ਤਾਜਾ ਖ਼ਬਰਾਂ


ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  2 minutes ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  11 minutes ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  17 minutes ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  25 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  about 1 hour ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  about 1 hour ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 4 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਘਰ-ਘਰ ਨੌਕਰੀ ਦੇਣ ਵਾਲਿਆਂ ਦੇ ਆਪਣੇ ਸਰਕਾਰੀ ਦਫ਼ਤਰ ਮੁਲਾਜ਼ਮਾਂ ਬਿਨਾਂ ਸੱਖਣੇ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)-ਮੌਜੂਦਾ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ ਅਤੇ ਦਾਅਵੇ ਤਾਂ ਰੋਜ਼ਾਨਾ ਸੁਣਨ ਅਤੇ ਪੜ੍ਹਨ ਨੂੰ ਮਿਲਦੇ ਹਨ ਪਰ ਜ਼ਮੀਨੀ ਪੱਧਰ ਤੇ ਨਜ਼ਰ ਮਾਰੀ ਜਾਵੇ ਜ਼ਿਆਦਾਤਰ ਸਰਕਾਰੀ ਦਫ਼ਤਰਾਂ 'ਚ ਸਰਕਾਰੀ ਅਮਲਾ ਹੈ ਹੀ ਨਹੀਂ | ਬਹੁਤੇ ਦਫ਼ਤਰ ਇਹੋ-ਜਿਹੇ ਹਨ ਜਿਨ੍ਹਾਂ 'ਚ ਪੋਸਟਾਂ ਤਾਂ ਪੰਜ ਸੱਤ ਹਨ ਪਰ ਉਨ੍ਹਾਂ ਦਫ਼ਤਰਾਂ 'ਚ ਮੁਲਾਜ਼ਮ ਇਕ-ਇਕ ਹੀ ਤਾਇਨਾਤ ਹੋਣ ਕਾਰਨ ਦਫ਼ਤਰਾਂ ਦਾ ਕੰਮ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ, ਲੋਕ ਦਫ਼ਤਰਾਂ 'ਚ ਧੱਕੇ ਖਾਣ ਲਈ ਮਜਬੂਰ ਹਨ, ਲੋਕਾਂ ਦੀ ਸੁਣਵਾਈ ਕਰਨ ਵਾਲਾ ਕੋਈ ਵੀ ਅਧਿਕਾਰੀ ਨਜ਼ਰ ਨਹੀਂ ਆ ਰਿਹਾ | ਇੱਥੇ ਦੱਸਣਯੋਗ ਹੈ ਕਿ ਇੱਥੋਂ ਦੇ ਡੀ.ਸੀ. ਕੰਪਲੈਕਸ ਵਿਚ ਬਣਿਆ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਾ ਦਫ਼ਤਰ ਜਿਸ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੋਂ ਇਲਾਵਾ ਸੁਪਰਡੈਂਟ, ਸੀਨੀਅਰ ਸਹਾਇਕ, ਜੂਨੀਅਰ ਸਹਾਇਕ, ਕਲਰਕ ਅਤੇ ਦਰਜਾ ਚਾਰ ਕਰਮਚਾਰੀ ਦੀਆਂ ਕੁਲ 6 ਪੋਸਟਾਂ ਹਨ ਪਰ ਇਸ ਦਫ਼ਤਰ ਨੂੰ ਸਿਰਫ਼ ਦਰਜਾ ਚਾਰ ਕਰਮਚਾਰੀ ਚਲਾ ਰਿਹਾ ਹੈ ਜਦਕਿ ਜਲੰਧਰ ਦੇ ਸੀ.ਡੀ.ਪੀ.ਓ. ਗੁਰਮਿੰਦਰ ਸਿੰਘ ਨੂੰ ਜਲੰਧਰ ਸਮੇਤ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਾ 4 ਮਾਰਚ 2021 ਵਾਧੂ ਚਾਰਜ ਦਿੱਤਾ ਗਿਆ ਸੀ ਜਿਨ੍ਹਾਂ ਨੂੰ ਉਡੀਕਦਿਆਂ ਨਵਾਂਸ਼ਹਿਰੀਆਂ ਦੀਆਂ ਅੱਖਾਂ ਪੱਕ ਗਈਆਂ ਪਰ ਨਜ਼ਰ ਨਹੀਂ ਆ ਰਹੇ | ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ 5 ਸੀ.ਡੀ.ਪੀ.ਓ. ਦੀਆਂ ਅਸਾਮੀਆਂ ਹਨ ਪਰ ਉਨ੍ਹਾਂ ਨੂੰ ਵੀ ਦੋ ਔਰਤ ਅਧਿਕਾਰੀ ਚਲਾ ਰਹੀਆਂ ਹਨ ਜਿਨ੍ਹਾਂ 'ਚ ਸੜੋਆ ਦੇ ਸੀ.ਡੀ.ਪੀ.ਓ ਕੋਲ ਔੜ, ਬੰਗਾ ਦੇ ਸੀ.ਡੀ.ਪੀ.ਓ. ਕੋਲ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜ੍ਹਸ਼ੰਕਰ ਦੀ ਸੀ.ਡੀ.ਪੀ.ਓ. ਕੋਲ ਬਲਾਚੌਰ ਦਾ ਵਾਧੂ ਚਾਰਜ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੰਜਾਂ ਬਲਾਕਾਂ 'ਚ 792 ਆਂਗਣਵਾੜੀ ਕੇਂਦਰ ਹਨ, ਪੰਜਾਂ ਸੀ.ਡੀ.ਪੀ.ਓ. ਨੂੰ ਸਪਲੀਮੈਂਟਰੀ ਨਿਊਟ੍ਰੇਸ਼ਨ ਯੋਜਨਾ ਤਹਿਤ ਗਿਜਾਈ ਵਸਤਾਂ ਦੀ ਖਰੀਦ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵਲੋਂ ਕਰਕੇ ਦਿੱਤੀ ਜਾਂਦੀ ਹੈ, ਉਹ ਹੁਣ ਕਿਵੇਂ ਕੀਤੀ ਜਾ ਰਹੀ ਹੈ ਇਹ ਨਵਾਂਸ਼ਹਿਰ ਦੇ ਡੀ.ਸੀ. ਦਫ਼ਤਰ ਦਾ ਅਮਲਾ ਹੀ ਜਾਣਦਾ ਹੋਵੇਗਾ | ਇੱਥੇ ਹੀ ਬੱਸ ਨਹੀਂ ਸੀ.ਡੀ.ਪੀ.ਓ. ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵਲੋਂ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ ਵੀ ਕਰਨਾ ਹੁੰਦਾ ਹੈ ਤਾਂ ਕਿ ਜਾਂਚ ਕੀਤੀ ਜਾ ਸਕੇ ਕਿ ਬੱਚਿਆਂ ਨੂੰ ਸੰਤੁਲਿਤ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ? ਇਸ ਤੋਂ ਇਲਾਵਾ ਵਿਭਾਗ ਦੀਆਂ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਪੋਸ਼ਣ ਅਭਿਆਨ ਸਕੀਮਾਂ ਦਫ਼ਤਰ ਦੀਆਂ ਫਾਈਲਾਂ 'ਚ ਕੋਰੋਨਾ ਵਾਇਰਸ ਦੀ ਤਰ੍ਹਾਂ ਗਲਾ ਘੁੱਟ ਕੇ ਰਹਿ ਗਈਆਂ ਹਨ ਜਿਨ੍ਹਾਂ ਦਾ ਇਲਾਜ ਵੈਂਟੀਲੇਟਰ ਦੇ ਰੂਪ 'ਚ ਵਿਭਾਗ ਦੇ ਮੁਲਾਜ਼ਮਾਂ ਨੇ ਕਰਨਾ ਹੈ ਜੋ ਕਿ ਵਿਭਾਗ ਕੋਲ ਨਾ ਹਨ ਨਾ ਹਾਲੇ ਕੋਈ ਮੁਲਾਜ਼ਮ ਮਿਲਣ ਲਈ ਆਸ ਦੀ ਕਿਰਨ ਨਜ਼ਰ ਆ ਰਹੀ ਹੈ | ਜਦੋਂ ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਨਾਲ ਫੋਨ ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਤਿੰਨ ਬਾਰ ਫੋਨ ਹੀ ਨਹੀਂ ਚੁੱਕਿਆ |

ਜਥੇਬੰਦੀਆਂ ਵਲੋਂ ਜਬਰ ਜਨਾਹ ਕਰਨ ਵਾਲੇ ਸਰਪੰਚ 'ਤੇ ਸਖ਼ਤ ਕਾਰਵਾਈ ਦੀ ਮੰਗ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਇਸਤਰੀ ਜਾਗਿ੍ਤੀ ਮੰਚ ਦੀ ਸੂਬਾ ਪ੍ਰਧਾਨ ਗੁਰਬਖ਼ਸ਼ ਕੌਰ ਸੰਘਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਇਫਟੂ ਦੇ ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਚਿਲਡਰਨ ਸਕੂਲ ਜੱਸੋਮਜਾਰਾ ਦਾ ਨਤੀਜਾ ਸ਼ਾਨਦਾਰ ਰਿਹਾ

ਬਹਿਰਾਮ, 21 ਮਈ (ਨਛੱਤਰ ਸਿੰਘ ਬਹਿਰਾਮ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਅਤੇ 10ਵੀਂ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ਅਨੁਸਾਰ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿੰ੍ਰਸੀਪਲ ਸੁਖਦੇਵ ...

ਪੂਰੀ ਖ਼ਬਰ »

ਬਲੈਕ ਫੰਗਸ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ ਨੂੰ ਹਦਾਇਤਾਂ ਜਾਰੀ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਇਸ ਬਿਮਾਰੀ ਦੀ ਰੋਕਥਾਮ ਲਈ ਸਮੂਹ ਸਰਕਾਰੀ ਅਤੇ ਨਿੱਜੀ ਹਸਪਤਾਲਾਂ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 988 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 72 ਦੇ ਕੀਤੇ ਚਲਾਨ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੰਟਰੋਲ ਰੂਮ 'ਤੇ ਦਰਜ ਕਰਵਾਈ ਜਾ ਸਕਦੀ ਹੈ ਕੋਵਿਡ ਸਬੰਧੀ ਸ਼ਿਕਾਇਤ-ਡੀ.ਸੀ.

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਕੋਵਿਡ-19 ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01823-227471 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਫ਼ਰੰਟ ਵਲੋਂ ਆਪਣੀਆਂ ਮੰਗਾਂ ਸਬੰਧੀ ਕਾਲੇ ਬਿੱਲੇ ਲਗਾ ਕੇ ਪ੍ਰਦਰਸ਼ਨ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੰਜਾਬ ਸਰਕਾਰ ਖ਼ਿਲਾਫ਼ 20 ਤੋਂ 27 ਮਈ ਤੱਕ ਮਨਾਏ ਜਾ ਰਹੇ ਰੋਸ ਹਫ਼ਤੇ ਦੇ ਦੂਜੇ ਦਿਨ ਵੱਖ-ਵੱਖ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਵਿਚ ਅਧਿਆਪਕਾਂ, ...

ਪੂਰੀ ਖ਼ਬਰ »

ਭੱਦੀ-ਨੂਰਪੁਰ ਬੇਦੀ ਜੰਗਲੀ ਰਸਤੇ ਦੌਰਾਨ ਦੋ ਲੁਟੇਰਿਆਂ ਵਲੋਂ ਬਜ਼ੁਰਗ ਜੌੜੇ ਨਾਲ ਲੁੱਟ ਖੋਹ

ਭੱਦੀ, 21 ਮਈ (ਨਰੇਸ਼ ਧੌਲ)- ਇਲਾਕੇ ਦੀ ਮੁੱਖ ਸੜਕ ਬਲਾਚੌਰ-ਭੱਦੀ-ਨੂਰਪੁਰ ਬੇਦੀ ਦੇ ਜੰਗਲੀ ਇਲਾਕੇ ਵਿਚਕਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਇਕ ਬਜ਼ੁਰਗ ਵਿਅਕਤੀ ਅਤੇ ਔਰਤ ਨਾਲ ਲੁੱਟ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਹਜ਼ੂਰਾ ਸਿੰਘ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 64 ਨਵੇਂ ਮਾਮਲੇ, 3 ਦੀ ਮੌਤ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 64 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 65 ਸਾਲਾ ਪੁਰਸ਼, 54 ਸਾਲਾ ਪੁਰਸ਼, 55 ਸਾਲਾ ਪੁਰਸ਼ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਸਨ ਦੀ ਅੱਜ ਕੋਰੋਨਾ ਕਾਰਨ ...

ਪੂਰੀ ਖ਼ਬਰ »

ਮੈਡੀਕਲ ਸਟੋਰ 'ਤੇ ਸਥਾਨਕ ਪੁਲਿਸ ਤੇ ਡਰੱਗ ਇੰਸਪੈਕਟਰ ਨੇ ਮਾਰਿਆ ਛਾਪਾ

ਬਲਾਚੌਰ, 21 ਮਈ (ਸ਼ਾਮ ਸੁੰਦਰ ਮੀਲੂ)- ਜ਼ਿਲ੍ਹਾ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਅਤੇ ਥਾਣਾ ਸਿਟੀ ਬਲਾਚੌਰ ਦੇ ਮੁਖੀ ਮੈਡਮ ਨਰੇਸ਼ ਕੁਮਾਰੀ ਨੇ ਅੱਜ ਭੱਦੀ ਰੋਡ 'ਤੇ ਇਕ ਮੈਡੀਕਲ ਸਟੋਰ ਤੇ ਛਾਪਾਮਾਰੀ ਕਰਦਿਆਂ 637 ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ ਕੁਝ ਡਰੱਗ ਮਨੀ ਫੜ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖ਼ਰਚਾ ਵਸੂਲਣ 'ਤੇ ਨਿੱਜੀ ਹਸਪਤਾਲਾਂ ਖਿਲਾਫ਼ ਹੋਵੇਗੀ ਕਾਰਵਾਈ-ਡੀ.ਸੀ.

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਜੇਕਰ ਕੋਈ ਨਿੱਜੀ ਕੋਵਿਡ-19 ਮਰੀਜ਼ਾਂ ਤੋਂ ਵਾਧੂ ਖ਼ਰਚਾ ਵਸੂਲਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਕਿਹਾ ...

ਪੂਰੀ ਖ਼ਬਰ »

ਪਿੰਡਾਂ ਅੰਦਰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਅਜੇ ਤੱਕ ਨਹੀਂ ਹੋ ਸਕੇ ਲਾਗੂ

ਪੋਜੇਵਾਲ ਸਰਾਂ, 21 ਮਈ (ਰਮਨ ਭਾਟੀਆ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਮਾਨਯੋਗ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਦੀ ਇਲਾਕੇ ਦੇ ਪਿੰਡਾਂ ਅੰਦਰ ਨਾਂ-ਮਾਤਰ ਅਸਰ ਦਿੱਖ ਰਿਹਾ ਹੈ ਤੇ ਸ਼ਾਇਦ ਇਲਾਕੇ ਦੇ ਲੋਕ ਇਨ੍ਹਾਂ ਸਰਕਾਰੀ ਹੁਕਮਾਂ ਨੂੰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਮੀਟਿੰਗ

ਮਜਾਰੀ/ਸਾਹਿਬਾ, 21 ਮਈ (ਨਿਰਮਲਜੀਤ ਸਿੰਘ ਚਾਹਲ)- ਮਜਾਰੀ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਖੇਤੀ ਕਾਨੂੰਨਾਂ ਵਿਰੁੱਧ ਧਰਨਾ ਲਗਵਾ ਕੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ 26 ਮਈ ਨੂੰ ਪੂਰੇ ਭਾਰਤ ਵਿਚ ਕਾਲਾ ਦਿਵਸ ਵਜੋਂ ਮਨਾਉਣ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪਿੰਡ ਸੋਇਤਾ ਵਿਖੇ ਜਾਗਰੂਕਤਾ ਸੈਮੀਨਾਰ

ਉਸਮਾਨਪੁਰ, 21 ਮਈ (ਸੰਦੀਪ ਮਝੂਰ)- ਅੱਜ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਡੀ.ਐੱਸ.ਪੀ. ਲਖਵੀਰ ਸਿੰਘ ਸੋਇਤਾ ਪੀ.ਬੀ. ਆਈ ਦੀ ਅਗਵਾਈ ਹੇਠ ਏ.ਐੱਸ.ਆਈ. ਹੁਸਨ ਲਾਲ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਸ਼.ਭ.ਸ. ਨਗਰ ਵਲੋਂ ਪਿੰਡ ਸੋਇਤਾ ਦੇ ਬੱਸ ਅੱਡੇ ਵਿਖੇ ਲੋਕਾਂ ਨੂੰ ...

ਪੂਰੀ ਖ਼ਬਰ »

ਲੁੱਕ ਨੂੰ ਤਰਸ ਰਹੀ ਹੈ ਕਰਨਾਣਾ ਪਿੰਡ ਦੀ ਵੱਟਿਆਂ ਵਾਲੀ ਸੜਕ

ਬੰਗਾ, 21 ਮਈ (ਕਰਮ ਲਧਾਣਾ) - ਪਿੰਡ ਕਰਨਾਣਾ ਦੇ ਉੱਘੇ ਧਾਰਮਿਕ ਅਸਥਾਨ ਦਰਬਾਰ ਦਾਤਾ ਮੀਆਂ ਸਾਹਿਬ ਨੂੰ ਇਲਾਕੇ ਦੇ ਪਿੰਡ ਨਾਗਰਾ, ਭੂਖੜੀ, ਖਟਕੜ ਕਲਾਂ, ਮੰਗੂਵਾਲ, ਕਾਹਮਾ ਆਦਿ ਤੋਂ ਜਾਂਦੀ ਸੜਕ ਪਿਛਲੇ ਪੰਜ ਮਹੀਨਿਆਂ ਤੋਂ ਵਿਭਾਗ ਦੇ ਠੇਕੇਦਾਰ ਦੀ ਮਿਹਰਬਾਨੀ ਨੂੰ ਤਰਸ ...

ਪੂਰੀ ਖ਼ਬਰ »

ਕਟਾਰੀਆਂ 'ਚ ਨੌਜਵਾਨਾਂ ਵਲੋਂ ਖੇਡ ਮੈਦਾਨ ਅਤੇ ਜਿੰਮ ਮਸ਼ੀਨਾਂ ਦੀ ਮੰਗ

ਕਟਾਰੀਆਂ, 21 ਮਈ (ਨਵਜੋਤ ਸਿੰਘ ਜੱਖੂ) - ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਯੂਥ ਪ੍ਰੇਰਕ ਜਤਿੰਦਰ ਕੁਮਾਰ ਸਾਬੀ ਅਤੇ ਧਰਮਪ੍ਰੀਤ ਧੰਮੀ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਮਾਜ ਸੇਵਾ ਦੇ ਖੇਤਰ ਵਿਚ ਦਾਨੀ ਸੱਜਣਾਂ ਤੇ ਧਾਰਮਿਕ ਸੰਸਥਾਵਾਂ ਦਾ ਅਹਿਮ ਯੋਗਦਾਨ-ਡੀ.ਐੱਸ.ਪੀ.

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਵਾਸੀਆਂ ਦੀ ਲੰਮੇ ਸਮੇਂ ਕੀਤੀ ਜਾ ਰਹੀ ਮੰਗ ਨੂੰ ਮੁੱਖ ਰੱਖਦੇ ਹੋਏ ਪ੍ਰਾਚੀਨ ਸ਼ਿਵ ਮੰਦਰ ਬੀੜਿ੍ਹਆ ਵਾਲਾ ਬਲਾਚੌਰ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸ਼ਮਸ਼ਾਨਘਾਟ ਤੱਕ ਲੈ ਕੇ ਜਾਣ ਵਾਲਾ ਸ਼ਵ ਵਾਹਨ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਲਈ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ 26 ਨੂੰ

ਨਵਾਂਸ਼ਹਿਰ, 21 ਮਈ (ਹਰਵਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦਿਵਿਆਂਗ ਵਿਅਕਤੀਆਂ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਕੈਂਪ ਮਿਤੀ 26 ਮਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਲਗਾਇਆ ਜਾਵੇਗਾ | ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

'ਆਪ' ਵਲੋਂ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਪਰਿਵਾਰ ਲਈ 50 ਹਜ਼ਾਰ ਸਹਾਇਤਾ ਰਾਸ਼ੀ ਦੀ ਮੰਗ

ਨਵਾਂਸ਼ਹਿਰ, 21 ਮਈ (ਹਰਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ ਨੇ ਇਕ ਮੀਟਿੰਗ ਮੌਕੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਪਰਿਵਾਰ ਨੂੰ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਵੇ | ਉਨ੍ਹਾਂ ਕਿਹਾ ਕਿ ਸੂਬੇ ਦੇ ਮੱੁਖ ...

ਪੂਰੀ ਖ਼ਬਰ »

ਹਾਦਸੇ ਵਿਚ ਮਰੇ ਅਣਪਛਾਤੇ ਦੀ ਲਾਸ਼ ਸ਼ਨਾਖ਼ਤ ਲਈ ਰਖਵਾਈ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਸੜਕ ਹਾਦਸੇ ਵਿਚ ਬੁਰੀ ਤਰ੍ਹਾਂ ਫੱਟੜ ਹੋਇਆ 60-65 ਕੁ ਸਾਲਾਂ ਇਕ ਅਣਪਛਾਤਾ ਵਿਅਕਤੀ ਜਿਸ ਦੀ ਬੀਤੇ ਕੱਲ੍ਹ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਮੌਤ ਹੋ ਗਈ ਸੀ, ਦੀ ਲਾਸ਼ ਦੀ ਸ਼ਨਾਖ਼ਤ ਕਰਨ ਲਈ ਸਿਵਲ ਹਸਪਤਾਲ ਨਵਾਂਸ਼ਹਿਰ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦੀ 30ਵੀਂ ਬਰਸੀ ਮਨਾਈ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਹਲਕਾ ਵਿਧਾਨ ਸਭਾ ਦੇ ਕਾਂਗਰਸੀ, ਯੂਥ ਕਾਂਗਰਸੀ ਨੇਤਾਵਾਂ ਵਲੋਂ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਯਾਦ ...

ਪੂਰੀ ਖ਼ਬਰ »

ਚੇਅਰਮੈਨ ਸੂਦ ਨੇ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਅਨੁਸੂਚਿਤ ਜਾਤੀਆਂ ਭੋਂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਦੀਆਂ ...

ਪੂਰੀ ਖ਼ਬਰ »

ਸੂਦ ਭਾਈਚਾਰੇ ਵਲੋਂ ਚੇਅਰਮੈਨ ਸੂਦ ਦਾ ਸਨਮਾਨ

ਬੰਗਾ, 21 ਮਈ ( ਜਸਬੀਰ ਸਿੰਘ ਨੂਰਪੁਰ)- ਪਿੰਡ ਦੁਸਾਂਝ ਖੁਰਦ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਪਿੰਡ ਦੁਸਾਂਝ ਖੁੁਰਦ ਤੋਂ ਇਲਾਵਾ ਲਾਗਲੇ ਪਿੰਡਾਂ ਦੇ ਮੋਹਤਬਰ ਵੀ ਹਾਜ਼ਰ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਰਾਹਗੀਰ ਤੇ ਕਿਸਾਨ ਪ੍ਰੇਸ਼ਾਨ

ਸੰਧਵਾਂ, 21 ਮਈ (ਪ੍ਰੇਮੀ ਸੰਧਵਾਂ)- ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਦੇ ਨੇੜਿਓਾ ਗੁਜਰਦੀ ਡਰੇਨ 'ਚ ਫੈਲੀ ਗੰਦਗੀ ਦੀ ਬਦਬੂ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ ਹਨ | ਕਿਉਂਕਿ ਇਕ ਥਾਂ 'ਤੇ ਖੜ੍ਹੇ ਪਾਣੀ 'ਚ ਪੈਦਾ ਹੋ ਰਹੇ ਜ਼ਹਿਰੀਲੇ ਮੱਛਰ ਕਾਰਨ ਮਲੇਰੀਏ ...

ਪੂਰੀ ਖ਼ਬਰ »

ਪੰਜਾਬ 'ਚ ਆਪ ਦੀ ਸਰਕਾਰ ਬਣਨ 'ਤੇ ਹਰ ਵਰਗ ਨੂੰ ਸਹੂਲਤ ਮਿਲੇਗੀ- 'ਆਪ' ਆਗੂ

ਘੁੰਮਣਾਂ, 21 ਮਈ (ਮਹਿੰਦਰ ਪਾਲ ਸਿੰਘ) - ਪੰਜਾਬ ਦੇ ਲੋਕ ਕਾਂਗਰਸ ਤੇ ਅਕਾਲੀ ਦਲ ਪਾਰਟੀ ਤੋਂ ਤੰਗ ਆ ਚੁੱਕੇ ਹਨ | ਇਨ੍ਹਾਂ ਦੋਵਾਂ ਪਾਰਟੀਆਂ ਦਾ ਹਾਲ ਇਹ ਹੈ ਕਿ 'ਉਤਰ ਕਾਟੋ ਮੈਂ ਚੜ੍ਹਾਂ' | ਕੁੱਝ ਕੋਰੋਨਾ ਮਹਾਂਮਾਰੀ ਕਰਕੇ ਲੋਕਾਂ ਦਾ ਜੀਵਨ ਉਥਲ ਪੂਥਲ ਹੋਇਆ ਹੈ | ਇਹ ...

ਪੂਰੀ ਖ਼ਬਰ »

ਸਰਕਾਰ ਜਿੰਮ ਤੇ ਅਖਾੜੇ ਖੋਲ੍ਹਣ ਦੀ ਆਗਿਆ ਦੇਵੇ-ਜੱਸਾ ਬਲਾਕੀਪੁਰ

ਸੰਧਵਾਂ, 21 ਮਈ (ਪ੍ਰੇਮੀ ਸੰਧਵਾਂ) - ਪ੍ਰਸਿੱਧ ਪਹਿਲਵਾਨ ਜੱਸਾ ਬਲਾਕੀਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਛਿੰਝ ਮੇਲੇ ਬੰਦ ਹੋਣ ਕਾਰਨ ਸਾਰੇ ਪਹਿਲਵਾਨ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜਰ ਰਹੇ ਹਨ | ਜਿਸ ਕਾਰਨ ਉਨ੍ਹਾਂ ...

ਪੂਰੀ ਖ਼ਬਰ »

ਨਾਨਕਸਰ ਮਜਾਰੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 21 ਮਈ (ਨਿਰਮਲਜੀਤ ਸਿੰਘ ਚਾਹਲ)- ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਗਤਾਂ ਵਲੋਂ ਸਰਬੱਤ ਦੇ ਭਲੇ ਲਈ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਸੰਤ ਬਾਬਾ ਕੁਲਦੀਪ ਸਿੰਘ ਵਲੋਂ ...

ਪੂਰੀ ਖ਼ਬਰ »

ਚੇਅਰਮੈਨ ਸੂਦ ਨੇ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਅਨੁਸੂਚਿਤ ਜਾਤੀਆਂ ਭੋਂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਦੀਆਂ ...

ਪੂਰੀ ਖ਼ਬਰ »

ਪਿੰਡ ਝਿੰਗੜਾਂ ਤੋਂ 19ਵਾਂ ਜਥਾ ਦਿੱਲੀ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਲਈ ਰਵਾਨਾ

ਔੜ/ਝਿੰਗੜਾਂ, 21 ਮਈ (ਕੁਲਦੀਪ ਸਿੰਘ ਝਿੰਗੜ)- ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਮਜ਼ਦੂਰ ਸੰਘਰਸ਼ ਵਿਚ ਦਿੱਲੀ ਵਿਖੇ ਪੱਕਾ ਮੋਰਚਾ ਲਾ ਕੇ ਬੈਠੇ ਪਿੰਡ ਝਿੰਗੜਾਂ ਦੇ ਨੌਜਵਾਨਾਂ ਦੀ ਬਾਰੀ ਬਦਲਣ ਲਈ ...

ਪੂਰੀ ਖ਼ਬਰ »

ਕੋਰੋਨਾ ਬਿਮਾਰੀ ਨਾਲ ਮਰੇ ਤੇਗ ਬਹਾਦਰ ਦਾ ਪਰਿਵਾਰ ਝੱਲ ਰਿਹਾ ਆਰਥਿਕ ਤੰਗੀ

ਬਲਾਚੌਰ, 21 ਮਈ (ਸ਼ਾਮ ਸੁੰਦਰ ਮੀਲੂ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿਭਾਗ ਅੰਦਰ ਸੰਨ 1996 ਤੋਂ ਪਾਰਟ ਟਾਈਮ ਮਾਲੀ ਦੀ ਡਿਊਟੀ ਨਿਭਾਅ ਰਹੇ ਸਵ: ਤੇਗ ਬਹਾਦਰ (ਕੱਚੇ ਮੁਲਾਜ਼ਮ) ਦੀ 23 ਅਗਸਤ 2020 ਨੂੰ ਕੋਰੋਨਾ ਨਾਲ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਮੌਤ ਹੋਣ ਉਪਰੰਤ ...

ਪੂਰੀ ਖ਼ਬਰ »

ਨਵਾਂ ਪਿੰਡ ਰੱਤੇਵਾਲ ਦੀ ਚਿਰੋਕਣੀ ਸਮੱਸਿਆ ਦੇ ਹੱਲ ਦਾ ਰਾਹ ਹੋਇਆ ਪੱਧਰਾ

ਰੱਤੇਵਾਲ, 21 ਮਈ (ਆਰ.ਕੇ.ਸੂਰਾਪੁਰੀ)- ਬਲਾਚੌਰ ਬਲਾਕ ਦੇ ਨਵਾਂ ਪਿੰਡ ਰੱਤੇਵਾਲ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਹੱਲ ਦਾ ਅੱਜ ਉਸ ਸਮੇਂ ਰਾਹ ਪੱਧਰਾ ਹੋ ਗਿਆ, ਜਦੋਂ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਕਰੀਬ 7.50 ਲੱਖ ਰੁਪਏ ਦੀ ਲਾਗਤ ਨਾਲ ਇੱਥੇ ਗੰਦੇ ...

ਪੂਰੀ ਖ਼ਬਰ »

ਝਿੱੜੀ ਅਸਥਾਨ ਪੱਲੀ ਝਿੱਕੀ ਦਾ ਮੇਲਾ ਮੁਲਤਵੀ

ਪੱਲੀ ਝਿੱਕੀ, 21 ਮਈ (ਕੁਲਦੀਪ ਸਿੰਘ ਪਾਬਲਾ)- ਪੱਲੀ ਝਿੱਕੀ ਵਿਖੇ ਬਾਬਾ ਸ਼ਾਹ ਕੁਮਾਲ, ਬਾਬਾ ਚਾਉ, ਬਾਬਾ ਜਤੀ ਅਤੇ ਬਾਬਾ ਕਾਬਲੀ ਝਿੱੜੀ ਵਾਲਿਆਂ ਦੇ ਅਸਥਾਨ 'ਤੇ 23 ਮਈ ਤੋਂ 25 ਮਈ ਤੱਕ ਕਰਵਾਏ ਜਾਣ ਵਾਲੇ ਸਾਲਾਨਾ ਮੇਲੇ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਭਰੋਮਜਾਰਾ ਵਿਖੇ ਸਲਾਨਾ ਬਰਸੀ ਸਮਾਗਮ ਮੁਲਤਵੀ

ਬਹਿਰਾਮ, 21 ਮਈ (ਨਛੱਤਰ ਸਿੰਘ ਬਹਿਰਾਮ)- ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਦੇ ਗੱਦੀ ਨਸ਼ੀਨ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਨੇ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਸੰਕਟ ...

ਪੂਰੀ ਖ਼ਬਰ »

ਸੂਰਾਪੁਰ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪੱਲੀ ਝਿੱਕੀ, 21 ਮਈ (ਕੁਲਦੀਪ ਸਿੰਘ ਪਾਬਲਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਅਤੇ ਮਿਡਲ ਸਟੈਂਡਰਡ ਪ੍ਰੀਖਿਆ ਦੇ ਨਤੀਜੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿੰ੍ਰ. ਰਕੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਕੀਤੇ ਜਾ ਰਹੇ ਨੇਕ ਕਾਰਜਾਂ ਦੀ ਸਲੋਹ ਰੋਡ ਨਿਵਾਸੀਆਂ ਵਲੋਂ ਸ਼ਲਾਘਾ

ਨਵਾਂਸ਼ਹਿਰ, 21 ਮਈ (ਹਰਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਲੋਹ ਰੋਡ ਵਿਖੇ ਖ਼ਤਰਨਾਕ ਖੱਡਿਆਂ ਨੂੰ ਪੂਰਿਆ ਗਿਆ | ਇਸ ਮੌਕੇ ਸੁਸਾਇਟੀ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਅਤੇ ਅਮਰਜੀਤ ਸਿੰਘ ਖਾਲਸਾ ਵਲੋਂ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਨੈਤਿਕ ਕਦਰਾਂ ਕੀਮਤਾਂ ਦਾ ਵਿਦਿਆਰਥੀ ਜੀਵਨ 'ਚ ਬਹੁਤ ਮਹੱਤਵ ਹੈ-ਸੁਨਿਤੀ ਸੂਰੀ

ਨਵਾਂਸ਼ਹਿਰ, 21 ਮਈ (ਹਰਿੰਦਰ ਸਿੰਘ)- ਭਾਰਤ ਦੇਸ ਦੇ ਵਾਸੀ ਆਪਣੀ ਲਿਆਕਤ ਅਤੇ ਮਿਹਨਤ ਸਦਕਾ ਦੂਜੇ ਦੇਸ਼ਾਂ ਨੂੰ ਲੋਹਾ ਮੰਨਵਾ ਰਹੇ ਹਨ | ਦੇਸ ਨੇ ਉੱਚ ਕੋਟੀ ਦੇ ਸਾਇੰਸਦਾਨ, ਆਰਟਿਸਟ, ਕਲਾਕਾਰ, ਡਾਕਟਰ ਅਤੇ ਅਰਥ ਸ਼ਾਸਤਰੀ ਪੈਦਾ ਕੀਤੇ ਹਨ | ਇਹ ਸਾਰੇ ਮਹਾਨ ਪੁਰਸ਼ ਆਪਣੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੰਗਰੌੜ ਦਾ ਨਤੀਜਾ ਰਿਹਾ ਸ਼ਾਨਦਾਰ

ਕਟਾਰੀਆਂ, 21 ਮਈ (ਨਵਜੋਤ ਸਿੰਘ ਜੱਖੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦੱਸਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਕੰਗਰੌੜ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ਼ ਮੈਡਮ ਸੁਨੀਤਾ ਨੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

ਰੰਗਕਰਮੀ ਅਤੇ ਡਾਇਰੈਕਟਰ ਚੰਨੀ ਦੀ ਮੌਤ 'ਤੇ ਦੁੱਖ ਪ੍ਰਗਟ

ਬੰਗਾ, 21 ਮਈ (ਕਰਮ ਲਧਾਣਾ)- ਉੱਘੇ ਰੰਗ ਕਰਮੀ ਅਤੇ ਡਾਇਰੈਕਟਰ ਗੁਰਚਰਨ ਸਿੰਘ ਚੰਨੀ ਦੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੋਈ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਰੰਗ ਕਰਮੀ ਜਸਵੰਤ ਖੱਟਕੜ ਨੇ ਕਿਹਾ ਕਿ ਚੰਨੀ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ 'ਤੇ ਪ੍ਰਸਿੱਧ ਟੈਲੀ ਫਿਲਮ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਕਰਨ ਦੀ ਮਿਤੀ ਲਗਾਤਾਰ ਅੱਠਵੀਂ ਵਾਰ ਪਈ ਅੱਗੇ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਸਿੱਖਿਆ ਵਿਭਾਗ ਪੰਜਾਬ ਦੁਆਰਾ ਪ੍ਰਾਇਮਰੀ ਅਧਿਆਪਕਾਂ ਦੀ ਬਦਲੀ ਲਾਗੂ ਹੋਣ ਦੀ ਮਿਤੀ ਨੂੰ ਲਗਾਤਾਰ ਅੱਠਵੀਂ ਵਾਰ ਅੱਗੇ ਪਾ ਕੇ ਹੁਣ 25 ਮਈ ਕਰਨ ਸਦਕਾ ਹਜ਼ਾਰਾਂ ਆਨਲਾਈਨ ਬਦਲੀਆਂ ਕਰਨ ਦੇ ਸਰਕਾਰੀ ਦਾਅਵੇ ਫੋਕੇ ਸਾਬਤ ਹੋ ...

ਪੂਰੀ ਖ਼ਬਰ »

ਰਟੈਂਡਾ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ

ਮੁਕੰਦਪੁਰ, 21 ਮਈ (ਦੇਸ ਰਾਜ ਬੰਗਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸੁਰਜੀਤ ਕੌਰ ...

ਪੂਰੀ ਖ਼ਬਰ »

ਨਕਸ਼ਾ ਪਾਸ ਕਰਨ ਮੌਕੇ ਲੱਗਦਾ ਵਿਕਾਸ ਚਾਰਜ ਘਟਾਉਣ ਸਬੰਧੀ ਨਗਰ ਕੌਂਸਲ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਨਗਰ ਕੌਂਸਲ ਨਵਾਂਸ਼ਹਿਰ ਦੇ ਕੌਂਸਲਰਾਂ ਵਲੋਂ ਅੱਜ ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਰਾਹਤ ਦੇਣ ਲਈ ਨਵੀਂ ਇਮਾਰਤ ਦਾ ਨਕਸ਼ਾ ਪਾਸ ਕਰਨ ਮੌਕੇ ਲਗਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਿਕਾਸ ਦੇ ਆਧਾਰ 'ਤੇ ਪੰਜਾਬ 'ਚ ਫਿਰ ਸਰਕਾਰ ਬਣਾਏਗੀ- ਕਮਲਜੀਤ ਬੰਗਾ

ਬਹਿਰਾਮ, 21 ਮਈ (ਨਛੱਤਰ ਸਿੰਘ ਬਹਿਰਾਮ)- ਕਾਂਗਰਸ ਸਰਕਾਰ ਨੇ ਪੰਜਾਬ ਦੀ ਜਨਤਾ ਦੇ ਫਾਇਦੇ ਲਈ ਜੋ ਐਲਾਨ ਅਤੇ ਹਰ ਖੇਤਰ ਵਿਚ ਵਿਕਾਸ ਕੀਤਾ ਹੈ, ਉਸ ਅਧਾਰ 'ਤੇ ਆਉਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਫਿਰ ਪੰਜਾਬ ਵਿਚ ਕਾਂਗਰਸ ਸਰਕਾਰ ਬਣੇਗੀ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਹਿਊਮਨ ਰਾਈਟਸ ਮੰਚ ਪੰਜਾਬ ਵਲੋਂ ਥਾਣਾ ਮੁਖੀ ਗੁਰਮੁੱਖ ਸਿੰਘ ਦਾ ਸਨਮਾਨ

ਮੁਕੰਦਪੁਰ, 21 ਮਈ (ਦੇਸ ਰਾਜ ਬੰਗਾ)- ਹਿਊਮਨ ਰਾਈਟਸ ਮੰਚ ਪੰਜਾਬ ਵਲੋਂ ਸਥਾਨਕ ਥਾਣਾ ਮੁਖੀ ਐੱਸ. ਐੱਚ. ਓ ਗੁਰਮੁੱਖ ਸਿੰਘ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ ਗਿਆ | ਕੋਵਿਡ-19 ਦੇ ਚੱਲਦਿਆਂ ਇਲਾਕੇ ਨੂੰ ਵਧੀਆ ਸੇਵਾਵਾਂ ਦੇਣ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਇਲਾਕੇ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਸੂਬਾ ਬਣਾਇਆ- ਕੁਲਜੀਤ ਸਿੰਘ ਸਰਹਾਲ

ਬੰਗਾ, 21 ਮਈ (ਨੂਰਪੁਰ)- ਪੰਜਾਬ ਦੀ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ | ਇਸ ਨੇ ਪੰਜਾਬ ਨੂੰ ਆਰਥਿਕ ਪੱਖੋਂ ਕਮਜੋਰ ਸੂਬਾ ਬਣਾ ਕੇ ਰੱਖ ਦਿੱਤਾ | ਇਹ ਪ੍ਰਗਟਾਵਾ ਕੁਲਜੀਤ ਸਿੰਘ ਸਰਹਾਲ ਵਾਈਸ ਚੇਅਰਮੈਨ ਬਲਾਕ ਸੰਮਤੀ ਔੜ ਨੇ ਪਿੰਡ ਨੂਰਪੁਰ ਵਿਖੇ ...

ਪੂਰੀ ਖ਼ਬਰ »

ਕੇਂਦਰ ਪੈਟਰੋਲੀਅਮ ਪਦਾਰਥਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ-ਐਡਵੋਕੇਟ ਰਾਜਪਾਲ ਚੌਹਾਨ

ਸੜੋਆ, 21 ਮਈ (ਨਾਨੋਵਾਲੀਆ)- ਕੇਂਦਰ ਪੈਟਰੋਲੀਅਮ ਪਦਾਰਥਾਂ 'ਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲਏ | ਇਹ ਵਿਚਾਰ ਐਡਵੋਕੇਟ ਰਾਜਪਾਲ ਚੌਹਾਨ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸੂਬਾਈ ਆਗੂ ਜੁੱਡੋ ਐਸੋਸੀਏਸ਼ਨ ਪੰਜਾਬ ਨੇ ਅੱਜ ਸੜੋਆ ਵਿਖੇ ਪ੍ਰਗਟ ਕੀਤੇ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX