ਤਾਜਾ ਖ਼ਬਰਾਂ


ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  30 minutes ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  about 1 hour ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  about 1 hour ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  about 1 hour ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  about 2 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 2 hours ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 2 hours ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  1 minute ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 3 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 3 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 3 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 3 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  1 minute ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 4 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 3 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 5 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 5 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 6 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 6 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 6 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 6 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 7 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਸੰਪਾਦਕੀ

ਟੀਕਾਕਰਨ ਅਮਲ ਵਿਚ ਤੇੇਜ਼ੀ

ਕੋਰੋਨਾ ਕਾਰਨ ਦੇਸ਼ ਭਰ ਵਿਚ ਤਬਾਹੀ ਦਾ ਆਲਮ ਜਾਰੀ ਹੈ। ਰੋਜ਼ ਲੱਖਾਂ ਦੀ ਗਿਣਤੀ ਵਿਚ ਲੋਕਾਂ ਦਾ ਬਿਮਾਰ ਹੋਣਾ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਹੁੰਦੀਆਂ ਮੌਤਾਂ ਨਾਲ ਦੁਖਾਂਤ ਵਧਦਾ ਜਾ ਰਿਹਾ ਹੈ। ਹਰ ਪਾਸੇ ਘਾਟਾਂ ਅਤੇ ਥੁੜਾਂ ਨਜ਼ਰ ਆਉਂਦੀਆਂ ਹਨ, ਜਿਸ ਨਾਲ ਲੋੜਵੰਦ ਅਤੇ ਪ੍ਰਭਾਵਿਤ ਲੋਕਾਂ ਦਾ ਦੁੱਖ-ਦਰਦ ਚਰਮ ਸੀਮਾ 'ਤੇ ਪੁੱਜ ਗਿਆ ਹੈ। ਬਲਦੇ ਸਿਵੇ ਅਤੇ ਲਾਸ਼ਾਂ ਦੀ ਹੁੰਦੀ ਬੇਕਦਰੀ ਸਾਡੇ ਦੇਸ਼ ਦੇ ਸਮੁੱਚੇ ਪ੍ਰਬੰਧ ਦੀ ਪੋਲ ਖੋਲ੍ਹ ਰਹੀ ਹੈ। ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਹਰ ਪੱਖ ਤੋਂ ਇਸ ਦੁਖਾਂਤ ਨੂੰ ਘਟਾਉਣ ਲਈ ਵੱਡੇ ਯਤਨ ਜ਼ਰੂਰ ਕਰ ਰਹੀਆਂ ਹਨ। ਪਰ ਸਥਿਤੀ ਹਾਲੇ ਉਨ੍ਹਾਂ ਦੇ ਕਾਬੂ ਵਿਚ ਨਹੀਂ ਆ ਰਹੀ। ਵਧਦੀ ਬਿਮਾਰੀ ਨੂੰ ਰੋਕਣ ਦੇ ਯਤਨਾਂ ਵਿਚ ਜਨਜੀਵਨ 'ਤੇ ਲਗਾਈਆਂ ਜਾ ਰਹੀਆਂ ਛੋਟੀਆਂ-ਵੱਡੀਆਂ ਰੋਕਾਂ ਅਤੇ ਪੂਰਨ ਤਾਲਾਬੰਦੀਆਂ ਦੇ ਐਲਾਨਾਂ ਨੇ ਲੋਕ ਜੀਵਨ ਪੂਰੀ ਤਰ੍ਹਾਂ ਉਥਲ-ਪੁਥਲ ਕਰਕੇ ਰੱਖ ਦਿੱਤਾ ਹੈ। ਆਰਥਿਕ ਚੱਕੀ ਵਿਚ ਪਿਸਦੇ ਅੱਜ ਬਹੁਤੇ ਲੋਕ ਸਾਹਸੱਤਹੀਣ ਹੋਏ ਦਿਖਾਈ ਦਿੰਦੇ ਹਨ।
ਇਸ ਤੋਂ ਨਿਜਾਤ ਪਾਉਣ ਲਈ ਦੋ ਭਾਰਤੀ ਕੰਪਨੀਆਂ ਨੇ ਟੀਕੇ ਜ਼ਰੂਰ ਤਿਆਰ ਕਰ ਲਏ ਪਰ ਇਹ ਦੋਵੇਂ ਕੰਪਨੀਆਂ ਬੇਹੱਦ ਵਧੀ ਹੋਈ ਮੰਗ ਦੀ ਪੂਰਤੀ ਕਰਨ ਤੋਂ ਅਸਮਰੱਥ ਜਾਪਦੀਆਂ ਹਨ। ਅੱਜ ਵੱਡੀ ਗਿਣਤੀ ਵਿਚ ਲੋਕ ਟੀਕੇ ਲਗਵਾਉਣਾ ਚਾਹੁੰਦੇ ਹਨ ਪਰ ਇੰਤਜ਼ਾਰ ਲੰਮੀ ਹੋਣ ਕਾਰਨ ਉਨ੍ਹਾਂ ਅੰਦਰ ਬੇਚੈਨੀ ਵਧਦੀ ਦਿਖਾਈ ਦੇ ਰਹੀ ਹੈ। ਹੁਣ ਇਕ ਹੋਰ ਅੰਦਾਜ਼ਾ ਇਹ ਲਗਾਇਆ ਜਾ ਰਿਹਾ ਹੈ ਕਿ ਮਹਾਂਮਾਰੀ ਦੇ ਤੀਸਰੇ ਸੰਭਾਵੀ ਹਮਲੇ ਵਿਚ ਹਰ ਉਮਰ ਦੇ ਬੱਚੇ ਵੀ ਇਸ ਦੀ ਜ਼ੱਦ ਵਿਚ ਆ ਸਕਦੇ ਹਨ। ਇਸ ਲਈ ਮਹਾਂਮਾਰੀ ਨਾਲ ਸਬੰਧਿਤ ਟੀਕਿਆਂ ਦੇ ਵੱਧ ਤੋਂ ਵੱਧ ਉਤਪਾਦਨ ਅਤੇ ਤੁਰੰਤ ਲੋਕਾਂ ਤੱਕ ਪਹੁੰਚਾਉਣ ਦੀ ਸਖ਼ਤ ਜ਼ਰੂਰਤ ਹੈ। ਜੇਕਰ ਦੇਸ਼ ਦੀ ਆਬਾਦੀ ਨੂੰ ਦੇਖਦਿਆਂ ਹੋਇਆਂ ਇਹ ਇੰਤਜ਼ਾਰ ਸਾਲਾਂ ਤੱਕ ਲੰਮਾ ਹੁੰਦਾ ਹੈ ਤਾਂ ਇਸ ਨਾਲ ਜਿਥੇ ਦੇਸ਼ ਹਰ ਪੱਖ ਤੋਂ ਹੋਰ ਤਬਾਹੀ ਵੱਲ ਧੱਕਿਆ ਜਾਏਗਾ, ਉਥੇ ਸਰਕਾਰ ਲਈ ਵੀ ਇਹ ਵੱਡੀ ਨਮੋਸ਼ੀ ਵਾਲੀ ਗੱਲ ਹੋਵੇਗੀ। ਭਾਰਤ ਵਿਚ ਟੀਕਾਕਰਨ ਦੀ ਮੁਹਿੰਮ 10 ਜਨਵਰੀ ਤੋਂ ਸ਼ੁਰੂ ਕੀਤੀ ਗਈ ਸੀ। ਹੁਣ ਤੱਕ ਦੇਸ਼ ਵਿਚ ਸਾਢੇ 17 ਕਰੋੜ ਦੇ ਲਗਭਗ ਟੀਕੇ ਲਗਾਏ ਜਾ ਚੁੱਕੇ ਹਨ। ਅਮਰੀਕਾ 'ਤੇ ਵੀ ਇਸ ਮਹਾਂਮਾਰੀ ਦਾ ਵੱਡਾ ਪ੍ਰਭਾਵ ਰਿਹਾ ਹੈ। ਉਥੇ ਭਾਰਤ ਤੋਂ ਇਕ ਮਹੀਨਾ ਪਹਿਲਾਂ ਟੀਕਾਕਰਨ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ 25 ਕਰੋੜ ਟੀਕੇ ਲਗਾ ਕੇ ਉਹ ਪਹਿਲੇ ਨੰਬਰ 'ਤੇ ਹੈ ਜਦੋਂ ਕਿ ਭਾਰਤ ਅਮਰੀਕਾ ਅਤੇ ਰੂਸ ਤੋਂ ਬਾਅਦ ਇਸ ਮਾਮਲੇ ਵਿਚ ਤੀਸਰੇ ਸਥਾਨ 'ਤੇ ਹੈ। ਹੁਣ ਸਭ ਤੋਂ ਅਹਿਮ ਗੱਲ ਇਹ ਬਣੀ ਨਜ਼ਰ ਆਉਂਦੀ ਹੈ ਕਿ ਆਉਂਦੇ ਮਹੀਨਿਆਂ ਵਿਚ ਵੱਧ ਤੋਂ ਵੱਧ ਦੇਸ਼ ਵਾਸੀਆਂ ਨੂੰ ਟੀਕੇ ਲਾਏ ਜਾਣ। ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਟੀਕਾਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੀ ਮੰਗ ਕੀਤੀ ਹੈ ਅਤੇ ਟੀਕਾਕਰਨ ਦੀ ਘੱਟ ਰਫ਼ਤਾਰ 'ਤੇ ਭਾਰਤ ਸਰਕਾਰ ਦੀ ਸਖ਼ਤ ਆਲੋਚਨਾ ਵੀ ਕੀਤੀ ਜਾ ਰਹੀ ਹੈ।
ਇਸ ਨੂੰ ਵੇਖਦਿਆਂ ਨੀਤੀ ਆਯੋਗ ਦੀ ਟੀਕਾਕਰਨ ਸਬੰਧੀ ਗਠਿਤ ਟਾਸਕ ਫੋਰਸ ਦੇ ਮੁਖੀ ਡਾ. ਵੀ.ਕੇ. ਪਾਲ ਨੇ ਜੋ ਬਿਆਨ ਦਿੱਤਾ ਹੈ, ਉਹ ਦਿਲਾਂ ਨੂੰ ਵੱਡਾ ਧਰਵਾਸ ਦੇਣ ਵਾਲਾ ਅਤੇ ਸੰਤੁਸ਼ਟੀਜਨਕ ਕਿਹਾ ਜਾ ਸਕਦਾ ਹੈ। ਡਾ. ਪਾਲ ਅਨੁਸਾਰ ਜੁਲਾਈ ਦੇ ਮਹੀਨੇ ਤੱਕ ਦੇਸ਼ ਵਿਚ ਕੁੱਲ 51 ਕਰੋੜ ਦੇ ਲਗਭਗ ਟੀਕੇ ਉਪਲਬਧ ਹੋਣਗੇ। ਇਨ੍ਹਾਂ ਵਿਚੋਂ 17 ਕਰੋੜ ਦੇ ਲਗਭਗ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਇਸ ਤੋਂ ਅਗਲੇ 5 ਮਹੀਨਿਆਂ ਬਾਰੇ ਇਸ ਖੇਤਰ ਵਿਚ ਜੋ ਤਸਵੀਰ ਡਾ. ਪਾਲ ਨੇ ਪੇਸ਼ ਕੀਤੀ ਹੈ, ਉਹ ਹੋਰ ਵੀ ਚੰਗਾ ਦ੍ਰਿਸ਼ ਪੇਸ਼ ਕਰਨ ਵਾਲੀ ਹੈ। ਡਾ. ਪਾਲ ਦਾ ਦਾਅਵਾ ਹੈ ਕਿ ਅਗਸਤ ਤੋਂ ਦਸੰਬਰ ਮਹੀਨੇ ਤੱਕ ਦੇਸ਼ ਵਿਚ 216 ਕਰੋੜ ਖੁਰਾਕਾਂ ਉਪਲਬਧ ਹੋਣਗੀਆਂ। ਉਹ ਖੁਰਾਕਾਂ 18 ਸਾਲ ਤੋਂ ਵਧੇਰੇ ਉਮਰ ਦੇ 95 ਕਰੋੜ ਲੋਕਾਂ ਦੇ ਦੋ ਟੀਕੇ ਲੱਗਣ ਤੋਂ ਕਿਤੇ ਵਧੇਰੇ ਹੋਣਗੀਆਂ। ਇਸ ਦੇ ਨਾਲ-ਨਾਲ ਰੂਸ ਦੇ ਸਪੂਤਨਿਕ ਦੀ ਵੱਡੀ ਖੇਪ ਵੀ ਭਾਰਤ ਪੁੱਜ ਚੁੱਕੀ ਹੈ। ਆਉਂਦੇ ਹਫ਼ਤੇ ਇਹ ਟੀਕੇ ਵੀ ਲਗਾਉਣੇ ਸ਼ੁਰੂ ਕਰ ਦਿੱਤੇ ਜਾਣਗੇ।
ਇਸ ਤੋਂ ਇਲਾਵਾ ਹੁਣ ਤੱਕ ਨਿੱਜੀ ਹਸਪਤਾਲਾਂ ਅਤੇ ਰਾਜ ਸਰਕਾਰਾਂ ਨੇ 16 ਕਰੋੜ ਦੇ ਲਗਭਗ ਟੀਕੇ ਖ਼ਰੀਦ ਲਏ ਹਨ। ਡਾ. ਪਾਲ ਨੇ ਇਹ ਵੀ ਦੱਸਿਆ ਹੈ ਕਿ ਕੌਮਾਂਤਰੀ ਟੀਕਾ ਕੰਪਨੀਆਂ ਫਾਈਜ਼ਰ, ਜਾਨਸਨ ਐਂਡ ਜਾਨਸਨ, ਮੋਡਰੇਨਾ ਨਾਲ ਵੀ ਸਰਕਾਰ ਲਗਾਤਾਰ ਸੰਪਰਕ ਕਰ ਰਹੀ ਹੈ ਅਤੇ ਛੇਤੀ ਹੀ ਇਸ ਸਬੰਧੀ ਕੋਈ ਫ਼ੈਸਲਾ ਕੀਤਾ ਜਾਏਗਾ। ਇਸ ਤੋਂ ਇਲਾਵਾ ਇਨ੍ਹਾਂ ਕੰਪਨੀਆਂ ਨੂੰ ਭਾਰਤ ਵਿਚ ਉਤਪਾਦਨ ਕਰਨ ਦੇ ਲਾਇਸੰਸ ਵੀ ਜਾਰੀ ਕੀਤੇ ਜਾ ਰਹੇ ਹਨ। ਬਿਨਾਂ ਸ਼ੱਕ ਇਸ ਸਮੇਂ ਭਾਰਤ ਸਰਕਾਰ 'ਤੇ ਵੱਡੀਆਂ ਉਮੀਦਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਆਉਂਦੇ ਕੁਝ ਮਹੀਨਿਆਂ ਵਿਚ ਟੀਕਾਕਰਨ ਦੀ ਮੁਹਿੰਮ ਨੂੰ ਤੇਜ਼ ਕਰਕੇ ਦੇਸ਼ ਦੀ ਵੱਡੀ ਆਬਾਦੀ ਨੂੰ ਇਸ ਦੇ ਘੇਰੇ ਵਿਚ ਲੈ ਕੇ ਆਵੇ। ਤੁਰੰਤ ਕੀਤਾ ਜਾਣ ਵਾਲਾ ਇਹ ਅਮਲ ਹੀ ਉਸ ਦੀਆਂ ਵੱਡੀਆਂ ਪ੍ਰਾਪਤੀਆਂ ਵਿਚ ਗਿਣਿਆ ਜਾਏਗਾ।

-ਬਰਜਿੰਦਰ ਸਿੰਘ ਹਮਦਰਦ

ਪੰਜਾਬ ਨੂੰ ਸਰਬਪੱਖੀ ਵਿਕਾਸ ਮਾਡਲ ਅਤੇ ਮਜ਼ਬੂਤ ਅਗਵਾਈ ਦੀ ਲੋੜ

2017 ਵਿਚ ਕਾਂਗਰਸ ਪਾਰਟੀ ਅਤੇ ਇਸ ਦੇ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਸਿੱਖਾਂ ਸਮੇਤ ਸਾਰੇ ਪੰਜਾਬੀਆਂ ਨਾਲ ਕੁਝ ਵਿਸ਼ੇਸ਼ ਵਾਅਦੇ ਕਰਕੇ ਭਾਰੀ ਉਮੀਦਾਂ ਨਾਲ ਸੱਤਾ ਵਿਚ ਆਏ ਸਨ। ਸ: ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਭਵਿੱਖ ਨੂੰ ਪ੍ਰਭਾਵਿਤ ਕਰੇਗਾ ਕੈਪਟਨ ਤੇ ਸਿੱਧੂ ਦਾ ਟਕਰਾਅ

ਜਦੋਂ ਤੋਂ ਤੇਜ਼-ਤਰਾਰ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ (ਸਥਾਨਕ ਸਰਕਾਰਾਂ ਵਿਭਾਗ) ਸ: ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਦੇ ਅਹੁਦੇ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਟਾਇਆ ਹੈ, ਕਾਂਗਰਸ ਵਿਚ ਅਸ਼ਾਂਤੀ ਦਾ ਸਿਲਸਿਲਾ ਵਧਦਾ ਰਿਹਾ ਹੈ। ਨਵਜੋਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX