ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਅੰਮ੍ਰਿਤਸਰ / ਦਿਹਾਤੀ

ਲਾਰੀਆਂ ਤੇ ਸਵਾਰੀਆਂ ਨੂੰ ਉਡੀਕਦਿਆਂ ਜੰਗਲ ਦਾ ਰੂਪ ਧਾਰਨ ਕਰ ਗਿਆ ਕਸਬਾ ਗੱਗੋਮਾਹਲ ਦਾ ਬੱਸ ਅੱਡਾ

ਗੱਗੋਮਾਹਲ, 21 ਮਈ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦਾ ਬੱਸ ਅੱਡਾ ਲਾਰੀਆਂ ਤੇ ਸਵਾਰੀਆਂ ਨੂੰ ਉਡੀਕਦਿਆਂ ਜੰਗਲ ਦਾ ਰੂਪ ਧਾਰਨ ਕਰ ਗਿਆ ਹੈ ਬੱਸ ਅੱਡੇ ਅੰਦਰ ਅਮਲੀਨੁਮਾ ਲੋਕ ਜਾਂ ਜ਼ਹਿਰੀਲੇ ਜਾਨਵਰ ਦਿਖਾਈ ਦਿੰਦੇ ਹਨ | ਬੱਸ ਅੱਡੇ ਦਾ ਸ਼ੈੱਡ ਡਿੱਗਣ ਕਿਨਾਰੇ ਹੈ ਤੇ ਪਾਖਾਨਿਆਂ ਦਾ ਬੁਰਾ ਹਾਲ ਹੈ | ਕਰੀਬ 15 ਸਾਲ ਪਹਿਲਾਂ ਹਲਕੇ ਦੇ ਵਿਧਾਇਕ ਵਲੋਂ ਇਲਾਕੇ ਦੀ ਮੰਗ ਤੇ ਲੱਖਾਂ ਰੁਪਏ ਦੀ ਲਾਗਤ ਨਾਲ ਇਹ ਬੱਸ ਅੱਡਾ ਮੁਸਾਫਿਰਾਂ ਦੀ ਸਹੂਲਤ ਲਈ ਤਿਆਰ ਕਰਵਾਇਆ ਸੀ ਜਿਸ ਦਾ ਉਦਘਾਟਨ 26 ਮਾਰਚ 2006 ਨੂੰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਆਪਣੇ ਕਰ ਕਮਲਾ ਨਾਲ ਕੀਤਾ ਗਿਆ ਪਰ ਬੱਸ ਅੱਡੇ ਅੰਦਰ ਅੱਜ ਤੱਕ ਨਾ ਤਾਂ ਕੋਈ ਸਵਾਰੀ ਬੱਸ ਚੜਨ ਲਈ ਗਈ ਹੈ ਤੇ ਨਾ ਹੀ ਕੋਈ ਬੱਸ ਸਵਾਰੀ ਚੜ੍ਹਾਉਣ ਲਈ ਬੱਸ ਅੱਡੇ ਅੰਦਰ ਗਈ ਹੈ | ਕਸਬੇ ਦੇ ਬੱਸ ਅੱਡੇ ਤੋਂ ਸਰਹੱਦੀ ਖੇਤਰ ਦੇ ਕਈ ਪਿੰਡਾਂ ਜਿਵੇਂ ਗਾਲਬ, ਚਾਹੜਪੁਰ, ਸੂਫੀਆਂ, ਅੱਬੂਸੈਦ, ਲੰਗੋਮਾਹਲ, ਕੋਟਰਜਾਦਾ, ਬੇਦੀ ਛੰਨਾ, ਬੱਲ ਲਭੇ ਦਰਿਆ, ਗਿੱਲਾਵਾਲੀ ਆਦਿ ਤੋਂ ਰੋਜ਼ਾਨਾ ਮੁਸਾਫਿਰ ਸਫਰ ਸ਼ੁਰੂ ਕਰਨ ਲਈ ਪਹੁੰਚਦੇ ਹਨ | ਬੱਸ ਅੱਡੇ ਤੋਂ ਬਗੈਰ ਸੜਕ 'ਤੇ ਰੁਕਦੀਆਂ ਸਵਾਰੀਆਂ ਲੈਣ ਲਈ ਬੱਸਾਂ ਨੂੰ ਉਡੀਕਣ ਲਈ ਮੀਂਹ ਹਨ੍ਹੇਰੀ ਜਾਂ ਕੜਕਦੀ ਧੁੱਪ ਵਿਚ ਇਹ ਮੁਸਾਫਿਰ ਦੁਕਾਨਾਂ ਜਾਂ ਉਨ੍ਹਾਂ ਦੇ ਅੱਗੇ ਬਣੇ ਸ਼ੈੱਡਾਂ ਦਾ ਆਸਰਾ ਭਾਲਦੇ ਹਨ ਪ੍ਰੰਤੂ ਕੋਈ ਵੀ ਮੁਸਾਫਿਰ ਬੱਸ ਅੱਡੇ ਨਹੀਂ ਪਹੁੰਚਦਾ ਕਿਉਂਕਿ ਅੱਡੇ ਵਿਚ ਕੋਈ ਬੱਸ ਹੀ ਨਹੀਂ ਪੁੱਜਦੀ | ਇਥੇ ਇਹ ਜ਼ਿਕਰਯੋਗ ਹੈ ਕਿ ਸਮੇਂ ਦੀਆਂ ਸਰਕਾਰਾਂ ਵਲੋ ਆਮ ਲੋਕਾਂ ਦੀ ਸਹੂਲਤ ਲਈ ਲੋਕਾਂ ਦੀ ਖੂਨ ਪਸੀਨੇ ਨਾਲ ਕਮਾਈ ਦੌਲਤ ਵਿਚੋਂ ਟੈਕਸਾਂ ਦੇ ਰੂਪ ਵਿਚ ਇਕੱਤਰ ਕੀਤੀ ਰਕਮ ਨਾਲ ਇਹ ਇਮਾਰਤਾਂ ਤਿਆਰ ਹੁੰਦੀਆਂ ਹਨ ਪਰ ਜਦੋਂ ਇਨ੍ਹਾਂ ਇਮਾਰਤਾਂ ਨੂੰ ਬਿਨਾ ਵਰਤੋਂ ਦੇ ਢਹਿੰਦੀਆਂ ਜਾਂ ਖ਼ਤਮ ਹੁੰਦੀਆਂ ਵੇਖਿਆ ਜਾਂਦਾ ਹੈ ਤਾਂ ਆਮ ਲੋਕਾਂ ਦੇ ਜਿਹਨ ਵਿਚ ਇੱਕ ਸੁਆਲ ਜ਼ਰੂਰ ਉਠਦਾ ਹੈ ਕਿ ਇਸ ਸਭ ਦਾ ਦੋਸ਼ੀ ਕੌਣ? ਸਮੇਂ ਦੀਆਂ ਸਰਕਾਰਾਂ, ਸਿਆਸੀ ਲੋਕ ਜਾਂ ਫਿਰ ਟੈਕਸ ਅਦਾ ਕਰਨ ਵਾਲੇ ਉਹ ਲੋਕ ਜੋ ਆਪਣੀ ਮਿਹਨਤ ਨਾਲ ਕੀਤੀ ਕਮਾਈ ਵਿਚੋਂ ਦੇਸ਼ ਚਲਾਉਣ ਲਈ ਟੈਕਸ ਦੇ ਰੂਪ ਵਿਚ ਪੈਸਾ ਭਰਦੇ ਹਨ |

ਐਸ. ਡੀ. ਓ. ਸੁਖਵਿੰਦਰ ਸਿੰਘ ਦੇ ਤਬਾਦਲੇ 'ਤੇ ਸਮੂਹ ਮੁਲਾਜ਼ਮਾਂ ਨੇ ਦਿੱਤੀ ਵਿਦਾਇਗੀ ਪਾਰਟੀ

ਮਜੀਠਾ, 21 ਮਈ (ਜਗਤਾਰ ਸਿੰਘ ਸਹਿਮੀ)-ਪੰਜਾਬ ਰਾਜ ਪਾਵਰਕ ਕਾਰਪੋਰੇਸ਼ਨ ਸਬ ਡਵੀਜਨ ਮਜੀਠਾ ਵਿਚ ਲੰਬਾਂ ਸਮਾਂ ਐਸ. ਡੀ. ਓ.-1 ਦੀ ਸੇਵਾ ਨਿਭਾਉਣ ਉਪਰੰਤ ਇੰਜੀ ਸੁਖਵਿੰਦਰ ਸਿੰਘ ਦਾ ਤਬਾਦਲਾ ਸਬ ਡਵੀਜਨ ਮਜੀਠਾ ਤੋਂ ਸਬ ਡਵੀਜਨ ਪਾਵਰ ਕਲੋਨੀ ਅੰਮਿ੍ਤਸਰ ਵਿਖੇ ਕਰ ਦਿੱਤਾ ...

ਪੂਰੀ ਖ਼ਬਰ »

ਡਾ: ਸੋਹਲ ਦੀ ਪ੍ਰਧਾਨਗੀ 'ਚ ਆਰ. ਐਮ. ਪੀ. ਡਾਕਟਰਾਂ ਦਾ ਪੰਜਾਬ ਤੇ ਮੋਦੀ ਸਰਕਾਰ ਵਿਰੁੱਧ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਤਹਿਸੀਲ ਇਕਾਈ ਦੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਸਾਂਝੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਸਰਕਾਰਾਂ ...

ਪੂਰੀ ਖ਼ਬਰ »

ਐੱਸ. ਸੀ. ਭਾਈਚਾਰੇ ਦੇ ਲੋਕਾਂ ਨਾਲ ਧੱਕਾ ਬਰਦਾਸ਼ਤ ਨਹੀਂ ਕਰਾਂਗੇ- ਡਾ. ਸਿਆਲਕਾ

ਜਾੈਤੀਪੁਰ, 21 ਮਈ (ਭੁਪਿੰਦਰ ਸਿੰਘ ਗਿੱਲ)-ਐੱਸ.ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਗੱਲਬਾਤ ਕਰਦਿਆਂ ਕਿਹਾ ਐੱਸ. ਸੀ. ਭਾਈਚਾਰੇ ਨਾਲ ਸਬੰਧਤ ਲੋਕਾਂ ਨਾਲ ਕੁਝ ਧਨਾਢ ਲੋਕ ਧੱਕੇਸ਼ਾਹੀਆਂ ਕਰ ਰਹੇ ਹਨ ਜਿਨ੍ਹਾਂ ਦਾ ਕਮਿਸ਼ਨ ਵਲੋਂ ਸਖਤ ਨੋਟਿਸ ...

ਪੂਰੀ ਖ਼ਬਰ »

ਪ੍ਰਾਇਮਰੀ ਸਿਹਤ ਕੇਂਦਰ ਨਵਾਂ ਪਿੰਡ ਵਲੋਂ ਕੈਮਿਸਟਾਂ ਤੇ ਆਰ. ਐਮ. ਪੀ. ਡਾਕਟਰਾਂ ਨਾਲ ਮੀਟਿੰਗ

ਨਵਾਂ ਪਿੰਡ, 20 ਮਈ (ਜਸਪਾਲ ਸਿੰਘ)-ਬੇਲਗਾਮ ਹੋਈ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਸਿਵਲ ਸਰਜਨ ਅੰਮਿਤਸਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪ੍ਰਾਇਮਰੀ ਸਹਿਤ ਕੇਂਦਰ ਨਵਾਂ ਪਿੰਡ ਵਿਖੇ ਡਾ: ਸੁਮੀਤ ਸਿੰਘ ਐਸ. ਐਮ. ਓ. ਮਾਨਾਂਵਾਲਾ ਦੀ ਸੁਯੋਗ ਉਸਾਰੂ ਅਗਵਾਈ ਤੇ ...

ਪੂਰੀ ਖ਼ਬਰ »

ਨਵ ਨਿਰਮਾਣ ਵਿਕਾਸ ਕਾਰਜਾਂ ਸਬੰਧੀ ਸਮਾਗਮ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)-ਸਰਕਾਰੀ ਹਾਈ ਸਕੂਲ ਲੱਖੂਵਾਲ ਵਿਖੇ ਬੁਨਿਆਦੀ ਵਿਕਾਸ ਲਈ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਕੋਲੋਂ ਪ੍ਰਾਪਤ ਹੋਈ ਕਰੀਬ 22 ਲੱਖ ਰੁਪਏ ਸਰਕਾਰੀ ਗ੍ਰਾਂਟ ਦੀ ਲਾਗਤ ਨਾਲ ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਗੋਪਾ ਗਿੱਲ ਦੀ ਅਗਵਾਈ 'ਚ ਚੱਲ ...

ਪੂਰੀ ਖ਼ਬਰ »

ਨੌਜਵਾਨਾਂ ਦੀ ਮਦਦ ਨਾਲ ਸਕੂਲ 'ਚ ਬੂਟੇ ਲਗਾਏ

ਕੱਥੂਨੰਗਲ, 21 ਮਈ (ਦਲਵਿੰਦਰ ਸਿੰਘ ਰੰਧਾਵਾ)-ਫਿਜ਼ੀਕਲ ਕੋਚ ਗਗਨਦੀਪ ਸਿੰਘ ਰੰਧਾਵਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਕੋਟਲਾ ਸੈਦਾਂ 'ਚ ਨੌਜਵਾਨਾਂ ਨਾਲ ਮਿਲ ਕੇ ਸਫਾਈ ਕਰਵਾਈ ਜਿਸ ਉਪਰੰਤ ਸਦਾ ਬਹਾਰ ਤੇ ਫੁੱਲਦਾਰ ਬੂਟੇ ਲਗਾ ਕੇ ਸਕੂਲ ਦੀ ਸੰੰੰੰੰੰੁੰਦਰਤਾ 'ਚ ਵਾਧਾ ...

ਪੂਰੀ ਖ਼ਬਰ »

ਸਬ-ਡਵੀਜ਼ਨ ਬੰਡਾਲਾ ਵਿਖੇ ਰੋਸ ਰੈਲੀ

ਜੰਡਿਆਲਾ ਗੁਰੂ, 21 ਮਈ (ਰਣਜੀਤ ਸਿੰਘ ਜੋਸਨ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਉਪ ਸਬ ਡਵੀਜ਼ਨ ਬੰਡਾਲਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ | ਰੋਸ ਰੈਲੀ 'ਚ ਸਾਰੇ ਸਾਥੀ ਸ਼ਾਮਿਲ ਹੋਏ ਤੇ ਮੈਨੇਜਮੈਂਟ ਨਾਲ ਮੁਲਾਜ਼ਮਾਂ ਦੀਆਂ ਹੱਕੀ ਤੇ ...

ਪੂਰੀ ਖ਼ਬਰ »

ਬਲਕਾਰ ਸਿੰਘ ਸਫਰੀ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਜੀਠਾ-1 ਦੇ ਅਹੁਦੇ ਦਾ ਚਾਰਜ ਸੰਭਾਲਿਆ

ਮਜੀਠਾ, 21 ਮਈ (ਜਗਤਾਰ ਸਿੰਘ ਸਹਿਮੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੈਂਟਰ ਹੈੱਡ ਟੀਚਰ ਤੋਂ ਬੀ. ਪੀ. ਈ. ਓ. ਕੀਤੀਆਂ ਗਈਆਂ ਤਰੱਕੀਆਂ 'ਚ ਬਲਕਾਰ ਸਿੰਘ ਸਫਰੀ ਨੂੰ ਮਜੀਠ-1 ਸਟੇਸ਼ਨ ਅਲਾਟ ਕੀਤਾ ਗਿਆ ਜਿਸ ਤਹਿਤ ਬਲਕਾਰ ਸਿੰਘ ਸਫਰੀ ਨੇ ਬਤੌਰ ਮਜੀਠਾ-1 ਦੇ ਅਹੁਦੇ ਦਾ ਚਾਰਜ ...

ਪੂਰੀ ਖ਼ਬਰ »

ਸਬ ਇੰਸ: ਕਮਲਪ੍ਰੀਤ ਕੌਰ ਪੁਲਿਸ ਚੌਕੀ ਸਠਿਆਲਾ ਦੀ ਬਣੀ ਇੰਚਾਰਜ

ਸਠਿਆਲਾ, 21 ਮਈ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਦਾ ਚਾਰਜ ਸਬ ਇੰਸ: ਕਮਲਪ੍ਰੀਤ ਕੌਰ ਨੇ ਸੰਭਾਲਿਆ ਲਿਆ ਹੈ | ਇਸ ਸਬੰਧੀ ਨਵ-ਨਿਯੁਕਤ ਚੌਕੀ ਇੰਚਾਰਜ ਸਬ ਇੰਸ: ਕਮਲਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦਿਹਾਤੀ ਅੰਮਿ੍ਤਸਰ ਦੇ ਮੁਖੀ ...

ਪੂਰੀ ਖ਼ਬਰ »

ਮੇਜਰ ਰਾਜਬੀਰ ਸਿੰਘ ਅਜਨਾਲਾ ਦੇ ਦਿਹਾਂਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਕੁਲਬੀਰ ਸਿੰਘ ਅਜਨਾਲਾ ਤੇ ਜੁਗਰਾਜ ਸਿੰਘ ਅਜਨਾਲਾ ਦੇ ਵੱਡੇ ਭਰਾ ਤੇ ਮਨਪ੍ਰੀਤ ਸਿੰਘ ਤੇ ਗੁਣਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਸਾਬਕਾ ਚੇਅਰਮੈਨ ਮੇਜਰ ਰਾਜਬੀਰ ਸਿੰਘ ਅਜਨਾਲਾ ...

ਪੂਰੀ ਖ਼ਬਰ »

ਆਨਲਾਈਨ ਸੈਮੀਨਾਰ 'ਚ ਬਾਲ ਵਿਆਹ ਵਿਰੁੱਧ ਤੇ ਬਾਲੜੀਆਂ ਨੂੰ ਸਿੱਖਿਅਤ ਕਰਨ ਦਾ ਅਹਿਦ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)-ਅੱਜ ਇਥੋਂ ਦੇ ਬਾਹਰੀ ਸਤਿਆ ਭਾਰਤੀ ਐਲੀਮੈਂਟਰੀ ਸਕੂਲ ਗੁਝਾਪੀਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਮਾਪਿਆਂ, ਪਿੰਡ ਦੇ ਮੁਹਤਬਰਾਂ, ਪਤਵੰਤੇ ਸੱਜਣਾਂ ਦਾ ਆਨਲਾਈਨ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਨੇ ਰੇਤ ਦੀ ਹੁੰਦੀ ਮਾਈਨਿੰਗ ਨੂੰ ਰੋਕਣ ਲਈ ਲਗਾਇਆ ਧਰਨਾ

ਰਮਦਾਸ, 21 ਮਈ (ਜਸਵੰਤ ਸਿੰਘ ਵਾਹਲਾ)-ਸਥਾਨਕ ਕਸਬੇ ਦੇ ਨਜ਼ਦੀਕ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ, ਹਰਭਜਨ ਸਿੰਘ ਪੁੱਤਰ ਕਾਰਤਾਰ ਸਿੰਘ, ਪਰਮਜੀਤ ਸਿੰਘ ਪੁੱਤਰ ਹਰਬੰਸ ਸਿੰਘ ਨੇ ਪਿੰਡ ਘੋਨੇਵਾਹਲਾ ਤੇ ...

ਪੂਰੀ ਖ਼ਬਰ »

ਅਕਾਲੀ ਆਗੂ ਨੰਬਰਦਾਰ ਜਸਵੰਤ ਸਿੰਘ ਸੋਹੀ ਨਮਿਤ ਪਾਠ ਦਾ ਭੋਗ ਕੱਲ੍ਹ

ਜੇਠੂਵਾਲ, 21 ਮਈ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਸੋਹੀ ਦੇ ਪਿਤਾ ਨੰਬਰਦਾਰ ਜਸਵੰਤ ਸਿੰਘ ਸੋਹੀ ਜੋ ਬੀਤੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ | ਨੰਬਰਦਾਰ ਜਸਵੰਤ ਸਿੰਘ ਸੋਹੀ ਦੀ ...

ਪੂਰੀ ਖ਼ਬਰ »

ਵਿਰੋਧੀ ਧਿਰਾਂ ਸਾਰੇ ਮਤਭੇਦ ਭੁਲਾ ਕੇ ਨਗਰ ਪੰਚਾਇਤ ਨੂੰ ਸਹਿਯੋਗ ਦੇਣ-ਪ੍ਰਧਾਨ ਦੀਪਕ ਅਰੋੜਾ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਨੂੰ ਤਰੱਕੀ ਪੱਖੋਂ ਸੂਬੇ ਭਰ 'ਚੋਂ ਮੋਹਰੀ ਬਣਾਉਣ ਲਈ ਸਾਰੀਆਂ ਵਿਰੋਧੀ ਧਿਰਾਂ ਆਪਸੀ ਗੁੱਟਬਾਜ਼ੀ ਤੋਂ ਉੱਪਰ ਉੱਠ ਕੇ ਸਾਰੇ ਮਤਭੇਦ ਭੁਲਾ ਕੇ ਨਗਰ ਪੰਚਾਇਤ ਅਜਨਾਲਾ ਨੂੰ ਸਹਿਯੋਗ ਦੇਣ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਅਫੀਮ ਸਮੇਤ ਵਿਅਕਤੀ ਕਾਬੂ

ਚਵਿੰਡਾ ਦੇਵੀ, 21 ਮਈ (ਸਤਪਾਲ ਸਿੰਘ ਢੱਡੇ)-ਪੁਲਿਸ ਜ਼ਿਲ੍ਹਾ ਦਿਹਾਤੀ ਦੇ ਐਸ. ਐਸ. ਪੀ. ਧਰੁਵ ਦਹੀਆ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਚਵਿੰਡਾ ਦੇਵੀ ਦੇ ਇੰਚਾਰਜ ਐਸ. ਆਈ. ਹਰਪ©ਕਾਸ ਸਿੰਘ ਵਲੋਂ ਇਕ ਵਿਅਕਤੀ ਕੋਲੋ ਅਫੀਮ ਫੜੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਕਬੂਤਰਬਾਜ਼ੀ ਦੇ ਮੁਕਾਬਲੇ ਕਰਵਾਏ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਕਲੱਬ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਦੇਸੀ ਕਬੂਤਰਬਾਜ਼ੀ ਦੇ ਮੁਕਾਬਲੇ ਕਰਵਾਏ ਗਏ | ਜਿਸ 'ਚ ਅਖੀਰ ਵਿਚ ਕਬੂਤਰ ਦੀ ਉਡਾਨ ਉਸਤਾਦ ਸਾਬੇ ...

ਪੂਰੀ ਖ਼ਬਰ »

ਸੰਧੂ ਨੇ ਸੁਪਰਡੈਂਟ ਵਜੋਂ ਚਾਰਜ ਸੰਭਾਲਿਆ

ਜੰਡਿਆਲਾ ਗੁਰੂ, 21 ਮਈ (ਪ੍ਰਮਿੰਦਰ ਸਿੰਘ ਜੋਸਨ)-ਅੱਜ ਬਲਵਿੰਦਰ ਸਿੰਘ ਸੰਧੂ ਵਲੋਂ ਪੰਜਾਬ ਪਾਵਰਕਾਮ ਦੇ ਬਤੌਰ ਮੰਡਲ ਸੁਪਰਡੈਂਟ ਦਾ ਚਾਰਜ ਜੰਡਿਆਲਾ ਗੁਰੂ ਵਿਖੇ ਸੰਭਾਲਿਆ ਗਿਆ | ਇਸ ਮੌਕੇ 'ਤੇ ਮੌਜੂਦਾ ਇੰਜੀ: ਮਨਿੰਦਰਪਾਲ ਸਿੰਘ ਵਧੀਕ ਨਿਗਰਾਨ ਇੰਜੀਨੀਅਰ ...

ਪੂਰੀ ਖ਼ਬਰ »

ਮਾਤਾ ਨੰਦਾ ਤੇ ਗੁੱਗਾ ਪੀਰ ਦਾ ਮੇਲਾ ਮਨਾਇਆ

ਓਠੀਆਂ, 20 ਮਈ (ਗੁਰਵਿੰਦਰ ਸਿੰਘ ਛੀਨਾ)-ਪਿੰਡ ਜੋਸ਼ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਇਆ ਜਾਂਦਾ ਸਾਲਾਨਾ ਮਾਤਾ ਨੰਦਾ ਤੇ ਗੁੱਗਾ ਪੀਰ ਦਾ ਮੇਲਾ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਮੋਹਣ ...

ਪੂਰੀ ਖ਼ਬਰ »

ਮਨਿਸਟੀਰੀਅਲ ਯੂਨੀਅਨ ਦੀ ਮੀਟਿੰਗ

ਜੇਠੂਵਾਲ, 21 ਮਈ (ਮਿੱਤਰਪਾਲ ਸਿੰਘ ਰੰਧਾਵਾ)-ਮਨਿਸਟੀਰਿਅਲ ਯੂਨੀਅਨ ਦੀ ਸ਼ੋਕ ਮੀਟਿੰਗ ਕਲਰਕ ਗੁਰਬਿੰਦਰ ਸਿੰਘ ਦੀ ਰਹਿਨੁਮਾਈ ਹੇਠ ਹੋਈ ਜਿਸ 'ਚ ਗੁਰਸੇਵਕ ਸਿੰਘ, ਸੁਖਦੇਵ ਸਿੰਘ ਗੁਰਜੋਤ ਸਿੰਘ, ਕੰਵਲਜੀਤ ਸਿੰਘ, ਗੁਰਪ੍ਰਤਾਪ ਸਿੰਘ, ਜਗਤਾਰ ਸਿੰਘ, ਨਤਿਨ ਨਾਗਪਾਲ, ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਗੁਰਮੁੱਖ ਸਿੰਘ ਦੀ ਬਰਸੀ 25 ਨੂੰ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਦੀ ਬਰਸੀ ਮਿਤੀ 25 ਮਈ ਮੰਗਲਵਾਰ ਨੂੰ ਸਰੋਵਰ ਬਾਬਾ ਗੁਰਮੁੱਖ ਸਿੰਘ, ਕਥਾ ਘਰ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

18 ਤੋਂ 45 ਸਾਲ ਦੇ ਵਿਅਕਤੀਆਂ ਲਈ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ

ਅਟਾਰੀ, 21 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਅੰਮਿ੍ਤਸਰ ਦਿਹਾਤੀ ਦੇ ਕਸਬਾ ਅਟਾਰੀ ਅਧੀਨ ਆਉਂਦੇ ਆਈ. ਟੀ. ਆਈ, ਰਣੀਕੇ ਵਿਖੇ 18 ਤੋਂ 45 ਸਾਲ ਦੇ ਵਿਅਕਤੀਆਂ ਲਈ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਸਰਕਾਰ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਸਿਹਤ ਸਹੂਲਤਾਂ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ

ਅਟਾਰੀ, 21 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਭਾਰਤ-ਪਾਕਿ ਨਾਲ ਲੱਗਦੀ ਸਰਹੱਦ ਦੇ ਨਾਲ ਲੱਗਦੇ ਬਹੁਤੇ ਪਿੰਡ ਡਿਸਪੈਂਸਰੀਆਂ ਤੇ ਡਾਰਟਰਾਂ ਤੋਂ ਵਾਂਝੇ ਹਨ, ਜਿਸ ਕਾਰਨ ਲੋਕਾਂ ਨੂੰ ਕਈ ਕਿਲੋਮੀਟਰ ਦਾ ਸਫਰ ਕਰਕੇ ਜਾਨ ਜੋਖ਼ਮ 'ਚ ਪਾ ਕੇ ਸ਼ਹਿਰ ਵੱਲ ਨੂੰ ਜਾਣ ਲਈ ਮਜਬੂਰ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਸਿਹਤ ਸਹੂਲਤਾਂ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ

ਅਟਾਰੀ, 21 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਭਾਰਤ-ਪਾਕਿ ਨਾਲ ਲੱਗਦੀ ਸਰਹੱਦ ਦੇ ਨਾਲ ਲੱਗਦੇ ਬਹੁਤੇ ਪਿੰਡ ਡਿਸਪੈਂਸਰੀਆਂ ਤੇ ਡਾਰਟਰਾਂ ਤੋਂ ਵਾਂਝੇ ਹਨ, ਜਿਸ ਕਾਰਨ ਲੋਕਾਂ ਨੂੰ ਕਈ ਕਿਲੋਮੀਟਰ ਦਾ ਸਫਰ ਕਰਕੇ ਜਾਨ ਜੋਖ਼ਮ 'ਚ ਪਾ ਕੇ ਸ਼ਹਿਰ ਵੱਲ ਨੂੰ ਜਾਣ ਲਈ ਮਜਬੂਰ ...

ਪੂਰੀ ਖ਼ਬਰ »

2022 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਮਨਜੀਤ ਸਿੰਘ ਮੰਨਾ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ ਤੇ ਇਤਿਹਾਸ ਗਵਾਹ ਹੈ ਕਿ ਪੰਜਾਬ 'ਚ ਜਦੋਂ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਬਣੀ ਹੈ, ਹਰੇਕ ਵਰਗ ਹੀ ਬੜਾ ਖੁਸ਼ਹਾਲ ਹੋਇਆ ਹੈ ਤੇ ਲੋਕ ਅੱਜ ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ

ਚੋਗਾਵਾਂ, 21 ਮਈ (ਗੁਰਬਿੰਦਰ ਸਿੰਘ ਬਾਗੀ)-ਡੀਪੂ ਹੋਲਡਰ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪੱਪੂ ਸਿੰਘ ਮੁੰਮਦ ਦੀ ਰਹਿਨਮਈ ਹੇਠ ਚੋਗਾਵਾਂ ਵਿਖੇ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਝਲਾ ਵਲੋਂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ

ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)-ਸਬ-ਡਵੀਜ਼ਨ ਬਿਜਲੀ ਦਫ਼ਤਰ ਲੋਪੋਕੇ ਵਿਖ਼ੇ ਸਬ ਡਵੀਜ਼ਨ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਬਿਜਲੀ ਮੁਲਾਜ਼ਮਾਂ ਨੇ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗੰਭੀਰ ਨਹੀਂ-ਬਾਜਵਾ

ਚਮਿਆਰੀ, 21 ਮਈ (ਜਗਪ੍ਰੀਤ ਸਿੰਘ)-ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਪੰਜਾਬ ਸਰਕਾਰ ਵਲੋਂ ਲਗਾਤਾਰ ਦਿਖਾਈ ਜਾ ਰਹੀ ਬੇਰੁਖ਼ੀ ਤੇ ਬੇਈਮਾਨੀ ਪ੍ਰਤੀ ਸਮੁੱਚੇ ਪੰਜਾਬ 'ਚ 20 ਤੋਂ 27 ਮਈ ਤੱਕ ਸਮੂਹ ਮੁਲਾਜ਼ਮ ...

ਪੂਰੀ ਖ਼ਬਰ »

ਪਹਿਲਵਾਨ ਚਰਨ ਸਿੰਘ ਚੌਕੀ ਇੰਚਾਰਜ ਦੇ ਤਬਾਦਲੇ ਦਾ ਮਾਮਲਾ ਗਰਮਾਇਆ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਚੌਂਕੀ ਇੰਚਾਰਜ ਸੇਵਾਵਾਂ ਨਿਭਾ ਰਹੇ ਪਹਿਲਵਾਨ ਚਰਨ ਸਿੰਘ ਦਾ ਬੀਤੇ ਕੱਲ੍ਹ ਅਚਾਨਕ ਰਾਤੋ ਰਾਤ ਤਬਾਦਲਾ ਕਰ ਦਿੱਤੇ ਜਾਣ ਨਾਲ ਨਗਰ ਬਾਬਾ ਬਕਾਲਾ ਸਾਹਿਬ ਵਿਚ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਜੰਡਿਆਲਾ ਗੁਰੂ, 21 ਮਈ (ਪ੍ਰਮਿੰਦਰ ਸਿੰਘ ਜੋਸਨ)-ਜੁਆਇੰਟ ਫੋਰਮ ਪੰਜਾਬ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਆਪਣੀਆਂ ਮੰਗਾਂ ਦੇ ਸਬੰਧ 'ਚ ਪੰਜਾਬ ਪਾਵਰਕਾਮ ਸਬ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਮੁਲਾਜ਼ਮਾਂ ਨੇ ਸਾਥੀ ਜੋਗਿੰਦਰ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਵਿਸ਼ਾਲ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਲਗਾਤਾਰ ਨਸ਼ਿਆਂ ਦੇ ਵਧ ਰਹੇ ਰੁਝਾਨ ਤੋਂ ਚਿੰਤਤ ਪਿੰਡ ਵਾਸੀਆਂ ਵਲੋਂ ਮਾਰਚ

ਗੱਗੋਮਾਹਲ, 21 ਮਈ (ਬਲਵਿੰਦਰ ਸਿੰਘ ਸੰਧੂ)-ਨਸ਼ਿਆ ਨਾਲ ਖਤਮ ਹੋ ਰਹੀ ਨੌਜਵਾਨ ਪੀੜੀ ਤੋਂ ਚਿੰਤਤ ਨੌਜਵਾਨਾਂ, ਉਨ੍ਹਾ ਦੇ ਮਾਪਿਆਂ, ਜਥੇਬੰਦੀ ਦੇ ਆਗੂਆਂ ਤੇ ਗ੍ਰਾਮ ਪੰਚਾਇਤ ਦੇ ਨਮੁਇੰਦਿਆ ਨੇ ਕਸਬੇ ਅੰਦਰ ਮਾਰਚ ਕੀਤਾ | ਮਾਰਚ ਦੀ ਅਗਵਾਈ ਕਰ ਰਹੇ ਭਾਕਿਯੂ ਏਕਤਾ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਮਹਿੰਗਾਈ ਵਧਣ ਕਾਰਨ ਲੋਕ ਮਿੱਟੀ ਦੇ ਘੜੇ ਦੀ ਖਰੀਦ ਨੂੰ ਦੇ ਰਹੇ ਨੇ ਪਹਿਲ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)-ਕੋਰੋਨਾ ਕਾਲ 'ਚ ਕੇਂਦਰ ਸਰਕਾਰ ਅੰਕੜਿਆਂ ਅਨੁਸਾਰ ਅਪ੍ਰੈਲ ਮਹੀਨੇ 'ਚ ਆਮ ਬੇਰੁਜ਼ਗਾਰੀ ਤੇ ਖਾਸ ਕਰਕੇ ਪੇਂਡੂ ਖੇਤਰਾਂ 'ਚ ਬੇਰੁਜ਼ਗਾਰੀ ਦਰ ਪਿਛਲੇ ਸਾਲ ਦੇ ਮੁਕਾਬਲੇ ਦੁਗਣਾ ਵਾਧਾ ਹੋਣ, 3 ਕਰੋੜ ਤੋਂ ਵਧ ਨਿਮਨ ਮਧ ਵਰਗ ਦੇ ਲੋਕ ਗਰੀਬੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX