ਤਾਜਾ ਖ਼ਬਰਾਂ


ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  6 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  44 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  43 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  1 minute ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਖੰਨਾ / ਸਮਰਾਲਾ

ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਿਵਾਰ ਵਲੋਂ ਥਾਣੇ ਅੱਗੇ ਪ੍ਰਦਰਸ਼ਨ

ਮਾਛੀਵਾੜਾ ਸਾਹਿਬ, 21 ਮਈ (ਮਨੋਜ ਕੁਮਾਰ)-ਨਸ਼ਾ ਤਸਕਰਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਦੇਸ਼ ਲਈ ਸੇਵਾ ਕਰਨ ਵਾਲੇ ਆਰਮੀ ਪਰਿਵਾਰ ਨੇ ਅਖੀਰ ਦੁਖੀ ਹੋ ਕੇ ਮਾਛੀਵਾੜਾ ਥਾਣੇ ਮੂਹਰੇ ਰੋਸ ਪ੍ਰਗਟ ਕੀਤਾ, ਜਿਸ ਦੌਰਾਨ ਥਾਣੇ ਮੂਹਰੇ ਕੁੱਝ ਸਮੇਂ ਲਈ ਆਵਾਜਾਈ ਵੀ ਰੁਕ ਗਈ | ਸਮਰਾਲਾ ਰੋਡ 'ਤੇ ਸਥਿਤ ਮੈਰਿਜ ਪੈਲੇਸ ਕੋਲ ਰਹਿਣ ਵਾਲੇ ਇਸ ਪਰਿਵਾਰ ਵਿਚ ਸ਼ਾਮਿਲ ਨੌਜਵਾਨ ਨਵਜੋਤ ਸਿੰਘ ਉਸ ਦੀ ਨੌਜਵਾਨ ਭੈਣ ਗੁਰਸ਼ਰਨ ਕੌਰ ਤੇ ਮਾਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਕਈ ਵਾਰ ਸਾਡੇ ਘਰ ਦੇ ਨਜ਼ਦੀਕ ਰਹਿੰਦੇ ਨਸ਼ਾ ਤਸਕਰਾਂ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਤੇ ਸਮੇਂ-ਸਮੇਂ 'ਤੇ ਉਨ੍ਹਾਂ ਦੁਆਰਾ ਵੇਚੇ ਜਾਂਦੇ ਨਸ਼ੇ ਦੀ ਜਾਣਕਾਰੀ ਦਿੱਤੀ, ਪਰ ਅੱਜ ਇਹੀ ਤਸਕਰ ਉਸ ਦੀ ਨੌਜਵਾਨ ਭੈਣ ਨਾਲ ਛੇੜਖ਼ਾਨੀ ਕਰਦੇ ਹਨ ਤੇ ਨਾ ਸੁਨਣ ਵਾਲੀ ਗੰਦੀ ਸ਼ਬਦਾਵਲੀ ਬੋਲਦੇ ਹਨ, ਜਿਸ ਬਾਰੇ ਪੁਲਿਸ ਨੂੰ ਕਈ ਵਾਰ ਸੂਚਿਤ ਕੀਤਾ ਗਿਆ, ਪਰ ਅਜੇ ਤੱਕ ਕੋਈ ਠੋਸ ਨਕੇਲ ਇਨ੍ਹਾਂ ਤਸਕਰਾਂ ਵਿਰੁੱਧ ਨਹੀਂ ਕੱਸੀ ਗਈ | ਇੱਥੋਂ ਤੱਕ ਕਿ ਆਈ.ਜੀ. ਪੱਧਰ ਦੇ ਪੁਲਿਸ ਅਧਿਕਾਰੀ ਕੋਲ ਵੀ ਫ਼ਰਿਆਦ ਕੀਤੀ ਗਈ | ਅੱਜ ਫਿਰ ਉਨ੍ਹਾਂ ਤਸਕਰਾਂ ਨੇ ਉਸ ਦੀ ਭੈਣ ਗੁਰਸ਼ਰਨ ਕੌਰ ਨਾਲ ਬਦਤਮੀਜ਼ੀ ਕੀਤੀ ਗਈ ਤੇ ਅਖੀਰ ਉਨ੍ਹਾਂ ਨੂੰ ਥਾਣੇ ਅੱਗੇ ਰੋਸ ਪ੍ਰਗਟਾਉਣਾ ਪਿਆ | ਹਾਲਾਂਕਿ ਇਸ ਮੌਕੇ ਥਾਣਾ ਮੁਖੀ ਤੇ ਪੂਰਾ ਸਮੂਹ ਅਮਲਾ ਥਾਣੇ ਦੇ ਬਾਹਰ ਇਸ ਪਰਿਵਾਰ ਦਾ ਇਹ ਰੋਸ ਦੇਖਦਾ ਰਿਹਾ ਤੇ ਵਾਰ-ਵਾਰ ਲਿਖਤੀ ਰੂਪ ਵਿਚ ਆਪਣੀ ਦਰਖਾਸਤ ਦੇਣ ਲਈ ਕਹਿੰਦਾ ਰਿਹਾ | ਅਖੀਰ ਇਹ ਪਰਿਵਾਰ ਥਾਣੇ ਅੰਦਰ ਜਾ ਕੇ ਕੁਝ ਸ਼ਾਂਤ ਹੋਇਆ, ਪਰ ਉੱਥੇ ਬਿਨਾਂ ਕੋਈ ਦਰਖਾਸਤ ਦਿੱਤੇ ਵਾਪਸ ਆ ਗਿਆ | ਥਾਣਾ ਮੁਖੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਜਿਨ੍ਹਾਂ ਨਸ਼ਾ ਤਸਕਰਾਂ ਨੇ ਇਸ ਪਰਿਵਾਰ ਦੀ ਨੌਜਵਾਨ ਲੜਕੀ ਨੂੰ ਜ਼ਲੀਲ ਕੀਤਾ ਹੈ, ਉਨ੍ਹਾਂ ਖਿਲਾਫ ਪਹਿਲਾਂ ਹੀ ਵਿਭਿੰਨ ਸੰਗੀਨ ਧਰਾਵਾਂ ਤਹਿਤ ਮੁਕੱਦਮਾ ਦਰਜ ਹੈ | ਪਰਿਵਾਰ ਦੇ ਕਹਿਣ 'ਤੇ ਹੀ ਮੁਕੱਦਮੇ ਦੀ ਜਾਂਚ ਦੂਸਰੇ ਜ਼ਿਲੇ੍ਹ ਦੇ ਪੁਲਿਸ ਅਧਿਕਾਰੀ ਕਰ ਰਹੇ ਹਨ, ਪੁਲਿਸ ਤਾਂ ਸਿਰਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਹੀ ਕਰ ਸਕਦੀ ਹੈ |

ਹਲਕਾ ਪਾਇਲ 'ਚ ਗ਼ਰੀਬ ਦਲਿਤਾਂ 'ਤੇ ਅੱਤਿਆਚਾਰ ਜਾਰੀ-ਡਾ: ਬੀਜਾ

ਪਾਇਲ, 21 ਮਈ (ਰਾਜਿੰਦਰ ਸਿੰਘ)- ਹਲਕਾ ਪਾਇਲ ਦਾ ਵਿਧਾਇਕ ਦਲਿਤ ਹੋਣ ਦੇ ਬਾਵਜੂਦ ਪਿਛਲੇ ਚਾਰ ਸਾਲ ਤੋਂ ਦਲਿਤਾਂ 'ਤੇ ਅੱਤਿਆਚਾਰ ਨਿਰੰਤਰ ਜਾਰੀ ਹਨ | ਇਹ ਪ੍ਰਗਟਾਵਾ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਡਾ. ਜਸਪ੍ਰੀਤ ਸਿੰਘ ਬੀਜਾ ਹਲਕਾ ਇੰਚਾਰਜ ਪਾਇਲ ਨੇ ...

ਪੂਰੀ ਖ਼ਬਰ »

ਮੋਦੀ ਕਿਸਾਨ ਵਿਰੋਧੀ ਕਾਨੂੰਨ ਤੁਰੰਤ ਵਾਪਸ ਲਵੇ-ਚੇਅਰਮੈਨ ਦੋਬੁਰਜੀ

ਦੋਰਾਹਾ, 21 ਮਈ (ਮਨਜੀਤ ਸਿੰਘ ਗਿੱਲ)- ਖੰਡ ਮਿੱਲ ਬੁੱਢੇਵਾਲ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਵੱਡੀ ਗਿਣਤੀ 'ਚ ਲੋਕ ਬਿਮਾਰ ਹੋ ਰਹੇ ਹਨ ਅਤੇ ਆਏ ਦਿਨ ਅਨੇਕਾਂ ਕੀਮਤੀ ਜਾਨਾਂ ਮੌਤ ਦੇ ਮੂੰਹ 'ਚ ਜਾ ...

ਪੂਰੀ ਖ਼ਬਰ »

ਮੋਦੀ-ਸ਼ਾਹ ਐਂਡ ਕੰਪਨੀ ਕਾਰਪੋਰੇਟਸ ਲਈ ਕਰ ਰਹੀ ਕੰਮ-ਆਰ.ਐੱਸ.ਪੀ. ਪੰਜਾਬ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਮੋਦੀ ਤੇ ਸ਼ਾਹ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਡੀ.ਏ.ਪੀ. ਰੂੜੀ ਖਾਦ ਦੀ ਬੋਰੀ ਦਾ ਰੇਟ 1200 ਰੁਪਏ ਦੀ ਬਜਾਏ 2400 ਰੁਪਏ ਕਰਨ ਅਤੇ ਭਾਰਤ ...

ਪੂਰੀ ਖ਼ਬਰ »

ਪਿ੍ੰ: ਬਾਹੀਆ ਦੀ ਯਾਦ 'ਚ ਪਰਿਵਾਰ ਨੇ ਵਾਰਿਸ ਸ਼ਾਹ ਮਿਊਜ਼ੀਅਮ ਲਈ ਸਹਾਇਤਾ ਦਿੱਤੀ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਵਿਸ਼ਵ ਭਰ ਦੇ ਪ੍ਰਸਿੱਧ ਏ. ਐਸ. ਕਾਲਜ ਖੰਨਾ ਦੇ ਸਾਬਕਾ ਪਿ੍ੰਸੀਪਲ ਅਤੇ ਉੱਘੇ ਵਿਦਿਆ ਦਾਨੀ ਸਵਰਗੀ ਤਰਸੇਮ ਬਾਹੀਆ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਯਾਦ ਵਿਚ ਏ. ਐਸ. ਕਾਲਜ ਦੀ ਐਲੂਮਨੀ ਐਸੋਸੀਏਸ਼ਨ ਰਾਹੀਂ ਕਾਲਜ ਨੂੰ ਮਾਲੀ ਸਹਾਇਤਾ ...

ਪੂਰੀ ਖ਼ਬਰ »

ਕੋਰੋਨਾ ਵਲੰਟੀਅਰ ਦੀ ਮੌਤ ਹੋਣ 'ਤੇ ਪਰਿਵਾਰ ਨੂੰ ਇਕ ਕਰੋੜ ਰੁ: ਤੇ ਸਰਕਾਰੀ ਨੌਕਰੀ ਦਿੱਤੀ ਜਾਵੇ-'ਆਪ' ਨੇਤਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਕੋਰੋਨਾ ਮਹਾਂਮਾਰੀ ਬਾਰੇ ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਅੱਜ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੋਰੋਨਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 24 ਤੋਂ ਕਾਲੇ ਝੰਡਿਆਂ ਨਾਲ ਕਰਨਗੇ ਰੋਸ ਵਿਖਾਵੇ-ਖੰਨਾ, ਸ਼ਰਮਾ

ਗੁਰਦਾਸਪੁਰ, 21 ਮਈ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਰਮੇਸ਼ ਸ਼ਰਮਾ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਨੇ ਜਾਇੰਟ ਫਾਰਮ ਪੰਜਾਬ ਨਾਲ ਮੀਟਿੰਗ ਕਰਕੇ ਬਿਜਲੀ ਮੁਲਾਜ਼ਮਾਂ ਦੀਆਂ ਬਹੁਤ ਸਾਰੀਆਂ ਮੰਗਾਂ ...

ਪੂਰੀ ਖ਼ਬਰ »

ਦੁਕਾਨਾਂ ਦਾ ਸਮਾਂ 9 ਤੋਂ 4 ਕੀਤਾ ਜਾਵੇ-ਵਪਾਰ ਮੰਡਲ ਪ੍ਰਧਾਨ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਸਥਾਨਕ ਮਾਤਾ ਰਾਣੀ ਚੌਂਕ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਵਪਾਰ ਮੰਡਲ ਖੰਨਾ ਦੇ ਪ੍ਰਧਾਨ ਕੇ.ਐੱਲ. ਸਹਿਗਲ ਨੇ ਕਿਹਾ ਕਿ ਅਜਿਹੇ ਸੰਕਟ ਦੇ ਦੌਰ ਵਿਚ ਇਕ ਪਾਸੇ ਦੁਕਾਨਦਾਰਾਂ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਮਾਰ ਰਹੀ ਹੈ ਤੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਐਸ.ਡੀ.ਐਮ. ਨੂੰ ਮੰਗ–ਪੱਤਰ

ਸਮਰਾਲਾ, 21 ਮਈ (ਕੁਲਵਿੰਦਰ ਸਿੰਘ)- ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਵਲੋਂ ਸਥਾਨਕ ਐਸ.ਡੀ.ਐਮ. ਨੂੰ ਆਪਣੀਆਂ ਮੰਗਾਂ ਤੇ ਲੋੜੀਦਾ ਸਮਾਨ ਮੁਹੱਈਆ ਕਰਵਾਉਣ ਸਬੰਧੀ ਇਕ ਮੰਗ ਪੱਤਰ ਸੌਂਪਿਆ ਗਿਆ | ਉਨ੍ਹਾਂ ਕਿਹਾ ਕਿ ਉਹ ਆਪਣੀਆਂ ਜਾਨਾਂ ਜ਼ੋਖ਼ਮ ਵਿਚ ਪਾ ਕੇ ...

ਪੂਰੀ ਖ਼ਬਰ »

ਲੱਧੜ ਤੇ ਪਾਠਕ ਨੇ ਗ਼ੈਰ-ਕਾਨੰੂਨੀ ਕਾਲੋਨੀਆਂ ਬਾਰੇ ਕੀਤੀ ਤਾੜਨਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ) -ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਮੀਤ ਪ੍ਰਧਾਨ ਜਤਿੰਦਰ ਪਾਠਕ ਨੇ ਸ਼ਹਿਰ ਅੰਦਰ ਕਾਲੋਨਾਈਜ਼ਰਾਂ ਨੂੰ ਨਾਜਾਇਜ਼ ਕਾਲੋਨੀਆਂ ਬਣਾਏ ਜਾਣ ਦੇ ਖ਼ਿਲਾਫ਼ ਸਖ਼ਤ ਚੇਤਾਵਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੇ ਪੀ.ਏ. ਤੇ ਡੀ.ਪੀ. ਪਾਇਲ ਨੇ ਮਾਸਕ ਵੰਡੇ

ਪਾਇਲ, 21 ਮਈ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਦੇ ਬਚਾਅ ਲਈ ਪੀ. ਏ. ਰਣਜੀਤ ਸਿੰਘ ਤੇ ਯੂਥ ਕਾਂਗਰਸ ਦੇ ਆਗੂ ਡੀ.ਪੀ. ਪਾਇਲ ਨੇ ਅੱਜ ਸ਼ਹਿਰ ਦੇ ਬਾਜ਼ਾਰਾਂ ਵਿਚ ਮੁਫ਼ਤ ਮਾਸਕ ਵੰਡੇ ਤੇ ਨਾਲ ਦੀ ਨਾਲ ...

ਪੂਰੀ ਖ਼ਬਰ »

ਟੀ.ਐੱਸ.ਯੂ. ਦੇ ਆਗੂਆਂ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮਾਛੀਵਾੜਾ ਸਾਹਿਬ, 21 ਮਈ (ਸੁਖਵੰਤ ਸਿੰਘ ਗਿੱਲ) - ਸਬ ਡਵੀਜ਼ਨ ਮਾਛੀਵਾੜਾ ਟੀ.ਐੱਸ.ਯੂ ਦੇ ਪ੍ਰਧਾਨ ਖੜਕ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਮਾਛੀਵਾੜਾ ਦਫ਼ਤਰ ਦੇ ਗੇਟ ਅੱਗੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਲਾਲ ਝੰਡਾ ਲਹਿਰਾ ਕੇ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਨੰਗਲ 'ਚ ਸਮਾਜਿਕ ਸਿੱਖਿਆ ਵਿਭਾਗ ਵਲੋਂ ਸੈਮੀਨਾਰ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੇ ਰਹਿਣ ਅਤੇ ਇਸ ਦੇ ਵਸਨੀਕਾਂ ਨਾਲ ਜਾਣ-ਪਛਾਣ ਕਰਾਉਣ ਲਈ, ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਸਮਾਜਿਕ ਸਿੱਖਿਆ ਵਿਭਾਗ ਵਲੋਂ ਡਿਜੀਟਲ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਲਾਈਨ ਪਾਰ ਇਲਾਕੇ 'ਚ ਦਲਦਲ ਕਾਰਨ ਕਈ ਵਾਹਨ ਫਸੇ ਤੇ ਪਲਟੇ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਰੇਲਵੇ ਲਾਈਨ ਪਾਰ ਇਲਾਕੇ ਦੇ ਨਿਵਾਸੀਆਂ ਦੇ ਮਨਾਂ ਵਿਚ ਜਿੱਥੇ 4 ਦਹਾਕਿਆਂ ਬਾਅਦ ਸੀਵਰੇਜ ਨਾ ਹੋਣ ਦੇ ਨਰਕ ਭਰੇ ਜੀਵਨ ਤੋਂ ਛੁਟਕਾਰਾ ਮਿਲਣ ਦੀ ਆਸ ਜਾਗੀ ਹੈ¢ ਉਥੇ ਸੀਵਰੇਜ ਦੇ ਠੇਕੇਦਾਰ ਅਤੇ ਸੀਵਰੇਜ ਬੋਰਡ ਦੇ ...

ਪੂਰੀ ਖ਼ਬਰ »

ਕੋਵਿਡ ਸੈਂਟਰ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ-ਬੀਬੀ ਬਿੱਟੀ, ਕੌ ਾਸਲਰ ਮਾਂਗਟ

ਕੁਹਾੜਾ, 21 ਮਈ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਤੇ ਕੌਂਸਲਰ ਮਨਜਿੰਦਰ ਸਿੰਘ ਮਾਂਗਟ ਵਲੋਂ ਯੂਨਾਈਟਿਡ ਫਾਊਾਡੇਸ਼ਨ ਸੰਸਥਾ ਵਲੋਂ ਚੰਡੀਗੜ੍ਹ ਵਿਖੇ ਨਵੇਂ ਬਣਾਏ ਗਏ ਕੋਵਿਡ ਸੈਂਟਰ ਦੀ ...

ਪੂਰੀ ਖ਼ਬਰ »

ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ

ਦੋਰਾਹਾ, 21 ਮਈ (ਜਸਵੀਰ ਝੱਜ) - ਦੋਰਾਹਾ ਵਿਖੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਇਹ ਕਾਰਜ ਕੀਤਾ ਗਿਆ | ਨਗਰ ਕੌਂਸਲ ...

ਪੂਰੀ ਖ਼ਬਰ »

ਰੁੱਖ ਲਗਾਉਣ ਨੂੰ ਤਰਜੀਹ ਦੇਣਾ ਸਮੇਂ ਦੀ ਲੋੜ-ਯੂਥ ਆਗੂ

ਮਲੌਦ, 21 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕੋਰੋਨਾ ਵਾਇਰਸ ਦੌਰਾਨ ਜੋ ਆਕਸੀਜਨ ਦੀ ਘਾਟ ਨੇ ਦੇਸ਼ ਭਰ 'ਚ ਤਰਥੱਲੀ ਮਚਾਈ ਹੈ, ਉਸ ਲਈ ਅਸੀਂ ਖ਼ੁਦ ਵੀ ਜ਼ਿੰਮੇਵਾਰ ਹਾਂ | ਇਹ ਪ੍ਰਗਟਾਵਾ ਯੂਥ ਆਗੂ ਭਗਤ ਸਿੰਘ ਮਿੰਟੂ ਸਿਹੌੜਾ ਤੇ ਪੰਚ ਸਿਮਰਜੀਤ ਸਿੰਘ ਮਾਂਗੇਵਾਲ ਨੇ ...

ਪੂਰੀ ਖ਼ਬਰ »

ਸੀਨੀਅਰ ਸਕੂਲਾਂ 'ਚ ਪ੍ਰਾਇਮਰੀ ਸਿੱਖਿਆ ਨੂੰ ਖ਼ਤਮ ਕਰਨ ਦੀ ਚਾਲ-ਈ.ਟੀ.ਯੂ.

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਹਰਵਿੰਦਰ ਸਿੰਘ ਹੈਪੀ ਤੇ ਸੁਖਪਾਲ ਸਿੰਘ ਧਰੌਡ ਨੇ ਦੱਸਿਆ ਐਲੀਮੈਂਟਰੀ ਟੀਚਰਜ਼ ਯੂਨੀਅਨ ਲੁਧਿਆਣਾ ਦੀ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਤੇ ਜਨਰਲ ਸਕੱਤਰ ਪਰਮਿੰਦਰ ਚੌਹਾਨ ਦੀ ...

ਪੂਰੀ ਖ਼ਬਰ »

ਦੋਰਾਹਾ ਵਿਖੇ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ

ਦੋਰਾਹਾ, 21 ਮਈ (ਜਸਵੀਰ ਝੱਜ)- ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਇਲਾਜ ਲਈ ਸੁਚੱਜੇ ਪ੍ਰਬੰਧ ਅਤੇ ਮਿਸ਼ਨ ਫਤਿਹ ਦੇ ਤਹਿਤ, ਐਸ.ਐਮ.ਓ. ਪਾਇਲ ਡਾ. ਹਰਪ੍ਰੀਤ ਸਿੰਘ ਸੇਖੋਂ ਅਤੇ ਬੀ.ਡੀ.ਪੀ.ਓ. ਦੋਰਾਹਾ ਨਵਦੀਪ ਕੌਰ ਦੇ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਟੀਕਾ ਲਗਾਉਣਾ ਜ਼ਰੂਰੀ-ਡਾ. ਹਿੰਦ

ਅਹਿਮਦਗੜ੍ਹ, 21 ਮਈ (ਪੁਰੀ)- ਕੋਰੋਨਾ ਦੀ ਬਿਮਾਰੀ 'ਤੇ ਪੂਰਨ ਰੂਪ ਵਿਚ ਕਾਬੂ ਪਾਉਣ ਲਈ ਹੁਣ ਹਰ ਵਰਗ ਦੇ ਵਿਅਕਤੀਆਂ ਨੂੰ ਕੋਰੋਨਾ ਟੀਕਾਕਰਨ ਕਰਵਾਉਣ ਦੀ ਜ਼ਰੂਰਤ ਹੈ | ਹਿੰਦ ਹਸਪਤਾਲ ਦੇ ਐਮ.ਡੀ. ਡਾ. ਸੁਨੀਤ ਹਿੰਦ ਨੇ ਦੱਸਿਆ ਕਿ ਕੋਰੋਨਾ 'ਤੇ ਕਾਬੂ ਪਾਉਣ ਲਈ ਸਾਨੂੰ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਬੀਜਾ, 21 ਮਈ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)- ਗੁਰਦੁਆਰਾ ਗੁਰਮ ਪੱਤੀ ਬੀਜਾ ਵਿਖੇ ਹੈਲਥ ਸੈਂਟਰ ਮਾਨੂੰਪੁਰ ਐੱਸ.ਐਮ.ਓ. ਡਾ. ਰਵੀ ਦੱਤ ਦੇ ਨਿਰਦੇਸ਼ਾਂ ਅਨੁਸਾਰ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿਚ 45 ਸਾਲ ਤੋ ਵੱਧ ਉਮਰ ਦੇ ਵਿਅਕਤੀਆਂ ਦੇ ...

ਪੂਰੀ ਖ਼ਬਰ »

ਵਾਰਡ ਨੰਬਰ-1 'ਚ ਬੂਟੇ ਲਗਾਏ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ) - ਵਾਤਾਵਰਨ ਨੂੰ ਬਚਾਉਣ ਅਤੇ ਚੌਗਿਰਦੇ ਨੂੰ ਹਰਿਆ ਭਰਿਆ ਰੱਖਣ ਲਈ ਯਤਨਸ਼ੀਲ 'ਰੁੱਖ ਲਗਾਓ, ਵਾਤਾਵਰਨ ਬਚਾਓ' ਸੰਸਥਾ ਵਲ਼ੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਨਿਰਮਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX