ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  0 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  13 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  17 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  23 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  29 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 2 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 3 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 3 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 10 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਪਹਿਲਾ ਸਫ਼ਾ

ਮੋਗਾ ਨੇੜੇ 'ਮਿੱਗ 21' ਜਹਾਜ਼ ਹਾਦਸਾਗ੍ਰਸਤ

ਨੱਥੂਵਾਲਾ ਗਰਬੀ (ਮੋਗਾ), 21 ਮਈ (ਸਾਧੂ ਰਾਮ ਲੰਗੇਆਣਾ)-ਬੀਤੀ ਰਾਤ 11.30 ਵਜੇ ਦੇ ਕਰੀਬ ਮੋਗਾ ਜ਼ਿਲ੍ਹੇ ਦੀ ਤਹਿਸੀਲ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਲੰਗੇਆਣਾ ਪੁਰਾਣਾ ਤੇ ਲੰਗੇਆਣਾ ਨਵਾਂ ਦੀ ਸੰਘਣੀ ਆਬਾਦੀ ਤੋਂ ਅੱਧਾ ਕਿੱਲੋਮੀਟਰ ਦੂਰ ਖੇਤਾਂ 'ਚ ਵਸਦੇ ਘਰਾਂ ਨੇੜੇ ਹਵਾਈ ਫ਼ੌਜ ਦਾ ਲੜਾਕੂ ਜਹਾਜ਼ 'ਮਿੱਗ 21' ਹਾਦਸਾਗ੍ਰਸਤ ਹੋ ਗਿਆ ਹੈ, ਜਿਸ ਕਾਰਨ ਇਸ ਦੇ ਪਾਇਲਟ ਅਭਿਨਵ ਚੌਧਰੀ ਸ਼ਹੀਦ ਹੋ ਗਏ ਹਨ | ਦੋ ਪਿੰਡਾਂ ਨੂੰ ਬਚਾਉਂਦਾ ਹੋਇਆ ਮਿੱਗ-21 ਜਹਾਜ਼ ਪਿੰਡ ਲੰਗੇਆਣਾ ਪੁਰਾਣਾ ਦੇ ਕਿਸਾਨ ਮੱਖਣ ਸਿੰਘ ਦੀ ਜ਼ਮੀਨ 'ਚ ਉਨ੍ਹਾਂ ਦੀ ਰਿਹਾਇਸ਼ ਤੋਂ ਕੁਝ ਦੂਰੀ 'ਤੇ ਡਿੱਗ ਕੇ ਅੱਗ ਦਾ ਸ਼ਿਕਾਰ ਹੋ ਗਿਆ | ਇਸ ਸਬੰਧੀ ਮੱਖਣ ਸਿੰਘ ਨੇ ਦੱਸਿਆ ਕਿ ਜਹਾਜ਼ ਡਿੱਗਦੇ ਸਾਰ ਹੀ ਬਹੁਤ ਵੱਡਾ ਧਮਾਕਾ ਹੋਇਆ ਤੇ ਉਹ ਡਰ ਨਾਲ ਕੰਬ ਗਏ | ਉਨ੍ਹਾਂ ਜਿਉਂ ਹੀ ਕੋਠੇ ਦੀ ਛੱਤ 'ਤੇ ਚੜ੍ਹ ਕੇ ਦੇਖਿਆ ਤਾਂ ਉਨ੍ਹਾਂ ਦੀ ਜ਼ਮੀਨ 'ਚ ਡਿੱਗੀ ਹੋਈ ਕਿਸੇ ਵੱਡੀ ਚੀਜ਼ 'ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ | ਸਰਪੰਚ ਸੁਖਦੇਵ ਸਿੰਘ ਲੰਗੇਆਣਾ ਪੁਰਾਣਾ ਤੇ ਹੋਰਾਂ ਨੇ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਪ੍ਰਸ਼ਾਸਨ ਤੇ ਫਾਇਰ ਬਿ੍ਗੇਡ ਵਿਭਾਗ ਨੂੰ ਦਿੱਤੀ, ਜਿਸ ਦੌਰਾਨ ਫਾਇਰ ਬਿ੍ਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ | ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਟੀਮ ਸਮੇਤ ਤੇ ਹਵਾਈ ਫੌਜ ਬਠਿੰਡਾ ਤੋਂ ਕਮਾਂਡਰ ਜੀ.ਐਸ. ਚੌਹਾਨ ਮੌਕੇ 'ਤੇ ਪਹੁੰਚੇ | ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਕਤ 'ਮਿੱਗ 21' ਸੂਰਤਗੜ੍ਹ (ਰਾਜਸਥਾਨ) ਤੋਂ ਹਵਾਈ ਫ਼ੌਜ ਦੇ ਕੇਂਦਰ ਹਲਵਾਰਾ ਤੇ ਸਿਧਵਾਂ ਬੇਟ ਵਿਖੇ ਟ੍ਰੇਨਿੰਗ ਲਈ ਆਇਆ ਸੀ ਤੇ ਵਾਪਸ ਸੂਰਤਗੜ੍ਹ ਜਾ ਰਿਹਾ ਸੀ, ਪਰ ਰਸਤੇ 'ਚ ਹੀ ਹਾਦਸਾਗ੍ਰਤ ਹੋ ਗਿਆ |

ਪਾਇਲਟ ਦੀ ਮੌਤ

17 ਮਹੀਨੇ ਪਹਿਲਾਂ ਹੀ ਹੋਇਆ ਸੀ ਅਭਿਨਵ ਚੌਧਰੀ ਦਾ ਵਿਆਹ
ਨਵੀਂ ਦਿੱਲੀ, 21 ਮਈ (ਅਜੀਤ ਬਿਊਰੋ)- ਮਿੱਗ-21 ਜਹਾਜ਼ ਹਾਦਸੇ ਦਾ ਸ਼ਿਕਾਰ ਹੋਏ ਪਾਇਲਟ ਅਭਿਨਵ ਚੌਧਰੀ ਉੱਤਰ ਪ੍ਰਦੇਸ਼ 'ਚ ਬਾਗਪਤ ਜ਼ਿਲ੍ਹੇ ਦੇ ਪਿੰਡ ਪੁਸਾਰ ਦੇ ਰਹਿਣ ਵਾਲੇ ਸਨ ਤੇ ਇਸ ਵੇਲੇ ਪਠਾਨਕੋਟ ਏਅਰਬੇਸ ਵਿਖੇ ਤਾਇਨਾਤ ਸਨ | ਉਨ੍ਹਾਂ ਦਾ 17 ਮਹੀਨੇ ਪਹਿਲਾਂ ਵਿਆਹ ਹੋਇਆ ਸੀ, ਜੋ ਕਾਫੀ ਚਰਚਾ 'ਚ ਰਿਹਾ ਸੀ | ਦਰਅਸਲ ਅਭਿਨਵ ਨੇ ਸਹੁਰਾ ਪਰਿਵਾਰ ਵਲੋਂ ਦਿੱਤੀ ਜਾ ਰਹੀ ਨਕਦ ਰਾਸ਼ੀ ਵਾਪਸ ਕਰਕੇ ਸ਼ਗਨ 'ਚ ਸਿਰਫ 1 ਰੁਪਇਆ ਹੀ ਲਿਆ ਸੀ | ਅਭਿਨਵ ਮੰਨਦੇ ਸਨ ਕਿ ਵਿਆਹ 'ਚ ਦਾਜ ਦੀ ਕੋਈ ਭੂਮਿਕਾ ਨਹੀਂ ਹੋਣੀ ਚਾਹੀਦੀ | ਦੋ ਪਰਿਵਾਰਾਂ ਨੂੰ ਜੋੜਨ ਲਈ ਦਾਜ ਦਾ ਲੈਣ-ਦੇਣ ਜ਼ਰੂਰੀ ਨਹੀਂ | ਕਿਸਾਨ ਦੇ ਪੁੱਤਰ ਅਭਿਨਵ ਦੀ ਪਤਨੀ ਨੇ ਫਰਾਂਸ ਤੋਂ ਮਾਸਟਰ ਆਫ ਸਾਇੰਸ ਦੀ ਪੜ੍ਹਾਈ ਕੀਤੀ ਹੈ | 12ਵੀਂ ਤੋਂ ਬਾਅਦ ਅਭਿਨਵ ਦੀ ਚੋਣ ਐਨ.ਡੀ.ਏ. 'ਚ ਹੋਈ | ਪੁਣੇ 'ਚ ਤਿੰਨ ਸਾਲ ਤੋਂ ਬਾਅਦ ਉਨ੍ਹਾਂ ਹੈਦਰਾਬਾਦ ਦੇ ਏ.ਐਫ.ਏ. 'ਚ ਆਪਣੀ ਸਿਖਲਾਈ ਪੂਰੀ ਕੀਤੀ |

ਕਿਸਾਨ ਮੋਰਚੇ ਨੇ ਗੱਲਬਾਤ ਮੁੜ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

26 ਮਈ 'ਕਾਲਾ ਦਿਵਸ' ਵਜੋਂ ਮਨਾਉਣਗੀਆਂ ਕਿਸਾਨ ਜਥੇਬੰਦੀਆਂ
ਨਵੀਂ ਦਿੱਲੀ, 21 ਮਈ (ਏਜੰਸੀ)- ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਸਾਲ ਨਵੰਬਰ ਤੋਂ ਅੰਦੋਲਨ ਕਰ ਰਹੀਆਂ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ 'ਸੰਯੁਕਤ ਕਿਸਾਨ ਮੋਰਚਾ' ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ 'ਤੇ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ | ਇਸ ਸਬੰਧੀ ਕਿਸਾਨ ਜਥੇਬੰਦੀ ਨੇ ਇਕ ਬਿਆਨ 'ਚ ਕਿਹਾ ਹੈ ਕਿ ਉਸ ਵਲੋਂ ਕੇਂਦਰ ਸਰਕਾਰ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰਨ ਲਈ ਕਿਹਾ ਗਿਆ ਹੈ | ਸੰਯੁਕਤ ਕਿਸਾਨ ਮੋਰਚਾ ਨੇ ਬਿਆਨ 'ਚ ਕਿਹਾ ਕਿ ਮੋਰਚੇ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰਨ ਲਈ ਕਿਹਾ ਹੈ | ਇਸ ਚਿੱਠੀ 'ਚ ਕਿਸਾਨ ਅੰਦੋਲਨ 'ਤੇ ਸਰਕਾਰ ਦੇ ਹੰਕਾਰੀ ਰਵੱਈਏ ਦਾ ਜ਼ਿਕਰ ਵੀ ਕੀਤਾ ਗਿਆ ਹੈ | ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨ ਮਹਾਂਮਾਰੀ 'ਚ ਕਿਸੇ ਦੀ ਵੀ ਸਿਹਤ ਨੂੰ ਖਤਰੇ 'ਚ ਨਹੀਂ ਪਾ ਰਹੇ, ਪਰ ਉਹ ਅੰਦੋਲਨ ਨੂੰ ਵੀ ਨਹੀਂ ਛੱਡ ਸਕਦੇ ਕਿਉਂਕਿ ਇਹ ਜੀਵਨ-ਮੌਤ ਤੇ ਆਉਣ ਵਾਲੀਆਂ ਪੀੜੀਆਂ ਦਾ ਮਾਮਲਾ ਹੈ | ਇਸ ਦੇ ਨਾਲ ਹੀ ਕਿਸਾਨ ਮੋਰਚਾ ਨੇ ਕਿਹਾ ਹੈ ਕਿ 26 ਮਈ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਸਾਡੇ ਅੰਦੋਲਨ ਨੂੰ 6 ਮਹੀਨੇ ਪੂਰੇ ਹੋ ਜਾਣਗੇ | ਇਸ ਦੌਰਾਨ ਅਸੀਂ ਆਪਣਾ ਸੰਘਰਸ਼ ਜਾਰੀ ਰੱਖਿਆ ਹੈ | ਸਰਕਾਰ ਵੀ ਇਸ ਦਿਨ ਆਪਣੇ 7 ਸਾਲ ਪੂਰੇ ਕਰੇਗੀ ਤੇ ਕਿਸਾਨ ਜਥੇਬੰਦੀਆਂ ਇਸ ਦਿਨ ਨੂੰ 'ਕਾਲੇ ਦਿਵਸ' ਵਜੋਂ ਮਨਾਉਣਗੀਆਂ | ਸਰਕਾਰ ਨੇ 22 ਜਨਵਰੀ 2021 ਤੋਂ ਬਾਅਦ ਗੱਲਬਾਤ ਦੇ ਦਰਵਾਜ਼ੇ ਬੰਦ ਕਰ ਦਿੱਤੇ ਹਨ | ਅੰਦੋਲਨ ਦੌਰਾਨ ਕਈ ਕਿਸਾਨਾਂ ਨੇ ਆਪਣੀ ਜਾਨ ਗੁਆ ਲਈ ਹੈ | ਚਿੱਠੀ 'ਚ ਕਿਸਾਨ ਮੋਰਚਾ ਨੇ ਇਹ ਵੀ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਦੇਸ਼ ਦਾ ਅੰਨਦਾਤਾ ਅੱਧਾ ਸਾਲ ਸੜਕਾਂ 'ਤੇ ਰਹਿਣ ਲਈ ਮਜਬੂਰ ਹੈ | ਅਸੀਂ ਆਪਣੀ ਮੰਗ 'ਤੇ ਡਟੇ ਹੋਏ ਹਾਂ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਤੇ ਐਮ. ਐਸ. ਪੀ. ਕਾਨੂੰਨੀ ਦਰਜਾ ਦਿੱਤਾ ਜਾਵੇ | ਇਸ ਚਿੱਠੀ ਰਾਹੀਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਗਈ ਕਿ ਉਹ ਆਪਣੀ ਸਾਰੀ ਤਾਕਤ ਤੇ ਸਾਧਨਾਂ ਨੂੰ ਕੋਰੋਨਾ ਵਿਰੁੱਧ ਲਗਾਉਣ ਕਿਉਂਕਿ ਇਹ ਹੁਣ ਪਿੰਡਾਂ ਵਿਚ ਵੀ ਫੈਲ ਰਿਹਾ ਹੈ | ਸਾਰਿਆਂ ਨੂੰ 6 ਮਹੀਨਿਆਂ ਅੰਦਰ ਮੁਫ਼ਤ ਵੈਕਸੀਨ ਮਿਲੇ ਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਮਿਲਣਾ ਚਾਹੀਦਾ ਹੈ | ਸਾਰੇ ਕੋਰੋਨਾ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾਣਾ ਚਾਹੀਦਾ ਹੈ | ਇਹ ਸਭ ਰਾਜਨੀਤਿਕ ਇੱਛਾ ਸ਼ਕਤੀ ਨਾਲ ਹੀ ਸੰਭਵ ਹੋਵੇਗਾ | ਉਨ੍ਹਾਂ ਕਿਹਾ ਜੇਕਰ ਸਰਕਾਰ 25 ਮਈ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਸਬੰਧੀ ਕੋਈ ਹਾਂ-ਪੱਖੀ ਹੁੰਗਾਰਾ ਨਾ ਭਰਿਆ ਤਾਂ 26 ਮਈ ਦੇ ਸੰਘਰਸ਼ ਤੋਂ ਅਗਲੇ ਪੜਾਅ ਦੇ ਸੰਘਰਸ਼ ਦੀ ਨਵੀਂ ਰਣਨੀਤੀ ਉਲੀਕੀ ਜਾਵੇਗੀ |

ਰਾਮ ਰਹੀਮ ਨੂੰ ਮਿਲੀ ਪੈਰੋਲ

ਪੁਲਿਸ ਨੇ ਸਖ਼ਤ ਸੁਰੱਖਿਆ ਹੇਠ ਮਾਂ ਨਾਲ ਮਿਲਾ ਕੇ ਵਾਪਸ ਜੇਲ੍ਹ ਭੇਜਿਆ
ਚੰਡੀਗੜ੍ਹ, 21 ਮਈ (ਰਾਮ ਸਿੰਘ ਬਰਾੜ)-ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ 'ਚ ਜਬਰ-ਜਨਾਹ ਦੇ ਦੋਸ਼ ਵਿਚ ਸਜ਼ਾ ਭੁਗਤ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਦਿਨ ਦੀ ਪੁਲਿਸ ਹਿਰਾਸਤ ਵਿਚ ਪੈਰੋਲ ਦਿੱਤੀ ਗਈ ਅਤੇ ਪੈਰੋਲ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਹੀ ਪੁਲਿਸ ਨੇ ਸਖ਼ਤ ਸੁਰੱਖਿਆ ਹੇਠ ਡੇਰਾ ਸਿਰਸਾ ਮੁਖੀ ਨੂੰ ਵਾਪਸ ਜੇਲ੍ਹ ਵਿਚ ਪਹੁੰਚਾ ਦਿੱਤਾ | ਦੱਸਣਯੋਗ ਹੈ ਕਿ ਡੇਰਾ ਮੁਖੀ ਨੇ ਜੇਲ੍ਹ ਸੁਪਰਡੈਂਟ ਨੂੰ 21 ਦਿਨ ਦੀ ਪੈਰੋਲ ਲਈ ਅਰਜ਼ੀ ਦਿੱਤੀ ਸੀ, ਜਿਸ ਵਿਚ ਉਸ ਨੇ ਆਪਣੀ ਮਾਂ ਦੇ ਬਿਮਾਰ ਹੋਣ ਦਾ ਬਹਾਨਾ ਬਣਾਇਆ ਸੀ | ਸੂਤਰਾਂ ਅਨੁਸਾਰ ਸਵੇਰੇ ਦਿਨ ਚੜ੍ਹਦੇ ਹੀ ਬੇਹੱਦ ਸਖ਼ਤ ਸੁਰੱਖਿਆ ਹੇਠ ਡੇਰਾ ਮੁਖੀ ਨੂੰ ਬੇਹੱਦ ਗੁਪਤ ਤਰੀਕੇ ਨਾਲ ਗੁਰੂਗ੍ਰਾਮ ਲਿਜਾਇਆ ਗਿਆ ਅਤੇ ਉਸ ਦੀ ਮਾਂ ਨਾਲ ਮੁਲਾਕਾਤ ਕਰਵਾ ਕੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਪਹਿਲਾਂ ਹੀ ਜੇਲ੍ਹ 'ਚ ਪਹੁੰਚਾ ਦਿੱਤਾ ਗਿਆ | ਡੇਰਾ ਮੁਖੀ ਨੂੰ ਪੈਰੋਲ ਦਿੱਤੇ ਜਾਣ ਅਤੇ ਉਸ ਨੂੰ ਗੁਰੂਗ੍ਰਾਮ ਲੈ ਕੇ ਜਾਣ ਦੇ ਸਾਰੇ ਘਟਨਾਕ੍ਰਮ ਨੂੰ ਬੇਹੱਦ ਗੁਪਤ ਰੱਖਿਆ ਗਿਆ | ਡੇਰਾ ਮੁਖੀ ਲਗਪਗ ਪੌਣੇ ਚਾਰ ਸਾਲ ਤੋਂ ਜੇਲ੍ਹ ਵਿਚ ਬੰਦ ਹੈ ਅਤੇ ਜੇਲ੍ਹ ਪ੍ਰਸ਼ਾਸਨ ਵਲੋਂ ਪਿਛਲੇ 7 ਮਹੀਨਿਆਂ ਵਿਚ ਉਸ ਨੂੰ ਦੂਸਰੀ ਵਾਰ ਪੁਲਿਸ ਹਿਰਾਸਤ ਵਿਚ ਪੈਰੋਲ ਦਿੱਤੀ ਗਈ | ਇਸ ਤੋਂ ਪਹਿਲਾਂ ਵੀ ਉਸ ਦੀ ਮਾਂ ਦੇ ਬਿਮਾਰ ਹੋਣ ਕਾਰਨ ਐਮਰਜੈਂਸੀ ਪੈਰੋਲ ਦਿੱਤੀ ਗਈ ਸੀ |
ਸਿਰਸਾ ਲਿਆਉਣ ਦਾ ਕੀਤਾ ਜਾ ਰਿਹੈ ਰਾਹ ਪੱਧਰਾ-ਅੰਸ਼ੁਲ

ਸਿਰਸਾ, (ਭੁਪਿੰਦਰ ਪੰਨੀਵਾਲੀਆ)-ਸਾਧਵੀਆਂ ਨਾਲ ਜਬਰ ਜਨਾਹ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ 'ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਇਤਰਾਜ਼ ਕਰਦਿਆਂ ਕਿਹਾ ਹੈ ਕਿ ਹੁਣ ਡੇਰਾ ਮੁਖੀ ਨੂੰ ਸਿਰਸਾ ਲਿਆਉਣ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ |
ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼-ਸਿੰਘ ਸਾਹਿਬ

ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)-ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦਿੱਤੇ ਜਾਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦੇ ਹੋਏ ਕਿਹਾ ਕਿ ਡੇਰਾ ਮੁਖੀ ਨੂੰ ਪੈਰੋਲ ਦੇਣਾ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ |

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਨਿਬੇੜਨ ਲਈ ਹਾਈ ਕਮਾਨ ਵਲੋਂ ਕਮੇਟੀ ਬਣਾਉਣ ਦੀਆਂ ਚਰਚਾਵਾਂ ਰਹੀਆਂ ਗਰਮ

ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 21 ਮਈ-ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈ ਕਮਾਨ ਹਰਕਤ 'ਚ ਆ ਗਈ ਹੈ ਤੇ ਉਸ ਵਲੋਂ ਉਲਝ ਚੁੱਕੇ ਮਸਲੇ 'ਤੇ ਪੂਰੀ ਨਜ਼ਰ ਵੀ ਰੱਖੀ ਜਾ ਰਹੀ ਹੈ | ਅੱਜ ਇਸ ਗੱਲ ਦੀ ਚਰਚਾ ਸਿਖਰਾਂ 'ਤੇ ਰਹੀ ਕਿ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਦੇ ਆਗੂਆਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਚਰਚਾ ਇਸ ਲਈ ਵੀ ਰਹੀ ਕਿ ਸੂਤਰਾਂ ਅਨੁਸਾਰ ਕਮੇਟੀ ਦਾ ਗਠਨ ਕਰਨ ਦੀ ਸਲਾਹ ਰਾਹੁਲ ਗਾਂਧੀ ਦੇ ਦਖ਼ਲ ਤੋਂ ਬਾਅਦ ਕੁਝ ਆਗੂਆਂ ਵਲੋਂ ਦਿੱਤੀ ਗਈ ਹੈ | ਹਾਲਾਂਕਿ ਇਨ੍ਹਾਂ ਚਰਚਾਵਾਂ ਦੇ ਵਿਚਾਲੇ ਦੇਰ ਰਾਤ ਤੱਕ ਇਸ ਕਮੇਟੀ ਦੇ ਬਣ ਜਾਣ ਦੀ ਨਾ ਤਾਂ ਪੰਜਾਬ ਵਿਚਲੇ ਕਿਸੇ ਆਗੂ ਨੂੰ ਖ਼ਬਰ ਸੀ ਤੇ ਨਾ ਹੀ ਦਿੱਲੀ ਦੇ ਕਿਸੇ ਸੀਨੀਅਰ ਆਗੂ ਨੇ ਇਸ ਦੀ ਪੁਸ਼ਟੀ ਕੀਤੀ ਹੈ | ਹਾਲਾਂਕਿ, ਪਾਰਟੀ ਦੇ ਜਨਰਲ ਸਕੱਤਰ ਵੇਣੂ ਗੋਪਾਲ ਨੇ ਇਹ ਜ਼ਰੂਰ ਕਿਹਾ ਕਿ ਸਾਰਾ ਮਾਮਲਾ ਹਾਈ ਕਮਾਨ ਦੇ ਧਿਆਨ 'ਚ ਹੈ ਤੇ ਜਲਦ ਕੋਈ ਨਾ ਕੋਈ ਹੱਲ ਕਰ ਲਿਆ ਜਾਵੇਗਾ | ਉੱਧਰ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਗੱਲਬਾਤ ਕਰਦਿਆਂ ਕਿਹਾ ਕੋਈ ਕਮੇਟੀ ਬਣ ਗਈ ਹੈ, ਉਨ੍ਹਾਂ ਦੀ ਜਾਣਕਾਰੀ 'ਚ ਨਹੀਂ ਹੈ ਪਰ ਮਸਲੇ ਦਾ ਹੱਲ ਜ਼ਰੂਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਰਾ ਮਾਮਲਾ ਹਾਈ ਕਮਾਨ ਦੇ ਧਿਆਨ 'ਚ ਹੈ, ਹਾਈ ਕਮਾਨ ਇਕੱਲੀ-ਇਕੱਲੀ ਗੱਲ 'ਤੇ ਨਜ਼ਰ ਰੱਖ ਰਹੀ ਹੈ ਤੇ ਕੋਈ ਕਮੇਟੀ ਬਣੇ ਜਾਂ ਨਾ ਪਰ ਇਸ ਮਸਲੇ ਨੂੰ ਜਲਦੀ ਸੁਲਝਾ ਲਿਆ ਜਾਵੇਗਾ | ਜ਼ਿਕਰਯੋਗ ਹੈ ਕਿ ਜੇਕਰ ਚੱਲ ਰਹੀਆਂ ਚਰਚਾਵਾਂ ਅਨੁਸਾਰ ਹਾਈ ਕਮਾਨ ਵਲੋਂ ਕਮੇਟੀ ਦਾ ਗਠਨ ਆਉਂਦੇ ਦਿਨਾਂ 'ਚ ਕਰ ਦਿੱਤਾ ਜਾਂਦਾ ਹੈ ਤਾਂ ਇਹ ਕਮੇਟੀ ਪਾਰਟੀ ਦੇ ਸਾਰੇ ਨਾਰਾਜ਼ ਨੇਤਾਵਾਂ ਨਾਲ ਨਿੱਜੀ ਤੌਰ 'ਤੇ ਮੀਟਿੰਗ ਕਰਕੇ ਮਸਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੇਗੀ | ਪਾਰਟੀ ਸੂਤਰ ਇਹ ਵੀ ਦੱਸਦੇ ਹਨ ਕਿ ਹਾਈ ਕਮਾਨ ਪੰਜਾਬ ਵਿਚਲੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਲੈ ਕੇ ਫ਼ਿਕਰਮੰਦ ਹੈ, ਕਿਉਂ ਜੋ ਜਨਵਰੀ 2020 ਤੋਂ ਢਾਂਚਾ ਭੰਗ ਹੈ | ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਨਾਰਾਜ਼ ਆਗੂਆਂ ਨੂੰ ਮਨਾਉਣ ਦਾ ਮਨ ਬਣਾਇਆ ਗਿਆ ਹੈ ਤੇ ਉਹ ਵੀ ਇਨ੍ਹਾਂ ਆਗੂਆਂ ਨਾਲ ਗੱਲਬਾਤ ਕਰਨ ਦੀ ਤਿਆਰੀ 'ਚ ਹਨ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ ਤੇ ਚਰਨਜੀਤ ਸਿੰਘ ਚੰਨੀ ਨੇ ਵੱਖਰੇ ਤੌਰ 'ਤੇ ਮੀਟਿੰਗਾਂ ਕੀਤੀਆਂ ਸਨ, ਜੋ ਕੈਪਟਨ ਨਾਲ ਨਾਰਾਜ਼ਗੀ ਦਾ ਇਜ਼ਹਾਰ ਕਰਦੀਆਂ ਸਨ | ਇਨ੍ਹਾਂ ਮੀਟਿੰਗਾਂ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਬੇਅਦਬੀ ਮਾਮਲੇ ਵਿਚ ਇਨਸਾਫ਼ ਨਾ ਮਿਲਣ ਦੇ ਮੁੱਦੇ ਨੂੰ ਲੈ ਕੇ ਆਪਣੀ ਹੀ ਸਰਕਾਰ 'ਤੇ ਸਵਾਲ ਵੀ ਖੜ੍ਹੇ ਕੀਤੇ ਗਏ ਸਨ | ਇਸ ਵਿਵਾਦ ਨੂੰ ਹੋਰ ਹਵਾ ਉਦੋਂ ਮਿਲ ਗਈ ਜਦੋਂ ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਕੈਪਟਨ ਸੰਦੀਪ ਸੰਧੂ 'ਤੇ ਧਮਕੀ ਦੇਣ ਦੇ ਗੰਭੀਰ ਦੋਸ਼ ਲਾ ਦਿੱਤੇ | ਹੁਣ ਦੇਖਣਾ ਹੋਵੇਗਾ ਕਿ ਹਾਈ ਕਮਾਨ ਕੋਈ ਵਿਸ਼ੇਸ਼ ਕਮੇਟੀ ਬਣਾ ਕੇ ਪੰਜਾਬ ਕਾਂਗਰਸ ਦੇ ਵਿਚ ਚੱਲ ਰਿਹਾ ਵਿਵਾਦ ਖ਼ਤਮ ਕਰਨ ਲਈ ਅੱਗੇ ਆਏਗੀ ਜਾਂ ਆਉਂਦੇ ਦਿਨਾਂ 'ਚ ਇਹ ਵਿਵਾਦ ਹੋਰ ਵੱਧ ਜਾਵੇਗਾ | ਜੋ ਵੀ ਹੋਵੇ ਕਾਂਗਰਸ ਆਗੂਆਂ ਵਿਚਾਲੇ ਸ਼ੁਰੂ ਹੋਏ ਅੰਦਰੂਨੀ ਵਿਵਾਦ ਨਾਲ ਕਾਂਗਰਸ ਦੇ ਸਿਆਸੀ ਵਿਰੋਧੀ ਜ਼ਰੂਰ ਬਾਗੋਬਾਗ ਨਜ਼ਰ ਆ ਰਹੇ ਹਨ |
ਹਰੀਸ਼ ਰਾਵਤ ਦੀ ਮੀਟਿੰਗ ਟਲੀ

ਉੱਧਰ ਪਤਾ ਲੱਗਿਆ ਹੈ ਕਿ ਕਾਂਗਰਸੀ ਆਗੂਆਂ ਦਾ ਵਿਵਾਦ ਖ਼ਤਮ ਕਰਨ ਲਈ ਵਿਸ਼ੇਸ਼ ਕਮੇਟੀ ਬਣਾਉਣ ਸਬੰਧੀ ਚੱਲ ਰਹੀਆਂ ਚਰਚਾਵਾਂ ਦੇ ਵਿਚਾਲੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸੇ ਹਫ਼ਤੇ ਰੱਖੀ ਮੀਟਿੰਗ ਫ਼ਿਲਹਾਲ ਟਾਲ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਸਨਿਚਰਵਾਰ ਨੂੰ ਹੋਣ ਵਾਲੀ ਹਰੀਸ਼ ਰਾਵਤ ਦੀ ਮੀਟਿੰਗ ਫ਼ਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ |

ਮੌਤਾਂ ਦਾ ਅੰਕੜਾ ਮੁੜ 4 ਹਜ਼ਾਰ ਤੋਂ ਪਾਰ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 21 ਮਈ-ਭਾਰਤ 'ਚ ਲਗਾਤਾਰ ਪੰਜਵੇਂ ਦਿਨ ਕੋਰੋਨਾ ਮਾਮਲਿਆਂ ਦੀ ਗਿਣਤੀ ਤਿੰਨ ਲੱਖ ਤੋਂ ਘੱਟ ਪਾਈ ਗਈ ਹੈ ਜਦਕਿ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਅਜੇ ਵੀ ਚਿੰਤਾ ਦਾ ਕਾਰਨ ਬਣੀਆਂ ਹੋਈਆਂ ਹਨ | ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ 'ਚ 2,59, 551 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਕੁੱਲ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2 ਕਰੋੜ 60 ਲੱਖ ਤੋਂ ਪਾਰ ਪਹੁੰਚ ਗਈ ਹੈ | ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਇਕ ਵਾਰ ਫਿਰ 4 ਹਜ਼ਾਰ ਨੂੰ ਪਾਰ ਕਰਦਿਆਂ 4209 'ਤੇ ਪਹੁੰਚ ਗਿਆ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2 ਲੱਖ 91 ਹਜ਼ਾਰ ਤੋਂ ਵੀ ਵੱਧ ਹੋ ਗਈ ਹੈ | ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ 'ਚ 1.02 ਲੱਖ ਮਾਮਲਿਆਂ ਦੀ ਕਮੀ ਨਾਲ ਇਲਾਜ ਕਰ ਰਹੇ ਮਰੀਜ਼ਾਂ ਦੀ ਗਿਣਤੀ 30 ਲੱਖ 24 ਹਜ਼ਾਰ 'ਤੇ ਆ ਗਈ ਹੈ | ਕੋਰੋਨਾ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਦਰ 87.25 ਫ਼ੀਸਦੀ ਹੈ ਜਦਕਿ ਮੌਤ ਦਰ 1.12 ਫ਼ੀਸਦੀ ਹੈ |
ਇਕ ਦਿਨ 'ਚ ਰਿਕਾਰਡ 20.61 ਲੱਖ ਕੋਰੋਨਾ ਟੈਸਟ ਕੀਤੇ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 20.61 ਲੱਖ ਤੋਂ ਵੱਧ ਟੈਸਟ ਕੀਤੇ ਗਏ ਹਨ, ਜੋ ਇਕ ਦਿਨ 'ਚ ਹੁਣ ਤੱਕ ਸਭ ਤੋਂ ਵੱਧ ਜਾਂਚ ਕਰਨ ਦਾ ਰਿਕਾਰਡ ਹੈ | ਉਥੇ ਇਕ ਦਿਨ 'ਚ ਪਾਜ਼ੀਟੀਵਿਟੀ ਦਰ ਵੀ ਘਟ ਕੇ 12.59 ਫ਼ੀਸਦੀ ਹੋ ਗਈ ਹੈ | ਆਈ. ਸੀ. ਐਮ. ਆਰ. ਅਨੁਸਾਰ 20 ਮਈ ਤੱਕ ਦੇਸ਼ 'ਚ 32,44,17,870 ਕੋਰੋਨਾ ਟੈਸਟ ਕੀਤੇ ਗਏ ਹਨ, ਜਿੰਨ੍ਹਾਂ 'ਚੋਂ 20,61,683 ਟੈਸਟ ਬੀਤੇ 24 ਘੰਟਿਆਂ ਦੌਰਾਨ ਕੀਤੇ ਗਏ ਹਨ |

ਦਿੱਲੀ ਪੁਲਿਸ ਵਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦੋਸ਼ ਪੱਤਰ ਦਾਖ਼ਲ

ਦੀਪ ਸਿੱਧੂ ਸਮੇਤ 16 ਲੋਕਾਂ ਦੇ ਨਾਂਅ ਸ਼ਾਮਿਲ
ਨਵੀਂ ਦਿੱਲੀ, 21 ਮਈ (ਜਗਤਾਰ ਸਿੰਘ)-ਰਾਜਧਾਨੀ ਵਿਚ ਵਿਚ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ ਦੇ ਸਬੰਧ 'ਚ ਦਿੱਲੀ ਪੁਲਿਸ ਨੇ ਅੱਜ ਤੀਸ ਹਜ਼ਾਰੀ ਕੋਰਟ 'ਚ ਦੋਸ਼ ਪੱਤਰ ਦਾਖ਼ਲ ਕੀਤਾ | ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਸਹਿਤ 16 ਲੋਕਾਂ ਦੇ ਨਾਂਅ ਇਸ ਦੋਸ਼ ਪੱਤਰ 'ਚ ਮੁਲਜ਼ਮ ਵਜੋਂ ਸ਼ਾਮਿਲ ਹਨ | ਹਾਲਾਂਕਿ ਦਿੱਲੀ ਪੁਲਿਸ ਮੁਤਾਬਿਕ ਇਸ ਮਾਮਲੇ 'ਚ ਨਵੇਂ ਤੱਥ ਆਉਣ ਤੋਂ ਬਾਅਦ ਸਪਲੀਮੈਂਟਰੀ ਚਾਰਜਸ਼ੀਟ ਵੀ ਦਾਖ਼ਲ ਕੀਤੀ ਜਾ ਸਕਦੀ ਹੈ | ਦੋਸ਼ ਪੱਤਰ 'ਚ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਘਟਨਾ ਨੂੰ ਅਚਾਨਕ ਹੋਈ ਹਿੰਸਾ ਕਹਿਣਾ ਗਲਤ ਹੈ ਕਿਉਂਕਿ ਕਈ ਲੋਕ ਹਥਿਆਰਾਂ ਨਾਲ ਪਹਿਲਾਂ ਤੋਂ ਹੀ ਹਿੰਸਾ ਦੀ ਤਿਆਰੀ ਕਰਕੇ ਆਏ ਸਨ | ਪੁਲਿਸ ਮੁਤਾਬਿਕ ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਟਰੈਕਟਰ ਰੈਲੀ ਦੀ ਇਜਾਜ਼ਤ ਦਿ ੱਤੀ ਸੀ ਪ੍ਰੰਤੂ ਟਰੈਕਟਰਾਂ ਦੇ ਨਾਲ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ 300 ਦੇ ਕਰੀਬ ਲੋਕ ਪੁੱਜੇ ਸਨ ਅਤੇ ਉਨ੍ਹਾਂ ਨੇ ਲਾਲ ਕਿਲ੍ਹੇ ਅੰਦਰ ਜ਼ਬਰਦਸਤੀ ਦਾਖਲ ਹੋ ਕੇ ਹੰਗਾਮਾ ਕੀਤਾ | ਦੋਸ਼-ਪੱਤਰ 'ਚ ਇਹ ਵੀ ਕਿਹਾ ਗਿਆ ਹੈ ਕਿ ਬਗੈਰ ਕਿਸੀ ਸਾਜਿਸ਼ ਦੇ ਅਜਿਹਾ ਕਰਨਾ ਸੰਭਵ ਹੀ ਨਹੀਂ ਸੀ |

ਪ੍ਰਧਾਨ ਮੰਤਰੀ ਦਾ ਨਵਾਂ ਨਾਅਰਾ 'ਜਿਥੇ ਬਿਮਾਰ, ਉਥੇ ਇਲਾਜ'

ਨਵੀਂ ਦਿੱਲੀ, 21 ਮਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਸੰਸਦੀ ਹਲਕੇ ਵਾਰਾਨਗੀ ਦੇ ਡਾਕਟਰਾਂ ਅਤੇ ਸਿਹਤ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ 'ਜਿਥੇ ਬਿਮਾਰ, ਉਥੇ ਇਲਾਜ' ਦਾ ਨਵਾਂ ਮੰਤਰ ਦਿੰਦਿਆਂ ਕਿਹਾ ਕਿ ਇਸ ਨਾਲ ਸਿਹਤ ...

ਪੂਰੀ ਖ਼ਬਰ »

ਬਲੈਕ ਫੰਗਸ ਦੀ ਦਵਾਈ ਲਈ 5 ਹੋਰ ਕੰਪਨੀਆਂ ਨੂੰ ਲਾਇਸੈਂਸ

ਨਵੀਂ ਚੁਣੌਤੀ ਬਣ ਕੇ ਉੱਭਰੇ ਬਲੈਕ ਫਗੰਸ ਦੇ ਇਲਾਜ 'ਚ ਇਸਤੇਮਾਲ ਕੀਤੀ ਜਾਣ ਵਾਲੀ ਦਵਾਈ 'ਐਮਫੋਟੈਰੀਸਿਨ-ਬੀ' ਦੀ ਕਿੱਲਤ ਦੀਆਂ ਸ਼ਿਕਾਇਤਾਂ ਮਿਲਣ ਦਰਮਿਆਨ ਕੇਂਦਰ ਸਰਕਾਰ ਨੇ 5 ਹੋਰ ਉਤਪਾਦਕਾਂ ਨੂੰ ਉਕਤ ਦਵਾਈ ਦੇ ਉਤਪਾਦਨ ਲਈ ਲਾਇਸੈਂਸ ਦੇ ਦਿੱਤੇ ਹਨ | ਇਹ ਕੰਪਨੀਆਂ ...

ਪੂਰੀ ਖ਼ਬਰ »

— 'ਬਲੈਕ ਫੰਗਸ' —

ਗਿੱਦੜਬਾਹਾ 'ਚ ਇਕ ਮੌਤ

ਗਿੱਦੜਬਾਹਾ, 21 ਮਈ (ਪਰਮਜੀਤ ਸਿੰਘ ਥੇੜ੍ਹੀ)-ਸਬ-ਡਵੀਜ਼ਨ ਗਿੱਦੜਬਾਹਾ ਵਿਚ 'ਬਲੈਕ ਫੰਗਸ' ਮਹਾਂਮਾਰੀ ਦੇ 3 ਸ਼ੱਕੀ ਮਾਮਲੇ ਸਾਹਮਣੇ ਆਏ ਹਨ | 'ਬਲੈਕ ਫੰਗਸ' ਤੋਂ ਪੀੜਤ ਬਾਬੂ ਰਾਮ ਵਾਸੀ ਗਿੱਦੜਬਾਹਾ ਜੋ ਕਿ ਆਦੇਸ਼ ਹਸਪਤਾਲ ਭੁੱਚੋ ਵਿਖੇ ਇਲਾਜ ਅਧੀਨ ਸੀ, ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਆਕਸੀਜਨ ਦੀ ਕਮੀ ਨਾਲ ਔਰਤ ਦੀ ਮੌਤ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਇਕ ਹੋਰ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ ਇਕ ਔਰਤ ਮਰੀਜ਼ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਰੀਜ਼ ਦੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਆਕਸੀਜਨ ਦੀ ਥਾਂ ਖਾਲੀ ਸਿਲੰਡਰ ਲਗਾ ਕੇ ਰੱਖਣ ਨਾਲ ਹੀ ਇਹ ਮੌਤ ਹੋਈ | ...

ਪੂਰੀ ਖ਼ਬਰ »

ਪੰਜਾਬ 'ਚ 5278 ਨਵੇਂ ਮਾਮਲੇ, 172 ਮੌਤਾਂ

ਚੰਡੀਗੜ੍ਹ•, 21 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਕਾਰਨ ਅੱਜ 172 ਹੋਰ ਮੌਤਾਂ ਹੋਈਆਂ, ਉੱਥੇ 8652 ਮਰੀਜ਼ਾਂ ਦੇ ਠੀਕ ਹੋਏ ਹਨ | ਦੂਜੇ ਪਾਸੇ ਸੂਬੇ 'ਚ 5278 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚ ਅੰਮਿ੍ਤਸਰ ਤੋਂ 9, ਬਰਨਾਲਾ 3, ਬਠਿੰਡਾ 19, ਫ਼ਰੀਦਕੋਟ 3, ...

ਪੂਰੀ ਖ਼ਬਰ »

ਤਰੁਣ ਤੇਜਪਾਲ ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਪਣਜੀ, 21 ਮਈ (ਏਜੰਸੀ)-ਗੋਆ ਦੀ ਅਦਾਲਤ ਨੇ ਤਹਿਲਕਾ ਮੈਗਜ਼ੀਨ ਦੇ ਸਾਬਕਾ ਮੁੱਖ ਸੰਪਾਦਕ ਤਰੁਣ ਤੇਜਪਾਲ ਨੂੰ ਜਬਰ-ਜਨਾਹ ਦੇ ਦੋਸ਼ਾਂ 'ਚੋਂ ਬਰੀ ਕਰ ਦਿੱਤਾ ਹੈ | ਗੋਆ ਦੀ ਸੈਸ਼ਨ ਅਦਾਲਤ ਨੇ ਇਸ ਮਾਮਲੇ 'ਚ ਪਹਿਲਾਂ ਹੀ ਸੁਣਵਾਈ ਪੂਰੀ ਕਰ ਲਈ ਸੀ ਅਤੇ ਅੱਜ ਆਪਣਾ ਫ਼ੈਸਲਾ ...

ਪੂਰੀ ਖ਼ਬਰ »

ਕੈਨੇਡਾ ਨੇ ਭਾਰਤ-ਪਾਕਿ ਉਡਾਣਾਂ 'ਤੇ ਪਾਬੰਦੀ 21 ਜੂਨ ਤੱਕ ਵਧਾਈ

ਟੋਰਾਂਟੋ, 21 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਭਾਰਤ ਅਤੇ ਪਾਕਿਸਤਾਨ ਤੋਂ ਸਿੱਧੀਆਂ ਉਡਾਣਾਂ ਉਪਰ ਜੋ ਰੋਕ ਬੀਤੇ ਮਹੀਨੇ 22 ਅਪ੍ਰੈਲ ਨੂੰ ਲਗਾਈ ਸੀ ਉਸ 'ਚ 21 ਜੂਨ ਤੱਕ ਵਾਧਾ ਕਰਨ ਦਾ ਐਲਾਨ ਕੀਤਾ ਹੈ | ਆਵਾਜਾਈ ਮੰਤਰੀ ਓਮਾਰ ਅਲਗਬਰਾ ਨੇ ...

ਪੂਰੀ ਖ਼ਬਰ »

ਪ੍ਰਸਿੱਧ ਵਾਤਾਵਰਨ ਪ੍ਰੇਮੀ ਸੁੰਦਰਲਾਲ ਬਹੁਗੁਣਾ ਦਾ ਦਿਹਾਂਤ

ਦੇਹਰਾਦੂਨ, 21 ਮਈ (ਏਜੰਸੀ)-ਪ੍ਰਸਿੱਧ ਵਾਤਾਵਰਨ ਪ੍ਰੇਮੀ ਅਤੇ 'ਚਿਪਕੋ ਅੰਦੋਲਨ' ਦੇ ਨੇਤਾ ਸੁੰਦਰਲਾਲ ਬਹੁਗੁਣਾ ਦਾ ਸ਼ੁੱਕਰਵਾਰ ਨੂੰ ਰਿਸ਼ੀਕੇਸ਼ 'ਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ | ਉਹ 94 ਸਾਲ ਦੇ ਸਨ | ਉਨ੍ਹਾਂ ਦੇ ਪਰਿਵਾਰ ਵਿਚ ਪਤਨੀ, ਦੋ ਪੁੱਤਰ ਅਤੇ ਇਕ ਬੇਟੀ ਹੈ | ...

ਪੂਰੀ ਖ਼ਬਰ »

ਆਸਾਰਾਮ ਨੂੰ ਇਲਾਜ ਲਈ ਨਹੀਂ ਮਿਲੀ ਜ਼ਮਾਨਤ

ਨਵੀਂ ਦਿੱਲੀ, 21 ਮਈ (ਏਜੰਸੀ)-ਜੋਧਪੁਰ ਦੇ ਏਮਜ਼ 'ਚ ਕੋਰੋਨਾ ਦੇ ਇਲਾਜ ਲਈ ਦਾਖਲ ਆਸਾਰਾਮ ਨੂੰ ਹਾਈ ਕੋਰਟ ਤੋਂ ਮੁੜ ਝਟਕਾ ਲੱਗਿਆ ਹੈ | ਹਾਈ ਕੋਰਟ ਨੇ ਏਮਜ਼ ਵਲੋਂ ਦਾਖ਼ਲ ਕੀਤੀ ਮੈਡੀਕਲ ਰਿਪੋਰਟ ਤੋਂ ਬਾਅਦ ਪਟੀਸ਼ਨ ਖਾਰਜ ਕੀਤੀ | ਰਾਜਸਥਾਨ ਹਾਈ ਕੋਰਟ ਦੇ ਮੁੱਖ ਬੈਂਚ ਨੇ ...

ਪੂਰੀ ਖ਼ਬਰ »

ਹੁਣ ਭਵਾਨੀਪੁਰ ਤੋਂ ਚੋਣ ਲੜੇਗੀ ਮਮਤਾ ਬੈਨਰਜੀ

ਮੌਜੂਦਾ ਵਿਧਾਇਕ ਨੇ ਛੱਡੀ ਸੀਟ ਕੋਲਕਾਤਾ, 21 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਲੜੇਗੀ, ਕਿਉਂਕਿ ਇਸ ਹਲਕੇ ਤੋਂ ਰਾਜ ਦੇ ਖੇਤੀਬਾੜੀ ਮੰਤਰੀ ਤੇ ਸੀਨੀਅਰ ਤਿ੍ਣਮੂਲ ਆਗੂ ਸੋਭਨਦੇਵ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX