ਤਾਜਾ ਖ਼ਬਰਾਂ


ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  18 minutes ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  46 minutes ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  56 minutes ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  1 minute ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 1 hour ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 1 hour ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 2 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 2 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 3 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 4 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 4 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 4 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 5 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 5 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਲਖੀਮਪੁਰ ਹਿੰਸਾ: ਕ੍ਰਾਈਮ ਬ੍ਰਾਂਚ ਸਵਾਟ ਟੀਮ ਵਲੋਂ ਤਿੰਨ ਮੁਲਜ਼ਮ ਗ੍ਰਿਫਤਾਰ, ਰਿਵਾਲਵਰ ਅਤੇ ਗੋਲੀਆਂ ਜ਼ਬਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਪਟਿਆਲਾ

ਸਰਕਾਰੀ ਰਜਿੰਦਰਾ ਹਸਪਤਾਲ ਦੀ ਕੋਵਿਡ ਕੇਅਰ ਵਾਰਡ 'ਚੋਂ ਕੋਰੋਨਾ ਮਰੀਜ਼ਾਂ ਦੇ ਮਹਿੰਗੇ ਟੀਕੇ ਚੋਰੀ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਕੇਅਰ ਸੈਂਟਰ 'ਚੋਂ ਕੋਰੋਨਾ ਮਰੀਜ਼ਾਂ ਨੂੰ ਲਗਾਏ ਜਾਣ ਵਾਲੇ ਮਹਿੰਗੇ ਟੀਕੇ ਚੋਰੀ ਹੋ ਗਏ ਹਨ | ਹਸਪਤਾਲ ਦੀ ਕੋਵਿਡ ਕੇਅਰ ਸੈਂਟਰ ਵਿਚੋਂ ਟੋਸਿਲੀਜ਼ੂਮੇਬ ਟੀਕੇ ਦੀਆਂ 6 ਖ਼ੁਰਾਕਾਂ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਮੁਤਾਬਿਕ ਇਹ ਟੀਕਾ ਕੋਵਿਡ ਮਰੀਜ਼ ਦੀ ਗੰਭੀਰ ਹਾਲਤ ਦੌਰਾਨ ਸਾਹ ਵਿਚ ਤਕਲੀਫ਼ ਹੋਣ ਤੋਂ ਆਰਾਮ ਲਈ ਵਰਤਿਆ ਜਾਂਦਾ ਹੈ | ਇਸ ਦੀ ਬਜ਼ਾਰ ਵਿਚ ਕੀਮਤ ਹਜ਼ਾਰਾਂ ਤੋਂ ਲੱਖਾਂ ਤੱਕ ਦੱਸੀ ਜਾਂਦੀ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰੀ ਰਜਿੰਦਰਾ ਹਸਪਤਾਲ ਦੇ ਇਸ ਵਾਰਡ 'ਚ ਜਿੱਥੇ ਕੋਰੋਨਾ ਪੀੜਤਾਂ ਦੇ ਪਰਵਾਰਿਕ ਮੈਂਬਰਾਂ ਨੂੰ ਜਾਣ ਤੱਕ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਉਸ ਸੈਂਟਰ 'ਚੋਂ ਇਹ ਟੀਕੇ ਚੋਰੀ ਹੋਣਾ ਅੰਦਰੂਨੀ ਪ੍ਰਬੰਧਾਂ 'ਤੇ ਵੱਡੇ ਸਵਾਲ ਖੜੇ ਕਰ ਰਿਹਾ ਹੈ | ਇਸ ਸਬੰਧੀ ਗੱਲ ਕਰਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐੱਚ.ਐੱਸ. ਰੇਕੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਸ਼ੁੱਕਰਵਾਰ ਉਨ੍ਹਾਂ ਦੇ ਚੀਫ਼ ਫਾਰਮੇਸੀ ਦੇ ਇੰਚਾਰਜ ਨੇ ਦੱਸਿਆ ਕਿ ਟੋਸਿਲੀਜ਼ੂਮੇਬ ਟੀਕੇ ਦੀਆਂ 6 ਖ਼ੁਰਾਕਾਂ ਚੋਰੀ ਹੋ ਗਈਆਂ ਹਨ | ਉਪਰੰਤ ਅਸੀਂ ਤੁਰੰਤ ਐਸਐਸਪੀ ਪਟਿਆਲਾ ਨੂੰ ਜਾਣਕਾਰੀ ਦੇ ਦਿੱਤੀ ਸੀ ਅਤੇ ਨਾਲ ਹੀ ਆਪਣੇ ਵਿਭਾਗ ਦੀ ਇਸ ਮਾਮਲੇ ਨੂੰ ਲੈ ਕੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਵੀ ਗਠਿਤ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਟੀਕਾ ਕੋਰੋਨਾ ਦੌਰਾਨ ਨੌਜਵਾਨ ਮਰੀਜ਼ ਜੋ ਲੈਵਲ-3 ਤੇ ਹੁੰਦੇ ਹਨ ਉਨ੍ਹਾਂ ਲਈ ਇਹ ਟੀਕਾ ਵਰਤਿਆ ਜਾਂਦਾ ਹੈ | ਉਨ੍ਹਾਂ ਮੁਤਾਬਿਕ ਇਸ ਟੀਕੇ ਦੀ ਕੀਮਤ ਲਗਪਗ 32 ਹਜ਼ਾਰ ਰੁਪਏ ਦੇ ਕਰੀਬ ਹੈ | ਇਸ ਸਬੰਧੀ ਸਿਵਲ ਲਾਇਨ ਥਾਣੇ ਦੇ ਇੰਚਾਰਜ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਉਨ੍ਹਾਂ ਕੋਲ ਇਹ ਇੰਜੈੱਕਸ਼ਨ ਚੋਰੀ ਹੋਣ ਦੀ ਸ਼ਿਕਾਇਤ ਐਸਐਸਪੀ ਪਟਿਆਲਾ ਰਾਹੀਂ ਪ੍ਰਾਪਤ ਹੋਈ ਹੈ | ਜਿਸ ਵਿਚ ਰਜਿੰਦਰਾ ਹਸਪਤਾਲ ਦੇ ਸੁਪਰਡੈਂਟ ਨੇ ਦੱਸਿਆ ਹੈ ਕਿ ਕੋਵਿਡ ਬਰਾਂਚ ਵਿਚ ਕੁੱਲ 16 ਟੀਕੇ ਮੌਜੂਦ ਸਨ ਜਿਨ੍ਹਾਂ ਚੋਂ 6 ਟੀਕੇ ਗਾਇਬ ਹਨ | ਇਸ ਤਹਿਤ ਪੁਲਿਸ ਵਲੋਂ ਚੋਰੀ ਦਾ ਕੇਸ ਦਰਜ ਕਰਕੇ ਮੌਕੇ ਦੀ ਰਿਕਾਰਡਿੰਗ ਅਤੇ ਹੋਰ ਪੜਤਾਲ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਜਲਦ ਹੀ ਇਸ ਚੋਰੀ ਦਾ ਪਰਦਾਫਾਸ਼ ਕੀਤਾ ਜਾਵੇਗਾ |

ਬਾਰਡਰਾਂ 'ਤੇ ਕੋਰੋਨਾ ਨੂੰ ਲੈ ਕੇ ਸਖ਼ਤੀ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲੀ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਪੰਜਾਬ ਵਲੋਂ ਕੋਰੋਨਾ ਮਹਾਂਮਾਰੀ ਦੀ ਵਧਦੀ ਕਰੋਪੀ ਦੇ ਮੱਦੇਨਜ਼ਰ ਪੰਜਾਬ ਨਾਲ ਲੱਗਦੇ ਬਾਰਡਰਾਂ 'ਤੇ ਸਖ਼ਤੀ ਨਾਲ ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਦੇ ਕੀਤੇ ਹੁਕਮਾਂ ਦੇ ...

ਪੂਰੀ ਖ਼ਬਰ »

ਪਤਨੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਪਤਨੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਥਾਣਾ ਵੁਮੈਨ ਦੀ ਪੁਲਿਸ ਵਲੋਂ ਕੇਸ ਦਰਜ ਕੀਤਾ ਹੈ | ਮਨਦੀਪ ਕੌਰ ਵਾਸੀ ਸੂਲਰ ਨੇ ਪੁਲਿਸ ਨੂੰ ਸ਼ਿਕਾਇਤ ਲਿਖਵਾਈ ਸੀ ਕਿ ਉਸ ਦਾ ਵਿਆਹ ਸਾਲ 2011 'ਚ ਪਿੰਡ ਜਹਾਂਗੀਰ ...

ਪੂਰੀ ਖ਼ਬਰ »

ਜੂਆ ਖੇਡਦੇ ਚਾਰ ਕਾਬੂ, ਪਰਚਾ ਦਰਜ

ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਲਾਹੌਰੀ ਗੇਟ ਥਾਣਾ ਦੀ ਪੁਲਿਸ ਵਲੋਂ ਜੂਆ ਖੇਡਦੇ ਚਾਰ ਵਿਅਕਤੀ ਕਾਬੂ ਕਰਕੇ ਗੈਂਬਲਿੰਗ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਨਿੰਰਕਾਰ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਲਾਹਣ, ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਥਾਣਾ ਖੇੜੀ ਗੰਢਿਆਂ ਦੀ ਪੁਲਿਸ ਨੇ ਪਿੰਡ ਤਖ਼ਤੂ ਮਾਜਰਾ ਇਕ ਘਰ 'ਚ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ ਦੇਸੀ ਸ਼ਰਾਬ ਕੱਢਣ ਲਈ ਚਾਲੂ ਭੱਠੀ, 150 ਲੀਟਰ ਲਾਹਣ ਤੇ 10 ਬੋਤਲਾਂ ਦੇਸੀ ਸ਼ਰਾਬ ਦੀਆਂ ਬੋਤਲਾਂ ਸਣੇ ਗਿ੍ਫ਼ਤਾਰ ਕਰਕੇ ਕੇਸ ਦਰਜ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ 1980 ਨਸ਼ੀਲੀਆਂ ਗੋਲੀਆਂ ਬਰਾਮਦ

ਸਮਾਣਾ, 14 ਮਈ (ਹਰਵਿੰਦਰ ਸਿੰਘ ਟੋਨੀ)-ਸਿਟੀ ਪੁਲਿਸ ਨੇ ਦੋ ਵੱਖ ਵੱਖ ਸਥਾਨਾਂ ਤੋਂ ਇਕ ਔਰਤ ਤੇ ਇਕ ਵਿਅਕਤੀ ਨੂੰ 1980 ਨਸ਼ੀਲੀਆਂ ਗੋਲੀਆਂ ਸਣੇ ਹਿਰਾਸਤ 'ਚ ਲਿਆ ਹੈ | ਸਿਟੀ ਪੁਲਿਸ ਦੇ ਐਸ.ਐਚ.ਓ. ਸਾਹਿਬ ਸਿੰਘ ਨੇ ਦੱਸਿਆ ਕਿ ਸੀ.ਟੀ.ਵਿੰਗ ਪਟਿਆਲਾ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

550 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ, 13 ਮਰੀਜ਼ਾਂ ਦੀ ਮੌਤ

ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਕੋਵਿਡ ਟੀਕਾਕਰਨ ਜਾਰੀ ਰਿਹਾ ਤੇ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 3492 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਵਲੋਂ ''ਕੈਪਟਨ ਵਾਅਦਾ ਪੂਰਾ ਕਰੋ'' ਨਾਅਰੇ ਤਹਿਤ ਰੋਸ ਰੈਲੀ

ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਭਰ ਤੋਂ ਸੈਂਕੜੇ ਸਿੱਖਿਆ ਪ੍ਰੋਵਾਈਡਰ ਈਜੀਐੱਸ ਆਈ.ਈ.ਵੀ. ਅਧਿਆਪਕ ਪਟਿਆਲਾ ਵਿਚ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਆਗੂ ਅਜਮੇਰ ਔਲਖ ਅਤੇ ...

ਪੂਰੀ ਖ਼ਬਰ »

ਕੋਰੋਨਾ ਬਿਮਾਰੀ ਤੋਂ ਠੀਕ ਹੋਏ ਮਰੀਜ਼ ਵੱਧ ਤੋਂ ਵੱਧ ਗਿਣਤੀ 'ਚ ਪਲਾਜ਼ਮਾ ਕਰਨ ਦਾਨ- ਵਿਧਾਇਕ ਕੰਬੋਜ

ਰਾਜਪੁਰਾ, 14 ਮਈ (ਰਣਜੀਤ ਸਿੰਘ)-ਸੂਬੇ 'ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਧਿਆਨ 'ਚ ਰੱਖਦੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਪਲਾਜ਼ਮਾ ਦਾਨ ਕਰਨਾ ਚਾਹੀਦਾ ਹੈ ਤਾਂ ਕਿ ਕੋਰੋਨਾ ਦੀ ਬਿਮਾਰੀ ਨਾਲ ਲੜ ਰਹੇ ਮਰੀਜ਼ਾਂ ਦੀਆਂ ਕੀਮਤੀ ਜ਼ਿੰਦਗੀਆਂ ਬਚਾਈਆਂ ...

ਪੂਰੀ ਖ਼ਬਰ »

ਸਿੱਧੂ ਦੀ ਥਾਂ ਕਾਂਗਰਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਰਨੀ ਚਾਹੀਦੀ ਕਾਰਵਾਈ : ਬੇਅੰਤ ਸਿੰਘ

ਘਨੌਰ, 14 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਦੀ ਕਾਂਗਰਸ ਸਰਕਾਰ ਨਵਜੋਤ ਸਿੰਘ ਸਿੱਧੂ ਦੇ ਮਾਮਲੇ ਨੂੰ ਲੈਕੇ ਜਨਤਾ ਨੂੰ ਗੁਮਰਾਹ ਕਰ ਰਹੀ ਹੈ ਤੇ ਅਸਲ ਮੁੱਦਿਆਂ ਤੋਂ ਜਨਤਾ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਸਿੱਧੂ ਦੀ ਥਾਂ ਸ੍ਰੀ ...

ਪੂਰੀ ਖ਼ਬਰ »

ਪਿੰਡ ਕਾਹਨਗੜ੍ਹ ਘਰਾਚੋਂ 'ਚ ਕਈ ਵਿਅਕਤੀ 'ਆਪ' 'ਚ ਸ਼ਾਮਿਲ

ਪਾਤੜਾਂ, 14 ਮਈ (ਜਗਦੀਸ਼ ਸਿੰਘ ਕੰਬੋਜ)-ਆਮ ਆਦਮ ਪਾਰਟੀ ਦੇ ਸਾਬਕਾ ਸਰਵਿਸਮੈਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰਾਇਣ ਸਿੰਘ ਨਰਸੋਤ ਦੀ ਅਗਵਾਈ 'ਚ ਆਗੂਆਂ 'ਤੇ ਵਰਕਰਾਂ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ...

ਪੂਰੀ ਖ਼ਬਰ »

ਆਕਸੀਮੀਟਰ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਆਕਸੀਮੀਟਰ ਦੇਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਨਿਤੀਨ ਸੂਰੀ ਵਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਇਕ ਕੰਪਨੀ 'ਚ ਬਤੌਰ ਐੱਮ.ਆਰ. ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਹਰੇਕ ਵਰਗ ਦੇ ਲੋਕਾਂ ਦਾ ਕੀਤਾ ਜਾਵੇਗਾ ਕਰੋਨਾ ਟੀਕਾਕਰਨ- ਅਸ਼ਵਨੀ ਗੁਪਤਾ

ਸਮਾਣਾ, 14 ਮਈ (ਹਰਵਿੰਦਰ ਸਿੰਘ ਟੋਨੀ)-ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਅਗਰਸੈਨ ਇੰਟਰਨੈਸ਼ਨਲ ਸਕੂਲ ਪ੍ਰਬੰਧਕਾਂ ਦੇ ਸਹਿਯੋਗ ਨਾਲ 18 ਤੋਂ 44 ਸਾਲ ਉਮਰ ਦੇ ਲੋਕਾਂ ਨੂੰ ਕੋਰੋਨਾ ਟੀਕਾਕਰਨ ਦੀ ਪਹਿਲੀ ਖੁਰਾਕ ਲਗਾਈ ਗਈ | ਇਸ ਮੌਕੇ ਟੀਕਾਕਰਨ ਕੈਂਪ ਦੌਰਾਨ ...

ਪੂਰੀ ਖ਼ਬਰ »

ਵਪਾਰੀਆਂ ਨੇ ਕਿਰਾਏ ਤੇ ਕਿਸ਼ਤਾਂ ਚੁਕਾਉਣ 'ਚ ਦਿੱਕਤ ਦੀ ਗੱਲ ਕਹੀ

ਪਟਿਆਲਾ, 14 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਵਪਾਰੀਆਂ ਵਲੋਂ ਸੂਬਾ ਸਰਕਾਰ ਤੋਂ ਦੁਬਾਰਾ ਪੂਰਨ ਤਾਲਾਬੰਦੀ ਲਗਾਉਣ ਦੀ ਮੰਗ ਦੁਹਰਾਈ ਹੈ | ਅੱਜ ਵਪਾਰ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ 'ਚ ਵਪਾਰੀਆਂ ਨੇ ਬੈਠਕ ਕੀਤੀ | ਕੋਰੋਨਾ ਦੀ ਰੋਕਥਾਮ ਲਈ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੂੰ ਬਾਦਲਾਂ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਜ਼ਰੂਰੀ-ਢੀਂਡਸਾ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਰਾਜ ਸਭਾ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦੀਆਂ ਰਵਾਇਤਾਂ ਅਤੇ ਸਤਿਕਾਰ ਨੂੰ ਬਰਕਰਾਰ ਰੱਖਣ ਲਈ ਅੱਜ ਜ਼ਰੂਰੀ ਹੈ ਇਸ ਨੂੰ ਬਾਦਲ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਮਨਾਇਆ

ਸਮਾਣਾ, 14 ਮਈ (ਹਰਵਿੰਦਰ ਸਿੰਘ ਟੋਨੀ)-ਭਗਵਾਨ ਪਰਸ਼ੂਰਾਮ ਜੀ ਦਾ ਪਾਵਨ ਜਨਮ ਦਿਹਾੜਾ ਭਗਵਾਨ ਪਰਸ਼ੂਰਾਮ ਭਵਨ 'ਚ ਸ਼ਰਧਾ ਭਾਵ ਨਾਲ ਮਾਸਟਰ ਸੋਮ ਪ੍ਰਕਾਸ਼, ਗੋਪਾਲ ਸ਼ਰਮਾ, ਸ਼ੇਖਰ ਸ਼ਰਮਾ, ਪ੍ਰਵੀਨ ਸ਼ਰਮਾ ਦੀ ਅਗਵਾਈ 'ਚ ਮਨਾਇਆ ਗਿਆ | ਭਗਵਾਨ ਪਰਸ਼ੂਰਾਮ ਦੀ ਸਮਾਜ ਪ੍ਰਤੀ ...

ਪੂਰੀ ਖ਼ਬਰ »

ਪਿੰਡ ਚੁਨਾਗਰਾ ਦੇ ਛੱਪੜ ਨੂੰ ਪੂਰੇ ਜਾਣ ਦੇ ਕੰਮ ਨੂੰ ਪ੍ਰਸ਼ਾਸਨ ਨੇ ਕਰਵਾਇਆ ਬੰਦ

ਪਾਤੜਾਂ, 14 ਮਈ (ਖ਼ਾਲਸਾ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾ ਦੀ ਪੰਚਾਇਤ ਵਲੋਂ ਖੇਡ ਗਰਾੳਾੂਡ ਬਣਾਉਣਾ ਉਸ ਵੇਲੇ ਫਿਰ ਵਿਵਾਦ ਵਿਚ ਘਿਰ ਗਿਆ ਜਦੋਂ ਇਸ ਸਬੰਧੀ ਪਾਤੜਾਂ ਦੀ ਰਹਿਣ ਵਾਲੀ ਇਕ ਔਰਤ ਵਲੋਂ ਦਿੱਤੀ ਗਈ ਦਰਖਾਸਤ 'ਤੇ ਕਾਰਵਾਈ ਕਰਦਿਆਂ ਮਾਈਨਿੰਗ ਵਿਭਾਗ ...

ਪੂਰੀ ਖ਼ਬਰ »

ਈਦ ਦਾ ਪਵਿੱਤਰ ਤਿਉਹਾਰ ਘਰਾਂ ਦੇ ਅੰਦਰ ਰਹਿ ਕੇ ਮਨਾਇਆ-ਬਹਾਦਰ ਖਾਨ

ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜਾ ਤੇ ਮੁਸਲਿਮ ਭਾਈਚਾਰੇ ਵਲੋਂ ਘਰਾਂ ਅੰਦਰ ਨਮਾਜ਼ ਅਦਾ ਕਰਕੇ ਸ਼ਰਧਾ ਭਾਵ ਨਾਲ ਮਨਾਇਆ ਗਿਆ | ਘੱਟ ਕਮਿਸ਼ਨ ਪੰਜਾਬ ਦੇ ਮੈਂਬਰ ਬਹਾਦਰ ਖਾਨ ਨੇ ਸਾਰਿਆਂ ਨੂੰ ...

ਪੂਰੀ ਖ਼ਬਰ »

ਸਵ. ਯਾਦਵਿੰਦਰ ਸਿੰਘ ਸੇਖੋਂ ਨੂੰ ਸ਼ਰਧਾਂਜਲੀਆਂ ਭੇਟ

ਸਮਾਣਾ, 14 ਮਈ (ਗੁਰਦੀਪ ਸ਼ਰਮਾ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ ਦੇ ਭਰਾ ਯਾਦਵਿੰਦਰ ਸਿੰਘ ਬੰਟੀ ਸੇਖੋਂ ਪੁੱਤਰ ਕੁਲਜੀਤ ਸਿੰਘ ਸੇਖੋਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਸਵ: ਯਾਦਵਿੰਦਰ ਸਿੰਘ ਸੇਖੋਂ ਨਮਿਤ ਰੱਖੇ ਸ੍ਰੀ ...

ਪੂਰੀ ਖ਼ਬਰ »

ਲੋਕ ਕੋਰੋਨਾ ਨਾਲ ਮਰ ਰਹੇ ਹਨ, ਕਾਂਗਰਸੀ ਕੁਰਸੀ ਲਈ ਲੜ ਰਹੇ ਹਨ-ਲਾਲਕਾ

ਨਾਭਾ, 14 ਮਈ (ਕਰਮਜੀਤ ਸਿੰਘ)-ਪੰਜਾਬ 'ਚ ਜਿੱਥੇ ਲੋਕ ਕੋਰੋਨਾ ਮਹਾਂਮਾਰੀ ਨਾਲ ਤਰਾਹ-ਤਰਾਹ ਕਰ ਰਹੇ ਹਨ ਅਤੇ ਵੱਡੀ ਗਿਣਤੀ 'ਚ ਮੌਤਾਂ ਹੋ ਰਹੀਆਂ ਹਨ, ਉੱਥੇ ਹੀ ਪੰਜਾਬ ਦੇ ਕਾਂਗਰਸੀ ਲੀਡਰ ਕੁਰਸੀ ਲਈ ਲੜਾਈ ਲੜ ਰਹੇ ਹਨ ਇਹ ਬਹੁਤ ਹੀ ਮੰਦਭਾਗੀ ਗੱਲ ਹੈ | ਇਹ ਗੱਲ ਹਲਕਾ ਨਾਭਾ ...

ਪੂਰੀ ਖ਼ਬਰ »

ਸਰਕਾਰੀ ਕੰਮ 'ਚ ਵਿਘਨ ਪਾਉਣ 'ਤੇ 3 ਨਾਮਜ਼ਦ

ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਪਿੰਡ ਉਪਲਹੇੜੀ 'ਚ ਸਰਕਾਰੀ ਕੰਮ 'ਚ ਵਿਘਨ ਪਾਉਣ ਅਤੇ ਹੌਦੀਆਂ ਦੀ ਭੰਨਤੋੜ ਕਰਕੇ ਹਜ਼ਾਰਾਂ ਰੁਪਏ ਦਾ ਨੁਕਸਾਨ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਈਦ ਉਲ ਫ਼ਿਤਰ ਦਾ ਤਿਉਹਾਰ ਮਨਾਇਆ

ਰਾਜਪੁਰਾ, 14 ਮਈ (ਜੀ. ਪੀ. ਸਿੰਘ)-ਅੱਜ ਮੁਸਲਿਮ ਭਾਈਚਾਰੇ ਵਲੋਂ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਈਦ ਉਲ ਫ਼ਿਤਰ ਦਾ ਤਿਉਹਾਰ ਆਪਣੇ-ਅਪਣੇ ਘਰਾਂ 'ਚ ਨਮਾਜ਼ ਅਦਾ ਕਰਕੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਤੇ ਸਮੂਹ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਈਦ ਦਾ ਤਿਉਹਾਰ ਮਨਾਇਆ

ਨਾਭਾ, 14 ਮਈ (ਕਰਮਜੀਤ ਸਿੰਘ)-ਨਾਭਾ ਸ਼ਹਿਰ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਨਮਾਜ਼ ਪੜ੍ਹਨ ਤੋਂ ਖੀਰ ਦਾ ਲੰਗਰ ਖਵਾ ਕੇ ਈਦ ਦੀਆਂ ਮੁਬਾਰਕਬਾਦ ਦਿੱਤੀਆਂ ਗਈਆਂ | ਇਸ ਮੌਕੇ ਭਾਈਚਾਰੇ ਵਲੋਂ ...

ਪੂਰੀ ਖ਼ਬਰ »

'ਆਪ' ਦੀ ਪਟਿਆਲਾ ਇਕਾਈ ਵਲੋਂ ਮਾਸਕ ਵੰਡਣ ਤੇ ਸਟਿੱਕਰ ਚਿਪਕਾਉਣ ਦੀ ਮੁਹਿੰਮ ਸ਼ੁਰੂ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ 'ਚ ਸ਼ਹਿਰ ਦੇ ਬਾਜ਼ਾਰਾਂ 'ਚ ਆਮ ਲੋਕਾਂ ਨੂੰ ਅਤੇ ਦੁਕਾਨਦਾਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਦੇ ਹੋਏ ਮਾਸਕ ਵੰਡਣ ਅਤੇ ...

ਪੂਰੀ ਖ਼ਬਰ »

ਰਾਜਪੁਰਾ 'ਚ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਟੀਕਾਕਰਨ ਹੋਇਆ ਸ਼ੁਰੂ

ਰਾਜਪੁਰਾ, 14 ਮਈ (ਜੀ. ਪੀ. ਸਿੰਘ)-ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਜਗਪਾਲ ਇੰਦਰ ਸਿੰਘ ਦੀ ਦੇਖ-ਰੇਖ 'ਚ ਸਥਾਨਕ ਬਹਾਵਲਪੁਰ ਭਵਨ ਵਿਖੇ 18 ਸਾਲ ਤੋਂ 45 ਸਾਲ ਤੱਕ ਦੀ ਉਮਰ ਵਾਲਿਆਂ ਲਈ ਟੀਕਾਕਰਨ ਸ਼ੁਰੂ ਕਰਦਿਆਂ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ 'ਚ ਵੱਡੀ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਦੇ ਪੈਸਿਆਂ 'ਚ ਲੱਖਾਂ ਰੁਪਏ ਦਾ ਗਬਨ ਕਰਨ 'ਤੇ ਸਕੱਤਰ ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਪੁਲਿਸ ਨੇ ਕੋਆਪ੍ਰੇਟਿਵ ਸੁਸਾਇਟੀ ਦੇ ਪੈਸਿਆਂ 'ਚ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸੁਸਾਇਟੀ ਦੇ ਸਕੱਤਰ ਦੇ ਖ਼ਿਲਾਫ਼ ਗਬਨ ਕਰਨ ਸਮੇਤ ਸਣੇ ਹੋਰਨਾਂ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਹੋ ਰਹੀਆਂ ਮੌਤਾਂ ਲਈ ਸਰਕਾਰ ਜ਼ਿੰਮੇਵਾਰ-ਚਰਨਜੀਤ ਕੌਰ

ਗੂਹਲਾ-ਚੀਕਾ, 14 ਮਈ (ਓ.ਪੀ. ਸੈਣੀ)-ਤਿੰਨ ਖੇਤੀ ਕਾਨੂੰਨਾਂ ਵਿਰੁੱਧ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚਲਾਇਆ ਜਾ ਰਿਹਾ ਧਰਨਾ ਅੱਜ 151ਵੇਂ ਦਿਨ 'ਚ ਦਾਖਲ ਹੋਇਆ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗ੍ਰਾਹਾਂ ਪਿੰਡ ਇਕਾਈ ...

ਪੂਰੀ ਖ਼ਬਰ »

ਡਾ. ਸਵਿੰਦਰ ਸਿੰਘ ਰੇਖੀ ਉੱਚ ਸਿੱਖਿਆ ਵਿਭਾਗ 'ਚ ਸਹਾਇਕ ਡਾਇਰੈਕਟਰ ਵਜੋਂ ਤਾਇਨਾਤ

ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ 'ਚ ਐਸੋਸੀਏਟ ਪ੍ਰੋਫੈਸਰ ਸੇਵਾ ਨਿਭਾਅ ਰਹੇ ਪ੍ਰੋਫੈਸਰ ਸਵਿੰਦਰ ਸਿੰਘ ਰੇਖੀ ਨੂੰ ਪੱਦ ਉਨਤ ਕਰਕੇ ਡੀ.ਪੀ.ਆਈ. ਵਿਭਾਗ 'ਚ ਸਹਾਇਕ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ | ਪੋ੍ਰਫੈਸਰ ਸਵਿੰਦਰ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਆਪਸੀ ਲੜਾਈ ਛੱਡ ਕੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਚਿੰਤਾ ਕਰਨ- ਮੁਖਮੈਲਪੁਰ

ਘਨੌਰ, 14 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਸਰਕਾਰ ਦਾ ਧਿਆਨ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਮਹਾਂਮਾਰੀ ਕਾਰਨ ਮਰ ਰਹੇ ਲੋਕਾਂ ਵੱਲ ਹੋਣ ਦੀ ਬਜਾਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਅੰਦਰੂਨੀ ਜੰਗ 'ਚ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਲਾਈ ਤਾਲਾਬੰਦੀ 'ਚ ਲੋੜਵੰਦਾਂ ਨੂੰ ਰਾਹਤ ਦੇਣ ਦੀ 'ਆਪ' ਵਲੋਂ ਮੰਗ

ਸ਼ੁਤਰਾਣਾ, 14 ਮਈ (ਬਲਦੇਵ ਸਿੰਘ ਮਹਿਰੋਕ)-ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵਲੋਂ ਤਾਲਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਨੂੰ ਹੁਕਮ ਜਾਰੀ ਕੀਤੇ ਗਏ ਹਨ ਜਿਸ ਕਾਰਨ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਤੇ ਜਿੱਤ ਪ੍ਰਾਪਤ ਕਰਨ ਲਈ ਟੀਕਾਕਰਨ ਜ਼ਰੂਰੀ- ਨਰਿੰਦਰ ਸ਼ਾਸਤਰੀ

ਰਾਜਪੁਰਾ, 14 ਮਈ (ਰਣਜੀਤ ਸਿੰਘ)-ਸੂਬੇ 'ਚ ਦਿਨੋ ਦਿਨ ਵੱਧ ਰਹੀ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਾਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਰਾਜਪੁਰਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX