ਤਾਜਾ ਖ਼ਬਰਾਂ


ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  1 day ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਪਟਿਆਲਾ

-ਮਾਮਲਾ ਪਤਨੀ ਵਲੋਂ ਕਿਸੇ ਹੋਰ ਨਾਲ ਵਿਆਹ ਕਰਵਾਉਣ ਦਾ- ਗੈਂਗਸਟਰ ਸੁਖਪਾਲ ਵਲੋਂ ਨਵੀਂ ਜ਼ਿਲ੍ਹਾ ਜੇਲ੍ਹ 'ਚ ਫਾਹਾ ਲੈ ਆਤਮ ਹੱਤਿਆ ਕਰਨ ਦੀ ਕੋਸ਼ਿਸ਼

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀਆ ਜੇਲ੍ਹਾਂ ਲਗਾਤਾਰ ਗੈਰ-ਕਾਨੂੰਨੀ ਸਾਮਾਨ ਦੇ ਅੰਦਰੋਂ ਮਿਲਣ ਕਾਰਨ ਸੁਰਖ਼ੀਆਂ 'ਚ ਰਹਿੰਦੀਆਂ ਹਨ ਪਰ ਇਕ ਨਵਾਂ ਮਾਮਲਾ ਅੱਜ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਸਾਹਮਣੇ ਆਇਆ, ਜਿਸ 'ਚ ਉੱਥੇ ਨਜ਼ਰਬੰਦ ਗੈਂਗਸਟਰ ਸੁਖਪਾਲ ਸਿੰਘ ਪੁੱਤਰ ਦਲ ਸਿੰਘ ਧਨੌਲਾ ਜ਼ਿਲ੍ਹਾ ਬਰਨਾਲਾ ਉਮਰ ਕਰੀਬ 35 ਸਾਲ ਹਵਾਲਾਤੀ ਪਾਸੋਂ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਜੇਲ੍ਹ ਸੁਪਰਡੈਂਟ ਜੀ. ਐੱਸ. ਧਾਲੀਵਾਲ ਮੁਤਾਬਿਕ ਸੁਖਪਾਲ ਦੇ ਹਾਈ ਸਕਿਊਰਿਟੀ ਜ਼ੋਨ 'ਚ ਹੋਣ ਕਾਰਨ ਬਚਾਅ ਲਿਆ ਗਿਆ ਤੇ ਉਸ ਨੂੰ ਇਲਾਜ ਲਈ ਨਾਭਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਉਣ ਉਪਰੰਤ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਨੂੰ ਲੈ ਕਾਨੂੰਨੀ ਕਾਰਵਾਈ ਅਮਲ 'ਚ ਲਿਆਉਣ ਲਈ ਲਿਖਤੀ ਰੂਪ 'ਚ ਥਾਣਾ ਸਦਰ ਨੂੰ ਦਿੱਤਾ ਗਿਆ ਹੈ | ਗੱਲਬਾਤ ਦੌਰਾਨ ਹਸਪਤਾਲ 'ਚ ਜ਼ੇਰੇ ਇਲਾਜ ਗੈਂਗਸਟਰ ਸੁਖਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪਿਛਲੇ ਤਕਰੀਬਨ 3 ਸਾਲਾਂ ਤੋਂ ਜੇਲ੍ਹ 'ਚ ਹੈ ਕੋਰੋਨਾ ਮਹਾਂਮਾਰੀ ਕਾਰਨ ਉਸ ਨੂੰ ਨਾਭਾ ਦੀ ਜੇਲ੍ਹ 'ਚ ਤਬਦੀਲ ਕੀਤਾ ਗਿਆ ਸੀ | ਉਸ ਦੀ ਪਤਨੀ ਮਨਦੀਪ ਕੌਰ ਵਲੋਂ ਹਰਦੀਪ ਨਾਮੀ ਵਿਅਕਤੀ ਨਾਲ ਵਿਆਹ ਕਰਵਾ ਲਿਆ ਗਿਆ ਤੇ ਉਸ ਵਲੋਂ ਜੋ 18 ਲੱਖ ਦੇ ਕਰੀਬ ਰੁਪਏ ਜ਼ਮੀਨ ਵੇਚ ਕੇ ਆਪਣੇ ਕੇਸ ਉੱਪਰ ਲਗਾਉਣ ਲਈ ਲਿਆਂਦੇ ਗਏ ਸਨ, ਉਨ੍ਹਾਂ ਪੈਸੇਆਂ ਨੂੰ ਵੀ ਉਸ ਵਲੋਂ ਹਜ਼ਮ ਕਰ ਲਿਆ ਗਿਆ ਹੈ, ਜਿਸ ਤੋਂ ਦੁਖੀ ਹੋ ਉਸ ਨੇ ਆਤਮ ਹੱਤਿਆ ਕਰਨ ਦਾ ਕਦਮ ਚੁੱਕਿਆ | 10 ਸਾਲ ਪਹਿਲਾਂ ਉਸ ਦਾ ਵਿਆਹ ਮਨਦੀਪ ਕੌਰ ਨਾਲ ਹੋਇਆ ਸੀ | ਸੁਖਪਾਲ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਸ ਦੀ ਪਤਨੀ ਮਨਦੀਪ ਕੌਰ ਸਹੁਰਾ ਹਰਚਰਨ ਸਿੰਘ ਭਸੌੜ ਅਤੇ ਸਾਲੇ ਗੁਰਵਿੰਦਰ ਸਿੰਘ ਉੱਪਰ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ | ਸੁਖਪਾਲ ਵਲੋਂ ਜੇਲ੍ਹ ਪ੍ਰਸ਼ਾਸਨ ਉੱਪਰ ਕੋਈ ਵੀ ਸਵਾਲੀਆ ਨਿਸ਼ਾਨ ਨਹੀਂ ਖੜ੍ਹਾ ਕੀਤਾ ਗਿਆ | ਥਾਣਾ ਸਦਰ ਮੁਖੀ ਸੁਖਵਿੰਦਰ ਸਿੰਘ ਮੁਤਾਬਿਕ ਜੇਲ੍ਹ ਪ੍ਰਸ਼ਾਸਨ ਵਲੋਂ ਲਿਖਤੀ ਰੂਪ 'ਚ ਭੇਜੇ ਜਾਣ ਮੁਤਾਬਿਕ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਬਰਿੰਦਰ ਬਿੱਟੂ 'ਤੇ ਮੁਕੱਦਮਾ ਦਰਜ

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ 'ਚ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਆਮ ਆਦਮੀ ਪਾਰਟੀ ਦੇ ਆਗੂ ਬਰਿੰਦਰ ਬਿੱਟੂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਪਟਿਆਲਾ ਉੱਪਰ ਰੋਹਟੀ ਪੁਲ ਚੌਕੀ ਵਿਖੇ ਮਾਮਲਾ ਦਰਜ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਚੌਕੀ ...

ਪੂਰੀ ਖ਼ਬਰ »

ਸਨਿਚਰਵਾਰ ਤੇ ਐਤਵਾਰ ਨੂੰ ਖੋਲੇ੍ਹ ਜਾ ਸਕਣਗੇ ਰਿਟੇਲ ਤੇ ਹੋਲਸੇਲ ਦੇ ਸ਼ਰਾਬ ਦੇ ਠੇਕੇ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਵਲੋਂ ਸਨਿਚਰਵਾਰ ਅਤੇ ਐਤਵਾਰ ਨੂੰ ਸ਼ਰਾਬ ਦੇ ਰਿਟੇਲ ਤੇ ਹੋਲਸੇਲ ਦੇ ਠੇਕਿਆਂ (ਸਿਵਾਏ ਅਹਾਤਾ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਘਰ 'ਚੋਂ ਮੋਬਾਈਲ ਤੇ ਨਕਦੀ ਚੋਰੀ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਸਿਵਲ ਲਾਈਨ ਵਿਖੇ ਬਲਜਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਲੋਅਰ-ਟੀਸ਼ਰਟ ਵੇਚਣ ਦਾ ਕੰਮ ਕਰਦਾ ਹੈ ਅਤੇ 28 ਅਪ੍ਰੈਲ ਦੀ ਰਾਤ ਨੂੰ ਉਹ ਆਪਣੇ ਘਰ ਦੇ ਗੇਟ ਨੂੰ ਤਾਲਾ ਲਾਉਣਾ ਭੁੱਲ ਗਿਆ ਅਤੇ ਜਦੋਂ ਸਵੇਰੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 510 ਨਵੇਂ ਮਾਮਲੇ, 19 ਮਰੀਜ਼ਾਂ ਦੀ ਮੌਤ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਜ਼ਿਲੇ੍ਹ 'ਚ 510 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਹੋਈ ਪੁਸ਼ਟੀ ਹੋਈ ਹੈ | ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 4014 ਦੇ ਕਰੀਬ ਰਿਪੋਰਟਾਂ 'ਚੋਂ 510 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇ੍ਹ 'ਚ ...

ਪੂਰੀ ਖ਼ਬਰ »

ਜਦੋਂ ਪਿੰਡਾਂ ਵਾਲੇ ਕੋਰੋਨਾ ਵੈਕਸੀਨ ਲਗਵਾਉਣ ਲਈ ਹੋਏ ਤਿਆਰ, ਪ੍ਰਸ਼ਾਸਨ ਨੇ ਸ਼ਹਿਰਾਂ ਵੱਲ ਨੂੰ ਮੋੜੀ ਮੁਹਾਰ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਨੇ ਹੁਣ ਜਦੋਂ ਪਿੰਡਾਂ ਵੱਲ ਨੂੰ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤਾਂ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ 'ਚ ਲਗਾਏ ਜਾ ਰਹੇ ਕੋਰੋਨਾ ਟੀਕਾਕਰਨ ਕੈਂਪ ਲਗਾਉਣੇ ਬੰਦ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਪਨਬੱਸ ਤੇ ਪੀ. ਆਰ. ਟੀ. ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੱਕਾ ਕਰਨ ਦੀ ਮੰਗ-ਪ੍ਰਧਾਨ ਸੰਧੂ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ 18+9 ਡੀਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਲਾਹੌਰੀ ਗੇਟ ਥਾਣਾ ਦੀ ਪੁਲਿਸ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਸਬੰਧ 'ਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਖੜ੍ਹੇ ਟਰੱਕ 'ਚੋਂ ਡਰਾਈਵਰ ਦੀ ਲਾਸ਼ ਮਿਲਣ ਕਾਰਨ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਪਟਿਆਲਾ ਗੇਟ ਨਜ਼ਦੀਕ ਇਕ ਟਰੱਕ ਨੰਬਰ ਪੀ. ਬੀ. 23 ਐੱਮ. 1138 'ਚੋਂ ਗੁਰਪ੍ਰੀਤ ਸਿੰਘ (35) ਉਰਫ਼ ਮਿੱਠਾ ਪੁੱਤਰ ਕਰਨੈਲ ਸਿੰਘ ਪਿੰਡ ਓਟਾਲਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣਾ ਦੀ ਲਾਸ਼ ਮਿਲਣ ਉਪਰੰਤ ਸ਼ਹਿਰ 'ਚ ...

ਪੂਰੀ ਖ਼ਬਰ »

ਅਮਰੀਕਾ ਤੋਂ ਸਿਮਰਹਰੀ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਸਕੂਲ ਨੂੰ ਭੇਜੀ 50 ਹਜ਼ਾਰ ਦੀ ਰਾਸ਼ੀ

ਸਮਾਣਾ, 15 ਮਈ (ਗੁਰਦੀਪ ਸ਼ਰਮਾ)-ਮਨੁੱਖਤਾ ਦੇ ਭਲੇ ਅਤੇ ਬੱਚਿਆਂ ਨੂੰ ਘੱਟ ਖ਼ਰਚ 'ਚ ਮਿਆਰੀ ਸਿੱਖਿਆ ਦੇਣ ਵਾਲੇ ਚੈਰੀਟੇਬਲ ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਸਕੂਲ ਲਈ ਸ਼ਹਿਰ ਦੇ ਨਾਮਵਰ ਪਰਿਵਾਰ ਸ. ਹਰਬੰਸ ਸਿੰਘ ਸ਼ੇਖ਼ੂਪੁਰਾ ਵਾਲਿਆਂ ਦੇ ਸਪੁੱਤਰ ਸਿਮਰਹਰੀ ...

ਪੂਰੀ ਖ਼ਬਰ »

ਯੂਨੀਲੀਵਰ ਨੇ ਸਿਵਲ ਹਸਪਤਾਲ ਨੂੰ ਸੌਂਪੇ ਕੋਰੋਨਾ ਕਾਲ 'ਚ ਮਰੀਜ਼ਾਂ ਨੂੰ ਦਿੱਤੇ ਜਾਣ ਵਾਲੇ ਲੱਖਾਂ ਰੁਪਏ ਦੇ ਉਪਕਰਨ

ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਜਿਸ ਤਰ੍ਹਾਂ ਪੰਜਾਬ 'ਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵੱਧ ਰਿਹਾ ਹੈ ਤੇ ਸਰਕਾਰ ਦੇ ਨਾਲ-ਨਾਲ ਉੱਘੇ ਕਾਰੋਬਾਰੀ ਵੀ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਅੱਗੇ ਆ ਰਹੇ ਹਨ, ਜਿਸ ਤਹਿਤ ਅੱਜ ਸਥਾਨਕ ਹਿੰਦੁਸਤਾਨ ਯੂਨੀਲੀਵਰ ਲਿਮਟਿਡ ਕੰਪਨੀ ...

ਪੂਰੀ ਖ਼ਬਰ »

ਪਿੰਡ ਚੰਗੇਰਾ, ਸੂਰਜਗੜ੍ਹ ਤੇ ਬਨੂੜ ਦੇ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਬਨੂੜ, 15 ਮਈ (ਭੁਪਿੰਦਰ ਸਿੰਘ)-ਪੰਜਾਬ ਕਿਸਾਨ ਸਭਾ ਦੀ ਅਗਵਾਈ ਹੇਠ ਇਸ ਖੇਤਰ ਦੇ ਪਿੰਡਾਂ 'ਚੋਂ ਕਿਸਾਨ ਮਜ਼ਦੂਰਾਂ ਦਾ ਇੱਕ ਜਥਾ ਦਿੱਲੀ ਮੋਰਚੇ 'ਚ ਸ਼ਾਮਲ ਹੋਣ ਲਈ ਇੱਥੋਂ ਰਵਾਨਾ ਹੋਇਆ, ਜਿਸ ਨੂੰ ਸਭਾ ਦੇ ਸੂਬਾ ਸਕੱਤਰ ਗੁਰਦਰਸ਼ਨ ਸਿੰਘ ਖਾਸਪੁਰ ਤੇ ਖੇਤ ਮਜ਼ਦੂਰ ...

ਪੂਰੀ ਖ਼ਬਰ »

ਖੜ੍ਹੇ ਟਰੱਕ 'ਚੋਂ ਡਰਾਈਵਰ ਦੀ ਲਾਸ਼ ਮਿਲਣ ਕਾਰਨ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਪਟਿਆਲਾ ਗੇਟ ਨਜ਼ਦੀਕ ਇਕ ਟਰੱਕ ਨੰਬਰ ਪੀ. ਬੀ. 23 ਐੱਮ. 1138 'ਚੋਂ ਗੁਰਪ੍ਰੀਤ ਸਿੰਘ (35) ਉਰਫ਼ ਮਿੱਠਾ ਪੁੱਤਰ ਕਰਨੈਲ ਸਿੰਘ ਪਿੰਡ ਓਟਾਲਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣਾ ਦੀ ਲਾਸ਼ ਮਿਲਣ ਉਪਰੰਤ ਸ਼ਹਿਰ 'ਚ ...

ਪੂਰੀ ਖ਼ਬਰ »

ਕਕਰਾਲਾ ਦੇ 12 ਟਕਸਾਲੀ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ

ਨਾਭਾ, 15 ਮਈ (ਕਰਮਜੀਤ ਸਿੰਘ)-ਪੰਜਾਬ 'ਚ ਕਾਂਗਰਸ ਦਿਨ ਪ੍ਰਤੀ ਦਿਨ ਕਮਜ਼ੋਰ ਹੁੰਦੀ ਦਾ ਰਹੀ ਹੈ | ਨਾਭਾ ਵਿਧਾਨ ਸਭਾ ਦੇ ਸਭ ਤੋਂ ਵੱਡੇ ਪਿੰਡ ਕਕਰਾਲਾ 'ਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਇਕ ਦਰਜਨ ਦੇ ਕਰੀਬ ਟਕਸਾਲੀ ਕਾਂਗਰਸੀ ਗੁਰਦੇਵ ਸਿੰਘ ਦੇਵ ਮਾਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਛੋਟੂ ਰਾਮ ਇੰਡੋਰ ਸਟੇਡੀਅਮ ਦੇ ਸਾਹਮਣੇ ਕੂੜੇਦਾਨ ਦੀ ਸਫ਼ਾਈ ਸਬੰਧੀ ਹਦਾਇਤਾਂ

ਗੂਹਲਾ ਚੀਕਾ/ਕੈਥਲ, 15 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਛੋਟੂ ਰਾਮ ਇੰਡੋਰ ਸਟੇਡੀਅਮ ਦੇ ਸਾਹਮਣੇ ਕੂੜੇਦਾਨ ਦੀ ਸਥਿਤੀ ਨੂੰ ਵੇਖਦੇ ਹੋਏ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾਇਆ ਅਤੇ ਇਸ ਨੂੰ ਸਾਫ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਡਾ. ਮਨਜੀਤ ਸਿੰਘ ਵਲੋਂ ਕੋਵਿਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਮਨਜੀਤ ਸਿੰਘ ਵਲੋਂ ਜ਼ਿਲੇ੍ਹ 'ਚ ਕੋਵਿਡ 'ਤੇ ਕਾਬੂ ਪਾਉਣ ਲਈ ਕੋਵਿਡ-19 ਸਬੰਧੀ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਾਈ ਆਪਸੀ ਸਹਿਯੋਗ ਨਾਲ ਜਿੱਤੀ ਜਾ ਸਕਦੀ ਹੈ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 15 ਮਈ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਵਿਚਾਰ ਪ੍ਰਗਟ ਕੀਤਾ ਕਿ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ਸਿਰਫ਼ ਆਪਸੀ ਸਹਿਯੋਗ ਨਾਲ ਜਿੱਤੀ ਜਾ ਸਕਦੀ ਹੈ | ਉਨ੍ਹਾਂ ਦੁਖੀ ਲਹਿਜ਼ੇ 'ਚ ਕਿਹਾ ਕਿ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਭਲਕੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ...

ਪੂਰੀ ਖ਼ਬਰ »

ਅਮਰੀਕਾ ਤੋਂ ਸਿਮਰਹਰੀ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਸਕੂਲ ਨੂੰ ਭੇਜੀ 50 ਹਜ਼ਾਰ ਦੀ ਰਾਸ਼ੀ

ਸਮਾਣਾ, 15 ਮਈ (ਗੁਰਦੀਪ ਸ਼ਰਮਾ)-ਮਨੁੱਖਤਾ ਦੇ ਭਲੇ ਅਤੇ ਬੱਚਿਆਂ ਨੂੰ ਘੱਟ ਖ਼ਰਚ 'ਚ ਮਿਆਰੀ ਸਿੱਖਿਆ ਦੇਣ ਵਾਲੇ ਚੈਰੀਟੇਬਲ ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਸਕੂਲ ਲਈ ਸ਼ਹਿਰ ਦੇ ਨਾਮਵਰ ਪਰਿਵਾਰ ਸ. ਹਰਬੰਸ ਸਿੰਘ ਸ਼ੇਖ਼ੂਪੁਰਾ ਵਾਲਿਆਂ ਦੇ ਸਪੁੱਤਰ ਸਿਮਰਹਰੀ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਕੈਬਨਿਟ ਮੰਤਰੀ ਧਰਮਸੋਤ ਵਲੋਂ ਰੱਖੇ ਨੀਂਹ ਪੱਥਰ ਨੂੰ ਤੋੜਿਆ

ਭਾਦਸੋਂ, 15 ਮਈ (ਪ੍ਰਦੀਪ ਦੰਦਰਾਲਾ)-ਪਿੰਡ ਮਾਂਗੇਵਾਲ ਵਿਖੇ ਦਰਜਨਾਂ ਪਿੰਡਾਂ ਨੂੰ ਜੋੜਨ ਵਾਲੇ ਚੋਏ ਦੇ ਪੁਲ ਦਾ ਨਿਰਮਾਣ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਕਰਵਾਇਆ ਗਿਆ ਸੀ, ਜਿਸ ਦਾ ਨੀਂਹ ਪੱਥਰ ਜਨਵਰੀ 2021 'ਚ ਰੱਖਿਆ ਗਿਆ ਸੀ ਪਰ ਬੀਤੇ ਦਿਨੀਂ ਸ਼ਰਾਰਤੀ ...

ਪੂਰੀ ਖ਼ਬਰ »

ਔਰਤ ਦਾ ਪਰਸ ਝਪਟਣ ਵਾਲੇ 3 ਗਿ੍ਫ਼ਤਾਰ

ਰਾਜਪੁਰਾ, 15 ਮਈ (ਜੀ.ਪੀ. ਸਿੰਘ)-3 ਹਫ਼ਤੇ ਪਹਿਲਾਂ ਆਪਣੀ ਕੰਮ ਤੋਂ ਘਰ ਪਰਤ ਰਹੀ ਇਕ ਔਰਤ ਦਾ ਪਰਸ ਝਪਟਣ ਵਾਲੇ 3 ਵਿਅਕਤੀ ਨੂੰ ਥਾਣਾ ਸ਼ੰਭੂ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪਿੰਡ ਸੰਧਾਰਸੀ ਦੇ ਸੇਵਾ ਕੇਂਦਰ 'ਚ ...

ਪੂਰੀ ਖ਼ਬਰ »

ਡਾ. ਸ਼ਾਹ ਨੇ ਡੀ. ਸੀ. ਨੂੰ ਦਿੱਤੇ 150 ਆਕਸੀਮੀਟਰ

ਗੂਹਲਾ ਚੀਕਾ/ਕੈਥਲ, 15 ਮਈ (ਓ.ਪੀ. ਸੈਣੀ)-ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਜਿੱਥੇ ਕੋਰੋਨਾ ਕਾਲ 'ਚ ਮਾਨਵਤਾ ਦੀ ਸੇਵਾ ਲਈ ਆਪਣਾ ਸਮਰਥਨ ਦੇ ਰਹੀਆਂ ਹਨ, ਉੱਥੇ ਹੀ ਸ਼ਹਿਰ ਦੇ ਗਿਆਨਵਾਨ ਲੋਕ ਵੀ ਅੱਗੇ ਆ ਰਹੇ ਹਨ ਅਤੇ ਪ੍ਰਸ਼ਾਸਨ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ | ਸ਼ਾਹ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਬਰਾਮਦ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਕੇਂਦਰੀ ਜੇਲ ਪਟਿਆਲਾ 'ਚ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਹਵਾਲਾਤੀ ਬਲਵਿੰਦਰ ...

ਪੂਰੀ ਖ਼ਬਰ »

ਕਾਰ ਚਾਲਕ 'ਤੇ ਸੋਨੇ ਦੀ ਚੇਨ ਖੋਹਣ ਦਾ ਦੋਸ਼

ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ ਤੋਂ ਪਿੰਡ ਬਰਾਸ ਜਾ ਰਹੀ ਆਂਗਣਵਾੜੀ ਵਰਕਰ ਵਲੋਂ ਕਾਰ ਸਵਾਰ ਅਤੇ ਉਸ ਦੀਆਂ 2 ਹੋਰ ਸਾਥੀ ਔਰਤਾਂ ਵਲੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਜਾਣ ਦੇ ਦੋਸ਼ ਲਾਏ ਗਏ ਸਨ | ਪੁਲਿਸ ਨੇ ਇਸ ਮਾਮਲੇ ਦੀ ਪੜਤਾਲ ਮਗਰੋਂ ਕਾਰ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਡੁੱਬੇ ਨੌਜਵਾਨ ਦੇ 4 ਸਾਥੀਆਂ ਖ਼ਿਲਾਫ਼ ਮਾਮਲਾ ਦਰਜ

ਸਮਾਣਾ, 15 ਮਈ (ਹਰਵਿੰਦਰ ਸਿੰਘ ਟੋਨੀ)-20 ਸਾਲਾ ਨੌਜਵਾਨ ਦੇ ਭਾਖੜਾ ਨਹਿਰ 'ਚ ਡੁੱਬਣ ਦੇ ਮਾਮਲੇ 'ਚ ਸਿਟੀ ਪੁਲਿਸ ਨੇ ਉਸ ਦੇ 4 ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਦੋਸ਼ੀਆਂ 'ਚ ਸਾਹਿਲ ਤੇ ਵਿਸ਼ਾਲ ਪੁੱਤਰ ਰਾਜਕੁਮਾਰ ਨਿਵਾਸੀ ਵਾਲਮੀਕੀ ਮੁਹੱਲਾ ਜੱਟਾਂ ਪੱਤੀ, ਮੰਗੂ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੇਵੀਗੜ੍ਹ ਦੇ ਬਾਜ਼ਾਰਾਂ ਚ ਛਾਈ ਸੰੁਨਸਾਨ

ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਰਕਾਰ ਵਲੋਂ ਸਨਿਚਰਵਾਰ ਤੇ ਐਤਵਾਰ ਨੂੰ ਤਾਲਾਬੰਦੀ ਕਰਨ ਦੇ ਦਿੱਤੇ ਗਏ ਆਦੇਸ਼ਾਂ ਤਹਿਤ ਅੱਜ ਦੇਵੀਗੜ੍ਹ ਆਸ-ਪਾਸ ਦੇ ਇਲਾਕਿਆਂ 'ਚ ਬਾਜ਼ਾਰਾਂ 'ਚ ਸੰੁਨਸਾਨ ਦੇਖਣ ਨੂੰ ਮਿਲੀ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ-ਪਠਾਣ ਮਾਜਰਾ

ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ 7 ਮਹੀਨੇ ਹੋ ਗਏ ਹਨ ਪਰ ਕੇਂਦਰ ...

ਪੂਰੀ ਖ਼ਬਰ »

2 ਕਿੱਲੋ ਅਫ਼ੀਮ ਸਣੇ ਕਾਬੂ

ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 2 ਕਿੱਲੋ ਅਫ਼ੀਮ ਸਣੇ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁਖੀ ਥਾਣੇਦਾਰ ਗੁਰਪ੍ਰੀਤ ਸਿੰਘ ਹਾਂਡਾ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 5 ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੰਮੀ ਪੁੱਤਰ ਦਲਬੀਰ ਸਿੰਘ ਰਾਤ 10 ਵਜੇ ਦੇ ਕਰੀਬ ਘਰ ਜਾ ਰਿਹਾ ਸੀ ਤਾ ਪੁਰਾਣੀ ...

ਪੂਰੀ ਖ਼ਬਰ »

ਪੱਤਰਕਾਰ ਓਮਕਾਰ ਸ਼ਰਮਾ ਨੂੰ ਸਦਮਾ, ਪਿਤਾ ਦੀ ਮੌਤ

ਘਨੌਰ, 15 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਤੋਂ ਪੱਤਰਕਾਰ ਓਮਕਾਰ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਕਸਤੂਰੀ ਲਾਲ (72) ਦਾ ਕੋਰੋਨਾ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਇਸ ਮੌਕੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਅਧਿਆਪਕਾਂ ਨੂੰ ਪੜ੍ਹਾਇਆ ਚਿੰਤਾ ਪ੍ਰਬੰਧਨ ਦਾ ਪਾਠ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਪਟਿਆਲਾ ਇੰਜੀ. ਅਮਰਜੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਮਨਵਿੰਦਰ ਕੌਰ ਭੁੱਲਰ ਦੀ ਅਗਵਾਈ 'ਚ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਅਧਿਆਪਕਾਂ ਲਈ 'ਚਿੰਤਾ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਇਕਾਈ ਫ਼ਤਹਿ ਮਾਜਰੀ ਦੀ ਐਸ.ਸੀ. ਕੋਟੇ ਦੀ ਬੋਲੀ ਘੱਟ ਰੇਟ ਦੀ ਮੰਗ ਨੂੰ ਲੈ ਕੇ ਕੀਤੀ ਰੱਦ

ਸਮਾਣਾ, 15 ਮਈ (ਗੁਰਦੀਪ ਸ਼ਰਮਾ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਕਿਹਾ ਕਿ ਪਿੰਡ ਫ਼ਤਿਹ ਮਾਜਰੀ ਦੀ ਐੱਸ. ਸੀ. ਕੋਟੇ ਦੀ ਪੰਚਾਇਤੀ ਜ਼ਮੀਨ ਦੀ ਤੀਸਰੀ ਬੋਲੀ ਸੀ, ਜਿਸ ਨੂੰ ਘੱਟ ਭਾਅ ਦੀ ਮੰਗ ਕਾਰਨ ਡੀ. ਡੀ. ਪੀ. ਓ. ਪਟਿਆਲਾ ਵਲੋਂ ਰੱਦ ਕਰ ...

ਪੂਰੀ ਖ਼ਬਰ »

ਲੋਕਾਂ ਨੇ ਕੋਰੋਨਾ ਟੀਕਾਕਰਨ ਦੌਰਾਨ ਸਮਾਜਿਕ ਦੂਰੀ ਨਿਯਮਾਂ ਦੀਆਂ ਉਡਾਈਆਂ ਧੱਜੀਆਂ

ਸਮਾਣਾ, 15 ਮਈ (ਹਰਵਿੰਦਰ ਸਿੰਘ ਟੋਨੀ)-ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਨੂੰ ਹਰੇਕ ਵਿਅਕਤੀ ਦੀਆਂ ਟੀਕਾ ਕਰਨ ਦੀ ਹਦਾਇਤ ਦਿੱਤੀਆਂ ਗਈਆਂ ਹਨ ਪਰ ਸਥਾਨਕ ਸਿਵਲ ਹਸਪਤਾਲ 'ਚ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਟੀਕਾ ਕਰਨ ਕਰਵਾਉਣ ਆਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX