ਤਾਜਾ ਖ਼ਬਰਾਂ


ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  15 minutes ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  25 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  47 minutes ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 1 hour ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 1 hour ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 1 hour ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 2 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 2 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 2 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 2 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 2 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 3 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 4 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 4 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 5 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 5 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਫਾਜ਼ਿਲਕਾ / ਅਬੋਹਰ

ਕੋਰੋਨਾ ਕਹਿਰ ਜੋਬਨ 'ਤੇ ਫ਼ਾਜ਼ਿਲਕਾ ਜ਼ਿਲ੍ਹਾ ਹਸਪਤਾਲ 'ਚ ਮੁੱਕੀਆਂ ਫ਼ਤਹਿ ਕਿੱਟਾਂ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਵਾਈਰਸ ਨਾਲ ਪੀੜਤ ਵਿਅਕਤੀਆਂ ਦੇ ਘਰ ਤੱਕ ਫ਼ਤਹਿ ਕਿੱਟ ਨੂੰ ਪੁੱਜਦਾ ਕਰਨ ਦੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾਅਵੇ ਕਰ ਰਿਹਾ ਹੈ ਪਰ ਦੂਜੇ ਪਾਸੇ ਫ਼ਤਿਹ ਕਿੱਟਾਂ ਨੂੰ ਲੈ ਕੇ ਕੋਰੋਨਾ ਵਾਈਰਸ ਪੀੜਤਾਂ ਦੇ ਪਰਿਵਾਰਕ ਮੈਂਬਰ ਖ਼ੱਜਲ਼-ਖ਼ੁਆਰ ਹੋ ਰਹੇ ਹਨ | ਫ਼ਾਜ਼ਿਲਕਾ ਵਿਚ ਕੋਰੋਨਾ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਫ਼ਤਿਹ ਕਿੱਟ ਹਾਸਿਲ ਕਰਨ ਲਈ ਹਸਪਤਾਲ ਦੇ ਚੱਕਰ ਕੱਟ ਰਹੇ ਹਨ ਪਰ ਉਹ ਫ਼ਤਿਹ ਕਿੱਟ ਨਾ ਮਿਲਣ ਕਾਰਨ ਖ਼ਾਲੀ ਹੱਥ ਘਰ ਪਰਤ ਰਹੇ ਹਨ | ਹਸਪਤਾਲ ਵਿਚ ਪੁੱਜੇ ਕੋਰੋਨਾ ਮਰੀਜ਼ ਦੇ ਪਰਿਵਾਰਕ ਮੈਂਬਰ ਰਾਜੇਸ਼ ਕਸਰੀਜਾ ਅਤੇ ਸੁਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਕੋਰੋਨਾ ਪਾਜ਼ੀਟਿਵ ਆਏ ਹਨ, ਜਿਸ ਕਾਰਨ ਉਹ ਫ਼ਤਹਿ ਕਿੱਟ ਲੈਣ ਲਈ ਹਸਪਤਾਲ ਦੇ ਚੱਕਰ ਕੱਟ ਰਹੇ ਹਨ, ਪਰ ਉਨ੍ਹਾਂ ਨੂੰ ਅੱਜ ਤੱਕ ਫ਼ਤਿਹ ਕਿੱਟ ਨਹੀਂ ਮਿਲੀ | ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਪਾਜ਼ੀਟਿਵ ਆਉਣ ਤੋਂ ਬਾਅਦ ਕਿਸੇ ਵੀ ਸਿਹਤ ਅਧਿਕਾਰੀ ਵਲ਼ੋਂ ਉਨ੍ਹਾਂ ਦੀ ਸਾਰ ਨਹੀਂ ਲਈ ਗਈ ਅਤੇ ਨਾ ਹੀ ਉਨ੍ਹਾਂ ਨੂੰ ਮਰੀਜ਼ਾਂ ਦੇ ਇਲਾਜ ਸਬੰਧੀ ਦੱਸਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਉਹ ਆਪਣੇ ਕੋਰੋਨਾ ਪੀੜਤ ਪਰਿਵਾਰਕ ਮੈਂਬਰਾਂ ਦਾ ਇਲਾਜ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੀ ਕਿਧਰੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ | ਜਦੋਂ ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਹਸਪਤਾਲ ਦੇ ਐੱਸ.ਐਮ.ਓ. ਡਾ. ਸੁਧੀਰ ਪਾਠਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਪਰ ਮਰੀਜ਼ਾਂ ਮੁਤਾਬਿਕ ਫ਼ਤਹਿ ਕਿੱਟਾਂ ਨਹੀਂ ਆ ਰਹੀਆਂ | ਉਨ੍ਹਾਂ ਕਿਹਾ ਕਿ ਫ਼ਿਲਹਾਲ ਫ਼ਾਜ਼ਿਲਕਾ ਵਿਚ ਫ਼ਤਿਹ ਕਿੱਟਾਂ ਖ਼ਤਮ ਹਨ ਅਤੇ ਕਿੱਟਾਂ ਮੰਗਵਾਈਆਂ ਗਈਆਂ ਹਨ | ਜਦੋਂ ਵੀ ਹਸਪਤਾਲ ਵਿਚ ਕਿੱਟਾਂ ਪੁੱਜ ਜਾਣਗੀਆਂ ਤਾਂ ਮਰੀਜ਼ਾਂ ਨੂੰ ਦੇ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਹਸਪਤਾਲ ਆਪਣੇ ਪੱਧਰ ਤੇ ਵੀ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ | ਇਸ ਦੇ ਨਾਲ ਹੀ ਕੋਰੋਨਾ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੀ ਇਕ ਟੀਮ ਵਲ਼ੋਂ ਹਸਪਤਾਲ ਦਾ ਦੌਰਾ ਕੀਤਾ ਗਿਆ | ਟੀਮ ਮੈਂਬਰ ਡਾ. ਪ੍ਰੀਤੀ ਸ਼੍ਰੀ ਨੇ ਦੱਸਿਆ ਕਿ ਟੀਮ ਵਲ਼ੋਂ ਸਿਹਤ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਇਹ ਦੌਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਤੋਂ ਸਿਹਤ ਮੁਲਾਜ਼ਮ ਵਾਧੂ ਬੋਝ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੰਗ ਦੇ ਹਿਸਾਬ ਨਾਲ ਸਮਾਨ ਨਹੀਂ ਮਿਲ ਰਿਹਾ, ਜਿਸ ਕਾਰਨ ਕੁੱਝ ਪਰੇਸ਼ਾਨੀਆਂ ਆ ਰਹੀਆਂ ਹਨ, ਪਰ ਫਿਰ ਵੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀ ਯਤਨ ਕਰ ਰਹੇ ਹਨ |

ਫ਼ਾਜ਼ਿਲਕਾ ਜ਼ਿਲ੍ਹੇ 'ਚ ਆਈਆਂ ਦੋ ਨਵੀਆਂ ਗੱਡੀਆਂ ਨੇ ਸੱਥਾਂ 'ਤੇ ਛੇੜੀ ਸਿਆਸੀ ਚਰਚਾ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ 2 ਆਈਆਂ ਨਵੀਆਂ ਗੱਡੀਆਂ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ | ਇਕ ਉਹ ਐਂਬੂਲੈਂਸ, ਜਿਸ ਦਾ ਹਰ ਵਰਗ ਭਾਰੀ ਸਵਾਗਤ ਕਰ ਰਿਹਾ ਹੈ, ਦੂਸਰੀ ਉਹ ਇਨੋਵਾ ਗੱਡੀ, ਜਿਸ ਦੀ ਖ਼ਰੀਦ ਨੂੰ ਲੈ ...

ਪੂਰੀ ਖ਼ਬਰ »

ਰਾਣਾ ਪਿੰਡ 'ਚ ਇਕ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਨੇੜਲੇ ਪਿੰਡ ਰਾਣਾ ਵਿਚ ਇਕ ਵਿਅਕਤੀ ਵਲ਼ੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਲਖਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਰਾਣਾ ਕਾਲੋਨੀ ਸ਼ਾਦੀਸ਼ੁਦਾ ਸੀ ਅਤੇ ...

ਪੂਰੀ ਖ਼ਬਰ »

ਹਰੀਸ਼ ਨਾਇਰ ਨੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਛੁੱਟੀ 'ਤੇ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਹਰੀਸ਼ ਨਾਇਰ ਆਈ.ਏ.ਐੱਸ. ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਡਿਪਟੀ ਕਮਿਸ਼ਨਰ ਲਗਾ ਦਿੱਤਾ ਗਿਆ ਹੈ | ਉਨ੍ਹਾਂ ਨੇ ਅੱਜ ...

ਪੂਰੀ ਖ਼ਬਰ »

ਅਬੋਹਰ 'ਚ ਕੋਰੋਨਾ ਮਹਾਂਮਾਰੀ ਕਾਰਨ 4 ਹੋਰ ਮੌਤਾਂ

ਅਬੋਹਰ, 14 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਅਤੇ ਮੌਤਾਂ ਦੀ ਦਰ ਵਿਚ ਅਬੋਹਰ ਸ਼ਹਿਰ ਦੀ ਸਥਿਤੀ ਜ਼ਿਲ੍ਹੇ ਵਿਚੋਂ ਕਾਫ਼ੀ ਗੰਭੀਰ ਹੁੰਦੀ ਨਜ਼ਰ ਆ ਰਹੀ ਹੈ ਕਿਉਂਕਿ ਹਰ ਦਿਨ ਇੱਥੇ ਤਿੰਨ-ਚਾਰ ਮੌਤਾਂ ਕੋਰੋਨਾ ਮਹਾਂਮਾਰੀ ਨਾਲ ਹੋ ...

ਪੂਰੀ ਖ਼ਬਰ »

ਮੈਡੀਕਲ ਆਕਸੀਜਨ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ-ਹਰੀਸ਼ ਨਾਇਰ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਆਈ.ਏ.ਐੱਸ. ਨੇ ਇੱਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਕੋਵਿਡ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

ਲੋਕਾਂ ਨੂੰ ਸੈਂਪਿਲੰਗ ਕਰਵਾਉਣ ਤੇ ਵੈਕਸੀਨ ਲਗਵਾਉਣ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਆਈ.ਏ.ਐੱਸ.ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਵਿਚ 268 ਲੋਕਾਂ ਨੇ ਕੋਵਿਡ ਖ਼ਿਲਾਫ਼ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੀ ਜਾਮਾ ਮਸਜਿਦ 'ਚ ਈਦ ਉਲ ਫ਼ਿਤਰ ਦੀ ਨਮਾਜ਼ ਕੀਤੀ ਅਦਾ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਮੁਸਲਿਮ ਭਾਈਚਾਰੇ ਵਲ਼ੋਂ ਈਦ ਉਲ ਫ਼ਿਤਰ ਦਾ ਤਿਉਹਾਰ ਫ਼ਾਜ਼ਿਲਕਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਫ਼ਾਜ਼ਿਲਕਾ ਦੇ ਬਾਰਡਰ ਰੋਡ 'ਤੇ ਸਥਿਤ ਜਾਮਾ ਮਸਜਿਦ ਵਿਚ ਈਦ ...

ਪੂਰੀ ਖ਼ਬਰ »

ਡਾ. ਰਿਣਵਾ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਜ਼ਿਲ੍ਹੇ ਦੇ ਅਕਾਲੀ ਆਗੂਆਂ ਨੇ ਕੀਤਾ ਸਵਾਗਤ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਦੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ 'ਤੇ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂਆਂ ਜਥੇਦਾਰ ਸੂਬਾ ਸਿੰਘ ਮੈਂਬਰ ਐੱਸ.ਜੀ.ਪੀ.ਸੀ., ਸਤਿੰਦਰ ਜੀਤ ਸਿੰਘ ਮੰਟਾ ਓ. ਐੱਸ.ਡੀ. ...

ਪੂਰੀ ਖ਼ਬਰ »

ਠੇਕੇ ਚੜ੍ਹਨ ਵਾਲੀ ਜ਼ਮੀਨਾਂ ਦੇ ਭਾਅ ਡਿੱਗੇ

ਮੰਡੀ ਲਾਧੂਕਾ, 14 ਮਈ (ਮਨਪ੍ਰੀਤ ਸਿੰਘ ਸੈਣੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ 'ਚ ਭਵਿੱਖ ਸਬੰਧੀ ਬਣੀ ਅਨਿਸ਼ਚਿਤਤਾ ਅਤੇ ਸੂਬੇ 'ਚ ਦਹਾਕਿਆਂ ਤੋਂ ਚੱਲਦੀ ਆ ਰਹੀ ਰਿਵਾਇਤੀ ਪਰੰਪਰਾ ਦੇ ਤੋੜ ਵਿਛੋੜੇ ਕਾਰਨ ਖੇਤੀਬਾੜੀ ਦਾ ਲੱਕ ...

ਪੂਰੀ ਖ਼ਬਰ »

ਮਹਿਲਾ ਡਾਕਟਰ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਵਿਰੋਧ ਵਜੋਂ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ

ਜਲਾਲਾਬਾਦ 14 ਮਈ (ਕਰਨ ਚੁਚਰਾ)-ਡਾਇਰੈਕਟਰ ਐਨ. ਆਰ.ਐੱਚ.ਐਮ ਚੰਡੀਗੜ੍ਹ ਵਲ਼ੋਂ ਸਿਵਲ ਹਸਪਤਾਲ ਜੰਡਵਾਲਾ ਭੀਮੇਸ਼ਾਹ ਦੀ ਐੱਸ.ਐੱਮ.ਓ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦੇਣ ਦੇ ਬਾਵਜੂਦ ਸਿਵਲ ਸਰਜਨ ਫ਼ਾਜ਼ਿਲਕਾ ਵਲ਼ੋਂ ਕਾਰਵਾਈ ਨਾ ਕਰਨ ਦੇ ਵਿਰੋਧ 'ਚ ਭਾਰਤੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਪੀੜਤ 9 ਵਿਅਕਤੀਆਂ ਦੀ ਮੌਤ, 449 ਨਵੇਂ ਕੇਸ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਿਨੋ ਦਿਨ ਭਿਆਨਕ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ | ਰੋਜ਼ਾਨਾਂ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ | ਪਿਛਲੇ 72 ਘੰਟਿਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਦੂਜੇ ਦਿਨ ਵੀ ਕੀਤੀ ਹੜਤਾਲ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਸਫ਼ਾਈ ਸੇਵਕ ਯੂਨੀਅਨ ਵਲ਼ੋਂ ਅੱਜ ਦੂਸਰੇ ਦਿਨ ਵੀ ਹੜਤਾਲ ਕੀਤੀ ਗਈ | ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦਫ਼ਤਰ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 14 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX