ਤਾਜਾ ਖ਼ਬਰਾਂ


ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਦਿਹਾਂਤ
. . .  1 day ago
ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)-ਪ੍ਰਸਿੱਧ ਦੌੜਾਕ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਵਿਡ ਦੇ ਚਲਦਿਆਂ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਉਹ ਚੰਡੀਗੜ੍ਹ ਵਿਖੇ ਫਾਰਮਰ ...
ਕਾਨਪੁਰ ਦੇ ਹੈਲੇਟ ਹਸਪਤਾਲ ਵਿਚ ਵੱਡੀ ਧੋਖਾਧੜੀ, ਮ੍ਰਿਤਕਾਂ ਦੇ ਨਾਮ ’ਤੇ ਜਾਰੀ ਕੀਤੇ ਗਏ ਰੈਮਡੇਸਿਵਿਰ ਟੀਕੇ
. . .  1 day ago
ਨਵੀਂ ਦਿੱਲੀ, 13 ਜੂਨ -ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਹੈਲਟ ਹਸਪਤਾਲ ਵਿਚ ਇਕ ਵੱਡੀ ਧੋਖਾਧੜੀ ਸਾਹਮਣੇ ਆਈ ਹੈ। ਇਸ ਹਸਪਤਾਲ ਵਿਚ ਮ੍ਰਿਤਕਾਂ ਦੇ ਨਾਮ ‘ਤੇ ਰੈਮਡੇਸਿਵਿਰ ਟੀਕੇ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਯੋਗੀ ਨੇ ...
ਸੜਕ ਹਾਦਸੇ ਵਿਚ ਪਿਤਾ ਪੁੱਤਰ ਦੀ ਮੌਤ, ਲੜਕੇ ਦੀ ਮਾਤਾ ਗੰਭੀਰ ਜ਼ਖ਼ਮੀ
. . .  1 day ago
ਅਜਨਾਲਾ ,13 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਭਿੰਡੀ ਸ਼ੈਦਾਂ ਮੁੱਖ ਮਾਰਗ ’ਤੇ ਪਿੰਡ ਕੋਟਲਾ ਨਜ਼ਦੀਕ ਅੱਜ ਇਕ ਗੱਡੀ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਦੌਰਾਨ ਪਿਤਾ ਪੁੱਤ ਦੀ ਮੌਤ ਹੋ ਗਈ ਜਦ...
ਜ਼ਿਲ੍ਹੇ ’ਚ 82 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ
. . .  1 day ago
ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 82 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 27942 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 946 ਹੋ ...
ਜ਼ਿਲ੍ਹੇ ਵਿਚ ਕੋਰੋਨਾ ਨਾਲ ਗਈ 3 ਹੋਰ ਜਾਨਾਂ ,ਆਏ 18 ਨਵੇਂ ਮਾਮਲੇ
. . .  1 day ago
ਮੋਗਾ ,13 ਮਈ (ਗੁਰਤੇਜ ਸਿੰਘ ਬੱਬੀ) -ਅੱਜ ਮੋਗਾ ਵਿਚ ਕੋਰੋਨਾ ਨਾਲ 3 ਹੋਰ ਜਾਨਾਂ ਚਲੀਆਂ ਗਈਆਂ ਅਤੇ 18 ਨਵੇਂ ਮਾਮਲੇ ਹੋਰ ਸਾਹਮਣੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 8409 ’ਚੋਂ ਸਰਗਰਮ ਮਾਮਲੇ...
ਮੋਦੀ ਸਰਕਾਰ ਡਰੋਨ ਰਾਹੀਂ ਦੂਰ ਦੁਰਾਡੇ ਦੇ ਇਲਾਕਿਆਂ ਵਿਚ ਪਹੁੰਚਾਏਗੀ ਵੈਕਸੀਨ
. . .  1 day ago
ਨਵੀਂ ਦਿੱਲੀ, 13 ਜੂਨ -ਦੇਸ਼ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਰਹਿੰਦੇ ਲੋਕਾਂ ਨੂੰ ਜਲਦੀ ਹੀ ਡਰੋਨ ਦੇ ਜ਼ਰੀਏ ਟੀਕੇ ਪ੍ਰਦਾਨ ਕੀਤੇ ਜਾਣਗੇ। ਇਸ ਦੇ ਲਈ, ਇੰਡੀਆ ਕੌਂਸਲ ਆਫ ਮੈਡੀਕਲ ਰਿਸਰਚ ਦੀ ਤਰਫੋਂ ਐਚ.ਐਲ.ਐਲ...
ਦਿੱਲੀ 'ਚ ਕਾਬੂ 'ਚ ਆਇਆ ਕੋਰੋਨਾ
. . .  1 day ago
ਨਵੀਂ ਦਿੱਲੀ, 13 ਜੂਨ - ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 255 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 23 ਮਰੀਜ਼ਾਂ ਦੀ ਮੌਤ ਹੋਈ...
ਅਗਲੇ 48 ਘੰਟਿਆਂ ਦੌਰਾਨ ਦਿੱਲੀ-ਪੰਜਾਬ-ਹਰਿਆਣਾ 'ਚ ਮਾਨਸੂਨ ਦੇ ਪੁੱਜਣ ਦੀ ਸੰਭਾਵਨਾ
. . .  1 day ago
ਨਵੀਂ ਦਿੱਲੀ, 13 ਜੂਨ - ਦੱਖਣੀ ਪੱਛਮੀ ਮਾਨਸੂਨ ਚੰਗੀ ਗਤੀ ਨਾਲ ਅੱਗੇ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਬਿਹਾਰ ਤੇ ਪੂਰਬੀ ਉਤਰ ਪ੍ਰਦੇਸ਼ ਤੋਂ ਬਾਅਦ ਹੁਣ ਮਾਨਸੂਨ ਦੇ ਅਗਲੇ 48...
ਚੀਨ ਵਿਚ ਵੱਡਾ ਹਾਦਸਾ, ਗੈਸ ਪਾਈਪ ਧਮਾਕੇ 'ਚ 11 ਲੋਕਾਂ ਦੀ ਮੌਤ, 37 ਜ਼ਖਮੀ
. . .  1 day ago
ਬੀਜਿੰਗ, 13 ਜੂਨ - ਮੱਧ ਚੀਨ ਦੇ ਹੁਬੇਈ ਪ੍ਰਾਂਤ ਵਿਚ ਅੱਜ ਐਤਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਭਿਆਨਕ ਗੈਸ ਪਾਈਪ ਧਮਾਕੇ ਵਿਚ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜਦਕਿ 37 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ...
ਸਰੀਰ 'ਤੇ ਗੁੱਝੇ ਜ਼ਖ਼ਮਾਂ ਦੇ ਨਿਸ਼ਾਨ ਸਾਹਮਣੇ ਆਉਣ 'ਤੇ ਪਰਿਵਾਰ ਵਲੋਂ ਜੈਪਾਲ ਭੁੱਲਰ ਦਾ ਸਸਕਾਰ ਰੋਕਿਆ
. . .  1 day ago
ਫ਼ਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਸਰੀਰ 'ਤੇ ਗੁੱਝੇ ਜ਼ਖ਼ਮਾਂ ਦੇ ਨਿਸ਼ਾਨ ਸਾਹਮਣੇ ਆਉਣ 'ਤੇ ਪਰਿਵਾਰ ਵਲੋਂ ਬੀਤੇ ਦਿਨੀਂ ਹੋਏ ਪੁਲਿਸ ਮੁਕਾਬਲੇ 'ਤੇ ਸਵਾਲ ਖੜੇ ਕਰਦਿਆਂ ਜੈਪਾਲ ਭੁੱਲਰ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜੈਪਾਲ ਭੁੱਲਰ ਦੇ ਪਿਤਾ ਵਲੋਂ ਜੈਪਾਲ...
ਕਾਂਗਰਸ ਦੀ ਸੀਨੀਅਰ ਆਗੂ ਡਾ. ਇੰਦਰਾ ਹਿਰਦੇਸ਼ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 13 ਜੂਨ - ਉਤਰਾਖੰਡ ਕਾਂਗਰਸ ਦੀ ਸੀਨੀਅਰ ਨੇਤਾ ਡਾ. ਇੰਦਰਾ ਹਿਰਦੇਸ਼ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ ਉਤਰਾਖੰਡ ਸਦਨ ਵਿਚ ਆਖ਼ਰੀ ਸਾਹ ਲਿਆ। ਉਨ੍ਹਾਂ ਦਾ ਦਿਹਾਂਤ ਦਿਲ...
ਨਾਲੀਆਂ ਵਿਚ ਪਾਣੀ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਸ਼ਿਵ ਸੈਨਾ ਦੇ ਵਿਧਾਇਕ ਨੇ ਠੇਕੇਦਾਰ ਨੂੰ ਜਬਰੀ ਗੰਦੇ ਪਾਣੀ 'ਚ ਬਿਠਾਇਆ
. . .  1 day ago
ਮੁੰਬਈ, 13 ਜੂਨ - ਮੁੰਬਈ ਵਿਚ ਭਾਰੀ ਮਾਨਸੂਨ ਦੇ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਕੁਰਲਾ ਇਲਾਕੇ ਦਾ ਵੀ ਇਹੀ ਹਾਲ ਹੈ। ਜਿੱਥੇ ਨਾਲੀਆਂ ਜਾਮ ਹਨ ਤੇ ਸੜਕਾਂ 'ਤੇ ਪਾਣੀ ਵਹਿ ਰਿਹਾ ਹੈ। ਇਸ ਨੂੰ ਦੇਖ ਕੇ ਸ਼ਿਵ ਸੈਨਾ ਵਿਧਾਇਕ ਦਲੀਪ ਲਾਂਡੇ ਨੇ ਗੁੱਸੇ ਵਿਚ ਆਉਂਦੇ ਹੋਏ ਠੇਕੇਦਾਰ ਨੂੰ...
ਦਿੱਲੀ 'ਚ ਲੱਗੀਆਂ ਪਾਬੰਦੀਆਂ ਵਿਚ ਢਿੱਲ, 50 ਫ਼ੀਸਦੀ ਸਮਰਥਾ ਨਾਲ ਖੁੱਲ੍ਹ ਸਕਣਗੇ ਰੈਸਟੋਰੈਂਟ ਅਤੇ ਦੁਕਾਨਾਂ
. . .  1 day ago
ਨਵੀਂ ਦਿੱਲੀ, 13 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਕਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਪ੍ਰੈਸ ਕਾਨਫ਼ਰੰਸ ਕੀਤੀ ਗਈ। ਜਿਸ ਵਿਚ ਐਲਾਨ ਕੀਤਾ ਗਿਆ ਕਿ ਸੋਮਵਾਰ ਤੋਂ ਰੈਸਟੋਰੈਂਟ 50 ਫ਼ੀਸਦੀ 'ਤੇ ਕੰਮ ਕਰਨਗੇ। ਨਿੱਜੀ ਦਫ਼ਤਰ 50 ਫ਼ੀਸਦੀ ਦੇ ਸਮਰਥਾ ਦੇ ਨਾਲ ਸਵੇਰੇ...
ਘਰ ਬੁਲਾ ਕੇ ਨੌਜਵਾਨ ਨੂੰ ਬੰਨ੍ਹ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮੁਕਾਇਆ
. . .  1 day ago
ਡੱਬਵਾਲੀ (ਹਰਿਆਣਾ) , 13 ਜੂਨ (ਇਕਬਾਲ ਸਿੰਘ ਸ਼ਾਂਤ) - ਚੌਟਾਲਾ ਵਿਖੇ ਵਿਆਹੁਤਾ ਔਰਤ ਨਾਲ ਕਥਿਤ ਨਾਜਾਇਜ਼ ਸੰਬੰਧਾਂ ਤਹਿਤ ਇਕ ਨੌਜਵਾਨ ਨੂੰ ਘਰ ਬੁਲਾ ਕੇ ਬੰਧਕ ਬਣਾ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰਨ ਦੀ ਘਟਨਾ ਵਾਪਰੀ ਹੈ। ਪੁਲਿਸ ਨੇ ਹੱਤਿਆ ਦੇ ਦੋਸ਼ਾਂ ਤਹਿਤ ਔਰਤ, ਉਸ ਦੇ ਪਤੀ ਸਮੇਤ...
ਦਿੱਲੀ 'ਚ ਰੋਹਿੰਗੀਆਂ ਸ਼ਰਨਾਰਥੀ ਕੈਂਪ 'ਚ ਭਿਆਨਕ ਅੱਗ, 50 ਤੋਂ ਉੱਪਰ ਝੌਂਪੜੀਆਂ ਸੜ ਕੇ ਸੁਆਹ
. . .  1 day ago
ਨਵੀਂ ਦਿੱਲੀ, 13 ਜੂਨ - ਦੱਖਣੀ ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ਮੈਟਰੋ ਸਟੇਸ਼ਨ ਦੇ ਕੋਲ ਲੱਗੀ ਅੱਗ ਵਿਚ 53 ਝੌਂਪੜੀਆਂ ਸੜ ਕੇ ਰਾਖ ਹੋ ਗਈਆਂ ਹਨ। ਇਹ ਅੱਗ ਰਾਤ ਕਰੀਬ 11 ਵੱਜ ਕੇ 55 ਮਿੰਟ 'ਤੇ ਲੱਗੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਤੜਕੇ ਕਰੀਬ 3 ਵਜੇ ਅੱਗ 'ਤੇ ਕਾਬੂ ਪਾਇਆ ਗਿਆ। ਜਿੱਥੇ ਅੱਗ...
ਮੈਕਸੀਕੋ 'ਚ ਇਕ ਬਜ਼ੁਰਗ ਦੇ ਘਰ ਵਿਚੋਂ ਮਿਲੀਆਂ ਹਜ਼ਾਰਾਂ ਹੱਡੀਆਂ, 17 ਲੋਕਾਂ ਦੀਆਂ ਹੱਤਿਆਵਾਂ ਹੋਣ ਦਾ ਖ਼ਦਸ਼ਾ
. . .  1 day ago
ਮੈਕਸੀਕੋ ਸਿਟੀ, 13 ਜੂਨ - ਮੈਕਸੀਕੋ ਸਿਟੀ ਦੇ ਬਾਹਰੀ ਇਲਾਕੇ ਵਿਚ ਇਕ ਬਜ਼ੁਰਗ ਸ਼ੱਕੀ ਹਤਿਆਰੇ ਦੇ ਘਰ ਦੀ ਖੁਦਾਈ ਦੌਰਾਨ ਜਾਂਚਕਰਤਾਵਾਂ ਨੂੰ ਹੁਣ ਤੱਕ ਹੱਡੀਆਂ ਦੇ 3 ਹਜ਼ਾਰ 787 ਟੁਕੜੇ ਮਿਲੇ ਹਨ ਅਤੇ ਇਹ ਹੱਡੀਆਂ 17 ਵੱਖ ਵੱਖ ਲੋਕਾਂ ਦੀਆਂ ਪ੍ਰਤੀਤ ਹੋ ਰਹੀਆਂ ਹਨ। ਇਹ ਖੁਦਾਈ ਅਜੇ ਵੀ ਰੁਕੀ ਨਹੀਂ ਹੈ...
ਮੁੰਬਈ ਵਿਚ ਤੇਜ਼ ਮੀਂਹ ਦਾ ਅਲਰਟ
. . .  1 day ago
ਮੁੰਬਈ, 13 ਜੂਨ - ਮੌਸਮ ਵਿਭਾਗ ਵਲੋਂ ਮਾਨਸੂਨ ਦੇ ਚੱਲਦਿਆਂ ਮੁੰਬਈ ਵਿਚ ਤੇਜ਼ ਮੀਂਹ ਦਾ ਅਨੁਮਾਨ ਲਗਾਇਆ ਹੈ। ਉੱਥੇ ਹੀ, ਉਤਰ ਪ੍ਰਦੇਸ਼ ਤੇ ਦਿੱਲੀ ਵਿਚ ਜਲਦ ਮਾਨਸੂਨ ਦਸਤਕ...
ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਰਹੇ ਮਾਲਵੇ ਦੇ ਲੋਕ ਆਗੂ ਸੁਖਦੇਵ ਸਿੰਘ ਬੜੀ ਨਮਿਤ ਸ਼ਰਧਾਂਜਲੀ ਸਮਾਗਮ ਅੱਜ
. . .  1 day ago
ਸੰਗਰੂਰ, 13 ਜੂਨ (ਧੀਰਜ ਪਸ਼ੋਰੀਆ) - ਜੀਵਨ ਭਰ ਅਧਿਆਪਕਾਂ, ਮੁਲਾਜ਼ਮਾਂ ਅਤੇ ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਰਹੇ ਮਾਲਵੇ ਦੇ ਲੋਕ ਆਗੂ ਸੁਖਦੇਵ ਸਿੰਘ ਬੜੀ ਨਮਿਤ ਸ਼ਰਧਾਂਜਲੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 80 ਹਜ਼ਾਰ ਤੋਂ ਉੱਤੇ ਆਏ ਕੋਰੋਨਾ ਕੇਸ, 3303 ਹੋਈਆਂ ਮੌਤਾਂ
. . .  1 day ago
ਨਵੀਂ ਦਿੱਲੀ, 13 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 80 ਹਜ਼ਾਰ 834 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਹਜ਼ਾਰ 303 ਮਰੀਜ਼ਾਂ ਦੀ...
ਹੁਣ ਦੇਸ਼ ਦੇ ਦੂਰ ਦਰਾਜ਼ ਇਲਾਕਿਆਂ 'ਚ ਡਰੋਨ ਨਾਲ ਕੋਰੋਨਾ ਵੈਕਸੀਨ ਪਹੁੰਚਾਏਗੀ ਸਰਕਾਰ
. . .  1 day ago
ਨਵੀਂ ਦਿੱਲੀ, 13 ਜੂਨ - ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲੇ ਹੁਣ ਲਗਾਤਾਰ ਘੱਟ ਹੋ ਰਹੇ ਹਨ। ਇਸ ਵਿਚਕਾਰ ਦੇਸ਼ ਵਿਚ ਵੱਡੇ ਪੱਧਰ 'ਤੇ ਵੈਕਸੀਨੇਸ਼ਨ ਦਾ ਅਭਿਆਨ ਵੀ ਚੱਲ ਰਿਹਾ...
ਪੰਜਾਬ ਵਿਚ ਪੈ ਰਹੀ ਗਰਮੀ ਤੋਂ ਮੀਂਹ ਨੇ ਦਿਵਾਈ ਰਾਹਤ, ਝੋਨੇ ਦੀ ਬਿਜਾਈ ਲਈ ਮਦਦਗਾਰ
. . .  1 day ago
ਫ਼ਿਰੋਜ਼ਪੁਰ/ਸ੍ਰੀ ਮੁਕਤਸਰ ਸਾਹਿਬ/ਸੁਲਤਾਨਪੁਰ ਲੋਧੀ, 13 ਜੂਨ ( ਜਸਵਿੰਦਰ ਸਿੰਘ ਸੰਧੂ/ਰਣਜੀਤ ਸਿੰਘ ਢਿੱਲੋਂ/ਥਿੰਦ, ਲਾਡੀ) - ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਮੀਂਹ ਪੈਣ ਨਾਲ ਲੋਕਾਂ ਨੇ ਭਾਰੀ ਰਾਹਤ ਮਹਿਸੂਸ ਕੀਤੀ...
ਅੱਜ ਦਾ ਵਿਚਾਰ
. . .  1 day ago
ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  2 days ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  2 days ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  2 days ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਅੰਮ੍ਰਿਤਸਰ / ਦਿਹਾਤੀ

ਨੈਸ਼ਨਲ ਹਾਈਵੇ ਜਾਮ ਕਰਕੇ ਕੀਤਾ ਪ੍ਰਦਰਸ਼ਨ

ਜੈਂਤੀਪੁਰ, 17 ਮਈ (ਭੁਪਿੰਦਰ ਸਿੰਘ ਗਿੱਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਾਰੇ ਭਾਰਤ ਵਿਚ ਨਿੰਦਾ ਕੀਤੀ ਜਾ ਰਹੀ ਹੈ ਤੇ ਭਾਜਪਾ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਸਹਿਣੇਵਾਲੀ ਵਿਖੇ ਭਾਰਤੀ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਤੇ ਹਰਿਆਣਾ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਆਗੂ ਟੇਕ ਸਿੰਘ ਝੰਡੇ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਹਰਿਆਣਾ ਦੇ ਕਿਸਾਨਾਂ 'ਤੇ ਲਾਠੀਚਾਰਜ ਕਰਕੇ ਬਜ਼ੁਰਗ ਔਰਤਾਂ ਤੇ ਮਰਦਾਂ ਨੂੰ ਜ਼ਖ਼ਮੀ ਕੀਤਾ ਗਿਆ ਹੈ ਜੋ ਕਿ ਲੋਕਤੰਤਰ ਦੀ ਘਾਣ ਦੀ ਜਿਉਂਦੀ ਜਾਗਦੀ ਮਿਸਾਲ ਹੈ | ਉਨ੍ਹਾਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨ ਮਰ ਸਕਦੇ ਹਨ ਪਰ ਆਪਣੀਆਂ ਜ਼ਮੀਨਾਂ ਨਹੀਂ ਛੱਡਣਗੇ ਤੇ ਇਹ ਲੜਾਈ ਹੁਣ ਆਖਰੀ ਸਾਹਾਂ ਤੱਕ ਲੜੀ ਜਾਵੇਗੀ | ਇਸ ਮੌਕੇ ਬਾਬਾ ਜਗਜੀਵਨ ਸਿੰਘ ਤਲਵੰਡੀ ਖੁੰਮਣ ਨੇ ਇਕੱਤਰ ਹੋਏ ਕਿਸਾਨ ਅਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਪਿੰਡ-ਪਿੰਡ ਵਿਚੋਂ ਦਿੱਲੀ ਸੰਘਰਸ਼ ਵਿਚ ਜਥੇ ਰਵਾਨਾ ਕਰਨੇ ਪੈਣਗੇ ਤਾਂ ਹੀ ਮੋਦੀ ਸਰਕਾਰ ਨੂੰ ਝੁਕਾ ਸਕਾਂਗੇ | ਇਸ ਮੌਕੇ ਗੁਰਜੀਤ ਸਿੰਘ ਭੋਆ, ਕਾਬਲ ਸਿੰਘ ਵਰਿਆਮ ਨੰਗਲ, ਸਰਪੰਚ ਰਾਮ ਸਿੰਘ ਅਬਦਾਲ, ਸ਼ਮਸੇਰ ਸਿੰਘ, ਸਰਪੰਚ ਜਗਦੀਸ਼ ਸਿੰਘ ਝੰਡੇ, ਪ੍ਰਭਪਾਲ ਸਿੰਘ ਝੰਡੇ, ਗੁਰਪ੍ਰੀਤ ਸਿੰਘ ਲਾਡੀ, ਗੁਰਬਾਜ ਸਿੰਘ ਭੋਆ, ਸ਼ਮਸੇਰ ਸਿੰਘ, ਲਾਡੀ ਮਾਨ, ਗੁਰਬਾਜ਼ ਸਿੰਘ ਮਾਨ ਆਦਿ ਹਾਜ਼ਰ ਸਨ |

ਭਾਰਤੀ ਕਿਸਾਨ ਯੂਨੀਅਨ ਏਕਤਾ ਦਾ ਵਫ਼ਦ ਜ਼ਮੀਨੀ ਮਸਲੇ ਸਬੰਧੀ ਐਸ. ਐਸ. ਪੀ. ਨੂੰ ਮਿਲਿਆ

ਮਜੀਠਾ, 17 ਮਈ (ਜਗਤਾਰ ਸਿੰਘ ਸਹਿਮੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਫ਼ਦ ਵਲੋਂ ਪਿੰਡ ਜਲਾਲਪੁਰਾ ਵਿਖੇ ਚੱਲ ਰਹੇ ਜ਼ਮੀਨੀ ਮਸਲੇ, ਜਿਸ ਵਿਚ ਪਿੰਡ ਦੇ ਵਸਨੀਕ ਨਾਬਾਲਗ ਯਤੀਮ ਚੰਨਣ ਸਿੰਘ ਵਲੋਂ ਆਪਣੀ ਜ਼ਮੀਨ 'ਚ ਬੀਜੀ ਗਈ ਕਣਕ ਦੀ ਪੱਕੀ ਫਸਲ ਉਸ ਦੇ ਪਿਤਾ ...

ਪੂਰੀ ਖ਼ਬਰ »

ਲਾਕਡਾਊਨ ਦੇ ਮੱਦੇਨਜ਼ਰ ਦਿਹਾਤੀ ਪੁਲਿਸ ਵਲੋਂ ਫਲੈਗ ਮਾਰਚ

ਚਵਿੰਡਾ ਦੇਵੀ, 17 ਮਈ (ਸਤਪਾਲ ਸਿੰਘ ਢੱਡੇ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਖਤਰੇ ਨੂੰ ਦੇਖਦੇ ਹੋਏ ਸੂਬੇ 'ਚ ਲਾਕਡਾਊਨ ਲਗਾਇਆ ਹੋਇਆ ਹੈ ਜਿਸਦੀ ਮਿਆਦ 31 ਮਈ ਤੱਕ ਵਧਾ ਦਿੱਤੀ ਗਈ ਹੈ | ਇਸ ਮੌਕੇ ਸੁਰੱਖਿਆ ਤੇ ਲਾਕਡਾਊਨ ਦੇ ਨਿਯਮਾ ਦੀ ਪਾਲਣਾ ਨੂੰ ...

ਪੂਰੀ ਖ਼ਬਰ »

ਮਾਤਾ ਨੰਦਾ ਤੇ ਗੁੰਗਾ ਪੀਰ ਦੀ ਦਰਗਾਹ 'ਤੇ ਨਵੇਂ ਦਰਬਾਰ ਦਾ ਉਦਘਾਟਨ 20 ਨੂੰ

ਓਠੀਆਂ, 17 ਮਈ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਜੋਸ਼ ਵਿਖੇ ਮਾਤਾ ਨੰਦਾ ਅਤੇ ਗੁੰਗਾ ਪੀਰ ਦੀ ਦਰਗਾਹ 'ਤੇ ਨਵੇਂ ਬਣਾਏ ਗਏ ਦਰਬਾਰ ਦਾ ਉਦਘਾਟਨ 20 ਮਈ ਨੂੰ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਦਰਗਾਹ ਦੇ ਸੇਵਾਦਾਰ ਬਾਬਾ ਮੋਹਣ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਰਕਲ ਪ੍ਰਧਾਨ ਸੋਹੀ ਨੂੰ ਸਦਮਾ-ਮਾਤਾ ਦਾ ਦਿਹਾਂਤ

ਜੇਠੂਵਾਲ, 17 ਮਈ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਕਲ ਪੰਡੋਰੀ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਧਰਮਬੀਰ ਸਿੰਘ ਸੋਹੀ ਤੇ ਸ਼ਰਨਬੀਰ ਸਿੰਘ ਸੋਹੀ ਦੀ ਮਾਤਾ ਸੁਖਰਾਜ ਕੌਰ ਸੋਹੀ ਜੋ ਬੀਤੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਨੂੰ ਥਾਣੇ 'ਚ ਇਨਸਾਫ਼ ਨਾ ਮਿਲਣ 'ਤੇ ਵਾਲਮੀਕਿ ਭਾਈਚਾਰੇ ਦੀ ਇਕੱਤਰਤਾ

ਲੋਪੋਕੇ, 17 ਮਈ (ਗੁਰਵਿੰਦਰ ਸਿੰਘ ਕਲਸੀ)-ਦਲਿਤ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਪੁਲਿਸ ਥਾਣੇ 'ਚ ਇਨਸਾਫ ਨਾ ਮਿਲਣ 'ਤੇ ਵਾਲਮੀਕਿ ਭਾਈਚਾਰੇ ਦੀ ਅਹਿਮ ਇਕੱਤਰਤਾ ਕਸਬਾ ਲੋਪੋਕੇ ਵਿਖੇ ਹੋਈ | ਜਿਸ ਵਿਚ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਭਾਰਤ ਸੋਸ਼ਲ ...

ਪੂਰੀ ਖ਼ਬਰ »

ਪੇਂਡੂ ਤੇ ਕਸਬਿਆਂ ਦੇ ਲੋਕਾਂ ਦਾ ਕੋਰੋਨਾ ਤੇ ਮਹਿੰਗਾਈ ਦੀ ਦੋਹਰੀ ਮਾਰ ਨੇ ਤੋੜਿਆ ਲੱਕ

ਅਜਨਾਲਾ, 17 ਮਈ (ਐਸ. ਪ੍ਰਸ਼ੋਤਮ)-ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੀ ਕਰੋਪੀ ਦਾ ਸ਼ਿਕਾਰ ਹੁਣ ਪੇਂਡੂ ਤੇ ਨੀਮ ਸ਼ਹਿਰੀ (ਕਸਬਿਆਂ) ਖੇਤਰਾਂ 'ਚ ਰਾਤਰੀ ਕਰਫਿਊ/ਮਿੰਨੀ ਲਾਕਡਾਊਨ ਕਾਰਨ ਰੁਜ਼ਗਾਰ ਦੇ ਮੌਕੇ ਘੱਟਣ ਕਾਰਨ ਸਰਹੱਦੀ, ਪੇਂਡੂ ਤੇ ਪਿਛੜੇ ਖੇਤਰ ਦੇ ਲੋਕ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ 28 ਨੂੰ

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇੇਠ ਹੋਈ, ਜਿਸ ਵਿਚ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾਂ ਨੇ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਬੀ. ਈ. ਈ. ਓ. ਅਰਜਣ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ ਮਜੀਠਾ-2 ਦਾ ਅਹੁਦਾ ਸੰਭਾਲਿਆ

ਚਵਿੰਡਾ ਦੇਵੀ, 17 ਮਈ (ਸਤਪਾਲ ਸਿੰਘ ਢੱਡੇ)-ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸੂਬੇ 'ਚ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਵਾਸਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਅੱਜ ਸਰਕਾਰੀ ਸਕੂਲਾਂ ਦੇ ਇਨਫਰਾਸਟਕਚਰ ਦੇ ਨਾਲ-ਨਾਲ ਸਰਕਾਰੀ ...

ਪੂਰੀ ਖ਼ਬਰ »

ਤਹਿਸੀਲ ਅਜਨਾਲਾ ਦਾ ਅਹਿਮ ਪਿੰਡ 'ਖਤਰਾਏ ਕਲਾਂ'

ਸ਼ਰਨਜੀਤ ਸਿੰਘ ਗਿੱਲ 9915341303 ਜਗਦੇਵ ਕਲਾਂ¸ਪ੍ਰਸਿੱਧ ਆਜ਼ਾਦੀ ਘੁਲਾਟੀਏ ਤੇ ਦੇਸ਼ ਭਗਤ ਸਵ: ਕਾ: ਉਜਾਗਰ ਸਿੰਘ ਦੀ ਜਨਮ ਭੂਮੀ ਖਤਰਾਏ ਕਲਾਂ ਤਹਿਸੀਲ ਅਜਨਾਲਾ ਦਾ ਅਹਿਮ ਪਿੰਡ ਹੈ | ਕਾ: ਉਜਾਗਰ ਸਿੰਘ ਅੰਗਰੇਜ਼ਾਂ ਦੇ ਸਮੇਂ ਪੰਜਾਬ 'ਚ ਚੱਲੇ ਕਿਸਾਨ ਸੰਘਰਸ਼ਾਂ ਤੇ ਦੇਸ਼ ...

ਪੂਰੀ ਖ਼ਬਰ »

ਅਜਨਾਲਾ ਪੁਲਿਸ ਵਲੋਂ ਗਰੀਬ ਪਰਿਵਾਰਾਂ ਨੂੰ ਲੰਗਰ ਵੰਡਣ ਦੀ ਸ਼ੁਰੂਆਤ

ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਮੋਹਿਤ ਕੁਮਾਰ ਸਮੇਤ ਥਾਣੇ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਆਪਣੀ ਕਮਾਈ 'ਚੋਂ ਦਸਵੰਧ ਕੱਢ ਕੇ ਕੋਰੋਨਾ ਦੇ ਬਚਾਅ ਲਈ ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਡੇਂਗੂ ਜਾਗਰੂਕਤਾ ਕੈਂਪ

ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬਰਸਾਤੀ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਦੀ ਅਗਵਾਈ ਵਿਚ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਸਬ-ਡਵੀਜ਼ਨ ਲੋਪੋਕੇ 'ਚ ਲਖਵਿੰਦਰ ਸਿੰਘ ਨੇ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਲੋਪੋਕੇ, 17 ਮਈ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਸਬਾ ਲੋਪੋਕੇ ਦੀ ਸਬ ਤਹਿਸੀਲ ਦਾ ਦਰਜਾ ਵਧਾਕੇ ਸਬ-ਡਵੀਜ਼ਨ ਲੋਪੋਕੇ ਕਰ ਦਿੱਤਾ ਗਿਆ ਹੈ | ਅੱਜ ਸਬ-ਡਵੀਜ਼ਨ ਲੋਪੋਕੇ ਦੇ ਪਹਿਲੇ ...

ਪੂਰੀ ਖ਼ਬਰ »

2 ਘਰਾਂ 'ਚ ਚੋਰੀ

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਬਾਬਾ ਬਕਾਲਾ ਸਾਹਿਬ ਸ਼ਿਵ ਮੰਦਰ ਦੇ ਨਜ਼ਦੀਕ ਚੋਰਾਂ ਨੇ ਦੋ ਵੱਖ-ਵੱਖ ਘਰਾਂ 'ਚੋਂ ਚੋਰੀ ਕਰਨ ਦਾ ਸਮਾਚਾਰ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੁਖਜੀਤ ਸਿੰਘ ਪੁੱਤਰ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਬੀਬੀ ਨਰਿੰਦਰ ਕੌਰ ਇਸਤਰੀ ਅਕਾਲੀ ਦਲ ਦੇ ਸਰਕਲ ਗੁਰੂ ਕਾ ਬਾਗ ਦੇ ਪ੍ਰਧਾਨ ਬਣੇ

ਜਗਦੇਵ ਕਲਾਂ, 17 ਮਈ (ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਦੇ ਮਾਤਾ ਸ੍ਰੀਮਤੀ ਨਰਿੰਦਰ ਕੌਰ ਲਸ਼ਕਰੀ ਨੰਗਲ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਕਲ ਗੁਰੂ ਕਾ ਬਾਗ ਦਾ ਇਸਤਰੀ ...

ਪੂਰੀ ਖ਼ਬਰ »

ਪਿੰਡ ਨਵੀਂ ਨੰਗਲੀ ਵਿਖੇ ਪੰਚਾਇਤ ਘਰ ਦਾ ਲੈਂਟਰ ਪਾਇਆ

ਚੌਕ ਮਹਿਤਾ, 17 ਮਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਨੰਗਲੀ ਕਲਾਂ ਤੋਂ ਵੱਖ ਹੋ ਕੇ ਨਵੀਂ ਬਣੀ 'ਨਵੀਂ ਨੰਗਲੀ' ਪਿੰਡ ਦੀ ਪੰਚਾਇਤ ਨੇ ਵਿਕਾਸ ਕਾਰਜਾਂ ਦੀਆਂ ਮੰਜ਼ਿਲਾਂ ਸਰ ਕਰਦਿਆਂ ਵੱਡ-ਆਕਾਰੀ ਪੰਚਾਇਤ ਘਰ ਦੀ ਇਮਾਰਤ ਉਸਾਰ ਕੇ ਅੱਜ ਉਸਦਾ ਲੈਂਟਰ ਪਾ ਦਿੱਤਾ | ਪਿੰਡ ਦੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾਉਣ ਦੇ ਦੋਸ਼ਾਂ ਤਹਿਤ 2 ਦੋਸ਼ੀ ਕਾਬੂ

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾਕੇ ਲਿਜਾਣ ਦੇ ਦੋਸ਼ਾਂ ਤਹਿਤ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਵਲੋਂ ਖੱਟਰ ਦਾ ਪੁਤਲਾ ਸਾੜ ਕੇ ਰੋਸ ਮੁਜ਼ਾਹਰਾ

ਟਾਂਗਰਾ, 17 ਮਈ (ਹਰਜਿੰਦਰ ਸਿੰਘ ਕਲੇਰ)-ਭਾਜਪਾ ਦੀ ਕੇਂਦਰ 'ਚ ਮੋਦੀ ਸਰਕਾਰ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲਾ ਖੱਟੜ ਵਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰ ਰਹੇ ਕਿਸਾਨ ਬੀਬੀਆਂ ਤੇ ਕਿਸਾਨਾਂ ਉੱਪਰ ਪੁਲਿਸ ਨੂੰ ਸ਼ਹਿ ਦੇ ਕੇ ਕਰਵਾਏ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਮੋਦੀ ਤੇ ਖੱਟਰ ਦਾ ਪੁਤਲਾ ਫੂਕਿਆ

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕਿਸਾਨ ਸੰਘਰਸ਼ ਕਮੇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਅਜੀਤ ਸਿੰਘ ਠੱਠੀਆਂ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਹਿਸਾਰ ਵਿਚ ਕਿਸਾਨਾਂ ੳੱੁਪਰ ਕੀਤੇ ਗਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX