ਤਾਜਾ ਖ਼ਬਰਾਂ


ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 2 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  1 day ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਫਾਜ਼ਿਲਕਾ / ਅਬੋਹਰ

ਸਰਕਾਰ ਜੀ! ਫ਼ਾਜ਼ਿਲਕਾ 'ਚ ਕੋਰੋਨਾ ਮਹਾਂਮਾਰੀ ਨੂੰ ਕਿਵੇਂ ਪਵੇਗੀ ਠੱਲ੍ਹ ਫ਼ਾਜ਼ਿਲਕਾ ਸ਼ਹਿਰ ਦੇ ਬੈਂਕਾਂ ਦੇ ਬਾਹਰ ਕੋਰੋਨਾ ਬਚਾਅ ਦੇ ਨਿਯਮਾਂ ਦੀਆਂ ਉਡੀਆਂ ਧੱਜੀਆਂ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਅੰਦਰ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਜਿੱਥੇ ਕੋਰੋਨਾ ਪਾਜ਼ੀਟਿਵ ਦੇ ਕੇਸਾਂ ਅਤੇ ਮੌਤ ਦਰ ਵਿਚ ਭਾਰੀ ਵਾਧਾ ਹੋ ਰਿਹਾ ਹੈ | ਕੋਰੋਨਾ ਤੋਂ ਬਚਣ ਲਈ ਸਰਕਾਰਾਂ ਇਸ ਦੇ ਉਪਾਅ, ਸਮਾਜਿਕ ਦੂਰੀ ਆਦਿ ਰੱਖਣ ਲਈ ਵੱਡੇ-ਵੱਡੇ ਪ੍ਰਚਾਰ 'ਤੇ ਲੱਗੀਆਂ ਹਨ ਪਰ ਉੱਥੇ ਹੀ ਲੋਕ ਕੋਰੋਨਾ ਵਰਗੀ ਮਹਾਂਮਾਰੀ ਤੋਂ ਬੇਫ਼ਿਕਰ ਹੋਏ ਫ਼ਾਜ਼ਿਲਕਾ ਦੇ ਵੱਖ-ਵੱਖ ਬੈਂਕਾਂ ਦੇ ਬਾਹਰ ਝੁੰਡ ਬਣਾ ਕੇ ਖੜੇ ਨਜ਼ਰ ਆਏ | ਇਸ ਤੋਂ ਇਲਾਵਾ ਫ਼ਾਜ਼ਿਲਕਾ ਸ਼ਹਿਰ ਦੇ ਬਾਜ਼ਾਰਾਂ ਵਿਚ ਅੱਜ ਇਤਨੀ ਭੀੜ ਨਜ਼ਰ ਆਈ ਜਿਵੇਂ ਲੋਕ ਕਿਸੇ ਰਾਜਸੀ ਰੈਲੀ ਜਾਂ ਭਾਰੀ ਮੇਲੇ ਤੋਂ ਵਾਪਸ ਮੁੜ ਰਹੇ ਹਨ | ਬੈਂਕ ਖੁੱਲ੍ਹਦਿਆਂ ਹੀ ਸ਼ਹਿਰ ਦੇ ਸਾਰੇ ਬੈਂਕਾਂ ਦੇ ਬਾਹਰ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਦਾ ਜਮਾਵੜਾ ਲੱਗ ਗਿਆ | ਬੈਂਕ ਅਧਿਕਾਰੀ ਕੋਰੋਨਾ ਦੀ ਸੁਰੱਖਿਆ ਨੂੰ ਲੈ ਕੇ ਦੋ ਚਾਰ ਵਿਅਕਤੀ ਹੀ ਬੈਂਕ ਅੰਦਰ ਆਉਣ ਦੀ ਇਜਾਜ਼ਤ ਦਿੰਦੇ ਹਨ ਤਾਂ ਜੋ ਲੋਕ ਜਲਦੀ ਜਲਦੀ ਆਪਣਾ ਕੰਮ ਕਰਵਾ ਕੇ ਵਾਪਸ ਪਰਤ ਜਾਣ ਪਰ ਲੋਕਾਂ ਦਾ ਹਜੂਮ ਬੈਂਕਾਂ ਦੇ ਬਾਹਰ ਲੱਗਿਆ ਰਿਹਾ | ਲੋਕਾਂ ਵਲੋਂ ਕਿਸੇ ਵੀ ਤਰ੍ਹਾਂ ਕੋਰੋਨਾ ਦੇ ਬਚਾਅ ਦੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਨਾ ਕੀਤੀ | ਇੱਥੋਂ ਤੱਕ ਕਿ ਕਈ ਲੋਕਾਂ ਦੇ ਮਾਸਕ ਵੀ ਨਹੀਂ ਲੱਗੇ ਸਨ | ਕਿਸੇ ਦਾ ਮਾਸਕ ਮੂੰਹ 'ਤੇ ਵੀ ਨਹੀਂ ਸੀ ਤੇ ਲੋਕ ਇਕ ਦੂਜੇ ਦੇ ਵਿਚ ਵੱਜ ਰਹੇ ਸਨ | ਜਦੋਂ ਬੈਂਕਾਂ ਦੇ ਬਾਹਰ ਇਤਨੀ ਭੀੜ ਬਾਰੇ ਵੱਖ-ਵੱਖ ਬੈਂਕ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ 2-2 ਹਜ਼ਾਰ ਦੀ ਰਾਸ਼ੀ ਪਾਈ ਗਈ ਹੈ | ਲੋਕ ਉਹ ਰਾਸ਼ੀ ਕਢਵਾਉਣ ਲਈ ਇਕ ਦਿਨ ਹੀ ਬੈਂਕਾਂ ਦੇ ਬਾਹਰ ਇਕੱਠੇ ਹੋ ਗਏ ਹਨ | ਬੈਂਕ ਅਧਿਕਾਰੀਆਂ ਨੇ ਕਿਹਾ ਕਿ ਕਈ ਵਾਰ ਬਾਹਰ ਆ ਕੇ ਲੋਕਾਂ ਨੂੰ ਸਮਝਾਇਆ ਗਿਆ ਹੈ ਕਿ ਜੋ ਰਾਸ਼ੀ ਤੁਹਾਡੇ ਖਾਤੇ ਵਿਚ ਜਮਾਂ ਹੋ ਗਈ ਹੈ, ਉਹ ਤੁਹਾਡੀ ਹੀ ਹੈ | ਬੈਂਕ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਸ ਦਾ ਡਰ ਬੈਂਕ ਮੁਲਾਜ਼ਮਾਂ ਨੂੰ ਬਣਿਆ ਹੋਇਆ ਹੈ | ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿਚ ਦੁਪਹਿਰ ਦੀ ਟਰੈਫ਼ਿਕ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਰਹੀ | ਸ਼ਹਿਰ ਦੀਆਂ ਸੜਕਾਂ ਤੇ ਚੌਂਕਾਂ 'ਤੇ ਘੰਟਿਆਂ ਬੱਧੀ ਜਾਮ ਲੱਗੇ ਰਹੇ | ਕਈ ਘਰਾਂ ਵਿਚੋਂ ਨਿਕਲੇ ਲੋਕ ਬਾਜ਼ਾਰਾਂ ਵਿਚ ਭੀੜ ਨੂੰ ਵੇਖ ਕੇ ਵਾਪਸ ਪਰਤ ਗਏ | ਸ਼ਹਿਰ ਦੀਆਂ ਕਈ ਦੁਕਾਨਾਂ 'ਤੇ ਦੁਕਾਨਦਾਰ ਵੀ ਕੋਰੋਨਾ ਮਹਾਂਮਾਰੀ ਤੋਂ ਬਚਣ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਨਜ਼ਰ ਆਏ | ਸ਼ਹਿਰ ਦੇ ਜਾਗਰੂਕ ਲੋਕਾਂ ਦੀ ਮੰਗ ਹੈ ਕਿ ਬੈਂਕਾਂ ਦੇ ਬਾਹਰ ਜਿਸ ਤਰ੍ਹਾਂ ਭੀੜ ਲੱਗੀ ਹੈ, ਉਸ ਦਾ ਸਿੱਧਾ ਮਤਲਬ ਕੋਰੋਨਾ ਨੂੰ ਸੱਦਾ ਦੇਣਾ ਹੈ | ਉਨ੍ਹਾਂ ਕਿਹਾ ਕਿ ਦੁਕਾਨਾਂ ਤੇ ਇਕੋ ਵਾਰੀ ਗਾਹਕਾਂ ਦੀ ਭੀੜ ਵੀ ਕੋਰੋਨਾ ਕੇਸਾਂ ਵਿਚ ਵਾਧਾ ਕਰੇਗੀ | ਇਸ ਨੂੰ ਰੋਕਣ ਲਈ ਲੋਕਾਂ ਨੂੰ ਆਪ ਹੀ ਜਾਗਰੂਕ ਹੋਣਾ ਪਵੇਗਾ | ਨਹੀਂ ਤਾਂ ਘਟਣ ਦੀ ਬਜਾਏ ਇਹ ਮਹਾਂਮਾਰੀ ਮਨੁੱਖਤਾ ਦਾ ਹੋਰ ਨੁਕਸਾਨ ਕਰੇਗੀ |

ਪਿੰਡ ਟਿਵਾਣਾ ਕਲਾਂ 'ਚ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)- ਜਲਾਲਾਬਾਦ ਨੇੜੇ ਸਥਿਤ ਅਤੇ ਨਸ਼ੇ ਲਈ ਬਦਨਾਮ ਪਿੰਡ ਟਿਵਾਣਾ ਕਲਾਂ ਵਿਖੇ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ ਜੀ ਹਰਦਿਆਲ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਐੱਸ.ਐੱਸ.ਪੀ ਫ਼ਾਜ਼ਿਲਕਾ ਦੀਪਕ ਹਿਲੋਰੀ ਦੀ ...

ਪੂਰੀ ਖ਼ਬਰ »

ਲਾਪਤਾ ਦੁਕਾਨਦਾਰ ਦੀ ਲਾਸ਼ ਨਹਿਰ 'ਚੋਂ ਮਿਲੀ

ਅਬੋਹਰ, 17 ਮਈ (ਸੰਧੂ)-ਬੀਤੇ ਦਿਨੀਂ ਘਰੋਂ ਲਾਪਤਾ ਹੋਏ ਵਰਿਆਮ ਖੇੜਾ ਨਿਵਾਸੀ ਇਕ ਦੁਕਾਨਦਾਰ ਦੀ ਲਾਸ਼ ਅੱਜ ਦੀਵਾਨ ਖੇੜਾ ਨੇੜਿਓਾ ਨਹਿਰ ਵਿਚੋਂ ਮਿਲ ਗਈ ਹੈ | ਸੂਚਨਾ ਮਿਲਦੇ ਨਰ ਸੇਵਾ ਨਰਾਇਣ ਸੇਵਾ ਸੰਸਥਾ ਦੇ ਸੇਵਾਦਾਰਾਂ ਨੇ ਪੁਲੀਸ ਦੀ ਮੌਜੂਦਗੀ ਚ ਲਾਸ਼ ਨੂੰ ਬਾਹਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲੇ੍ਹ 'ਚ 8 ਥਾਵਾਂ 'ਤੇ ਅੱਜ ਹੋਵੇਗਾ ਟੀਕਾਕਰਨ- ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ 17 ਮਈ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਆਈ.ਏ.ਐੱਸ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੱਖ-ਵੱਖ 8 ਥਾਵਾਂ 'ਤੇ 18 ਮਈ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਹ ਟੀਕਾ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ 23 ਤੱਕ ਦੁਕਾਨਾਂ ਬੰਦ ਰੱਖਣ ਦਾ ਐਲਾਨ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਫ਼ਾਜ਼ਿਲਕਾ ਅਧੀਨ ਪੈਂਦੇ ਅਰਨੀਵਾਲਾ ਸ਼ੇਖ਼ ਸੁਭਾਨ ਦੇ ਦੁਕਾਨਦਾਰਾਂ ਵਲੋਂ ਜਿੱਥੇ 23 ਮਈ ਤੱਕ ਬਾਜ਼ਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ ਉੱਥੇ ਇਨ੍ਹਾਂ ਦਿਨਾਂ ਦੇ ਬੰਦ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਲਈ ਨਹਿਰਾਂ 'ਚ ਪਾਣੀ ਤੇ ਪਿੰਡਾਂ ਨੂੰ ਬਿਜਲੀ ਪੂਰੀ ਦੇਣ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਨਰਮੇ ਦੀ ਫ਼ਸਲ ਲਈ ਪਾਣੀ ਅਤੇ ਬਿਜਲੀ ਲਗਾਤਾਰ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਐੱਸ.ਡੀ.ਐਮ. ਫ਼ਾਜ਼ਿਲਕਾ ਦੇ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ | ਸੁਖਵੀਰ ਸਿੰਘ ਬਲਾਕ ਪ੍ਰਧਾਨ ਖੂਈਆਂ ...

ਪੂਰੀ ਖ਼ਬਰ »

ਰੋਕ ਦੇ ਬਾਵਜੂਦ ਰਿਹਾਇਸ਼ੀ ਖੇਤਰ 'ਚ ਧੜਾ-ਧੜ ਲੰਘ ਰਹੀਆਂ ਮਿੱਟੀ ਦੀਆਂ ਟਰਾਲੀਆਂ

ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਰਕਾਰ ਵਲ਼ੋਂ ਹਵਾ 'ਚ ਹੋਣ ਵਾਲੇ ਪ੍ਰਦੂਸ਼ਣ ਲਈ ਕਦਮ ਚੁੱਕੇ ਜਾ ਰਹੇ ਹਨ ਉੱਥੇ ਹੀ ਮੰਡੀ ਘੁਬਾਇਆ 'ਚ ਭੱਠਾ ਮਾਲਕਾਂ ਦੀ ਸ਼ਹਿ ਹੇਠਾਂ ਰਿਹਾਇਸ਼ੀ ਖੇਤਰ 'ਚ ਲੰਘ ਰਹੀਆਂ ਮਿੱਟੀ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਵਿਡ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ 'ਚ 31 ਮਈ ਤੱਕ ਦਾ ਵਾਧਾ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਹਰੀਸ਼ ਨਾਇਰ ਨੇ ਪੰਜਾਬ ਸਰਕਾਰ ਵਲ਼ੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ ਵਿਚ 31 ਮਈ 2021 ਤੱਕ ਦਾ ਵਾਧਾ ਕੀਤਾ ਹੈ | ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਨ 'ਤੇ ਸਖ਼ਤ ...

ਪੂਰੀ ਖ਼ਬਰ »

ਸ੍ਰੀ ਰਾਮ ਕਿਰਪਾ ਸੇਵਾ ਸੰਘ ਦੇ ਕੈਂਪ 'ਚ 80 ਯੂਨਿਟ ਖ਼ੂਨਦਾਨ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੇ ਸੰਕਟ ਵਿਚ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਦਾ ਆਯੋਜਨ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਕੀਤਾ ਗਿਆ | ਜਿਸ ਵਿਚ 80 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਇਸ ...

ਪੂਰੀ ਖ਼ਬਰ »

ਅਬੋਹਰ ਵੈੱਲਫੇਅਰ ਸੋਸਾਇਟੀ ਨੇ ਕਿੱਲਿ੍ਹਆਂਵਾਲੀ 'ਚ ਲੋਕਾਂ ਨੂੰ ਵੰਡੀ ਦਵਾਈ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ ਵੈੱਲਫੇਅਰ ਸੁਸਾਇਟੀ ਵਲ਼ੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਦੀ ਮਹਾਂਮਾਰੀ ਨੂੰ ਲੈ ਕੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਸੁਸਾਇਟੀ ਵਲ਼ੋਂ ਡਾ: ਵਿਸ਼ਾਲ ਤਨੇਜਾ ਦੀ ਅਗਵਾਈ ਵਿਚ ਕਿੱਲਿ੍ਹਆਂਵਾਲੀ ਵਿਖੇ ਕਮਿਊਨਿਟੀ ...

ਪੂਰੀ ਖ਼ਬਰ »

ਜਲਾਲਾਬਾਦ-ਫ਼ਿਰੋਜ਼ਪੁਰ ਸੜਕ 'ਤੇ ਹਾਦਸੇ 'ਚ 1 ਨੌਜਵਾਨ ਦੀ ਮੌਤ, 1 ਜ਼ਖਮੀ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਿਰੋਜਪੁਰ ਸੜਕ 'ਤੇ ਸਥਿਤ ਪਿੰਡ ਜੀਵਾਂ ਅਰਾਈਾ ਦੇ ਕੋਲ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਸਰਾ ਸਖ਼ਤ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ਾਰ ਪੰਜਾਬੀ ਸੱਭਿਆਚਾਰ ਮੰਚ ਨੇ ਥਾਣਾ ਮੁਖੀ ਤੇ ਟੀਮ ਨੂੰ ਕੀਤਾ ਸਨਮਾਨਿਤ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬੀ ਸਭਿਆਚਾਰ ਮੰਚ ਵਲ਼ੋਂ ਕੋਰੋਨਾ ਯੋਧਿਆਂ ਦੇ ਰੂਪ ਵਿਚ ਕੰਮ ਕਰ ਰਹੇ ਥਾਣਾ ਸਿਟੀ-1 ਦੇ ਮੁਖੀ ਤੇਜਿੰਦਰ ਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਫ਼ੁਲ ਮਾਲਾਵਾਂ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੰਚ ਦੇ ਪ੍ਰਧਾਨ ...

ਪੂਰੀ ਖ਼ਬਰ »

ਮੋਦੀਖ਼ਾਨਾ ਸੁਸਾਇਟੀ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਸ੍ਰੀ ਗੁਰੂ ਨਾਨਕ ਮੋਦੀਖ਼ਾਨਾ ਸੇਵਾ ਸੁਸਾਇਟੀ ਵਲ਼ੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਜ਼ਰੂਰਤਮੰਦਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਨੇ ਕੋਰੋਨਾ ਮਹਾਂਮਾਰੀ ਨੂੰ ...

ਪੂਰੀ ਖ਼ਬਰ »

ਅਬੋਹਰ 'ਚ 15 ਦਿਨ ਦੇ ਸਖ਼ਤ ਲਾਕ ਡਾਊਨ ਦੇ ਨਾਲ-ਨਾਲ ਆਕਸੀਜਨ ਪਲਾਂਟ ਸਥਾਪਤ ਕਰਨਾ ਜ਼ਰੂਰੀ-ਡਾ-ਰਿਸ਼ੀ ਨਾਰੰਗ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ ਵਿਚ 15 ਦਿਨ ਦੇ ਸਖ਼ਤ ਲਾਕ ਡਾਊਨ ਦੇ ਨਾਲ-ਨਾਲ ਆਕਸੀਜਨ ਪਲਾਂਟ ਸਥਾਪਿਤ ਕਰਨਾ ਬਹੁਤ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਰਿਸ਼ੀ ਨਾਰੰਗ ਨੇ ਕੀਤਾ ਹੈ | ਉਨ੍ਹਾਂ ਕਿਹਾ ਕਿ ਇਕ ਪਲਾਂਟ 'ਤੇ 50 ਲੱਖ ਰੁਪਏ ਖ਼ਰਚ ...

ਪੂਰੀ ਖ਼ਬਰ »

ਰੇਤੇ ਦੀ ਚੋਰੀ ਕਰਨ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਰੇਤੇ ਦੀ ਚੋਰੀ ਕਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਵਿੰਦਰ ਸਿੰਘ ਪੁੱਤਰ ਮੰਗਲ ਸਿੰਘ ...

ਪੂਰੀ ਖ਼ਬਰ »

ਪੈਸੇ ਕਢਵਾਉਣ ਲਈ ਲੋਕ ਐੱਸ. ਬੀ. ਆਈ. ਬੈਂਕ ਦੇ ਬਾਹਰ ਹੋ ਰਹੇ ਨੇ ਖੱਜਲ ਖੁਆਰ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਥਾਣਾ ਸਿਟੀ ਕੋਲ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਰਹੀ ਹੈ | ਭੀੜ ਵਲ਼ੋਂ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ | ਇਸ ਪ੍ਰਤੀ ਨਾ ਤਾਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਆਵਲਾ ਲੋਕਾਂ ਦੀ ਸੇਵਾ 'ਚ ਜੀਅ ਜਾਨ ਨਾਲ ਜੁਟੇ-ਘੁੜਿਆਣਾ

ਮੰਡੀ ਅਰਨੀਵਾਲਾ, 17 ਮਈ(ਨਿਸ਼ਾਨ ਸਿੰਘ ਸੰਧੂ)-ਹਲਕਾ ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਵਲਾ ਵਲ਼ੋਂ ਕੋਰੋਨਾ ਕਾਲ ਦੌਰਾਨ ਹਲਕੇ ਦੇ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀ ਕੀਤੀ ਜਾ ਰਹੀ ਸੇਵਾ ਦੀ ਪ੍ਰਸੰਸਾ ਕਰਦਿਆਂ ਬਲਾਕ ਅਰਨੀਵਾਲਾ ਸਰਪੰਚ ਪੰਚ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਪੇਂਡੂ ਖੇਤਰ 'ਚ ਸਹਾਈ ਹੋਵੇਗਾ ਪਿੰਡ ਕੋਵਿਡ ਫ਼ਤਹਿ ਪ੍ਰੋਗਰਾਮ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸ਼ਹਿਰ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ ਉੱਥੇ ਪੇਂਡੂ ਖੇਤਰ ਵਿਚ ਵੀ ਸੈਂਪਲਿੰਗ ਅਤੇ ਵੈਕਸੀਨ ਲਗਵਾਉਣ ...

ਪੂਰੀ ਖ਼ਬਰ »

ਅਬੋਹਰ ਇਲਾਕੇ 'ਚ ਕੋਰੋਨਾ ਦਾ ਪ੍ਰਕੋਪ ਇਕੋ ਦਿਨ 'ਚ ਨੌਜਵਾਨ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਕਾਰਨ ਮੌਤ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ ਇਲਾਕੇ ਵਿਚ ਦਿਨੋਂ ਦਿਨ ਕੋਰੋਨਾ ਦਾ ਪ੍ਰਕੋਪ ਖ਼ਤਰੇ ਦੇ ਪੱਧਰ ਤੱਕ ਵੱਧ ਰਿਹਾ ਹੈ | ਪਿਛਲੇ ਦਿਨੀਂ ਜਿੱਥੇ 7-7 ਜਣਿਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ ਉੱਥੇ ਅੱਜ ਇਕੋ ਦਿਨ ਵਿਚ ਇਕ ਨੌਜਵਾਨ ਸਮੇਤ ਤਿੰਨ ਜਣਿਆਂ ਦੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਬਲਾਕ ਅਬੋਹਰ 1 ਵਿਖੇ ਵਿਨੈ ਕੁਮਾਰ ਅਤੇ ਬਲਾਕ ਅਬੋਹਰ 2 ਵਿਖੇ ਮਹਾਵੀਰ ਕੁਮਾਰ ਅਤੇ ਖੂਈਆਂ ਸਰਵਰ ਵਿਖੇ ਰਾਕੇਸ਼ ਮਾਹਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਅਰਥੀ ਫ਼ੂਕ ...

ਪੂਰੀ ਖ਼ਬਰ »

ਚਾਵਲਾ ਪਰਿਵਾਰ ਵਲੋਂ ਜਾਖੜ ਟੀਮ ਨੂੰ ਕੰਸਨਟ੍ਰੇਟਰ ਭੇਟ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਲਈ ਇੱਥੇ ਸੰਦੀਪ ਜਾਖੜ ਦੀ ਅਗਵਾਈ ਵਿਚ ਸ਼ੁਰੂ ਹੋਈ ਮਨੁੱਖਤਾ ਦੀ ਸੇਵਾ ਮੁਹਿੰਮ ਤਹਿਤ ਕੇਵਲ ਕਿ੍ਸ਼ਨ ਸੁਭਾਸ਼ ਚੰਦਰ ਚਾਵਲਾ ਫ਼ਰਮ ਦੇ ਸੰਚਾਲਕ ਸੁਭਾਸ਼ ਚੰਦਰ ਚਾਵਲਾ ਅਤੇ ਉਨ੍ਹਾਂ ਦੇ ਪਰਿਵਾਰ ...

ਪੂਰੀ ਖ਼ਬਰ »

ਡਾ. ਨਰਿੰਦਰ ਪਾਲ ਸਿੰਘ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਬਣੇ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਪਸ਼ੂ ਪਾਲਨ ਵਿਭਾਗ ਵਿਚ ਬਤੌਰ ਡਿਪਟੀ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਡਾ. ਨਰਿੰਦਰ ਪਾਲ ਸਿੰਘ ਨੂੰ ਪੰਜਾਬ ਸਰਕਾਰ ਵਲ਼ੋਂ ਤਰੱਕੀ ਦੇ ਕੇ ਜੁਆਇੰਟ ਡਾਇਰੈਕਟਰ ਬਣਾਇਆ ਗਿਆ ਹੈ | ...

ਪੂਰੀ ਖ਼ਬਰ »

ਕਾਂਗਰਸੀ ਕੁਰਸੀ ਪਿੱਛੇ ਕਾਟੋ ਕਲੇਸ਼ 'ਚ - ਗੁਰਾਇਆ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ)- ਪੰਜਾਬ ਇਸ ਸਮੇਂ ਕੋਰੋਨਾ ਦੀ ਬਿਮਾਰੀ ਨਾਲ ਜੂਝ ਰਿਹਾ ਹੈ ਅਤੇ ਇਸ ਭਿਆਨਕ ਬਿਮਾਰੀ ਕਾਰਨ ਨਾਜ਼ੁਕ ਹਾਲਾਤ ਵਿਚੋਂ ਗੁਜ਼ਰ ਰਿਹਾ ਹੈ ਪਰ ਦੂਸਰੇ ਪਾਸੇ ਪੰਜਾਬ ਦੇ ਕਾਂਗਰਸੀ ਆਗੂ ਕੁਰਸੀ ਦੀ ਲੜਾਈ ਪਿੱਛੇ ਆਪਸ ਵਿਚ ਕਾਟੋ ਕਲੇਸ਼ ...

ਪੂਰੀ ਖ਼ਬਰ »

30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ 30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪੈਰੋਲ 'ਤੇ ਆਏ ਕੈਦੀ ਦੇ ਵਾਪਸ ਨਾ ਮੁੜਨ 'ਤੇ ਮੁਕੱਦਮਾ ਦਰਜ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਅਮੀਰ ਖ਼ਾਸ ਪੁਲਿਸ ਨੇ ਕੇਂਦਰੀ ਜੇਲ੍ਹ ਫ਼ਰੀਦਕੋਟ ਤੋਂ ਪੈਰੋਲ 'ਤੇ ਆਏ ਕੈਦੀ ਦੇ ਵਾਪਸ ਨਾ ਪਰਤਣ 'ਤੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਏ. ਐੱਸ. ਆਈ ਹਰਕਿਸ਼ਨ ਲਾਲ ਨੇ ਦੱਸਿਆ ਕਿ ਸੁਖਦੇਵ ਸਿੰਘ ਉਰਫ਼ ਗਗਨ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਚ ਪ੍ਰਤੀਯੋਗਤਾ ਕਰਵਾਈ

ਅਬੋਹਰ, 17 ਮਈ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਦੇ ਰੈੱਡ ਰਿਬਨ ਕਲੱਬ ਵਲ਼ੋਂ ਵਿਦਿਆਰਥੀਆਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਨ ਹਿੱਤ ਆਨ ਲਾਈਨ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ...

ਪੂਰੀ ਖ਼ਬਰ »

24 ਦੀ ਬੰਦੀ ਨੂੰ ਲੈ ਕੇ ਕਿਸਾਨਾਂ ਵਲ਼ੋਂ ਐਕਸੀਅਨ ਰਾਣਾ ਨੂੰ ਮੰਗ ਪੱਤਰ

ਬੱਲੂਆਣਾ, 17 ਮਈ (ਜਸਮੇਲ ਸਿੰਘ ਢਿੱਲੋਂ)-ਅਬੋਹਰ ਅਤੇ ਬੱਲੂਆਣਾ ਹਲਕੇ ਦੀਆਂ ਨਹਿਰਾਂ ਦੀ 24 ਮਈ ਨੂੰ ਬੰਦੀ ਦੇ ਸਬੰਧ ਵਿਚ ਅੱਜ ਕਿਸਾਨਾਂ ਨੇ ਐਕਸੀਅਨ ਰਾਣਾ ਨੂੰ ਮੰਗ ਪੱਤਰ ਸੌਂਪਿਆ | ਕਿਸਾਨਾਂ ਨੇ ਮੰਗ ਪੱਤਰ ਵਿਚ ਲਿਖਿਆ ਕਿ ਅਜੇ ਤੱਕ ਕਿਸਾਨਾਂ ਦੀ ਸਾਉਣੀ ਫ਼ਸਲ ਦੀ ...

ਪੂਰੀ ਖ਼ਬਰ »

ਪਰਿਵਾਰ ਨੂੰ ਨਸ਼ੀਲੀ ਦਵਾਈ ਪਿਆ ਕੇ ਘਰੋਂ ਭੱਜਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 17 ਮਈ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਬਜੀਦਪੁਰ ਭੋਮਾ ਤੋਂ 3 ਮਈ ਦੀ ਰਾਤ ਨੂੰ ਇਕ ਔਰਤ ਵਲ਼ੋਂ ਪਰਿਵਾਰ ਨੂੰ ਨਸ਼ੀਲੀ ਦਵਾਈ ਪਿਆ ਕੇ ਆਪਣੇ ਪ੍ਰੇਮੀ ਨਾਲ ਭੱਜਣ ਵਿਚ ਸਫਲਤਾ ਪ੍ਰਾਪਤ ਕਰਨ 'ਤੇ ਦੋਨਾਂ ਜਣਿਆਂ ਖ਼ਿਲਾਫ਼ ਥਾਣਾ ਬਹਾਵਵਾਲਾ ਦੀ ਪੁਲਿਸ ਨੇ ...

ਪੂਰੀ ਖ਼ਬਰ »

ਜੋਸਨ ਨੇ ਅਕਾਲੀ ਵਰਕਰਾਂ ਨਾਲ ਕੀਤੀ ਰਾਜਨੀਤਿਕ ਵਿਚਾਰ ਚਰਚਾ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਰਾਜਨੀਤਿਕ ਚਰਚਾ ਵੀ ...

ਪੂਰੀ ਖ਼ਬਰ »

ਜੋਸਨ, ਡਾ. ਰਿਣਵਾ ਦਾ ਅਕਾਲੀ ਦਲ 'ਚ ਸ਼ਾਮਿਲ ਹੋਣਾ ਪਾਰਟੀ ਨੂੰ ਮਜ਼ਬੂਤ ਕਰੇਗਾ-ਸਵੀ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਿਤ ਦੋ ਸੀਨੀਅਰ ਕਾਂਗਰਸੀ ਆਗੂਆਂ ਦਾ ਅਕਾਲੀ ਦਲ ਵਿਚ ਰਲਣਾ ਸਰਹੱਦੀ ਜ਼ਿਲ੍ਹੇ ਅੰਦਰ ਪਾਰਟੀ ਨੂੰ ਮਜ਼ਬੂਤ ਕਰੇਗਾ | ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਅਤੇ ਫ਼ਾਜ਼ਿਲਕਾ ਦੇ ਸਾਬਕਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਲਈਆਂ 15 ਹੋਰ ਜਾਨਾਂ, 394 ਨਵੇਂ ਕੇਸ ਆਏ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਈਰਸ ਨਾਲ ਅੱਜ 15 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਮੌਤ ਦਾ ਆਂਕੜਾ ਵੱਧ ਕੇ 310 ਹੋ ਗਿਆ ਹੈ | ਜਦੋਂਕਿ ਅੱਜ 394 ਹੋਰ ਵਿਅਕਤੀ ਕੋਰੋਨਾ ਵਾਈਰਸ ਦੀ ਬਿਮਾਰੀ ਨਾਲ ਪੀੜਤ ਹੋ ਗਏ ਹਨ ਪਰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਬੀ.ਪੀ.ਈ.ਓ ਦਫ਼ਤਰ ਵਿਖੇ ਸਰਕਾਰ ਦੀ ਅਰਥੀ ਫੂਕੀ

ਜਲਾਲਾਬਾਦ,17 ਮਈ (ਜਤਿੰਦਰ ਪਾਲ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲ਼ੋਂ ਦਿੱਤੇ ਸੱਦੇ ਅਨੁਸਾਰ ਸਥਾਨਕ ਬੀ. ਪੀ. ਈ. ਓ. ਦਫ਼ਤਰ ਵਿਖੇ ਅਧਿਆਪਕਾਂ ਵਲ਼ੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਗੱਲਬਾਤ ਕਰਦੇ ਹੋਏ ਆਗੂਆਂ ਮੇਜਰ ...

ਪੂਰੀ ਖ਼ਬਰ »

ਅਰਦਾਸ ਸਪੀਚ ਤੇ ਹੀਅਰਿੰਗ ਕਲੀਨਿਕ ਨੇ ਵਿਸ਼ੇਸ਼ ਕੈਂਪ ਲਾ ਕੇ ਬੱਚਿਆਂ ਦੀ ਕੀਤੀ ਜਾਂਚ

ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਅਰਦਾਸ ਸਪੀਚ ਅਤੇ ਹੀਅਰਿੰਗ ਕਲੀਨਿਕ ਵਲ਼ੋਂ ਛੋਟੇ ਬੱਚਿਆਂ ਲਈ ਇਕ ਵਿਸ਼ੇਸ਼ ਫ਼ਾਜ਼ਿਲਕਾ ਦੀ ਮੁਲਤਾਨੀ ਚੂੰਗੀ ਨੇੜੇ ਸਥਿਤ ਸੇਠੀ ਹਸਪਤਾਲ ਵਿਖੇ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੀਚ ਥਰੈਪਿਸਟ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਨੇ ਸ਼ਰਾਬ ਤਸਕਰਾਂ 'ਤੇ ਕੱਸਿਆ ਸ਼ਿੰਕਜਾ

ਜਲਾਲਾਬਾਦ, 17 ਮਈ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਐੱਸ.ਐੱਸ.ਪੀ ਫ਼ਾਜ਼ਿਲਕਾ ਦੀਪਕ ਹਿਲੋਰੀ ਦੀ ਅਗਵਾਈ 'ਚ ਫ਼ਾਜ਼ਿਲਕਾ ਦੇ ਐੱਸ.ਪੀ(ਡੀ) ਜੀ.ਐੱਸ ਸੰਧੂ ਅਤੇ ਡੀ.ਐੱਸ.ਪੀ ਜਲਾਲਾਬਾਦ ਪਲਵਿੰਦਰ ਸਿੰਘ ਸਿੱਧੂ ਵਲ਼ੋਂ ਲਗਪਗ 8 ਥਾਣਿਆਂ ਦੀ ਪੁਲਿਸ ਮੁਖੀ ਅਤੇ ਮੁਲਾਜ਼ਮਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX