ਤਾਜਾ ਖ਼ਬਰਾਂ


ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 1 hour ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  1 day ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਕਪੂਰਥਲਾ / ਫਗਵਾੜਾ

ਸਾਂਝਾ ਅਧਿਆਪਕ ਮੋਰਚੇ ਦੇ ਸੱਦੇ 'ਤੇ ਡੈਮੋਕਰੈਟਿਕ ਟੀਚਰ ਫ਼ਰੰਟ ਵਲੋਂ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਵਿਖਾਵਾ ਸਰਕਾਰ ਪ੍ਰਾਇਮਰੀ ਤੇ ਮਿਡਲ ਸਕੂਲਾਂ ਨੂੰ ਉਜਾੜਨ 'ਤੇ ਤੁਲੀ-ਅਧਿਆਪਕ ਆਗੂ

ਕਪੂਰਥਲਾ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਡੈਮੋਕਰੈਟਿਕ ਟੀਚਰ ਫ਼ਰੰਟ ਕਪੂਰਥਲਾ ਵਲੋਂ ਸਥਾਨਕ ਸ਼ਾਲੀਮਾਰ ਬਾਗ਼ ਵਿਚ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ 2020 ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਵਿਖਾਵਾ ਕੀਤਾ ਗਿਆ | ਰੋਹ ਵਿਚ ਆਏ ਅਧਿਆਪਕਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡੀ.ਟੀ.ਐਫ. ਦੇ ਜ਼ਿਲ੍ਹਾ ਆਗੂ ਜੈਮਲ ਸਿੰਘ, ਬਲਵਿੰਦਰ ਭੰਡਾਲ, ਪਵਨ ਕੁਮਾਰ, ਮਲਕੀਤ ਸਿੰਘ, ਨਰਿੰਦਰ ਔਜਲਾ ਤੇ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਨਿੱਜੀਕਰਨ ਪੱਕੀ, ਕੌਮੀ ਸਿੱਖਿਆ ਨੀਤੀ ਤੇਜੀ ਨਾਲ ਲਾਗੂ ਕਰਕੇ ਪ੍ਰਾਇਮਰੀ ਤੇ ਮਿਡਲ ਸਕੂਲਾਂ ਦਾ ਉਜਾੜਾ ਕਰਨ 'ਤੇ ਤੁਲੀ ਹੈ ਤੇ ਵੱਡੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਾਰਪੋਰੇਟ ਮਾਡਲ ਕਾਇਮ ਕੀਤਾ ਜਾ ਰਿਹਾ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਦੇ ਖ਼ਾਤਮੇ ਲਈ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਪ੍ਰੀ ਪ੍ਰਾਇਮਰੀ ਤੇ ਪ੍ਰਾਇਮਰੀ ਬੱਚਿਆਂ ਦੇ ਜਮਾਤਾਂ ਦਾ ਦਾਖਲਾ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਰਨ ਦੇ ਜ਼ੁਬਾਨੀ ਹੁਕਮ ਦਿੱਤੇ ਗਏ ਹਨ, ਜਿਸ ਨਾਲ ਪ੍ਰਾਇਮਰੀ ਡਾਇਰੈਕਟੋਰੇਟ ਦੀ ਵੱਖਰੀ ਹੋਂਦ ਖ਼ਤਮ ਹੋ ਜਾਵੇਗੀ ਤੇ ਪ੍ਰਾਇਮਰੀ ਵਿਭਾਗ ਵਿਚ ਕੰਮ ਕਰਦੇ ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਤੇ ਬੀ.ਪੀ.ਈ.ਓ. ਦੀਆਂ ਤਰੱਕੀਆਂ ਤੇ ਨਵੀਂ ਭਰਤੀ 'ਤੇ ਸਵਾਲੀਆਂ ਨਿਸ਼ਾਨ ਲੱਗ ਜਾਵੇਗਾ | ਅਧਿਆਪਕ ਆਗੂਆਂ ਨੇ ਕਿਹਾ ਕਿ ਮਿਡਲ ਸਕੂਲਾਂ ਵਿਚੋਂ ਪਹਿਲਾਂ ਸੀ.ਐਂਡ.ਵੀ. ਦੀਆਂ ਅਸਾਮੀਆਂ ਖ਼ਤਮ ਕੀਤੀਆਂ ਗਈਆਂ ਹਨ ਤੇ 228 ਪੀ.ਟੀ.ਆਈ. ਅਧਿਆਪਕਾਂ ਨੂੰ ਜਬਰੀ ਸਕੂਲਾਂ ਤੋਂ ਸ਼ਿਫ਼ਟ ਕਰਕੇ ਪ੍ਰਾਇਮਰੀ ਵਿਚ ਲਗਾਇਆ ਗਿਆ ਹੈ ਤੇ ਮਿਡਲ ਸਕੂਲਾਂ ਦੀਆਂ ਬਾਕੀ ਵਿਸ਼ਿਆਂ ਦੀਆਂ ਪੋਸਟਾਂ ਵੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਤਬਦੀਲ ਕੀਤੀਆਂ ਜਾ ਰਹੀਆਂ ਹਨ | ਅਧਿਆਪਕ ਆਗੂਆਂ ਨੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ 'ਤੇ ਕੋਰੋਨਾ ਮਹਾਂਮਾਰੀ ਦੌਰਾਨ ਸਕੂਲਾਂ ਵਿਚ ਵੱਧ ਤੋਂ ਵੱਧ ਦਾਖਲਾ ਕਰਨ ਲਈ ਉਨ੍ਹਾਂ 'ਤੇ ਦਬਾਅ ਬਣਾਇਆ ਗਿਆ, ਜਦਕਿ ਇਸ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਅਧਿਆਪਕ ਕੋਰੋਨਾ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ | ਇਸ ਮੌਕੇ ਬਲਵੀਰ ਸਿੰਘ, ਗੁਰਦੀਪ ਧੰਮ, ਰੋਹਿਤ ਸ਼ਰਮਾ, ਸੁਰਿੰਦਰਪਾਲ ਸਿੰਘ, ਸ਼ਿਵ ਕੁਮਾਰ, ਪਰਮਿੰਦਰਜੀਤ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ |

ਸਾਂਝੇ ਅਧਿਆਪਕ ਮੋਰਚੇ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਫਗਵਾੜਾ, 17 ਮਈ (ਤਰਨਜੀਤ ਸਿੰਘ ਕਿੰਨੜਾ)–ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਫਗਵਾੜਾ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦੀ ਅਰਥੀ ਫੂਕੀ ਗਈ | ਮੋਰਚੇ ਦੇ ਸੱਦੇ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਸੋਨੂੰ ਪੰਡਿਤ ਸ਼ਹਿਰੀ ਕਾਂਗਰਸ ਦੇ ਉੱਪ ਪ੍ਰਧਾਨ ਬਣੇ

ਕਪੂਰਥਲਾ, 17 ਮਈ (ਸਡਾਨਾ)-ਹਲਕਾ ਵਿਧਾਇਕਾ ਰਾਣਾ ਗੁਰਜੀਤ ਸਿੰਘ ਵਲੋਂ ਮਿਹਨਤੀ ਆਗੂ ਸੋਨੂੰ ਪੰਡਿਤ ਸ਼ੇਖੂਪੁਰ ਨੂੰ ਸ਼ਹਿਰੀ ਕਾਂਗਰਸ ਦਾ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅੱਜ ਏਕਤਾ ਭਵਨ ਵਿਖੇ ਨਿਯੁਕਤੀ ਪੱਤਰ ਦਿੱਤਾ ਗਿਆ | ਆਪਣੀ ਇਸ ਨਿਯੁਕਤੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਹਰਿਆਣਾ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ

ਸੁਲਤਾਨਪੁਰ ਲੋਧੀ, 17 ਮਈ (ਥਿੰਦ, ਹੈਪੀ)-ਬੀਤੇ ਦਿਨੀਂ ਹਰਿਆਣੇ ਦੇ ਹਾਂਸੀ ਵਿਖੇ ਮੁੱਖ ਮੰਤਰੀ ਖੱਟੜ ਦਾ ਵਿਰੋਧ ਕਰ ਰਹੇ ਕਿਸਾਨਾਂ ਮਜ਼ਦੂਰਾਂ ਉੱਪਰ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦਾ ਪੂਰੀ ਦੁਨੀਆ ਵਿਚ ਵਿਰੋਧ ਕੀਤਾ ਜਾ ਰਿਹਾ ਹੈ | ਅੰਨ੍ਹੇਵਾਹ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ੇਸ਼ ਬਿਮਾਰੀਆਂ ਨਾਲ ਪੀੜਤ 400 ਲੋਕਾਂ ਦੇ ਟੀਕੇ ਲਗਾਏ

ਫਗਵਾੜਾ, 17 ਮਈ (ਟੀ.ਡੀ. ਚਾਵਲਾ)-ਫਗਵਾੜਾ ਸਿਵਲ ਹਸਪਤਾਲ ਅਤੇ ਈ.ਐਸ.ਆਈ. ਹਸਪਤਾਲ ਵਿਚ 18 ਸਾਲ ਤੋਂ ਉੱਪਰ ਉਮਰ ਦੇ ਵਿਸ਼ੇਸ਼ ਬਿਮਾਰੀਆਂ ਨਾਲ ਪੀੜਤ ਲੋਕਾਂ ਦਾ ਕੋਵਿਡ-19 ਦੀ ਰੋਕਥਾਮ ਲਈ ਵੈਕਸੀਨੇਸ਼ਨ ਬਕਾਇਦਾ ਜਾਰੀ ਹੈ ਤੇ ਅੱਜ ਮਿਲੀ ਸੂਚਨਾ ਮੁਤਾਬਿਕ ਕੁੱਲ 400 ...

ਪੂਰੀ ਖ਼ਬਰ »

ਫਗਵਾੜਾ ਦੀ ਸਬਜ਼ੀ ਮੰਡੀ 12 ਵਜੇ ਤੇ ਬਾਕੀ ਜ਼ਿਲ੍ਹੇ ਦੀਆਂ ਸਬਜ਼ੀ ਮੰਡੀਆਂ 1 ਵਜੇ ਬੰਦ ਹੋਣਗੀਆਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਤੇ ਛੋਟਾਂ ਸਬੰਧੀ ਹੁਕਮ ਜਾਰੀ

ਕਪੂਰਥਲਾ, 17 ਮਈ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਲਗਾਈਆਂ ਗਈਆਂ ਪਾਬੰਦੀਆਂ ਨੂੰ ਜ਼ਿਲ੍ਹਾ ਕਪੂਰਥਲਾ 'ਚ ਲਾਗੂ ਕਰਨ ਲਈ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀਆਂ ਤੇ ਛੋਟਾਂ ਸਬੰਧੀ ...

ਪੂਰੀ ਖ਼ਬਰ »

ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਵਲੋਂ ਨਰਸਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ

ਫਗਵਾੜਾ, 17 ਮਈ (ਅਸ਼ੋਕ ਕੁਮਾਰ ਵਾਲੀਆ)-ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ (ਰਜਿ.) ਫਗਵਾੜਾ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨਹਿਰੂ ਯੁਵਾ ਕੇਂਦਰ ਸੰਗਠਨ ਕਪੂਰਥਲਾ ਦੀ ਪੇ੍ਰਰਨਾ ਨਾਲ ਸਿਵਲ ਹਸਪਤਾਲ ਫਗਵਾੜਾ ਵਿਖੇ ਅੰਤਰ ਰਾਸ਼ਟਰੀ ਨਰਸ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ 6 ਵਿਅਕਤੀਆਂ ਦੀ ਮੌਤ-38 ਨਵੇਂ ਮਾਮਲੇ

ਕਪੂਰਥਲਾ, 17 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕਾਰਨ ਅੱਜ 6 ਹੋਰ ਜਾਨਾਂ ਚਲੀਆਂ ਗਈਆਂ, ਜਦਕਿ ਅੱਜ 38 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਮਰਨ ਵਾਲਿਆਂ ਵਿਚ 58 ਸਾਲਾ ਵਿਅਕਤੀ ਵਾਸੀ ਸੰਗੋਜਲਾ, 63 ਸਾਲਾ ਵਿਅਕਤੀ ਵਾਸੀ ਫਗਵਾੜਾ, 79 ਸਾਲਾ ਵਿਅਕਤੀ ਵਾਸੀ ਮਿਆਣੀ ...

ਪੂਰੀ ਖ਼ਬਰ »

ਘਰ ਵਿਚੋਂ ਲੱਖਾਂ ਦੇ ਗਹਿਣੇ ਚੋਰੀ-ਦੋ ਦਿਨਾਂ 'ਚ ਤਿੰਨ ਚੋਰੀਆਂ

ਭੁਲੱਥ, 17 ਮਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਇਕ ਘਰ ਵਿਚੋਂ ਚੋਰ ਚੋਰੀ ਕਰਕੇ ਲੱਖਾਂ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਇਸ ਸਬੰਧੀ ਘਰ ਦੀ ਮਾਲਕਣ ਸੁਖਵਿੰਦਰ ਕੌਰ ਪਤਨੀ ਲਖਵੀਰ ਸਿੰਘ ਵਾਸੀ ਵਾਰਡ ਨੰਬਰ 2 ਨੇ ਦੱਸਿਆ ਕਿ ਉਹ ਨਗਰ ਪੰਚਾਇਤ ਭੁਲੱਥ ਦੇ ਦਫ਼ਤਰ ਵਿਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ

ਕਪੂਰਥਲਾ, 17 ਮਈ (ਸਡਾਨਾ)-ਬੀਤੇ ਦਿਨੀਂ 108 ਐਂਬੂਲੈਂਸ ਦੇ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਏ ਗਏ ਇਕ ਬਜ਼ੁਰਗ ਅਣਪਛਾਤੇ ਵਿਅਕਤੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਪੀ.ਐਨ.ਬੀ. ਬਰਾਂਚ ਡਡਵਿੰਡੀ ਵਿਖੇ ਉੱਡੀਆਂ ਸਰਕਾਰੀ ਹੁਕਮਾਂ ਦੀਆਂ ਧੱਜੀਆਂ

ਡਡਵਿੰਡੀ, 17 ਮਈ (ਦਿਲਬਾਗ ਸਿੰਘ ਝੰਡ)-ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਡਡਵਿੰਡੀ ਕੰਮ ਕਰ ਰਹੇ ਸਟਾਫ਼ ਵਿਚੋਂ ਇੱਕ ਮੁਲਾਜ਼ਮ ਦੇ ਕੋਰੋਨਾ ਪਾਜ਼ੀਟਿਵ ਆਉਣ ਦੇ ਬਾਵਜੂਦ ਵੀ ਅੱਜ ਉਸ ਵੇਲੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉੱਡਦੀਆਂ ਦਿਖਾਈ ਦਿੱਤੀਆਂ, ਜਦੋਂ ਲੋਕਾਂ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਨਡਾਲਾ, 17 ਮਈ (ਮਾਨ)-ਨਡਾਲਾ ਵਿਖੇ ਪੁਲਿਸ ਨੇ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਨਡਾਲਾ ਜਸਬੀਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਲਖਬੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਫਗਵਾੜਾ, 17 ਮਈ (ਹਰੀਪਾਲ ਸਿੰਘ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਪਿੰਡ ਵਜ਼ੀਦੋਵਾਲ ਦੇ ਨੇੜੇ ਸ਼ੱਕ ਦੇ ਆਧਾਰ 'ਤੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਇਸਦੇ ਕਬਜ਼ੇ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਏ.ਐਸ.ਆਈ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਗਰੁੱਪ ਵਿਚ ਅਸ਼ਲੀਲ ਤਸਵੀਰਾਂ ਪਾਉਣ ਵਾਲੇ ਸਾਬਕਾ ਸਰਪੰਚ ਖ਼ਿਲਾਫ਼ ਕੇਸ ਦਰਜ

ਫਗਵਾੜਾ, 17 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਵਿਧਾਇਕ ਦੇ ਨਾਲ ਚੱਲਦੇ ਇੱਕ ਸੋਸ਼ਲ ਮੀਡੀਆ ਗਰੁੱਪ ਵਿਚ ਅਸ਼ਲੀਲ ਤਸਵੀਰਾਂ ਪਾਉਣ ਦੇ ਮਾਮਲੇ ਵਿਚ ਥਾਣਾ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਹਰਨੇਕ ਸਿੰਘ ...

ਪੂਰੀ ਖ਼ਬਰ »

ਬੱਸ ਤਾਂ ਨਹੀਂ ਆਈ, ਪਰ ਮੌਤ ਆ ਗਈ

ਸੁਲਤਾਨਪੁਰ ਲੋਧੀ, 17 ਮਈ (ਨਰੇਸ਼ ਹੈਪੀ, ਥਿੰਦ)-ਸਥਾਨਕ ਬੀ.ਡੀ.ਪੀ.ਓ. ਚੌਕ ਸੁਲਤਾਨਪੁਰ ਲੋਧੀ ਵਿਖੇ ਮਿੰਨੀ ਬੱਸ ਸਟੈਂਡ ਤੇ ਇਕ ਵਿਅਕਤੀ ਦੀ ਬੈਠੇ-ਬੈਠੇ ਅਚਾਨਕ ਮੌਤ ਹੋ ਗਈ | ਮਾਰਕੀਟ ਵਾਲੇ ਦੁਕਾਨਦਾਰਾਂ ਨੇ ਦੱਸਿਆ ਕਿ ਇਕ ਵਿਅਕਤੀ ਬਾਅਦ ਦੁਪਹਿਰ ਬੀ.ਡੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਵੈੱਲਫੇਅਰ ਐਂਡ ਡਿਵੈੱਲਪਮੈਂਟ ਕਲੱਬ ਨੇ ਕਾਰਜਕਾਰਨੀ ਦਾ ਕੀਤਾ ਐਲਾਨ

ਫਗਵਾੜਾ, 17 ਮਈ (ਤਰਨਜੀਤ ਸਿੰਘ ਕਿੰਨੜਾ)-ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਐਂਡ ਡਿਵੈਲਪਮੈਂਟ ਕਲੱਬ ਰਜਿ. ਪਿੰਡ ਢੱਕ ਪੰਡੋਰੀ ਤਹਿਸੀਲ ਫਗਵਾੜਾ ਦੀ ਇਕ ਮੀਟਿੰਗ ਕਲੱਬ ਪ੍ਰਧਾਨ ਰਾਮ ਮੂਰਤੀ ਦੀ ਅਗਵਾਈ ਹੇਠ ਡਾ. ਬੀ.ਆਰ. ਅੰਬੇਡਕਰ ਭਵਨ/ ਪਾਰਕ ਵਿਖੇ ਹੋਈ | ਜਿਸ ਵਿਚ ਨਵੀਂ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਅਨਾਥ ਹੋਏ ਬੱਚਿਆਂ ਲਈ ਨਾਰੀ ਨਿਕੇਤਨ ਨੂੰ ਬਣਾਇਆ ਸ਼ੈਲਟਰ ਹੋਮ ਬਾਲ ਵਿਕਾਸ ਕਮੇਟੀ ਵਲੋਂ ਨਾਰੀ ਨਿਕੇਤਨ ਦੀ ਚੋਣ ਟਰੱਸਟ ਲਈ ਮਾਣ ਵਾਲੀ ਗੱਲ-ਗੁਰਜੋਤ ਕੌਰ

ਜਲੰਧਰ, 17 ਮਈ (ਜਸਪਾਲ ਸਿੰਘ)-ਕੋਵਿਡ-19 ਕਾਰਨ ਲਗਾਤਾਰ ਮੌਤਾਂ ਹੋ ਰਹੀਆਂ ਹਨ ਤੇ ਇਸ ਮਹਾਂਮਾਰੀ ਦੀ ਲਪੇਟ 'ਚ ਆ ਕੇ ਪਰਿਵਾਰਾਂ ਦੇ ਪਰਿਵਾਰ ਮੌਤ ਦੇ ਮੂੰਹ 'ਚ ਜਾ ਰਹੇ ਹਨ | ਕਈ ਪਰਿਵਾਰਾਂ 'ਚ ਮਾਤਾ-ਪਿਤਾ ਦੀ ਮੌਤ ਹੋ ਜਾਣ ਕਾਰਨ ਬੱਚੇ ਅਨਾਥ ਹੋ ਗਏ ਹਨ ਤੇ ਕੋਰੋਨਾ ਪੀੜਤ ...

ਪੂਰੀ ਖ਼ਬਰ »

ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਲੋਂ ਲਾਏ ਜਾਣ ਵਾਲੇ ਆਨਲਾਈਨ ਸਮਰ ਕੈਂਪ ਦੀ ਰਜਿਸਟਰੇਸ਼ਨ ਸ਼ੁਰੂ

ਕਪੂਰਥਲਾ, 17 ਮਈ (ਅਮਰਜੀਤ ਕੋਮਲ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਲੋਂ 7 ਜੂਨ ਤੋਂ ਲਗਾਏ ਜਾਣ ਵਾਲੇ 15 ਰੋਜ਼ਾ ਆਨਲਾਈਨ ਸਮਰ ਕੈਂਪ ਵਿਚ ਭਾਗ ਲੈਣ ਵਾਲੇ ਵਿਦਿਆਰਥੀ 20 ਮਈ ਤੱਕ ਆਪਣੀ ਰਜਿਸਟਰੇਸ਼ਨ ਕਰਵਾਉਣ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਨਗਰ 'ਚ ਗ੍ਰਾਮ ਪੰਚਾਇਤ ਨੇ ਪੰਚਾਇਤ ਘਰ ਦੀ ਉਸਾਰੀ ਸ਼ੁਰੂ ਕਰਵਾਈ

ਹੁਸੈਨਪੁਰ, 17 ਮਈ (ਸੋਢੀ)-ਬਾਬਾ ਦੀਪ ਸਿੰਘ ਨਗਰ (ਸਾਹਮਣੇ ਆਰ. ਸੀ. ਐਫ.) ਵਿਖੇ ਸਮਾਜਸੇਵੀ ਸਤਨਾਮ ਸਿੰਘ ਵਲੋਂ ਕੁਝ ਜਗ੍ਹਾ ਦਾਨ ਦੇਣ ਅਤੇ ਕੁਝ ਜਗ੍ਹਾ ਗ੍ਰਾਂਮ ਪੰਚਾਇਤ ਅਤੇ ਸਾਂਝੀ ਕਮੇਟੀ ਵਲੋਂ ਖ਼ਰੀਦ ਕੇ ਉਸ ਵਿਚ ਸਮੂਹ ਪਿੰਡ ਵਾਸੀਆਂ ਦੀ ਸਹੂਲਤ ਲਈ ਪੰਚਾਇਤ ਘਰ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਨੇ ਆਰੰਭੀ 'ਅਰੈਸਟ ਮੀ ਟੂ' ਮੁਹਿੰਮ

ਫਗਵਾੜਾ, 17 ਮਈ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਕੋਆਰਡੀਨੇਟਰ ਅਤੇ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੁੱਛਿਆ ਹੈ ਕਿ ਉਨ੍ਹਾਂ ਦੇਸ਼ ਦੇ ਨਾਗਰਿਕਾਂ ...

ਪੂਰੀ ਖ਼ਬਰ »

ਆਨੰਦ ਪਬਲਿਕ ਸਕੂਲ 'ਚ ਕਰਵਾਏ ਆਨਲਾਈਨ ਭਾਸ਼ਨ ਮੁਕਾਬਲੇ

ਕਪੂਰਥਲਾ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੇ ਅੱਜ ਆਨਲਾਈਨ ਭਾਸ਼ਨ ਮੁਕਾਬਲੇ ਕਰਵਾਏ ਗਏ | ਜਿਸ ਵਿਚ ਕਾਲਜ ਦੇ ਦੋਵਾਂ ਜਮਾਤਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ...

ਪੂਰੀ ਖ਼ਬਰ »

ਬਲੇਰਖਾਨਪੁਰ ਵਿਖੇ ਬਣੇਗਾ ਵਾਟਰ ਟਰੀਟਮੈਂਟ ਪਲਾਂਟ, ਪਾਣੀ ਖੇਤੀ ਲਈ ਵਰਤਿਆ ਜਾਵੇਗਾ

ਕਾਲਾ ਸੰਘਿਆਂ, 17 ਮਈ (ਬਲਜੀਤ ਸਿੰਘ ਸੰਘਾ)–ਨਜ਼ਦੀਕੀ ਪਿੰਡ ਬਲੇਰਖਨਪੁਰ ਵਿਖੇ ਲੰਬੇ ਸਮੇਂ ਤੋਂ ਚਲੀ ਆ ਰਹੀ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਦਿਆਂ ਗੁਰਦੁਆਰਾ ਟਾਹਲੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਵੱਲੋਂ ਸੰਤ ਬਾਬਾ ਦਇਆ ...

ਪੂਰੀ ਖ਼ਬਰ »

ਦੂਜੇ ਵਿਭਾਗਾਂ ਦੇ ਮੁਲਾਜ਼ਮਾਂ ਵਾਂਗ ਸਰਕਾਰ ਅਧਿਆਪਕਾਂ ਨੂੰ ਵੀ ਇਕਾਂਤਵਾਸ ਦੀ ਛੁੱਟੀ ਦੇਵੇ-ਅਧਿਆਪਕ ਆਗੂ

ਕਪੂਰਥਲਾ, 17 ਮਈ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਹਰਪ੍ਰੀਤ ਸਿੰਘ ਖੁੰਡਾ, ਪ੍ਰੈੱਸ ਸਕੱਤਰ ਸੰਦੀਪ ਕੁਮਾਰ ਤੇ ਸੂਬਾ ਕਮੇਟੀ ਮੈਂਬਰ ਨਰੇਸ਼ ਕੋਹਲੀ ਨੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨੂੰ ਕੋਰੋਨਾ ਪੀੜਤ ਹੋਣ 'ਤੇ ਇਕਾਂਤਵਾਸ ਦੀ ਛੁੱਟੀ ...

ਪੂਰੀ ਖ਼ਬਰ »

ਡੇਰਾ ਰਾਧਾ ਸੁਆਮੀ ਸਤਿਸੰਗ ਘਰ ਬਾਈਪਾਸ ਫਗਵਾੜਾ ਵਿਖੇ ਟੀਕਾਕਰਨ ਜਾਰੀ

ਖਲਵਾੜਾ, 17 ਮਈ (ਮਨਦੀਪ ਸਿੰਘ ਸੰਧੂ)-ਦੀਪਤੀ ਉੱਪਲ ਡਿਪਟੀ ਕਮਿਸ਼ਨਰ ਜ਼ਿਲ੍ਹਾ ਕਪੂਰਥਲਾ ਦੇ ਦਿਸ਼ਾ ਨਿਰਦੇਸ਼ ਹੇਠ ਡਾ: ਪਰਮਿੰਦਰ ਕੌਰ ਸਿਵਲ ਸਰਜਨ ਕਪੂਰਥਲਾ, ਡਾ: ਸੁਧਾ ਸ਼ਰਮਾ ਮੈਡੀਕਲ ਸੁਪਰਡੈਂਟ ਈ.ਐਸ.ਆਈ. ਜਲੰਧਰ ਤੇ ਨੋਡਲ ਅਧਿਕਾਰੀ ਡਾ: ਵਿਪਨ ਅਰੋੜਾ ਐਸ.ਐਮ.ਓ. ...

ਪੂਰੀ ਖ਼ਬਰ »

ਵੱਧ ਤੋਂ ਵੱਧ ਬੂਟੇ ਲਗਾਉਣ ਲਈ ਸਿੱਧੂ ਲੋਕਾਂ ਨੂੰ ਕਰ ਰਹੇ ਪ੍ਰੇਰਿਤ

ਢਿਲਵਾਂ, 17 ਮਈ (ਸੁਖੀਜਾ, ਪ੍ਰਵੀਨ )- 'ਪੰਜਾਬ ਦਾ ਵਾਤਾਵਰਣ ਬਹੁਤ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ, ਰੁੱਖ ਸਾਡੀ ਜ਼ਿੰਦਗੀ ਦਾ ਹਿੱਸਾ ਹਨ, ਪਰ ਅੱਜ ਦਾ ਮਨੁੱਖ ਰੁੱਖਾਂ ਦੀ ਕਟਾਈ ਕਰ ਰਿਹਾ ਹੈ, ਜਿਸ ਕਰਕੇ ਪ੍ਰਦੂਸ਼ਣ ਬਹੁਤ ਵੱਧ ਰਿਹਾ ਹੈ | ਇਹ ਪ੍ਰਗਟਾਵਾ ਅੱਜ ਪ੍ਰਸਿੱਧ ...

ਪੂਰੀ ਖ਼ਬਰ »

ਇੰਜ: ਗੁਰਨਾਮ ਸਿੰਘ ਬਾਜਵਾ ਨੇ ਸ਼ਹਿਰੀ ਸਬ-ਡਵੀਜ਼ਨ 'ਚ ਸਹਾਇਕ ਕਾਰਜਕਾਰੀ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 17 ਮਈ (ਅਮਰਜੀਤ ਕੋਮਲ)-ਪਾਵਰਕਾਮ ਦੀ ਸ਼ਹਿਰੀ ਸਬ ਡਵੀਜ਼ਨ ਨੰਬਰ 1 ਵਿਚ ਕਿਸੇ ਵੀ ਖਪਤਕਾਰ ਨੂੰ ਬਿਜਲੀ ਸਬੰਧੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ | ਇਹ ਜਾਣਕਾਰੀ ਇੰਜ: ਗੁਰਨਾਮ ਸਿੰਘ ...

ਪੂਰੀ ਖ਼ਬਰ »

ਮੀਰੀ-ਪੀਰੀ ਇੰਟਰਨੈਸ਼ਨਲ ਢਾਡੀ ਸਭਾ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਢਾਡੀ ਦਰਬਾਰਾਂ ਦੀ ਲੜੀ ਜਲਦ

ਖਲਵਾੜਾ, 17 ਮਈ (ਮਨਦੀਪ ਸਿੰਘ ਸੰਧੂ)-ਮੀਰੀ ਪੀਰੀ ਇੰਟਰਨੈਸ਼ਨਲ ਢਾਡੀ ਸਭਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਢਾਡੀ ਦਰਬਾਰਾਂ ਦੀ ਲੜੀ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਸਭਾ ਦੇ ਪ੍ਰਧਾਨ ਭਾਈ ਗੁਰਦਿਆਲ ...

ਪੂਰੀ ਖ਼ਬਰ »

ਵਿਸ਼ਵ ਹਾਈਪਰਟੈਂਸ਼ਨ ਦਿਵਸ ਸਬੰਧੀ ਸਮਾਗਮ

ਕਪੂਰਥਲਾ, 17 ਮਈ (ਅਮਰਜੀਤ ਕੋਮਲ)-ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣਾ ਅਤਿ ਜ਼ਰੂਰੀ ਹੈ ਤੇ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਗੰਭੀਰ ਬਿਮਾਰੀਆਂ ਜਿਵੇਂ ਕਿ ਦਿਲ ਦਾ ਦੌਰਾ, ਅਧਰੰਗ, ਅੰਨ੍ਹਾਪਨ, ਗੁਰਦਿਆਂ ਦੀਆਂ ਬਿਮਾਰੀਆਂ, ਗੁਪਤ ਰੋਗ ਮਾਨਸਿਕ ...

ਪੂਰੀ ਖ਼ਬਰ »

ਵੈਕਸੀਨ ਤੇ ਆਕਸੀਜ਼ਨ ਦੀ ਘਾਟ ਕਾਰਨ ਮੌਤਾਂ ਬਾਰੇ ਮੋਦੀ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ-ਪੱਪਾ

ਸੁਲਤਾਨਪੁਰ ਲੋਧੀ, 17 ਮਈ (ਨਰੇਸ਼ ਹੈਪੀ, ਥਿੰਦ)-ਦੁਨੀਆਂ ਵਿਚ ਫੈਲੇ ਕੋਵਿਡ 19 ਦੀ ਦੂਸਰੀ ਲਹਿਰ ਨੇ ਸਮੁੱਚੇ ਭਾਰਤ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਤੇ ਸਥਿਤੀ ਨਾਜ਼ੁਕ ਬਣੀ ਹੋਈ ਹੈ ਕਿਉਂਕਿ ਇਹ ਦੂਸਰੀ ਲਹਿਰ ਪਹਿਲਾਂ ਨਾਲੋਂ ਤੇਜ਼ੀ ਨਾਲ ਲੋਕਾਂ ਨੂੰ ਆਪਣੀ ਚਪੇਟ ...

ਪੂਰੀ ਖ਼ਬਰ »

ਕਾਰ ਸੇਵਾ ਖਡੂਰ ਸਾਹਿਬ ਦੀ ਟੀਮ ਨੇ ਗੁਰੂ ਨਾਨਕ ਸਟੇਡੀਅਮ 'ਚ 200 ਬੂਟੇ ਲਗਾਏ

ਕਪੂਰਥਲਾ, 17 ਮਈ (ਵਿ.ਪ੍ਰ.)-ਉੱਘੇ ਵਾਤਾਵਰਨ ਪ੍ਰੇਮੀ ਪਦਮਸ੍ਰੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵਲੋਂ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੇ ਮਨੋਰਥ ਨਾਲ ਚਲਾਈ ਜਾ ਰਹੀ ਬੂਟੇ ਲਗਾਉਣ ਦੀ ਮੁਹਿਮ ਤਹਿਤ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ 200 ...

ਪੂਰੀ ਖ਼ਬਰ »

ਸੂਬਾ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ 'ਚ ਨਾਕਾਮ ਸਾਬਤ ਹੋਈ-ਅਵੀ ਰਾਜਪੂਤ

ਕਪੂਰਥਲਾ, 17 ਮਈ (ਸਡਾਨਾ)-ਸੂਬੇ ਵਿਚ ਕੋਰੋਨਾ ਮਹਾਂਮਾਰੀ ਕਾਰਨ ਰੋਜ਼ਾਨਾ ਸੈਂਕੜੇ ਜਾਨਾਂ ਜਾ ਰਹੀਆਂ ਹਨ ਤੇ ਲੋਕਾਂ ਦੀ ਚਿੰਤਾ ਛੱਡ ਕੇ ਸੱਤਾਧਾਰੀ ਕਾਂਗਰਸ ਦੇ ਆਗੂ ਆਪਸੀ ਲੜਾਈ ਵਿਚ ਰੁੱਝੇ ਹੋਏ ਹਨ | ਉਕਤ ਪ੍ਰਗਟਾਵਾ ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਨਡਾਲਾ 'ਚ ਕੌਮੀ ਡੇਂਗੂ ਦਿਵਸ ਮਨਾਇਆ

ਨਡਾਲਾ, 17 ਮਈ (ਮਾਨ)-ਸਿਵਲ ਸਰਜਨ ਕਪੂਰਥਲਾ ਡਾ: ਰਾਜੀਵ ਭਗਤ ਦੇ ਦਿਸ਼ਾ ਨਿਰਦੇਸ਼ ਅਤੇ ਐਸਐਮਓ ਢਿਲਵਾਂ ਜਸਵਿੰਦਰਾ ਕੁਮਾਰੀ ਦੀ ਅਗਵਾਈ ਹੇਠ ਸਬ ਸੈਂਟਰ ਨਡਾਲਾ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਇਸ ਦੌਰਾਨ ਬਲਾਕ ਸਿਹਤ ਸੁਪਰਵਾਈਜ਼ਰ ਡਾ: ਜਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਾਲਜਾਂ 'ਚ ਐਸ.ਓ.ਆਈ. ਜਲਦੀ ਕਰੇਗੀ ਆਪਣੀਆਂ ਇਕਾਈਆਂ ਦਾ ਗਠਨ-ਜੱਸ ਭੁੱਲਰ

ਕਪੂਰਥਲਾ, 17 ਮਈ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ. ਦੇ ਜ਼ਿਲ੍ਹਾ ਪ੍ਰਧਾਨ ਤੇ ਦੁਆਬਾ ਜ਼ੋਨ ਦੇ ਸਕੱਤਰ ਜਨਰਲ ਜੱਸ ਭੁੱਲਰ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਅਤੇ ਦੁਆਬਾ ਜ਼ੋਨ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਡੱਲੀ ਨਾਲ ਸਲਾਹ ਉਪਰੰਤ ...

ਪੂਰੀ ਖ਼ਬਰ »

ਪੁਲਿਸ ਵਲੋਂ ਲਾਕਡਾਊਨ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਕੱਢਿਆ ਫਲੈਗ ਮਾਰਚ

ਢਿਲਵਾਂ, 17 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਵਲੋਂ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਤਾਲਾਬੰਦੀ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਸਬੰਧ ਵਿਚ ਅੱਜ ਥਾਣਾ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਿਵਲ ਹਸਪਤਾਲ 'ਚ ਬਣਾਏ ਗਏ ਪੋਸਟ ਕੋਵਿਡ ਸੈਂਟਰ ਦਾ ਨਿਰੀਖਣ

ਕਪੂਰਥਲਾ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਸਿਹਤ ਵਿਭਾਗ ਵਲੋਂ ਸਥਾਨਕ ਸਿਵਲ ਹਸਪਤਾਲ ਵਿਚ ਬਣਾਏ ਗਏ ਪੋਸਟ ਕੋਵਿਡ ਵਾਰਡ ਦਾ ਅੱਜ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਨਿਰੀਖਣ ਕੀਤਾ | ਉਨ੍ਹਾਂ ਕੋਵਿਡ ਮੈਨੇਜਮੈਂਟ ਸਬੰਧੀ ਸਿਵਲ ਸਰਜਨ ਨੂੰ ਕੁੱਝ ਜ਼ਰੂਰੀ ...

ਪੂਰੀ ਖ਼ਬਰ »

ਖ਼ਰਬੂਜ਼ੇ ਤੇ ਹਦਵਾਣੇ ਦੀਆਂ ਨਵੀਆਂ ਕਿਸਮਾਂ ਦੀ ਕਾਸ਼ਤ ਕਰਕੇ ਚੇਅਰਮੈਨ ਰਾਜਿੰਦਰ ਸਿੰਘ ਨਸੀਰੇਵਾਲ ਸੂਬੇ ਦੇ ਕਿਸਾਨਾਂ ਲਈ ਬਣੇ ਮਿਸਾਲ

ਸੁਲਤਾਨਪੁਰ ਲੋਧੀ, 17 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ ਵਿਚ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਤੇ ਝੋਨਾ ਲਾਉਣ ਲਈ ਪਨੀਰੀ ਬੀਜਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ, ਉੱਥੇ ਸੁਲਤਾਨਪੁਰ ਲੋਧੀ ਦੇ ਪਿੰਡ ਨਸੀਰੇਵਾਲ ਦੇ ਸਫਲ ਕਿਸਾਨ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 17 ਮਈ (ਪੱਤਰ ਪ੍ਰੇਰਕ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤਹਿਸੀਲ ਦੇ ਅਧਿਆਪਕਾਂ ਵਲੋਂ ਅੱਜ ਅਧਿਆਪਕ ਮੰਗਾਂ ਦੇ ਸਬੰਧ ਵਿਚ ਵਿਸ਼ਾਲ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਬੀ.ਪੀ.ਈ.ਓ.-1 ਸੁਲਤਾਨਪੁਰ ਲੋਧੀ ਮਨਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 17 ਮਈ (ਨਰੇਸ਼ ਹੈਪੀ, ਥਿੰਦ)-ਬਲਾਕ ਸੁਲਤਾਨਪੁਰ ਲੋਧੀ-1 ਦੇ ਸਮੂਹ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸੰਭਵ ਯਤਨ ਕੀਤੇ ਜਾਣਗੇ | ਇਹ ਸ਼ਬਦ ਮਨਜੀਤ ਸਿੰਘ ਨੇ ਬੀਪੀਈਓ ਸੁਲਤਾਨਪੁਰ ਲੋਧੀ-1 ਦਾ ਅਹੁਦਾ ਸੰਭਾਲਣ ਉਪਰੰਤ ...

ਪੂਰੀ ਖ਼ਬਰ »

ਤਾਰ ਰਹਿਤ ਸੰਚਾਰ ਪ੍ਰਣਾਲੀ ਦੇ ਇਤਿਹਾਸ 'ਚ 5ਜੀ ਤਕਨਾਲੋਜੀ ਵਰਗੀ ਕੋਈ ਤਕਨੀਕ ਨਹੀਂ-ਡਾ: ਸਵਦੇਸ਼

ਕਪੂਰਥਲਾ, 17 ਮਈ (ਅਮਰਜੀਤ ਕੋਮਲ)-5-ਜੀ ਤਕਨਾਲੋਜੀ ਜੋ ਕੀਮਤ ਤੇ ਊਰਜਾ ਪੱਖੋਂ ਸਮਰੱਥ, ਤੇਜ਼ ਤਰਾਰ, ਭਰੋਸੇਯੋਗ ਤੇ ਵਧੇਰੇ ਕਾਰਜਸ਼ੀਲ ਆਦਿ ਵਿਸ਼ੇਸ਼ਤਾਵਾਂ ਕਾਰਨ ਵਾਇਰਲੈੱਸ ਕਮਿਊਨੀਕੇਸ਼ਨ ਦੇ ਖੇਤਰ ਵਿਚ ਇਕ ਨਿਵੇਕਲੀ ਸੰਚਾਰ ਪ੍ਰਣਾਲੀ ਹੈ | ਤਾਰ ਰਹਿਤ ਸੰਚਾਰ ...

ਪੂਰੀ ਖ਼ਬਰ »

ਪਿੰਡਾਂ 'ਚ ਕੋਰੋਨਾ ਦੇ ਵੱਧ ਰਹੇ ਪਸਾਰ ਨੂੰ ਰੋਕਣ ਸਬੰਧੀ ਥਾਣਾ ਮੁਖੀ ਵਲੋਂ ਇਲਾਕੇ ਦੇ ਸਰਪੰਚਾਂ ਨਾਲ ਮੀਟਿੰਗ

ਭੁਲੱਥ, 17 ਮਈ (ਮਨਜੀਤ ਸਿੰਘ ਰਤਨ)- ਥਾਣਾ ਮੁਖੀ ਭੁਲੱਥ ਜਸਬੀਰ ਸਿੰਘ ਬੱਲ ਵਲੋਂ ਪਿੰਡਾਂ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਰੋਕਣ ਸਬੰਧੀ ਇਲਾਕੇ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਥਾਣਾ ਮੁਖੀ ਨੇ ਕਿਹਾ ਕਿ ਪਿੰਡਾਂ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX