ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  1 minute ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  7 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  13 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  54 minutes ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  53 minutes ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 2 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 2 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 3 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 3 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 10 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਜਗਰਾਓਂ

...ਜਦ ਸਿਆਸੀ ਰੋਟੀਆਂ ਸੇਕਣ ਆਏ ਭਾਜਪਾ ਆਗੂਆਂ ਨੂੰ ਸੁਣਨੀਆਂ ਪਈਆਂ ਖ਼ਰੀਆਂ-ਖ਼ਰੀਆਂ

ਜਗਰਾਉਂ, 21 ਮਈ (ਹਰਵਿੰਦਰ ਸਿੰਘ ਖ਼ਾਲਸਾ)- ਨਗਰ ਕੌਂਸਲ ਵਿਖੇ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਨਾਲ ਹਮਦਰਦੀ ਦੀ ਆੜ ਵਿਚ ਸਿਆਸੀ ਰੋਟੀਆਂ ਸੇਕਣ ਆਏ ਭਾਜਪਾ ਆਗੂਆਂ ਨੂੰ ਉਲਟਾ ਖ਼ਰੀਆਂ-ਖ਼ਰੀਆਂ ਸੁਣਨੀਆਂ ਪਈਆਂ | ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਦੀ ਅਗਵਾਈ ਵਿਚ ਕੌਂਸਲਰਾਂ ਵਲੋਂ ਕੀਤੇ ਭਾਰੀ ਵਿਰੋਧ ਨੂੰ ਦੇਖਦਿਆਂ ਭਾਜਪਾ ਆਗੂਆਂ ਨੇ ਇੱਥੋਂ ਖਿਸਕਣਾ ਹੀ ਵਾਜ਼ਿਬ ਸਮਝਿਆ | ਹੋਇਆ ਇੰਜ਼ ਕੇ ਅੱਜ ਦੁਪਹਿਰ ਨੂੰ ਜ਼ਿਲ੍ਹਾ ਪ੍ਰਧਾਨ ਗੋਰਵ ਖੁਲਰ ਦੀ ਅਗਵਾਈ ਵਿਚ ਭਾਜਪਾ ਦਾ ਇਕ ਵਫ਼ਦ ਨਗਰ ਕੌਂਸਲ ਜਗਰਾਉਂ ਵਿਖੇ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਕੋਲ ਆਇਆ | ਭਾਜਪਾ ਆਗੂ ਅਜੇ ਸਫ਼ਾਈ ਸੇਵਕਾਂ ਨਾਲ ਹਮਦਰਦੀ ਹੀ ਪ੍ਰਗਟਾ ਰਹੇ ਸਨ ਤਾਂ ਉੱਥੇ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਦੀ ਅਗਵਾਈ ਵਿਚ ਕੌਂਸਲਰ ਪਹੁੰਚ ਗਏ | ਪ੍ਰਧਾਨ ਰਾਣਾ ਨੇ ਭਾਜਪਾ ਆਗੂਆਂ ਨੂੰ ਕਿਹਾ ਕਿ ਤੁਸੀ ਰੋਟੀਆਂ ਸੇਕਣ ਲਈ ਇੱਥੇ ਆ ਗਏ ਹੋ ਕੀ ਤੁਹਾਨੂੰ ਰੇਲਵੇ ਸਟੇਸ਼ਨ ਜਗਰਾਉਂ ਦੀ ਪਾਰਕ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਛੇ ਮਹੀਨਿਆਂ ਤੋਂ ਬੈਠੇ ਕਿਸਾਨ-ਮਜ਼ਦੂਰ ਨਹੀਂ ਦਿੱਸ ਰਹੇ ਹਨ | ਕੇਂਦਰ ਸਰਕਾਰ 'ਚ ਬੈਠੇ ਤੁਹਾਡੇ ਆਗੂ ਤਾਂ ਹਰ ਮਹਿਕਮੇ ਨੂੰ ਨਿੱਜੀ ਹੱਥਾਂ ਵਿਚ ਕੋਡੀਆਂ ਦੇ ਭਾਅ ਵੇਚ ਰਹੇ ਹਨ, ਉਲਟਾ ਇੱਥੇ ਤੁਸੀਂ ਝੂਠ ਦੇ ਹੰਝੂ ਕੇਰਨ ਆ ਗਏ ਹੋ | ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿਚ ਇਕ ਹਜ਼ਾਰ ਦੇ ਕਰੀਬ ਕਿਸਾਨ-ਮਜ਼ਦੂਰ ਸ਼ਹੀਦ ਹੋ ਗਏ ਹਨ, ਉਨ੍ਹਾਂ ਦੀ ਹਮਦਰਦੀ ਲਈ ਤਾਂ ਤੁਹਾਡੇ ਕੋਲ ਦੋ ਸ਼ਬਦ ਨਹੀਂ ਹਨ | ਇਸ ਮੌਕੇ ਕੌਂਸਲਰ ਰਵਿੰਦਰਪਾਲ ਸਿੰਘ ਰਾਜੂ ਕਾਮਰੇਡ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਅਮਨ ਕਪੂਰ, ਰਾਜ ਭਾਰਦਵਾਜ, ਐਡ: ਵਰਿੰਦਰ ਸਿੰਘ ਆਦਿ ਨੇ ਕਿਹਾ ਕਿ ਸਫ਼ਾਈ ਸੇਵਕਾਂ ਨਾਲ ਸਾਡੀ ਪੂਰੀ ਹਮਦਰਦੀ ਹੈ | ਇਹ ਸਾਡਾ ਪਰਿਵਾਰਕ ਮਾਮਲਾ ਹੈ | ਜੇਕਰ ਕੋਈ ਬਾਹਰੀ ਸਿਆਸੀ ਰੋਟੀਆਂ ਸੇਕਣ ਆਵੇਗਾ, ਉਸ ਨੂੰ ਮੂੰਹ ਦੀ ਖਾਣੀ ਪਵੇਗੀ | ਸਫ਼ਾਈ ਕਰਮਚਾਰੀ ਯੂਨੀਅਨ ਆਗੂ ਅਰੁਣ ਕੁਮਾਰ ਗਿੱਲ ਨੇ ਕਿਹਾ ਕਿ ਸਾਨੂੰ ਸਭ ਪਤਾ ਹੈ ਕਿ ਕੌਣ ਸਾਡਾ ਹਮਾਇਤੀ ਅਤੇ ਕੌਣ ਆਪਣੇ ਹਿੱਤਾਂ ਦੀ ਪੂਰਤੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੀ ਹੜਤਾਲ ਸੂਬਾ ਪੱਧਰੀ ਹੈ, ਪਰ ਪ੍ਰਧਾਨ ਰਾਣਾ ਪਿਛਲੇ ਲੰਬੇ ਸਮੇਂ ਤੋਂ ਸਾਡੇ ਹਿੱਤਾਂ ਲਈ ਹਾ ਦਾ ਨਾਅਰਾ ਮਾਰਦੇ ਆ ਰਹੇ ਹਨ | ਭਾਜਪਾ ਆਗੂਆਂ ਨੇ ਜਦ ਦਾਲ ਗਲਦੀ ਨਾ ਦਿਸੀ ਤਾਂ ਉਨ੍ਹਾਂ ਇਥੋਂ ਖਿਸਕਣਾ ਹੀ ਉੱਚਿਤ ਸਮਝਿਆ ਪਰ ਜਾਂਦੇ-ਜਾਂਦੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਜ਼ਰੂਰ ਜਾਣੂ ਕਰਵਾ ਗਏ | ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਜਦ ਨਗਰ ਕੌਂਸਲ ਅੰਦਰ ਭਾਜਪਾ ਆਗੂ ਪਹੁੰਚੇ ਤਾਂ ਪ੍ਰਧਾਨ ਰਾਣਾ ਨੇ ਰੇਲਵੇ ਪਾਰਕ ਵਿਖੇ ਧਰਨੇ 'ਤੇ ਬੈਠੇ ਕਿਸਾਨ-ਮਜ਼ਦੂਰ ਆਗੂ ਕਾਮਰੇਡ ਕਮਲਜੀਤ ਖੰਨਾ ਨੂੰ ਸਾਰੀ ਸਥਿਤੀ ਪ੍ਰਤੀ ਜਾਣੂ ਕਰਵਾਇਆ ਅਤੇ ਸਾਥੀਆਂ ਨੂੰ ਨਾਲ ਲੈ ਕੇ ਕਮੇਟੀੇ ਆਉਣ ਲਈ ਬੇਨਤੀ ਕੀਤੀ ਗਈ | ਭਾਵੇਂ ਕਾਮਰੇਡ ਖੰਨਾ ਨੇ ਜਲਦ ਹੀ ਆਉਣ ਦਾ ਵਾਅਦਾ ਕੀਤਾ ਪਰ ਖ਼ਬਰ ਲਿਖਣ ਤੱਕ ਨਾ ਤਾਂ ਕਾਮਰੇਡ ਖੰਨਾ ਜਾਂ ਕੋਈ ਹੋਰ ਆਗੂ ਕਮੇਟੀ ਪਹੁੰਚਿਆਂ ਅਤੇ ਨਾ ਹੀ ਕਿਸੇ ਨਾ ਰਾਬਤਾ ਕਾਇਮ ਕੀਤਾ |

ਸਿਹਤ ਵਿਭਾਗ ਨੇ ਮੁੱਲਾਂਪੁਰ ਨੇੜੇ ਅੱਧੀ ਦਰਜਨ ਕੈਂਪ ਲਾ ਕੇ ਕੀਤਾ ਕੋਵਿਡ-19 ਟੀਕਾਕਰਨ

ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)- ਮੁਢਲਾ ਸਿਹਤ ਕੇਂਦਰ ਦਾਖਾ ਵਲੋਂ ਅੱਡਾ ਦਾਖਾ ਗੁਰਮਤਿ ਭਵਨ ਮੰਡੀ ਮੁੱਲਾਂਪੁਰ, ਰਾਧਾ ਸੁਆਮੀ ਸਤਿਸੰਗ ਘਰ ਮੁੱਲਾਂਪੁਰ ਅਤੇ ਪਿੰਡ ਬੱਦੋਵਾਲ 'ਚ ਟੀਕਾਕਰਨ ਕੈਂਪ ਲਗਾ ਕੇ ਤਿੰਨਾਂ ਥਾਵਾਂ ਉੱਪਰ ਕਰੀਬ 1000 ਲੋਕਾਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰਾਂ ਨੂੰ ਕੋਰੋਨਾ ਦੇ ਫੈਲਾਅ ਨਾਲ ਜੋੜਨਾ ਬਾਜਵਾ ਦਾ ਗ਼ੈਰ-ਸੰਵੇਦਨਸ਼ੀਲ ਬਿਆਨ-ਭਾਕਿਯੂ ਆਗੂ

ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਦੀਆਂ ਸਰਹੱਦਾਂ ਟਿਕਰੀ, ਸਿੰਘੂ ਜਾਂ ਹੋਰ ਬਾਰਡਰਾਂ 'ਤੇ ਤਿੰਨੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨਕਾਰੀ ਕਿਸਾਨ, ਮਜ਼ਦੂਰਾਂ ਨੂੰ ਕੋਰੋਨਾ ਦੇ ਫੈਲਾਅ ਨਾਲ ਜੋੜ ...

ਪੂਰੀ ਖ਼ਬਰ »

ਯੋਜਨਾ ਦਾ ਸਮਾਂ ਵਧਾਉਣ ਨਾਲ ਕਰੋੜਾਂ ਲਾਭਪਾਤਰੀਆਂ ਨੂੰ ਫ਼ਾਇਦਾ-ਸੋਨੂੰ ਅਗਰਵਾਲ

ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਕੋਰੋਨਾ ਦੀ ਪਹਿਲੀ ਲਹਿਰ ਵਾਂਗ ਦੂਜੀ ਲਹਿਰ ਦੌਰਾਨ ਵੀ ਲੋੜਵੰਦ ਲੋਕਾਂ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਨੂੰ ਮਈ-ਜੂਨ ਦੋ ਮਹੀਨੇ ਲਈ ਵਧਾਇਆ ਗਿਆ, ਰਾਸ਼ਟਰੀ ਖੁਰਾਕ ਸੁਰੱਖਿਆ ...

ਪੂਰੀ ਖ਼ਬਰ »

ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਘਰ-ਘਰ ਸਰਵੇਖਣ ਸ਼ੁਰੂ

ਜੋਧਾਂ, 21 ਮਈ (ਗੁਰਵਿੰਦਰ ਸਿੰਘ ਹੈਪੀ)-ਦਿਹਾਤੀ ਇਲਾਕਿਆਂ ਵਿਚ ਵਿਆਪਕ ਪੱਧਰ 'ਤੇ ਸੈਂਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ 'ਮਿਸ਼ਨ ਫ਼ਤਿਹ-2- ਕੋਰੋਨਾ ਮੁਕਤ ਪਿੰਡ' ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਸਫ਼ਲ ਕਰਨ ਲਈ ਪਿੰਡਾਂ ਦੇ ਸਰਪੰਚਾਂ ...

ਪੂਰੀ ਖ਼ਬਰ »

ਕਾਂਗਰਸੀ ਪਹਿਲਾਂ ਕੋਰੋਨਾ ਨਾਲ ਨਜਿੱਠਣ-ਹਰਵੀਰ ਇਯਾਲੀ

ਹੰਬੜਾਂ, 21 ਮਈ (ਮੇਜਰ ਹੰਬੜਾਂ)- ਅੱਜ ਕੋਰੋਨਾ ਮਹਾਂਮਾਰੀ ਦੇ ਵਧਣ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ, ਸਰਕਾਰਾਂ ਇਸ ਨੂੰ ਰੋਕਣ 'ਚ ਅਸਫ਼ਲ ਹੋ ਰਹੀਆਂ ਹਨ, ਇਸ ਲਈ ਲੋਕਾਂ ਨੂੰ ਖੁਦ ਹੀ ਮਹਾਂਮਾਰੀ ਤੋਂ ਬਚਾਅ ਰੱਖਣ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਲੜਕੀ ਕਾਬੂ

ਸਿੱਧਵਾਂ ਬੇਟ, 21 ਮਈ (ਜਸਵੰਤ ਸਿੰਘ ਸਲੇਮਪੁਰੀ)- ਡੀ.ਐੱਸ.ਪੀ. ਜਗਰਾਉਂ ਜਤਿੰਦਰਜੀਤ ਸਿੰਘ ਦੀ ਨਿਰਦੇਸ਼ 'ਤੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਭੂੰਦੜੀ ਦੇ ਇੰਚਾਰਜ ਏ.ਐੱਸ.ਆਈ. ਸੁਖਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਨੇ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਬਾਦਲਾਂ ਨੂੰ ਬਚਾਉਣ 'ਚ ਲੱਗਾ-ਢੀਂਡਸਾ

ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰਲੇਵੇਂ ਬਾਅਦ ਹੋਂਦ 'ਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਥਕ ਸੋਚ ਵਾਲੇ ਆਗੂਆਂ ਦਾ ਸ਼੍ਰੋਮਣੀ ਦਲ ਬਣ ਗਿਆ, ਜਿਨ੍ਹਾਂ ਵਲੋਂ ਬੇਅਦਬੀ ...

ਪੂਰੀ ਖ਼ਬਰ »

ਸੀਟੂ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਸੀਟੂ ਵਰਕਰਾਂ ਨੇ ਕਾਮਰੇਡ ਦਲਜੀਤ ਕੁਮਾਰ ਗੋਰਾ ਦੀ ਅਗਵਾਈ ਵਿਚ ਤਖ਼ਤੀਆਂ ਫੜ੍ਹ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਪੰਜਾਬ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਨਾਨਕਸਰ ਤੋਂ ਗੁ: ਲੰਗਰ ਸਾਹਿਬ ਨਾਂਦੇੜ ਲਈ ਕਣਕ ਦਾ ਟਰੱਕ ਭੇਜਿਆ

ਜਗਰਾਉਂ, 21 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਤੋਂ ਗੁਰਦੁਆਰਾ ਲੰਗਰ ਸਾਹਿਬ ਬਾਬਾ ਨਿਧਾਨ ਸਿੰਘ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਕਣਕ ਦਾ ਭਰਿਆ ਟਰੱਕ ਭੇਜਿਆ ਗਿਆ | ਇਸ ਟਰੱਕ ਨੂੰ ਨਾਨਕਸਰ ਤੋਂ ਸੰਤ ਬਾਬਾ ਗੁਰਚਰਨ ਸਿੰਘ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਐਂਬੂਲੈਂਸ ਸੇਵਾ ਸ਼ੁਰੂ

ਸਿੱਧਵਾਂ ਬੇਟ, 21 ਮਈ (ਜਸਵੰਤ ਸਿੰਘ ਸਲੇਮਪੁਰੀ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਲੋਕਾਂ ਨੂੰ ਬਚਾਉਣ ਅਤੇ ਵੱਧ ਤੋਂ ਵੱਧ ਕੋਰੋਨਾ ਟੈਸਟਿੰਗ ਕਰਨ ਦੇ ਮੱਦੇਨਜ਼ਰ ਅੱਜ ਸਥਾਨਿਕ ਕਸਬੇ ਦੇ ਸਿਵਲ ਹਸਪਤਾਲ ਵਿਖੇ ਕੋਰੋਨਾ ਟੈਸਟਿੰਗ ਮੋਬਾਇਲ ਕਲੀਨਿਕ ...

ਪੂਰੀ ਖ਼ਬਰ »

ਮਾਤਾ ਨਛੱਤਰ ਕੌਰ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ

ਸਿੱਧਵਾਂ ਬੇਟ, 21 ਮਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਅਧਿਆਪਕ ਆਗੂ ਮਾ. ਚਰਨਜੀਤ ਸਿੰਘ ਸਿੱਧੂ ਦੀ ਮਾਤਾ ਤੇ ਮਾਰਕੀਟ ਕਮੇਟੀ ਮੁੱਲਾਪੁਰ ਦੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਦੇ ਮਾਮੀ ਸੇਵਾ-ਮੁਕਤ ਅਧਿਆਪਕਾ ਮਾਤਾ ਨਛੱਤਰ ਕੌਰ ਸਿੱਧੂ ਪਤਨੀ ਸੇਵਾ-ਮੁਕਤ ...

ਪੂਰੀ ਖ਼ਬਰ »

ਲੈਕ: ਸਰਬਜੀਤ ਕੌਰ ਦਿਉਲ ਨਮਿਤ ਸ਼ਰਧਾਂਜਲੀ ਸਮਾਗਮ

ਜਗਰਾਉਂ, 21 ਮਈ (ਹਰਵਿੰਦਰ ਸਿੰਘ ਖ਼ਾਲਸਾ)- ਲੈਕ: ਸਰਬਜੀਤ ਕੌਰ ਦਿਉਲ ਨਮਿਤ ਪ੍ਰਕਾਸ਼ ਕਰਵਾਏ ਸਹਿਜ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਪਿੰਡ ਅਲੀਗੜ੍ਹ ( ਜਗਰਾਉਂ) ਵਿਖੇ ਹੋਇਆ | ਇਸ ਸਮਾਗਮ ਵਿਚ ਹੋਰਨਾ ਤੋਂ ਇਲਾਵਾ ਪੰਜਾਬ ਸਿੱਖਿਆ ਬੋਰਡ ਅਤੇ ਖੇਤੀਬਾੜੀ ...

ਪੂਰੀ ਖ਼ਬਰ »

ਰਾਮ ਰਹੀਮ ਦੀ ਰਿਹਾਈ ਭਗਵਾਂ ਸੋਚ ਦਾ ਦੂਜਾ ਹੱਲਾ-ਫੈੱਡਰੇਸ਼ਨ ਗਰੇਵਾਲ

ਜਗਰਾਉਂ, 21 ਮਈ (ਜੋਗਿੰਦਰ ਸਿੰਘ)- ਦੇਸ਼ ਅੰਦਰ ਕੇਂਦਰ ਦੀ ਸਰਕਾਰ ਵਲੋਂ ਥੋਪੇ ਤਿੰਨ ਕਾਲੇ ਕਾਨੂੰਨਾਂ ਤੋਂ ਬਾਅਦ ਰਾਮ ਰਹੀਮ ਦੀ ਰਿਹਾਈ ਅਤੇ ਰਿਹਾਈ ਲਈ ਬਠਿੰਡਾ 'ਚ ਆਯੋਜਤ ਰਿਹਾਈ ਦੀ ਅਰਦਾਸ ਭਗਵਾਂ ਸੋਚ ਦਾ ਸਿੱਖਾਂ 'ਤੇ ਸੋਚਿਆ ਸਮਝਿਆ ਦੂਜਾ ਵੱਡਾ ਹੱਲਾ ਹੈ | ਇਹ ...

ਪੂਰੀ ਖ਼ਬਰ »

ਟੋਲ ਪਲਾਜ਼ੇ 'ਤੇ ਮੋਦੀ ਸਰਕਾਰ ਖ਼ਿਲਾਫ਼ ਧਰਨਾ ਲਗਾਤਾਰ ਜਾਰੀ

ਚੌਂਕੀਮਾਨ, 21 ਮਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ੇ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ...

ਪੂਰੀ ਖ਼ਬਰ »

ਡੀ.ਟੀ.ਐੱਫ. ਸੁਧਾਰ ਵਲੋਂ ਘਰ-ਘਰ ਦਾਖ਼ਲਾ ਮੁਹਿੰਮ ਬੰਦ ਕਰਨ ਦੀ ਮੰਗ

ਗੁਰੂਸਰ ਸੁਧਾਰ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਡੈਮੋਕਰੇਟਿਕ ਟੀਚਰਜ਼ ਫਰੰਟ ਸੁਧਾਰ ਬਲਾਕ ਦੇ ਆਗੂਆਂ ਮਨਜੀਤ ਸਿੰਘ ਬੁਢੇਲ, ਹਰਜੀਤ ਸਿੰਘ ਸੁਧਾਰ, ਗੁਰਦੀਪ ਸਿੰਘ ਹੇਰਾਂ, ਅਮਨਦੀਪ ਸਿੰਘ ਸੁਧਾਰ ਤੇ ਹੋਰਨਾਂ ਨੇ ਪੰਜਾਬ ਸਕੂਲ ਬੋਰਡ ਦੇ ਸਿੱਖਿਆ ਸਕੱਤਰ ਕਿ੍ਸ਼ਨ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਵਲੋਂ 67.11 ਲੱਖ ਨਾਲ ਬਣਨ ਵਾਲੇ ਗਰਾਊਾਡ ਦਾ ਨਿਰੀਖਣ

ਹਲਵਾਰਾ, 21 ਮਈ (ਭਗਵਾਨ ਢਿੱਲੋਂ)- ਹਲਕਾ ਫ਼ਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ: ਅਮਰ ਸਿੰਘ ਬੋਪਾਰਾਏ ਵਲੋਂ 14ਵੇਂ ਵਿੱਤ ਕਮਿਸ਼ਨ ਤੋਂ ਆਈ 67.11 ਲੱਖ ਦੀ ਗ੍ਰਾਂਟ ਨਾਲ ਹਲਵਾਰਾ ਵਿਖੇ ਬਣਨ ਜਾ ਰਹੇ ਆਧੁਨਿਕ ਗਰਾਊਾਡ ਅਤੇ ਪਾਰਕ ਦਾ ਨਿਰੀਖਣ ਕਰਨ ਸਮੇਂ ਦੱਸਿਆ ਕਿ ...

ਪੂਰੀ ਖ਼ਬਰ »

18 ਤੋਂ 45 ਸਾਲ ਵਰਗ ਲਈ ਚੀਮਾ ਵਿਖੇ ਟੀਕਾਕਰਨ ਕੈਂਪ

ਹਠੂਰ, 21 ਮਈ (ਜਸਵਿੰਦਰ ਸਿੰਘ ਛਿੰਦਾ)- ਪਿੰਡ ਚੀਮਾਂ ਵਿਖੇ ਸਿਹਤ ਵਿਭਾਗ ਵਲੋਂ ਸਰਪੰਚ ਪਰਮਿੰਦਰ ਸਿੰਘ ਚੀਮਾ ਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਦੇ 18 ਤੋ 45 ਸਾਲ ਤੱਕ ਦਾ ਪਹਿਲਾਂ ਕੈਂਪ ਲਗਾਇਆ ਗਿਆ ਜਿਸ ਵਿਚ ਨੌਜਵਾਨ ਵਲੋਂ ਵੱਧ ਤੋਂ ਵੱਧ ...

ਪੂਰੀ ਖ਼ਬਰ »

ਪਿੰਡਾਂ 'ਚ ਮਹਾਂਮਾਰੀ ਰੋਕਣ ਲਈ ਠੀਕਰੀ ਪਹਿਰੇ ਜ਼ਰੂਰੀ-ਜਾਇੰਟ ਕਮਿਸ਼ਨਰ ਪਾਰਕ, ਏ.ਡੀ.ਸੀ.ਪੀ. ਵਰਮਾ

ਹੰਬੜਾਂ, 21 ਮਈ (ਮੇਜਰ ਹੰਬੜਾਂ)- ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਜੁਇੰਟ ਕਮਿਸ਼ਨਰ ਆਈ.ਪੀ.ਐੱਸ ਦੀਪਕ ਪਾਰਕ ਅਤੇ ਏ.ਡੀ.ਸੀ.ਪੀ ਸੁਮੀਰ ਵਰਮਾ ਪੀ.ਪੀ.ਐੱਸ ਵਲੋਂ ਪੇਂਡੂ ਖੇਤਰਾਂ 'ਚ ਮਹਾਂਮਾਰੀ ਰੋਕਣ ਪ੍ਰਤੀ ਹਲਕਾ ਗਿੱਲ ਦੇ ਪਿੰਡਾਂ 'ਚ ਪੰਚਾਂ ਸਰਪੰਚਾਂ ਨਾਲ ...

ਪੂਰੀ ਖ਼ਬਰ »

ਥਾਣੇਦਾਰਾਂ ਦੀ ਹੱਤਿਆ ਮਾਮਲੇ 'ਚ ਦੋਸ਼ੀ ਅਦਾਲਤ 'ਚ ਕੀਤੇ ਪੇਸ਼

ਜਗਰਾਉਂ, 21 ਮਈ (ਜੋਗਿੰਦਰ ਸਿੰਘ)- ਪੰਜਾਬ ਪੁਲਿਸ ਦੇ ਦੋ ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ 'ਚ ਜਗਰਾਉਂ ਪੁਲਿਸ ਵਲੋਂ ਕੀਤੀਆਂ ਗਿ੍ਫ਼ਤਾਰੀਆਂ ਤੇ ਬਰਾਮਦ ਹੋਏ ਅਸਲ੍ਹੇ ਬਾਰੇ ਅੱਜ ਆਖ਼ਰ ਖੁਲਾਸਾ ਕਰ ਹੀ ਦਿੱਤਾ ਗਿਆ ਹੈ | ਪੁਲਿਸ ਵਲੋਂ ਥਾਣੇਦਾਰਾਂ ਦੀ ਹੱਤਿਆ ਸਬੰਧੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਹਠੂਰ, 21 ਮਈ (ਜਸਵਿੰਦਰ ਸਿੰਘ ਛਿੰਦਾ)-ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਰੂਮੀ ਦੇ ਪ੍ਰਧਾਨ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸਬ ਡਵੀਜ਼ਨ ਰੂਮੀ ਅਤੇ 66 ਕੇ.ਵੀ. ਸਵ ਸਟੇਸ਼ਨ ਰਸੂਲਪੁਰ ਵਿਖੇ ਮੁਲਾਜ਼ਮਾਂ ਨੇ ਕਾਲੇ ਬਿੱਲ੍ਹੇ ਲਾਕੇ ਰੋਸ ਮੁਜ਼ਾਹਰਾ ਕੀਤਾ | ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 233ਵੇਂ ਦਿਨ 'ਚ ਦਾਖ਼ਲ–ਜਗਰਾਉਂ 'ਚ ਧਰਨਾ ਜਾਰੀ

ਜਗਰਾਉਂ, 21 ਮਈ (ਜੋਗਿੰਦਰ ਸਿੰਘ)-ਕਿਸਾਨ ਸੰਘਰਸ਼ ਦੇ 233ਵੇਂ ਦਿਨ ਸਥਾਨਕ ਰੇਲ ਪਾਰਕ ਜਗਰਾਉਂ ਕਿਸਾਨ ਮੋਰਚੇ 'ਚ ਬੁਲਾਰਿਆਂ ਨੇ ਕੇਂਦਰ ਦੀ ਮੋਦੀ ਹਕੂਮਤ ਨੂੰ ਚਿਤਾਵਨੀ ਦਿੱਤੀ ਕਿ ਇਹ ਸੰਘਰਸ਼ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਸਮੇਤ ਬਿਜਲੀ ਐਕਟ 2020 ਦੇ ਖ਼ਾਤਮੇ ਤੱਕ ...

ਪੂਰੀ ਖ਼ਬਰ »

ਆਲ ਜੋਨਜ਼ ਨਰਸਿੰਗ ਕਾਲਜ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪ੍ਰਧਾਨ ਆਹਲੂਵਾਲੀਆ ਦੀ ਮੌਤ 'ਤੇ ਸੋਗ ਮੀਟਿੰਗ

ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)- ਆਲ ਜੋਨਜ਼ ਨਰਸਿੰਗ ਕਾਲਜ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਲੱਜਿਆਵਤੀ ਜੈਨ ਨਰਸਿੰਗ ਕਾਲਜ ਰਾਏਕੋਟ ਵਿਖੇ ਹੋਈ | ਇਸ ਮੌਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਟਰੱਸਟ ਦੇ ਚੇਅਰਮੈਨ ਪੰਜਾਬ ਨਰਸਿੰਗ ਕਾਲਜ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਬਿਕਰਮਜੀਤ ਸਿੰਘ ਖ਼ਾਲਸਾ ਵਲੋਂ ਦੁੱਖ ਸਾਂਝਾ

ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)- ਪਿੰਡ ਝੋਰੜਾਂ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਗੁਰਮੇਲ ਸਿੰਘ ਆੜ੍ਹਤੀਆ ਦੀ ਮੌਤ 'ਤੇ ਬਿਕਰਮਜੀਤ ਸਿੰਘ ਖ਼ਾਲਸਾ ਮੈਂਬਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਗੁਰਮੇਲ ਸਿੰਘ ਦੇ ਪੁੱਤਰ ਸੀਨੀਅਰ ਯੂਥ ਅਕਾਲੀ ਆਗੂ ...

ਪੂਰੀ ਖ਼ਬਰ »

ਵੈਦ ਦੇ ਸਹਿਯੋਗ ਨਾਲ ਸਰਬਪੱਖੀ ਵਿਕਾਸ ਜਾਰੀ-ਸਰਪੰਚ ਜੱਗਾ

ਹੰਬੜਾਂ, 21 ਮਈ (ਹਰਵਿੰਦਰ ਸਿੰਘ ਮੱਕੜ)- ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਹਿਯੋਗ ਨਾਲ ਕਸਬਾ ਹੰਬੜਾਂ ਨੂੰ ਨਵੀਂ ਤੇ ਵਿਲੱਖਣ ਦਿੱਖ ਪ੍ਰਦਾਨ ਹੋਈ ਹੈ | ਉਪਰੋਕਤ ਪ੍ਰਗਟਾਵਾ ਸਰਪੰਚ ਰਣਜੋਧ ਸਿੰਘ ਜੱਗਾ ਨੇ ਹੰਬੜਾਂ ਵਿਖੇ ਮੁੱਢਲਾ ਸਿਹਤ ਕੇਂਦਰ ਵਿਚ ...

ਪੂਰੀ ਖ਼ਬਰ »

ਬੰਗਾਲ ਇੰਸਟੀਚਿਊਟ ਰਾਏਕੋਟ ਦੇ ਵਿਦਿਆਰਥੀ ਮਹਾਂਮਾਰੀ ਦੌਰਾਨ ਡਿਊਟੀ ਨਿਭਾਉਣ 'ਚ ਮੋਹਰੀ

ਰਾਏਕੋਟ, 21 ਮਈ (ਬਲਵਿੰਦਰ ਸਿੰਘ ਲਿੱਤਰ)-ਬੰਗਾਲ ਇੰਸਟੀਚਿਊਟ ਆਫ ਹੈਲਥ ਸਾਇੰਸ ਰਾਏਕੋਟ ਦੇ ਵਿਦਿਆਰਥੀ ਕੋਵਿਡ-19 ਦੀ ਡਿਊਟੀ ਪਿਛਲੇ ਲਗਭਗ ਡੇਢ ਮਹੀਨੇ ਤੋਂ ਕਰਕੇ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਅ ਰਹੇ ਹਨ | ਕੋਵਿਡ-19 ਕੰਟਰੋਲ ਪ੍ਰੋਗਰਾਮਾਂ ਦੇ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਰਾਏਕੋਟ, 21 ਮਈ (ਸੁਸ਼ੀਲ)-ਪੀ.ਐਸ.ਈ.ਬੀ ਇੰਪਲਾਇਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਸਬ-ਡਿਵੀਜ਼ਨ ਰਾਏਕੋਟ ਦੇ ਸਮੁੱਚੇ ਪਾਵਰਕਾਮ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਟੈਕਨੀਕਲ ਸਰਵਿਸ ਯੂਨੀਅਨ, ਮਨਿਸਟ੍ਰੀਅਲ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰੀ-ਇੰਸ: ਬਲਵਿੰਦਰਪਾਲ

ਹੰਬੜਾਂ, 21 ਮਈ (ਮੇਜਰ ਹੰਬੜਾਂ)- ਐੱਸ.ਐੱਮ.ਓ. ਡਾ. ਮਨਦੀਪ ਕੌਰ ਸਿੱਧੂ ਦੀ ਅਗਵਾਈ ਹੇਠ ਬਲਾਕ ਸਿੱਧਵਾਂ ਬੇਟ ਅਧੀਨ ਕੋਰੋਨਾ ਮਹਾਂਮਾਰੀ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ਹੇਠ ਹੈ | ਇਹ ਪ੍ਰਗਟਾਵਾ ਹੈਲਥ ਇੰਸਪੈਕਟਰ ਬਲਵਿੰਦਰਪਾਲ ਸਿੰਘ ਵਲੋਂ ਕਮਿਉਨਟੀ ਹੈਲਥ ਸੈਂਟਰ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਬਾਜਵਾ ਦਾ ਬਿਆਨ ਬਗੈਰ ਤੱਥਾਂ ਤੋਂ-ਪਰਮਿੰਦਰ ਢੀਂਡਸਾ

ਗੁਰੂਸਰ ਸੁਧਾਰ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਬਾਜਵਾ ਵਲੋਂ ਦਿੱਲੀ ਦੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX