ਤਾਜਾ ਖ਼ਬਰਾਂ


ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  10 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  14 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  20 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  26 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 2 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 2 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 3 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 3 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 10 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਜਲੰਧਰ

ਹੁਣ 9 ਤੋਂ ਸ਼ਾਮ 5 ਵਜੇ ਤੱਕ ਖੱੁਲ੍ਹਣਗੀਆਂ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ

ਜਲੰਧਰ 21 ਮਈ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹ•ੇ 'ਚ ਕਾਰੋਬਾਰ ਸਬੰਧੀ ਗਤੀਵਿਧੀਆਂ ਨੂੰ ਹੋਰ ਅਸਾਨੀ ਨਾਲ ਜਾਰੀ ਰੱਖਣ ਦੇ ਮੱਦੇਨਜ਼ਰ ਅਹਿਮ ਕਦਮ ਉਠਾਉਂਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ/ਸੰਸਥਾਵਾਂ ਅਤੇ ਦਫ਼ਤਰਾਂ ਦੇ ਸਮੇਂ 'ਚ ਦੋ ਘੰਟੇ ਤੱਕ ਹੋਰ ਵਾਧਾ ਕੀਤਾ ਗਿਆ ਹੈ ਅਤੇ ਹੁਣ ਇਹ ਦੁਕਾਨਾਂ ਸੋਮਵਾਰ ਤੋਂ ਸ਼ੱੁਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹ ਸਕਣਗੀਆਂ | ਜ਼ਿਲ੍ਹ•ਾ ਪ੍ਰਸ਼ਾਸਨ ਵਲੋਂ ਇਹ ਆਦੇਸ਼ ਕੁਝ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ ਜੋ ਕਿ 21 ਮਈ 2021 ਤੱਕ ਲਾਗੂ ਰਹਿਣੇ ਸਨ | ਹੁਣ ਗੈਰ-ਜ਼ਰੂਰੀ ਦੁਕਾਨਾਂ ਨੂੰ ਖੋਲ੍ਹਣ ਦੇ ਸਮੇਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਦੇ ਸਮੇਂ ਨੂੰ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਧਾ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਹੁਣ ਗੈਰ-ਜ਼ਰੂਰੀ ਵਸਤਾਂ ਦੀ ਸ਼੍ਰੇਣੀ 'ਚ ਆਉਂਦੀਆਂ ਦੁਕਾਨਾਂ, ਨਿੱਜੀ ਕਾਰੋਬਾਰ ਅਤੇ ਦਫ਼ਤਰ ਸੋਮਵਾਰ ਤੋਂ ਸ਼ੱੁਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹ ਸਕਣਗੇ | ਜ਼ਿਕਰਯੋਗ ਹੈ ਕਿ ਜ਼ਰੂਰੀ ਸੇਵਾਵਾਂ ਦੀ ਸ਼੍ਰੇਣੀ ਵਿਚ ਆਉਂਦੀਆਂ ਦੁਕਾਨਾਂ ਅਗਲੇ ਹੁਕਮਾਂ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਰੋਜ਼ਾਨਾ ਖੁੱਲ੍ਹਣਗੀਆਂ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਦਮ ਉਠਾਉਣ ਦਾ ਮੁੱਖ ਮਕਸਦ ਜ਼ਿਲ੍ਹ•ੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਵਪਾਰ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਵਲੋਂ ਕਾਰੋਬਾਰ ਅਸਾਨੀ ਨਾਲ ਚਲਾਉਣ ਸਬੰਧੀ ਹੋਰ ਰਾਹਤ ਪਹੁੰਚਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਦੇਖਦਿਆਂ ਰਾਹਤ ਪ੍ਰਦਾਨ ਕਰਨਾ ਹੈ |
ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ-ਡੀ.ਸੀ.
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ | ਉਨ੍ਹ•ਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਜਿਵੇਂ ਸਮਾਜਿਕ ਦੂਰੀ ਦੀ ਪਾਲਣਾ, ਮਾਸਕ ਪਾਉਣਾ ਆਦਿ ਨੂੰ ਪੂਰੀ ਤਨਦੇਹੀ ਨਾਲ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਜਲਦ ਤੋਂ ਜਲਦ ਕੋਰੋਨਾ ਮੁਕਤ ਬਣਾਇਆ ਜਾ ਸਕੇ |

ਪਰਾਗਪੁਰ ਪੁਲਿਸ ਚੌਕੀ 'ਚ ਲੱਗੀ ਅੱਗ ਕਈ ਵਾਹਨ ਸੜ ਕੇ ਹੋਏ ਕੰਡਮ

ਜਲੰਧਰ ਛਾਉਣੀ, 21 ਮਈ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੀ ਪਰਾਗਪੁਰ ਚੌਂਕੀ ਦੇ ਬਾਹਰਲੇ ਹਿੱਸੇ 'ਚ ਅੱਗ ਲੱਗਣ ਕਾਰਨ ਚੌਕੀ ਦੇ ਬਾਹਰਲੇ ਹਿੱਸੇ 'ਚ ਪਏ ਹੋਏ ਕਰੀਬ 15 ਵਾਹਨ ਸੜ ਕੇ ਕੰਡਮ ਹੋ ਗਏ | ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਫਾਇਰ ਬਿ੍ਗੇਡ ਦੀਆਂ ...

ਪੂਰੀ ਖ਼ਬਰ »

'ਬਲੈਕ ਫੰਗਸ' ਨੇ ਜ਼ਿਲ੍ਹੇ 'ਚ ਪੈਰ ਪਸਾਰਨੇ ਕੀਤੇ ਸ਼ੂਰੂ 24 ਤੋਂ ਵੱਧ ਮਰੀਜ਼ ਮਿਲੇ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਮਿਯੂਕੋਰਮਾਈਕੋਸਿਸ ਜਾਂ ਬਲੈਕ ਫੰਗਸ (ਕਾਲੀ ਉੱਲੀ) ਇਕ ਅਵਸਰਵਾਦੀ ਬਿਮਾਰੀ ਹੈ ਜੋ ਹੁਣ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀ ਹੈ | ਦਰਅਸਲ ਕੋਰੋਨਾ ਦੇ ਇਲਾਜ ਲਈ ਵਰਤੇ ਜਾਂਦੇ ਸਟੀਰਾਇਡ ਮਰੀਜ਼ ਦੀ ਸ਼ੂਗਰ ...

ਪੂਰੀ ਖ਼ਬਰ »

ਦੋਸ਼ੀਆਂ ਤੋਂ ਜਾਨ ਦਾ ਖ਼ਤਰਾ-ਪੀੜਤਾ ਦੀ ਮਾਂ

ਜਲੰਧਰ, 21 ਮਈ (ਐੱਮ. ਐ ੱਸ. ਲੋਹੀਆ)- ਮਾਡਲ ਟਾਊਨ 'ਚ ਚੱਲ ਰਹੇ ਕਲਾਊਡ ਸਪਾ 'ਚ ਇਕ 15 ਸਾਲ ਦੀ ਨਾਬਾਲਗ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਕਰਦੀ ਹੋਈ ਪੀੜਤਾ ਦੀ ਮਾਂ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ | ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਪੀੜਤਾ ...

ਪੂਰੀ ਖ਼ਬਰ »

28 ਸਾਲਾ ਔਰਤ ਸਮੇਤ 9 ਕੋਰੋਨਾ ਪੀੜਤਾਂ ਦੀ ਮੌਤ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਕੋਰੋਨਾ ਪੀੜਤ 28 ਸਾਲ ਦੀ ਔਰਤ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚ 50 ਸਾਲ ਤੋਂ ਘੱਟ ਦੀ ਉਮਰ ਦੇ 4 ਵਿਅਕਤੀ ਸ਼ਾਮਿਲ ਹਨ | ਇਸ ਨਾਲ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1300 ਤੋਂ ਪਾਰ ਹੋ ਕੇ 1301 ਹੋ ...

ਪੂਰੀ ਖ਼ਬਰ »

ਅਜੀਤ ਚੌਕ ਤੱਕ ਪਈ ਪਾਣੀ ਵਾਲੀ ਪਾਈਪ, ਅੱਗੇ ਦਾ ਕੰਮ ਰੁਕਿਆ

ਜਲੰਧਰ, 21 ਮਈ (ਸ਼ਿਵ)-ਆਦਮਪੁਰ ਤੋਂ ਪਾਈਪ ਰਾਹੀਂ ਜਲੰਧਰ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਦੇਣ ਲਈ ਪਾਈਪਾਂ ਪਾਉਣ ਦਾ ਕੰਮ ਕਈ ਜਗ੍ਹਾ ਲਟਕ ਰਿਹਾ ਲੱਗ ਰਿਹਾ ਹੈ ਕਿਉਂਕਿ ਅਜੇ ਤੱਕ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੱਕ ਤਾਂ ਅੱਡਾ ਹੁਸ਼ਿਆਰਪੁਰ ਚੌਕ ਤੋਂ ਲੈ ਕੇ ਭਗਤ ਸਿੰਘ ...

ਪੂਰੀ ਖ਼ਬਰ »

ਚੋਰੀਸ਼ੁਦਾ ਸਾਮਾਨ ਸਮੇਤ ਫੜੇ ਵਿਅਕਤੀਆਂ ਨੂੰ ਲਿਆ 1 ਦਿਨ ਦੇ ਪੁਲਿਸ ਰਿਮਾਂਡ 'ਤੇ

ਚੁਗਿੱਟੀ/ਜੰਡੂਸਿੰਘਾ, 21 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਬੀਤੇ ਦਿਨੀਂ ਗਸ਼ਤ ਦੌਰਾਨ ਸੁੱਚੀ ਪਿੰਡ ਦੇ ਲਾਗਿਓਾ ਚੋਰੀਸ਼ੁਦਾ ਇਕ ਮੋਟਰਸਾਈਕਲ 1 ਗੈਸ ਸਿਲੰਡਰ ਤੇ ਇਕ ਗੱਡੀ ਦੇ ਕੀਮਤੀ ਪੁਰਜ਼ੇ ਸਮੇਤ ਗਿ੍ਫ਼ਤਾਰ ਕੀਤੇ ਗਏ ਰਵੀ ਉਰਫ਼ ਭੀਮ ਸਿੰਘ ...

ਪੂਰੀ ਖ਼ਬਰ »

ਕੇਂਦਰੀ ਖੇਡ ਮੰਤਰਾਲੇ ਨੇ ਕੌਮੀ ਪੁਰਸਕਾਰਾਂ ਲਈ ਮੰਗੀਆਂ ਅਰਜ਼ੀਆਂ

ਜਲੰਧਰ, 21 ਮਈ (ਸਾਬੀ)-ਕੋਵਿਡ-19 ਮਹਾਂਮਾਰੀ ਕਰਕੇ ਲਗਾਤਾਰ ਦੂਜੇ ਸਾਲ ਕੌਮੀ ਖੇਡ ਪੁਰਸਕਾਰਾਂ ਲਈ ਕੇਂਦਰੀ ਖੇਡ ਮੰਤਰਾਲੇ ਨੇ ਦੇਸ਼ ਭਰ ਦੇ ਖਿਡਾਰੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਤੇ ਆਨਲਾਈਨ ਅਪਲਾਈ 21 ਜੂਨ ਤੱਕ ਕੀਤਾ ਜਾ ਸਕਦਾ ਹੈ | ਇਨ੍ਹਾਂ ਖੇਡ ਪੁਰਸਕਾਰਾਂ ਲਈ ...

ਪੂਰੀ ਖ਼ਬਰ »

ਸਲਾਰਪੁਰ ਪਿੰਡ 'ਚ ਨਾਜਾਇਜ਼ ਸ਼ਰਾਬ ਦੀ ਭੱਠੀ ਚਲਾਉਂਦਾ ਕਾਬੂ

ਜਲੰਧਰ ਛਾਉਣੀ, 21 ਮਈ (ਪਵਨ ਖਰਬੰਦਾ)-ਥਾਣਾ ਸਦਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਲਾਰਪੁਰ ਪਿੰਡ ਤੋਂ ਹਰਦਾਸਪੁਰ ਪਿੰਡ ਵੱਲ ਨੂੰ ਜਾਣ ਵਾਲੀ ਰੋਡ ਨੇੜੇ ਸਥਿਤ ਇਕ ਪਲਾਟ 'ਚ ਨਾਜਾਇਜ਼ ਸ਼ਰਾਬ ਦੀ ਭੱਠੀ ਲਾ ਕੇ ਸ਼ਰਾਬ ਕੱਢਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਔਰਤ ਨੂੰ ਚਕਮਾ ਦੇ ਕੇ ਸੋਨੇ ਦਾ ਕੜਾ ਲੈ ਕੇ ਫ਼ਰਾਰ ਹੋਣ ਵਾਲੇ ਪਤੀ-ਪਤਨੀ ਕਾਬੂ

ਮਲਸੀਆਂ/ਸ਼ਾਹਕੋਟ, 21 ਮਈ (ਸੁਖਦੀਪ ਸਿੰਘ/ਬਾਂਸਲ)-ਡੀ.ਐੱਸ.ਪੀ. ਸ਼ਾਹਕੋਟ ਦਵਿੰਦਰ ਸਿੰਘ ਘੁੰਮਣ ਦੀ ਅਗਵਾਈ ਅਤੇ ਐੱਸ.ਐੱਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਮਲਸੀਆਂ ਚੌਕੀ ਦੀ ਪੁਲਿਸ ਨੇ ਔਰਤ ਨੂੰ ਚਕਮਾ ਦੇ ਕੇ ਸੋਨੇ ਦਾ ਕੜਾ ਚੋਰੀ ਕਰਨ ਵਾਲੇ ਪਤੀ-ਪਤਨੀ ...

ਪੂਰੀ ਖ਼ਬਰ »

ਆਦਮਪੁਰ ਦੀ ਸੁਰੱਖਿਆ ਲਈ ਸ਼ਹਿਰ 'ਚ ਲਾਏ ਜਾਣਗੇ 40 ਸੀ.ਸੀ.ਟੀ.ਵੀ ਕੈਮਰੇ

ਆਦਮਪੁਰ, 21 ਮਈ (ਰਮਨ ਦਵੇਸਰ)-ਆਦਮਪੁਰ ਨਗਰ ਕੌਂਸਲ ਵਿਚ ਡੀ.ਐੱਸ.ਪੀ. ਹਰਵਿੰਦਰ ਸਿੰਘ , ਨਾਇਬ ਤਹਿਸੀਲਦਾਰ ਵਰਿੰਦਰ ਭਾਟੀਆ, ਕਾਰਜਸਾਧਕ ਅਫਸਰ ਹਰਨਰਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਦਰਸ਼ਨ ਸਿੰਘ ਕਰਵਲ, ਸ਼ਹਿਰੀ ਪ੍ਰਧਾਨ ਦਸ਼ਵਿੰਦਰ ਕੁਮਾਰ ਚਾਂਦ ਅਤੇ ਕੌਂਸਲਰਾਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਫੋਲੜੀਵਾਲ ਟਰੀਟਮੈਂਟ ਪਲਾਂਟ ਨੂੰ ਚਾਲੂ ਕਰਨ ਦੇ ਕੀਤੇ ਵਾਅਦੇ ਤੋਂ ਮੁਕਰੇ-ਸਰਬਜੀਤ ਸਿੰਘ ਮੱਕੜ

ਜਮਸ਼ੇਰ ਖਾਸ 21 ਮਈ (ਅਵਤਾਰ ਤਾਰੀ) ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਜਲੰਧਰ ਛਾਉਣੀ ਤੋਂ ਵਿਧਾਇਕ ਵਲੋਂ ਚੋਣਾਂ ਦੌਰਾਨ ਇਲਾਕੇ ਦੇ ਲੋਕਾਂ ਨੂੰ ਕੀਤੇ ਵਾਅਦਿਆਂ 'ਚੋਂ ਇਕ ਵਾਅਦਾ ਕਿ ਉਹ ਵਿਧਾਇਕ ਬਣਨ ਉਪਰੰਤ ਫੋਲੜੀਵਾਲ ਟਰੀਟਮੈਂਟ ਪਲਾਂਟ ਨੂੰ ਮੁੜ ਚਾਲੂ ਕਰਵਾ ਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਅਤੇ ਪੁਲਿਸ ਦੀ ਟੀਮ ਵਲੋਂ ਦਵਾਈਆਂ ਦੀਆਂ ਦੁਕਾਨਾਂ 'ਤੇ ਕਾਰਵਾਈ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਅਤੇ ਪੁਲਿਸ ਦੀ ਟੀਮ ਨੇ ਸ੍ਰੀ ਕ੍ਰਿਸ਼ਨਾ ਮੈਡੀਕਲ ਹਾਲ, ਸ਼ਹੀਦ ਊਧਮ ਸਿੰਘ ਨਗਰ, ਜਲੰਧਰ ਅਤੇ ਸ੍ਰੀ ਸ਼ਕਤੀ ਟਰੇਡਰ, ਦਿਲਕੁਸ਼ਾ ਮਾਰਕੀਟ, ਜਲੰਧਰ 'ਤੇ ਕਾਰਵਾਈ ਕਰਦੇ ਹੋਏ ਨਸ਼ੇ ਲਈ ਇਸਤੇਮਾਲ ਹੋਣ ਵਾਲੀਆਂ 6800 ਗੋਲੀਆਂ ...

ਪੂਰੀ ਖ਼ਬਰ »

ਡੀ.ਸੀ.ਪੀ. ਡੋਗਰਾ ਹੀ ਸੰਭਾਲਣਗੇ ਜਲੰਧਰ ਦਾ ਟ੍ਰੈਫਿਕ, ਤਬਾਦਲਾ ਰੁਕਿਆ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਪੀ.ਪੀ.ਐਸ. ਅਧਿਕਾਰੀ ਨਰੇਸ਼ ਡੋਗਰਾ ਬਤੌਰ ਡੀ.ਸੀ.ਪੀ. ਟ੍ਰੈਫਿਕ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ | ਪੁਲਿਸ ਵਿਭਾਗ 'ਚ ਪਿੱਛਲੇ ਦਿਨੀਂ ਹੋਈਆਂ ਬਦਲੀਆਂ ਦੌਰਾਨ ਡੀ.ਸੀ.ਪੀ. ਡੋਗਰਾ ਦਾ ਤਬਾਦਲਾ ਕਰ ਦਿੱਤਾ ਗਿਆ ਸੀ | ਅੱਜ ਫਿਰ ਤੋਂ ਕੀਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬਾਲ ਵਿਆਹ ਹੋਣ ਸਬੰਧੀ ਮਿਲੀ ਸ਼ਿਕਾਇਤ 'ਤੇ ਕਾਰਵਾਈ

ਜਲੰਧਰ 21 ਮਈ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਜਲੰਧਰ ਅਜੈ ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਬਾਲ ਵਿਆਹ ਰੋਕੂ ਐਕਟ ਅਧੀਨ ਚਾਈਲਡ ਲਾਈਨ 1098 'ਤੇ ਕਿਸੇ ਅਣਜਾਣ ਵਿਅਕਤੀ ਵਲ਼ੋਂ ਦਰਖਾਸਤ ਦਿੱਤੀ ਗਈ ਸੀ ਕਿ ਡਵੀਜ਼ਨ ਨੰਬਰ 8 ...

ਪੂਰੀ ਖ਼ਬਰ »

ਬਹਿਬਲ ਕਲਾਂ ਮਾਮਲੇ ਦੀ ਸਰਕਾਰ ਅਦਾਲਤ 'ਚ ਠੋਸ ਪੈਰਵਾਈ ਕਰੇ-ਨਿਆਮੀਵਾਲਾ

ਜਲੰਧਰ, 21 ਮਈ (ਜਸਪਾਲ ਸਿੰਘ)-ਬਹਿਬਲ ਕਲਾਂ ਗੋਲੀਕਾਂਡ ਦੇ ਸ਼ਿਕਾਰ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਬਹਿਬਲ ਕਲਾਂ ਗੋਲੀਕਾਂਡ ਮਾਮਲੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਵਲੋਂ ਅਨੋਖੀ ਪਹਿਲ

21 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਲੋਂ ਕਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਸਕੂਲ ਦੇ ਵਿਦਿਆਰਥੀ ਜਿਨ੍ਹਾਂ ਦੇ ਮਾਤਾ ਜਾਂ ਪਿਤਾ ਦੀ ਕੋਵਿਡ-19 ਕਾਰਨ ...

ਪੂਰੀ ਖ਼ਬਰ »

ਡੇਵੀਏਟ ਵਿਖੇ ਵਿੱਤੀ ਸਾਖ਼ਰਤਾ ਬਾਰੇ ਕੀਤਾ ਜਾਗਰੂਕ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਬਿਜ਼ਨਸ ਮੈਨੇਜਮੈਂਟ ਵਿਭਾਗ ਨੇ ਪਿ੍ੰਸੀਪਲ ਮਨੋਜ ਕੁਮਾਰ ਦੀ ਅਗਵਾਈ 'ਚ ਐਮ. ਬੀ. ਏ. ਬੀ. ਬੀ. ਏ ਤੇ ਬੀ. ਕਾਮ ਆਨਰਜ਼ ਦੇ ਵਿਦਿਆਰਥੀਆਂ ਲਈ ਵਿੱਤੀ ਸਾਖਰਤਾ ਲਈ ਆਨਲਾਈਨ ...

ਪੂਰੀ ਖ਼ਬਰ »

ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡੀ ਕਣਕ

ਜਲੰਧਰ, 21 ਮਈ (ਸ਼ਿਵ)- ਕੋਵਿਡ-19 ਕਰਕੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਨੂੰ ਅੱਗੇ ਦੋ ਮਹੀਨੇ ਲਈ ਅਤੇ ਜੂਨ ਤੱਕ ਵਧਾ ਦਿੱਤੀ ਗਈ | ਇਹ ਸੂਚਨਾ ਮੰਡਲ ਪ੍ਰਬੰਧਕ ਅਰਿੰਦਮ ਚੌਧਰੀ ਨੇ ਦਿੱਤੀ ਹੈ ਕਿ ਇਸ ਯੋਜਨਾ ਦੇ ਤਹਿਤ ਗ਼ਰੀਬ ਪਰਿਵਾਰਾਂ ਨੂੰ ਪ੍ਰਤੀ ਜੀਅ 10 ...

ਪੂਰੀ ਖ਼ਬਰ »

ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ, ਇਕ ਦਾ ਲਾਈਸੈਂਸ ਰੱਦ

ਜਲੰਧਰ, 21 ਮਈ (ਜਸਪਾਲ ਸਿੰਘ)-ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਸੁਰਿੰਦਰ ਸਿੰਘ ਵੱਲੋਂ ਆਪਣੀ ਮੌਜੂਦਗੀ ਵਿੱਚ ਅੱਜ ਇੱਕ ਵਿਸ਼ੇਸ਼ ਗਠਿਤ ਕੀਤੀ ਗਈ ਟੀਮ ਰਾਹੀਂ ਕੀਤੀ ਗਈ ਚੈਕਿੰਗ ਦੌਰਾਨ ਕਿ੍ਸ਼ਨਾ ਬੀਜ ਅਤੇ ਪੇਸਟੀਸਾਇਡਜ਼ ਨੂਰਮਹਿਲ ਰੋਡ, ਬੱਸ ਸਟੈਂਡ ...

ਪੂਰੀ ਖ਼ਬਰ »

ਐਚ.ਐਮ.ਵੀ. ਵਿਖੇ 2 ਦਿਨਾ ਅੰਤਰਰਾਸ਼ਟਰੀ ਵੈਬੀਨਾਰ ਦੀ ਸ਼ੁਰੂਆਤ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਹੰਸਰਾਜ ਮਹਿਲਾ ਮਹਾਂਵਿਦਿਆਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਦੀ ਅਗਵਾਈ ਹੇਠ ਅਤੇ ਕਾਲਜ ਦੇ ਪੀ. ਜੀ. ਬਾਟਨੀ ਵਿਭਾਗ ਦੇ ਮੁਖੀ ਡਾ. ਅੰਜਨਾ ਭਾਟੀਆ ਦੇ ਦਿਸ਼ਾ-ਨਿਰਦੇਸ਼ ਹੇਠ ਪੰਜਾਬ ਜੈਵਿਕ ਵਿਭਿੰਨਤਾ ਬੋਰਡ ਦੇ ਸਹਿਯੋਗ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ-ਵੀਰਪਾਲ ਸਿੰਘ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਪਿੰਡ ਰੱਜਵ, ਤਹਿਸੀਲ ਕਰਤਾਰਪੁਰ, ਜ਼ਿਲ੍ਹਾ ਜਲੰਧਰ ਦੇ ਰਹਿਣ ਵਾਲੇ ਵੀਰਪਾਲ ਸਿੰਘ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਥਾਣਾ ਕਰਤਾਰਪੁਰ ਦੀ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਸ ਨਾਲ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਪੁਲਿਸ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਤਿਆਰ ਕੀਤੀ ਨਵੀਂ ਰਾਗ ਬੰਦਿਸ਼

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਕਲਾ ਦੇ ਖੇਤਰ ਵਿਚ ਵੀ ਉੱਚ ਪ੍ਰਾਪਤੀਆਂ ਕਰ ਰਹੇ ਹਨ | ਇਸੇ ਤਹਿਤ ਸੰਗੀਤ ਵਿਭਾਗ ਦੇ ਵਿਦਿਆਰਥੀ ਅਰਵਿੰਦਰ ਸਿੰਘ ਨੇ ਗਾਇਨ ਅਤੇ ਹਰਜੋਤ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੀ ਹੈ ਭਾਰਤੀ ਜਨਤਾ ਪਾਰਟੀ-ਸਿੱਖ ਤਾਲਮੇਲ ਕਮੇਟੀ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਬਠਿੰਡੇ ਦੇ ਇੱਕ ਗੁਰੂ ਘਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ, ਬਾਬਾ ਰਾਮ ਰਹੀਮ ਦੀ ਰਿਹਾਈ ਅਤੇ ਪੰਜਾਬ ਵਿਚ ਦਲਿਤ ਮੁੱਖ ਮੰਤਰੀ ਬਣਾਉਣ ਲਈ ਅਰਦਾਸ ਕਰਵਾਈ ਗਈ, ਇਹ ਭਾਰਤੀ ਜਨਤਾ ਪਾਰਟੀ ਵਲ਼ੋਂ ਪੰਜਾਬ ਦੇ ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਵਲੋਂ ਹਸਪਤਾਲਾਂ ਦਾ ਕੂੜਾ ਅਲੱਗ ਰੱਖਣ ਦੀ ਮੰਗ

ਜਲੰਧਰ, 21 ਮਈ (ਸ਼ਿਵ)-ਨਿਗਮ ਦੀ ਡਰਾਈਵਰ ਯੂਨੀਅਨ ਦੇ ਆਗੂ ਮੁਨੀਸ਼ ਬਾਬਾ ਦੀ ਅਗਵਾਈ ਵਿਚ ਮੈਂਬਰਾਂ ਨੇ ਜੇ. ਸੀ. ਹਰਚਰਨ ਸਿੰਘ ਨੂੰ ਇਕ ਮੰਗ ਪੱਤਰ ਦੇ ਕੇ ਨਿੱਜੀ ਹਸਪਤਾਲਾਂ ਦਾ ਡੰਪਾਂ 'ਤੇ ਕੂੜਾ ਸੁੱਟਣ ਦਾ ਮਾਮਲਾ ਉਠਾਉਂਦੇ ਹੋਏ ਕਿਹਾ ਕਿ ਇਸ ਕੂੜੇ ਨੂੰ ਅਲੱਗ ਰੱਖ ਕੇ ...

ਪੂਰੀ ਖ਼ਬਰ »

ਡਰਾਈਵਰ ਨੇ ਟਰਾਂਸਪੋਰਟ ਮਾਲਕਾਂ 'ਤੇ ਲਗਾਏ ਕੁੱਟਮਾਰ ਦੇ ਦੋਸ਼

ਮਕਸੂਦਾਂ, 21 ਮਈ (ਲਖਵਿੰਦਰ ਪਾਠਕ)-ਥਾਣਾ 1 ਦੀ ਪੁਲਿਸ ਨੇ ਇਕ ਟਰੱਕ ਡਰਾਈਵਰ ਦੀ ਸ਼ਿਕਾਇਤ 'ਤੇ ਸਤ ਕਰਤਾਰ ਟਰਾਂਸਪੋਰਟ ਕੰਪਨੀ ਦੇ ਮਾਲਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਟਰੱਕ ਡਰਾਈਵਰ ਸਤਨਾਮ ਸਿੰਘ ਉਰਫ਼ ਬਿੱਲਾ ਨੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੂੰ ਸਹੂਲਤਾਂ ਨਹੀਂ ਦੇ ਰਹੇ ਅਫ਼ਸਰ-ਸਮਰਾਏ

ਜਲੰਧਰ, 21 ਮਈ (ਸ਼ਿਵ)-ਨਿਗਮ ਦੀ ਸਫ਼ਾਈ ਅਤੇ ਸਿਹਤ ਕਮੇਟੀ ਦੇ ਮੈਂਬਰ ਤੇ ਕੌਂਸਲਰ ਜਗਦੀਸ਼ ਸਮਰਾਏ ਨੇ ਸਰਕਟ ਹਾਊਸ ਵਿਚ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਵਲੋਂ ਲਈ ਗਈ ਮੀਟਿੰਗ ਵਿਚ ਸਫ਼ਾਈ ਕਰਮਚਾਰੀਆਂ ਦੇ ਮਸਲੇ ਉਠਾਉਂਦੇ ਹੋਏ ਕਿਹਾ ...

ਪੂਰੀ ਖ਼ਬਰ »

ਵਿੱਤ ਵਿਭਾਗ ਵਲੋਂ ਰਿਹਾਇਸ਼ੀ ਇਲਾਕਿਆ 'ਚ ਹਾਈਟੈਂਸ਼ਨ ਤਾਰਾਂ ਤਬਦੀਲ ਕਰਨ ਲਈ 61 ਲੱਖ ਦੀ ਰਾਸ਼ੀ ਪ੍ਰਵਾਨ

ਜਲੰਧਰ 21 ਮਈ (ਹਰਵਿੰਦਰ ਸਿੰਘ ਫੁੱਲ)-ਸ਼ਹਿਰ ਵਿਚ ਹਾਈ ਟੈਂਸ਼ਨ ਤਾਰਾਂ ਦੇ ਨੇੜੇ ਰਹਿੰਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਵਲ਼ੋਂ ਇਨ੍ਹਾਂ ਤਾਰਾਂ ਨੂੰ ਰਿਹਾਇਸ਼ੀ ਇਲਾਕਿਆਂ 'ਚੋਂ ਤਬਦੀਲ ਕਰਨ ਅਤੇ ਨਵੀਆਂ ਸੁਰੱਖਿਅਤ ਤਾਰਾਂ ...

ਪੂਰੀ ਖ਼ਬਰ »

ਡੀ.ਸੀ. ਨੇ ਦਵਾਈਆਂ ਦੀ ਕਾਲਬਾਜ਼ਾਰੀ ਨੂੰ ਉਜਾਗਰ ਕਰਨ ਵਾਲੀ ਇਕ ਮਹਿਲਾ ਨੂੰ 25000 ਰਪਏ ਦੇ ਨਕਦ ਇਨਾਮ ਨਾਲ ਕੀਤਾ ਸਨਮਾਨਿਤ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਅੱਜ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਵਿੱਚ ਕਾਲਾਬਜ਼ਾਰੀ ਕਰਕੇ ਮੁਨਾਫ਼ਾ ਕਮਾਉਣ ਨੂੰ ਉਜਾਗਰ ਕਰਨ ਵਾਲੇ ਇਕ ਹੋਰ ਨਾਗਰਿਕ ਦਾ ...

ਪੂਰੀ ਖ਼ਬਰ »

ਦਸਵੀਂ ਪਾਸ ਵਿਦਿਆਰਥੀਆਂ ਦਾ ਸੇਂਟ ਸੋਲਜਰ ਬਹੁਤਕਨੀਕੀ ਕਾਲਜ 'ਚ ਦਾਖ਼ਲਾ ਲੈਣ ਲਈ ਭਾਰੀ ਉਤਸ਼ਾਹ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਆਪਣੇ ਕੈਰੀਅਰ ਅਤੇ ਚੰਗੇ ਭਵਿੱਖ ਲਈ ਦਸਵੀਂ ਪਾਸ ਵਿਦਿਆਰਥੀਆਂ ਵਿਚ ਪਾਲੀਟੈਕਨਿਕ ਡਿਪਲੋਮਾ ਕੋਰਸਾਂ ਲਈ ਸੇਂਟ ਸੋਲਜਰ ਬਹੁਤਕਨੀਕੀ ਕਾਲਜ 'ਚ ਭਾਰੀ ਉਤਸ਼ਾਹ ਹੈ | ਪੰਜਾਬ ਵਿਚ ਤਕਨੀਕੀ ਸਿੱਖਿਆ ਲਈ ਵਿਦਿਆਰਥੀਆਂ ਦੇ ਵਿਚ ...

ਪੂਰੀ ਖ਼ਬਰ »

ਲੋਕਾਂ ਦੀ ਸੇਵਾ ਲਈ ਅਰੋੜਾ ਮਹਾਂਸਭਾ ਨੇ ਸ਼ੁਰੂ ਕੀਤਾ ਮਿਸ਼ਨ 'ਸਰਬੱਤ ਦਾ ਭਲਾ'

ਜਲੰਧਰ, 21 ਮਈ (ਸ਼ਿਵ)-ਅਰੋੜਾ ਮਹਾਂਸਭਾ ਦੇ ਪ੍ਰਧਾਨ ਸੇਵਕ ਰਿਸ਼ੀ ਅਰੋੜਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਵਿਚ ਲੋਕਾਂ ਦੀ ਹਰ ਤਰ੍ਹਾਂ ਦੀ ਸੇਵਾ ਲਈ ਮਿਸ਼ਨ 'ਸਰਬੱਤ ਦਾ ਭਲਾ' ਸ਼ੁਰੂ ਕੀਤਾ ਗਿਆ ਹੈ | ਇਸ ਮਿਸ਼ਨ ਦੀ ਸ਼ੁਰੂਆਤ ਕੋਵਿਡ 19 ਨੂੰ ਧਿਆਨ ਵਿਚ ਰੱਖਦੇ ਹੋਏ ...

ਪੂਰੀ ਖ਼ਬਰ »

ਗੌਰਵ ਮਾਗੋ ਮੀਤ ਚੇਅਰਮੈਨ, ਮੋਨੂੰ ਪਟਿਆਲ ਜਨਰਲ ਸਕੱਤਰ ਬਣੇ

ਜਲੰਧਰ, 21 ਮਈ (ਸ਼ਿਵ)- ਜਲੰਧਰ ਵਿਚ ਵਪਾਰ ਸੈੱਲ ਦੇ ਚੇਅਰਮੈਨ ਜਤਿੰਦਰ ਪਾਲ ਸਿੰਘ ਬੇਦੀ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਗੌਰਵ ਮਾਗੋ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਪਾਰ ਸੈੱਲ ਦੇ ਮੀਤ ਚੇਅਰਮੈਨ ਅਤੇ ਮੋਨੂੰ ਪਟਿਆਲ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਦੀ ਹੜਤਾਲ ਕਾਰਨ ਕੰਮਕਾਰ ਰਿਹਾ ਠੱਪ

ਜਲੰਧਰ, 21 ਮਈ (ਜਸਪਾਲ ਸਿੰਘ)-ਜ਼ਿਲ੍ਹਾ ਜਲੰਧਰ ਦੇ ਖੇਤੀਬਾੜੀ ਅਧਿਕਾਰੀਆਂ ਵਲੋਂ ਸੂਬਾ ਖੇਤੀਬਾੜੀ ਟੈਕਨੋਕ੍ਰੇਟਸ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਦਿਨਾ ਕਲਮ ਛੋੜ ਹੜਤਾਲ ਕੀਤੀ ਗਈ | ਡਾ. ਸੁਰਜੀਤ ਸਿੰਘ ਪ੍ਰਧਾਨ ਪਲਾਂਟ ਡਾਕਟਰਜ਼ ਸਰਵਸਿਸ ਐਸੋਸੀਏਸ਼ਨ ਨੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੱਲਾਂ ਨਹਿਰ ਕਿਨਾਰੇ ਬੂਟੇ ਲਗਾਏ

ਕਿਸ਼ਨਗੜ੍ਹ, 21 ਮਈ (ਹੁਸਨ ਲਾਲ)-ਸ੍ਰੀ ਗੁਰੂ ਹਰਿ ਰਾਇ ਸੋਸ਼ਲ ਵੈੱਲਫੇਅਰ ਸੁਸਾਇਟੀ, ਰਾਏਪੁਰ ਰਸੂਲਪੁਰ ਦੇ ਸਹਿਯੋਗ ਨਾਲ ਉੱਘੇ ਵਾਤਾਵਰਨ ਪੇ੍ਰਮੀ ਬਲਦੇਵ ਸਿੰਘ ਹੋਠੀ ਜੇ.ਈ. ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਜਿਥੇ ਪਹਿਲਾਂ ਵੀ ਕਈ ਪਿੰਡਾਂ 'ਚ ਬੂਟੇ ਲਗਾਏ ਗਏ ਹਨ, ...

ਪੂਰੀ ਖ਼ਬਰ »

ਡੀ.ਟੀ.ਐੱਫ. 24 ਤੇ 25 ਨੂੰ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਫੂਕੇਗੀ ਸਿੱਖਿਆ ਮੰਤਰੀ ਦੇ ਪੁਤਲੇ

ਮਲਸੀਆਂ, 21 ਮਈ (ਸੁਖਦੀਪ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿੱਗਵਿੱਜੇ ਪਾਲ ਸ਼ਰਮਾ, ਸੂਬਾ ਜਨਰਲ ਸਕੱਤਰ ਸਰਵਨ ਸਿੰਘ ਔਜਲਾ ਨੇ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਕਾਲ 'ਚ ਗੰਭੀਰ ਸਥਿਤੀ ਵਿਚ ਜ਼ਿੰਦਗੀਆਂ ਨੂੰ ਜੋਖਮ ਵਿਚ ...

ਪੂਰੀ ਖ਼ਬਰ »

ਲਾਇਨਜ਼ ਪਬਲਿਕ ਸਕੂਲ ਦਾ ਅੱਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ

ਮੱਲ੍ਹੀਆਂ ਕਲਾਂ, 21 ਮਈ (ਮਨਜੀਤ ਮਾਨ)-ਲਾਇਨਜ਼ ਪਬਲਿਕ ਸਕੂਲ, ਨੂਰਪੁਰ ਚੱਠਾ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਲਾਲੀ ਸੋਖੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪਿ੍ੰਸੀਪਲ ਲਵਪ੍ਰੀਤ ਸਿੰਘ ਅਤੇ ਮੈਨੇਜਰ ਸੁਖਦੇਵ ਸਿੰਘ ਦੀ ਅਗਵਾਈ 'ਚ ਸਕੂਲ ਉੱਚੀਆਂ ਬੁਲੰਦੀਆਂ ਨੂੰ ...

ਪੂਰੀ ਖ਼ਬਰ »

ਏਕਮ ਪਬਲਿਕ ਸਕੂਲ ਨੇ ਕਰਵਾਈਆਂ ਆਨਲਾਈਨ ਪ੍ਰਤੀਯੋਗਤਾਵਾਂ

ਮਹਿਤਪੁਰ, 21 ਮਈ (ਮਿਹਰ ਸਿੰਘ ਰੰਧਾਵਾ)-ਏਕਮ ਪਬਲਿਕ ਸਕੂਲ ਮਹਿਤਪੁਰ ਦੀ ਪਿ੍ੰਸੀਪਲ ਅਮਨਦੀਪ ਕੌਰ ਦੀ ਅਗਵਾਈ ਹੇਠ ਕੌਮਾਂਤਰੀ ਫੈਮਲੀ ਦਿਵਸ ਅਤੇ ਵਰਡ ਹਾਈਪਰਟੈਂਸ਼ਨ ਡੇ 'ਤੇ ਵੱਖ-ਵੱਖ ਜਮਾਤਾਂ ਦੀਆਂ ਭਿੰਨ ਭਿੰਨ ਆਨਲਾਈਨ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ | ਇਸ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸੱਤੋਵਾਲੀ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਕਿਸ਼ਨਗੜ੍ਹ, 21 ਮਈ (ਹੁਸਨ ਲਾਲ)-ਡਾ. ਬੀ.ਆਰ. ਅੰਬੇਡਕਰ ਮਿਸ਼ਨ ਐਂਡ ਸੋਸ਼ਲ ਵੈੱਲਫੇਅਰ ਸੁਸਾਇਟੀ ਅੱਡਾ ਕਿਸ਼ਨਗੜ੍ਹ ਵਲੋਂ ਡਾ. ਬੀ.ਆਰ. ਅੰਬੇਡਕਰ ਦੀ 130ਵੇਂ ਜਨਮ ਦਿਵਸ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਸੱਤੋਵਾਲੀ ਦੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਦੇ ਮੁੱਖ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਯਾਦ 'ਚ ਮਾਸਕ ਵੰਡੇ

ਲੋਹੀਆਂ ਖਾਸ, 21 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਨੇਤਾ ਰਾਜੀਵ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਸਰਪ੍ਰਸਤੀ ਹੇਠ ਨਗਰ ਪੰਚਾਇਤ ਲੋਹੀਆਂ ਦੇੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੇ ਯੂਨਿਟ ਸਥਾਪਤ

ਮੱਲ੍ਹੀਆਂ ਕਲਾਂ, 21 ਮਈ (ਮਨਜੀਤ ਮਾਨ)-ਅੱਜ ਇੱਥੇ ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੇ ਰਾਸ਼ਟਰੀ ਪ੍ਰਧਾਨ ਬਲਵੰਤ ਸਿੰਘ ਸੁਲਤਾਨਪੁਰੀ ਨੇ ਕਿਹਾ ਕਿ ਕ੍ਰਾਂਤੀਕਾਰੀ ਬਸਪਾ ਅੰਬੇਡਕਰ ਪੂਰੇ ਪੰਜਾਬ 'ਚ ਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ 'ਚ ਵੀ ਪਾਰਟੀ ਵਰਕਰਾਂ ਨੂੰ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ

ਕਰਤਾਰਪੁਰ, 21 ਮਈ (ਪੱਤਰ ਪ੍ਰੇਰਕ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲੀਦਾਨ ਦਿਵਸ 'ਤੇ ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਆਗੂਆਂ ਤੇ ਵਰਕਰਾਂ ਵਲੋਂ ਮੇਨ ਚੌਕ ਕਰਤਾਰਪੁਰ ਵਿਖੇ ਇਕੱਠੇ ਹੋ ਕੇ ਸਾਬਕਾ ਪਝਧਾਨ ...

ਪੂਰੀ ਖ਼ਬਰ »

ਵਿਧਾਇਕ ਸ਼ੇਰੋਵਾਲੀਆ ਨੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਸ਼ਾਹਕੋਟ, 21 ਮਈ (ਸੁਖਦੀਪ ਸਿੰਘ)-ਸ਼ਾਹਕੋਟ ਵਿਖੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸੇਰੋਵਾਲੀਆ ਨੇ ਮੋਗਾ ਰੋਡ ਅਤੇ ਮਲਸੀਆਂ ਰੋਡ ਸ਼ਾਹਕੋਟ ਵਿਖੇ ਸੜਕਾਂ ਦੀ ਸਾਈਡ ਬਰਮ ਪੱਕੀ ਕਰਨ ਦਾ ਨੀਂਹ ਪੱਥਰ ਰੱਖਣ ਅਤੇ ਮੁਹੱਲਾ ਬਾਗਵਾਲਾ ਵਿਖੇ ਸ਼ਮਸ਼ਾਨਘਾਟ ਨੂੰ ਜਾਂਦੇ ...

ਪੂਰੀ ਖ਼ਬਰ »

ਟੋਇਟਾ ਕੰਪਨੀ ਨੇ 'ਸਰਵਿਸ ਕੈਂਪ' ਲਗਾਇਆ

ਸ਼ਾਹਕੋਟ, 21 ਮਈ (ਸਚਦੇਵਾ)-ਕੈਸਟਲ ਟੋਇਟਾ ਕੰਪਨੀ ਕਪੂਰਥਲਾ ਰੋਡ ਜਲੰਧਰ ਵਲੋਂ ਸ਼ਾਹਕੋਟ ਦੇ ਨਵੇਂ ਬੱਸ ਅੱਡੇ ਵਿਖੇ 'ਸਰਵਿਸ ਕੈਂਪ' ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਕੰਪਨੀ ਤੋਂ ਸੁਪ੍ਰੀਤ ਸਿੰਘ ਗਾਖ਼ਲ ਨੇ ਦੱਸਿਆ ਕਿ ਟੋਇਟਾ ਕੰਪਨੀ ਵਲੋਂ ਲੋਕਾਂ ਦੀ ਸਹੂਲਤ ਲਈ ...

ਪੂਰੀ ਖ਼ਬਰ »

ਡਿਊਟੀ ਦੌਰਾਨ ਮੁਲਾਜ਼ਮਾਂ ਨੇ ਕਾਲੇ ਬਿੱਲੇ ਅਤੇ ਝੰਡੇ ਲੈ ਕੇ ਪ੍ਰਗਟਾਇਆ ਰੋਸ

ਫਿਲੌਰ, 21 ਮਈ (ਸਤਿੰਦਰ ਸ਼ਰਮਾ)-ਪੰਜਾਬ, ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਪੰਜਾਬ ਸਰਕਾਰ ਵਲੋਂ ਲਗਾਤਾਰ ਦਿਖਾਈ ਜਾ ਰਹੀ ਬੇਰੁਖ਼ੀ ਅਤੇ ਬੇਈਮਾਨੀ ਸਬੰਧੀ ਸਮੁੱਚੇ ਪੰਜਾਬ 'ਚ 20 ਤੋਂ 27 ਮਈ ਤੱਕ ਸਮੂਹ ਮੁਲਾਜ਼ਮ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਲੋਂ 'ਕੋਵਿਡ ਟੀਕਾਕਰਨ ਜਾਗਰੂਕਤਾ' ਵਿਸ਼ੇ 'ਤੇ ਵੈਬੀਨਾਰ

ਨਕੋਦਰ, 21 ਮਈ (ਗੁਰਵਿੰਦਰ ਸਿੰਘ)-ਕੇ.ਆਰ.ਐੱਮ. ਡੀ.ਏ.ਵੀ. ਕਾਲਜ, ਨਕੋਦਰ ਦੇ ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ 'ਚ ਅਰਥ ਸ਼ਾਸਤਰ ਵਿਭਾਗ ਅਤੇ ਆਈ.ਕਿਊ.ਏ.ਸੀ. ਦੇ ਸਾਂਝੇ ਯਤਨਾਂ ਸਦਕਾ ਕੋਰੋਨਾ ਬੀਮਾਰੀ ਦੀ ਰੋਕਥਾਮ ਲਈ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ 'ਕੋਵਿਡ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਰਾਜੀਵ ਗਾਂਧੀ ਦੀ ਯਾਦ 'ਚ ਵੰਡੇ ਮਾਸਕ

ਮਹਿਤਪੁਰ, 21 ਮਈ (ਲਖਵਿੰਦਰ ਸਿੰਘ)-ਸ੍ਰੀ ਰਾਜੀਵ ਗਾਂਧੀ ਦੀ ਯਾਦ ਵਿੱਚ ਮਹਿਤਪੁਰ ਦੇ ਕਾਂਗਰਸੀ ਵਰਕਰਾਂ ਵਲੋਂ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਉੱਦਮ ਸਦਕਾ ਮਹਿਤਪੁਰ ਵਿਖੇ ਮੁਫ਼ਤ ਮਾਸਕ ਵੰਡੇ ਗਏ | ਕਾਂਗਰਸੀ ਵਰਕਰਾਂ ਵਲੋਂ ਬੱਸ ਸਟੈਂਡ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX