ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  1 day ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਜੇਠ ਸੰਮਤ 553
ਿਵਚਾਰ ਪ੍ਰਵਾਹ: ਨਿਰਾਸ਼ ਬੰਦੇ ਲਈ ਹਮਦਰਦੀ ਓਨੀ ਹੀ ਅਹਿਮ ਹੈ, ਜਿੰਨਾ ਪਿਆਸੇ ਲਈ ਪਾਣੀ। -ਹੈਰੀਸਨ

ਸੰਪਾਦਕੀ

ਮਹਾਂਮਾਰੀ ਦੇ ਮੁਕਾਬਲੇ ਲਈ ਟੀਕਾ ਨੀਤੀ 'ਚ ਸੁਧਾਰ ਦੀ ਲੋੜ

ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਨੇ ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਾਅਦ ਤੀਸਰੀ ਲਹਿਰ ਦੀ ਚਿਤਾਵਨੀ ਦਿੰਦਿਆਂ ਇਹ ਕਿਹਾ ਹੈ ਕਿ ਦੇਸ਼ ਵਿਚ ਵੱਧ ਤੋਂ ਵੱਧ ਟੀਕਾਕਰਨ ਹੀ ਬਚਾਅ ਦਾ ਇਕੋ-ਇਕ ਰਸਤਾ ਹੈ। ਤਾਜ਼ਾ ਅੰਕੜਿਆਂ ਅਨੁਸਾਰ ਚਾਹੇ ਨਵੇਂ ਬਿਮਾਰਾਂ ਦੀ ਗਿਣਤੀ ਤਾਂ ਘਟ ਰਹੀ ਹੈ ਪਰ ਬੀਤੇ ਇਕ ਦਿਨ ਵਿਚ ਹੋਈਆਂ ਸਾਢੇ ਚਾਰ ਹਜ਼ਾਰ ਤੋਂ ਵੱਧ ਮੌਤਾਂ ਨੇ ਵੱਡੀ ਚਿੰਤਾ ਜ਼ਰੂਰ ਪੈਦਾ ਕੀਤੀ ਹੈ। ਇਸ ਸਮੇਂ ਦੇਸ਼ ਵਿਚ ਟੀਕਿਆਂ ਦੀ ਵੱਡੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਲਈ ਸਰਕਾਰ ਨੂੰ ਸਖ਼ਤ ਆਲੋਚਨਾ ਦਾ ਨਿਸ਼ਾਨਾ ਵੀ ਬਣਾਇਆ ਜਾ ਰਿਹਾ ਹੈ। ਪਿਛਲੇ ਹਫ਼ਤੇ ਦਿੱਲੀ ਵਿਚ ਤਾਂ ਵੱਡੇ-ਵੱਡੇ ਇਸ਼ਤਿਹਾਰ ਲੱਗੇ ਸਨ, ਜਿਨ੍ਹਾਂ ਵਿਚ ਇਹ ਕਿਹਾ ਗਿਆ ਸੀ ਕਿ ਜਨਵਰੀ ਦੇ ਮਹੀਨੇ ਵਿਚ ਸੀਰਮ ਇੰਸਟੀਚਿਊਟ ਆਫ਼ ਇੰਡੀਆ ਵਲੋਂ ਵਿਦੇਸ਼ਾਂ ਨੂੰ ਵੱਡੀ ਗਿਣਤੀ ਵਿਚ ਟੀਕੇ ਨਿਰਯਾਤ ਕੀਤੇ ਗਏ। ਜਦੋਂ ਕਿ ਇਨ੍ਹਾਂ ਦੀ ਭਾਰਤ ਵਿਚ ਵੱਡੀ ਜ਼ਰੂਰਤ ਸੀ।
ਇਸ ਸਬੰਧੀ ਸੀਰਮ ਦੇ ਮੁਖੀ ਅਦਾਰ ਪੂਨਾਵਾਲਾ ਨੇ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਜਨਵਰੀ ਦੇ ਮਹੀਨੇ ਵਿਚ ਉਸ ਕੋਲ ਕਾਫ਼ੀ ਮਾਤਰਾ ਵਿਚ ਟੀਕੇ ਮੌਜੂਦ ਸਨ ਪਰ ਉਸ ਸਮੇਂ ਭਾਰਤ ਵਿਚ ਰੋਜ਼ ਸਾਹਮਣੇ ਆਉਣ ਵਾਲੇ ਮਾਮਲੇ ਸਭ ਤੋਂ ਹੇਠਲੇ ਪੱਧਰ 'ਤੇ ਸਨ। ਸਿਹਤ ਵਿਸ਼ਲੇਸ਼ਕਾਂ ਅਤੇ ਵੱਡੀਆਂ ਖੋਜ ਸੰਸਥਾਵਾਂ ਨੇ ਇਹ ਕਿਹਾ ਸੀ ਕਿ ਭਾਰਤ ਮਹਾਂਮਾਰੀ ਤੋਂ ਉੱਭਰਨ ਵਿਚ ਕਾਮਯਾਬ ਹੋ ਰਿਹਾ ਹੈ। ਲਗਭਗ ਉਸ ਸਮੇਂ ਦੁਨੀਆ ਦੇ ਬਾਕੀ ਦੇਸ਼ਾਂ ਵਿਚ ਸੰਕਟ ਗੰਭੀਰ ਸੀ। ਉਸ ਸਮੇਂ ਸਰਕਾਰ ਵਲੋਂ ਬਾਕੀ ਦੇਸ਼ਾਂ ਵਿਚ ਮਦਦ ਪਹੁੰਚਾਈ ਗਈ ਕਿਉਂਕਿ ਵੱਖ-ਵੱਖ ਦੇਸ਼ਾਂ ਵਲੋਂ ਅਜਿਹਾ ਸਹਿਯੋਗ ਕੀਤਾ ਜਾ ਰਿਹਾ ਸੀ। ਭਾਰਤ ਵਿਚ ਉਸ ਸਮੇਂ ਦਵਾਈਆਂ ਅਤੇ ਹੋਰ ਉਪਕਰਨਾਂ ਦੀ ਵੱਡੀ ਮਾਤਰਾ ਸਹਾਇਤਾ ਵਜੋਂ ਵਿਦੇਸ਼ਾਂ ਤੋਂ ਆ ਰਹੀ ਸੀ। ਸੀਰਮ ਦੇ ਮੁਖੀ ਅਦਾਰ ਪੂਨਾਵਾਲਾ ਨੇ ਇਹ ਵੀ ਕਿਹਾ ਕਿ ਚਾਹੇ ਕੰਪਨੀ ਦੇ ਵਿਦੇਸ਼ੀ ਕੰਪਨੀਆਂ ਨਾਲ ਟੀਕੇ ਤਿਆਰ ਕਰਨ ਦੇ ਕਰਾਰ ਹਨ ਪਰ ਉਨ੍ਹਾਂ ਦੀ ਸਪਲਾਈ ਵਿਚ ਭਾਰਤ ਨੂੰ ਹੀ ਹਰ ਸੂਰਤ ਵਿਚ ਪਹਿਲ ਦਿੱਤੀ ਜਾਵੇਗੀ। ਆਲੋਚਕਾਂ ਦੀਆਂ ਇਹ ਸੁਰਾਂ ਇਸ ਲਈ ਵੀ ਤਿੱਖੀਆਂ ਹੋਈਆਂ ਹਨ ਕਿ ਦੇਸ਼ ਭਰ ਵਿਚ ਟੀਕਾਕਰਨ ਸ਼ੁਰੂ ਹੋ ਚੁੱਕਾ ਹੈ। ਬਹੁਤ ਸਾਰੇ ਰਾਜਾਂ ਵਿਚੋਂ ਵੈਕਸੀਨ ਦੀਆਂ ਖੁਰਾਕਾਂ ਖ਼ਤਮ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਨਾਲ ਇਕ ਤਰ੍ਹਾਂ ਨਾਲ ਹੜਬੜੀ ਪੈਦਾ ਹੋਈ ਹੈ ਅਤੇ ਸਰਕਾਰ ਦੀਆਂ ਚਿੰਤਾਵਾਂ ਵਿਚ ਵੀ ਵਾਧਾ ਹੋਇਆ ਹੈ। ਅਸੀਂ ਸਮਝਦੇ ਹਾਂ ਕਿ ਟੀਕਾਕਰਨ ਦੀ ਸਰਕਾਰ ਦੀ ਨੀਤੀ ਹੜਬੜਾਹਟ ਵਾਲੀ ਰਹੀ ਹੈ। ਇਹ ਵੈਕਸੀਨ ਦੀਆਂ ਖੁਰਾਕਾਂ ਦੇ ਉਤਪਾਦਨ ਅਤੇ ਇਨ੍ਹਾਂ ਦੀ ਸਪਲਾਈ ਸਬੰਧੀ ਮਿੱਥੇ ਨਿਸ਼ਾਨਿਆਂ 'ਤੇ ਪੂਰੀ ਨਹੀਂ ਉਤਰ ਸਕੀ। ਸਰਕਾਰ ਵਲੋਂ ਪਹਿਲਾਂ 45 ਸਾਲ ਤੋਂ ਉੱਪਰ ਵਾਲੇ ਵਿਅਕਤੀਆਂ ਨੂੰ ਟੀਕਾ ਲਹਿਰ ਵਿਚ ਸ਼ਾਮਿਲ ਕੀਤਾ ਗਿਆ ਸੀ ਪਰ ਇਹ ਨਿਸ਼ਾਨਾ ਹਾਲੇ ਅੱਧਾ ਅਧੂਰਾ ਹੀ ਸੀ ਕਿ ਸਰਕਾਰ ਨੇ 18-44 ਸਾਲ ਦੇ ਉਮਰ ਵਾਲੇ ਵਿਅਕਤੀਆਂ ਨੂੰ ਵੀ ਇਸ ਵਿਚ ਸ਼ਾਮਿਲ ਕਰ ਦਿੱਤਾ। ਜਿਸ ਨਾਲ ਵਧੇਰੇ ਉਮਰ ਦੇ ਵਿਅਕਤੀਆਂ ਦੇ ਟੀਕਾ ਨਾ ਲੱਗਣ ਦੇ ਨਾਲ-ਨਾਲ ਦੂਸਰੀ ਖ਼ੁਰਾਕ ਪ੍ਰਾਪਤ ਕਰਨ ਵਾਲੇ ਵਿਅਕਤੀ ਵੀ ਦੱਸੀਆਂ ਤਰੀਕਾਂ ਮੁਤਾਬਿਕ ਵੈਕਸੀਨ ਦੀ ਦੂਜੀ ਖੁਰਾਕ ਨਹੀਂ ਲੈ ਸਕਣਗੇ।
ਸ਼ਾਇਦ ਇਸੇ ਕਾਰਨ ਅੰਤਰਰਾਸ਼ਟਰੀ ਪੈਮਾਨਿਆਂ ਦਾ ਹਵਾਲਾ ਦਿੰਦੇ ਹੋਏ ਦੋਵਾਂ ਖ਼ੁਰਾਕਾਂ ਦੇ ਅੰਤਰ ਨੂੰ ਵਧਾ ਦਿੱਤਾ ਗਿਆ ਹੈ। ਪ੍ਰਾਪਤ ਅੰਕੜਿਆਂ ਅਨੁਸਾਰ ਕੋਵੈਕਸੀਨ ਕੰਪਨੀ ਨੇ ਕਿਹਾ ਸੀ ਕਿ ਇਸ ਦੀ ਸਮਰੱਥਾ ਮਹੀਨੇ ਦੀਆਂ ਦੋ ਕਰੋੜ ਖ਼ੁਰਾਕਾਂ ਤਿਆਰ ਕਰਨ ਦੀ ਹੈ ਅਤੇ ਜੁਲਾਈ ਦੇ ਅਖ਼ੀਰ ਤੱਕ ਇਹ ਵਧ ਕੇ ਸਾਢੇ ਪੰਜ ਕਰੋੜ ਹੋ ਜਾਏਗੀ। ਇਸੇ ਤਰ੍ਹਾਂ ਕੋਵੀਸ਼ੀਲਡ ਦੀ ਮਹੀਨੇ ਦੀ ਸਮਰੱਥਾ ਸਾਢੇ ਛੇ ਕਰੋੜ ਖ਼ੁਰਾਕਾਂ ਤਿਆਰ ਕਰਨ ਦੀ ਹੈ। ਰਿਪੋਰਟਾਂ ਅਨੁਸਾਰ ਜੁਲਾਈ ਤੱਕ ਇਹ ਵਧ ਕੇ 10 ਕਰੋੜ ਹੋ ਜਾਏਗੀ। ਸਪੂਤਨਿਕ ਟੀਕੇ ਦੇ ਵੀ ਸਵਾ ਕਰੋੜ ਪ੍ਰਤੀ ਮਹੀਨਾ ਆਉਣ ਦੀ ਉਮੀਦ ਹੈ। ਇਸ ਤਰ੍ਹਾਂ ਜੁਲਾਈ ਦੇ ਅਖ਼ੀਰ ਤੱਕ ਤਿੰਨਾਂ ਕੰਪਨੀਆਂ ਦੀ ਉਤਪਾਦਨ ਤੇ ਸਪਲਾਈ ਸਮਰੱਥਾ ਭਾਰਤ ਵਿਚ 17 ਕਰੋੜ ਪ੍ਰਤੀ ਮਹੀਨਾ ਹੋਣ ਦਾ ਅੰਦਾਜ਼ਾ ਹੈ। ਅਜਿਹੇ ਅੰਦਾਜ਼ਿਆਂ ਦੇ ਹੁੰਦਿਆਂ ਟੀਕਾਕਰਨ ਦੀ ਲਹਿਰ ਨੂੰ ਵਧੇਰੇ ਯੋਜਨਾਬੱਧ ਢੰਗ ਨਾਲ ਚਲਾਇਆ ਜਾਣਾ ਜ਼ਰੂਰੀ ਹੈ। ਕੋਵੈਕਸੀਨ ਜਿਸ ਨੂੰ ਕੌਮਾਂਤਰੀ ਕੋਵਿਡ ਵੈਕਸੀਨ ਕਿਹਾ ਗਿਆ ਹੈ, ਜਿਸ ਦੇ ਤਹਿਤ 124 ਦੇਸ਼ਾਂ ਨੂੰ ਸਾਢੇ 6 ਕਰੋੜ ਖ਼ੁਰਾਕਾਂ ਹੀ ਦਿੱਤੀਆਂ ਗਈਆਂ ਹਨ। ਵਿਸ਼ਵ ਸਿਹਤ ਸੰਸਥਾ ਦੇ ਮੁਖੀ ਟਰੋਡ ਐਂਥੋਨੀ ਨੇ ਕਿਹਾ ਹੈ ਕਿ ਸੀਰਮ ਇੰਸਟੀਚਿਊਟ ਨੂੰ ਟੀਕਿਆਂ ਦੀ ਪੂਰਤੀ ਲਈ ਦੁਨੀਆ ਦੇ ਕਰਾਰਾਂ ਨੂੰ ਪੂਰਾ ਕਰਨਾ ਹੋਵੇਗਾ ਪਰ ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਭਾਰਤ ਵਿਚ ਇਹ ਤਬਾਹਕੁੰਨ ਬਿਮਾਰੀ ਘਟ ਜਾਏਗੀ ਤਾਂ ਹੀ ਇਹ ਕੰਪਨੀ ਆਪਣੇ ਕੌਮਾਂਤਰੀ ਕਰਾਰਾਂ ਨੂੰ ਪੂਰਾ ਕਰ ਸਕੇਗੀ। ਆਉਂਦੇ ਸਮੇਂ ਵਿਚ ਭਾਰਤ ਨੂੰ ਇਸ ਸਬੰਧੀ ਸਪੱਸ਼ਟ ਨੀਤੀ ਤਿਆਰ ਕਰਨੀ ਹੋਵੇਗੀ। ਇਸ ਦੀ ਵੰਡ ਨੂੰ ਪਾਰਦਰਸ਼ੀ ਬਣਾਉਣਾ ਪਵੇਗਾ। ਰਾਜਾਂ ਲਈ ਵੀ ਟੀਕੇ ਪ੍ਰਾਪਤ ਕਰਨੇ ਹੋਣਗੇ। ਰਾਜਾਂ ਨੂੰ ਇਸ ਸਬੰਧੀ ਹਰ ਤਰ੍ਹਾਂ ਦੀ ਪੂਰੀ ਜਾਣਕਾਰੀ ਅਤੇ ਸਹਿਯੋਗ ਦੇਣ ਦੀ ਜ਼ਰੂਰਤ ਹੋਵੇਗੀ ਅਤੇ ਦੂਸਰੀ ਖ਼ੁਰਾਕ ਲਈ ਵੀ ਲੋੜੀਂਦੇ ਟੀਕੇ ਰੱਖੇ ਜਾਣੇ ਜ਼ਰੂਰੀ ਹੋਣਗੇ।
ਇਸ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿਚ ਟੀਕਾਕਰਨ ਦੀ ਪ੍ਰਕਿਰਿਆ ਨੂੰ ਵੱਡੀ ਹੱਦ ਤੱਕ ਵਧਾਇਆ ਜਾਣਾ ਵੀ ਬੇਹੱਦ ਜ਼ਰੂਰੀ ਬਣ ਗਿਆ ਹੈ। ਕਿਉਂਕਿ ਖ਼ਬਰਾਂ ਅਨੁਸਾਰ ਇਹ ਬਿਮਾਰੀ ਵੱਡੀ ਹੱਦ ਤੱਕ ਪੇਂਡੂ ਖੇਤਰਾਂ ਵਿਚ ਵੀ ਪਸਾਰਾ ਕਰ ਰਹੀ ਹੈ। ਕੇਂਦਰੀ ਸਰਕਾਰ ਨੇ ਜਦੋਂ 18 ਸਾਲ ਤੋਂ ਉੱਪਰ ਉਮਰ ਵਾਲੇ ਲੋਕਾਂ ਲਈ ਵੈਕਸੀਨ ਦੀ 50 ਫ਼ੀਸਦੀ ਸਪਲਾਈ ਹਾਸਲ ਕਰਨ ਲਈ ਰਾਜਾਂ ਨੂੰ ਅੰਤਰਰਾਸ਼ਟਰੀ ਟੈਂਡਰ ਦੇਣ ਜਾਂ ਕੰਪਨੀਆਂ ਨਾਲ ਗੱਲ ਕਰਨ ਲਈ ਕਿਹਾ ਤਾਂ ਇਸ ਨਾਲ ਰਾਜਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋਇਆ ਹੈ। ਉਹ ਆਪਣੀ ਜ਼ਰੂਰਤ ਅਨੁਸਾਰ ਵੈਕਸੀਨ ਦੀਆਂ ਖ਼ੁਰਾਕਾਂ ਨਹੀਂ ਸਨ ਪ੍ਰਾਪਤ ਕਰ ਸਕੇ। ਇਹ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਾਲ ਕੇਂਦਰ ਨੂੰ ਲੈਣੀ ਚਾਹੀਦੀ ਹੈ ਤਾਂ ਜੋ ਵੈਕਸੀਨ ਦੀਆਂ ਖ਼ੁਰਾਕਾਂ ਦੀ ਵੰਡ ਅਤੇ ਸਪਲਾਈ ਵਿਚ ਸਮਾਨਤਾ ਅਤੇ ਨਿਰੰਤਰਤਾ ਬਣਾਈ ਜਾ ਸਕੇ। ਆਉਂਦੇ ਸਮੇਂ ਵਿਚ ਸਰਕਾਰ ਦੀ ਅਜਿਹੀ ਨੀਤੀ ਹੀ ਕਾਰਗਰ ਸਾਬਿਤ ਹੋ ਸਕੇਗੀ। ਇਸ ਨੀਤੀ ਵਿਚ ਰਹਿ ਗਈਆਂ ਘਾਟਾਂ ਨੂੰ ਜੇ ਦੂਰ ਨਾ ਕੀਤਾ ਗਿਆ ਤਾਂ ਮਿੱਥੇ ਨਿਸ਼ਾਨੇ ਪੂਰੇ ਨਹੀਂ ਹੋ ਸਕਣਗੇ।


-ਬਰਜਿੰਦਰ ਸਿੰਘ ਹਮਦਰਦ

ਕੀ ਪੰਜਾਬ ਕਾਂਗਰਸ ਦਾ ਸੰਕਟ ਹੱਲ ਹੋ ਸਕੇਗਾ?

ਉਸੇ ਯਕੀਂ ਹੈ ਬੇ-ਇਮਾਨੀ ਬਿਨ ਵੋ ਬਾਜ਼ੀ ਜੀਤੇਗਾ, ਅੱਛਾ ਇੰਸਾਂ ਹੈ ਪਰ ਅਭੀ ਖਿਲਾੜੀ ਕੱਚਾ ਲਗਦਾ ਹੈ॥ ਅੱਜ ਦੇ ਪੰਜਾਬ ਕਾਂਗਰਸ ਦੇ ਹਾਲਾਤ 'ਤੇ ਤਬਸਰਾ ਕਰਦਿਆਂ ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਸੰਗਤ ਸਿੰਘ ਗਿਲਜੀਆਂ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਸਰਕਾਰਾਂ

ਦੇਸ਼ ਭਰ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ 'ਤੇ ਪਹੁੰਚ ਚੁੱਕੀਆਂ ਹਨ। ਤੇਲ ਦੀਆਂ ਕੀਮਤਾਂ ਦਾ ਸਬੰਧ ਅੰਤਰਰਾਸ਼ਟਰੀ ਬਾਜ਼ਾਰ ਅਤੇ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਲਗਾਏ ਜਾਂਦੇ ਵੈਟ, ਸੈੱਸ ਆਦਿ ਨਾਲ ਹੈ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ...

ਪੂਰੀ ਖ਼ਬਰ »

ਕੋਰੋਨਾ ਦੀ ਮਹਾਂਮਾਰੀ ਵਿਚ ਦਿੱਲੀ ਬਣੀ ਕਾਲਾ ਬਾਜ਼ਾਰੀ ਦੀ ਮੰਡੀ

ਕੋਰੋਨਾ ਦੀ ਇਸ ਮਹਾਂਮਾਰੀ ਨੇ ਪੂਰੀ ਮਾਨਵਤਾ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਮੌਤਾਂ ਦਾ ਅੰਕੜਾ ਜਿਸ ਤਰ੍ਹਾਂ ਵਧਦਾ ਜਾ ਰਿਹਾ ਹੈ, ਇਹ ਇਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਹਸਪਤਾਲ ਵਿਚ ਬੈੱਡ ਨਹੀਂ, ਮੈਡੀਕਲ ਸਹੂਲਤਾਂ ਨਹੀਂ, ਆਕਸੀਜਨ ਦੀ ਘਾਟ ਆਦਿ ਮੌਤਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX