ਤਾਜਾ ਖ਼ਬਰਾਂ


ਕੈਪਟਨ ਜਲਦੀ ਹੀ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ ਦਾ ਕਰਨਗੇ ਐਲਾਨ
. . .  1 day ago
ਹਥਿਆਰਬੰਦ ਲੁਟੇਰੇ ਸਵਰਨਕਾਰ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ .ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾ ਰੋਡ ’ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ...
ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ, ਘਰ ਗੁਆਉਣ ਵਾਲਿਆਂ ਨੂੰ 1.9 ਲੱਖ ਰੁਪਏ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਤਰਾਖੰਡ ਵਿਚ ਮੀਂਹ ਕਾਰਨ ਹੁਣ ਤੱਕ 34 ਮੌਤਾਂ ਅਤੇ 5 ਲਾਪਤਾ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ...
ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  1 day ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  1 day ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  1 day ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  1 day ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  1 day ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  1 day ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  1 day ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  1 day ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  1 day ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  1 day ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  1 day ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  1 day ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  1 day ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  1 day ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਿਵਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਜਗਰਾਓਂ

ਦਾਖਾ ਪੁਲਿਸ ਵਲੋਂ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ 'ਚ ਠੀਕਰੀ ਪਹਿਰੇ ਸ਼ੁਰੂ

ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ ਅੰਕੜਿਆਂ ਦੀ ਤੇਜ਼ ਰਫ਼ਤਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਰਾਤ ਦਾ ਕਰਫ਼ਿਊ, ਦਿਨ ਦੀ ਤਾਲਾਬੰਦੀ ਦੇ ਨਾਲ ਨਵੇਂ ਹੁਕਮਾਂ ਹੇਠ ਹੁਣ ਪਿੰਡਾਂ ਅੰਦਰ ਠੀਕਰੀ ਪਹਿਰੇ ਲਗਾਉਣ ਵਾਲੇ ਆਦੇਸ਼ਾਂ ਦੀ ਪੁਸ਼ਟੀ ਕਰਦਿਆਂ ਐੱਸ.ਐੱਚ.ਓ ਦਾਖਾ ਪ੍ਰੇਮ ਸਿੰਘ ਨੇ ਦੱਸਿਆ ਕਿ ਲੁਧਿਆਣਾ ਦਿਹਾਤੀ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ਹੁਕਮਾਂ ਅਤੇ ਡੀ.ਐੱਸ.ਪੀ ਗੁਰਬੰਸ ਸਿੰਘ ਬੈਂਸ ਦੇ ਆਦੇਸ਼ਾਂ ਨਾਲ ਥਾਣੇ ਦੀ ਹਦੂਦ ਦੇ ਹਰ ਪਿੰਡ 'ਚ ਠੀਕਰੀ ਪਹਿਰਾ ਲਾਗੂ ਕਰਵਾਉਣ ਲਈ ਸਰਪੰਚ, ਗ੍ਰਾਮ ਪੰਚਾਇਤ, ਨੰਬਰਦਾਰ ਤੇ ਪਤਵੰਤਿਆਂ ਦਾ ਸਹਿਯੋਗ ਲਿਆ ਜਾਵੇਗਾ | ਐੱਸ.ਐੱਚ.ਓ. ਪ੍ਰੇਮ ਸਿੰਘ ਨੇ ਦੱਸਿਆ ਕਿ ਕਿਸੇ ਦੇ ਵੀ ਘਰ ਜਾਣ ਵਾਲੇ ਬਾਹਰੀ ਵਿਅਕਤੀ ਨੂੰ ਬੈਰੀਅਰ ਲਗਾ ਕੇ ਠੀਕਰੀ ਪਹਿਰੇ 'ਤੇ ਬੈਠੇ ਲੋਕਾਂ ਨੂੰ ਦੱਸਣਾ ਪਵੇਗਾ ਕਿ ਉਹ ਕਿੱਥੋਂ ਆਇਆ, ਕਿਸ ਪਰਿਵਾਰ ਨੂੰ ਮਿਲਣਾ ਹੈ | ਇਹ ਵੀ ਲਾਜ਼ਮੀ ਬਣ ਗਿਆ ਕਿ ਐਮਰਜੈਂਸੀ ਸਮੇਂ ਬਾਹਰੀ ਵਿਅਕਤੀ ਨੂੰ ਕੋਰੋਨਾ ਨੈਗੇਟਿਵ ਰਿਪੋਰਟ ਲੈ ਕੇ ਦੂਸਰੇ ਪਿੰਡ ਜਾਣਾ ਹੋਵੇਗਾ, ਬਿਨ੍ਹਾਂ ਪ੍ਰਮਾਣ ਕੋਰੋਨਾ ਮੁਕਤ ਵਿਅਕਤੀ ਦੂਸਰੇ ਪਿੰਡ ਅੰਦਰ ਦਾਖਲ ਨਹੀਂ ਹੋ ਸਕਦਾ | ਇਥੇ ਵਰਣਨਯੋਗ ਹੈ ਕਿ ਕੋਰੋਨਾ ਵਾਇਰਸ ਦਾ ਪ੍ਰਭਾਵ ਪਿੰਡਾਂ ਵਿਚ ਆਮ ਹੋਣ ਕਰਕੇ ਆਵਾਜਾਈ ਘਟਾਉਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਕਦਮ ਉਠਾਉਣਾ ਪੈ ਰਿਹਾ | ਕੋਵਿਡ ਦੀ ਪਹਿਲੀ ਲਹਿਰ ਵਾਂਗ ਹੁਣ ਵੀ ਲੋਕ ਠੀਕਰੀ ਪਹਿਰਿਆਂ ਨੂੰ ਪੂਰਾ ਸਹਿਯੋਗ ਕਰਨ ਲੱਗ ਪਏ | ਤਾਲਾਬੰਦੀ ਦੀ ਉਲੰਘਣਾ ਵਾਲਿਆਂ ਵਿਰੁੱਧ ਪੁਲਿਸ ਸਖ਼ਤ-ਕੋਰੋਨਾ ਦਾ ਤੇਜ਼ ਵਹਾਅ ਰੋਕਣ ਲਈ ਕਰਫ਼ਿਊ, ਲਾਕਡਾਊਨ ਵਿਚ ਢਿੱਲ ਦਿੰਦੀ ਆ ਰਹੀ ਪੁਲਿਸ ਅੱਜ ਉਲੰਘਣਾ ਵਾਲਿਆਂ ਵਿਰੁੱਧ ਬੇਹੱਦ ਸਖ਼ਤ ਹੋਈ | ਮੰਡੀ ਮੁੱਲਾਂਪੁਰ ਟ੍ਰੈਫਿਕ ਚੌਂਕੀ ਇੰਚਾਰਜ ਬਲਦੇਵ ਸਿੰਘ ਭੁੱਲਰ, ਹੋਰ ਟ੍ਰੈਫ਼ਿਕ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਐੱਸ.ਐੱਚ.ਓ. ਪ੍ਰੇਮ ਸਿੰਘ ਵਲੋਂ ਬਿਨ੍ਹਾਂ ਮਾਸਕ, ਸਮਾਜਿਕ ਦੂਰੀ ਦੀ ਉਲੰਘਣਾ, ਕਾਰਾਂ-ਬੱਸਾਂ ਵਿਚ ਸਮਰੱਥਾ ਤੋਂ ਵੱਧ ਸਵਾਰੀਆਂ ਵਾਲੇ ਵਾਹਨਾਂ ਦੇ ਧੜਾਧੜ ਚਲਾਨ ਕੱਟੇ ਗਏ |
ਟੈਸਟਿੰਗ ਨਿਰੰਤਰ ਜਾਰੀ
ਕੋਰੋਨਾ ਮਰੀਜ਼ਾਂ ਦੀ ਪਹਿਚਾਣ ਲਈ ਮੁੱਢਲਾ ਸਿਹਤ ਕੇਂਦਰ ਦਾਖਾ, ਟ੍ਰੈਫ਼ਿਕ ਪੁਲਿਸ ਚੌਂਕੀ ਮੰਡੀ ਮੁੱਲਾਂਪੁਰ ਨੇੜੇ ਕੋਰੋਨਾ ਟੈਸਟਿੰਗ ਪੋਸਟ ਅਤੇ ਥਾਣਾ ਦਾਖਾ ਅੰਦਰ ਕੋਰੋਨਾ ਟੈਸਟਿੰਗ ਦਾ ਕੰਮ ਹਫ਼ਤੇ ਦੇ ਸੱਤੇ ਦਿਨ ਨਿਰੰਤਰ ਜਾਰੀ ਹੈ | ਕੋਰੋਨਾ ਟੈਸਟਿੰਗ ਰਿਪੋਰਟ ਨਿੱਤ ਦੀ ਨਿੱਤ ਸਿਵਲ ਸਰਜਨ ਦਫ਼ਤਰ ਲੁਧਿਆਣਾ ਨਾਲ ਸਾਂਝੀ ਹੁੰਦੀ ਹੈ |

ਜਗਰਾਉਂ ਪੁਲਿਸ ਨੇ ਕੋਰੋਨਾ ਮਰੀਜ਼ਾਂ ਨੂੰ ਘਰ ਬੈਠੇ ਖਾਣਾ ਪਹੁੰਚਾਉਣ ਦੀ ਕੀਤੀ ਸ਼ੁਰੂਆਤ

ਜਗਰਾਉਂ, 15 ਮਈ (ਗੁਰਦੀਪ ਸਿੰਘ ਮਲਕ)-ਕੋਰੋਨਾ ਕਾਲ ਦੌਰਾਨ ਕੋਵਿਡ ਦੇ ਮਰੀਜ਼ਾਂ ਦਾ ਢਿੱਡ ਭਰਨ ਲਈ ਕੋਰੋਨਾ ਮਰੀਜ਼ਾਂ ਨੂੰ ਘਰ-ਘਰ ਮੁਫ਼ਤ ਖਾਣਾ ਪਹੁੰਚਾਉਣ ਦੀ ਡਿਉਟੀ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਸੌਂਪੀ ਗਈ ਹੈ, ਜਿਸ ਨੂੰ ਪੰਜਾਬ ਪੁਲਿਸ ਵਲੋਂ ਤੁਰੰਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦਾ ਦੱਬਿਆ ਡੀ.ਏ. ਤੁਰੰਤ ਰਿਲੀਜ਼ ਕਰੇ-ਮਾ: ਮੋਹੀ

ਜਗਰਾਉਂ, 14 ਮਈ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਆਪਣੇ ਮੰਤਰੀਆਂ ਦੀ ਤਨਖ਼ਾਹਾਂ ਤੇ ਭੱਤੇ ਹਰ ਪੰਜ ਸਾਲ ਦੀ ਟਰਮ ਵਿਚ ਦੋ ਵਾਰ ਵਧਾਉਂਦੀ ਹੈ ਪ੍ਰੰਤੂ ਆਪਣੇ ਮੁਲਾਜ਼ਮਾਂ ਦਾ ਕਰੋੜਾਂ ਰੁਪਏ ਦਾ ਡੀ.ਏ. ਦੱਬੀ ਬੈਠੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਧਿਆਪਕ ਆਗੂ ਮਾ: ...

ਪੂਰੀ ਖ਼ਬਰ »

ਵਲੀਪੁਰ ਖੁਰਦ 'ਚ ਵਿਸ਼ੇਸ਼ ਕੋਰੋਨਾ ਜਾਂਚ ਕੈਂਪ ਲਗਾਇਆ

ਹੰਬੜਾਂ, 15 ਮਈ (ਹਰਵਿੰਦਰ ਸਿੰਘ ਮੱਕੜ)-ਪਿੰਡ ਵਲੀਪੁਰ ਖੁਰਦ ਵਿਖੇ ਕਈ ਘਰਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਕੱਠਿਆਂ ਬੁਖ਼ਾਰ ਰਹਿਣ ਤੇ ਪਿੰਡ ਦੇ ਇਕ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਪਿੰਡ ਦੇ ਸਰਪੰਚ ਜਗੀਰ ਸਿੰਘ ਸਾਬਕਾ ਕਾਨੂੰਗੋ ਵਲੋਂ ਸਿਹਤ ਵਿਭਾਗ ...

ਪੂਰੀ ਖ਼ਬਰ »

ਕੈਪਟਨ ਨੇ ਨੌਜਵਾਨ ਵਰਗ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ-ਅਟਵਾਲ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਵਾਅਦੇ ਨੂੰ ਪੂਰਾ ਕਰਨ ਵਿਚ ਨਾਕਾਮ ਸਾਬਿਤ ਹੋਏ ਹਨ | ਜਿਸ ਕਰਕੇ ਨੌਜਵਾਨ ਵਰਗ ਸੂਬਾ ਸਰਕਾਰ ਤੋਂ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਧਰਨੇ 'ਚ ਗੂੰਜਿਆ ਜਬਰੀ ਟੀਕਾਕਰਨ ਜਾਂ ਟੈਸਟਿੰਗ ਨਾ ਕਰਨ ਦਾ ਹੋਕਾ

ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਸਰਾਫ਼ ਨੂੰ ਜਬਰ-ਜਨਾਹ ਦੇ ਮਾਮਲੇ ਵਿਚ ਫਸਾਉਣ ਵਾਲੀਆਂ ਦੋ ਔਰਤਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਅੰਦਰ ਸਰਾਫ਼ ਦੀ ਦੁਕਾਨ ਕਰ ਰਹੇ ਇੱਕ ਵਿਅਕਤੀ ਨੂੰ ਜਬਰ-ਜਨਾਹ ਦੇ ਮਾਮਲੇ ਵਿਚ ਫਸਾਉਣ ਵਾਲੀਆਂ ਦੋ ਔਰਤਾਂ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦਾ ਸਮਚਾਰ ਹੈ | ਕਸਬੇ ਅੰਦਰ ਸਰਦਾਰ ਜਿਊਲਰ ਦੇ ...

ਪੂਰੀ ਖ਼ਬਰ »

ਕਲੱਬ ਨੇ ਖੇਡ ਮੈਦਾਨ ਵਿਚ ਘਾਹ ਲਗਾਉਣ ਦੀ ਕਰਵਾਈ ਸ਼ੁਰੂਆਤ

ਰਾਏਕੋਟ, 15 ਮਈ (ਸੁਸ਼ੀਲ)-ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਾਏਕੋਟ ਵਲੋਂ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਘਾਹ ਲਗਾਉਣ ਦੀ ਸ਼ੁਰੂਆਤ ਡਾਇਰੈਕਟਰ ਮਹਿੰਦਰਪਾਲ ਸਿੰਘ ਸਿੱਧੂ ਅਤੇ ਤਰਲੋਕ ਸਿੰਘ ਬਿੱਲਾ ਦੀ ਦੇਖ-ਰੇਖ ਹੇਠ ਹੋਈ | ਇਸ ...

ਪੂਰੀ ਖ਼ਬਰ »

ਪਿੰਡਾਂ 'ਚ ਠੀਕਰੀ ਪਹਿਰੇ ਲਗਾ ਉਣ ਅਤੇ ਕੋਰੋਨਾ ਤੋਂ ਬਚਾਅ ਸਬੰਧੀ ਮੀਟਿੰਗ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਏ.ਐੱਸ.ਆਈ. ਗੁਰਸੇਵਕ ਸਿੰਘ ਵਲੋਂ ਚੌਂਕੀ ਅਧੀਨ ਪੈਂਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਠੀਕਰੀ ਪਹਿਰੇ ਲਗਾਉਣ ਅਤੇ ਕੋਰੋਨਾ ਮਹਾਂਮਾਰੀ ਦੇ ਬਚਾਅ ਸਬੰਧੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

18 ਤੋਂ 44 ਸਾਲ ਤੱਕ ਦੇ ਲੋਕਾਂ ਦੇ ਲਗਾਈ ਕੋਰੋਨਾ ਵੈਕਸੀਨ

ਹੰਬੜਾਂ, 15 ਮਈ (ਮੇਜਰ ਹੰਬੜਾਂ )-ਸਿਹਤ ਵਿਭਗ ਸਿੱਧਵਾਂ ਬੇਟ ਦੇ ਐੱਸ.ਐੱਮ.ਓ. ਡਾ. ਮਨਦੀਪ ਕੌਰ ਸਿੱਧੂ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਹੰਬੜਾਂ ਵਿਖੇ 18 ਸਾਲ ਤੋਂ 44 ਸਾਲ ਤੱਕ ਦੇ ਲੋਕਾਂ ਦੇ ਲਗਾਏ ਗਏ ਪਹਿਲੇ ਟੀਕਾਕਰਨ ਕੈਂਪ ਦੀ ਕਾਂਗਰਸ ਦੇ ਸੂਬਾਈ ਆਗੂ ਮਨਜੀਤ ਸਿੰਘ ...

ਪੂਰੀ ਖ਼ਬਰ »

ਬੱਲੋਵਾਲ-ਬਠਿੰਡਾ ਐਕਸਪ੍ਰੈਸ ਹਾਈਵੇ ਲਈ ਜ਼ਮੀਨ ਐਕਵਾਇਰ ਦਾ ਮਾਮਲਾ ਸਰਕਾਰ ਲਈ ਗਲੇ ਦੀ ਹੱਡੀ ਬਣਿਆ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਬੱਲੋਵਾਲ-ਬਠਿੰਡਾ ਗਰੀਨ ਫੀਲਡ ਐਕਸਪ੍ਰੈਸ ਹਾਈਵੇ ਲਈ ਰਾਏਕੋਟ ਤਹਿਸੀਲ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਵਲੋਂ ਐਕਵਾਇਰ ਕੀਤੀਆਂ ਜਾਣ ਦੀਆਂ ਤਿਆਰੀਆਂ ਹਨ | ਜਿਸ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀਬਾੜੀ ਸੰਦਾਂ 'ਤੇ ਸਬਸਿਡੀ ਲਈ 26 ਮਈ ਤੱਕ ਅਰਜੀਆਂ ਦੀ ਮੰਗ

ਪੱਖੋਵਾਲ/ਸਰਾਭਾ, 15 ਮਈ (ਕਿਰਨਜੀਤ ਕੌਰ ਗਰੇਵਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 'ਕਾਮਯਾਬ ਕਿਸਾਨ-ਖੁਸ਼ਹਾਲ ਕਿਸਾਨ' ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਸੰਦਾਂ 'ਤੇ ਸਬਸਿਡੀ ਦੇਣ ਲਈ ਵਿਭਾਗ ਦੇ ਪੋਰਟਲ 'ਤੇ 26 ਮਈ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ...

ਪੂਰੀ ਖ਼ਬਰ »

ਜੀ.ਐੱਚ.ਜੀ. ਪਬਲਿਕ ਸਕੂਲ 'ਚ ਵੈਬੀਨਾਰ ਕਰਵਾਇਆ

ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਸਥਾਨਕ ਜੀ.ਐੱਚ.ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਕਟੀਵਿਟੀ ਤੇ ਕੋਆਰਡੀਨੇਟਰਾਂ ਦੇ ਸਹਿਯੋਗ ਨਾਲ ਵਿਗਿਆਨ ਵਿਭਾਗ ਵਲੋਂ ਪਿ੍ੰਸੀਪਲ ਪਵਨ ਸੂਦ ਦੀ ਰਹਿਨੁਮਾਈ ਹੇਠ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ | ਗੂਗਲ ...

ਪੂਰੀ ਖ਼ਬਰ »

ਰਾਏਕੋਟ-ਅਹਿਮਦਗੜ੍ਹ ਰੋਡ ਘਟੀਆ ਪ੍ਰੀਮਿਕਸ ਪਾਏ ਜਾਣ ਕਰਕੇ ਮੁੜ ਵਿਵਾਦਾਂ 'ਚ ਘਿਰੀ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਵਿਵਾਦਾਂ 'ਚ ਘਿਰੀ ਅਤੇ ਵਿਧਾਨ ਸਭਾ ਹਲਕਾ ਰਾਏਕੋਟ ਅਤੇ ਹਲਕਾ ਦਾਖਾ ਦੇ ਪਿੰਡਾਂ ਵਿਚੋਂ ਦੀ ਲੰਘਦੀ ਰਾਏਕੋਟ-ਅਹਿਮਦਗੜ੍ਹ ਰੋਡ 'ਤੇ ਪ੍ਰੀਮਿਕਸ ਪਿਛਲੇ 2 ਮਹੀਨਿਆਂ ਤੋਂ ਪਾਇਆ ਜਾ ਰਿਹਾ ਹੈ ਪਰ ਅਜੇ ਤੱਕ ਪਿੰਡ ਆਂਡਲੂ ਤੋਂ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤ (ਡਕੌਂਦਾ) ਸੁਧਾਰ ਇਕਾਈ ਦਾ ਗਠਨ

ਗੁਰੂਸਰ ਸੁਧਾਰ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤ (ਡਕੌਂਦਾ) ਵਲੋਂ ਪਿੰਡ-ਪਿੰਡ ਪੱਧਰੀ ਸਥਾਪਿਤ ਕੀਤੀਆਂ ਜਾ ਰਹੀਆਂ ਇਕਾਈਆਂ ਤਹਿਤ ਬਲਾਕ ਪ੍ਰਧਾਨ ਸਰਬਜੀਤ ਸਿੰਘ ਗਿੱਲ ਤੇ ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਮਰੇ ਦੀ ਕੰਧ ਨੂੰ ਪਾੜ ਲਗਾ ਕੇ 20 ਤੋਲੇ ਸੋਨਾ ਅਤੇ ਤਿੰਨ ਲੱਖ ਦੀ ਨਕਦੀ ਚੋਰੀ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਬੇਖੌਫ ਚੌਰਾਂ ਵੱਲੋਂ ਲਾਗਲੇ ਪਿੰਡ ਸਦਰਪੁਰਾ ਵਿਖੇ ਪਿੰਡ ਦੀ ਬਾਹਰਲੀ ਫਿਰਨੀ 'ਤੇ ਸਥਿੱਤ ਇਕ ਘਰ ਦੀ ਕੰਧ ਨੂੰ ਪਾੜ ਕੇ ਲਗਾਕੇ ਕਰੀਬ 20 ਤੋਲੇ ਸੋਨੇ ਦੇ ਗਹਿਣੇ ਅਤੇ ਤਿੰਨ ਲੱਖ ਦੀ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਬੋਪਾਰਾਏ ਅਤੇ ਪ੍ਰਧਾਨ ਜੋਸ਼ੀ ਨੇ ਲਿਆ ਸੀਵਰੇਜ ਪ੍ਰੋਜੈਕਟ ਦਾ ਜਾਇਜ਼ਾ

ਰਾਏਕੋਟ, 15 ਮਈ (ਸੁਸ਼ੀਲ)-ਸੀਵਰੇਜ ਬੋਰਡ ਵਲੋਂ ਸ਼ਹਿਰ ਵਿਚ ਸੌ ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਥਾਨਕ ਜਗਰਾਉਂ ਰੋਡ 'ਤੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ | ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਨੌਜ਼ਵਾਨ ਆਗੂ ...

ਪੂਰੀ ਖ਼ਬਰ »

ਸੌ ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਛੇਤੀ ਹੀ-ਬੋਪਾਰਾਏ ਬੋਪਾਰਾਏ ਅਤੇ ਪ੍ਰਧਾਨ ਜੋਸ਼ੀ ਨੇ ਲਿਆ ਸੀਵਰੇਜ ਪ੍ਰੋਜੈਕਟ ਦਾ ਜਾਇਜ਼ਾ

ਰਾਏਕੋਟ, 15 ਮਈ (ਸੁਸ਼ੀਲ)-ਸੀਵਰੇਜ ਬੋਰਡ ਵਲੋਂ ਸ਼ਹਿਰ ਵਿਚ ਸੌ ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਥਾਨਕ ਜਗਰਾਉਂ ਰੋਡ 'ਤੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ | ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਨੌਜ਼ਵਾਨ ਆਗੂ ...

ਪੂਰੀ ਖ਼ਬਰ »

ਮਜ਼ਦੂਰਾਂ ਦਾ ਗੈਸ ਸਿਲੰਡਰ ਚੋਰੀ

ਹੰਬੜਾਂ, 15 ਮਈ (ਮੱਕੜ)-ਸਥਾਨਕ ਮੁੱਢਲਾ ਸਿਹਤ ਕੇਂਦਰ ਵਿਖੇ ਇਮਾਰਤ ਦੇ ਨਿਰਮਾਣ ਮੌਕੇ ਰਾਤ ਸਮੇਂ ਕੰਮ ਕਰਨ ਵਾਲੇ ਮਜ਼ਦੂਰਾਂ ਦਾ ਗੈਸ ਸਿਲੰਡਰ ਚੋਰੀ ਹੋਣ ਦਾ ਸਮਾਚਾਰ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਕੰਮ ਕਰ ਰਹੇ ਕਾਲਾ ਮਿਸਤਰੀ ਤੇ ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਆਕਸੀਜਨ ਘਟਣ ਕਾਰਨ ਨੌਜਵਾਨ ਦੀ ਮੌਤ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਦਰਪੁਰਾ ਦੇ 43 ਸਾਲਾ ਅਗਾਂਹਵਧੂ ਨੌਜਵਾਨ ਕਿਸਾਨ ਦੀ ਲੁਧਿਆਣਾ ਦੇ ਦਇਆ ਨੰਦ ਵਿਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਗਰੇਵਾਲ ਪੁੱਤਰ ਅਜੈਬ ਸਿੰਘ ਜੋ ...

ਪੂਰੀ ਖ਼ਬਰ »

ਜੀ.ਐੱਚ.ਜੀ. ਕਾਲਜ ਦਾ ਈ.ਟੀ.ਟੀ. ਨਤੀਜਾ ਸ਼ਾਨਦਾਰ

ਰਾਏਕੋਟ, 15 ਮਈ (ਸੁਸ਼ੀਲ)- ਜੀ.ਐੱਚ.ਜੀ ਗਰੁੱਪ ਆਫ਼ ਕਾਲਜ ਤਹਿਤ ਚੱਲਦੇ ਜੀ.ਐੱਚ.ਜੀ ਕਾਲਜ ਆਫ਼ ਟੀਚਰ ਟ੍ਰੇਨਿੰਗ ਦਾ ਈ.ਟੀ.ਟੀ (ਭਾਗ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰ: ਸ਼ਿਲਪੀ ਦਿਉਲ ਨੇ ਦੱਸਿਆ ਕਿ ਨਤੀਜਾ ਸੌ ਫ਼ੀਸਦੀ ਰਿਹਾ ਹੈ ਅਤੇ ਸਾਰੇ ਹੀ ਵਿਦਿਆਰਥੀਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਐੱਸ.ਡੀ.ਐੱਮ. ਨੂੰ 301 ਕੋਰੋਨਾ ਕਿੱਟਾਂ ਦਿੱਤੀਆਂ

ਰਾਏਕੋਟ, 15 ਮਈ (ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਵਲੋਂ ਅੱਜ ਇੱਥੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਲਈ ਵਰਤੋਂ 'ਚ ਆਉਣ ਵਾਲੀਆਂ ਦਵਾਈਆਂ ਦੀਆਂ 301 ਕਿੱਟਾਂ ਐੱਸ.ਡੀ.ਐੱਮ. ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਨੂੰ ਸੌਂਪੀਆਂ ਗਈਆਂ | ਇਸ ਮੌਕੇ ਐੱਸ.ਡੀ.ਐੱਮ ਰਾਏਕੋਟ ਡਾ. ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ 'ਤੇ ਹਲਵਾਰਾ ਪੰਚਾਇਤ ਵਿਵਾਦਾਂ 'ਚ

ਹਲਵਾਰਾ, 15 ਮਈ (ਭਗਵਾਨ ਢਿੱਲੋਂ)-ਗਲੀਆਂ 'ਚ ਇੰਟਰਲਾਕ ਟਾਈਲਾਂ ਬਿਨ੍ਹਾਂ ਕਿਸੇ ਵਿਉਤਬੰਦੀ ਦੇ ਲਗਾਉਣ 'ਤੇ ਹਲਵਾਰਾ ਪੰਚਾਇਤ ਵਿਵਾਦਾਂ ਦੇ ਘੇਰੇ 'ਚ ਹੈ | ਪਾਣੀ ਦੀ ਨਿਕਾਸੀ ਦਾ ਨਾਕਸ ਪ੍ਰਬੰਧ ਹੋਣ ਕਾਰਨ ਬਰਸਾਤ ਦਾ ਪਾਣੀ ਘਰਾਂ ਵਿਚ ਚਲਾ ਜਾਂਦਾ ਹੈ, ਜਿਸ ਕਾਰਨ ਲੋਕਾਂ ...

ਪੂਰੀ ਖ਼ਬਰ »

ਜਲ ਸਪਲਾਈ ਠੇਕਾ ਮੁਲਾਜ਼ਮਾਂ-ਕੁਤਬੇਵਾਲ, ਮਾਣਕੀ, ਗੌ ਾਸਪੁਰ

ਹੰਬੜਾਂ, 15 ਮਈ (ਹਰਵਿੰਦਰ ਸਿੰਘ ਮੱਕੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਜਨਰਲ ਸਕੱਤਰ ਰਵਿੰਦਰ ਸਿੰਘ ਮਾਣਕੀ, ਮੀਤ ਪ੍ਰਧਾਨ ਚਰਨ ਸਿੰਘ ਗੌਂਸਪੁਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਰੇਲਵੇ ਪਾਰਕ ਦੇ ਕਿਸਾਨ ਮੋਰਚੇ 'ਚ ਸ਼ਹੀਦ ਸੁਖਦੇਵ ਦਾ 115ਵਾਂ ਜਨਮ ਦਿਨ ਮਨਾਇਆ

ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਆਜ਼ਾਦੀ ਲਹਿਰ 'ਚ ਹੱਸਦੇ ਹੱਸਦੇ ਫਾਂਸੀ ਚੜ੍ਹ ਗਏ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਰਾਜਗੁਰੂ ਦੇ ਸਾਥੀ ਸ਼ਹੀਦ ਸੁਖਦੇਵ ਦਾ 115ਵਾਂ ਜਨਮ ਦਿਵਸ ਇਨਕਲਾਬੀ ਨਾਅਰਿਆਂ 'ਚ ਗੂੰਜ 'ਚ ਮਨਾਇਆ ਗਿਆ | ਇਸ ਸਮੇਂ ਸਮੂਹ ਧਰਨਾਕਾਰੀਆਂ ਨੇ ਸ਼ਹੀਦ ...

ਪੂਰੀ ਖ਼ਬਰ »

ਦਿੱਲੀ ਕੱਟੜਾ ਹਾਈਵੇਜ਼ ਜ਼ਮੀਨ ਐਕਵਾਇਰ ਵਿਰੋਧੀ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਅਹਿਮਦਗੜ੍ਹ, 15 ਮਈ (ਰਵਿੰਦਰ ਪੁਰੀ)-ਦਿੱਲੀ ਕੱਟੜਾ ਹਾਈਵੇਜ਼ ਬਣਾਉਣ ਸਬੰਧੀ ਸਰਕਾਰ ਵਲੋਂ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਮਾਲਕਾਂ ਵਲੋਂ ਵਿਰੋਧ ਵੱਡੇ ਪੱਧਰ 'ਤੇ ਹੋ ਰਿਹਾ ਹੈ | ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੋਟ ਆਗਾਂ ਵਿਖੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸਿੰਘ ਸੰਧੂ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਜੋਧਾਂ, 15 ਮਈ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਪਿੰਡ ਗੁੱਜਰਵਾਲ ਵਿਖੇ ਪਹੁੰਚ ਕੇ ਗਲੀਆਂ 'ਚ ਲਗਾਈਆਂ ਜਾ ਰਹੀਆਂ ਇੰਟਰਲਾਕ ਟਾਇਲਾਂ ਤੇ ਹੋਰ ਚੱਲ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX