ਤਾਜਾ ਖ਼ਬਰਾਂ


ਕੈਪਟਨ ਜਲਦੀ ਹੀ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ ਦਾ ਕਰਨਗੇ ਐਲਾਨ
. . .  1 day ago
ਹਥਿਆਰਬੰਦ ਲੁਟੇਰੇ ਸਵਰਨਕਾਰ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ .ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾ ਰੋਡ ’ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ...
ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ, ਘਰ ਗੁਆਉਣ ਵਾਲਿਆਂ ਨੂੰ 1.9 ਲੱਖ ਰੁਪਏ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਤਰਾਖੰਡ ਵਿਚ ਮੀਂਹ ਕਾਰਨ ਹੁਣ ਤੱਕ 34 ਮੌਤਾਂ ਅਤੇ 5 ਲਾਪਤਾ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ...
ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  1 day ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  1 day ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  1 day ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  1 day ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  1 day ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  1 day ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  1 day ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  1 day ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  1 day ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  1 day ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  1 day ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  1 day ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  1 day ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  1 day ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਿਵਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ 660 ਨਵੇਂ ਮਾਮਲੇ, 8 ਲੋਕਾਂ ਦੀ ਮੌਤ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਸ਼ਹਿਰ 'ਚ ਅੱਜ ਕੋਰੋਨਾ ਦੇ 660 ਨਵੇਂ ਮਾਮਲੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ 97 ਸ਼ੱਕੀ ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ | ਸਭ ਤੋਂ ਵੱਧ ਮਾਮਲੇ ਮਨੀਮਾਜਰਾ (77) ਤੋਂ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੈਕਟਰ 45 'ਚ 35 ਮਾਮਲੇ ਸਾਹਮਣੇ ਆਏ ਹਨ | ਕੁਲ ਨਵੇਂ ਮਰੀਜ਼ਾਂ 'ਚੋਂ 351 ਵਿਅਕਤੀ ਤੇ 309 ਮਹਿਲਾਵਾਂ ਹਨ | ਦੂਜੇ ਪਾਸੇ ਕੋਰੋਨਾ ਨਾਲ 8 ਲੋਕਾਂ ਦੀ ਮੌਤ ਵੀ ਹੋਈ ਹੈ | ਇਨ੍ਹਾਂ 'ਚ ਸੈਕਟਰ 40 ਦੀ 65 ਸਾਲ ਦੀ ਮਹਿਲਾ, ਸੈਕਟਰ 18 ਦੀ 82 ਸਾਲ ਦੀ ਮਹਿਲਾ, ਡੱਡੂ ਮਾਜਰਾ ਦਾ 52 ਸਾਲ ਦਾ ਵਿਅਕਤੀ ਤੇ 35 ਸਾਲ ਦੀ ਮਹਿਲਾ, ਮੌਲੀ ਜੱਗਰਾਂ ਦੀ 32 ਸਾਲ ਦੀ ਮਹਿਲਾ, ਸੈਕਟਰ 45 ਦੀ 60 ਸਾਲ ਦੀ ਮਹਿਲਾ, ਮਨੀਮਾਜਰਾ ਦੀ 39 ਸਾਲ ਦੀ ਮਹਿਲਾ ਤੇ ਸੈਕਟਰ 27 ਦਾ 99 ਸਾਲ ਦਾ ਵਿਅਕਤੀ ਸ਼ਾਮਿਲ ਹੈ | ਇਨ੍ਹਾਂ 'ਚੋਂ 6 ਸ਼ਹਿਰ ਦੇ ਤਿੰਨ ਵੱਡੇ ਸਰਕਾਰੀ ਹਸਪਤਾਲਾਂ ਤੇ 2 ਮੋਹਾਲੀ ਦੇ ਨਿੱਜੀ ਹਸਪਤਾਲਾਂ 'ਚ ਦਾਖਲ ਸਨ | ਸ਼ਹਿਰ ਦੇ ਹੁਣ ਤੱਕ 625 ਲੋਕੀ ਕੋਰੋਨਾ ਕਰ ਕੇ ਮੌਤ ਦੇ ਮੂੰਹ ਜਾ ਚੁੱਕੇ ਹਨ ਤੇ ਕੁਲ ਐਕਟਿਵ ਕੇਸ 7847 ਹੋ ਗਏ ਹਨ | ਉੱਥੇ ਹੀ ਰਾਹਤ ਵਾਲੀ ਖ਼ਬਰ ਇਹ ਹੈ ਕਿ 963 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ |
ਇਨ੍ਹਾਂ ਥਾਵਾਂ 'ਤੇ ਕੋਵਿਡ ਬੈੱਡ ਖ਼ਾਲੀ
ਪੀ. ਜੀ. ਆਈ.- 8, ਜੀ. ਐਮ. ਸੀ. ਐਚ. 32-2, ਜੀ. ਐਮ. ਐਸ. ਐਚ. 16-0, ਸਿਵਲ ਹਸਪਤਾਲ ਸੈਕਟਰ 45-0, ਪੀ. ਯੂ. ਅੰਤਰਾਸ਼ਟਰੀ ਹੋਸਟਲ-0, ਸ੍ਰੀ ਧਨਵੰਤਰੀ ਹਸਪਤਾਲ ਸੈਕਟਰ 46-46, ਸੂਦ ਧਰਮਸ਼ਾਲਾ ਸੈਕਟਰ 22-40, ਬਾਲ ਭਵਨ ਸੈਕਟਰ 23-3, ਇੰਦਰਾ ਹੌਲੀਡੇ ਹੋਮ ਸੈਕਟਰ 24-34
ਪੰਚਕੂਲਾ 'ਚ ਕੋਰੋਨਾ ਦੇ 234 ਨਵੇਂ ਮਾਮਲੇ
ਪੰਚਕੂਲਾ, 15 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 234 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 210 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦ ਕਿ 24 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 36,626 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 2,544 ਮਰੀਜ਼ ਜ਼ੇਰੇ ਇਲਾਜ ਹਨ ਤੇ 24,460 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦ ਕਿ ਅੱਜ ਕੋਰੋਨਾ ਤੋਂ ਪੀੜਤ 2 ਹੋਰਨਾਂ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 277 ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਪੀੜਤ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਈਸੋਲੇਟ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਦੇ ਸੰਪਰਕ ਦੀ ਵੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਵੀ ਆਈਸੋਲੇਟ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ 3,10,687 ਵਿਅਕਤੀਆਂ ਦੇ ਕੋਰੋਨਾ ਦੀ ਜਾਂਚ ਸਬੰਧੀ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 36,626 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ |

ਪੁਲਿਸ ਨੇ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ

ਖਰੜ, 15 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਦੀ ਪੁਲਿਸ ਵਲੋਂ ਇਕ ਗੁੰਮ ਹੋਏ ਬੱਚੇ ਨੂੰ ਲੱਭ ਕੇ ਮਾਪਿਆਂ ਹਵਾਲੇ ਕੀਤਾ ਗਿਆ | ਇਸ ਸਬੰਧੀ ਏ. ਐਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਵੀਰ ਬਹਾਦਰ ਵਾਸੀ ਦਸਮੇਸ਼ ਨਗਰ ਖਰੜ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਹ 10-12 ...

ਪੂਰੀ ਖ਼ਬਰ »

ਮੰਤਰੀ ਚੰਨੀ ਦੇ ਬਿਆਨ ਦੀ ਗ੍ਰਾਮ ਪੰਚਾਇਤਾਂ ਵਲੋਂ ਪ੍ਰੋੜਤਾ

ਖਰੜ, 15 ਮਈ (ਜੰਡਪੁਰੀ)-ਬਲਾਕ ਖਰੜ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਵਲੋਂ ਮਤੇ ਪਾਸ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲਏ ਗਏ ਸਟੈਂਡ ਦਾ ਸਮਰਥਨ ਕੀਤਾ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲਕਲਾਂ ਗੋਲੀ ਕਾਂਡ ਦੇ ਦੋਸ਼ੀਆਂ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਨੰੂ ਕੌਣ ਭੁਲਾ ਸਕਦੈ-ਢੀਂਡਸਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੋਰ ਸਾਰੀਆਂ ਗਲਤੀਆਂ ਭੁਲਾ ਸਕਦੇ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੰੂ ਬਿਲਕੁਲ ਨਹੀਂ ਭੁਲਾਇਆ ਜਾ ਸਕਦਾ ...

ਪੂਰੀ ਖ਼ਬਰ »

ਵਾ. ਨੰ. 9 ਵਿਚਲਾ ਪਾਣੀ ਦਾ ਟਿਊਬਵੈੱਲ ਚਾਲੂ ਨਾ ਹੋਣ ਕਾਰਨ ਵਾਰਡ ਵਾਸੀ ਪ੍ਰੇਸ਼ਾਨ

ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੇ ਕਈ ਵਾਰਡਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਦੇ ਮਨੋਰਥ ਨਾਲ ਸਥਾਨਕ ਵਾ. ਨੰ. 9 ਵਿਖੇ ਲਗਾਇਆ ਗਿਆ ਟਿਊਬਵੈੱਲ ਪਿਛਲੇ ਕਈ ਮਹੀਨਿਆਂ ਤੋਂ ਚਾਲੂ ਨਾ ਹੋਣ ਕਾਰਨ ਵਾਰਡ ਵਾਸੀਆਂ ਨੂੰ ਪਾਣੀ ਦੀ ਕਿੱਲਤ ਨਾਲ ਜੂਝਣਾ ਪੈ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ ਮਨਾਇਆ

ਖਰੜ, 15 ਮਈ (ਜੰਡਪੁਰੀ)-ਸ਼ਿਵ ਮੰਦਰ ਮੁਹੱਲਾ ਜਠੇਰਿਆਂ ਵਿਖੇ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਤੇ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਬੰਧੀ ਪ੍ਰਦੀਪ ਕੁਮਾਰ ਨੇ ਦੱਸਿਆ ਕਿ 2 ਸਾਲ ਪਹਿਲਾਂ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ ਸੀ, ਇਸ ...

ਪੂਰੀ ਖ਼ਬਰ »

ਪੰਜਾਬ ਰਾਜ ਸਮਾਜਿਕ ਸੁਰੱਖਿਆ ਬੋਰਡ ਦੇ ਨਵ-ਨਿਯੁਕਤ ਇੰਪਲਾਇਰ ਮੈਂਬਰ ਬਹਾਦਰ ਸਿੰਘ ਓ. ਕੇ. ਦਾ ਸਨਮਾਨ

ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਕਿਰਤ ਮੰਤਰਾਲੇ ਨੇ ਸ਼ਹਿਰ ਦੇ ਦੋ ਕੌਂਸਲਰਾਂ ਨੂੰ ਪੰਜਾਬ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਐਂਪਲਾਇਰ ਮੈਂਬਰ ਨਿਯੁਕਤ ਕੀਤਾ ਹੈ | ਸ਼ਹਿਰ ਵਾਸੀਆਂ ਨੇ ਇਨ੍ਹਾਂ ਨਿਯੁਕਤੀਆਂ ਦਾ ਭਰਵਾਂ ਸਵਾਗਤ ਕੀਤਾ | ਬੋਰਡ ਦੇ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ ਹਾਈਕੋਰਟ ਵਲੋਂ ਖ਼ਾਰਜ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਇਕ ਪ੍ਰੇਮੀ ਜੋੜੇ ਦੀ ਸੁਰੱਖਿਆ ਸਬੰਧੀ ਮੰਗ ਨੂੰ ਇਹ ਕਹਿ ਕੇ ਖ਼ਾਰਜ ਕਰ ਦਿੱਤਾ ਕਿ ਇਨ੍ਹਾਂ ਦੀ ਮੰਗ 'ਤੇ ਆਦੇਸ਼ ਜਾਰੀ ਕਰਨ ਨਾਲ ਸਮਾਜਿਕ ਢਾਂਚਾ ਖ਼ਰਾਬ ...

ਪੂਰੀ ਖ਼ਬਰ »

ਸੱਟਾ ਲਾਉਂਦੇ 3 ਕਾਬੂ, 13230 ਰੁਪਏ ਬਰਾਮਦ

ਚੰਡੀਗੜ੍ਹ, 15 ਮਈ (ਬਿ੍ਜੇਂਦਰ)-ਚੰਡੀਗੜ੍ਹ ਪੁਲਿਸ ਨੇ ਮਨੀਮਾਜਰਾ ਦੇ ਲੇਬਰ ਚੌਕ ਨੇੜੇ ਸੱਟਾ ਲਾਉਂਦੇ 3 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਦੀ ਪਛਾਣ ਮਨੀਮਾਜਰਾ ਦੇ ਸਾਮੀਨ, ਸਲੀਮ ਤੇ ਮੁਹੰਮਦ ਸਲੀਮ ਦੇ ਤੌਰ 'ਤੇ ਹੋਈ ਹੈ | ਇਹ ਚੰਡੀਗੜ੍ਹ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਹਾਈਕੋਰਟ ਬਾਰ ਐਸੋਸੀਏਸ਼ਨ ਨੇ ਮੁੱਖ ਜੱਜ ਦੇ ਤਬਾਦਲੇ ਦੀ ਮੰਗ ਵਾਲੇ ਮਤੇ ਨੂੰ ਲਿਆ ਵਾਪਸ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਹਾਈਕੋਰਟ ਦੇ ਮੁੱਖ ਜੱਜ ਦੇ ਕੀਤੇ ਹੋਰ ਤਬਾਦਲੇ ਤੇ ਉਨ੍ਹਾਂ ਦੀ ਬੈਂਚ ਦੇ ਬਾਈਕਾਟ ਕਰਨ ਵਾਲੇ 7 ਮਈ ਦੇ ਮਤੇ ਨੂੰ ਅੱਜ ਵਾਪਸ ਲੈ ਲਿਆ ਗਿਆ | ਬਾਰ ਦੀ ਕਾਰਜਕਾਰੀ ਕਮੇਟੀ ਦੇ ...

ਪੂਰੀ ਖ਼ਬਰ »

ਐਂਬੂਲੈਂਸ ਤੇ ਗੱਡੀ ਦੀ ਸਿੱਧੀ ਟੱਕਰ 'ਚ 3 ਜ਼ਖ਼ਮੀ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਸ਼ਹਿਰ 'ਚ ਅੱਜ ਦੁਪਹਿਰ ਨੂੰ ਇਕ ਐਂਬੂਲੈਂਸ ਤੇ ਗੱਡੀ 'ਚ ਆਹਮਣੇ-ਸਾਹਮਣੇ ਦੀ ਸਿੱਧੀ ਟੱਕਰ ਹੋ ਗਈ | ਇਹ ਹਾਦਸਾ ਪ੍ਰੈੱਸ ਲਾਈਟ ਪੁਆਇੰਟ ਸੈਕਟਰ 18 ਨੇੜੇ ਵਾਪਰਿਆ | ਘਟਨਾ 'ਚ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਟੁੱਟ-ਭੱਜ ਗਈਆਂ ਅਤੇ ...

ਪੂਰੀ ਖ਼ਬਰ »

ਖੱਟਰ ਵਲੋਂ ਕਿਸਾਨਾਂ ਨੂੰ ਅੰਦੋਲਨ ਮੁਅੱਤਲ ਕਰਨ ਦੀ ਫਿਰ ਅਪੀਲ

ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੋਰੋਨਾ ਦੀ ਇਸ ਵਿਸ਼ਵ ਮਹਾਂਮਾਰੀ 'ਚ ਕੇਂਦਰ ਅਤੇ ਸੂਬਾ ਸਰਕਾਰਾਂ ਆਪਣੇ ਵਲੋਂ ਵਧੀਆ ਕੰਮ ਕਰ ਰਹੀ ਹੈ | ਇਸ ਕੰਮ ਵਿਚ ਸਾਰੇ ਸਮਾਜਿਕ ਸੰਗਠਨਾਂ ਤੇ ਸਮਾਜ ਸੇਵੀ ਸੰਸਥਾਵਾਂ ...

ਪੂਰੀ ਖ਼ਬਰ »

'ਪੰਜਾਬ ਕੈਰੀਅਰ ਪੋਰਟਲ' ਸਿੱਖਿਆ ਵਿਭਾਗ ਦਾ ਨਿਵੇਕਲਾ ਉਪਰਾਲਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੰਜਾਬ ਕੈਰੀਅਰ ਪੋਰਟਲ' ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਅਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ 'ਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ...

ਪੂਰੀ ਖ਼ਬਰ »

ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਨੂੰ ਪੈਸਾ ਦਿੱਤਾ, ਉਨ੍ਹਾਂ ਕਾਂਗਰਸੀ ਵਿਧਾਇਕਾਂ ਦੇ ਨਾਂਅ ਜਨਤਕ ਕੀਤੇ ਜਾਣੇ-ਸ਼ਰਮਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਆਪਣੀ ਪਾਰਟੀ ਦੇ ਉਨ੍ਹਾਂ ਵਿਧਾਇਕਾਂ ਦੇ ਨਾਂਅ ਜਨਤਕ ਕਰਨ ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਵਿਅਕਤੀ ਨੂੰ ...

ਪੂਰੀ ਖ਼ਬਰ »

ਬਲੈਕ ਫੰਗਸ ਨੂੰ ਹਰਿਆਣਾ 'ਚ ਨੋੋਟੀਫਾਇਡ ਰੋਗ ਐਲਾਨਿਆ

ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ 'ਚ ਬਲੈਕ ਫੰਗਸ ਨੂੰ ਨੋੋਟੀਫਾਇਡ ਰੋਗ ਐਲਾਨ ਕੀਤਾ ਹੈ | ਇਸ ਤੋਂ ਬਾਅਦ ਇਨ੍ਹਾਂ ਮਾਮਲਿਆਂ ਦਾ ਪਤਾ ਚੱਲਣ 'ਤੇ ਡਾਕਟਰਾਂ ਨੂੰ ਸਬੰਧਤ ਸੀ. ਐਮ. ਓ. ਨੂੰ ਰਿਪੋਰਟ ਦੇਣੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਮਾਜਰੀ, 15 ਮਈ (ਧੀਮਾਨ)-ਥਾਣਾ ਨਵਾਂਗਰਾਉਂ ਦੀ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕਰਫ਼ਿਊ ਦੌਰਾਨ ਅਭਿਸ਼ੇਕ ਕੁਮਾਰ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਬਾਬਾ ਬਾਲਕ ਨਾਥ ਮੰਦਰ ...

ਪੂਰੀ ਖ਼ਬਰ »

ਖੋਖਾ ਮਾਰਕੀਟ ਫੇਜ਼-1 ਦੇ ਦੁਕਾਨਦਾਰਾਂ ਵਲੋਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਸਿੱਧੂ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਗੁਰੂ ਨਾਨਕ ਮਾਰਕੀਟ ਫੇਜ਼-1, ਜਿਸ ਨੂੰ ਖੋਖਾ ਮਾਰਕੀਟ ਵੀ ਕਿਹਾ ਜਾਂਦਾ ਹੈ, ਦੇ ਦੁਕਾਨਦਾਰਾਂ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਦਿਆਂ ਇਕ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲਾਲੜੂ 'ਚ ਦੋ ਕੋਰੋਨਾ ਪੀੜਤ ਔਰਤਾਂ ਨੇ ਤੋੜਿਆ ਦਮ

ਲਾਲੜੂ, 15 ਮਈ (ਰਾਜਬੀਰ ਸਿੰਘ)-ਲਾਲੜੂ ਖੇਤਰ ਦੀਆਂ ਦੋ ਕੋਰੋਨਾ ਪੀੜਤ ਔਰਤਾਂ ਨੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ | ਇਸ ਸਬੰਧੀ ਨਗਰ ਕੌਂਸਲ ਲਾਲੜੂ ਦੇ ਸੈਨੇਟਰੀ ਇੰਸਪੈਕਟਰ ਤੇ ਨੋਡਲ ਅਫ਼ਸਰ ਜੰਗ ਬਹਾਦਰ ਨੇ ਦੱਸਿਆ ਕਿ ਲਾਲੜੂ ਪਿੰਡ ਦੀ 70 ਸਾਲਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ੀਰਕਪੁਰ ਦੇ ਨਿੱਜੀ ਹਸਪਤਾਲ ਖ਼ਿਲਾਫ਼ ਜਾਂਚ ਦੇ ਹੁਕਮ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ ਵਲੋਂ ਇਲਾਜ ਲਈ ਵਧੇਰੇ ਪੈਸੇ ਲੈਣ ਤੇ ਬਿੱਲਾਂ ਦੀ ਪ੍ਰਵਾਨਗੀ ਤੋਂ ਬਿਨਾਂ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਲਾਸ਼ ਦੇਣ ਤੋਂ ਇਨਕਾਰ ਕਰਨ ਸਬੰਧੀ ਕੋਵਿਡ-19 ਦੇ ਇਕ ਮਰੀਜ਼ ਦੇ ਪਰਿਵਾਰ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਲੁੱਟ-ਖਸੁੱਟ ਸਬੰਧੀ ਕਾਰਵਾਈ ਕਰੇ ਸਰਕਾਰ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਨੌਜਵਾਨ ਟਕਸਾਲੀ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਆਜ਼ਾਦ ਗਰੁੱਪ ਵਲੋਂ ਮੁਹਾਲੀ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਕੰਮ ਜ਼ੋਰਾਂ-ਸ਼ੋਰਾਂ 'ਤੇ ਜਾਰੀ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਖ਼ਿਲਾਫ਼ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਫੇਜ਼-11 ਦੇ ਰਿਹਾਇਸ਼ੀ ਤੇ ਕਮਰਸ਼ੀਅਲ ਖੇਤਰ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਖ਼ੂਨੀ ਬਵਾਸੀਰ ਦਾ ਸਫਲ ਆਪ੍ਰੇਸ਼ਨ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ (ਨੇੜੇ ਡਾ: ਸਰਦਾਨਾ ਬੱਚਿਆਂ ਦਾ ਹਸਪਤਾਲ) ਜਿਥੇ ਗੋਡਿਆਂ ਦੇ ਦਰਦ, ਰੀੜ੍ਹ ਦੀ ਹੱਡੀ ਦੇ ਦਰਦ, ਸੈਟੀਕਾ ਪੈਨ, ਦਮ ਤੇ ਨਸ਼ੇ ਤੋਂ ਪੀੜਤ ਮਰੀਜ਼ਾਂ ਲਈ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਵੱਖ-ਵੱਖ ਖੇਤਰਾਂ ਅੰਦਰ 65 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਸ਼ਹਿਰ ਦੇ ਵੱਖ-ਵੱਖ ਖੇਤਰਾਂ ਅੰਦਰ 65 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਅਕਾਦਮਿਕ ਸੈਸ਼ਨ 2021-22 ਲਈ ਨਵੇਂ ਭਵਿੱਖਮੁਖੀ ਕੋਰਸਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਇੰਡਸਟਰੀ ਦੀਆਂ ਮੌਜੂਦਾ ਮੰਗਾਂ ਤੇ ਸੰਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਅਕਾਦਮਿਕ ਸੈਸ਼ਨ 2021-22 ਲਈ ਇੰਜੀਨੀਅਰਿੰਗ ਦੇ ਖੇਤਰ 'ਚ ਬਲਾਕਚੇਨ ਟੈਕਨਾਲੋਜੀ, ਡਿਵੈਲਪਮੈਂਟ ਐਂਡ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਲੁੱਟ-ਖਸੁੱਟ ਸਬੰਧੀ ਕਾਰਵਾਈ ਕਰੇ ਸਰਕਾਰ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਨੌਜਵਾਨ ਟਕਸਾਲੀ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 535 ਨਵੇਂ ਮਾਮਲੇ, 8 ਦੀ ਮੌਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 535 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 8 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 1336 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX