ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  6 minutes ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  12 minutes ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  20 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  58 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  57 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡੇਰਾ ਬਾਬਾ ਨਾਨਕ ਦਰਿਆ ਰਾਵੀ ਦੇ ਕੰਢੇ ਤੋਂ ਸ਼ੁਰੂ ਹੋਈ ਰੇਤ ਮਾਈਨਿੰਗ ਖ਼ਿਲਾਫ਼ ਭੜਕੇ ਲੋਕ

ਡੇਰਾ ਬਾਬਾ ਨਾਨਕ, 21 ਮਈ (ਅਵਤਾਰ ਸਿੰਘ ਰੰਧਾਵਾ)-ਡੇਰਾ ਬਾਬਾ ਨਾਨਕ ਨਜ਼ਦੀਕ ਭਾਰਤ-ਪਾਕਿਸਤਾਨ ਦੀ ਸਰਹੱਦ ਕੋਲ ਰਾਵੀ ਦਰਿਆ ਦੇ ਲਾਗਲੇ ਪਿੰਡਾਂ ਦੇ ਵਸਨੀਕਾਂ ਅਤੇ ਕਿਸਾਨ ਯੂਨੀਅਨ ਵਲੋਂ ਇੱਥੇ ਰਾਤ ਮਾਈਨਿੰਗ ਦੇ ਖ਼ਿਲਾਫ਼ ਪੰਜਾਬ ਸਰਕਾਰ ਅਤੇ ਰੇਤ ਮਾਫ਼ੀਏ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ | ਇੱਥੇ ਇਕੱਤਰ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਰਾਵੀ ਦਰਿਆ ਜਿੱਥੇ ਦਰਿਆ ਤੋਂ ਪਾਰ ਵਸਦੇ ਲੋਕਾਂ ਦੀ ਸਹੂਲਤ ਲਈ ਪਿੰਡ ਘੋਨੇਵਾਲਾ ਕੋਲ ਨਵਾਂ ਪੁਲ ਬਣਿਆ ਹੈ, ਜਿਸ ਦੇ ਬਿਲਕੁਲ ਨਜ਼ਦੀਕ ਤੋਂ ਬੀਤੇ ਕੁਝ ਦਿਨਾਂ ਤੋਂ ਗੈਰ ਕਾਨੂੰਨੀ ਢੰਗ ਨਾਲ ਰੇਤ ਦੀ ਢੋਆ-ਢੁਆਈ ਸ਼ੁਰੂ ਕੀਤੀ ਗਈ ਹੈ | ਇਸ ਮਾਈਨਿੰਗ ਸਬੰਧੀ ਕਿਸਾਨਾਂ ਨੇ ਪ੍ਰਸ਼ਾਸਨ ਦੇ ਧਿਆਨ 'ਚ ਕੁਝ ਦਿਨ ਪਹਿਲਾਂ ਲਿਆਂਦਾ | ਉਨ੍ਹਾਂ ਦੱਸਿਆ ਕਿ ਮਾਈਨਿੰਗ ਬੰਦ ਹੋਣ ਦੀ ਬਜਾਏ ਸਗੋਂ ਬੀਤੇ ਦਿਨ ਹੋਰ ਵੱਡੀ ਗਿਣਤੀ 'ਚ ਟਰੱਕ ਅਤੇ ਟਰਾਲੀਆਂ ਪਹੁੰਚ ਗਏ | ਇਸ ਮੌਕੇ ਕਿਸਾਨਾਂ ਵਲੋਂ ਇੱਥੇ ਰੇਤਾ ਚੁੱਕਣ ਲਈ ਪਹੁੰਚੇ ਸੈਂਕੜੇ ਟਰੱਕਾਂ ਅਤੇ ਟਰਾਲੀਆਂ ਦੀ ਕਤਾਰ ਮੂਹਰੇ ਪਿੰਡ ਘੋਨੇਵਾਲਾ ਦੇ ਨਾਲ ਚੱਕਾ ਜਾਮ ਕਰ ਦਿੱਤਾ ਅਤੇ ਕਿਸਾਨਾਂ ਨੇ ਕਿਹਾ ਕਿ ਮਿਲੀਭੁਗਤ ਨਾਲ ਚੱਲ ਰਹੀ ਮਾਈਨਿੰਗ ਦੇ ਵਿਰੁੱਧ ਉਨ੍ਹਾਂ ਚਿਰ ਦਿਨ-ਰਾਤ ਲਈ ਪੱਕੇ ਤੌਰ 'ਤੇ ਧਰਨਾ ਲਗਾਇਆ ਜਾਵੇਗਾ, ਜਿੰਨਾ ਚਿਰ ਇੱਥੋਂ ਰੇਤ ਮਾਈਨਿੰਗ ਬੰਦ ਨਹੀਂ ਕੀਤੀ ਜਾਂਦੀ | ਇਸ ਮੌਕੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਜੇਕਰ ਮਾਈਨਿੰਗ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਇੱਥੇ ਰੇਤ ਮਾਫ਼ੀਏ ਅਤੇ ਕਿਸਾਨਾਂ ਵਿਚਾਲੇ ਵਿਵਾਦ ਖੜਾ ਹੋ ਸਕਦਾ ਹੈ |
ਮਾਈਨਿੰਗ ਨਾਲ ਸਬਿੰਧਤ ਜ਼ਿੰਮੇਵਾਰ ਕਾਰਾਂ ਅਤੇ ਜੇ.ਸੀ.ਬੀ. ਵਿੱਚੇ ਛੱਡ ਕੇ ਖਿਸਕੇ
ਕਿਸਾਨਾਂ ਦੇ ਧਰਨਾ ਦੇਣ ਤੋਂ ਬਾਅਦ ਇੱਥੇ ਮਾਈਨਿੰਗ ਕਰਵਾ ਰਹੇ ਲੋਕ ਜੇ.ਸੀ.ਬੀ. ਅਤੇ ਆਪਣੀਆਂ ਕਾਰਾਂ ਉਥੇ ਛੱਡ ਕੇ ਬੀਤੇ ਦਿਨ ਤੋਂ ਹੀ ਖਿਸਕ ਗਏ, ਜਦ ਕਿ ਇੱਥੋਂ ਮਿਲੇ ਠੇਕੇਦਾਰਾਂ ਦੇ ਫ਼ੋਨ ਨੰਬਰਾਂ ਉਪਰੋਂ ਉਨ੍ਹਾਂ ਦਾ ਪੱਖ ਜਾਨਣ ਲਈ ਬਹੁਤ ਵਾਰੀ ਕੋਸ਼ਿਸ਼ ਕੀਤੀ ਗਈ, ਪਰ ਫ਼ੋਨ ਬੰਦ ਆ ਰਹੇ ਸਨ |
ਟਰੱਕ ਡਰਾਈਵਰ ਹੋਏ ਮਾਯੂਸ
ਬੀਤੇ ਦਿਨ ਤੋਂ ਦਰਿਆ ਰਾਵੀ ਨੇੜੇ ਰੇਤ ਨਾਲ ਭਰੇ ਟਰੱਕਾਂ ਦੇ ਡਰਾਇਵਰਾਂ ਨੇ ਕਿਹਾ ਕਿ ਉਹ ਬੇਕਸੂਰ ਹਨ, ਜਦ ਕਿ ਠੇਕੇਦਾਰਾਂ ਨੂੰ ਹੀ ਪਤਾ ਹੈ ਕਿ ਮਾਈਨਿੰਗ ਨਿਯਮਾਂ ਅਨੁਸਾਰ ਸਹੀ ਹੈ ਜਾਂ ਗਲਤ, ਪਰ ਅਸੀਂ ਤਾਂ ਬੀਤੇ ਦਿਨ ਤੋਂ ਇੱਥੇ ਫਸੇ ਪਏ ਹਾਂ | ਉਨ੍ਹਾਂ ਕਿਹਾ ਕਿ ਸਾਡੇ ਉੱਪਰ ਮਾਮਲਾ ਦਰਜ ਕਰਨ ਦੀ ਬਜਾਏ ਰੇਤ ਮਾਫ਼ੀਏ ਉੱਪਰ ਕਾਰਵਾਈ ਕੀਤੀ ਜਾਵੇ |
ਚੱਕਾ ਜਾਮ ਕਾਰਨ ਫ਼ੌਜ ਦੀਆਂ ਗੱਡੀਆਂ ਦੀ ਆਵਾਜਾਈ ਹੋਈ ਪ੍ਰਭਾਵਿਤ
ਦਰਿਆ ਰਾਵੀ ਤੋਂ ਪਿੰਡ ਘੋਨੇਵਾਲ ਤੱਕ ਟਰੱਕਾਂ ਦੀਆਂ ਲੰਮੀਆਂ ਕਤਾਰਾਂ ਕਾਰਨ ਦਰਿਆ ਤੋਂ ਪਾਰ ਜਾਣ ਵਾਲੀਆਂ ਫ਼ੌਜ ਦੀਆਂ ਗੱਡੀਆਂ ਨੂੰ ਵੀ ਘੱਟ ਚੌੜੀ ਹੋਣ ਕਾਰਨ ਪ੍ਰੇਸ਼ਾਨੀ ਆਈ |
ਮਾਈਨਿੰਗ ਸਬੰਧੀ ਐਸ.ਡੀ.ਐੱਮ. ਦੀਪਕ ਭਾਟੀਆ ਦੇ ਨਾਲ ਫ਼ੋਨ 'ਤੇ ਗੱਲ ਹੋਈ ਤਾਂ ਉਨ੍ਹਾਂ ਕਿਹਾ ਕਿ ਰਾਵੀ ਦਰਿਆ ਕੋਲੋਂ ਚੁੱਕੀ ਜਾ ਰਹੀ ਰੇਤਾ ਅਧਿਕਾਰਤ ਹੈ, ਫਿਰ ਵੀ ਕਿਾਸਨਾਂ ਨੂੰ ਕੋਈ ਸ਼ੰਕਾ ਹੈ ਤਾਂ ਕਾਨੂੰਨ ਅਨੁਸਾਰ ਇਸ ਦੀ ਜਾਂਚ ਕਰਵਾਈ ਜਾ ਸਕਦੀ ਹੈ |

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ

ਬਟਾਲਾ, 21 ਮਈ (ਕਾਹਲੋਂ)-ਬਟਾਲਾ ਨੂੰ ਜ਼ਿਲ੍ਹਾ ਨਾ ਬਣਾਏ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜੋ ਦਿਨੋ-ਦਿਨ ਵਧਦਾ ਜਾ ਰਿਹਾ ਹੈ, ਜਿਸ ਦੇ ਤਹਿਤ ਅੱਜ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਆਜ਼ਾਦ ਪਾਰਟੀ, ਕਾਂਗਰਸੀ ਆਗੂਆਂ, ਉਦਯੋਗਪਤੀਆਂ, ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਜੀਪ-ਟਿੱਪਰ ਦੀ ਟੱਕਰ 'ਚ ਵਾਹਨਾਂ ਦਾ ਨੁਕਸਾਨ, ਚਾਲਕ ਜ਼ਖ਼ਮੀ

ਵਡਾਲਾ ਗ੍ਰੰਥੀਆਂ, 21 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਅੱਜ ਇਥੇ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਬਟਾਲਾ ਰੋਡ ਉੱਪਰ ਬਿਜਲੀ ਘਰ ਦੇ ਨਜ਼ਦੀਕ ਟਿੱਪਰ ਅਤੇ ਜੀਪ ਦੀ ਹੋਈ ਟੱਕਰ 'ਚ 2 ਵਾਹਨਾਂ ਦਾ ਨੁਕਸਾਨ ਹੋਣ ਅਤੇ ਇਨ੍ਹਾਂ ਵਿਚ ਸਵਾਰ ਅਤੇ ਚਾਲਕਾਂ ਦੇ ਜ਼ਖ਼ਮੀ ਹੋਣ ਦੀ ...

ਪੂਰੀ ਖ਼ਬਰ »

ਦਰਜੀ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਸਾਮਾਨ ਚੋਰੀ

ਕਾਦੀਆਂ, 21 ਮਈ (ਕੁਲਵਿੰਦਰ ਸਿੰਘ)-ਕਾਦੀਆਂ ਦੇ ਬੁੱਟਰ ਰੋਡ 'ਤੇ ਸਥਿਤ ਇਕ ਦਰਜ਼ੀ ਦੀ ਦੁਕਾਨ ਦੇ ਬੀਤੀ ਰਾਤ ਚੋਰਾਂ ਵਲੋਂ ਤਾਲੇ ਤੋੜ ਕੇ ਅਣਸੀਤੇ ਕੱਪੜੇ, ਇਕ ਮਸ਼ੀਨ ਤੇ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਛਪਾਲ ਟੇਲਰਜ਼ ਜਿਸ ਨੂੰ ਰਛਪਾਲ ਸਿੰਘ ...

ਪੂਰੀ ਖ਼ਬਰ »

ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਅਤੇ ਸੜਕਾਂ 'ਤੇ ਲੱਗੇ ਨਲਕੇ ਚੋਰੀ

ਬਹਿਰਾਮਪੁਰ, 21 ਮਈ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਅੰਦਰ ਕਿਸਾਨਾਂ ਦੇ ਟਿਊਬਵੈੱਲਾਂ ਤੋਂ ਮੋਟਰਾਂ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਮੁਤਾਬਿਕ ਅਵਤਾਰ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਮਛਰਾਲਾ ਅਤੇ ...

ਪੂਰੀ ਖ਼ਬਰ »

ਕੋਰੋਨਾ ਮਹਾਮਾਂਰੀ ਦੇ ਚਲਦਿਆਂ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਜਲਦੀ ਮੰਨੇ-ਵਾਹਲਾ

ਬਟਾਲਾ, 21 ਮਈ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਜਿਸ ਤਰ੍ਹਾਂ ਦੇ ਹਾਲਾਤ ਬਣੇ ਹਨ ਤੇ ਹਰ ਪਾਸੇ ਕੋਰੋਨਾ ਮਹਾਮਾਂਰੀ ਦੇ ਕਾਰਨ ਦਹਿਸ਼ਤ ਅਤੇ ਡਰ ਦਾ ਮਾਹÏਲ ਬਣਿਆ ਪਿਆ ...

ਪੂਰੀ ਖ਼ਬਰ »

ਸ਼ਿਵ ਸੈਨਾ ਪ੍ਰਧਾਨ ਹਰਵਿੰਦਰ ਸੋਨੀ ਦੀ ਆਪਣੇ ਹੀ ਸੁਰੱਖਿਆ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਦੀ ਵੀਡੀਓ ਆਈ ਸਾਹਮਣੇ

ਗੁਰਦਾਸਪੁਰ, 21 ਮਈ (ਗੁਰਪ੍ਰਤਾਪ ਸਿੰਘ)-ਅਕਸਰ ਹੀ ਵਿਵਾਦਾਂ ਵਿਚ ਰਹਿਣ ਵਾਲੇ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ ਦੀ ਆਪਣੇ ਸੁਰੱਖਿਆ ਸਕਿਉਰਿਟੀ ਇੰਚਾਰਜ ਹਰਜੀਤ ਸਿੰਘ ਅਤੇ ਬਾਕੀ ਸੁਰੱਖਿਆ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ, ਉਨ੍ਹਾਂ ...

ਪੂਰੀ ਖ਼ਬਰ »

ਬਲੈਕ ਫੰਗਸ ਦੀਆਂ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਹੋਇਆ ਸਰਗਰਮ-ਚੇਅਰਮੈਨ ਚੀਮਾ

ਬਟਾਲਾ, 21 ਮਈ (ਕਾਹਲੋਂ)-ਪੰਜਾਬ ਸਰਕਾਰ ਵਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕਰ ਦਿੱਤਾ ਗਿਆ ਹੈ ਅਤੇ ਸਿਹਤ ਵਿਭਾਗ ਵਲੋਂ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਪੇਂਡੂ ਮੁਢਲੇ ਸਿਹਤ ਕੇਂਦਰਾਂ ਵਿਚ ਇਸ ਬਿਮਾਰੀ ਦੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 9ਵੇਂ ਦਿਨ 'ਚ ਦਾਖ਼ਲ, ਕਰਮਚਾਰੀਆਂ 'ਚ ਰੋਸ ਵਧਿਆ

ਬਟਾਲਾ, 21 ਮਈ (ਕਾਹਲੋਂ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਟਾਲਾ ਨਗਰ ਨਿਗਮ ਦੇ ਸਫ਼ਾਈ ਸੇਵਕਾਂ ਦੀ ਪ੍ਰਧਾਨ ਵਿੱਕੀ ਕਲਿਆਣ ਦੀ ਅਗਵਾਈ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅੱਜ 9ਵੇਂ ਦਿਨ ਵੀ ਜਾਰੀ ਰਹੀ | ਯੂਨੀਅਨ ਦੇ ਚੇਅਰਮੈਨ ਵਜ਼ੀਰਾ ...

ਪੂਰੀ ਖ਼ਬਰ »

ਖੇਤੀਬਾੜੀ ਟੈਕਨੋਕਰੇਟਸ ਐਕਸ਼ਨ ਕਮੇਟੀ ਵਲੋਂ ਦੂਸਰੇ ਦਿਨ ਵੀ ਹੜਤਾਲ ਜਾਰੀ

ਬਟਾਲਾ, 21 ਮਈ (ਕਾਹਲੋਂ)-ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਅਫ਼ਸਰ, ਡਿਪਟੀ ਡਾਇਰੈਕਟਰ ਅਤੇ ਸੰਯੁਕਤ ਡਾਇਰੈਕਟਰ ਜਥੇਬੰਦੀ ਖੇਤੀਬਾੜੀ ਟੈਕਨੋਕਰੇਟਸ ਐਕਸ਼ਨ ਕਮੇਟੀ ਵਲੋਂ ਵਿਭਾਗੀ ਹੱਕੀ ਮੰਗਾਂ ਅਤੇ ਕਿਸਾਨ ਹਿਤੈਸ਼ੀ ਮੰਗਾਂ ਸਬੰਧੀ ਕਲਮਛੋੜ ਹੜ੍ਹਤਾਲ ਕਰਕੇ ...

ਪੂਰੀ ਖ਼ਬਰ »

65 ਸਾਲਾ ਵਿਅਕਤੀ ਵਲੋਂ ਨਾਬਾਲਗ ਨਾਲ ਜਬਰ-ਜਨਾਹ, ਮਾਮਲਾ ਦਰਜ

ਗੁਰਦਾਸਪੁਰ/ਤਿੱਬੜ, 21 ਮਈ (ਆਰਿਫ਼/ਬੋਪਾਰਾਏ)-ਗੁਰਦਾਸਪੁਰ ਦੇ ਨਜ਼ਦੀਕ ਪੈਂਦੇ ਇਕ ਪਿੰਡ ਅੰਦਰ ਇਕ 65 ਸਾਲਾ ਵਿਅਕਤੀ ਵਲੋਂ ਆਪਣੇ ਹੀ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਲੜਕੀ ਅਨਾਥ ਹੈ ਅਤੇ ਉਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਲੇਰਕੋਟਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਐਲਾਨ ਨੂੰ ਅਮਲ ਵਿਚ ਲਿਆਉਂਦਿਆਂ, ਇਕ ਰਾਜ ਪੱਧਰੀ ਕਮੇਟੀ ਨੇ ਮਲੇਰਕੋਟਲਾ ਜ਼ਿਲ੍ਹੇ 'ਚ ਨਵੇਂ ਮੈਡੀਕਲ ਕਾਲਜ ਨੂੰ ਸਥਾਪਤ ਕਰਨ ਲਈ ਤਿਆਰ ਕੀਤੇ ਗਏ ਪ੍ਰਸਤਾਵ ਨੂੰ ਪ੍ਰਵਾਨਗੀ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਨਾਲ ਇਕ ਔਰਤ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਗੁਰਦਾਸਪੁਰ/ ਜੌੜਾ ਛੱਤਰਾਂ, 21 ਮਈ (ਭਾਗਦੀਪ ਸਿੰਘ ਗੋਰਾਇਆ/ ਪਰਮਜੀਤ ਸਿੰਘ ਘੁੰਮਣ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੰੂ ਨਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਸਤਵਿੰਦਰ ...

ਪੂਰੀ ਖ਼ਬਰ »

ਈਸ਼ੇਪੁਰ ਦੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਮੌਤ

ਬਹਿਰਾਮਪੁਰ, 21 ਮਈ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਈਸ਼ੇਪੁਰ ਵਿਖੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਦੀਪ ਸਲਗੋਤਰਾ ਨੇ ਦੱਸਿਆ ਕਿ ਸੁਦੇਸ਼ ਕੁਮਾਰੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਮਨਰੇਗਾ ਵਰਕਰਾਂ ਵਲੋਂ ਰੋਸ ਰੈਲੀ

ਬਟਾਲਾ, 21 ਮਈ (ਕਾਹਲੋਂ)-ਨਜ਼ਦੀਕੀ ਪਿੰਡ ਧੀਰ ਵਿਚ ਮਨਰੇਗਾ ਵਰਕਰ ਯੂਨੀਅਨ ਵਲੋਂ ਇਕ ਰੋਸ ਰੈਲੀ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ਕੀਤੀ ਗਈ, ਜਿਸ ਦੀ ਅਗਵਾਈ ਕਾ. ਦਿਆਲ, ਕਾ. ਕਪਤਾਨ ਸਿੰਘ ਬਾਸਰਪੁਰ ਨੇ ਕੀਤੀ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਦੀਨਾਨਗਰ ਬੱਸ ਸਟੈਂਡ 'ਤੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਦੀਨਾਨਗਰ, 21 ਮਈ (ਸ਼ਰਮਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੰੂ ਲੈ ਕੇ ਪਿਛਲੇ 37 ਦਿਨਾਂ ਤੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਘਰ ਦੇ ਨਜ਼ਦੀਕ ਰੋਸ ਧਰਨਾ ਲਗਾਇਆ ਹੋਇਆ ਹੈ | ਅੱਜ 37ਵੇਂ ਦਿਨ ਆਂਗਣਵਾੜੀ ਵਰਕਰਾਂ ਵਲੋਂ ...

ਪੂਰੀ ਖ਼ਬਰ »

ਆਬਕਾਰੀ-ਕਰ ਅਤੇ ਉਦਯੋਗ-ਕਾਮਰਸ ਵਿਭਾਗ ਦੀਆਂ 168 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ-ਭਗਤੂਪੁਰ

ਬਟਾਲਾ, 21 ਮਈ (ਕਾਹਲੋਂ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਆਬਕਾਰੀ ਤੇ ਕਰ ਵਿਭਾਗ ਵਿਚ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਉਦਯੋਗਿਕ ਵਿਭਾਗ ਵਿਚ ਉੱਚ ਉਦਯੋਗਿਕ ਉੱਨਤੀ ਅਫਸਰ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 168 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ...

ਪੂਰੀ ਖ਼ਬਰ »

ਸੁਖਜਿੰਦਰ ਰੰਧਾਵਾ ਖ਼ਿਲਾਫ਼ 120 ਬੀ. ਤਹਿਤ ਕੀਤੀ ਜਾਵੇ ਕਾਰਵਾਈ-ਬੱਬੇਹਾਲੀ

ਗੁਰਦਾਸਪੁਰ, 21 ਮਈ (ਗੁਰਪ੍ਰਤਾਪ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਪੈ੍ਰੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਗਰੂਰ ਪੁਲਿਸ ਵਲੋਂ ਸੁਖਜਿੰਦਰ ਰੰਧਾਵਾ ਦੇ ਨਿੱਜੀ ਸਕੱਤਰ ਬਚਿੱਤਰ ...

ਪੂਰੀ ਖ਼ਬਰ »

ਕਿਸਾਨਾਂ ਨੇ ਐੱਸ. ਡੀ. ਓ. ਪਾਵਰਕਾਮ ਕਾਦੀਆਂ ਨੂੰ ਸੌਂਪਿਆ ਮੰਗ-ਪੱਤਰ

ਕਾਦੀਆਂ, 21 ਮਈ (ਕੁਲਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਦੇ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਖੁਜ਼ਾਲਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਸਬ-ਡਵੀਜ਼ਨ ਪਾਵਰਕਾਮ ਕਾਦੀਆਂ ਦੇ ਐਸ.ਡੀ.ਓ. ਮਲਕੀਅਤ ਸਿੰਘ ਸੰਧੂ ਨੂੰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੂੰ ਆਪਣਾ ਕਾਟੋ ਕਲੇਸ਼ ਛੱਡ ਕੇ ਸੂਬੇ ਦੇ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ-ਜਥੇ: ਠਾਕਰ ਸਿੰਘ

ਊਧਨਵਾਲ, 21 ਮਈ (ਪਰਗਟ ਸਿੰਘ)-ਪੰਜਾਬ ਸਰਕਾਰ ਦਾ ਸਾਢੇ ਚਾਰ ਸਾਲ ਦਾ ਸਮਾਂ ਤਕਰੀਬਨ ਪੂਰਾ ਹੋਣ ਵਾਲਾ ਹੈ | ਕੈਪਟਨ ਸਰਕਾਰ ਨੇ ਜੋ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ, ਉਨ੍ਹਾਂ ਵਾਅਦਿਆਂ ਤੋਂ ਹੁਣ ਮੁੱਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਕਿਸਾਨ ਮਜ਼ਦਰ ਸੰਘਰਸ਼ ਕਮੇਟੀ (ਪ) ਆਗੂਆਂ ਦੀ ਪਿੰਡ ਚੀਮਾ ਖੁੱਡੀ ਵਿਖੇ ਬੈਠਕ

ਸ੍ਰੀ ਹਰਿਗੋਬਿੰਦਪੁਰ, 21 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਸੀ ...

ਪੂਰੀ ਖ਼ਬਰ »

'ਆਪ' ਨੇ ਘਣੀਏ-ਕੇ ਬਾਂਗਰ 'ਚ ਮੀਟਿੰਗ ਕਰਕੇ ਸਰਕਲ ਪ੍ਰਧਾਨਾਂ ਦੀਆਂ ਕੀਤੀਆਂ ਨਿਯੁਕਤੀਆਂ

ਅਲੀਵਾਲ, 21 ਮਈ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫਤਹਿਗੜ੍ਹ ਚੂੜੀਆਂ ਆਮ 'ਚ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਬਲਬੀਰ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ (ਸ਼ਹਿਰੀ), ਜ਼ਿਲ੍ਹਾ ਉਪ-ਪ੍ਰਧਾਨ ਐੱਸ.ਸੀ. ਵਿੰਗ ਜਸਵੰਤ ਰਾਏ, ਬਲਾਕ ਇੰਚਾਰਜ ...

ਪੂਰੀ ਖ਼ਬਰ »

ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡਾਂ ਦੀ ਵਿਕਾਸ ਪੱਖੋਂ ਬਦਲੀ ਜਾ ਰਹੀ ਹੈ ਨੁਹਾਰ-ਡਾਕਟਰ ਰਜਵੰਤ ਢੇਸੀਆਂ

ਕੋਟਲੀ ਸੂਰਤ ਮੱਲ੍ਹੀ, 21 ਮਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜ਼ੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡਾਂ 'ਚ ਜੰਗੀ ਪੱਧਰ 'ਤੇ ਵਿਕਾਸ ਕਾਰਜਾਂ ਦੇ ਕੰਮ ਚਲ ਰਹੇ ਹਨ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਦੀ ਵਿਕਾਸ ...

ਪੂਰੀ ਖ਼ਬਰ »

ਨਵਦੀਪ ਪੰਨੰੂ ਦੇ ਪ੍ਰਧਾਨ ਬਣਨ ਨਾਲ ਹਰੇਕ ਵਰਗ 'ਚ ਖੁਸ਼ੀ ਦੀ ਲਹਿਰ-ਨੌਜਵਾਨ ਵਰਗ

ਸ੍ਰੀ ਹਰਿਗੋਬਿੰਦਪੁਰ, 21 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੇ ਪਹਿਲੀ ਵਾਰ ਕੋਈ ਨੌਜਵਾਨ ਪ੍ਰਧਾਨ ਬਣਿਆ ਹੈ, ਜਿਸ ਨਾਲ ਸ਼ਹਿਰ ਦੇ ਹਰੇਕ ਵਰਗ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਨੌਜਵਾਨ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਰਜਵੰਤ ਕੌਰ ਰੰਧਾਵਾ ਵਲੋਂ ਦਫ਼ਤਰੀ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ

ਫਤਹਿਗੜ੍ਹ ਚੂੜੀਆਂ, 21 ਮਈ (ਐਮ.ਐਸ. ਫੁੱਲ, ਧਰਮਿੰਦਰ ਸਿੰਘ ਬਾਠ)-ਸਥਾਨਕ ਨਗਰ ਕੌਂਸਲ ਦੀ ਪ੍ਰਧਾਨ ਰਜਵੰਤ ਕੌਰ ਰੰਧਾਵਾ ਵਲੋਂ ਨਗਰ ਕੌਂਸਲ ਦੇ ਸਮੂਹ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਦਫ਼ਤਰੀ ਕੰਮਕਾਜ, ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ 'ਚ ਪਿੰਡਾਂ ਦੇ ਹੋ ਰਹੇ ਵਿਕਾਸ ਕਾਰਜ ਆਪ ਮੁਹਾਰੇ ਬੋਲ ਰਹੇੇ-ਰਾਣਾ, ਸਾਬੀ

ਫਤਹਿਗੜ੍ਹ ਚੂੜੀਆਂ, 21 ਮਈ (ਐੱਮ.ਐੱਸ. ਫੱੁਲ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿਛਲੇ 10 ਸਾਲਾਂ ਤੋਂ ਵਿਕਾਸ ਪੱਖੋਂ ਬੁਰੀ ਤਰ੍ਹਾਂ ਪੱਛੜ ਚੁੱਕੇ ਪਿੰਡ ਜਿਨਾਂ 'ਚ ਪਿੰਡ ਬੱਦੋਵਾਲ ਖੁਰਦ ਵੀ ਸ਼ਾਮਿਲ ਹੈ, ਦੇ ਵਿਕਾਸ ਕਾਰਜਾਂ 'ਚ ਕੈਬਨਿਟ ਮੰਤਰੀ ਤਿ੍ਪਤ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖ਼ਰਚਾ ਵਸੂਲਣ ਵਾਲੇ ਨਿੱਜੀ ਹਸਪਤਾਲਾਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ-ਡੀ. ਸੀ.

ਗੁਰਦਾਸਪੁਰ, 21 ਮਈ (ਆਰਿਫ਼)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ 19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫ਼ਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਨੇ ਕਾਲੇ ਬਿੱਲੇ ਲਗਾ ਕੇ ਕੀਤੀ ਰੋਸ ਰੈਲੀ

ਗੁਰਦਾਸਪੁਰ, 21 ਮਈ (ਆਰਿਫ)-ਅੱਜ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਿਟੀ ਸਬ ਡਵੀਜ਼ਨ ਗੁਰਦਾਸਪੁਰ ਵਿਖੇ ਕਾਲੇ ਬਿੱਲੇ ਲਗਾ ਕੇ ਸਮੂਹ ਸਾਥੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸੇ ਧਰਨੇ ਦੀ ਪ੍ਰਧਾਨਗੀ ਟੀ.ਐਸ.ਯੂ. ਦੇ ਪ੍ਰਧਾਨ ਰਜਿੰਦਰ ਕੁਮਾਰ, ਏਟਕ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਵਲੋਂ ਸਿਹਤ ਸਹੂਲਤਾਂ ਲਈ ਢਾਈ ਕਰੋੜ ਰਾਸ਼ੀ ਦੇ ਕੇ ਮਿਸਾਲ ਪੇਸ਼ ਕੀਤੀ- ਕਿਸ਼ਨਕੋਟ, ਅਠਵਾਲ

ਘੁਮਾਣ, 21 ਮਈ (ਬੰਮਰਾਹ)-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਸਿਹਤ ਸਹੂਲਤਾਂ ਲਈ ਢਾਈ ਕਰੋੜ ਦੀ ਰਾਸ਼ੀ ਦੇ ਕੇ ਮਿਸਾਲ ਪੇਸ਼ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਡਾਇਰੈਕਟਰ ਤੇ ਸਾਬਕਾ ਸੰਮਤੀ ਮੈਂਬਰ ਸਤਨਾਮ ਸਿੰਘ ਸੱਤੀ ...

ਪੂਰੀ ਖ਼ਬਰ »

ਪਿੰਡ ਚਾਹਲ ਕਲਾਂ ਵਿਖੇ ਗਲੀ 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਅੱਚਲ ਸਾਹਿਬ/ਪੰਜਗਰਾਈਆਂ, 21 ਮਈ (ਸੰਦੀਪ ਸਿੰਘ ਸਹੋਤਾ, ਬਲਵਿੰਦਰ ਸਿੰਘ)-ਬਲਾਕ ਬਟਾਲਾ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਚਾਹਲ ਕਲਾਂ 'ਚ ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ ਬਿੱਕਾ ਚਾਹਲ ਅਤੇ ਪਿੰਡ ਦੀ ਪੰਚਾਇਤ ਵਲੋਂ ਗਲੀ 'ਚ ਇੰਟਰਲਾਕ ਟਾਈਲਾਂ ...

ਪੂਰੀ ਖ਼ਬਰ »

ਪੰਜਾਬ ਕਾਂਗਰਸ 'ਚ ਚੱਲ ਰਹੇ ਘਮਸਾਣ ਅਤੇ ਦੂਸ਼ਣਬਾਜ਼ੀ ਨੂੰ ਰੋਕਣ ਲਈ ਕਾਂਗਰਸ ਹਾਈਕਮਾਨ ਦਖ਼ਲ ਦੇਵੇ-ਬਿਆਲ, ਗੁਰਨਾਮ ਸਿੰਘ

ਕਿਲ੍ਹਾ ਲਾਲ ਸਿੰਘ, 21 ਮਈ (ਬਲਬੀਰ ਸਿੰਘ)-ਪੰਜਾਬ ਦੇ ਸਿਆਸੀ ਲੀਡਰਾਂ ਦੀ ਚੱਲ ਰਹੀ ਕਸ਼ਮਕਸ਼ ਨਾਲ ਕਾਂਗਰਸ ਦੇ ਹੇਠਲੇ ਵਰਕਰਾਂ ਦਾ ਮਨੋਬਲ ਡਿੱਗ ਸਕਦਾ ਹੈ, ਇਸ ਲਈ ਕਾਂਗਰਸ ਹਾਈਕਮਾਂਡ ਨੂੰ ਪੰਜਾਬ ਵਿਚ ਚੱਲ ਰਹੀ ਇਕ-ਦੂਜੇ ਉਪਰ ਦੂਸ਼ਣਬਾਜ਼ੀ ਨੂੰ ਰੋਕਣ ਲਈ ਤੁਰੰਤ ...

ਪੂਰੀ ਖ਼ਬਰ »

ਰਾਜ ਦੇ ਅਧਿਕਾਰਾਂ ਨੰੂ ਖੋਹ ਕੇ ਕੇਂਦਰੀਕਰਨ ਕੀਤੇ ਜਾਣ ਦਾ ਖਮਿਆਜ਼ਾ ਭੁਗਤ ਰਹੇ ਹਨ ਲੋਕ-ਔਲਖ

ਗੁਰਦਾਸਪੁਰ, 21 ਮਈ (ਗੁਰਪ੍ਰਤਾਪ ਸਿੰਘ)-ਕੇਂਦਰ ਵਿਚਲੀ ਭਾਜਪਾ ਸਰਕਾਰ ਵਲੋਂ ਵੀ ਪਿਛਲੀਆਂ ਸਰਕਾਰਾਂ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਰਾਜ ਜਸਰਕਾਰਾਂ ਦੇ ਅਧਿਕਾਰਾਂ ਨੰੂ ਖੋਹ ਕੇ ਕੇਂਦਰੀਕਰਨ ਕਰਨ ਦਾ ਸਿਲਸਿਲਾ ਨਿਰੰਤਰ ਜਾਰੀ ਰੱਖਿਆ ਗਿਆ ਹੈ | ਜਿਸ ਦਾ ਖਮਿਆਜ਼ਾ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਅਕਾਲੀ ਦਲ ਮੰਗਲ ਸਿੰਘ ਨੂੰ ਜ਼ਿੰਮੇਵਾਰੀ ਸੌਂਪੇ-ਕੁਲਵਿੰਦਰ ਪੰਨੰੂ

ਸ੍ਰੀ ਹਰਿਗੋਬਿੰਦਪੁਰ, 21 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਧੀਰੋਵਾਲ ਦੇ ਅਕਾਲੀ ਆਗੂ ਕੁਲਵਿੰਦਰ ਸਿੰਘ ਪੰਨੰੂ ਨੇ ਆਪਣੇ ਸਾਥੀਆਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੀ ਹਾਈਕਮਾਨ ਕੋਲੋਂ ਮੰਗ ਕੀਤੀ ਕਿ ਸ੍ਰੀ ਹਰਿਗੋਬਿੰਦਪੁਰ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਗੋਬਿੰਦਪੁਰ ਦੀ ਵਾਗਡੋਰ ਮੰਗਲ ਸਿੰਘ ਨੂੰ ਦਿੱਤੀ ਜਾਵੇ-ਡਾ. ਲਖਬੀਰ ਤੇ ਗੁਰਮੀਤ ਹਰਪੁਰਾ

ਊਧਨਵਾਲ, 21 ਮਈ (ਪਰਗਟ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਸਮਾਂ ਨੇੜੇ ਆਉਣ ਕਰਕੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਪੱਖੀ ਲੋਕਾਂ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਹੈ ਕਿ ਇਸ ਹਲਕੇ ਦੀ ਵਾਗਡੋਰ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਨੂੰ ...

ਪੂਰੀ ਖ਼ਬਰ »

ਦਿਆਨੰਦ ਐਂਗਲੋ ਵੈਦਿਕ ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

ਬਟਾਲਾ, 21 ਮਈ (ਬੁੱਟਰ)-ਦਿਆਨੰਦ ਐਂਗਲੋ ਵੈਦਿਕ ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਮੈਨੇਜਰ ਏ.ਕੇ. ਵੈਦ ਅਤੇ ਪਿ੍ੰ. ਪਰਮਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਗਏ ਦਸਵੀਂ ਦੇ ਨਤੀਜੇ 'ਚ ਸਾਰੇ ਵਿਦਿਆਰਥੀ ...

ਪੂਰੀ ਖ਼ਬਰ »

ਸ਼ਹਿਰ ਅੰਦਰ ਲੁਟੇਰਿਆਂ ਦੇ ਹੌਸਲੇ ਬੁਲੰਦ, ਚਿੱਟੇ ਦਿਨ ਦਿੱਤਾ ਲੁੱਟ ਖੋਹ ਦੀ ਵਾਰਦਾਤ ਨੰੂ ਅੰਜਾਮ

ਗੁਰਦਾਸਪੁਰ, 21 ਮਈ (ਸੁਖਵੀਰ ਸਿੰਘ ਸੈਣੀ/ਗੁਰਪ੍ਰਤਾਪ ਸਿੰਘ)-ਬੀਤੇ ਕੁਝ ਦਿਨਾਂ ਵਿਚ ਜਿੱਥੇ ਪੁਲਿਸ ਵਲੋਂ ਸ਼ਹਿਰ ਅੰਦਰ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੰੂ ਅੰਜ਼ਾਮ ਦੇਣ ਵਾਲੇ ਕਈ ਸ਼ਰਾਰਤੀ ਅਨਸਰਾਂ ਨੰੂ ਸਲਾਖਾਂ ਪਿੱਛੇ ਸੁੱਟ ਕੇ ਕਈ ਕੇਸ ਹੱਲ ਕੀਤੇ ਹਨ | ...

ਪੂਰੀ ਖ਼ਬਰ »

ਕਲਾਨੌਰ 'ਚ ਇੰਡੀਆ ਆਇਲ ਦੇ ਜਗਦੀਸ਼ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਦੀ ਹੋਈ ਸ਼ੁਰੂਆਤ

ਕਲਾਨੌਰ, 21 ਮਈ (ਪੁਰੇਵਾਲ)-ਸਥਾਨਕ ਕਸਬੇ ਦੇ ਬਟਾਲਾ ਮਾਰਗ 'ਤੇ ਇੰਡੀਆ ਆਇਲ ਤੇਲ ਕੰਪਨੀ ਵਲੋਂ ਜਗਦੀਸ਼ ਕਿਸਾਨ ਸੇਵਾ ਕੇਂਦਰ ਪੰਪ ਦੀ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਸ਼ੁਰੂਆਤ ਕੀਤੀ ਗਈ | ਇਸ ਮੌਕੇ 'ਤੇ ਕਿਸਾਨ ਸੇਵਾ ਕੇਂਦਰ 'ਤੇ ਤੇਲ ਪਵਾਉਣ ਲਈ ਆਏ ਗਾਹਕਾਂ 'ਚ ...

ਪੂਰੀ ਖ਼ਬਰ »

ਉਦੇਵੀਰ ਸਿੰਘ ਰੰਧਾਵਾ ਵਲੋਂ ਕਲਾਨੌਰ 'ਚ ਹਰਕੀਰਤ ਸਿੰਘ ਪੱਡਾ ਦੇ ਗ੍ਰਹਿ ਵਿਖੇ ਮੀਟਿੰਗ

ਕਲਾਨੌਰ, 21 ਮਈ (ਪੁਰੇਵਾਲ)-ਸਥਾਨਕ ਕਸਬੇ ਦੇ ਸਾ. ਸਰਪੰਚ ਹਰਕੀਰਤ ਸਿੰਘ ਪੱਡਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਉਦੇਵੀਰ ਸਿੰਘ ਰੰਧਾਵਾ ਨੇ ਵਿਕਾਸੀ ਕੰਮਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ...

ਪੂਰੀ ਖ਼ਬਰ »

ਵੱਖ-ਵੱਖ ਯੂਨੀਅਨਾਂ ਨੇ ਮੁਲਾਜ਼ਮ ਆਗੂ ਸਾਥੀ ਸੱਜਣ ਸਿੰਘ ਨੰੂ ਕੀਤੀ ਸ਼ਰਧਾਂਜਲੀ ਭੇਟ

ਪਠਾਨਕੋਟ, 21 ਮਈ (ਸੰਧੂ)-ਰਣਜੀਤ ਸਾਗਰ ਡੈਮ ਯੂਨਿਟ ਦਰਜਾ ਚਾਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਮਨ ਕੁਮਾਰ ਦੇ ਸੱਦੇ 'ਤੇ ਅੱਜ ਇਕ ਸੰਕੇਤਕ ਸੋਗ ਸਭਾ ਦਾ ਆਯੋਜਨ ਕੀਤਾ ਗਿਆ | ਮੀਟਿੰਗ ਵਿਚ ਮਨਿਸਟਰੀਅਲ ਸਟਾਫ਼ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਦੇ 256 ਨਵੇਂ ਮਾਮਲੇ ਆਏ ਸਾਹਮਣੇ, 8 ਮਰੀਜ਼ਾਂ ਦੀ ਹੋਈ ਮੌਤ

ਪਠਾਨਕੋਟ, 21 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ...

ਪੂਰੀ ਖ਼ਬਰ »

ਸ੍ਰੀ ਸਾਈਾ ਗਰੁੱਪ ਵਿਖੇ ਵੈਬੀਨਾਰ ਕਰਵਾਇਆ

ਪਠਾਨਕੋਟ, 21 ਮਈ (ਚੌਹਾਨ)-ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਣੀ ਪਠਾਨਕੋਟ ਵਿਖੇ ਟ੍ਰੇਂਡਸ ਆਫ਼ ਜਾਬ ਡਿਉਰਿੰਗ ਕੋਵਿਡ-19 'ਤੇ ਵੈਬੀਨਾਰ ਆਯੋਜਿਤ ਕੀਤਾ ਗਿਆ | ਇਹ ਵੈਬੀਨਾਰ ਸ੍ਰੀ ਸਾਈਾ ਗਰੁੱਪ ਅਤੇ ਟੇਕ ਮਹਿੰਦਰਾ ਫਾਊਾਡੇਸ਼ਨ ਵਲੋਂ ਸਾਂਝੇ ਰੂਪ 'ਚ ਆਯੋਜਿਤ ...

ਪੂਰੀ ਖ਼ਬਰ »

ਹਨੇਰੀ ਤੂਫ਼ਾਨ ਨਾਲ ਧਾਰ ਖੇਤਰ 'ਚ ਕਈ ਥਾਵਾਂ 'ਤੇ ਰੁੱਖ ਡਿੱਗੇ

ਧਾਰਕਲਾਂ, 21 ਮਈ (ਨਰੇਸ਼ ਪਠਾਨੀਆ)-ਬੀਤੀ ਰਾਤ ਨੀਮ ਪਹਾੜੀ ਖੇਤਰ ਧਾਰਕਲਾਂ ਵਿਚ ਭਾਰੀ ਤੂਫਾਨ ਦੇ ਕਾਰਨ ਵੱਖ-ਵੱਖ ਥਾਵਾਂ 'ਤੇ ਰੁੱਖਾਂ ਦੇ ਡਿੱਗਣ ਦੀ ਜਾਣਕਾਰੀ ਮਿਲੀ ਹੈ | ਭਾਰੀ ਤੂਫਾਨ ਦੇ ਕਾਰਨ ਸਥਾਨਕ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਸੀ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੰੂ ਲੈ ਕੇ ਦਿੱਤੇ ਮੰਗ-ਪੱਤਰ ਦਾ ਹੋਇਆ ਨਿਪਟਾਰਾ

ਨਰੋਟ ਮਹਿਰਾ, 21 ਮਈ (ਰਾਜ ਕੁਮਾਰੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਵਿਖੇ ਅਸਿਸਟੈਂਟ ਲੇਬਰ ਕਮਿਸ਼ਨਰ ਜ਼ਿਲ੍ਹਾ ਪਠਾਨਕੋਟ ਕੁੰਵਰ ਡਾਵਰ ਦੀ ਮੌਜੂਦਗੀ ਵਿਚ ਭੱਠਾ ਮਾਲਕ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਅਤੇ ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖ਼ਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡੀ. ਸੀ.

ਪਠਾਨਕੋਟ, 21 ਮਈ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

24 ਤੋਂ 31 ਮਈ ਤੱਕ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਫ਼ੋਨ ਕਾਲ ਰਾਹੀਂ ਮਾਪਿਆਂ ਨਾਲ ਬਣਾਉਣਗੇ ਰਾਬਤਾ-ਜ਼ਿਲ੍ਹਾ ਅਧਿਕਾਰੀ

ਪਠਾਨਕੋਟ, 21 ਮਈ (ਸੰਧੂ)-ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖਰੇਖ ਵਿਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਪ੍ਰੀ-ਪ੍ਰਾਇਮਰੀ (ਐਲ.ਕੇ.ਜੀ. ਤੇ ਯੂ.ਕੇ.ਜੀ.) ਅਤੇ ...

ਪੂਰੀ ਖ਼ਬਰ »

ਅਖਿਲ ਭਾਰਤੀ ਸ਼੍ਰੋਮਣੀ ਮਹਾਜਨ ਸਭਾ ਨੇ ਮੇਅਰ ਪੰਨਾ ਲਾਲ ਭਾਟੀਆ ਨੰੂ ਕੀਤਾ ਸਨਮਾਨਿਤ

ਪਠਾਨਕੋਟ, 21 ਮਈ (ਸੰਧੂ)-ਅਖਿਲ ਭਾਰਤੀ ਮਹਾਜਨ ਸ਼੍ਰੋਮਣੀ ਸਭਾ ਦਾ ਇਕ ਵਫਦ ਅੱਜ ਆਲ ਇੰਡੀਆ ਉਪ ਪ੍ਰਧਾਨ ਇੰਦਰਜੀਤ ਗੁਪਤਾ ਦੇ ਨਿਰਦੇਸ਼ਾਂ ਤਹਿਤ ਆਲ ਇੰਡੀਆ ਯੂਥ ਚੇਅਰਮੈਨ ਗਣੇਸ਼ ਮਹਾਜਨ ਅਤੇ ਪੰਜਾਬ ਪ੍ਰਧਾਨ ਦੁਆਰਕਾ ਦਾਸ ਮਹਾਜਨ ਦੀ ਅਗਵਾਈ ਵਿਚ ਨਵ ਨਿਯੁਕਤ ਮੇੇਅਰ ...

ਪੂਰੀ ਖ਼ਬਰ »

ਧਾਮ ਬਚਾਓ ਕਮੇਟੀ ਨਾਲ ਮੀਟਿੰਗ, ਕਮੇਟੀ ਪ੍ਰਪੋਜ਼ਲ ਨੰਬਰ ਇਕ 'ਤੇ ਕੰਮ ਕਰਨ ਦੀ ਅਪੀਲ
ਆਰ.ਐੱਸ.ਡੀ. ਅਧਿਕਾਰੀਆਂ ਵਲੋਂ ਮੁਕਤੇਸ਼ਵਰ ਧਾਮ ਦਾ ਦੌਰਾ

ਸ਼ਾਹਪੁਰ ਕੰਢੀ, 21 ਮਈ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਦਾ ਕੰਮ ਸ਼ੁਰੂ ਹੋਣ ਦੇ ਨਾਲ ਹੀ ਇਤਿਹਾਸਕ ਸਮਾਰਕ ਮਿੰਨੀ ਹਰਿਦੁਆਰ ਵਜੋਂ ਜਾਣੇ ਜਾਂਦੇ ਪਾਡਵਾਂ ਵਲੋਂ ਬਣਾਏ ਮੁਕਤੇਸ਼ਵਰ ਧਾਮ ਦਾ ਸ਼ਾਹਪੁਰ ਕੰਢੀ ਡੈਮ ਦੀ ਝੀਲ 'ਚ ਡੁੱਬ ਜਾਣ ਦਾ ਖਤਰਾ ਬਣਿਆ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਾਰਨ ਕੂਲ ਦਾ ਪਾਣੀ ਬਣਿਆ ਕਿਸਾਨਾਂ ਲਈ ਮੁਸੀਬਤ
ਸਰਹੱਦ 'ਤੇ ਵਸ ਰਹੇ ਤਿੰਨ ਪਿੰਡਾਂ ਦੀ ਜ਼ਮੀਨ ਬਣੀ ਵੈੱਟ ਲੈਂਡ, ਕਿਸਾਨ ਫ਼ਸਲ ਬੀਜਣ ਤੋਂ ਰਹੇ ਵਾਂਝੇ

ਬਮਿਆਲ, 21 ਮਈ (ਰਾਕੇਸ਼ ਸ਼ਰਮਾ)-ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਤਿੰਨ ਪਿੰਡ ਖੋਜਕੀਚੱਕ, ਦਨਵਾਲ ਅਤੇ ਸਿੰਬਲ ਕੁੱਲੀਆਂ ਵਿਚ ਜੰਮੂ-ਕਸ਼ਮੀਰ ਤੋਂ ਆਉਣ ਵਾਲੀ ਇਕ ਕੂਲ ਦੀ ਸਮਾਪਤੀ ਹੋਣ ਕਾਰਨ ਅਤੇ ਅੱਗੇ ਦਰਿਆ ਤੱਕ ਨਿਕਾਸੀ ਨਾ ਹੋਣ ਕਾਰਨ ਕਰੀਬ 300 ਏਕੜ ਜ਼ਮੀਨ ਤਲਾਬ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਦਾ ਨਗਰ ਨਿਗਮ ਅਧਿਕਾਰੀ ਇੰਦਰਜੀਤ ਸਿੰਘ ਨੇ ਲਿਆ ਜਾਇਜ਼ਾ

ਪਠਾਨਕੋਟ, 21 ਮਈ (ਸੰਧੂ)-ਅੱਜ ਪਸ਼ੂ ਹਸਪਤਾਲ ਪਠਾਨਕੋਟ ਵਿਖੇ ਮੈਡਮ ਰਜਨੀ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨ ਦੇ ਦੋ ਟੀਕਾਕਰਨ ਕੈਂਪ ਲਗਵਾਏ ਗਏ | ਜਿਸ ਵਿਚ ਫਰੰਟ ਲਾਈਨ ਵਰਕਰ ਅਤੇ 45 ਸਾਲ ਤੋਂ ਉਪਰ ਵਾਲੇ ਲੋਕਾਂ ਦਾ ਕੀਤਾ ਗਿਆ | ਨਗਰ ਨਿਗਮ ਅਧਿਕਾਰੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਬਲਾਕ ਅਤੇ ਸਰਕਲ ਪ੍ਰਧਾਨ ਨੰੂ ਕੀਤਾ ਸਨਮਾਨਿਤ

ਨਰੋਟ ਮਹਿਰਾ, 21 ਮਈ (ਰਾਜ ਕੁਮਾਰੀ)-ਆਮ ਆਦਮੀ ਪਾਰਟੀ ਨੇ ਇਕ ਮੀਟਿੰਗ ਦਾ ਆਯੋਜਨ ਪਿੰਡ ਕਟਾਰੂਚੱਕ ਵਿਖੇ ਕੀਤਾ | ਮੀਟਿੰਗ ਵਿਚ ਬਲਾਕ ਘਰੋਟਾ ਦੇ ਪ੍ਰਧਾਨ ਅਤੇ ਹਲਕੇ ਦੇ ਸਰਕਲ ਪ੍ਰਧਾਨਾਂ ਨੇ ਹਿੱਸਾ ਲਿਆ | ਮੀਟਿੰਗ ਵਿਚ ਪੰਜਾਬ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਲਾਲ ਚੰਦ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX