ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਕਈ ਦਹਾਕਿਆਂ ਤੋਂ ਗੁਰੂ ਘਰਾਂ ਦੀਆਂ ਇਮਾਰਤਾਂ ਦੀਆਂ ਕਾਰ ਸੇਵਾਵਾਂ ਕਰਾਉਣ ਵਾਲੀ ਪ੍ਰਮੁੱਖ ਕਾਰ ਸੇਵਾ ਸੰਪਰਦਾ ਭੂਰੀ ਵਾਲਾ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ ਮਹਾਂਮਾਰੀ ਦੌਰਾਨ ਕੋਰੋਨਾ ਤੋਂ ਪੀੜਤ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਸਮੇਤ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਹੋਰ ਲੋੜਵੰਦ ਮਰੀਜ਼ਾਂ ਲਈ ਦੋਵੇਂ ਵਕਤ ਲੰਗਰ ਦੀ ਸੇਵਾ ਕਰੀਬ ਸਵਾ ਸਾਲ ਤੋਂ ਬਾ-ਦਸਤੂਰ ਜਾਰੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਦੇ ਸਿਹਤ ਵਿਭਾਗ ਵਲੋਂ ਜਾਰੀ ਕੋਵਿਡ ਨਿਯਮਾਂ ਦਾ ਪਾਲਣ ਕਰਦਿਆਂ ਡੇਰਾ ਭੂਰੀ ਵਾਲਾ ਤਰਨ ਤਾਰਨ ਰੋਡ ਤੋਂ ਰੋਜ਼ਾਨਾ ਸਵੇਰੇ ਸ਼ਾਮ ਪੌਸ਼ਟਿਕਤਾ ਨਾਲ ਭਰਪੂਰ ਕਰੀਬ 400 ਤੋਂ 500 ਵਿਅਕਤੀਆਂ ਲਈ ਗੁਰੂ ਕਾ ਲੰਗਰ ਤਿਆਰ ਕਰਨ ਉਪ੍ਰੰਤ ਇਸ ਦੀ ਪੈਕਿੰਗ ਕਰਕੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਭੇਜਿਆ ਜਾਂਦਾ ਹੈ ਜਿਥੇ ਇਹ ਲੋੜਵੰਦਾਂ ਨੂੰ ਵਰਤਾਇਆ ਜਾਂਦਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਸਰਕਾਰ, ਪ੍ਰਸ਼ਾਸਨ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਆਪਣੇ ਪੱਧਰ 'ਤੇ ਲੋੜਵੰਦਾਂ ਲਈ ਸੇਵਾਵਾਂ ਜਾਰੀ ਹੈ ਤੇ ਇਸ ਦੌਰਾਨ ਕੋਰੋਨਾ ਮਹਾਂਮਾਰੀ ਅਰੰਭ ਹੋਣ ਸਮੇਂ ਮਾਰਚ 2020 ਤੋਂ ਲੈ ਕੇ ਕਾਰ ਸੇਵਾ ਸੰਪਰਦਾ ਭੂਰੀ ਵਾਲਾ ਵਲੋਂ ਵੀ ਆਪਣੇ ਪੱਧਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੁਖੀ ਮਾਨਵਤਾ ਲਈ ਲੰਗਰ ਦੇ ਰੂਪ ਵਿਚ ਤੁੱਛ ਜਿਹੀ ਸੇਵਾ ਲਗਾਤਾਰ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਲੰਗਰ ਤਿਆਰ ਕਰਨ ਵਾਲੇ ਲਾਂਗਰੀ ਸਿੰਘਾਂ ਤੇ ਹੋਰਨਾਂ ਸੰਗਤਾਂ ਵਲੋਂ ਪੂਰੀ ਤਰ੍ਹਾਂ ਸਾਫ ਸਫਾਈ ਦਾ ਖਿਆਲ ਰੱਖਦਿਆਂ ਤੇ ਮਾਸਕ ਆਦਿ ਪਹਿਣ ਕੇ ਦੋਵੇਂ ਸਮੇਂ ਸਟੀਮ ਪ੍ਰਣਾਲੀ ਰਾਹੀਂ ਲੰਗਰ ਪ੍ਰਸ਼ਾਦਾ ਤਿਆਰ ਕਰਕੇ ਭੇਜਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਕੋਰੋਨਾ ਮਹਾਂਮਾਰੀ ਜਲਦ ਖ਼ਤਮ ਹੋਵੇ ਤੇ ਇਸ ਤੋਂ ਪੀੜਤ ਮਰੀਜ਼ ਸਿਹਤਯਾਬ ਹੋ ਕੇ ਜਲਦੀ ਆਪਣੇ ਘਰਾਂ ਨੂੰ ਪਰਤਣ ਤੇ ਉਹ ਸੰਗਤਾਂ, ਸਿੱਖ ਪੰਥ ਤੇ ਮਨੱੁਖਤਾ ਦੀ ਸੇਵਾ ਹੋਰ ਕਿਸੇ ਰੂਪ ਵਿਚ ਕਰਨ | ਇਸੇ ਦੌਰਾਨ ਗੁਰੂ ਨਾਨਕ ਦੇਵ ਹਸਪਤਾਲ ਦੇ ਇਕ ਡਾਕਟਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਸੰਤ ਭੂਰੀ ਵਾਲਿਆਂ ਵਲੋਂ ਕੋਵਿਡ ਪੀੜਤਾਂ ਤੇ ਗਾਇਨੀ ਵਾਰਡ ਦੇ ਲੋੜਵੰਦ ਮਰੀਜ਼ਾਂ ਲਈ ਲੰਗਰ ਭੇਜਣ ਲਈ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸੰਸਥਾ ਵਲੋਂ ਸਾਲ ਭਰ ਤੋਂ ਕੀਤੀ ਜਾ ਰਹੀ ਮਨੁੱਖਤਾ ਲਈ ਇਹ ਸੇਵਾ ਮਹਾਨ ਤੇ ਦੂਰੋਂ ਨੇੜਿਉਂ ਇਲਾਜ ਲਈ ਗੁਰੂ ਨਗਰੀ ਪੁੱਜੇ ਮਰੀਜ਼ਾਂ ਦੇ ਜਲਦੀ ਸਿਹਤਯਾਬ ਹੋਣ ਤੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੌਸਲਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ | ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਲਈ ਗੁਰੂ ਕੇ ਲੰਗਰ ਦੀ ਸੇਵਾ ਜਾਰੀ ਰਹੇਗੀ | ਇਥੇ ਜ਼ਿਕਰਯੋਗ ਹੈ ਕਿ ਸਿੱਖ ਪੰਥ ਦੀਆਂ ਮਹਾਨ ਸ਼ਤਾਬਦੀਆਂ ਮੌਕੇ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਕੀਤੀ ਜਾਂਦੀ ਲੰਗਰਾਂ ਦੀ ਮਹਾਨ ਸੇੇਵਾ ਦੀ ਅੱਜ ਵੀ ਦੇਸ਼ ਵਿਦੇਸ਼ ਵਿਚ ਚਰਚਾ ਹੁੰਦੀ ਰਹਿੰਦੀ ਹੈ |
ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵਵਿਆਪੀ ਸੰਕਟ ਕੋਰੋਨਾ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਅਸਰ ਕਾਰਨ ਜਿਥੇ ਪੰਜਾਬ ਰੋਡਵੇਜ ਨੂੰ ਆਰਥਿਕ ਤੌਰ 'ਤੇ ਨੁਕਸਾਨ ਹੋ ਰਿਹਾ ਹੈ ਉਥੇ ਹੀ ਪੰਜਾਬ ਤੋਂ ਜੰਮੂ ਕਸ਼ਮੀਰ ਅਤੇ ਹਿਮਾਚਲ ਨੂੰ ਜਾਣ ਵਾਲੀਆਂ ...
ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਪ੍ਰਧਾਨ ਰਮੇਸ਼ ਯਾਦਵ ਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਦਿੱਲੀ ਵਿਖੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੰਦੋਲਨ ਕਰ ਰਹੇ ਕਿਸਾਨਾਂ ...
ਅੰਮਿ੍ਤਸਰ 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਸਮੂੰਹ ਕੱਚੇ ਮੁਲਾਜ਼ਮਾਂ ਵਲੋਂ ਅੰਮਿ੍ਤਸਰ 1 ਅਤੇ 2 ਡਿਪੂ ਦੇ ਗੇਟ ਵਿਖੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ...
ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉਤਰੀ ਹਲਕੇ ਦੇ ਦਫਤਰ ਵਿਖੇ ਮਨੀਸ਼ ਅਗਰਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਨੌਜਵਾਨ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਦੌਰਾਨ ਮਨੀਸ਼ ਅਗਰਵਾਲ ਨੇ ਕਿਹਾ ਕਿ ...
ਛੇਹਰਟਾ, 15 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖਾਲਸਾ ਕਾਲਜ ਫਾਰ ਵੂਮੈਨ ਦੇ ਬਾਹਰਵਾਰ ਮੇਨ ਜੀ. ਟੀ. ਰੋਡ 'ਤੇ ਐਕਟਿਵਾ ਸਵਾਰ ਔਰਤ ਦੀ ਟਰੱਕ ਹੇਠਾਂ ਆਉਣ ਕਾਰਨ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ...
ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਅੱਜ ਅੰਮਿ੍ਤਸਰ 'ਚ ਕਾਂਗਰਸ ਦੇ ਦਿੱਗਜ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਰਘੂਨੰਦਨ ਲਾਲ ਭਾਟੀਆ ਸਣੇ 26 ਮਰੀਜਾਂ ਦੀ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਸਾਰੇ ਮਰੀਜ਼ ਇਥੇ ਵੱਖ ਵੱਖ ...
ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...
ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਕਰਵਾਈ ਜਾ ਰਹੀ ਚਾਰ ਪਹੀਆ ਵਾਹਨ ਪਾਰਕਿੰਗ ਵਿਸਥਾਰ, ਲੰਗਰ ਹਾਲ ਤੇ ਦੀਵਾਨ ਹਾਲ ਦੀ ਕਾਰ ਸੇਵਾ ਦੌਰਾਨ ਵਾਹਨ ਪਾਰਕਿੰਗ ਦੀ ਹੇਠਲੀ ...
ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਿੱਖਿਆ ਵਿਭਾਗ 'ਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਹੋਰਨਾਂ ਕਈ ਮਾਮਲਿਆਂ 'ਚ ਵੀ ਮਸ਼ੀਨੀ ...
ਛੇਹਰਟਾ, 15 ਮਈ (ਵਡਾਲੀ)-ਮੁੱਖ ਮੰਤਰੀ ਦਾ ਕੰਮ ਹੁੰਦਾ ਮਾੜੇ ਸਮੇਂ ਲੋਕਾਂ ਦੇ ਵਿਚ ਵਿਚਰਨਾ ਅਤੇ ਉਨ੍ਹਾਂ ਦੇ ਸੁੱਖ ਦੁੱਖ ਵਿਚ ਨਾਲ ਖੜਨਾ ਪਰ ਬਹੁਤ ਹੀ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ 2017 ਵਿਚ ਹੋਂਦ ਵਿਚ ਆਈ ਕਾਂਗਰਸ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ...
ਤਰਨ ਤਾਰਨ, 15 ਮਈ (ਹਰਿੰਦਰ ਸਿੰਘ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੱਤਰਕਾਰ ਜਰਨੈਲ ਸਿੰਘ ਦਿੱਲੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਸਮੁੱਚੇ ਪੰਥ ਲਈ ...
ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)-ਦੇਸ਼ ਹੀ ਨਹੀਂ ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਪਰ ਭਾਰਤ ਨੂੰ ਛੱਡ ਕੇ ਦੁਨੀਆਂ ਦੇ ਹੋਰਨਾ ਦੇਸ਼ਾਂ 'ਚ ਸਰਕਾਰਾਂ ਵਲੋਂ ਆਪਣੇ ਦੇਸ਼ ਵਾਸੀਆਂ ਲਈ ਅਨੇਕਾਂ ਸਹੂਲਤਾਂ ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ...
ਅੰਮਿ੍ਤਸਰ, 15 ਮਈ (ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ, ਚੇਅਰਮੈਨ ਸਕੂਲਜ਼ ਤੇ ਸਿੱਖ ਫੋਰਮ ਦੇ ਪ੍ਰਧਾਨ ਭਾਗ ਸਿੰਘ ਅਣਖੀ ਨੇ ਆਪ ਦੇ ਸਾਬਕਾ ਵਿਧਾਇਕ ਤੇ ਉੱਘੇ ਸਿੱਖ ਪੱਤਰਕਾਰ ਜਰਨੈਲ ਸਿੰਘ ਖ਼ਾਲਸਾ ਦੇ ਅੱਜ ਕੋਰੋਨਾ ਕਾਰਨ ਦਿਹਾਂਤ ਹੋਣ ...
ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੂੰ ਟੈਕਸ ਦੀ ਅਦਾਇਗੀ ਚੈੱਕਾਂ ਦੇ ਰੂਪ ਵਿਚ ਕਰਨ ਵਾਲੇ ਜਿਨ੍ਹਾਂ ਲੋਕਾਂ ਦੇ ਟੈਕਸ ਦੇ ਚੈੱਕ ਫੇਲ੍ਹ ਹੋ ਗਏ ਹਨ, ਉਨ੍ਹਾਂ ਖ਼ਿਲਾਫ਼ ਵਿਭਾਗ ਵਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਇਸ ਸਬੰਧ ...
ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ 'ਚ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਤੇ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਹ ...
ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਤੇ ਹੋਰਨਾਂ ਸੂਬਿਆਂ ਦੇ ਸ਼ਹਿਰਾਂ ਤੋਂ ਆਪਣੀ ਇੱਜ਼ਤ ਤੇ ਜਾਨਾਂ ਬਚਾਅ ਕੇ ਭਾਰਤ ਆਏ ਪਾਕਿਸਤਾਨੀ ਹਿੰਦੂਆਂ 'ਚੋਂ ਵਧੇਰੇਤਰ ਕੋਲ ਆਧਾਰ ਕਾਰਡ ਨਾ ਹੋਣ ਕਰਕੇ ਉਨ੍ਹਾਂ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਅ ...
ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਨਾਲ ਅਧਿਆਪਕਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਅੰਮਿ੍ਤਸਰ ਦੀ ਹੰਗਾਮੀ ਆਨਲਾਈਨ ਮੀਟਿੰਗ ਸੂਬਾ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...
ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਦੋ ਕਥਿਤ ਦੋਸ਼ੀ ਕੋਰੋਨਾ ਪਾਜ਼ੀਟਿਵ ਨਿਕਲੇ ਹਨ ਜਿਸ ਕਾਰਨ ਇਨ੍ਹਾਂ ਦੋਹਾਂ ਨੂੰ ਹੁਣ ਅੰਮਿ੍ਹਤਸਰ ਦੀ ਥਾਂ ਕੋਰੋਨਾ ਕੈਦੀਆਂ ਦੀ ਵਿਸੇਸ਼ ...
ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...
ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...
ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪੰਜਾਬ 'ਚ ਵਧ ਰਹੇ ਕੋਰੋਨਾ ਲਾਗ ਦੇ ਮਾਮਲਿਆਂ ਨੂੰ ਠਲ ਪਾਉਣ ਲਈ ਸੂਬਾ ਸਰਕਾਰ ਦੀਆਂ ਹਿਦਾਇਤਾਂ 'ਤੇ ਅੱਜ ਮੁਕੰਮਲ ਤੌਰ 'ਤੇ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸ਼ਹਿਰ ਦੇ ਸਭ ਵੱਡੇ ਬਾਜ਼ਾਰਾਂ, ਟਾਹਲੀ ਸਾਹਿਬ ਬਾਜ਼ਾਰ, ਆਈ. ਡੀ. ਐਚ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX