ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੀ ਦਿੱਲੀ ਦੇ ਸਿੰਘੂ ਬਾਰਡਰ 'ਤੇ ਰਾਕੇਸ਼ ਟਿਕੈਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ 7 ਸਾਲ ਪੂਰੇ ਹੋਣ ਮੌਕੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੁੱਧ ਅਤੇ 3 ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਪੂਰੇ ਦੇਸ਼ 'ਚ ਕਾਲਾ ਦਿਨ ਮਨਾਉਣ ਦਾ ਫ਼ੈਸਲਾ ਲਿਆ ਗਿਆ | ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਯੋਗਿੰਦਰ ਯਾਦਵ, ਡਾ. ਅਸ਼ੀਸ਼ ਮਿੱਤਲ, ਗੁਰਨਾਮ ਸਿੰਘ ਚਡੂਨੀ, ਜਗਜੀਤ ਸਿੰਘ ਡੱਲੇਵਾਲ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਅਭਿਮੰਨਯੂ ਕੋਹਾੜ ਨੇ ਦੱਸਿਆ ਕਿ ਭਾਰਤ ਦੇ ਲੋਕ 26 ਮਈ ਨੂੰ ਕਾਲੇ ਦਿਨ ਵਜੋਂ ਮਨਾਉਣਗੇ | ਸਾਰੇ ਭਾਰਤ ਵਿਚ ਹਰ ਪਿੰਡ ਅਤੇ ਹਰ ਮੁਹੱਲੇ ਵਿਚ ਲੋਕ ਮੋਦੀ ਸਰਕਾਰ ਦੇ ਪੁਤਲੇ ਬਣਾ ਕੇ ਸਾੜਨਗੇ, ਇਹ ਵਿਰੋਧ ਪ੍ਰਦਰਸ਼ਨ ਦੁਪਹਿਰ 12 ਤੱਕ ਜਾਰੀ ਰਹਿਣਗੇ | ਉਨ੍ਹਾਂ ਦੱਸਿਆ ਕਿ ਸਾਰੇ ਕਿਸਾਨ ਆਪਣੇ ਘਰਾਂ, ਟਰੈਕਟਰਾਂ ਅਤੇ ਹਰ ਤਰ੍ਹਾਂ ਦੇ ਵਾਹਨਾਂ ਉੱਤੇ ਕਾਲੇ ਝੰਡੇ ਲਾਉਣਗੇ¢ ਸੰਯੁਕਤ ਕਿਸਾਨ ਮੋਰਚੇ ਨੇ ਉਸ ਦਿਨ ਸਾਰੇ ਸੰਗਠਨਾਂ, ਵਪਾਰਕ ਯੂਨੀਅਨਾਂ, ਵਪਾਰੀਆਂ ਅਤੇ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਐਮ. ਐੱਸ. ਪੀ. ਲਈ ਕਾਨੂੰਨ ਬਣਵਾਉਣ ਲਈ ਕਿਸਾਨਾਂ ਦਾ ਸਾਥ ਦੇਣ | ਮੀਟਿੰਗ ਵਿਚ ਕਿਸਾਨ ਮੰਗਾਂ ਮਨਵਾਉਣ ਲਈ ਮਿਸ਼ਨ ਯੂ. ਪੀ. ਅਤੇ ਉੱਤਰਾਖੰਡ ਤਿਆਰ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਤਾਂ ਜੋ ਭਾਜਪਾ ਨੂੰ ਇਹ ਮੰਗਾਂ ਨਾ ਮੰਨਣ ਕਰ ਕੇ ਇਨ੍ਹਾਂ ਦੋਵਾਂ ਸੂਬਿਆਂ ਵਿਚ ਹਰਾਇਆ ਜਾ ਸਕੇ¢ ਇਸ ਮਿਸ਼ਨ ਦੀ ਪ੍ਰਾਪਤੀ ਲਈ ਰਣਨੀਤੀ ਤਿਆਰ ਕਰਨ ਦੀ ਜ਼ਿੰਮੇਵਾਰੀ ਰਾਕੇਸ਼ ਟਿਕੈਤ ਅਤੇ ਉੱਤਰ ਪ੍ਰਦੇਸ਼ ਦੇ ਇਕ ਹੋਰ ਕਿਸਾਨ ਆਗੂ ਯੁੱਧਵੀਰ ਸਿੰਘ ਨੂੰ ਸੌਂਪੀ ਗਈ¢ ਸੰਯੁਕਤ ਮੋਰਚੇ ਦੀ ਅਗਲੀ ਮੀਟਿੰਗ ਵਿਚ ਇਸ ਰਣਨੀਤੀ 'ਤੇ ਵਿਚਾਰ ਕੀਤਾ ਜਾਵੇਗਾ | ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਦੇਸ਼ ਵਿਆਪੀ ਕਿਸਾਨ ਸੰਗਠਨਾਂ ਦੀ ਕਨਵੈੱਨਸ਼ਨ ਦੀ ਤਿਆਰੀ ਲਈ ਪ੍ਰਬੰਧ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ¢ ਦੋ-ਤਿੰਨ ਦਿਨਾਂ ਵਿਚ ਸੰਯੁਕਤ ਕਿਸਾਨ ਮੋਰਚਾ ਸਾਰੇ ਬਾਰਡਰਾਂ ਲਈ ਮਹਿਲਾ ਸੁਰੱਖਿਆ ਸਮਿਤੀ ਵੀ ਬਣਾਏਗਾ¢
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਉ ਉਪਕਾਰ ਨਗਰ ਵਿਖੇ ਆਪਣੇ ਪੈਕੇ ਘਰ ਆਈ ਵਿਆਹੁਤਾ ਔਰਤ ਤੇ ਉਸ ਦੇ ਪਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ...
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਾਬੂ ਕੀਤੇ ਗਏ ਨਕਲੀ ਪ੍ਰਸ਼ਾਂਤ ਕਿਸ਼ੋਰ ਵਲੋਂ ਪੁਲਿਸ ਪੁੱਛ ਪੜਤਾਲ ਦੌਰਾਨ ਕਈ ਅਹਿਮ ਖੁਲਾਸੇ ਕੀਤੇ ਹਨ, ਜਿਸ ਵਿਚ ਉਸ ਨੇ ਪਿਛਲੇ ਕੁਝ ਦਿਨਾਂ ਵਿਚ ਹੀ ਪੰਜਾਬ ਦੇ 10 ਕਾਂਗਰਸੀ ਆਗੂਆਂ ਪਾਸੋਂ 50 ਲੱਖ ...
ਜਲੰਧਰ, 15 ਮਈ (ਸ਼ਿਵ ਸ਼ਰਮਾ)-ਤੇਲ ਕੰਪਨੀਆਂ ਚਾਹੇ ਕੁਝ ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰਦੀਆਂ ਰਹੀਆਂ ਹਨ ਪਰ ਹੁਣ ਪੈਟਰੋਲ ਪੰਪਾਂ 'ਤੇ ਲਗਾਤਾਰ ਤੇਲ ਦੀ ਘੱਟ ਵਿਕਰੀ ਤੋਂ ਕਈ ਤੇਲ ਕੰਪਨੀਆਂ ਵੀ ਚਿੰਤਤ ਹੁੰਦੀਆਂ ਨਜ਼ਰ ਆ ...
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੰਜਾਬ ਕੈਰੀਅਰ ਪੋਰਟਲ' ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਅਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ 'ਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ...
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਸਿੱਖ ਪੰਥ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਅਤਰ ਸਿੰਘ ਵਲੋਂ ਸਥਾਪਿਤ ਸੰਸਥਾ ਸੰਪਰਦਾਇ ਮਸਤੂਆਣਾ ਦੇ ਮੁਖੀ ਬਾਬਾ ਛੋਟਾ ਸਿੰਘ ਮੁੱਖ ਸੇਵਾਦਾਰ ਗੁ: ਬੁੰਗਾ ਮਸਤੂਆਣਾ ਸਾਹਿਬ ਜੋ ਬੀਤੇ ਦਿਨ ਕੋਰੋਨਾ ...
ਜਲੰਧਰ, 15 ਮਈ (ਜਸਪਾਲ ਸਿੰਘ)-ਆਪਣੀ ਬਹਾਦਰੀ ਅਤੇ ਸੇਵਾ ਭਾਵਨਾ ਦੇ ਜਜ਼ਬੇ ਲਈ ਜਾਣੀ ਜਾਂਦੀ ਪੰਜਾਬ ਪੁਲਿਸ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਕੁੱਝ ਪੁਲਿਸ ਕਰਮੀਆਂ ਦੀਆਂ ਗੈਰ-ਜ਼ਿੰਮੇਵਾਰਾਨਾ ਘਟਨਾਵਾਂ ਕਾਰਨ ਚਰਚਾ 'ਚ ਹੈ | ਉਪਰੋਥਲੀ ਵਾਪਰੀਆਂ ਇਨ੍ਹਾਂ ਘਟਨਾਵਾਂ ...
ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਕਹਿਰ ਤੋਂ ਦੇਸ਼ ਦੇ ਅਵਾਮ ਨੂੰ ਬਚਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਭਾਜਪਾ ਸਰਕਾਰ ਇਸ ਮੁਸ਼ਕਲ ਦੌਰ ਵਿਚ ਜਨ ਸੇਵਾ ਵਿਚ ...
ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਇਕ ਪ੍ਰੇਮੀ ਜੋੜੇ ਦੀ ਸੁਰੱਖਿਆ ਸਬੰਧੀ ਮੰਗ ਨੂੰ ਇਹ ਕਹਿ ਕੇ ਖ਼ਾਰਜ ਕਰ ਦਿੱਤਾ ਕਿ ਇਨ੍ਹਾਂ ਦੀ ਮੰਗ 'ਤੇ ਆਦੇਸ਼ ਜਾਰੀ ਕਰਨ ਨਾਲ ਸਮਾਜਿਕ ਢਾਂਚਾ ਖ਼ਰਾਬ ...
ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਜਿਥੇ ਆਮ ਲੋਕਾਂ 'ਚ ਡਰ ਤੇ ਸਹਿਮ ਹੈ ਉਥੇ ਖੂਨਦਾਨ ਕਰਨ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਕਮੀ ਵੀ ਆ ਰਹੀ ਹੈ ਜਿਸ ਕਾਰਨ ਬਲੱਡ ਬੈਂਕਾਂ ਤੋਂ ਖੂਨ ਮਿਲਣਾ ਵੀ ਔਖਾ ਹੋ ਗਿਆ ਹੈ | ਬੈਂਕਾਂ 'ਚ ਖੂਨ ਘਟਣ ਕਾਰਨ ...
ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਸਿੱਖਿਆ ਵਿਭਾਗ ਨੇ ਕੋਰੋਨਾ ਲਾਗ ਦੇ ਪ੍ਰਭਾਵ ਅਧੀਨ ਆਏ ਅਧਿਆਪਕਾਂ ਨੂੰ ਇਕਾਂਤਵਾਸ ਛੁੱਟੀ ਦੇਣ ਦੀ ਥਾਂ ਮੈਡੀਕਲ ਛੁੱਟੀ ਜਾਂ ਕੋਈ ਹੋਰ ਛੁੱਟੀ ਲੈਣ ਦੇ ਨਿਰਦੇਸ਼ ਜਾਰੀ ਕਰਕੇ ਅਧਿਆਪਕਾਂ ਦੁਆਰਾ ਦਾਖ਼ਲੇ ਵਧਾਉਣ ਲਈ ਕੀਤੀ ...
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਪ੍ਰੀ-ਬੋਰਡ ਪ੍ਰੀਖਿਆਵਾਂ 'ਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਅਗਲੇ ਹਫ਼ਤੇ ਦੇ ...
ਜਲਾਲਾਬਾਦ, 15 ਮਈ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ/ਸਤਿੰਦਰ ਸਿੰਘ ਸੋਢੀ)-ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋ ਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟਖੋਹ ਦੇ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਇਸ ...
ਅੰਮਿ੍ਤਸਰ, 15 ਮਈ (ਜੱੱਸ)-ਕੇਂਦਰ ਸਰਕਾਰ ਦਾ ਕੋਰੋਨਾ ਮਹਾਂਮਾਰੀ ਦੌਰਾਨ ਇਲਾਜ ਅਤੇ ਰੋਕਥਾਮ ਨੂੰ ਲੈ ਕੇ ਪੰਜਾਬ ਨਾਲ ਵਿਤਕਰਾ ਬੇਹੱਦ ਨਿੰਦਣਯੋਗ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂੁ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ...
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪੈੱ੍ਰਸ ਦੇ ਰਵਾਨਾ ਹੋਣ ਨਾਲ ਸੂਬਾ ਜਲਦ ਹੀ ਆਪਣੇ 80 ਮੀਟਿ੍ਕ ਟਨ ਕੋਟੇ ਦੀ ਆਕਸੀਜਨ ਚੁੱਕਣ ਦੀ ਸਥਿਤੀ 'ਚ ਹੋਵੇਗਾ | ਜਿਸ ਨਾਲ ਸੂਬੇ ਦੇ ਜੀਵਨ ਰੱਖਿਅਕ ਮੈਡੀਕਲ ਸਮੱਗਰੀ ਦੇ ...
ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਦਾਖ਼ਲੇ ਕੇਂਦਿ੍ਤ ਸਿਸਟਮ ਰਾਹੀਂ ਕਰਨ ਦੇ ਫ਼ੈਸਲੇ ਨੂੰ ਬੇਲੋੜਾ ਅਤੇ ...
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ 'ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ | ਦੋ ਦਿਨ ਪਹਿਲਾਂ ...
ਰਾਮਪੁਰਾ ਫੂਲ , 15 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ 'ਚ ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਭਖਿਆ ਹੋਇਆ ਹੈ, ਉਸ ਵਕਤ ਪੰਜਾਬ ਸਰਕਾਰ ਵਿਚ ਮਾਲ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ...
ਮਖੂ-ਸਰਦਾਰ ਬਲਵੀਰ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਜ਼ੀਰਾ ਦਾ ਜਨਮ ਸੰਨ 1925 ਵਿਚ ਫ਼ਤਿਹਗੜ੍ਹ ਸਭਰਾਂ ਵਿਖੇ ਪਿਤਾ ਸ: ਕਾਲਾ ਸਿੰਘ ਦੇ ਗ੍ਰਹਿ ਮਾਤਾ ਸ੍ਰੀਮਤੀ ਕਿ੍ਸ਼ਨ ਕੌਰ ਕੁੱਖੋਂ ਹੋਇਆ | ਆਪ ਨੇ ਮੁੱਢਲੀ ਸਿੱਖਿਆ ਸਰਕਾਰੀ ਸਕੂਲ ਸਰਹਾਲੀ ਜ਼ਿਲ੍ਹਾ ਤਰਨਤਾਰਨ ...
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੋਰ ਸਾਰੀਆਂ ਗਲਤੀਆਂ ਭੁਲਾ ਸਕਦੇ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੰੂ ਬਿਲਕੁਲ ਨਹੀਂ ਭੁਲਾਇਆ ਜਾ ਸਕਦਾ ...
ਓ.ਪੀ. ਸੈਣੀ
ਗੁਹਲਾ ਚੀਕਾ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਚੀਕਾ ਹਰਿਆਣਾ ਰਾਜ ਦੇ ਜ਼ਿਲ੍ਹਾ ਕੈਥਲ, ਤਹਿਸੀਲ ਗੁਹਲਾ ਪਿੰਡ ਚੀਕਾ 'ਚ ਪੈਂਦਾ ਹੈ | ਉਕਤ ਗੁਰਦੁਆਰਾ ਸਾਹਿਬ ਸ਼ਹੀਦ ...
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖ਼ਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ...
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਮੈਡੀਕਲ ਆਕਸੀਜਨ ਦੀ ਵਧਦੀ ਮੰਗ ਅਤੇ ਪੂਰਤੀ ਵਿਚਲੇ ਖੱਪੇ ਨੂੰ ਭਰਨ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਤਾਂ ਜੋ ਜ਼ਿੰਦਗੀ ਬਚਾਊ ਇਸ ਗੈਸ ਦੀ ਲੋੜੀਂਦੀ ਸਪਲਾਈ ਪੰਜਾਬ ਨੂੰ ...
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੋਗੀ ਅਦਿੱਤਿਆਨਾਥ ਵਲੋਂ ਪੰਜਾਬ ਵਿਚ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨਣ ਉਤੇ ਕੀਤੇ ਭੜਕਾਊ ਟਵੀਟ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਦੇ ...
ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ 'ਚ ਵਾਧਾ ਨਾ ਕੀਤੇ ਜਾਣ ਦੀ ਨਿਖੇਧੀ ਕਰਦਿਆਂ, ਪੰਜਾਬ ਵਿਚ ਗੰਨੇ ਦਾ ਭਾਅ 310 ਰੁਪਏ ਕੁਇੰਟਲ ਤੋਂ ਵਧਾ ਕੇ ਹਰਿਆਣਾ ਬਰਾਬਰ 358 ਰੁਪਏ ਪ੍ਰਤੀ ਕੁਇੰਟਲ ਕਰਨ ਦੀ ...
ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਰਹੇ ਸ. ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਸਰਕਾਰ ਦੇ ਖ਼ਿਲਾਫ਼ ਨਿਸ਼ਾਨੇ ਲਗਾਉਣ ਤੋਂ ਬਾਅਦ ਇਕ ਵੱਡੀ ਗੱਲ ਸਾਹਮਣੇ ਆ ਰਹੀ ਹੈ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਵਿਜੀਲੈਂਸ ਵਲੋਂ ਸਿੱਧੂ ...
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਾਂਗਰਸ ਦੇ ਆਗੂਆਂ ਤੇ ਉਨ੍ਹਾਂ ਦੇ ਲੁਕਵੇਂ ਤੇ ਜਨਤਕ ਸਹਿਯੋਗੀਆਂ ਜਿਨ੍ਹਾਂ ਨੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...
ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਸਥਾਨਕ ਵਾਰਡ ਨੰ. 9 ਤਹਿਤ ਪੈਂਦੇ ਸ਼ਕਤੀ ਨਗਰ ਦੀ 19 ਨੰਬਰ ਗਲੀ 'ਚ ਸਥਿਤ ਇਕ ਘਰ 'ਚ ਛਾਪਾ ਮਾਰ ਕੇ ਪੰਚਕੂਲਾ ਪੁਲਿਸ ਨੇ ਨਕਲੀ ਨੋਟ ਛਾਪਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ਨੇ ਮੌਕੇ ਤੋਂ 3 ...
ਨਵੀਂ ਦਿੱਲੀ, 15 ਮਈ (ਏਜੰਸੀ)-ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਲਈ ਸਰਕਾਰ, ਪ੍ਰਸ਼ਾਸਨ ਤੇ ਲੋਕ ਜ਼ਿੰਮੇਵਾਰ ਹਨ, ਕਿਉਂਕਿ ਤਿੰਨੇ ਹੀ ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਤੋਂ ਬਾਅਦ ਅਵੇਸਲੇ ਹੋ ਗਏ ਤੇ ...
ਨਵੀਂ ਦਿੱਲੀ, 15 ਮਈ (ਪੀ.ਟੀ.ਆਈ.)-ਸੁਪਰੀਮ ਕੋਰਟ 'ਚ ਇਕ ਅਰਜ਼ੀ ਦਾਇਰ ਕਰਦਿਆਂ ਮੰਗ ਕੀਤੀ ਗਈ ਹੈ ਕਿ ਉਹ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਆਦੇਸ਼ ਜਾਰੀ ਕਰੇ ਕਿ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ...
ਨਵੀਂ ਦਿੱਲੀ, 15 ਮਈ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਦੀ ਸਥਿਤੀ 'ਚ ਸੁਧਾਰ ਹੋ ਰਿਹਾ ਹੈ ਅਤੇ ਬੀਤੇ 24 ਘੰਟਿਆਂ 'ਚ 6430 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 337 ਹੋਰ ਮੌਤਾਂ ਹੋਈਆਂ ਹਨ | ਕੋਰੋਨਾ ਦੀ ...
ਜਲੰਧਰ, 15 ਮਈ (ਜਸਪਾਲ ਸਿੰਘ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ੀ ਪਵਿੱਤਰ ਗੰਗਾ ਸਾਗਰ ਨੂੰ ਸੰਭਾਲਣ ਵਾਲੇ ਅਤੇ ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੇ ਆਗੂ ਰਾਏ ਅਜ਼ੀਜ਼ ਉੱਲਾ ਖਾਨ, ਜਿਨ੍ਹਾਂ ਦੇ ਪਰਿਵਾਰ ਕੋਲ ਸਰਬੰਸਦਾਨੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX