ਤਾਜਾ ਖ਼ਬਰਾਂ


ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 3 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  1 day ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਅੰਮ੍ਰਿਤਸਰ

1 ਦਰਜਨ ਤੋਂ ਵੱਧ ਮਾਮਲਿਆਂ 'ਚ ਲੋੜੀਂਦੇ ਗੈਂਗਸਟਰ ਸਮੇਤ 2 ਕਾਬੂ

ਅੰਮਿ੍ਤਸਰ, 17 ਮਈ (ਰੇਸ਼ਮ ਸਿੰਘ)-1 ਦਰਜਨ ਤੋਂ ਵਧੇਰੇ ਮਾਮਲਿਆਂ 'ਚ ਲੋੜੀਂਦੇ ਗੈਂਗਸਟਰ ਕਾਲੂ ਸਮੇਤ ਦੋ ਨੌਜਵਾਨਾਂ ਨੂੰ ਅੱਜ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 2 ਪਿਸਤੌਲ, 2 ਦੇਸੀ ਕੱਟੇ ਸਮੇਤ ਰੋਂਦ ਤੇ ਇਕ ਐਕਟਿਵਾ ਸਕੂਟਰ ਵੀ ਬਰਾਮਦ ਕਰ ਲਿਆ ਗਿਆ ਹੈ | ਇਹ ਪ੍ਰਗਟਾਵਾ ਅੱਜ ਇਥੇ ਏ.ਸੀ.ਪੀ. ਪੱਛਮੀ ਦੇਵ ਦੱਤ ਸ਼ਰਮਾ ਨੇ ਸ਼ਾਮ ਵੇਲੇ ਕਰਵਾਏ ਪੱਤਰਕਾਰ ਸੰਮੇਲਨ 'ਚ ਕਰਦਿਆਂ ਦੱਸਿਆ ਕਿ ਥਾਣਾ ਛਾਉਣੀ ਦੇ ਮੁਖੀ ਇੰਸ: ਜਸਪਾਲ ਸਿੰਘ ਤੇ ਏ.ਐੱਸ.ਆਈ. ਸੁਸ਼ੀਲ ਕੁਮਾਰ ਨੂੰ ਹੋਈ ਮੁਖਬਰੀ ਦੇ ਆਧਾਰ 'ਤੇ ਦੋਹਾਂ ਕਥਿਤ ਗੈਂਗਸਟਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਸ਼ਨਾਖਤ ਸਾਹਿਲ ਕੁਮਾਰ ਉਰਫ ਕਾਲੂ ਤੇ ਨਿਖਿਲ ਗਿੱਲ ਉਰਫ ਨਨੂੰ ਵਾਸੀਅਨ ਗਵਾਲ ਮੰਡੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਦੀ ਗਿ੍ਫ਼ਤਾਰੀ ਨਾਲ ਕਈ ਮਾਮਲੇ ਸੁਲਝ ਗਏ ਹਨ ਤੇ ਇਸ ਗਰੋਹ ਦਾ ਮੁਖੀ ਫੜੇ ਜਾਣ ਕਾਰਨ ਗਰੋਹ ਦਾ ਲੱਕ ਟੁੱਟ ਗਿਆ ਹੈ | ਉਨ੍ਹਾਂ ਦਸਿਆ ਕਿ ਕਾਲੂ ਖਿਲਾਫ ਲੁੱਟਾਂ ਖੋਹਾਂ, ਅਸਲਾ, ਆਬਕਾਰੀ ਤੇ ਨਸ਼ੀਲੇ ਪਦਾਰਥ ਦੀ ਤਸਕਰੀ, ਅਸਲਾ ਐਕਟ ਆਦਿ ਦੋਸ਼ਾਂ ਦੇ ਥਾਣਾ ਛਾਉਣੀ 'ਚ ਛੇਹਰਟਾ ਤੇ ਗੇਟ ਹਕੀਮਾਂ, ਬੀ. ਡਵੀਜ਼ਨ ਆਦਿ ਥਾਣਿਆਂ 'ਚ ਪਰਚੇ ਦਰਜ ਹਨ | ਉਨ੍ਹਾਂ ਦੱਸਿਆ ਕਿ ਕਾਲੂ ਵਲੋਂ ਆਪਣਾ ਗੈਂਗ ਬਣਾਇਆ ਹੋਇਆ ਸੀ ਤੇ ਨਿਖਿਲ ਉਸਦੇ ਗੈਂਗ ਦਾ ਮੈਂਬਰ ਸੀ | ਇਨ੍ਹਾਂ ਦੋਹਾਂ ਦਾ ਪੁਲਿਸ ਵਲੋਂ ਰਿਮਾਂਡ ਲੈ ਲਿਆ ਗਿਆ ਹੈ ਅਤੇ ਇਨ੍ਹਾਂ ਪਾਸੋਂ ਹੋਰ ਬਰਾਮਦਗੀਆਂ ਤੇ ਖੁਲਾਸੇ ਹੋਣ ਦੀ ਸੰਭਾਵਨਾ ਹੈ |

ਕੋਵਿਡ ਮਰੀਜ਼ਾਂ ਲਈ ਸੂਬੇ 'ਚ ਲਗਾਏ ਜਾਣਗੇ 790 ਹੋਰ ਬੈੱਡ-ਸੋਨੀ

ਅੰਮਿ੍ਤਸਰ, 17 ਮਈ (ਰੇਸ਼ਮ ਸਿੰਘ)-ਸੂਬੇ ਭਰ ਵਿਚ ਕੋਰੋਨਾ ਦੇ ਮਰੀਜਾਂ ਲਈ 790 ਬੈੱਡ ਹੋਰ ਸਥਾਪਤ ਕੀਤੇ ਜਾ ਰਹੇ ਹਨ ਜਿਨ੍ਹਾਂ 'ਚੋਂ ਪਟਿਆਲਾ ਮੈਡੀਕਲ ਕਾਲਜ ਵਿਖੇ 240, ਫਰੀਦਕੋਟ ਤੇ ਅੰਮਿ੍ਤਸਰ ਮੈਡੀਕਲ ਕਾਲਜ ਵਿਖੇ 100-100, ਜਲਾਲਾਬਾਦ ਤੇ ਬਠਿੰਡਾ ਵਿਖੇ 50-50 ਬੈੱਡ ਪੱਕੇ ਤੌਰ ...

ਪੂਰੀ ਖ਼ਬਰ »

ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ

ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇੱਕ ਸਾਬਕਾ ਫੌਜੀ ਹਰਭਜਨ ਸਿੰਘ ਦੀ ਪਿੰਡ ਦੇ ਕੁੱਝ ਵਿਅਕਤੀਆਂ ਨਾਲ ...

ਪੂਰੀ ਖ਼ਬਰ »

ਕੋਰੋਨਾ ਨਾਲ ਅੰਮਿ੍ਤਸਰ 'ਚ 17 ਹੋਰ ਮਰੀਜ਼ਾਂ ਦੀਆਂ ਗਈਆਂ ਜਾਨਾਂ

ਅੰਮਿ੍ਤਸਰ, 17 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਅੱਜ ਇਥੇ 17 ਹੋਰ ਮਰੀਜ਼ਾਂ ਦੀਆਂ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਮਿਲੀ ਹੈ ਜੋ ਕਿ ਇਥੇ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ ਸਨ | ਇਸ ਦੇ ਨਾਲ ਹੀ ਅੱਜ 427 ਨਵੇਂ ਪਾਜ਼ੀਟਿਵ ਮਾਮਲੇ ਮਿਲੇ ਹਨ ਤੇ ਹੁਣ ...

ਪੂਰੀ ਖ਼ਬਰ »

ਕਿਰਤੀ ਕਾਮਿਆਂ ਲਈ ਜ਼ਿਲੇ੍ਹ 'ਚ 10 ਕੋਵਿਡ ਟੀਕਾਕਰਨ ਕੇਂਦਰ ਸਥਾਪਿਤ

ਅੰਮਿ੍ਤਸਰ, 17 ਮਈ (ਰੇਸ਼ਮ ਸਿੰਘ)-ਕੋਵਿਡ ਦੀ ਰੋਕਥਾਮ ਤੇ ਇਸ ਦੇ ਪ੍ਰਭਾਵ ਤੋਂ ਬਚਣ ਲਈ ਜ਼ਿਲ੍ਹੇ 'ਚ ਟੀਕਾਕਰਨ ਦੇ ਸਰਕਾਰ ਵਲੋਂ ਮਿਥੇ ਟੀਚੇ ਹਾਸਿਲ ਕਰਨ ਤੇ ਆਮ ਲੋਕਾਂ ਵਿਚ ਇਸ ਪ੍ਰਤੀ ਜਗਾਰੂਕਤਾ ਪੈਦਾ ਕਰਨ ਲਈ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਵਲੋਂ ਕਮਿਸ਼ਨਰ ਨਗਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਪ੍ਰਚਾਰਕਾਂ ਦੀ ਆਨਲਾਈਨ ਵਰਕਸ਼ਾਪ ਆਰੰਭ

ਅੰਮਿ੍ਤਸਰ, 17 ਮਈ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਹਾਂਮਰੀ ਕਾਰਨ ਪੈਦਾ ਹੋਏ ਹਾਲਾਤ ਦੌਰਾਨ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਵਧਾਉਣ ਲਈ ਪ੍ਰਚਾਰਕਾਂ ਦੀ ਚਾਰ ਦਿਨਾਂ ਆਨਲਾਈਨ ਗੁਰਮਤਿ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਹੈ | ਧਰਮ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਰਗੀ ਨਾਲਾਇਕ ਸਰਕਾਰ ਕਦੇ ਨਹੀਂ ਲੋਕਾਂ ਨੇ ਦੇਖੀ- ਬੀਬੀ ਜਗੀਰ ਕੌਰ

ਅੰਮਿ੍ਤਸਰ, 17 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਵਲੋਂ ਬੇਅਦਬੀ ਮਾਮਲੇ 'ਚ ਸੂਬਾ ਸਰਕਾਰ ਵਲੋਂ ਨਵੀਂ ਐਸ ਆਈ ਟੀ ਦੇ ਗਠਨ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕੈਪਟਨ ਸਰਕਾਰ ਵਰਗੀ ਨਲਾਇਕ ਸਰਕਾਰ ਕਦੇ ਨਹੀਂ ...

ਪੂਰੀ ਖ਼ਬਰ »

ਮੀਟਰ ਬਕਸਿਆਂ 'ਚੋਂ ਤਾਰਾਂ ਚੋਰੀ ਹੋਣ ਨਾਲ 16 ਘਰਾਂ ਦੀ ਬਿਜਲੀ ਗੁੱਲ

ਸੁਲਤਾਨਵਿੰਡ, 17 ਮਈ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਗਲੀ ਧੋਬੀਆਂ ਵਾਲੀ 6 ਵਾਰਡ ਪੰਡੋਰਾ ਵਿਖੇ ਮੀਟਰ ਬਕਸਿਆਂ ਵਿਚੋਂ ਅੱਜ ਫਿਰ ਤਾਰਾਂ ਚੋਰੀ ਹੋਣ ਨਾਲ ਦੋ ਦਿਨ ਤੱਕ ਘਰਾਂ ਦੀ ਬਿਜਲੀ ਗੁੱਲ ਰਹੀ ਜਿਸ ਨਾਲ ਭੜਕੇ ਇਲਾਕਾ ਵਾਸੀਆਂ ਨੇ ਬਿਜਲੀ ਵਿਭਾਗ ਤੇ ...

ਪੂਰੀ ਖ਼ਬਰ »

10ਵੀਂ ਤੇ 8ਵੀਂ ਜਮਾਤ ਦੇ ਨਤੀਜਿਆਂ 'ਚ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਪਾਸ ਪ੍ਰਤੀਸ਼ਤ ਵਧੇਰੇ

ਅੰਮਿ੍ਤਸਰ, 17 ਮਈ (ਹਰਮਿੰਦਰ ਸਿੰਘ)-ਕੋਰੋਨਾ ਕਾਲ ਦੌਰਾਨ ਪੰਜਾਬ ਸਰਕਾਰ ਵਲੋਂ ਲਗਾਏ ਗਏ ਮਿੰਨੀ ਲਾਕਡਾਊਨ ਦੇ ਦਰਮਿਆਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ | ਭਾਵੇਂ ਕਿ ਇਸ ਸਾਲ ਇਨ੍ਹਾਂ ...

ਪੂਰੀ ਖ਼ਬਰ »

ਗੇਟ ਹਕੀਮਾਂ ਵਿਖੇ 3 ਸਵਿਮਿੰਗ ਪੂਲ ਮਾਲਕਾਂ ਖ਼ਿਲਾਫ਼ ਹੋਈ ਕਾਰਵਾਈ

ਅੰਮਿ੍ਤਸਰ, 17 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਜਨਤਕ ਇਕੱਠ ਨਾ ਕਰਨ 'ਤੇ ਵਾਇਰਸ ਦੀ ਰੋਕਥਾਮ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਹੁਕਮਾਂ ਦੀ ਉਲੰਘਣਾ ਕਰਨ 'ਤੇ 3 ਸਵੀਮਿੰਗ ਪੂਲ ਦੇ ਮਾਲਕਾਂ ਖ਼ਿਲਾਫ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਪੁਤਲੇ ਸਾੜੇ

ਅੰਮਿ੍ਤਸਰ, 17 ਮਈ (ਹਰਮਿੰਦਰ ਸਿੰਘ)-ਹਰਿਆਣਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਉਥੋਂ ਦੀ ਖੱਟਰ ਸਰਕਾਰ ਵਲੋਂ ਕੀਤੇ ਲਾਠੀਚਾਰਜ ਤੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਅੰਮਿ੍ਤਸਰ, 17 ਮਈ (ਹਰਮਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਸੱਦੇ ਤਹਿਤ ਗੋਲਡਨ ਐਵੀਨਿਊ ਅੰਮਿ੍ਤਸਰ ਵਿਖੇ ਜ਼ਿਲ੍ਹਾ ਕਨਵੀਨਰ ਬਲਜਿੰਦਰ ਸਿੰਘ ਵਡਾਲੀ, ਸੁਖਵਿੰਦਰ ਸਿੰਘ ਮਾਨ, ਗੁਰਬਰਿੰਦਰ ਸਿੰਘ ਖਹਿਰਾ, ਹਰਵਿੰਦਰ ਸਿੰਘ ਸੁਲਤਾਨਵਿੰਡ ਆਦਿ ਦੀ ...

ਪੂਰੀ ਖ਼ਬਰ »

'ਵਰਸਿਟੀ ਵਿਖੇ ਟੈਕਸਟਾਈਲ ਪਿ੍ੰਟਿੰਗ 'ਚ ਫੈਸ਼ਨ ਦੇ ਰੁਝਾਨ ਵਿਸ਼ੇ 'ਤੇ ਵੈਬੀਨਾਰ

ਅੰੰਮਿ੍ਤਸਰ, 17 ਮਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਟੈਕਸਟਾਈਲ ਪਿ੍ੰਟਿੰਗ ਵਿਚ ਫੈਸ਼ਨ ਦੇ ਰੁਝਾਨ ਵਿਸ਼ੇ 'ਤੇ ਵਿਸ਼ੇਸ਼ ਵੈਬੀਨਾਰ ਕਰਵਾਇਆ ਗਿਅ, ਜਿਸ 'ਚ ਵਿਸ਼ਾ ਮਾਹਿਰ ਡਾ: ਬੀਨੂੰ ਕਪੂਰ ਮੁਖੀ ਪੀ. ਜੀ. ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਜਾਗਰੂਕ ਕਰਨ ਲਈ ਪੋਸਟਰ ਜਾਰੀ

ਅੰਮਿ੍ਤਸਰ, 17 ਮਈ (ਰੇਸ਼ਮ ਸਿੰਘ)-ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਦਫ਼ਤਰ ਸਿਵਲ ਸਰਜਨ ਵਿਖੇ ਆਮ ਲੋਕਾਂ ਨੂੰ ਡੇਂਗੂ ਵਰਗੀ ਬਿਮਾਰੀ ਤੋਂ ਜਾਗਰੂਕ ਕਰਨ ਲਈ ਕੌਮੀ ਡੇਂਗੂ ਦਿਵਸ ਨੂੰ ਸਮਰਪਿਤ ਇਕ ਪੋਸਟਰ ਜਾਰੀ ਕੀਤਾ ਗਿਆ | ਸਿਵਲ ਸਰਜਨ ਡਾ: ਸਿੰਘ ਨੇ ਕਿਹਾ ਕਿ ਕਿ ...

ਪੂਰੀ ਖ਼ਬਰ »

ਪਿੰਡ ਥੂਹਾ ਤੇ ਤਲਵੰਡੀ ਸਲੇਮ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ 'ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਦੁੱਖ ਪ੍ਰਗਟ

ਅੰਮਿ੍ਤਸਰ, 17 ਮਈ (ਸਟਾਫ ਰਿਪੋਰਟਰ)-ਰਾਜਪੁਰਾ ਨੇੜਲੇ ਪਿੰਡ ਥੂਹਾ ਵਿਖੇ 3 ਪਾਵਨ ਸਰੂਪ ਅਗਨ ਭੇਟ ਹੋਣ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਗੁਰੂ ਘਰਾਂ ਅੰਦਰ ਬਿਜਲੀ ਦੀਆਂ ਤਾਰਾਂ ਤੇ ਉਪਕਰਣਾਂ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਆਈ. ਡੀ. ਐਚ. ਮਾਰਕੀਟ 'ਚ ਦੁਕਾਨਾਂ ਦੇ ਤਾਲੇ ਤੋੜਨ ਦੀ ਕੋਸ਼ਿਸ਼

ਅੰਮਿ੍ਤਸਰ, 17 ਮਈ (ਸੁਰਿੰਦਰ ਕੋਛੜ)-ਕੋਰੋਨਾ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਚੱਲਦਿਆਂ ਇੱਕ ਦਿਨ ਸੱਜੇ ਪਾਸੇ ਤੇ ਦੂਜੇ ਦਿਨ ਖੱਬੇ ਪਾਸੇ ਦੇ ਦੁਕਾਨਦਾਰ ਦੁਕਾਨਾਂ ਖੋਲ੍ਹ ਰਹੇ ਹਨ, ਜਦਕਿ ਸਨਿਚਰਵਾਰ ਤੇ ਐਤਵਾਰ ਨੂੰ ਮੁਕੰਮਲ ...

ਪੂਰੀ ਖ਼ਬਰ »

ਦੋ ਧਿਰਾਂ 'ਚ ਝਗੜਾ-3 ਵਿਅਕਤੀ ਜ਼ਖ਼ਮੀ

ਛੇਹਰਟਾ, 17 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਦਰਮਿਆਨ ਝਗੜਾ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਜਿਸ ਦੌਰਾਨ 3 ਵਿਅਕਤੀਆਂ ਦੇ ਗੰਭੀਰ ਸੱਟਾਂ ਤੇ ਕਈਆਂ ...

ਪੂਰੀ ਖ਼ਬਰ »

ਸਾਬਕਾ ਜਥੇਦਾਰ ਗਿਆਨੀ ਵੇਦਾਂਤੀ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 17 ਮਈ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਚਾਨਕ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਸਰਪ੍ਰਸਤ ...

ਪੂਰੀ ਖ਼ਬਰ »

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਮੋਦੀ ਤੇ ਡਾ: ਮਨਮੋਹਨ ਸਿੰਘ ਵਲੋਂ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 17 ਮਈ (ਜਸਵੰਤ ਸਿੰਘ ਜੱਸ)-ਦੋ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਨਾਲ ਸਦੀਵੀਂ ਵਿਛੋੜਾ ਦੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਉੱਘੇ ਸਿੱਖ ਵਿਦਵਾਨ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮੇਅਰ ਵਲੋਂ ਹਲਕਾ ਪੂਰਬੀ 'ਚ ਪੈਂਦੀਆਂ ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕ

ਅੰਮਿ੍ਤਸਰ, 17 ਮਈ (ਹਰਮਿੰਦਰ ਸਿੰਘ)-ਸਥਾਨਕ ਵੱਖ-ਵੱਖ ਵਾਰਡਾਂ ਨਾਲ ਸਬੰਧਿਤ ਇਲਾਕਿਆਂ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੱਧਰ 'ਤੇ ਕੌਂਸਲਰਾਂ ਨਾਲ ਬੈਠਕਾਂ ਕਰਨ ਦੇ ਸ਼ੁਰੂ ਕੀਤੇ ਸਿਲਸਿਲੇ ਤਹਿਤ ...

ਪੂਰੀ ਖ਼ਬਰ »

ਮਨਜ਼ੂਰੀ ਮਿਲਣ ਦੇ 6 ਸਾਲ ਬਾਅਦ ਵੀ ਬੱਸ ਅੱਡੇ ਨੂੰ ਨਹੀਂ ਕੀਤਾ ਜਾ ਸਕਿਆ ਵੱਲਾ ਤਬਦੀਲ

ਅੰਮਿ੍ਤਸਰ, 17 ਮਈ (ਸੁਰਿੰਦਰ ਕੋਛੜ)-ਸ਼ਹਿਰ 'ਚੋਂ ਭੀੜ ਭਾੜ ਵਾਲੇ ਖੇਤਰ 'ਚ ਮੌਜੂਦ ਸ਼ਹੀਦ ਮਦਨ ਲਾਲ ਢੀਂਗਰਾ ਆਈ. ਐਸ. ਬੀ. ਟੀ. (ਇੰਟਰਸਟੈਟ ਬੱਸ ਟਰਮੀਨਲ) ਅੰਮਿ੍ਤਸਰ ਨੂੰ ਸਤੰਬਰ 2015 'ਚ ਸ਼ਹਿਰ ਦੇ ਬਾਹਰਵਾਰ ਵੱਲਾ ਵਿਖੇ ਤਬਦੀਲ ਕੀਤੇ ਜਾਣ ਦੀ ਯੋਜਨਾ ਅਨੇਕਾਂ ...

ਪੂਰੀ ਖ਼ਬਰ »

ਮਨਜ਼ੂਰੀ ਮਿਲਣ ਦੇ 6 ਸਾਲ ਬਾਅਦ ਵੀ ਬੱਸ ਅੱਡੇ ਨੂੰ ਨਹੀਂ ਕੀਤਾ ਜਾ ਸਕਿਆ ਵੱਲਾ ਤਬਦੀਲ

ਅੰਮਿ੍ਤਸਰ, 17 ਮਈ (ਸੁਰਿੰਦਰ ਕੋਛੜ)-ਸ਼ਹਿਰ 'ਚੋਂ ਭੀੜ ਭਾੜ ਵਾਲੇ ਖੇਤਰ 'ਚ ਮੌਜੂਦ ਸ਼ਹੀਦ ਮਦਨ ਲਾਲ ਢੀਂਗਰਾ ਆਈ. ਐਸ. ਬੀ. ਟੀ. (ਇੰਟਰਸਟੈਟ ਬੱਸ ਟਰਮੀਨਲ) ਅੰਮਿ੍ਤਸਰ ਨੂੰ ਸਤੰਬਰ 2015 'ਚ ਸ਼ਹਿਰ ਦੇ ਬਾਹਰਵਾਰ ਵੱਲਾ ਵਿਖੇ ਤਬਦੀਲ ਕੀਤੇ ਜਾਣ ਦੀ ਯੋਜਨਾ ਅਨੇਕਾਂ ...

ਪੂਰੀ ਖ਼ਬਰ »

ਨੋਟਿਸ ਕੱਢਣ ਤੋਂ ਬਾਅਦ ਡਿਫਾਲਰਾਂ ਵਲੋਂ ਨਗਦ ਅਦਾਇਗੀ ਸ਼ੁਰੂ

ਅੰਮਿ੍ਤਸਰ, 17 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦੇ ਉਨ੍ਹਾਂ ਡਿਫਾਲਟਰਾਂ ਖ਼ਿਲਾਫ਼ ਜਿਨ੍ਹਾਂ ਵਲੋਂ ਟੈਕਸ ਦੀ ਅਦਾਇਗੀ ਚੈੱਕ ਰਾਹੀਂ ਕੀਤੀ ਤੇ ਉਨ੍ਹਾਂ ਦੇ ਚੈੱਕ ਫੇਲ੍ਹ ਹੋ ਗਏ ਹਨ, ਵਿਭਾਗ ਨੇ ਸ਼ਿਕੰਜਾ ਕਸਣ ਤੋਂ ਬਾਅਦ ਕਈ ਡਿਫਾਲਰਾਂ ...

ਪੂਰੀ ਖ਼ਬਰ »

ਰਾਜਾਸਾਂਸੀ 'ਚ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ

ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਕਰਨ ਲਈ ਛੁੱਟੀ ਵਾਲੇ ਦਿਨਾਂ ਵਿਚ ਵੀ ਆਪਣੀ ਤੇ ਆਪਣੇ ਪਰਿਵਾਰਾਂ ਦੀ ਪ੍ਰਵਾਹ ਕੀਤੇ ਬਿਨ੍ਹਾਂ ਲੋਕਾਂ ਦਾ ਸਹਾਰਾ ਬਣ ਕੇ ਕੋਰੋਨਾ ਖਿਲਾਫ਼ ਯੋਧੇ ਬਣ ਲੜਾਈ ਲੜ ਰਹੇ ਸਿਹਤ ਵਿਭਾਗ ਦੇ ਯੋਧੇ ...

ਪੂਰੀ ਖ਼ਬਰ »

25 ਲੱਖ ਦੀ ਹੈਰੋਇਨ ਸਮੇਤ 3 ਕਾਬੂ

ਅੰਮਿ੍ਤਸਰ, 17 ਮਈ (ਰੇਸ਼ਮ ਸਿੰਘ)-ਥਾਣਾ ਸੀ. ਡਵੀਜ਼ਨ ਦੀ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਸਮੇਤ 3 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ ਇਕ ਐਕ ਟਿਵਾ ਸਕੂਟਰ ਵੀ ਬਰਾਮਦ ਹੋਇਆ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ 25 ਲੱਖ ਰੁਪਏ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਡੇਂਗੂ ਜਾਗਰੂਕਤਾ ਕੈਂਪ

ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬਰਸਾਤੀ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਦੀ ਅਗਵਾਈ ਵਿਚ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਸਬ-ਡਵੀਜ਼ਨ ਲੋਪੋਕੇ 'ਚ ਲਖਵਿੰਦਰ ਸਿੰਘ ਨੇ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਲੋਪੋਕੇ, 17 ਮਈ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਸਬਾ ਲੋਪੋਕੇ ਦੀ ਸਬ ਤਹਿਸੀਲ ਦਾ ਦਰਜਾ ਵਧਾਕੇ ਸਬ-ਡਵੀਜ਼ਨ ਲੋਪੋਕੇ ਕਰ ਦਿੱਤਾ ਗਿਆ ਹੈ | ਅੱਜ ਸਬ-ਡਵੀਜ਼ਨ ਲੋਪੋਕੇ ਦੇ ਪਹਿਲੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਦਾ ਵਫ਼ਦ ਜ਼ਮੀਨੀ ਮਸਲੇ ਸਬੰਧੀ ਐਸ. ਐਸ. ਪੀ. ਨੂੰ ਮਿਲਿਆ

ਮਜੀਠਾ, 17 ਮਈ (ਜਗਤਾਰ ਸਿੰਘ ਸਹਿਮੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਫ਼ਦ ਵਲੋਂ ਪਿੰਡ ਜਲਾਲਪੁਰਾ ਵਿਖੇ ਚੱਲ ਰਹੇ ਜ਼ਮੀਨੀ ਮਸਲੇ, ਜਿਸ ਵਿਚ ਪਿੰਡ ਦੇ ਵਸਨੀਕ ਨਾਬਾਲਗ ਯਤੀਮ ਚੰਨਣ ਸਿੰਘ ਵਲੋਂ ਆਪਣੀ ਜ਼ਮੀਨ 'ਚ ਬੀਜੀ ਗਈ ਕਣਕ ਦੀ ਪੱਕੀ ਫਸਲ ਉਸ ਦੇ ਪਿਤਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾਉਣ ਦੇ ਦੋਸ਼ਾਂ ਤਹਿਤ 2 ਦੋਸ਼ੀ ਕਾਬੂ

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾਕੇ ਲਿਜਾਣ ਦੇ ਦੋਸ਼ਾਂ ਤਹਿਤ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਵਲੋਂ ਖੱਟਰ ਦਾ ਪੁਤਲਾ ਸਾੜ ਕੇ ਰੋਸ ਮੁਜ਼ਾਹਰਾ

ਟਾਂਗਰਾ, 17 ਮਈ (ਹਰਜਿੰਦਰ ਸਿੰਘ ਕਲੇਰ)-ਭਾਜਪਾ ਦੀ ਕੇਂਦਰ 'ਚ ਮੋਦੀ ਸਰਕਾਰ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲਾ ਖੱਟੜ ਵਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰ ਰਹੇ ਕਿਸਾਨ ਬੀਬੀਆਂ ਤੇ ਕਿਸਾਨਾਂ ਉੱਪਰ ਪੁਲਿਸ ਨੂੰ ਸ਼ਹਿ ਦੇ ਕੇ ਕਰਵਾਏ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਮੋਦੀ ਤੇ ਖੱਟਰ ਦਾ ਪੁਤਲਾ ਫੂਕਿਆ

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕਿਸਾਨ ਸੰਘਰਸ਼ ਕਮੇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਅਜੀਤ ਸਿੰਘ ਠੱਠੀਆਂ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਹਿਸਾਰ ਵਿਚ ਕਿਸਾਨਾਂ ੳੱੁਪਰ ਕੀਤੇ ਗਏ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਮੁਲਾਜ਼ਮਾਂ ਨੂੰ ਮਿਲੇਗਾ ਢੁਕਵਾਂ ਸਨਮਾਨ- ਰੰਧਾਵਾ

ਜੇਠੂਵਾਲ, 17 ਮਈ (ਮਿੱਤਰਪਾਲ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਅੰਮਿ੍ਤਸਰ ਦੇ ਸਾਬਕਾ ਇੰਪਲਾਈਜ਼ ਵਿੰਗ ਦੇ ਜੁਆਇੰਟ ਸਕੱਤਰ ਰਿਟਾ. ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਵਲੋਂ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅੱਜ ਸੂਬੇ ਦਾ ਹਰ ਵਰਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਮਜੀਠਾ, 17 ਮਈ (ਸਹਿਮੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਸੱਦੇ ਤਹਿਤ ਮਜੀਠਾ ਵਿਖੇ ਲਖਵਿੰਦਰ ਸਿੰਘ ਗਿੱਲ, ਅਮਨ ਸ਼ਰਮਾ ਅਤੇ ਸੁੱਚਾ ਸਿੰਘ ਟਰਪਈ ਦੀ ਸਾਂਝੀ ਅਗਵਾਈ ਹੇਠ ਹੋਏ ਪੰਜਾਬ ਸਰਕਾਰ ਦੇ ਅਰਥੀ ਫੂਕ ਪ੍ਰਦਰਸ਼ਨ ਰਾਹੀਂ ਅਧਿਆਪਕਾਂ ਨੇ ਪ੍ਰਾਇਮਰੀ ਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਖੱਟੜ ਦੇ ਪੁਤਲੇ ਫੂਕੇ

ਬੱਚੀਵਿੰਡ, 17 ਮਈ (ਬਲਦੇਵ ਸਿੰਘ ਕੰਬੋ)-ਬੀਤੇ ਦਿਨ ਹਿਸਾਰ ਵਿਖੇ ਹਰਿਆਣੇ ਦੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਜਿਸ 'ਚ ਵੱਡੀ ਗਿਣਤੀ ਵਿਚ ਕਿਸਾਨ ਜ਼ਖ਼ਮੀ ਹੋਏ ਹਨ | ਇਸ ਵਾਪਰੇ ਘਟਨਾਕ੍ਰਮ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਗਲੋਬਲ ਅਕੈਡਮੀ ਮੂਹਰੇ ਫੀਸਾਂ ਨੂੰ ਲੈ ਕੇ ਮਾਪਿਆਂ ਵਲੋਂ ਮੁਜ਼ਾਹਰਾ

ਚੌਕ ਮਹਿਤਾ, 17 ਮਈ (ਜਗਦੀਸ਼ ਸਿੰਘ ਬਮਰਾਹ)-ਕੋਰੋਨਾ ਕਾਲ ਦੇ ਚੱਲਦਿਆਂ, ਪ੍ਰਾਈਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਦੇ ਦਾਖਲੇ, ਫੀਸਾਂ ਦੀ ਵਸੂਲੀ ਤੇ ਬੱਸਾਂ ਆਦਿ ਦੇ ਕਿਰਾਏ ਨੂੰ ਲੈ ਕੇ ਅੱਜ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਗੁਰੂ ਨਾਨਕ ਗਲੋਬਲ ਅਕੈਡਮੀ ਦੇ ਮੇਨ ਗੇਟ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਮਿਲੀ

ਚਵਿੰਡਾ ਦੇਵੀ, 17 ਮਈ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬੇ ਤੋਂ ਪਿੰਡ ਭੋਆ ਫਤਿਹਗੜ੍ਹ ਨੂੰ ਜਾਂਦੀ ਸੜਕ ਵਿਖੇ ਸਥਿਤ ਪੰਚਾਇਤੀ ਖੇਡ ਗਰਾਊਾਡ 'ਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਮਿਲੀ

ਚਵਿੰਡਾ ਦੇਵੀ, 17 ਮਈ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬੇ ਤੋਂ ਪਿੰਡ ਭੋਆ ਫਤਿਹਗੜ੍ਹ ਨੂੰ ਜਾਂਦੀ ਸੜਕ ਵਿਖੇ ਸਥਿਤ ਪੰਚਾਇਤੀ ਖੇਡ ਗਰਾਊਾਡ 'ਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ...

ਪੂਰੀ ਖ਼ਬਰ »

ਸਰਕਾਰ ਵਲੋਂ ਕਮਜੋਰ ਵਰਗਾਂ ਨੂੰ ਦਿੱਤੇ ਪਲਾਟਾਂ 'ਤੇ ਕਬਜ਼ਾ ਕਰਨ ਦੇ ਦੋਸ਼

ਬੱਚੀਵਿੰਡ, 17 ਮਈ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਆਉਂਦੇ ਪਿੰਡ ਮੰਜ ਵਿਖੇ ਜਗਸਿਕੰਦਰ ਸਿੰਘ ਤੇ ਉਨ੍ਹਾਂ ਦੇ ਹੋਰ ਸਾਥੀਆਂ ਦੇ ਦਸਤਖਤਾਂ ਹੇਠ ਐਸ. ਸੀ. ਕਮਿਸ਼ਨ ਨੂੰ ਪੱਤਰ ਲਿਖ ਕੇ ਦਖਲ ਦੀ ਮੰਗ ਕਰਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਗਰੀਬ ਵਰਗ ਨੂੰ ਦਿੱਤੇ ...

ਪੂਰੀ ਖ਼ਬਰ »

ਛੱਜਲਵੱਡੀ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਟਾਂਗਰਾ, 17 ਮਈ (ਹਰਜਿੰਦਰ ਸਿੰਘ ਕਲੇਰ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਪਾਰਟੀ ਦਫ਼ਤਰ ਛੱਜਲਵੱਡੀ ਵਿਖੇ ਮਲਕੀਤ ਸਿੰਘ ਧਿਆਨਪੁਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੂਬਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਪਾਰਟੀ ਦੀ ਮੀਟਿੰਗ

ਬੱਚੀਵਿੰਡ, 17 ਮਈ (ਬਲਦੇਵ ਸਿੰਘ ਕੰਬੋ)-ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ (ਅੰਬੇਡਕਰ) ਦੀ ਇਕੱਤਰਤਾ ਪਿੰਡ ਮੰਜ ਅਤੇ ਸਾਰੰਗੜਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਲਕਾ ਰਾਜਸਾਂਸੀ ਦੇ ਪ੍ਰਧਾਨ ਹਰਪਾਲ ਸਿੰਘ ਨੇ ਕੀਤੀ | ਇਸ ਮੌਕੇ ਹਲਕਾ ਦੱਖਣੀ ਦੇ ਇੰਚਾਰਜ ਸ੍ਰੀਮਤੀ ...

ਪੂਰੀ ਖ਼ਬਰ »

ਐੱਮ.ਪੀ. ਡਿੰਪਾ ਨੇ ਸਰਕਲ ਮਹਿਤਾ ਦੀਆਂ ਪੰਚਾਇਤਾਂ ਨੂੰ ਦਿੱਤੇ 24 ਲੱਖ ਦੇ ਗ੍ਰਾਂਟਾਂ ਦੇ ਗੱਫ਼ੇ

ਚੌਕ ਮਹਿਤਾ, 17 ਮਈ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਗਿੱਲ ਨੇ ਪਿੰਡ ਮਹਿਤਾ ਦੇ ਸਰਪੰਚ ਕਸ਼ਮੀਰ ਸਿੰਘ ਕਾਲਾ ਦੇ ਗ੍ਰਹਿ ਵਿਖੇ ਸਰਕਲ ਦੇ ਸਰਪੰਚਾਂ-ਪੰਚਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕਿਹਾ ਕਿ ਹਲਕਾ ...

ਪੂਰੀ ਖ਼ਬਰ »

ਐੱਮ.ਪੀ. ਡਿੰਪਾ ਨੇ ਸਰਕਲ ਮਹਿਤਾ ਦੀਆਂ ਪੰਚਾਇਤਾਂ ਨੂੰ ਦਿੱਤੇ 24 ਲੱਖ ਦੇ ਗ੍ਰਾਂਟਾਂ ਦੇ ਗੱਫ਼ੇ

ਚੌਕ ਮਹਿਤਾ, 17 ਮਈ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਗਿੱਲ ਨੇ ਪਿੰਡ ਮਹਿਤਾ ਦੇ ਸਰਪੰਚ ਕਸ਼ਮੀਰ ਸਿੰਘ ਕਾਲਾ ਦੇ ਗ੍ਰਹਿ ਵਿਖੇ ਸਰਕਲ ਦੇ ਸਰਪੰਚਾਂ-ਪੰਚਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕਿਹਾ ਕਿ ਹਲਕਾ ...

ਪੂਰੀ ਖ਼ਬਰ »

ਸਰਕਾਰ ਵਲੋਂ ਕਮਜੋਰ ਵਰਗਾਂ ਨੂੰ ਦਿੱਤੇ ਪਲਾਟਾਂ 'ਤੇ ਕਬਜ਼ਾ ਕਰਨ ਦੇ ਦੋਸ਼

ਬੱਚੀਵਿੰਡ, 17 ਮਈ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਆਉਂਦੇ ਪਿੰਡ ਮੰਜ ਵਿਖੇ ਜਗਸਿਕੰਦਰ ਸਿੰਘ ਤੇ ਉਨ੍ਹਾਂ ਦੇ ਹੋਰ ਸਾਥੀਆਂ ਦੇ ਦਸਤਖਤਾਂ ਹੇਠ ਐਸ. ਸੀ. ਕਮਿਸ਼ਨ ਨੂੰ ਪੱਤਰ ਲਿਖ ਕੇ ਦਖਲ ਦੀ ਮੰਗ ਕਰਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਗਰੀਬ ਵਰਗ ਨੂੰ ਦਿੱਤੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਚਮਿਆਰੀ, 17 ਮਈ (ਜਗਪ੍ਰੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਆਗੂਆਂ ਦੀ ਅਹਿਮ ਮੀਟਿੰਗ ਸਥਾਨਕ ਕਸਬਾ ਚਮਿਆਰੀ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਅੰਮਿ੍ਤਸਰ ਦੇ ਕਨਵੀਨਰ ਗੁਰਦੀਪ ਸਿੰਘ ਬਾਜਵਾ, ਦਿਲਬਰਜੀਤ ਸਿੰਘ ਵਛੋਆ, ਸਤਨਾਮ ਸਿੰਘ ਜੱਸੜ, ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮੇਜਰ ਅਜਨਾਲਾ ਨਮਿਤ ਅੰਤਿਮ ਅਰਦਾਸ 25 ਨੂੰ

ਅਜਨਾਲਾ, 17 ਮਈ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੁੱਕੇ ਤੇ ਪੰਜਾਬ ਸਹਿਕਾਰੀ ਬੈਂਕ ਚੰਡੀਗੜ ਤੇ ਪਸ਼ੂ ਪਾਲਣ ਵਿਭਾਗ ਬੋਰਡ ਦੇ ਚੇਅਰਮੈਨ ਰਹਿ ਚੁੱਕੇ ਮੇਜਰ ਰਾਜਬੀਰ ਸਿੰਘ ਅਜਨਾਲਾ (ਜੋ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮੇਜਰ ਅਜਨਾਲਾ ਨਮਿਤ ਅੰਤਿਮ ਅਰਦਾਸ 25 ਨੂੰ

ਅਜਨਾਲਾ, 17 ਮਈ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੁੱਕੇ ਤੇ ਪੰਜਾਬ ਸਹਿਕਾਰੀ ਬੈਂਕ ਚੰਡੀਗੜ ਤੇ ਪਸ਼ੂ ਪਾਲਣ ਵਿਭਾਗ ਬੋਰਡ ਦੇ ਚੇਅਰਮੈਨ ਰਹਿ ਚੁੱਕੇ ਮੇਜਰ ਰਾਜਬੀਰ ਸਿੰਘ ਅਜਨਾਲਾ (ਜੋ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ 'ਚ ਨਵ ਗਠਿਤ ਸਰਕਲ ਗੁਰੂ ਕਾ ਬਾਗ ਦੇ ਵੱਖ-ਵੱਖ ਵਿੰਗਾਂ ਦੀ ਚੋਣ

ਅਜਨਾਲਾ, 17 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਹਲਕਾ ਪੱਧਰ ਦੇ ਮੁੱਖ ਦਫ਼ਤਰ ਵਿਖੇ ਨਵ ਗਠਿਤ ਸਰਕਲ ਗੁਰੂ ਕਾ ਬਾਗ ਦੇ ਪ੍ਰਧਾਨ ਸਮੇਤ ਪਾਰਟੀ ਦੇ ਹੋਰ ਵਿੰਗਾਂ ਦੇ ਸਰਕਲ ਪੱਧਰ ਦੇ ਜਥੇਬੰਦਕ ਢਾਂਚੇ ਦੀ ਚੋਣ ਤੇ ਨਵ ਨਿਯੁਕਤ ਅਹੁਦੇਦਾਰਾਂ ਦੇ ਸਨਮਾਨ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX