ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  30 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  29 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  47 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  53 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  59 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 11 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਖੇਤੀ ਕਾਨੂੰਨਾਂ ਤੇ ਕੋਰੋਨਾ ਨਾਲ ਹੋਈ ਬਦਹਾਲੀ ਦੇ ਵਿਰੋਧ 'ਚ 26 ਨੂੰ ਕਾਲਾ ਦਿਵਸ ਮਨਾਉਣਗੀਆਂ ਕਿਸਾਨ ਜਥੇਬੰਦੀਆਂ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਦਿੱਲੀ ਦੇ ਮੋਰਚਿਆਂ ਨੂੰ ਮਜ਼ਬੂਤ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਚੰਡੀਗੜ੍ਹ ਸੈਕਟਰ-35 ਕਿਸਾਨ ਭਵਨ 'ਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਦਿੱਲੀ ਮੋਰਚੇ ਦੇ ਛੇ ਮਹੀਨੇ ਪੂਰੇ ਹੋਣ ਅਤੇ ਮੋਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣ 'ਤੇ 26 ਮਈ ਨੂੰ ਕਿਸਾਨ ਜਥੇਬੰਦੀਆਂ ਕਾਲਾ ਦਿਵਸ ਮਨਾਉਣਗੀਆਂ ਅਤੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਲੋਕ ਕਾਲੇ ਝੰਡੇ ਲਹਿਰਾ ਕੇ ਅਰਥੀ ਫੂਕ ਮੁਜ਼ਾਹਰੇ ਕਰਨਗੇ | ਉਨ੍ਹਾਂ ਕਿਹਾ ਕਿ ਕਾਲਾ ਦਿਵਸ ਸਿਰਫ਼ ਖੇਤੀ ਕਾਨੂੰਨਾਂ ਨੂੰ ਲੈ ਕੇ ਨਹੀਂ, ਸਗੋਂ ਕੋਰੋਨਾ ਦੇ ਸਮੇਂ ਦੌਰਾਨ ਸਿਹਤ ਸੇਵਾਵਾਂ ਦੀ ਬਦਹਾਲੀ ਅਤੇ ਸਰਕਾਰ ਦੇ ਨਾਕਾਫ਼ੀ ਇੰਤਜ਼ਾਮਾਂ ਨੂੰ ਲੈ ਕੇ ਮਨਾਇਆ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਭਰ 'ਚ ਦੋ ਲੱਖ 22 ਹਜ਼ਾਰ ਲੋਕਾਂ ਦੀ ਜਾਨ ਚਲੀ ਗਈ | ਉਨ੍ਹਾਂ ਪੰਜਾਬ ਦੀਆਂ ਟਰੇਡ ਯੂਨੀਅਨਾਂ, ਦੁਕਾਨਦਾਰਾਂ, ਵਪਾਰੀਆਂ, ਮਜ਼ਦੂਰ ਜਥੇਬੰਦੀਆਂ ਨੂੰ ਵੀ ਇਸ ਦਿਨ ਸੰਘਰਸ਼ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਦਿੱਲੀ ਦੇ ਮੋਰਚੇ ਨੂੰ ਮਜ਼ਬੂਤ ਕਰਨ ਲਈ 23 ਮਈ ਨੂੰ ਇਕ ਕਾਫ਼ਲਾ ਦਿੱਲੀ ਜਾਵੇਗਾ, ਜਿਸ 'ਚ ਦੋ ਹਜ਼ਾਰ ਤੋਂ ਪੰਜ ਹਜ਼ਾਰ ਲੋਕ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਅਜਿਹੇ ਕਾਫ਼ਲੇ ਹਰ ਹਫ਼ਤੇ ਦਿੱਲੀ ਜਾਇਆ ਕਰਨਗੇ ਤੇ ਇਕ ਕਾਫ਼ਲੇ ਦੇ ਜਾਣ 'ਤੇ ਦੂਜਾ ਕਾਫ਼ਲਾ ਪਰਤ ਆਇਆ ਕਰੇਗਾ | ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲ੍ਹਾ ਨੇ ਕਿਹਾ ਕਿ ਸਰਕਾਰ ਨੂੰ ਮੈਡੀਕਲ ਦੇ ਬੇਰੁਜ਼ਗਾਰ ਵਿਦਿਆਰਥੀਆਂ ਨੂੰ ਤੁਰੰਤ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ, ਕਿਉਂਕਿ ਕਰਮਚਾਰੀਆਂ ਦੀ ਘਾਟ ਕਾਰਨ ਸਿਹਤ ਸੇਵਾਵਾਂ ਫੇਲ੍ਹ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਨਾਲ ਲੜਨ ਲਈ ਕਾਰਪੋਰੇਟ ਘਰਾਣਿਆਂ ਤੋਂ ਸਰਕਾਰ ਕੋਰੋਨਾ ਟੈਕਸ ਵਸੂਲ ਕਰੇ ਤਾਂ ਜੋ ਗਰੀਬ ਲੋਕਾਂ ਦੀ ਮਦਦ ਹੋ ਸਕੇ | ਉਨ੍ਹਾਂ ਕਿਹਾ ਕਿ ਉਹ ਬਿਨ੍ਹਾਂ ਲੋਕਾਂ ਦੀ ਮਰਜ਼ੀ ਦੇ ਕੋਰੋਨਾ ਦਾ ਟੀਕਾ ਲਗਵਾਉਣ ਦੇ ਖ਼ਿਲਾਫ਼ ਹਨ, ਜਦਕਿ ਜੇਕਰ ਕੋਈ ਆਪਣੀ ਮਰਜ਼ੀ ਨਾਲ ਟੀਕਾ ਲਗਵਾਉਣਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ | ਉਨ੍ਹਾਂ ਦੱਸਿਆ ਕਿ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਵੀ 28, 29, 30 ਮਈ ਨੂੰ ਪਟਿਆਲਾ ਅੰਦਰ ਧਰਨੇ ਕੀਤੇ ਜਾਣਗੇ, ਜਿਸ ਲਈ ਕੋਰੋਨਾ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਅੰਦਰ ਜਿੱਥੇ ਵੀ ਕਿਸਾਨਾਂ ਦੇ ਮੋਰਚੇ ਲੱਗੇ ਹਨ ਉੱਥੇ ਸਰਕਾਰ ਸਿਹਤ ਸਹੂਲਤਾਂ ਪ੍ਰਦਾਨ ਕਰੇ | ਉਨ੍ਹਾਂ ਕਿਹਾ ਕਿ ਜੇਕਰ ਕੋਰੋਨਾ ਦੇ ਸਮੇਂ 'ਚ ਵੀ ਸਰਕਾਰ ਗੱਲਬਾਤ ਲਈ ਕਿਸਾਨ ਜਥੇਬੰਦੀਆਂ ਨੂੰ ਸੱਦਾ ਦੇਵੇਗੀ ਤਾਂ ਉਹ ਗੱਲ ਕਰਨ ਲਈ ਤਿਆਰ ਹਨ |

ਐਫ.ਸੀ.ਆਈ. ਦੇ ਦੋ ਮੁਲਾਜ਼ਮਾਂ ਸਮੇਤ ਇਕ ਪ੍ਰਾਈਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗਿ੍ਫ਼ਤਾਰ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਐਫ.ਸੀ.ਆਈ. ਦੇ ਡਿਪੂ ਸੁਨਾਮ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਿੰਨ ਕਰਮਚਾਰੀਆਂ ਤੇ ਉਨ੍ਹਾਂ ਦੇ ਸਾਥੀ ਇਕ ਆਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਇਕ ਤਕਨੀਕੀ ਸਹਾਇਕ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਲੇਰਕੋਟਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਐਲਾਨ ਨੂੰ ਅਮਲ ਵਿਚ ਲਿਆਉਂਦਿਆਂ, ਇਕ ਰਾਜ ਪੱਧਰੀ ਕਮੇਟੀ ਨੇ ਮਲੇਰਕੋਟਲਾ ਜ਼ਿਲ੍ਹੇ 'ਚ ਨਵੇਂ ਮੈਡੀਕਲ ਕਾਲਜ ਨੂੰ ਸਥਾਪਤ ਕਰਨ ਲਈ ਤਿਆਰ ਕੀਤੇ ਗਏ ਪ੍ਰਸਤਾਵ ਨੂੰ ਪ੍ਰਵਾਨਗੀ ਦੇ ...

ਪੂਰੀ ਖ਼ਬਰ »

ਖੇਤੀ ਟੈਕਨੋਕਰੇਟਸ ਦੀ ਦੋ ਰੋਜ਼ਾ ਕਲਮ ਛੋੜ ਹੜਤਾਲ ਪੂਰੀ ਤਰ੍ਹਾਂ ਸਫ਼ਲ ਰਹੀ : ਆਗੂ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ (ਐਗਟੈੱਕ) ਪੰਜਾਬ ਦੇ ਬੈਨਰ ਹੇਠ ਸੂਬੇ ਦੇ ਸਮੁੱਚੇ ਖੇਤੀ ਟੈਕਨੋਕਰੇਟਸ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਗਈ ਦੋ ਰੋਜ਼ਾ ਕਲਮ ਛੋੜ ਹੜਤਾਲ ਪੂਰੀ ਤਰ੍ਹਾਂ ਸਫ਼ਲ ਰਹੀ | ...

ਪੂਰੀ ਖ਼ਬਰ »

ਪੰਚਕੂਲਾ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਲੋਂ 'ਵੈਕਸੀਨ ਆਨ ਵਹੀਕਲ' ਮੁਹਿੰਮ ਦੀ ਸ਼ੁਰੂਆਤ

ਪੰਚਕੂਲਾ, 21 ਮਈ (ਕਪਿਲ)- ਪੰਚਕੂਲਾ ਵਿਖੇ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵਲੋਂ 'ਵੈਕਸੀਨ ਆਨ ਵਹੀਕਲ' ਨਾਮਕ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁਹਾਲੀ ਸ਼ਹਿਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਹਿਲੀ ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰੇਗਾ- ਬੀਰ ਦਵਿੰਦਰ ਸਿੰਘ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 1 ਜੂਨ ਨੂੰ ਬੁਰਜ ਜਵਾਹਰ ਸਿੰਘ ਵਾਲਾ ਪੁੱਜ ਕੇ, ਗੁਰਦੁਆਰਾ ਸਾਹਿਬ ਵਿਚ ਦਿਨ ਦੇ ਸਾਢੇ ਬਾਰਾਂ (12.30) ਵਜੇ ਸੰਗਤੀ ਅਰਦਾਸ ਕਰੇਗਾ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਰੇ ਆਗੂ ਅਤੇ ਵਰਕਰ ...

ਪੂਰੀ ਖ਼ਬਰ »

ਸੁਰਜੀਤ ਬਾਊਾਸਰ ਹੱਤਿਆ ਮਾਮਲੇ 'ਚ ਸੰਜੀਵ ਮਹਾਜਨ ਤੋਂ ਪੁਲਿਸ ਕਰੇਗੀ ਪੁੱਛਗਿੱਛ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੁਰਜੀਤ ਬਾਊਾਸਰ ਹੱਤਿਆ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਕੋਠੀ ਕਬਜ਼ਾ ਕਰਕੇ ਵੇਚਣ ਦੇ ਮਾਮਲੇ 'ਚ ਫਸੇ ਸਾਬਕਾ ਪੱਤਰਕਾਰ ਸਜੀਵ ਮਹਾਜਨ ਦਾ ਦੋ ਦਿਨ ਦਾ ਪ੍ਰੋਡਕਸ਼ਨ ਵਰੰਟ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਪ੍ਰਦੀਪ ਚੌਧਰੀ ਦੀ ਮੈਂਬਰੀ ਬਹਾਲ

ਚੰਡੀਗੜ੍ਹ, 21 ਮਈ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕਾਲਕਾ ਤੋਂ ਕਾਂਗਰਸੀ ਮੈਂਬਰ ਪ੍ਰਦੀਪ ਚੌਧਰੀ ਦੀ ਮੈਂਬਰੀ ਬਹਾਲ ਕਰ ਦਿੱਤੀ ਹੈ | ਉਨ੍ਹਾਂ ਨੂੰ ਸੋਲਨ ਦੀ ਇਕ ਅਦਾਲਤ ਨੇ ਕਈ ਮਹੀਨੇ ਪਹਿਲਾਂ ਦੋਸ਼ਾਂ ਦੇ ਆਧਾਰ 'ਤੇ ਅਯੋਗ ...

ਪੂਰੀ ਖ਼ਬਰ »

ਕੋਰੋਨਾ ਕਾਰਨ 14 ਹੋਰ ਮਰੀਜ਼ਾਂ ਦੀ ਮੌਤ, 406 ਨਵੇਂ ਮਾਮਲੇ ਆਏ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ 14 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 406 ਹੋਰ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਉਪਰੰਤ 790 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ਡਿਸਚਾਰਜ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਘੁੰਮਦੇ ਚਾਰ ਗਿ੍ਫ਼ਤਾਰ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਵਲੋਂ ਰਾਤ ਸਮੇਂ ਦਾ ਕਰਫਿਊ ਲਗਾਇਆ ਜਾ ਰਿਹਾ ਹੈ | ਬੀਤੇ ਦਿਨ ਪੁਲਿਸ ਨੇ ਰਾਤ ਸਮੇਂ ਬਿਨ੍ਹਾਂ ਕੰਮ ਤੋਂ ਘੁੰਮ ਰਹੇ ਚਾਰ ਲੋਕਾਂ ਨੂੰ ...

ਪੂਰੀ ਖ਼ਬਰ »

ਸੈਕਟਰ-38 ਦੀ ਉੱਨ ਮਾਰਕੀਟ 'ਚ ਲੱਗੀ ਅੱਗ-ਪੰਜ ਦੁਕਾਨਾਂ ਅੰਦਰ ਪਿਆ ਲੱਖਾਂ ਦਾ ਸਾਮਾਨ ਸੜਿਆ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-38 ਵਿਚ ਪੈਂਦੀ ਉੱਨ ਦੀ ਮਾਰਕੀਟ ਅੰਦਰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਰੀਬ ਪੰਜ ਦੁਕਾਨਾਂ ਅੰਦਰ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੀ ਘਟਨਾ ਸ਼ੱੁਕਰਵਾਰ ਸਵੇਰ ਦੀ ਦੱਸੀ ਜਾ ਰਹੀ ਹੈ, ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਚੋਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਨੇ ਚੋਰੀ ਦੇ ਦੋ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਪੰਚਕੂਲਾ ਸੈਕਟਰ 12 ਦੇ ਰਹਿਣ ਵਾਲੇ ਬਲਦੇਵ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਲਿਵ-ਇਨ-ਰਿਲੇਸ਼ਨਸ਼ਿਪ ਧਾਰਨਾ ਦੇ ਵਿਕਾਸ 'ਚ ਵੱਡਾ ਰੋਲ ਨਿਭਾ ਰਹੀ ਹੈ ਸਿੱਖਿਆ

ਚੰਡੀਗੜ੍ਹ, 21 ਮਈ (ਬਿ੍ਜੇਂਦਰ ਗੌੜ)-ਦੇਸ਼ ਵਿਚ ਲਿਵ-ਇਨ-ਰਿਲੇਸ਼ਨਸ਼ਿਪ ਦੀ ਧਾਰਨਾ ਪੱਛਮੀ ਦੇਸ਼ਾਂ ਤੋਂ ਹੌਲੀ-ਹੌਲੀ ਆਈ ਹੈ ਅਤੇ ਮੈਟਰੋਪੋਲੀਟਨ ਸ਼ਹਿਰਾਂ ਵਿਚ ਇਸ ਨੂੰ ਸਵੀਕਾਰ ਕੀਤਾ ਜਾ ਰਿਹਾ ਹੈ, ਕਿਉਂਕਿ ਲੋਕਾਂ ਨੂੰ ਮਹਿਸੂਸ ਹੋ ਰਿਹਾ ਹੈ ਕਿ ਰਿਸ਼ਤੇ ਨੂੰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸਫ਼ਾਈ ਸੇਵਾਵਾਂ ਹੋਈਆਂ ਠੱਪ, ਸਰਕਾਰ ਗੰਭੀਰ ਨਹੀਂ : 'ਆਪ'

ਚੰਡੀਗੜ੍ਹ, 21 ਮਈ (ਅਜੀਤ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਰ ਦੀ ਜਿੱਦ ਕਾਰਨ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਨਾਂਅ ਹੇਠ ਕਿਸਾਨਾਂ ਦੇ ਅੰਦੋਲਨ ਨੂੰ ਤੋੜਨ ਦੀ ਹੋ ਰਹੀ ਕੋਸ਼ਿਸ਼- ਡਾ. ਦਰਸ਼ਨ ਪਾਲ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਪਾਲ ਨੇ ਹਰਿਆਣਾ ਸਰਕਾਰ ਖ਼ਿਲਾਫ਼ ਦੋਸ਼ ਲਗਾਉਂਦੇ ਕਿਹਾ ਕਿ ਇਕ ਪਾਸੇ ਹਰਿਆਣਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਕ ਚਿੱਠੀ ਜਾਰੀ ...

ਪੂਰੀ ਖ਼ਬਰ »

ਪਾਰਟੀ ਸਿਧਾਂਤਾਂ ਵਿਰੁੱਧ ਬਿਆਨਬਾਜ਼ੀ ਵਾਲਿਆਂ ਖ਼ਿਲਾਫ਼ ਅਨੁਸਾਸ਼ਨੀ ਕਾਰਵਾਈ ਹੋਵੇ-ਦਾਖਾ

ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)-ਕੋਟਕਪੂਰਾ ਗੋਲੀ ਕਾਂਡ ਬਾਰੇ ਹਾਈਕੋਰਟ ਦੇ ਫ਼ੈਸਲੇ ਬਾਅਦ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਕਈ ਹੋਰ ਆਗੂਆਂ ਵਲੋਂ ਲਾਂਬੂ ਭੜਕਾ ਕੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਨਾਜਾਇਜ਼ ਕੋਰੋਨਾ ਟੀਕੇ ਸਪਲਾਈ ਕਰਨ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਪੰਚਕੂਲਾ, 21 ਮਈ (ਕਪਿਲ)-ਕ੍ਰਾਈਮ ਬ੍ਰਾਂਚ ਸੈਕਟਰ-26 ਪੰਚਕੂਲਾ ਦੀ ਟੀਮ ਨੇ ਕੋਰੋਨਾ ਟੀਕੇ ਦੀ ਕਾਲਾਬਾਜ਼ਾਰੀ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਚਕੂਲਾ ਦੇ ਸੈਕਟਰ-11 ਤੋਂ ਗ਼ੈਰਕਾਨੂੰਨੀ ਢੰਗ ਨਾਲ ...

ਪੂਰੀ ਖ਼ਬਰ »

ਬੀ.ਪੀ.ਐਲ. ਕਾਰਡ ਧਾਰਕ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਵਾਏਗੀ ਸਰਕਾਰ-ਖੱਟਰ

ਚੰਡੀਗੜ੍ਹ, 21 ਮਈ (ਐਨ.ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨਿੱਜੀ ਹਸਪਤਾਲਾਂ ਵਿਚ ਕੋਵਿਡ 19 ਦਾ ਇਲਾਜ ਕਰਵਾ ਰਹੇ ਸੂਬੇ ਦੇ ਬੀ.ਪੀ.ਐਲ. ਕਾਰਡ ਧਾਰਕ ਮਰੀਜ਼ਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਅੱਜ ਐਲਾਨ ਕੀਤਾ ਕਿ ਹੁਣ ਤੋਂ ਅਜਿਹੇ ਮਰੀਜ਼ਾਂ ਦੇ ਇਲਾਜ ...

ਪੂਰੀ ਖ਼ਬਰ »

ਜਗਨ ਨਾਥ ਪਹਾੜੀਆ ਚੱਲ ਵਸੇ

ਚੰਡੀਗੜ੍ਹ, 21 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਾਬਕਾ ਰਾਜਪਾਲ ਜਗਨ ਨਾਥ ਪਹਾੜੀਆ ਚੱਲ ਵਸੇ ਹਨ | ਉਹ ਰਾਜਸਥਾਨ ਦੇ ਕਈ ਸਾਲ ਮੁੱਖ ਮੰਤਰੀ ਵੀ ਰਹੇ ਹਨ | ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ੍ਰੀ ਪਹਾੜੀਆ ਦੇ ਦਿਹਾਂਤ 'ਤੇ ਸ਼ੋਕ ਪ੍ਰਗਟਾਇਆ ਹੈ | ...

ਪੂਰੀ ਖ਼ਬਰ »

ਮਾਰਕਫੈੱਡ ਨੇ ਬੋਕਾਰੋ ਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿ੍ਹਆ-ਰੰਧਾਵਾ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਕੋਵਿਡ-19 ਦੇ ਮਾਮਲਿਆਂ ਵਿਚ ਵਾਧੇ ਅਤੇ ਆਕਸੀਜਨ ਦੀ ਘਾਟ ਨੂੰ ਧਿਆਨ 'ਚ ਰੱਖਦਿਆਂ ਮਾਰਕਫੈੱਡ ਨੇ ਆਕਸੀਜਨ ਐਕਸਪ੍ਰੈਸਾਂ ਜ਼ਰੀਏ ਬੋਕਾਰੋ ਅਤੇ ਹਜ਼ੀਰਾ ਤੋਂ ਸੂਬੇ ਲਈ ਢੁੱਕਵੀਆਂ ਆਕਸੀਜਨ ਸਪਲਾਈਆਂ ਯਕੀਨੀ ਬਣਾਉਣ ਦੇ ਕਾਰਜ ਨੂੰ ...

ਪੂਰੀ ਖ਼ਬਰ »

ਖੇਲੋ ਇੰਡੀਆ ਲਈ ਕੇਂਦਰ ਵਲੋਂ ਗਰਾਂਟ ਜਾਰੀ

ਚੰਡੀਗੜ੍ਹ, 21 ਮਈ (ਵਿਸ਼ੇਸ਼ ਪ੍ਰਤੀਨਿਧੀ)- ਹਰਿਆਣਾ ਵਿਚ 21 ਨਵੰਬਰ ਤੋਂ 3 ਦਸੰਬਰ ਤਕ ਆਯੋਜਿਤ ਹੋਣ ਵਾਲੇ 'ਖੇਲੋ ਇੰਡੀਆ' ਗੇਮ ਦੇ ਚੌਥੇ ਪੜਾਅ ਲਈ ਕੇਂਦਰ ਸਰਕਾਰ ਨੇ 20.67 ਕਰੋੜ ਰੁਪਏ ਦੀ ਮਾਲੀ ਮਦਦ ਨੂੰ ਪ੍ਰਵਾਨਗੀ ਦਿੱਤੀ ਹੈ | ਇਨ੍ਹਾਂ ਖੇਡਾਂ ਵਿਚ ਅੰਡਰ 18 ਕੈਟਾਗਿਰੀ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਨੇ ਟੀਕਾਕਰਨ ਮੁਹਿੰਮ ਚਲਾਈ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- ਭਾਖੜਾ ਬਿਆਸ ਪ੍ਰਬੰਧ ਬੋਰਡ (ਬੀ.ਬੀ.ਐਮ.ਬੀ) ਵਲੋਂ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਚਲਾਈ ਗਈ ਜਿਸ ਤਹਿਤ ਬੀ.ਬੀ.ਐਮ.ਬੀ ਹਸਪਤਾਲ, ਨੰਗਲ ਵਿਚ ਅੱਜ 9 ਹਜ਼ਾਰ ਤੋਂ ਜ਼ਿਆਦਾ ਲੋਕਾਂ ਜਿਨ੍ਹਾਂ ਵਿਚ 5027 ਬੀ.ਬੀ.ਐਮ.ਬੀ ਕਰਮਚਾਰੀ ਅਤੇ ...

ਪੂਰੀ ਖ਼ਬਰ »

ਓਵਰ ਚਾਰਜਿੰਗ ਕਰਨ 'ਤੇ ਹਸਪਤਾਲ ਵਿਰੁੱਧ ਕਮੇਟੀ ਦਾ ਗਠਨ

ਚੰਡੀਗੜ੍ਹ, 21 ਮਈ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਸਿਹਤ ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਪੰਚਕੂਲਾ ਸਥਿਤ ਪਾਰਸ ਹਸਪਤਾਲ ਵਲੋਂ ਮਰੀਜ਼ਾਂ ਤੋਂ ਓਵਰ ਚਾਰਜਿੰਗ ਕਰਨ ਦੇ ਦੋਸ਼ਾਂ ਦੀ ਮੁੜ ਜਾਂਚ ਲਈ ਤਿੰਨ ਉੱਚ ਪੱਧਰੀ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਨ ਦੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਮੋਬਾਈਲ ਸਰਵਿਸ ਪ੍ਰੋਵਾਈਡਰਾਂ ਨਾਲ ਮਿਲ ਕੇ ਡਾਕਟਰਾਂ ਦੇ ਨੰਬਰ ਲੋਕਾਂ ਤੱਕ ਪਹੁੰਚਾ ਸਕਦੀ ਹੈ- ਸਤਿਆ ਪਾਲ ਜੈਨ

ਚੰਡੀਗੜ੍ਹ, 21 ਮਈ (ਬਿ੍ਜੇਂਦਰ ਗੌੜ)- ਕੋਰੋਨਾ ਮਹਾਂਮਾਰੀ ਅਤੇ ਬਲੈਕ ਫੰਗਸ ਬਿਮਾਰੀ ਦੇ ਮੁੱਦੇ 'ਤੇ ਕੇਂਦਰ ਵਲੋਂ ਪੇਸ਼ ਵਧੀਕ ਸੋਲੀਸਿਟਰ ਜਨਰਲ ਆਫ ਇੰਡੀਆ ਸਤਿਆ ਪਾਲ ਜੈਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਦੱਸਿਆ ਕਿ ਹਰਿਆਣਾ ਵਿਚ ਪੰਜ ਮੋਬਾਈਲ ਸਰਵਿਸ ...

ਪੂਰੀ ਖ਼ਬਰ »

ਪੰਜਾਬ ਦਾ ਨਵਾਂ ਜ਼ਿਲ੍ਹਾ ਮਲੇਰਕੋਟਲਾ ਸੈਕੂਲਰ ਪੱਖ ਤੋਂ ਤਾਂ ਠੀਕ ਪਰ ਖ਼ਰਚੇ ਕਿੱਥੋਂ ਆਉਣਗੇ- ਚੀਮਾ

ਚੰਡੀਗੜ੍ਹ, 21 ਮਈ (ਐਨ.ਐਸ.ਪਰਵਾਨਾ)- ਪੰਜਾਬ ਵਿਧਾਨ ਸਭਾ ਵਿਚ ਪ੍ਰਮੁੱਖ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ (ਆਪ) ਦੇ ਲੀਡਰ ਸ. ਹਰਪਾਲ ਸਿੰਘ ਚੀਮਾ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ 5 ਜੂਨ ਨੂੰ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਦਾ ਜੋ ਰਸਮੀ ਉਦਘਾਟਨ ਕੀਤਾ ਜਾ ਰਿਹਾ ਹੈ, ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 336 ਨਵੇਂ ਮਰੀਜ਼ ਸਾਹਮਣੇ ਆਏ, 13 ਹੋਰਨਾਂ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 336 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦਕਿ ਕੋਰੋਨਾ ਤੋਂ ਪੀੜਤ 13 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 1003 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 206 ਨਵੇਂ ਮਰੀਜ਼ ਸਾਹਮਣੇ ਆਏ

ਪੰਚਕੂਲਾ, 21 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 206 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 38,334 ਮਰੀਜ਼ ਸਾਹਮਣੇ ਆ ...

ਪੂਰੀ ਖ਼ਬਰ »

2 ਕਿੱਲੋ ਭੁੱਕੀ ਸਮੇਤ ਇਕ ਮੁਲਜ਼ਮ ਕਾਬੂ

ਜ਼ੀਰਕਪੁਰ, 21 ਮਈ (ਹੈਪੀ ਪੰਡਵਾਲਾ)-ਢਕੌਲੀ ਪੁਲਿਸ ਨੇ 2 ਕਿੱਲੋ ਭੁੱਕੀ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਜਸਵੀਰ ਸਿੰਘ ਮੂਲ ਵਾਸੀ ਪਿੰਡ ਬਰਾਸ ਜ਼ਿਲ੍ਹਾ ਪਟਿਆਲਾ ਤੇ ਹਾਲ ਵਾਸੀ ਢਕੌਲੀ ਵਜੋਂ ਹੋਈ ਹੈ | ਪੁਲਿਸ ਅਨੁਸਾਰ ਢਕੌਲੀ-ਮੁਬਾਰਿਕਪੁਰ ...

ਪੂਰੀ ਖ਼ਬਰ »

ਆਕਸੀਜਨ ਸਿਲੰਡਰ ਮਹਿੰਗੇ ਭਾਅ 'ਤੇ ਵੇਚਣ ਵਾਲਾ 3 ਦਿਨਾਂ ਦੇ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 21 ਮਈ (ਜੱਸੀ)- ਥਾਣਾ ਫੇਜ਼-1 ਦੀ ਪੁਲਿਸ ਵਲੋਂ ਸਿਵਲ ਹਸਪਤਾਲ ਫੇਜ਼-6 ਵਿਖੇ ਆਕਸੀਜਨ ਦੇ ਸਿਲੰਡਰ ਨੂੰ ਮਹਿੰਗੇ ਭਾਅ 'ਤੇ ਵੇਚਣ ਵਾਲੇ ਰਾਹੁਲ ਵਾਸੀ ਸੈਕਟਰ-52 ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ 24 ਤੇ 25 ਮਈ ਨੂੰ ਰਾਜ ਭਰ 'ਚ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਅਧਿਆਪਕ ਮੰਗਾਂ ਤੇ ਮਸਲਿਆਂ ਦੇ ਹੱਲ ਲਈ ਵਾਰ-ਵਾਰ ਸਮਾਂ ਦੇ ਕੇ ਮੁਕਰ ਰਹੇ ਸਿੱਖਿਆ ਮੰਤਰੀ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਰਾਜ ਭਰ ਵਿਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਅਰਥੀ ਫੂਕ ਮੁਜ਼ਹਾਰੇ ਕਰਨ ਦਾ ...

ਪੂਰੀ ਖ਼ਬਰ »

ਰਜਿਸਟਰੀ ਅਤੇ ਨਕਸ਼ਾ ਫ਼ੀਸਾਂ 'ਚ ਕੀਤਾ ਵਾਧਾ ਵਾਪਸ ਲਿਆ ਜਾਵੇ : ਬੰਟੀ

ਖਰੜ, 21 ਮਈ (ਜੰਡਪੁਰੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਬੰਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਤੇ ਰਜਿਸਟਰੀ ਫ਼ੀਸ ਅਤੇ ਨਕਸ਼ਾ ਫ਼ੀਸਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ ਅਤੇ 100 ਗਜ਼ ਤੋਂ ਘੱਟ ਪਲਾਟਾਂ ਨੂੰ ਫ਼ੀਸ ਮੁਕਤ ਕੀਤਾ ਜਾਵੇ | ...

ਪੂਰੀ ਖ਼ਬਰ »

ਬਿਨਾਂ ਮਾਸਕਾਂ ਤੋਂ ਘੁੰਮ ਰਹੇ 10 ਵਿਅਕਤੀਆਂ ਦੇ ਚਲਾਨ ਕੱਟੇ

ਖਰੜ, 21 ਮਈ (ਮਾਨ)- ਥਾਣਾ ਸਦਰ ਪੁਲਿਸ ਖਰੜ ਵਲੋਂ ਖਰੜ-ਲਾਂਡਰਾਂ ਸੜਕ 'ਤੇ ਪਿੰਡ ਸੰਤੇਮਾਜਰਾ ਨੇੜੇ ਲਗਾਏ ਨਾਕੇ ਦੌਰਾਨ ਬਿਨਾਂ ਮਾਸਕਾਂ ਤੋਂ ਘੁੰਮ ਰਹੇ 10 ਵਿਅਕਤੀਆਂ ਦੇ ਚਲਾਨ ਕੱਟੇ ਗਏ | ਇਸ ਤੋਂ ਇਲਾਵਾ ਦੋ ਵਾਹਨਾਂ ਨੂੰ ਥਾਣੇ ਵੀ ਬੰਦ ਕੀਤਾ ਗਿਆ, ਜਿਨ੍ਹਾਂ ਦੇ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਨੂੰ ਪਿਸਤੌਲ ਦਿਖਾ ਕੇ ਭੱਜਣ ਵਾਲਾ 1 ਮੁਲਜ਼ਮ ਗਿ੍ਫ਼ਤਾਰ, ਦੂਜਾ ਹਾਲੇ ਵੀ ਫ਼ਰਾਰ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)- ਬੀਤੇ ਸਾਲ 13 ਜੁਲਾਈ ਨੂੰ ਟ੍ਰੈਫ਼ਿਕ ਪੁਲਿਸ ਵਲੋਂ ਲਗਾਏ ਗਏ ਨਾਕੇ ਦੌਰਾਨ 2 ਕਾਰ ਸਵਾਰਾਂ ਵਲੋਂ ਪੁਲਿਸ ਨੂੰ ਪਿਸਤੌਲ ਦਿਖਾ ਕੇ ਧਮਕਾਉਣ ਤੇ ਇਕ ਡਲਿਵਰੀ ਬੁਆਏ ਦਾ ਮੋਟਰਸਾਈਕਲ ਖੋਹਣ ਅਤੇ ਚੰਡੀਗੜ੍ਹ ਦੀ ਹੱਦ 'ਤੇ ...

ਪੂਰੀ ਖ਼ਬਰ »

ਐਕਟਿਵਾ ਚੋਰੀ ਹੋਣ ਸਬੰਧੀ ਮਾਮਲਾ ਦਰਜ

ਖਰੜ, 21 ਮਈ (ਮਾਨ)-ਥਾਣਾ ਸਿਟੀ ਪੁਲਿਸ ਖਰੜ ਵਲੋਂ ਐਕਟਿਵਾ ਸਕੂਟਰ ਚੋਰੀ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਰਾਜਿੰਦਰ ਕੁਮਾਰ ਸਿੰਗਲਾ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਹੈ ਕਿ ਉਹ ਪੈਰਡਾਈਜ਼ ਅਪਾਰਟਮੈਂਟ ਸ਼ਿਵਾਲਿਕ ਸਿਟੀ ਖਰੜ ਦਾ ਵਸਨੀਕ ਹੈ | ਉਸ ...

ਪੂਰੀ ਖ਼ਬਰ »

ਕੌਂਸਲ ਕਰਮਚਾਰੀਆਂ ਦੀ ਹੜਤਾਲ ਜਾਰੀ

ਖਰੜ, 21 ਮਈ (ਮਾਨ)-ਪੰਜਾਬ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਮਿਊਾਸੀਪਲ ਕਮੇਟੀ ਦੇ ਕਰਮਚਾਰੀਆਂ ਦੀ ਹੜਤਾਲ ਅੱਜ ਵੀ ਜਾਰੀ ਰਹੀ | ਇਸ ਮੌਕੇ ਮਿਊਾਸੀਪਲ ਇੰਪਲਾਈਜ਼ ਯੂਨੀਅਨ ਖਰੜ ਦੇ ਪ੍ਰਧਾਨ ਮਹੇਸ਼ ਚੰਦਰ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਵਲੋਂ ਡਾ. ਚਰਨਜੀਤ ਸਿੰਘ ਖ਼ਿਲਾਫ਼ ਦਰਜ ਮਾਮਲਾ ਤੁਰੰਤ ਖ਼ਾਰਜ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ਇਕ ਹੰਗਾਮੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਮੁੱਚੇ ਆਗੂਆਂ ਵਲੋਂ ਬੀਤੇ ਦਿਨੀਂ ਯੂਨੀਵਰਸਿਟੀ ਦੇ ਸਮਾਲ ...

ਪੂਰੀ ਖ਼ਬਰ »

ਕੌਂਸਲਰ ਜਸਪ੍ਰੀਤ ਸਿੰਘ ਗਿੱਲ ਵਲੋਂ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼ 3ਬੀ1 ਵਿਖੇ ਵੈਕਸੀਨੇਸ਼ਨ ਕੈਂਪ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਸਥਾਨਕ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼ 3ਬੀ1 ਮੁਹਾਲੀ ਵਿਖੇ ਕੌਂਸਲਰ ਜਸਪ੍ਰੀਤ ਸਿੰਘ ਗਿੱਲ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਓ ਲਈ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਰੀਬ 500 ਵਿਅਕਤੀਆਂ ਨੇ ਕੋਰੋਨਾ ...

ਪੂਰੀ ਖ਼ਬਰ »

ਸਾਬਕਾ ਮੇਅਰ ਦੀ ਫੋਕੀ ਬਿਆਨਬਾਜ਼ੀ ਨਾਲ ਗੁੰਮਰਾਹ ਨਹੀਂ ਹੋਣ ਵਾਲੇ ਮੁਹਾਲੀ ਦੇ ਸੂਝਵਾਨ ਵਸਨੀਕ- ਕਾਂਗਰਸੀ ਆਗੂ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਵਿੱਤ ਤੇ ਠੇਕਾ ਕਮੇਟੀ ਮੈਂਬਰ ਜਸਬੀਰ ਸਿੰਘ ਮਣਕੂ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਵਲੋਂ ਦਿੱਤੇ ਗਏ ਬਿਆਨ ਕਿ ਸਿਹਤ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਘਰਾਂ 'ਚ ਇਕਾਂਤਵਾਸ ਰਹਿ ਕੇ ਠੀਕ ਹੋਏ ਲੋਕਾਂ ਨਾਲ ਕੀਤੀ ਗੱਲਬਾਤ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੇਵਾਵਾਂ ਨਿਭਾਅ ਰਹੇ ਆਸ਼ਿਕਾ ਜੈਨ ਵਲੋਂ ਕੋਰੋਨਾ ਨੂੰ ਮਾਤ ਦੇਣ ਲਈ ਪੰਜਾਬ ਸਰਕਾਰ ਵਲੋਂ ਵਿੱਢੇ ਗਏ 'ਮਿਸ਼ਨ ਫ਼ਤਹਿ' ਤਹਿਤ ਰੈਪਿਡ ਰਿਸਪਾਂਸ ਟੀਮਾਂ ਨਾਲ ਜਾ ਕੇ ਘਰਾਂ 'ਚ ...

ਪੂਰੀ ਖ਼ਬਰ »

ਗੋਲਡੀ ਬਣੇ ਸ੍ਰੀ ਗੁਰੂ ਨਾਨਕ ਜੀਪ ਯੂਨੀਅਨ ਦੇ ਪ੍ਰਧਾਨ

ਲਾਲੜੂ, 21 ਮਈ (ਰਾਜਬੀਰ ਸਿੰਘ)-ਸ੍ਰੀ ਗੁਰੂ ਨਾਨਕ ਜੀਪ ਯੂਨੀਅਨ ਲਾਲੜੂ ਦੀ ਇਕ ਮੀਟਿੰਗ ਮਾਰਕੀਟ ਕਮੇਟੀ ਦੇ ਚੇਅਰਮੈਨ ਓਮਬੀਰ ਰਾਣਾ, ਕਾਂਗਰਸੀ ਆਗੂ ਮੁਕੇਸ਼ ਰਾਣਾ ਅਤੇ ਕੌਂਸਲਰ ਸੁਸ਼ੀਲ ਰਾਣਾ ਦੀ ਹਾਜ਼ਰੀ 'ਚ ਹੋਈ, ਜਿਸ ਦੌਰਾਨ ਰਣਧੀਰ ਸਿੰਘ ਗੋਲਡੀ ਨੂੰ ਸਰਬਸੰਮਤੀ ...

ਪੂਰੀ ਖ਼ਬਰ »

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪਿੰਡਾਂ 'ਚ ਕੋਵਿਡ ਸੈਂਪਲਿੰਗ ਤੇ ਸਰਵੇ ਦਾ ਕੰਮ ਸ਼ੁਰੂ

ਮਾਜਰੀ, 21 ਮਈ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ 'ਮਿਸ਼ਨ ਫ਼ਤਹਿ-2' ਮੁਹਿੰਮ ਤਹਿਤ ਪੇਂਡੂ ਇਲਾਕਿਆਂ 'ਚ ਵਿਆਪਕ ਪੱਧਰ 'ਤੇ ਕੋਵਿਡ ਸੈਂਪਲਿੰਗ ਕਰਨ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪਿੰਡਾਂ ਵਿਚ ਕੋਵਿਡ ਟੈਸਟਿੰਗ ...

ਪੂਰੀ ਖ਼ਬਰ »

ਜਾਮ ਸੀਵਰੇਜ ਖੁੱਲ੍ਹਵਾਉਣ ਦੇ ਰਾਹ 'ਚ ਰੁਕਾਵਟ ਬਣਨ ਵਾਲੇ ਮਕਾਨ ਮਾਲਕ ਨੂੰ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਸਥਾਨਕ ਫੇਜ਼-6 ਵਿਚਲੇ ਕੁਆਟਰਾਂ ਦੇ ਵਸਨੀਕਾਂ ਨੂੰ ਸੀਵਰੇਜ ਜਾਮ ਹੋਣ ਸਬੰਧੀ ਪੇਸ਼ ਆ ਰਹੀ ਸਮੱਸਿਆ ਦੇ ਹੱਲ ਦੀ ਆਸ ਬੱਝ ਗਈ ਹੈ ਕਿਉਂਕਿ ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ ਨੰਬਰ 3 ਮੁਹਾਲੀ ਦੇ ਉਪ ਮੰਡਲ ਇੰਜ. ਵਲੋਂ ਜਾਮ ...

ਪੂਰੀ ਖ਼ਬਰ »

ਨਰੇਗਾ ਫਰੰਟ 26 ਨੂੰ ਕਾਲਾ ਦਿਵਸ ਮਨਾਉਣ ਦੌਰਾਨ ਸੰਯੁਕਤ ਮੋਰਚੇ ਦੇ ਐਕਸ਼ਨ 'ਚ ਕਰੇਗਾ ਸ਼ਿਰਕਤ

ਖਰੜ, 21 ਮਈ (ਮਾਨ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ-ਮਾਰੂ ਕਾਲੇ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮਨੂੰਵਾਦੀ ਭਾਜਪਾ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰਾ ਹੋਣ 'ਤੇ 26 ਮਈ ਨੂੰ ਕਾਲਾ ਦਿਵਸ ...

ਪੂਰੀ ਖ਼ਬਰ »

ਘਰ ਅੰਦਰ ਜਬਰੀ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 21 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਕਾਂਸਲ ਦੇ ਇਕ ਵਸਨੀਕ ਦੇ ਘਰ ਜ਼ਬਰੀ ਦਾਖ਼ਲ ਹੋ ਕੇ ਉਸ ਦੀ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਨਵਾਂਗਰਾਉਂ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਅੱਜ 22 ਮਈ ਨੂੰ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ. ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਕਣਕ ਦੀ ਨਾੜ ਨੂੰ ਅੱਗ ਲਗਾਉਣ ਸਬੰਧੀ ਮਾਮਲਾ ਦਰਜ

ਖਰੜ, 21 ਮਈ (ਮਾਨ)-ਘੜੂੰਆਂ ਪੁਲਿਸ ਨੇ ਖੇਤਾਂ ਵਿਚ ਖੜ੍ਹੀ ਕਣਕ ਦੀ ਨਾੜ ਨੂੰ ਅੱਗ ਲਗਾਉਣ ਸਬੰਧੀ ਮਾਮਲਾ ਦਰਜ ਗਿਆ ਹੈ | ਇਸ ਸਬੰਧੀ ਕਰਮਜੀਤ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਹ ਪਿੰਡ ਗੜਾਗਾਂ ਤੋਂ ਪਿੰਡ ਸਿੱਲ੍ਹ ਨੂੰ ਵਾਪਸ ਆ ਰਿਹਾ ਸੀ ਅਤੇ ਇਸੇ ਦੌਰਾਨ ...

ਪੂਰੀ ਖ਼ਬਰ »

ਆਪਣੀ ਰੋਜ਼ੀ ਰੋਟੀ ਬਚਾਉਣ ਲਈ ਟਰੱਕ ਮਾਲਕਾਂ ਨੇ ਕੀਤਾ ਕਮੇਟੀ ਦਾ ਗਠਨ
-ਮਾਮਲਾ ਪੀ. ਏ. ਸੀ. ਐੱਲ ਦੀ ਮੇਨੈਜਮੈਂਟ ਵਲੋਂ ਆਪਣੀਆਂ ਗੱਡੀਆਂ ਪਾਉਣ ਦਾ-

ਨੰਗਲ, 21 ਮਈ (ਪ੍ਰੋ. ਅਵਤਾਰ ਸਿੰਘ)-ਸਥਾਨਕ ਦੀ ਟਰਾਂਸਪੋਰਟ ਸੁਸਾਇਟੀ ਦੀ ਕਮੇਟੀ ਦੇ ਸਤਾਏ ਹੋਏ ਟਰੱਕ ਮਾਲਕਾਂ ਨੇ ਇੱਕ ਸੰਘਰਸ਼ ਕਮੇਟੀ ਦਾ ਐਲਾਨ ਕੀਤਾ ਤੇ ਆਪਣੀ ਰੋਜ਼ੀ ਰੋਟੀ ਬਚਾਉਣ ਲਈ ਹਰ ਤਰਾਂ ਦੇ ਸੰਘਰਸ਼ ਕਰਨ ਦਾ ਪ੍ਰਣ ਕੀਤਾ | ਅੱਜ ਨਜ਼ਦੀਕੀ ਪਿੰਡ ਬੰਦਲੈਹੜੀ ...

ਪੂਰੀ ਖ਼ਬਰ »

-ਮਾਮਲਾ ਪੀ. ਏ. ਸੀ. ਐੱਲ ਦੀ ਮੇਨੈਜਮੈਂਟ ਵਲੋਂ ਆਪਣੀਆਂ ਗੱਡੀਆਂ ਪਾਉਣ ਦਾ-

ਨੰਗਲ, 21 ਮਈ (ਪ੍ਰੋ. ਅਵਤਾਰ ਸਿੰਘ)-ਸਥਾਨਕ ਦੀ ਟਰਾਂਸਪੋਰਟ ਸੁਸਾਇਟੀ ਦੀ ਕਮੇਟੀ ਦੇ ਸਤਾਏ ਹੋਏ ਟਰੱਕ ਮਾਲਕਾਂ ਨੇ ਇੱਕ ਸੰਘਰਸ਼ ਕਮੇਟੀ ਦਾ ਐਲਾਨ ਕੀਤਾ ਤੇ ਆਪਣੀ ਰੋਜ਼ੀ ਰੋਟੀ ਬਚਾਉਣ ਲਈ ਹਰ ਤਰਾਂ ਦੇ ਸੰਘਰਸ਼ ਕਰਨ ਦਾ ਪ੍ਰਣ ਕੀਤਾ | ਅੱਜ ਨਜ਼ਦੀਕੀ ਪਿੰਡ ਬੰਦਲੈਹੜੀ ...

ਪੂਰੀ ਖ਼ਬਰ »

ਪਿੰਡ ਓਇੰਦ ਤੋਂ ਦਿੱਲੀ ਕਿਸਾਨ ਅੰਦੋਲਨ ਲਈ 23ਵਾਂ ਜਥਾ ਰਵਾਨਾ

ਮੋਰਿੰਡਾ, 21 ਮਈ (ਕੰਗ)-ਮੋਰਿੰਡਾ ਨੇੜਲੇ ਪਿੰਡ ਓਇੰਦ ਤੋਂ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਲਈ 23ਵਾਂ ਜਥਾ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ਤਪਾਲ ਸਿੰਘ ਕੰਧੋਲਾ ਨੇ ਦੱਸਿਆ ਕਿ ਪਿੰਡ ਵਾਸੀ ਦਿੱਲੀ ਕਿਸਾਨ ਅੰਦੋਲਨ ਵਿਚ ਵਧ-ਚੜ੍ਹ ਕੇ ਹਿੱਸਾ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਸਹਾਈ ਸਿੱਧ ਹੋ ਰਿਹੈ ਆਈ.ਵੀ.ਆਰ. ਕਾਲਿੰਗ ਸਿਸਟਮ : ਡੀ. ਸੀ.

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਘਰਾਂ 'ਚ ਇਕਾਂਤਵਾਸ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਸਿਹਤ ਸਥਿਤੀ 'ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੋਜ਼ਾਨਾ ਇੰਟ੍ਰੈਕਟਿਵ ਵੁਆਇਸ ਰਿਸਪਾਂਸ (ਆਈ. ਵੀ. ਆਰ.) ਕਾਲ ਪ੍ਰਣਾਲੀ ਰਾਹੀਂ ਮਰੀਜ਼ਾਂ ਨਾਲ ਰਾਬਤਾ ...

ਪੂਰੀ ਖ਼ਬਰ »

ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਕਰਮਚਾਰੀਆਂ ਨੂੰ ਮਿਲੀਆਂ ਤਰੱਕੀਆਂ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਅੱਜ ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਪਹਿਲ ਕਦਮੀ ਨਾਲ ਗਰੁੱਪ ਏ. ਬੀ. ਸੀ. ਦੇ ...

ਪੂਰੀ ਖ਼ਬਰ »

ਮੁਹਾਲੀ ਵਿਖੇ ਬਣਨ ਵਾਲੇ ਆਰਜ਼ੀ ਕੋਵਿਡ ਹਸਪਤਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤਾ ਜਾਵੇਗਾ ਪੂਰਨ ਸਹਿਯੋਗ: ਆਸ਼ਿਕਾ ਜੈਨ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਨੇ ਸਿਹਤ ਵਿਭਾਗ ਰਾਹੀਂ ਆਰਜ਼ੀ ਕੋਵਿਡ ਹਸਪਤਾਲ ਸਥਾਪਤ ਕਰਨ ਲਈ ਮਨਜੂਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਤੇ ਮੈਸਰਜ਼ ਮੁਹਾਲੀ ਮੈਡੀਕਲ ਗਰੁੱਪ ਪ੍ਰਾਈਵੇਟ ਲਿਮਟਿਡ ਨੂੰ ਸਵੈ-ਘੋਸ਼ਣਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਉੱਚ ਪੱਧਰੀ ਕਮੇਟੀ ਦਾ ਗਠਨ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਕੋਵਿਡ-19 ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਖ਼ੁਦ ਜਿਨ੍ਹਾਂ ਦਾ ਫ਼ੋਨ ਨੰ. 0172-2219500 ਹੈ, ਇਸ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਲਈ ਪਡਿਆਲਾ ਵਾਸੀਆਂ ਨੂੰ ਲਾਮਬੰਦ ਕਰਨ ਲਈ ਪਹੁੰਚੇ ਜੱਸ ਬਾਜਵਾ

ਕੁਰਾਲੀ, 21 ਮਈ (ਬਿੱਲਾ ਅਕਾਲਗੜ੍ਹੀਆ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਨਵੀਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਆਮ ਲੋਕਾਂ ਨੂੰ ਲਾਮਬੰਦ ਕਰਨ ਲਈ ਪ੍ਰਸਿੱਧ ਗਾਇਕ ਜੱਸ ਬਾਜਵਾ ਅੱਜ ਕੁਰਾਲੀ ਦੀ ਹੱਦ 'ਚ ਪੈਂਦੇ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਵਲੋਂ ਜ਼ਿਲ੍ਹਾ ਯੂਥ ਵਿੰਗ ਦਾ ਗਠਨ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਕਮੇਟੀ ਅਧੀਨ ਪ੍ਰਬੰਧਾਂ 'ਚ ਸੁਧਾਰ ਲਈ ਸਰਗਰਮ ਜਥੇਬੰਦੀ ਪੰਥਕ ਅਕਾਲੀ ਲਹਿਰ ਵਲੋਂ ਜ਼ਿਲ੍ਹਾ ਮੁਹਾਲੀ ਦੇ ਯੂਥ ਵਿੰਗ ਦਾ ਗਠਨ ਕਰਦਿਆਂ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸ ਸਬੰਧੀ ਸੰਨ ਟਾਵਰ ਬਲੌਂਗੀ ...

ਪੂਰੀ ਖ਼ਬਰ »

ਕੰਗ ਵਲੋਂ ਇਲਾਕੇ ਦੀਆਂ ਪੰਚਾਇਤਾਂ ਅਤੇ ਪਤਵੰਤਿਆਂ ਨਾਲ ਮੀਟਿੰਗ

ਖਰੜ, 21 ਮਈ (ਜੰਡਪੁਰੀ)-ਸਾਬਕਾ ਮੰਤਰੀ ਪੰਜਾਬ ਅਤੇ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਜਗਮੋਹਨ ਸਿੰਘ ਕੰਗ ਵਲੋਂ ਕੋਰੋਨਾ ਮਹਾਂਮਾਰੀ ਦੀ ਸਥਿਤੀ ਜਾਣਨ ਅਤੇ ਸਰਬਪੱਖੀ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਿੰਡ ਸਵਾੜਾ ਵਿਖੇ ਇਲਾਕੇ ਦੀਆਂ ...

ਪੂਰੀ ਖ਼ਬਰ »

ਲੋਕਾਂ ਨੂੰ ਐਂਬੂਲੈਂਸ ਵਾਲਿਆਂ ਦੀ ਲੁੱਟ-ਖਸੁੱਟ ਤੋਂ ਬਚਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਐਂਬੂਲੈਂਸਾਂ ਦੇ ਰੇਟ ਨਿਰਧਾਰਤ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਲੋਕਾਂ ਨੂੰ ਐਂਬੂਲੈਂਸ ਵਾਲਿਆਂ ਦੀ ਲੁੱਟ-ਖਸੁੱਟ ਤੋਂ ਬਚਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਵਲੋਂ ਐਂਬੂਲੈਂਸਾਂ ਦੇ ਰੇਟ ਨਿਰਧਾਰਤ ਕੀਤੇ ਗਏ ਹਨ | ਇਸ ਸਬੰਧੀ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਕੋਵਿਡ-19 ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਖਰੜ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਸ਼ੁਰੂ-ਗਿੱਲÐ

ਖਰੜ, 21 ਮਈ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰੋਨਾ ਮਹਾਂਮਾਰੀ ਕਾਰਨ ਹਲਕੇ ਵਿਚ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਤੇ ਸ਼ਹਿਰਾਂ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਹ ਜਾਣਕਾਰੀ ਖਰੜ ...

ਪੂਰੀ ਖ਼ਬਰ »

ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਲੋਕ ਸੇਵਾ ਦਾ ਹੈ-ਐੱਨ. ਕੇ. ਸ਼ਰਮਾ

ਡੇਰਾਬੱਸੀ, 21 ਮਈ (ਗੁਰਮੀਤ ਸਿੰਘ)-ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਜ਼ੀਰਕਪੁਰ ਤੋਂ ਬਾਅਦ ਅੱਜ ਡੇਰਾਬੱਸੀ ਵਿਚ ਇਕ ਹੋਰ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕੀਤੀ | ਇਹ ਕੋਵਿਡ ਕੇਅਰ ਸੈਂਟਰ ਸੁੱਧੀ ਆਯੂਰਵੇਦਾ ਹਸਪਤਾਲ ਡੇਰਾਬੱਸੀ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ ਤੋਂ ਦਿੱਲੀ ਵਿਖੇ ਜਾਰੀ ਲੰਗਰਾਂ ਲਈ ਰਸਦ ਰਵਾਨਾ

ਮਾਜਰੀ, 21 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਬੜੌਦੀ ਦੇ ਟੋਲ ਪਲਾਜਾ ਤੋਂ ਲੋਕ-ਹਿੱਤ ਮਿਸ਼ਨ ਬਲਾਕ ਮਾਜਰੀ ਦੇ ਮੈਂਬਰ ਦੀ ਅਗਵਾਈ ਹੇਠ ਦਿੱਲੀ ਵਿਖੇ ਜਾਰੀ ਅੰਦੋਲਨ ਲਈ ਨਿਰੰਤਰ ਲੰਗਰਾਂ ਦੀ ਰਸਦ ਭੇਜੀ ਜਾ ਰਹੀ ਹੈ | ਇਸੇ ਲੜੀ ਤਹਿਤ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਦਾ ਅੰਤਿਮ ਸੰਸਕਾਰ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ, ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ, ਪੰਜਾਬੀ ਫ਼ਿਲਮ ਪ੍ਰੋਡਿਊਸਰਜ਼ ਐਸੋਸੀਏਸ਼ਨ ਦੇ ਪ੍ਰਧਾਨ, ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਪਾਉਣ ਦੇ ਕੰਮ ਦੀ ਢਿੱਲੋਂ ਵਲੋਂ ਸ਼ੁਰੂਆਤ

ਜ਼ੀਰਕਪੁਰ, 21 ਮਈ (ਅਵਤਾਰ ਸਿੰਘ)-ਬਲਟਾਣਾ ਖੇਤਰ ਦੇ ਵਾ. ਨੰ. 5 ਤੇ 7 ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਲਈ ਅੱਜ 68 ਲੱਖ ਰੁ. ਦੀ ਲਾਗਤ ਨਾਲ ਜਲ ਨਿਕਾਸੀ ਪਾਇਪ ਪਾਉਣ ਦਾ ਕੰਮ ਆਰੰਭ ਕਰਵਾਇਆ ਗਿਆ | ਇਸ ਕੰਮ ਦੀ ਸ਼ੁਰੂਆਤ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ...

ਪੂਰੀ ਖ਼ਬਰ »

ਚੋਰੀ ਸਬੰਧੀ ਮਾਮਲਾ ਦਰਜ

ਖਰੜ, 21 ਮਈ (ਮਾਨ)-ਥਾਣਾ ਸਿਟੀ ਪੁਲਿਸ ਖਰੜ ਵਲੋਂ ਚੋਰੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅਸ਼ੀਸ਼ ਸ਼ਾਰਦਾ ਵਾਸੀ ਨੂਰ ਸਿਟੀ ਖਾਨਪੁਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਅੰਦਰੋਂ ਗਹਿਣੇ ਤੇ ਹੋਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਮਾਜਰੀ, 21 ਮਈ (ਧੀਮਾਨ)-ਪਿੰਡ ਪੜ੍ਹਛ-ਨਾਡਾ ਸੰਪਰਕ ਸੜਕ 'ਤੇ ਸਥਿਤ ਇਕ ਰੈਸਟੋਰੈਂਟ ਦੇ ਮਾਲਕ ਖ਼ਿਲਾਫ਼ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕਰਫ਼ਿਊ ...

ਪੂਰੀ ਖ਼ਬਰ »

ਜ਼ੀਰਕਪੁਰ ਪੁਲਿਸ ਨੇ ਸ਼ਰਾਬ ਤਸਕਰਾਂ ਦੇ ਮਨਸੂਬਿਆਂ 'ਤੇ ਫੇਰਿਆ ਪਾਣੀ

ਜ਼ੀਰਕਪੁਰ, 21 ਮਈ (ਹੈਪੀ ਪੰਡਵਾਲਾ)-ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਤੇ ਐੱਸ. ਪੀ. ਦਿਹਾਤੀ ਡਾ. ਰਵਜੋਤ ਕੌਰ ਗਰੇਵਾਲ ਦੀ ਅਗਵਾਈ ਹੇਠ ਜ਼ੀਰਕਪੁਰ ਪੁਲਿਸ ਨੇ ਦਰਮਿਆਨੀ ਰਾਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਸ਼ਾ ਤਸਕਰਾਂ ਦੇ ਮਨਸੂਬਿਆਂ 'ਤੇ ਪਾਣੀ ਫੇਰ ਦਿੱਤਾ | ...

ਪੂਰੀ ਖ਼ਬਰ »

6 ਕੌਂਸਲਰਾਂ ਨੇ ਕੌਂਸਲ ਦੇ ਟਿਊਬਵੈੱਲਾਂ ਦੀਆਂ ਲਗਾਤਾਰ ਸੜ ਰਹੀਆਂ ਮੋਟਰਾਂ ਦੀ ਜਾਂਚ ਕਰਵਾਉਣ ਲਈ ਐਸ. ਡੀ. ਐਮ. ਨੂੰ ਸੌਂਪਿਆ ਮੰਗ-ਪੱਤਰ

ਖਰੜ, 21 ਮਈ (ਜੰਡਪੁਰੀ)- ਖਰੜ ਦੇ ਨਵੇਂ ਚੁਣੇ ਗਏ 6 ਕੌਂਸਲਰਾਂ ਵਲੋਂ ਅੱਜ ਮਾਨ ਸਿੰਘ ਦੀ ਅਗਵਾਈ ਹੇਠ ਐਸ. ਡੀ. ਐਮ. ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕ ਮੰਗ-ਪੱਤਰ ਸੌਂਪਿਆ ਗਿਆ, ਜਿਸ 'ਚ ਮੰਗ ਕੀਤੀ ਗਈ ਕਿ ਨਗਰ ਕੌਂਸਲ ਦੇ ਟਿਊਬਵੈੱਲਾਂ ਦੀਆਂ ਲਗਾਤਾਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀਪਇੰਦਰ ਢਿੱਲੋਂ ਨੇ ਸ਼ਹਿਰ 'ਚ ਐੱਲ. ਈ. ਡੀ. ਲਾਈਟਾਂ ਲਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਡੇਰਾਬੱਸੀ, 21 ਮਈ (ਗੁਰਮੀਤ ਸਿੰਘ)-ਡੇਰਾਬੱਸੀ ਸ਼ਹਿਰ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਐਲ. ਈ. ਡੀ. ਲਾਈਟਾਂ ਵਿਚ ਬਦਲਿਆ ਜਾਵੇਗਾ, ਜਿਸਤੋਂ ਬਾਅਦ 60 ਫੀਸਦੀ ਬਿਜਲੀ ਦੇ ਬਿੱਲ ਦੀ ਬਚਤ ਹੋਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਇੰਚਰਾਜ ਦੀਪਇੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX