੜਤਾਲ ਦੇ ਚੱਲਦਿਆਂ ਦੂਸਰੇ ਦਿਨ ਵੀ ਕੰਮਕਾਜ ਠੱਪ ਰੱਖ ਕੇ ਸਥਾਨਕ ਸੈਂਟਰਲ ਪਟਵਾਰਖ਼ਾਨੇ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ | ...

ਪੂਰੀ ਖ਼ਬਰ »

ਇਕ ਸ਼ੱਕੀ ਸਮੇਤ 10 ਕੋਰੋਨਾ ਪਾਜ਼ੀਟਿਵਾਂ ਦੀ ਮੌਤ ਸਹਾਰਾ ਜਨ ਸੇਵਾ ਦੇ ਕੋਰੋਨਾ ਯੋਧਿਆ ਵਲੋਂ ਕੀਤਾ ਗਿਆ ਸਸਕਾਰ

ਬਠਿੰਡਾ, 13 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਮਨੁੱਖਤਾ ਨੂੰ ਸਮਰਪਿਤ ਸਹਾਰਾ ਜਨਸੇਵਾ ਦੀ ਕੋਰੋਨਾ ਯੋਧਿਆ ਦੀ ਟੀਮ ਨੇ ਵੱਖ-ਵੱਖ ਹਸਪਤਾਲਾਂ ਵਿਚ ਪੀ.ਪੀ.ਈ. ਕਿੱਟਾਂ ਪਾ ਕੇ ਸਸਕਾਰ ਕੀਤਾ ਗਿਆ, ਜਿਨ੍ਹਾਂ ਵਿਚ ਮਿ੍ਤਕਾਂ ਦਾ ਨਾਂਅ ਇਸ ਪ੍ਰਕਾਰ ਹੈ- 1. ਸ਼ੁਭਮੀ ਸ਼ਿਵ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਨੰਬਰਦਾਰ ਜਸਵਿੰਦਰ ਸਿੰਘ ਚਹਿਲ

ਭੀਖੀ- ਜਸਵਿੰਦਰ ਸਿੰਘ ਨੰਬਰਦਾਰ ਦਾ ਜਨਮ 1964 'ਚ ਮਾਨਸਾ ਜ਼ਿਲੇ੍ਹ ਦੇ ਪਿੰਡ ਮੱਤੀ ਵਿਖੇ ਨੰਬਰਦਾਰ ਗੁਰਦੀਪ ਸਿੰਘ ਦੇ ਘਰ ਮਾਤਾ ਰਣਜੀਤ ਕੌਰ ਦੀ ਕੁੱਖੋਂ ਹੋਇਆ | ਆਪ 2 ਭਰਾ ਤੇ 3 ਭੈਣਾਂ ਹਨ | ਉਨ੍ਹਾਂ ਮੈਟਿ੍ਕ ਤੱਕ ਦੀ ਪੜਾਈ ਪਿੰਡ ਦੇ ਹੀ ਸਰਕਾਰੀ ਸਕੂਲ 'ਚ ਕੀਤੀ | ਉਪਰੰਤ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ- ਭੈਣੀਬਾਘਾ

ਮਾਨਸਾ, 13 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਮੋਰਚੇ 'ਚ ਕਾਫ਼ਲਿਆਂ ਨਾਲ ਸ਼ਿਰਕਤ ਕਰਨ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX