ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  20 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  19 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  37 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  43 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  49 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  1 minute ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  1 minute ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  1 minute ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਪਟਿਆਲਾ

ਸਫ਼ੈਦਾ ਡਿਗਣ ਨਾਲ ਇਨੋਵਾ ਗੱਡੀ ਹੋਈ ਚਕਨਾਚੂਰ, ਸਵਾਰਾਂ ਦੇ ਲੱਗੀਆਂ ਗੁੱਝੀਆਂ ਸੱਟਾਂ

ਦੇਵੀਗੜ੍ਹ, 21 ਮਈ (ਰਾਜਿੰਦਰ ਸਿੰਘ ਮੌਜੀ)-ਪਿੰਡ ਛੰਨਾਂ ਨਜ਼ਦੀਕ ਸਫ਼ੈਦੇ ਦੀ ਕਟਾਈ ਕਰ ਰਹੇ ਠੇਕੇਦਾਰ ਦੇ ਬੰਦਿਆਂ ਦੀ ਅਣਗਹਿਲੀ ਕਾਰਨ ਸਫ਼ੈਦਾ ਸੜਕ ਤੋਂ ਲੰਘ ਰਹੀ ਇਨੋਵਾ ਗੱਡੀ 'ਤੇ ਡਿਗਣ ਕਾਰਨ ਇਨੋਵਾ ਗੱਡੀ ਚਕਨਾਚੂਰ ਹੋ ਗਈ ਅਤੇ ਵਿਚ ਬੈਠੇ ਸਵਾਰਾਂ ਨੂੰ ਗੁੱਝੀਆਂ ਸੱਟਾਂ ਲੱਗੀਆਂ | ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਦੇਵੀਗੜ੍ਹ ਪਿਹੋਵਾ ਮਾਰਗ 'ਤੇ ਪਿੰਡ ਛੰਨਾ ਨਜ਼ਦੀਕ ਸੜਕ ਕਿਨਾਰੇ ਸੁੱਕੇ ਸਫ਼ੈਦੇ ਜੰਗਲਾਤ ਵਿਭਾਗ ਵਲੋਂ ਠੇਕੇਦਾਰ ਪਾਸੋਂ ਕਟਵਾਏ ਜਾ ਰਹੇ ਸਨ | ਜਿਨ੍ਹਾਂ ਵਲੋਂ ਆਵਾਜਾਈ ਵੀ ਰੋਕੀ ਜਾ ਰਹੀ ਸੀ | ਲੇਕਿਨ ਸਫ਼ੈਦਿਆਂ ਦੀ ਕਟਾਈ ਕਰਨ ਵਾਲਿਆਂ ਦੀ ਅਣਗਹਿਲੀ ਕਾਰਨ ਇਕ ਪਾਸੇ ਆਵਾਜਾਈ ਸ਼ੁਰੂ ਕਰਵਾ ਦਿੱਤੀ ਗਈ ਅਤੇ ਸਫ਼ੈਦੇ ਨੂੰ ਵੀ ਖਿੱਚਣ ਕਰਕੇ ਸਫ਼ੈਦਾ ਪਿਹੋਵਾ ਤੋਂ ਆ ਰਹੀ ਇਨੋਵਾ ਗੱਡੀ ਪੀਬੀ 33ਈ 6500 ਤੇ ਜਾ ਡਿੱਗਿਆ | ਜਿਸ 'ਚ ਸਵਾਰ ਜਸਵੀਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਚੰਡੀਗੜ੍ਹ ਜੋ ਗੱਡੀ ਚਲਾ ਰਿਹਾ ਸੀ ਦੇ ਸਿਰ 'ਚ ਗੁੱਝੀਆਂ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਨਜ਼ਦੀਕੀ ਨਿੱਜੀ ਡਾਕਟਰ ਪਾਸ ਭੇਜ ਦਿੱਤਾ ਗਿਆ | ਗੱਡੀ 'ਚ ਸਵਾਰ ਹਰਮੇਲ ਸਿੰਘ ਨੇ ਦੱਸਿਆ ਕਿ ਉਹ ਕੁਰੂਕਸ਼ੇਤਰ ਹਰਿਆਣਾ ਵਿਆਹ ਤੋਂ ਵਾਪਸ ਪਰਤ ਰਹੇ ਸਨ | ਪਤਾ ਲੱਗਣ ਤੇ ਸਬ ਇੰਸਪੈਕਟਰ ਬਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਆਵਾਜਾਈ ਬਹਾਲ ਕੀਤੀ ਗਈ | ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ | ਜੋ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ |

ਬਿਜਲੀ ਕਾਮਿਆਂ ਵਲੋਂ ਦੂਜੇ ਦਿਨ ਸਮੁੱਚੇ ਪੰਜਾਬ ਦੇ ਬਿਜਲੀ ਦਫ਼ਤਰਾਂ ਅੱਗੇ ਰੋਸ ਰੈਲੀਆਂ

ਪਟਿਆਲਾ, 21 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਦੇ ਫੈਸਲੇ ਅਨੁਸਾਰ ਦੂਜੇ ਦਿਨ ਪਾਵਰਕਾਮ ਤੇ ਟਰਾਂਸਕੋ ਦੇ ਸਮੁੱਚੇ ਉਪ ਮੰਡਲ, ਮੰਡਲ ਦਫਤਰਾਂ ਅੱਗੇ ਬਿਜਲੀ ਕਾਮਿਆਂ ਵਲੋਂ ਪਾਵਰ ਮੈਨੇਜਮੈਂਟਾਂ ਪਾਸੋਂ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਹਲਕਾ ਇੰਚਾਰਜ ਕਬੀਰ ਦਾਸ ਦੀ ਅਗਵਾਈ 'ਚ ਲੰਗਰ ਲਈ ਕਣਕ ਦਾ ਟਰੱਕ ਰਵਾਨਾ

ਭਾਦਸੋਂ, 21 ਮਈ (ਗੁਰਬਖ਼ਸ਼ ਸਿੰਘ ਵੜੈਚ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਪੱਧਰ 'ਤੇ ਸ੍ਰੀ ਅੰਮਿ੍ਤਸਰ ਸਾਹਿਬ ਲੰਗਰ ਲਈ ਭੇਜੀ ਜਾ ਰਹੀ ਰਸਦ ਦੀ ਸੇਵਾ ਤਹਿਤ ਵਿਧਾਨ ਸਭਾ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਦੀ ਅਗਵਾਈ 'ਚ ਵੀ ਅਨਾਜ ਮੰਡੀ ਭਾਦਸੋਂ ਤੋਂ ਕਣਕ ਦਾ ਟਰੱਕ ...

ਪੂਰੀ ਖ਼ਬਰ »

ਅਧਿਆਪਕਾਂ, ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਧਰਨਾ

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਫ਼ਤਰ ਦੇ ਸਾਹਮਣੇ ਤਨਖ਼ਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੀ ਮੰਗ ਨੂੰ ਲੈ ਕੇ ਜੁਆਇੰਟ ਐਕਸ਼ਨ ਕਮੇਟੀ ਵਲੋਂ ਰੋਜ਼ਾਨਾ ਦੀ ਤਰ੍ਹਾਂ ...

ਪੂਰੀ ਖ਼ਬਰ »

ਨਟਾਸ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਪੁਨਰਗਠਨ 'ਤੇ ਮੁੱਖ ਮੰਤਰੀ ਦਾ ਧੰਨਵਾਦ

ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਪਟਿਆਲਾ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਸਰਕਾਰ ਵਲੋਂ ਇਕ ਨੋਟੀਫਿਕੇਸ਼ਨ ਰਾਹੀਂ ਪੰਜਾਬ ਕਲਾ ਪ੍ਰੀਸ਼ਦ ਦੇ ਪੁਨਰਗਠਨ ਕਰਨ ਤੇ ਇਸ ਤਹਿਤ ਪਦਮਸ਼੍ਰੀ ਡਾਕਟਰ ...

ਪੂਰੀ ਖ਼ਬਰ »

ਦੇਸੀ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਛਾਪਾਮਾਰੀ ਕਰਕੇ 24 ਬੋਤਲਾਂ ਨਜਾਇਜ਼ ਤੌਰ 'ਤੇ ਘਰ ਰੱਖੀ ਹੋਈ ਸ਼ਰਾਬ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੀ ਬੱਸ ਅੱਡਾ ਪੁਲਿਸ ਚੌਂਕੀ ਦੇ ਇੰਚਾਰਜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਪਰਚ ਦਰਜ

ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਸ਼ਰਾਬ ਦੀਆਂ 12 ਬੋਤਲਾਂ ਸਮੇਤ ਕਾਬੂ ਕਰਕੇ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਚਾਂਦਨੀ ਚੌਕ 'ਚ ਮੌਜੂਦ ਸੀ ਅਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ 2 ਖ਼ਿਲਾਫ਼ ਕੇਸ ਦਰਜ

ਪਾਤੜਾਂ, 21 ਮਈ (ਖ਼ਾਲਸਾ)-ਪਿੰਡ ਦੁਗਾਲ ਦੀ ਇੱਕ ਨਾਬਾਲਗ ਲੜਕੀ ਨੂੰ ਗਲੀ 'ਚੋਂ ਬੇਹੋਸ਼ ਕਰਕੇ ਲਿਜਾਉਣ ਮਗਰੋਂ ਉਸ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਨੇ 2 ਲੜਕਿਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ...

ਪੂਰੀ ਖ਼ਬਰ »

380 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ, 19 ਮਰੀਜ਼ਾਂ ਦੀ ਮੌਤ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 4603 ਦੇ ਕਰੀਬ ਰਿਪੋਰਟਾਂ 'ਚੋਂ 380 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇ੍ਹ 'ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 44247 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ...

ਪੂਰੀ ਖ਼ਬਰ »

ਖੇਤੀ ਟੈਕਨੋਕਰੇਟਸ ਵਲੋਂ 'ਕਲਮ ਛੋੜ' ਹੜਤਾਲ ਕਰ ਕੇ ਰੋਸ ਪ੍ਰਦਰਸ਼ਨ

ਪਟਿਆਲਾ, 21 ਮਈ (ਭਗਵਾਨ ਦਾਸ, ਧਰਮਿੰਦਰ ਸਿੰਘ ਸਿੱਧੂ)-ਕੋਰੋਨਾ ਵਾਇਰਸ ਕਾਰਨ ਲੇਬਰ ਦੀ ਸੰਭਾਵਕ ਕਮੀ ਅਤੇ ਪਾਣੀ ਦੀ ਬੱਚਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ 10 ਲੱਖ ਹੈਕਟੇਅਰ ਰਕਬੇ 'ਤੇ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਰੱਖਿਆ ਹੈ | ਸਿੱਧੀ ਬਿਜਾਈ ਅੱਜਕਲ ਕੀਤੀ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖ਼ਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡੀ. ਸੀ.

ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫ਼ਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ...

ਪੂਰੀ ਖ਼ਬਰ »

ਜਗਤਪੁਰਾ ਵਿਖੇ ਹੋਈ ਪੁਲਿਸ ਤੇ ਲੋਕਾਂ ਦੀ ਝੜਪ

ਸਨੌਰ, 21 ਮਈ (ਸੋਖਲ)-ਥਾਣਾ ਸਨੌਰ ਅਧੀਨ ਪਿੰਡ ਜਗਤਪੁਰਾ ਵਿਖੇ ਸੀ.ਆਈ.ਏ. ਪਟਿਆਲਾ ਦੀ ਪੁਲਿਸ ਪਾਰਟੀ 'ਤੇ ਹਮਲੇ ਕਰਕੇ ਦੋ ਦੋਸ਼ੀਆਂ ਨੂੰ ਭਜਾਉਣ ਅਤੇ ਹਮਲਾ ਕਰਨ ਵਾਲੇ ਤਿੰਨ ਕਥਿਤ ਦੋਸ਼ੀਆਂ ਅਤੇ ਅਣਪਛਾਤੇ ਵਿਅਕਤੀਆਂ ਸਮੇਤ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਨੌਰ ...

ਪੂਰੀ ਖ਼ਬਰ »

50 ਗਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ 50 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨਾਹਰ ਸਿੰਘ ਅਤੇ ...

ਪੂਰੀ ਖ਼ਬਰ »

ਡਿਊਟੀ ਦੌਰਾਨ ਡਾਕਟਰਾਂ ਨਾਲ ਮਾੜਾ ਵਿਹਾਰ ਕਰਨ 'ਤੇ ਮਾਮਲਾ ਦਰਜ

ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਮਾਤਾ ਕੁਸ਼ੱਲਿਆ ਹਸਪਤਾਲ 'ਚ ਡਿਊਟੀ ਦੌਰਾਨ ਡਾਕਟਰਾਂ ਨਾਲ ਮਾੜਾ ਵਿਹਾਰ ਕਰਨ 'ਤੇ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ | ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵਰਿੰਦਰ ਗਰਗ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਰੇਸ਼ਮੀ ...

ਪੂਰੀ ਖ਼ਬਰ »

ਬਿਜਲੀ ਖਪਤਕਾਰ ਓ. ਟੀ. ਐੱਸ. ਸਕੀਮ ਦਾ ਲਾਭ ਲੈਣ-ਸੰਦੀਪ ਪੁਰੀ

ਪਟਿਆਲਾ, 21 ਮਈ (ਅ.ਸ. ਆਹਲੂਵਾਲੀਆ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਪਟਿਆਲਾ ਦੇ ਦਿਹਾਤੀ ਦੇ ਐਕਸੀਅਨ ਇੰਜੀਨੀਅਰ ਸੰਦੀਪ ਪੁਰੀ ਨੇ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਵਣਜ ਭਾਗ ਦੇ ਸੀ.ਸੀ. ਨੰ: 13/2021 ਰਾਹੀਂ ਜਾਰੀ ਹਦਾਇਤਾਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਮੈਗਜ਼ੀਨ ਸਿਰਜਣਧਾਰਾ ਦਾ ਲੋਕ-ਅਰਪਣ ਸਮਾਗਮ

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਸਾਹਿਤ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਵਲੋਂ ਸਿਰਜਣਧਾਰਾ ਦੇ ਸੰਪਾਦਕੀ ਬੋਰਡ ਵਲੋਂ ਵਿਭਾਗ ਦੇ ਮੁਖੀ ਡਾ. ਭੀਮ ਇੰਦਰ ਸਿੰਘ ਦੀ ਅਗਵਾਈ ਅਧੀਨ ਮੈਗਜ਼ੀਨ ਸਿਰਜਣਧਾਰਾ ਦਾ ਆਨਲਾਈਨ ਲੋਕ-ਅਰਪਣ ਸਮਾਗਮ ਤੇ ਕਵੀ ...

ਪੂਰੀ ਖ਼ਬਰ »

ਨਹੀਂ ਮਿਲ ਰਹੀ ਪਾਵਰਕਾਮ ਦੇ ਸੇਵਾ-ਮੁਕਤਾਂ ਨੂੰ ਪੈਨਸ਼ਨ

ਪਟਿਆਲਾ, 21 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਮਹਾਂਮਾਰੀ ਦੇ ਦੌਰ 'ਚ ਪਾਵਰਕਾਮ ਦੇ ਜ਼ਿਲ੍ਹਾ ਸੇਵਾ-ਮੁਕਤ ਮੁਲਾਜ਼ਮਾਂ ਨੂੰ ਮਹੀਨਾ ਵਾਰ ਪੈਨਸ਼ਨ ਨਹੀਂ ਮਿਲੀ ਇਹ ਵੀ ਦੱਸਣਯੋਗ ਹੈ ਕਿ ਇਸ ਦੌਰਾਨ ਸੇਵਾ-ਮੁਕਤ ਹੋਏ ਮੁਲਾਜ਼ਮਾਂ ਨੂੰ ਬਣਦੀ ਪੈਨਸ਼ਨ ਦੇਣ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ

ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਦੀ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਬੈਠਕ ਜ਼ਿਲ੍ਹਾ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਰਾਜਿੰਦਰ ਅਗਰਵਾਲ ਦੀ ਅਗਵਾਈ 'ਚ ਹੋਈ | ਰਾਜਿੰਦਰ ਅਗਰਵਾਲ ...

ਪੂਰੀ ਖ਼ਬਰ »

ਵਿਜੀਲੈਂਸ ਪੁਲਿਸ ਵਲੋਂ ਐੱਫ. ਸੀ. ਆਈ. ਦੇ 2 ਅਧਿਕਾਰੀਆਂ ਸਣੇ 3 ਗਿ੍ਫ਼ਤਾਰ

ਸੰਗਰੂਰ, 21 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਵਿਜੀਲੈਂਸ ਬਿਓੂਰੋ ਦੀ ਸੰਗਰੂਰ ਟੀਮ ਵਲੋਂ 58 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.) ਦੇ ਸੁਨਾਮ ਡੀਪੂ ਦੇ ਏ.ਐਮ. ਅਤੇ ਟੀ.ਏ. ਨੂੰ ਉਨ੍ਹਾਂ ਦੇ ਇਕ ਹੋਰ ਸਾਥੀ ਸਣੇ ਕਾਬੂ ਕਰਨ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ 18 ਤੋਂ 44 ਸਾਲ ਤੱਕ ਦੇ 500 ਵਿਅਕਤੀਆਂ ਨੇ ਲਗਵਾਇਆ ਕੋਰੋਨਾ ਰੋਕੂ ਟੀਕਾ

ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਅੱਜ ਸਿਹਤ ਵਿਭਾਗ ਦੀ ਟੀਮ ਨੇ ਸਥਾਨਕ ਸਰਕਾਰੀ ਕੋ-ਐਡ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਐਨ.ਟੀ.ਸੀ.) ਵਿਖੇ 18 ਸਾਲ ਤੋਂ 44 ਤੱਕ ਦੇ ਨੌਜਵਾਨਾਂ ਲਈ ਕੋਰੋਨਾ ਰੋਕੂ ਵੈਕਸੀਨ ਲਗਾਉਣ ਲਈ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਗਪਾਲ ਇੰਦਰ ਸਿੰਘ ...

ਪੂਰੀ ਖ਼ਬਰ »

ਧਾਰਮਿਕ ਚਿੰਨ੍ਹ ਲਗਾ ਕੇ ਜੰਗਲਾਤ ਦੀ ਜਗ੍ਹਾ 'ਤੇ ਕੀਤੇ ਜਾ ਰਹੇ ਨੇ ਕਬਜ਼ੇ

ਪਟਿਆਲਾ, 21 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਜੰਗਲਾਤ ਵਿਭਾਗ ਜਿਸ ਦੇ ਅਧਿਕਾਰੀ ਦੀ ਮੁਸਤੈਦੀ ਦਰੱਖ਼ਤਾਂ 'ਤੇ ਇਸ਼ਤਿਹਾਰ ਟੰਗਣ ਵਾਲਿਆਂ 'ਤੇ ਵੀ ਕਾਰਵਾਈ ਲਈ ਜਾਣੀ ਜਾਨਣ ਲੱਗ ਪਈ ਹੈ | ਪਰੰਤੂ ਹੈਰਾਨੀ ਉਸ ਵਕਤ ਹੁੰਦੀ ਹੈ ਜਦੋਂ ਕੁਝ ਵਿਅਕਤੀ ਜੰਗਲਾਤ ਦੀ ਜਗ੍ਹਾ 'ਤੇ ...

ਪੂਰੀ ਖ਼ਬਰ »

ਉਪ ਪੁਲਿਸ ਕਪਤਾਨ ਪਾਤੜਾਂ ਦੀ ਤਸਵੀਰ ਆਪਣੀ ਫੇਸ ਬੁੱਕ 'ਤੇ ਸ਼ੇਅਰ ਕਰ ਕੇ ਮੁੱਖ ਮੰਤਰੀ ਨੇ ਕੀਤੀ ਪ੍ਰਸ਼ੰਸਾ

ਪਾਤੜਾਂ, 21 ਮਈ (ਜਗਦੀਸ਼ ਸਿੰਘ ਕੰਬੋਜ)-ਉਪ ਪੁਲਿਸ ਕਪਤਾਨ ਭਰਭੂਰ ਸਿੰਘ ਵਲੋਂ ਬੀਤੀ ਦੇਰ ਰਾਤ ਸ਼ਹਿਰ 'ਚ ਸਿਵਲ ਕੱਪੜਿਆਂ 'ਚ ਜਾਇਜ਼ਾ ਲਿਆ ਗਿਆ | ਸਿਰ ਤੇ ਪਰਨਾ ਤੇ ਟੀ-ਸ਼ਰਟ ਲੋਅਰ ਵਿਚ ਦੇਰ ਰਾਤ ਸ਼ਹਿਰ ਵਿਚ ਘੁੰਮੇ ਉਪ ਪੁਲਿਸ ਕਪਤਾਨ ਭਰਭੂਰ ਸਿੰਘ ਦੀ ਵਾਇਰਲ ਹੋਈ ...

ਪੂਰੀ ਖ਼ਬਰ »

ਸਵ: ਰਾਜੀਵ ਗਾਂਧੀ ਨੇ ਪਿੰਡਾਂ ਦੇ ਲੋਕਾਂ ਨੂੰ ਸਮਰੱਥ ਬਣਾਉਂਦਿਆਂ ਪੰਚਾਇਤੀ ਰਾਜ ਇਨਕਲਾਬ ਦੀ ਸ਼ੁਰੂਆਤ ਕੀਤੀ-ਕਾਕੜਾ

ਦੇਵੀਗੜ੍ਹ, 21 ਮਈ (ਰਾਜਿੰਦਰ ਸਿੰਘ ਮੌਜੀ)-ਅੱਜ ਦੇਵੀਗੜ੍ਹ ਵਿਖੇ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਪ੍ਰੇਰਨਾ ਸਦਕਾ ਪੰਜਾਬ ਕਾਂਗਰਸ ਦੇ ਸਕੱਤਰ ਜੋਗਿੰਦਰ ਸਿੰਘ ਕਾਕੜਾ ਨੇ ਇਲਾਕੇ ਦੇ ਕਾਂਗਰਸੀ ਆਗੂਆਂ ਦੇ ਸਹਿਯੋਗ ਨਾਲ ਸਵਰਗਵਾਸੀ ਰਾਜੀਵ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ 'ਚ ਇਕ 'ਤੇ ਮੁਕੱਦਮਾ ਦਰਜ

ਖਮਾਣੋਂ, 21 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਨਾਬਾਲਗਾ ਨੂੰ ਕਥਿਤ ਤੌਰ ਤੇ ਵਿਆਹ ਦਾ ਝਾਂਸਾ ਦੇ ਕੇ ਕਥਿਤ ਅਗਵਾ ਕਰਨ ਦੇ ਦੋਸ਼ 'ਚ ਇਕ ਮੁਲਜ਼ਮ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਖਮਾਣੋਂ ਪੁਲਿਸ ਦੇ ਸਹਾਇਕ ਥਾਣੇਦਾਰ ਪੁਲਿਸ ਅਧਿਕਾਰੀ ਮਾਧਵੀ ...

ਪੂਰੀ ਖ਼ਬਰ »

ਮਹੇਸ਼ਪੁਰਾ 'ਚ ਕੈਮਰਿਆਂ ਨੂੰ ਲੈ ਕੇ ਹੋਏ ਝਗੜੇ 'ਚ ਤਿੰਨ ਨਾਮਜ਼ਦ

ਸੰਘੋਲ, 21 ਮਈ (ਹਰਜੀਤ ਸਿੰਘ ਮਾਵੀ)-ਪਿੰਡ ਮਹੇਸ਼ਪੁਰਾ ਵਿਖੇ ਦੋ ਧਿਰਾਂ 'ਚ ਹੋਈ ਆਪਸੀ ਲੜਾਈ 'ਚ ਪੁਲਿਸ ਨੇ ਇਕ ਮਰਦ ਤੇ ਦੋ ਔਰਤਾਂ ਸਮੇਤ ਕੁੱਲ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗਤਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਵਾਈਸ ਚੇਅਰਮੈਨ ਕੇ. ਕੇ. ਸਹਿਗਲ ਨੇ ਕੋਰੋਨਾ ਰੋਕਥਾਮ ਲਈ ਦਿੱਤੇ 100 ਆਕਸੀਮੀਟਰ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਇੱਥੇ ਮੁੱਖ ਮੰਤਰੀ ਨਿਵਾਸ ਮੋਤੀ ਬਾਗ ਪੈਲਸ 'ਚ ਪੰਜਾਬ ਲਾਰਜ ਸਕੇਲ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਮੈਨ ਕੇ.ਕੇ. ਸਹਿਗਲ ਵਲੋਂ ਕੋਰੋਨਾ ਦੀ ਰੋਕਥਾਮ ਲਈ 100 ਆਕਸੀਮੀਟਰ ਐਮ. ਪੀ. ਪ੍ਰਨੀਤ ਕੌਰ ਦੇ ਸਪੁਰਦ ਕੀਤੇ ...

ਪੂਰੀ ਖ਼ਬਰ »

ਦਿੱਲੀ ਕਿਸਾਨੀ ਸੰਘਰਸ਼ 'ਚ ਫ਼ੌਤ ਹੋਏ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਚਰਨਜੀਤ ਸਿੰਘ ਬਰਾੜ ਵਲੋਂ ਦੁੱਖ ਸਾਂਝਾ

ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਚਰਨਜੀਤ ਸਿੰਘ ਬਰਾੜ ਨੇ ਅੱਜ ਦਿੱਲੀ ਕਿਸਾਨੀ ਸੰਘਰਸ਼ ਦੌਰਾਨ ਫੌਤ ਹੋਏ ਪਿੰਡ ਸ਼ੰਕਰਪੁਰ ਦੇ ਵਸਨੀਕ ਕਿਸਾਨ ਬਲਬੀਰ ਸਿੰਘ ਦੇ ਘਰ ਪਹੁੰਚਕੇ ਪਰਿਵਾਰਿਕ ਮਾੈਬਰਾਂ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਮੰਤਰੀ ਦੇ ਘਰ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੇ ਲਿਆ ਮੰਗ-ਪੱਤਰ

ਆਉਣ ਵਾਲੇ ਸਮੇਂ ਦੌਰਾਨ ਵੋਟਾਂ ਮੰਗਣ ਵਾਲੇ ਉਮੀਦਵਾਰਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ-ਸੰਘਰਸ਼ ਕਮੇਟੀ ਨਾਭਾ, 21 ਮਈ (ਅਮਨਦੀਪ ਸਿੰਘ ਲਵਲੀ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨਾਭਾ ਵਲੋਂ ਦਲਿਤਾਂ ਦੀਆਂ ਮੰਗਾਂ ਨੂੰ ਲੈ ਕੇ ਨਾਭਾ ਤੋਂ ਵਿਧਾਇਕ ਅਤੇ ਮੌਜੂਦਾ ...

ਪੂਰੀ ਖ਼ਬਰ »

5 ਮਹੀਨੇ ਤੋਂ ਨਿਯੁਕਤੀ ਪੱਤਰ ਤੋਂ ਵਾਂਝੇ 2364 ਈ. ਟੀ. ਟੀ. ਚੁਣੇ ਗਏ ਉਮੀਦਵਾਰਾਂ ਵਲੋਂ ਮੋਤੀ ਮਹਿਲ ਵੱਲ ਨੂੰ ਰੋਸ ਪ੍ਰਦਰਸ਼ਨ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-2364 ਈ.ਟੀ.ਟੀ ਭਰਤੀ 'ਚ ਮੈਰਿਟ ਅਨੁਸਾਰ ਚੁਣੇ ਹੋਏ ਉਮੀਦਵਾਰਾਂ ਵਲੋਂ ਪਿਛਲੇ 5 ਮਹੀਨਿਆਂ ਤੋਂ ਨਿਯੁਕਤੀ ਵੱਤਰ ਨਾ ਜਾਰੀ ਕੀਤੇ ਜਾਣੇ ਦੇ ਰੋਸ ਵਜੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਵਾਈ.ਪੀ.ਐੱਸ ਚੌਂਕ ਵਿਖੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

5 ਮਹੀਨੇ ਤੋਂ ਨਿਯੁਕਤੀ ਪੱਤਰ ਤੋਂ ਵਾਂਝੇ 2364 ਈ. ਟੀ. ਟੀ. ਚੁਣੇ ਗਏ ਉਮੀਦਵਾਰਾਂ ਵਲੋਂ ਮੋਤੀ ਮਹਿਲ ਵੱਲ ਨੂੰ ਰੋਸ ਪ੍ਰਦਰਸ਼ਨ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-2364 ਈ.ਟੀ.ਟੀ ਭਰਤੀ 'ਚ ਮੈਰਿਟ ਅਨੁਸਾਰ ਚੁਣੇ ਹੋਏ ਉਮੀਦਵਾਰਾਂ ਵਲੋਂ ਪਿਛਲੇ 5 ਮਹੀਨਿਆਂ ਤੋਂ ਨਿਯੁਕਤੀ ਵੱਤਰ ਨਾ ਜਾਰੀ ਕੀਤੇ ਜਾਣੇ ਦੇ ਰੋਸ ਵਜੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਵਾਈ.ਪੀ.ਐੱਸ ਚੌਂਕ ਵਿਖੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਹਿਲੀ ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰੇਗਾ-ਬੀਰ ਦਵਿੰਦਰ ਸਿੰਘ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 1 ਜੂਨ ਨੂੰ ਬੁਰਜ ਜਵਾਹਰ ਸਿੰਘ ਵਾਲਾ ਪੁੱਜ ਕੇ, ਗੁਰਦੁਆਰਾ ਸਾਹਿਬ ਵਿਚ ਦਿਨ ਦੇ ਸਾਢੇ ਬਾਰਾਂ (12.30) ਵਜੇ ਸੰਗਤੀ ਅਰਦਾਸ ਕਰੇਗਾ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਰੇ ਆਗੂ ਅਤੇ ਵਰਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX