ਤਾਜਾ ਖ਼ਬਰਾਂ


ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  9 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  13 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  19 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  25 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 2 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 2 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 3 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 3 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 10 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਕਪੂਰਥਲਾ / ਫਗਵਾੜਾ

ਕਾਂਗਰਸ ਪਾਰਟੀ ਨੇ ਕੋਵਿਡ ਨਿਯਮਾਂ ਪ੍ਰਤੀ ਜਾਗਰੂਕ ਕਰ ਕੇ ਮਨਾਇਆ ਰਾਜੀਵ ਗਾਂਧੀ ਦਾ ਬਲੀਦਾਨ ਦਿਵਸ

ਫਗਵਾੜਾ, 21 ਮਈ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ ਤਹਿਤ ਫਗਵਾੜਾ ਵਿਖੇ ਕਾਂਗਰਸ ਪਾਰਟੀ ਵਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਬਲੀਦਾਨ ਦਿਵਸ ਬਾਜ਼ਾਰਾਂ ਵਿਚ ਲੋਕਾਂ ਨੂੰ ਫੇਸ ਮਾਸਕ ਵੰਡ ਕੇ ਕੋਵਿਡ-19 ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਸਰੀਰਕ ਦੂਰੀ ਬਣਾ ਕੇ ਰੱਖਣ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ | ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਪ੍ਰਧਾਨ ਬਲਾਕ ਫਗਵਾੜਾ ਦਿਹਾਤੀ ਦੀ ਅਗਵਾਈ ਹੇਠ ਆਯੋਜਿਤ ਇਸ ਗਤੀਵਿਧੀ ਦੌਰਾਨ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਤੋਂ ਇਲਾਵਾ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਕਪੂਰਥਲਾ ਦੇ ਚੇਅਰਮੈਨ ਹਰਜੀਤ ਸਿੰਘ ਪਰਮਾਰ ਵਿਸ਼ੇਸ਼ ਤੌਰ 'ਤੇ ਪੁੱਜੇ | ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੰਜਾਬ ਦੇ ਹਰ ਕੋਵਿਡ ਪੀੜਤ ਮਰੀਜ਼ ਨੂੰ ਮੈਡੀਕਲ ਅਤੇ ਹੋਰ ਸਹੂਲਤਾਂ ਸੁਚੱਜੇ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ | ਘਰਾਂ 'ਚ ਆਈਸੋਲੇਟ ਹੋਏ ਮਰੀਜ਼ਾਂ ਨੂੰ ਕੋਰੋਨਾ 'ਫ਼ਤਿਹ ਕਿੱਟ' ਡੋਰ-ਟੂ-ਡੋਰ ਪਹੁੰਚਾਈ ਜਾ ਰਹੀ ਹੈ ਜਿਸ ਲਈ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜਿੱਥੇ ਮਰੀਜ਼ ਫ਼ਤਿਹ ਕਿੱਟ ਤੋਂ ਇਲਾਵਾ ਐਂਬੂਲੈਂਸ ਜਾਂ ਆਕਸੀਜਨ ਵਗੈਰਾ ਲਈ ਸੰਪਰਕ ਕਰ ਸਕਦੇ ਹਨ | ਇਸ ਦੌਰਾਨ ਸ੍ਰ. ਮਾਨ ਨੇ ਫੇਸਬੁੱਕ ਲਾਈਵ ਹੋ ਕੇ ਵੀ ਫਗਵਾੜਾ ਵਾਸੀਆਂ ਨੂੰ ਕੋਵਿਡ-19 ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ ਦਾ ਮਹੱਤਵ ਸਮਝਾਇਆ | ਸ. ਮਾਨ ਅਤੇ ਦਲਜੀਤ ਰਾਜੂ ਨੇ ਭਰੋਸਾ ਜਤਾਇਆ ਕਿ ਬਹੁਤ ਜਲਦੀ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ 'ਤੇ ਕਾਬੂ ਪਾ ਲਿਆ ਜਾਵੇਗਾ | ਇਸ ਮੌਕੇ ਰਾਮ ਕੁਮਾਰ ਚੱਢਾ, ਸਾਧੂ ਰਾਮ ਪੀਪਾਰੰਗੀ, ਵਰੁਣ ਬੰਗੜ ਚੱਕ ਹਕੀਮ, ਹਰਨੂਰ ਸਿੰਘ ਹਰਜੀ ਮਾਨ, ਰਾਕੇਸ਼ ਘਈ, ਕੇ.ਕੇ. ਸ਼ਰਮਾ, ਮੀਨਾਕਸ਼ੀ ਵਰਮਾ, ਗੁਰਪ੍ਰੀਤ ਕੌਰ ਜੰਡੂ, ਮਨਜੋਤ ਸਿੰਘ ਰੇਸ਼ਮੋ ਸਰਪੰਚ, ਬਲਜੀਤ ਸਿੰਘ ਲਵਲੀ, ਅਰੁਣ ਘਈ, ਸ਼ਵਿੰਦਰ ਨਿਸ਼ਚਲ, ਵਿਨੋਦ ਹਦੀਆਬਾਦ, ਨਵੀਨ ਚੱਕ ਹਕੀਮ, ਕੁਲਵਿੰਦਰ ਕੁਮਾਰ, ਦਲਵਿੰਦਰ ਸਿੰਘ ਠੱਕਰਕੀ, ਪਿੰਕੀ, ਸੁਭਾਸ਼ ਕਵਾਤਰਾ, ਮੋਨੂੰ ਸਰਵਟਾ ਤੇ ਇੰਦਰਜੀਤ ਆਦਿ ਹਾਜਰ ਸਨ |

ਵਿਧਾਇਕ ਚੀਮਾ ਨੇ ਏਐਸਆਈ ਰਣਬੀਰ ਰਾਣਾ ਨੂੰ ਤਰੱਕੀ ਵਜੋਂ ਸਟਾਰ ਲਗਾ ਕੇ ਸਨਮਾਨਿਤ ਕੀਤਾ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ)-ਵਿਧਾਇਕ ਨਵਤੇਜ ਚੀਮਾ ਦੀ ਸੁਰੱਖਿਆ ਗਾਰਦ ਵਿਚ ਕਰੀਬ 20 ਸਾਲ ਤੋਂ ਸੇਵਾ ਨਿਭਾਅ ਰਹੇ ਏ ਐਸ ਆਈ ਰਣਬੀਰ ਸਿੰਘ ਰਾਣਾ ਫ਼ੌਜੀ ਕਾਲੋਨੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਪੁਲਿਸ ਵਿਭਾਗ ਵਿਚ ਐੱਸ ਆਈ ਵਜੋਂ ਮਿਲੀ ਤਰੱਕੀ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਵਲੋਂ ਕੋਰੋਨਾ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ-ਲੋਕਾਂ ਨੂੰ ਮਾਸਕ ਵੰਡੇ

ਫਗਵਾੜਾ, 21 ਮਈ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਹਲਕੇ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦੀ ਯਾਦ ਵਿਚ ਫਗਵਾੜਾ ਵਿਖੇ ਕੋਵਿਡ ਵਿਰੁੱਧ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਮਾਸਕ ਵੰਡੇ ਗਏ | ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ

ਕਪੂਰਥਲਾ, 21 ਮਈ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਪਿੰਡ ਬੂਟਾਂ ਨੇੜੇ ਗਸ਼ਤ ਦੌਰਾਨ ਮੌਜੂਦ ਸੀ ਤਾਂ ਰਾਤ ਦੇ ਸਮੇਂ ...

ਪੂਰੀ ਖ਼ਬਰ »

ਸਵ. ਰਾਜੀਵ ਗਾਂਧੀ ਦੀ ਯਾਦ 'ਚ ਵਿਧਾਇਕ ਚੀਮਾ ਨੇ ਕੋਰੋਨਾ ਤੋਂ ਬਚਾਅ ਲਈ ਮਾਸਕ ਵੰਡੇ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ)-ਸਵ. ਰਾਜੀਵ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਦੀ ਯਾਦ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮੁਫ਼ਤ ਫੇਸ ਮਾਸਕ ਵੰਡ ਤਹਿਤ ਅੱਜ ਸ਼ਹਿਰ 'ਚ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 21 ਮਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਧਿਆਨ ਸਿੰਘ ਨੇ ਪੁਰਾਣੀ ਜੇਲ੍ਹ ਨੇੜੇ ਗਸ਼ਤ ਦੌਰਾਨ ਵਰਿੰਦਰ ਉਰਫ਼ ਬਾਲੀ ਵਾਸੀ ਮੁਹੱਲਾ ਉੱਚਾ ਧੋੜਾ ...

ਪੂਰੀ ਖ਼ਬਰ »

ਐਕਟਿਵ ਕੇਸ 1284 ਤੇ ਹੁਣ ਤੱਕ ਹੋਈਆਂ 432 ਮੌਤਾਂ
ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 66 ਮਾਮਲੇ ਆਏ ਸਾਹਮਣੇ-4 ਵਿਅਕਤੀਆਂ ਦੀ ਮੌਤ

ਕਪੂਰਥਲਾ, 21 ਮਈ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਦੇ 66 ਮਾਮਲੇ ਸਾਹਮਣੇ ਆਏ ਹਨ ਜਦਕਿ ਚਾਰ ਵਿਅਕਤੀਆਂ ਦੀ ਮੌਤ ਹੋ ਗਈ | ਪ੍ਰਾਪਤ ਸੂਚਨਾ ਅਨੁਸਾਰ ਸਿਹਤ ਵਿਭਾਗ ਵਲੋਂ ਕਪੂਰਥਲਾ, ਫਗਵਾੜਾ, ਭੁਲੱਥ, ਸੁਲਤਾਨਪੁਰ ਲੋਧੀ, ਬੇਗੋਵਾਲ, ਢਿਲਵਾਂ, ਕਾਲਾ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 1.31 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋਇਆ-ਦੀਪਤੀ ਉੱਪਲ

ਕਪੂਰਥਲਾ, 21 ਮਈ (ਵਿ.ਪ੍ਰ.)-ਜ਼ਿਲ੍ਹੇ ਵਿਚ ਹੁਣ ਤੱਕ 1 ਲੱਖ 31113 ਲੋਕਾਂ ਦੇ ਟੀਕਾਕਰਨ ਹੋ ਚੁੱਕਾ ਹੈ ਜਿਨ੍ਹਾਂ ਵਿਚ 74876 ਸੀਨੀਅਰ ਸਿਟੀਜ਼ਨ ਸ਼ਾਮਲ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ 18 ਤੋਂ 45 ਸਾਲ ਦੀ ਉਮਰ ਵਰਗ ਦੇ ਗੰਭੀਰ ਬਿਮਾਰੀਆਂ ਵਾਲੇ ...

ਪੂਰੀ ਖ਼ਬਰ »

ਘਰ ਦੀ ਛੱਤ ਤੋਂ ਮਿਲੀ ਨਵਜੰਮੀ ਬੱਚੀ ਦੀ ਇਲਾਜ ਦੌਰਾਨ ਮੌਤ

ਸਿੱਧਵਾਂ ਦੋਨਾ, 21 ਮਈ (ਅਵਿਨਾਸ਼ ਸ਼ਰਮਾ)-ਬੀਤੇ ਦਿਨੀਂ ਪਿੰਡ ਕਾਹਲਵਾਂ ਵਿਖੇ ਇਕ ਮਜ਼ਦੂਰ ਪੂਰਨ ਚੰਦ ਦੇ ਗ਼ੁਸਲਖ਼ਾਨੇ ਦੀ ਛੱਤ ਤੋਂ ਲਿਫ਼ਾਫ਼ੇ ਵਿਚ ਪਈ ਮਿਲੀ ਨਵਜੰਮੀ ਬੱਚੀ ਦੀ ਅੱਜ ਦੁਪਹਿਰ ਸਮੇਂ ਸਿਵਲ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਪਿੰਡ ਕਾਹਲਵਾਂ ...

ਪੂਰੀ ਖ਼ਬਰ »

ਗੱਡੀ ਹੇਠ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ)-ਬੀਤੀ ਰਾਤ ਫ਼ਿਰੋਜ਼ਪੁਰ-ਜਲੰਧਰ ਰੇਲਵੇ ਮਾਰਗ 'ਤੇ ਕਪੂਰਥਲਾ ਰੋਡ ਤੇ ਸ਼ਹਿਰ ਦੇ ਬਾਹਰਵਾਰ ਇਕ ਪਰਵਾਸੀ ਮਜ਼ਦੂਰ ਦੀ ਮਾਲ ਗੱਡੀ ਨਾਲ ਟਕਰਾਉਣ ਨਾਲ ਮੌਤ ਹੋ ਗਈ | ਰੇਲਵੇ ਪੁਲੀਸ ਦੇ ਇੰਚਾਰਜ ਸੁਖਵਿੰਦਰ ਸਿੰਘ ਏ ਐੱਸ ਆਈ ...

ਪੂਰੀ ਖ਼ਬਰ »

ਕਣਕ ਦੀਆਂ ਬੋਰੀਆਂ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਪਨਸਪ ਦੇ ਨਿਰੀਖਕ ਖ਼ਿਲਾਫ਼ ਕੇਸ ਦਰਜ

ਫਗਵਾੜਾ, 21 ਮਈ (ਹਰੀਪਾਲ ਸਿੰਘ)-ਲੱਖਾਂ ਰੁਪਏ ਮੁੱਲ ਦੀਆਂ ਸਰਕਾਰੀ ਕਣਕ ਦੀਆਂ ਬੋਰੀਆਂ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਪਨਸਪ ਦੇ ਨਿਰੀਖਕ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਪਨਸਪ ਦੇ ਜ਼ਿਲ੍ਹਾ ਮੈਨੇਜਰ ਦਿਲਜੀਤ ...

ਪੂਰੀ ਖ਼ਬਰ »

ਲੜਕੀ ਨੰੂ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ

ਭੁਲੱਥ, 21 ਮਈ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵੱਲੋਂ ਇਕ ਲੜਕੀ ਨੰੂ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਗਏ ਬਿਆਨਾ ਵਿਚ ਸੁਨੀਤਾ ਸ਼ਰਮਾ ਪਤਨੀ ਰਾਜੂ ਸ਼ਰਮਾ ਵਾਸੀ ਕਮਰਾਏ ਨੇ ਦੱਸਿਆ ਕਿ ਉਸ ਦੀਆਂ ਚਾਰ ...

ਪੂਰੀ ਖ਼ਬਰ »

ਮਹਾਂਮਾਰੀ ਦੌਰਾਨ ਸਰਕਾਰਾਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਨਾਕਾਮ-ਸੁੱਖ

ਸੁਲਤਾਨਪੁਰ ਲੋਧੀ, 21 ਮਈ (ਪ.ਪ. ਰਾਹੀਂ)-ਕੇਂਦਰ ਤੇ ਰਾਜ ਸਰਕਾਰ ਨੇ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਜੇਕਰ ਸਰਕਾਰੀ ਹਸਪਤਾਲਾਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਲੋਕਾਂ ਨੂੰ ਇਲਾਜ ਕਰਵਾਉਣ ਲਈ ਪ੍ਰਾਈਵੇਟ ਹਸਪਤਾਲਾਂ ਵਿਚ ਜਾ ਕਿ ਆਪਣੀਆਂ ਜੇਬਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੈਨੀਟਾਈਜ਼ਰ ਦਾ ਛਿੜਕਾਅ

ਡਡਵਿੰਡੀ, 21 ਮਈ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਝੱਲ ਲੇਈ ਵਾਲਾ ਦੇ ਪ੍ਰਧਾਨ ਹਰਸਿਮਰਨਜੀਤ ਸਿੰਘ ਦੀ ਅਗਵਾਈ 'ਚ ਕਮੇਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸੈਨੀਟਾਈਜ਼ਰ ਛਿੜਕ ਕੇ ਪਿੰਡ ਨੂੰ ਕਿਟਾਣੂ ਰਹਿਤ ਕਰਨ ਦਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਿੰਡ ਚੁਲੱਧਾਂ 'ਚ 26 ਮਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਤਲਵੰਡੀ ਚੌਧਰੀਆਂ, 21 ਮਈ (ਪਰਸਨ ਲਾਲ ਭੋਲਾ)-ਪੇਂਡੂ ਖੇਤਰਾਂ ਦੇ ਲੋਕਾਂ ਨੇ ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਮਾਰੂ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਦਿੱਲੀ ਬਾਰਡਰਾਂ ਤੇ ਸਿਦਕ, ਸਿਰੜ ਤੇ ਹੌਸਲੇ ਨਾਲ ਲੜਦੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਸਲਾਮ ਕਰਦੇ ...

ਪੂਰੀ ਖ਼ਬਰ »

ਵੈਕਸੀਨੇਸ਼ਨ ਸੈਂਟਰ ਡਡਵਿੰਡੀ ਵਿਖੇ ਅੱਜ ਪਹਿਲੇ ਦਿਨ 30 ਲੋਕਾਂ ਨੂੰ ਟੀਕੇ ਲਗਾਏ

ਡਡਵਿੰਡੀ, 21 ਮਈ (ਦਿਲਬਾਗ ਸਿੰਘ ਝੰਡ)-ਸਿਹਤ ਵਿਭਾਗ ਪੰਜਾਬ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਦੀ ਆਮਦ ਨੂੰ ਘੱਟ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਵੈਕਸੀਨੇਸ਼ਨ ਸੈਂਟਰ ਡਡਵਿੰਡੀ ਵਿਖੇ ਅੱਜ ਪਹਿਲੇ ਦਿਨ 30 ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਗਰੀਬ ਪਰਿਵਾਰ ਨੂੰ ਗੈਸ ਸਿਲੰਡਰ, ਚੁੱਲ੍ਹਾ ਸਮੇਤ ਕੁਨੈਕਸ਼ਨ ਕੀਤਾ ਦਾਨ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ) ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਲਾਇਨ ਮਨਦੀਪ ਸਿੰਘ ਦੀ ਅਗਵਾਈ ਵਿਚ ਚੱਲ ਰਹੇ ਸਮਾਜ ਸੇਵਾ ਕਾਰਜਾਂ ਵਿਚ ਹੋਰ ਵਾਧਾ ਕਰਦੇ ਹੋਏ ਸੁਲਤਾਨਪੁਰ ਲੋਧੀ ਦੇ ਇੱਕ ਗਰੀਬ ਤੇ ਲੋੜਵੰਦ ਪਰਿਵਾਰ ਨੂੰ ਗੈਸ ਸਿਲੰਡਰ, ...

ਪੂਰੀ ਖ਼ਬਰ »

ਦੋ ਦਿਨਾਂ 'ਚ 'ਅੱਗੜ-ਪਿੱਛੜ' ਤੁਰ ਗਏ 'ਜੀਵਨ ਸਾਥੀਆਂ' ਦੀ ਅੰਤਿਮ ਅਰਦਾਸ 24 ਨੂੰ

ਲੋਹੀਆਂ ਖਾਸ, 21 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪਿੰਡ ਸ਼ਤਾਬਗੜ੍ਹ ਵਿਖੇ ਗੁਰਦੁਆਰਾ ਕਮੇਟੀ ਦੇ ਖਜ਼ਾਨਚੀ ਬਲਵਿੰਦਰ ਸਿੰਘ ਚੰਦੀ, ਸਰਬਜੀਤ ਸਿੰਘ ਕੁਵੈਤ ਅਤੇ ਦਲਜੀਤ ਸਿੰਘ ਕੁਵੈਤ ਦੇ ਮਾਤਾ ਸਰਦਾਰਨੀ ਮਹਿੰਦਰ ਕੌਰ ਸੰਖੇਪ ਬੀਮਾਰੀ ਪਿੱਛੋ 15 ਮਈ ਨੂੰ ਅਕਾਲ ...

ਪੂਰੀ ਖ਼ਬਰ »

ਬਾਬਾ ਮੰਡ ਪੀਰ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਹੁਸੈਨਪੁਰ, 21 ਮਈ (ਸੋਢੀ)-ਬਾਬਾ ਮੰਡ ਪੀਰ ਦੀ ਦਰਗਾਹ 'ਤੇ ਪਿੰਡ ਪਾਜੀਆਂ ਵਿਖੇ ਕੋਰੋਨਾ ਮਹਾਂਮਾਰੀ ਸਬੰਧੀ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਧਿਆਨ 'ਚ ਰੱਖਦਿਆਂ ਸਾਲਾਨਾ ਮੇਲਾ ਮਨਾਇਆ ਗਿਆ ਜਿਸ ਦੌਰਾਨ ਸਵਰਗੀ ਬਾਬਾ ਰਾਮੂ ਸ਼ਾਹ ਦੇ ਸਪੁੱਤਰ ...

ਪੂਰੀ ਖ਼ਬਰ »

ਹੜਤਾਲ 'ਤੇ ਗਏ ਕਰਮਚਾਰੀਆਂ ਦੀਆਂ ਮੰਗਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ-ਸਰਦਾਰੀ ਲਾਲ, ਗੋਪਾਲ ਥਾਪਰ

ਕਪੂਰਥਲਾ, 21 ਮਈ (ਦੀਪਕ ਬਜਾਜ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ ਹੇਠ ਅੱਜ ਅਣਮਿਥੇ ਸਮੇਂ ਦੀ ਹੜਤਾਲ 8ਵੇਂ ਦਿਨ ਵਿਚ ਸ਼ਾਮਲ ਹੋ ਗਈ | ਇਸ ਮੌਕੇ ਸਮੂਹ ਕਰਮਚਾਰੀਆਂ ਵਲੋਂ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਧਰਨਾ ...

ਪੂਰੀ ਖ਼ਬਰ »

ਨੰ. ਜੋਗਿੰਦਰ ਸਿੰਘ ਧਾਲੀਵਾਲ ਨਮਿਤ ਅੰਤਿਮ ਅਰਦਾਸ ਅੱਜ

ਢਿਲਵਾਂ, 21 ਮਈ (ਸੁਖੀਜਾ, ਪ੍ਰਵੀਨ)–ਕਸਬਾ ਧਾਲੀਵਾਲ ਬੇਟ ਦੇ ਸਮਾਜ ਸੇਵੀ ਅਤੇ ਨੰਬਰਦਾਰ ਜੋਗਿੰਦਰ ਸਿੰਘ ਧਾਲੀਵਾਲ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਸ਼ੀ੍ਰ ਅਖੰਡ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 22 ਮਈ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਧਾਲੀਵਾਲ ...

ਪੂਰੀ ਖ਼ਬਰ »

ਕੋਵੈਕਸੀਨ ਦੀ ਦੂਜੀ ਡੋਜ਼ ਲਗਵਾਉਣ ਵਾਲਿਆਂ ਲਈ ਟੀਕਾਕਰਨ ਕੈਂਪ ਅੱਜ

ਕਪੂਰਥਲਾ, 21 ਮਈ (ਵਿ. ਪ੍ਰ.)-ਕੋਰੋਨਾ ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ 22 ਮਈ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਕੋਵੈਕਸੀਨ ਦੀ ਦੂਜੀ ਡੋਜ਼ ਲਗਵਾਉਣ ਵਾਲਿਆਂ ਦਾ ਟੀਕਾਕਰਨ ਸਤਨਰਾਇਣ ਮੰਦਿਰ ਵਿਚ ਹੋਵੇਗਾ | ਇਸੇ ਤਰ੍ਹਾਂ 23 ਮਈ ਦਿਨ ਐਤਵਾਰ ਨੂੰ 18 ਤੋਂ 45 ਤੇ 45 ਸਾਲ ਤੋਂ ...

ਪੂਰੀ ਖ਼ਬਰ »

ਜਗਜੀਤ ਸਿੰਘ ਸੋਢੀ ਵਲੋਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ

ਨਡਾਲਾ, 21 ਮਈ (ਮਾਨ)-ਕੋਰੋਨਾ ਮਾਂਹਮਾਰੀ ਦੇ ਵੱਧ ਰਹੇ ਪ੍ਰਭਾਵਾਂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਵੈਕਸੀਨ ਲਗਾਉਣ ਦਾ ਕੰਮ ਚੱਲ ਰਿਹਾ ਹੈ | ਜਿੱਥੇ ਪਹਿਲਾਂ-ਪਹਿਲਾਂ ਲੋਕ ਵੈਕਸੀਨ ਲਗਵਾਉਣ ਤੋਂ ਡਰ ਰਹੇ ਸਨ | ਪਰੰਤੂ ਹੁਣ ਕੋਰੋਨਾ ਦੇ ਵੱਧ ਰਹੇ ਪ੍ਰਕੋਪ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਟਿੱਬਾ ਹਸਪਤਾਲ ਵਿਚ 'ਕੋਰੋਨਾ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ, 21 ਮਈ (ਥਿੰਦ, ਹੈਪੀ)-'ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਬਿਹਤਰ ਤੇ ਉੱਚ ਪੱਧਰ ਦੀਆਂ ਇਲਾਜ ਸਹੂਲਤਾਂ ਦੇਣ ਲਈ ਕੀਤੇ ਜਾ ਰਹੇ ਪੁਖ਼ਤਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ...

ਪੂਰੀ ਖ਼ਬਰ »

ਘਰ ਦੀ ਛੱਤ ਦਾ ਕੁਝ ਹਿੱਸਾ ਡਿਗਿਆ, ਇਕ ਔਰਤ ਵਾਲ-ਵਾਲ ਬਚੀ

ਸੁਲਤਾਨਪੁਰ ਲੋਧੀ, 21 ਮਈ (ਥਿੰਦ, ਹੈਪੀ)-ਬੀਤੀ ਰਾਤ ਸੂਦਾਂ ਮੁਹੱਲੇ ਵਿਚ ਘਰ ਦੀ ਛੱਤ ਵਿਚੋਂ ਅਚਾਨਕ ਕੁਝ ਲੱਕੜ ਦੇ ਬਾਲੇ ਡਿੱਗਣ ਨਾਲ ਹੋਏ ਧਮਾਕੇ ਕਾਰਨ ਕਮਰੇ ਵਿਚ ਸੁੱਤੀ ਪਈ ਵਿਧਵਾ ਔਰਤ ਵਾਲ-ਵਾਲ ਬਚ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਵਾ ਔਰਤ ਪੁਸ਼ਪਾ ...

ਪੂਰੀ ਖ਼ਬਰ »

ਮਿੱਟੀ ਦੀ ਨਾਜਾਇਜ਼ ਮਾਈਨਿੰਗ ਰੋਕਣ ਗਏ ਅਧਿਕਾਰੀਆਂ ਨਾਲ ਕਿਸਾਨਾਂ ਨੇ ਕੀਤੀ ਖਿੱਚ ਧੂਹ

ਫੱਤੂਢੀਂਗਾ, 21 ਮਈ (ਬਲਜੀਤ ਸਿੰਘ)-ਪਿੰਡ ਫੱਤੂਢੀਂਗਾ ਦੇ ਕਿਸਾਨ ਅਨੋਖ ਸਿੰਘ ਤੇ ਕੁੱਝ ਹੋਰ ਕਿਸਾਨਾਂ ਵਲੋਂ ਮਾਈਨਿੰਗ ਇੰਸਪੈਕਟਰ ਨਾਲ ਧੱਕਾ ਮੁੱਕੀ ਕਰਨ ਦੀ ਬਣੀ ਵੀਡੀਓ ਦੀ ਇਲਾਕੇ ਵਿਚ ਕਾਫ਼ੀ ਚਰਚਾ ਹੈ | ਹੋਇਆ ਇੰਝ ਕੇ ਅਨੋਖ ਸਿੰਘ ਆਪਣੇ ਖੇਤਾਂ ਵਿਚੋਂ ਮਿੱਟੀ ...

ਪੂਰੀ ਖ਼ਬਰ »

ਕੌਮੀ ਜੈਵਿਕ ਵਿਭਿੰਨਤਾ ਹਫ਼ਤੇ ਦੌਰਾਨ ਸਾਇੰਸ ਸਿਟੀ ਵਲੋਂ ਕਰਵਾਇਆ ਵੈਬੀਨਾਰ

ਕਪੂਰਥਲਾ, 21 ਮਈ (ਅਮਰਜੀਤ ਕੋਮਲ)-ਵੱਡੇ ਤੇ ਛੋਟੇ ਆਕਾਰ ਵਾਲੀਆਂ ਤਿਤਲੀਆਂ ਦੀਆਂ ਪੂਰੀ ਦੁਨੀਆ ਵਿਚ 28 ਹਜ਼ਾਰ ਤੋਂ ਵੱਧ ਪ੍ਰਜਾਤੀਆਂ ਹਨ | ਇਨ੍ਹਾਂ ਵਿਚੋਂ 80 ਫੀਸਦੀ ਤਿਤਲੀਆਂ ਕੰਡੀ ਖੇਤਰਾਂ 'ਚ ਪਾਈਆਂ ਜਾਂਦੀਆਂ ਹਨ | ਇਹ ਜਾਣਕਾਰੀ ਡਾ: ਐਚ.ਐਸ. ਰੋਜ ਸਾਬਕਾ ਉੱਪ ਚਾਂਸਲਰ ...

ਪੂਰੀ ਖ਼ਬਰ »

ਨਵਨਿਯੁਕਤ ਸਰਕਲ ਪ੍ਰਧਾਨ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ-ਦਲਜੀਤ ਕੌਰ ਵਾਲੀਆ

ਕਪੂਰਥਲਾ, 21 ਮਈ (ਵਿ.ਪ੍ਰ.)-ਇਸਤਰੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਦਲਜੀਤ ਕੌਰ ਵਾਲੀਆ ਨੇ ਫਗਵਾੜਾ ਵਿਧਾਨ ਸਭਾ ਹਲਕੇ ਦੇ ਅਕਾਲੀ ਦਲ ਦੇ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਨਾਲ ਸਲਾਹ ਮਸ਼ਵਰੇ ਉਪਰੰਤ ਫਗਵਾੜਾ ਸਰਕਲ ਦੇ ਇਸਤਰੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪਰਵੀਨ ਬਤਰਾ ਚੇਅਰਮੈਨ ਤੇ ਮਨਜਿੰਦਰ ਕੌਰ ਕੋਰੋਨਾ ਸਹਾਇਕ ਸੰਮਤੀ ਦੀ ਉਪ ਚੇਅਰਮੈਨ ਨਿਯੁਕਤ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ)-ਆਲ ਇੰਡੀਆ ਕਾਂਗਰਸ ਸੇਵਾ ਦਲ ਦੇ ਕੌਮੀ ਪ੍ਰਧਾਨ ਲਾਲਜੀ ਦੇਸਾਈ ਪੰਜਾਬ ਦੇ ਇੰਚਾਰਜ ਠਾਕੁਰ ਬਲਵਿੰਦਰ ਸਿੰਘ ਅਤੇ ਪੰਜਾਬ ਪ੍ਰਧਾਨ ਨਿਰਮਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਦੁਕਾਨਦਾਰ ਯੂਨੀਅਨ ਭੁਲੱਥ ਵਲੋਂ ਦੁਕਾਨਾਂ ਦਾ ਸਮਾਂ 9 ਵਜੇ ਤੋਂ 3 ਵਜੇ ਤੱਕ ਕਰਨ ਦੀ ਮੰਗ

ਭੁਲੱਥ, 21 ਮਈ (ਮਨਜੀਤ ਸਿੰਘ ਰਤਨ)-ਦੁਕਾਨਦਾਰ ਯੂਨੀਅਨ ਭੁਲੱਥ ਵਲੋਂ ਐਸ.ਡੀ.ਐਮ. ਭੁਲੱਥ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਕਸਬਾ ਭੁਲੱਥ ਦੀਆਂ ਦੁਕਾਨਾਂ ਦਾ ਸਮਾਂ ਵੀ ਜ਼ਿਲ੍ਹਾ ਜਲੰਧਰ ਦੇ ਅਨੁਸਾਰ 9 ਵਜੇ ਤੋਂ 3 ਵਜੇ ਤੱਕ ...

ਪੂਰੀ ਖ਼ਬਰ »

ਪੰਜ ਤਾਰਾ ਹੋਟਲ ਦਾ ਭੁਲੇਖਾ ਪਾਉਂਦਾ ਹੈ ਪਿੰਡ ਬਡਿਆਲ 'ਚ ਬਣ ਰਿਹਾ ਬਿਰਧ ਆਸ਼ਰਮ

ਕਾਲਾ ਸੰਘਿਆਂ, 21 ਮਈ (ਬਲਜੀਤ ਸਿੰਘ ਸੰਘਾ)-ਖ਼ੂਬਸੂਰਤ ਇਮਾਰਤ ਵਾਲਾ ਮਨਪ੍ਰੀਤਮਾ ਬਿਰਧ ਆਸ਼ਰਮ ਪਿੰਡ ਬਡਿਆਲ ਬਹੁਤ ਜਲਦੀ ਤਿਆਰ ਹੋ ਕੇ ਲੋੜਵੰਦ ਬਜ਼ੁਰਗਾਂ ਲਈ ਬਿਹਤਰੀਨ ਸੇਵਾਵਾਂ ਸ਼ੁਰੂ ਕਰਨ ਜਾ ਰਿਹਾ ਹੈ | ਆਸ਼ਰਮ ਦੇ ਮੁੱਖ ਸੰਚਾਲਕ ਸੇਵਾ ਸਿੰਘ ਰਾਏ ਨੇ ਕਿਹਾ ...

ਪੂਰੀ ਖ਼ਬਰ »

ਮਨਜੀਤ ਬਾਲੀ ਦੇ ਯਤਨਾਂ ਨਾਲ ਰਾਮਗੜ੍ਹ ਦੇ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ

ਕਪੂਰਥਲਾ, 21 ਮਈ (ਵਿ.ਪ੍ਰ.)-ਬੀਤੇ ਦਿਨੀਂ ਫਗਵਾੜਾ ਦੇ ਪਿੰਡ ਰਾਮਗੜ੍ਹ ਵਿਚ ਹੋਏ ਗੋਲੀ ਕਾਂਡ ਵਿਚ ਮਾਰੇ ਗਏ ਦਲਿਤ ਪਰਿਵਾਰ ਨਾਲ ਸਬੰਧਿਤ ਵਿਅਕਤੀ ਰਾਮ ਲੁਭਾਇਆ ਦੇ ਪਰਿਵਾਰ ਨੂੰ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਸਾਢੇ 3 ਲੱਖ ਰੁਪਏ ਦਾ ਚੈੱਕ ਸੌਂਪਿਆ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਵਲੋਂ 'ਕੋਰੋਨਾ ਮੁਕਤ ਪਿੰਡ' ਮੁਹਿੰਮ ਦਾ ਜਾਇਜ਼ਾ

ਫਗਵਾੜਾ, 21 ਮਈ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ 'ਕੋਰੋਨਾ ਮੁਕਤ ਪਿੰਡ' ਮੁਹਿੰਮ ਤਹਿਤ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ ਕਰਕੇ ਪਿੰਡਾਂ ਅੰਦਰ ਟੈਸਟਿੰਗ ਤੇਜ਼ ਕਰਨ ਤੇ ਕੋਰੋਨਾ ਨਿਯਮਾਂ ਨੂੰ ਇੰਨ-ਬਿੰਨ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸਮਾਗਮ

ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਵਾਸਤੇ ਸਰਕਾਰ ਦੀਆ ਹਦਾਇਤਾਂ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਕਾਮੇ 24 ਤੇ 25 ਨੂੰ ਹੜਤਾਲ ਕਰਨਗੇ-ਚੀਮਾ

ਕਪੂਰਥਲਾ, 21 ਮਈ (ਸਡਾਨਾ)-ਡੀ. ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਮੁਲਾਜ਼ਮਾਂ ਦੀਆਂ ਸਾਂਝੀਆਂ ਵਿਭਾਗੀ ਮੰਗਾਂ ਮੰਨਣ ਲਈ ਅਤੇ ਕੁੱਝ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 21 ਮਈ (ਸਡਾਨਾ)-ਥਾਣਾ ਸਿਟੀ ਮੁਖੀ ਰਘਬੀਰ ਸਿੰਘ ਦੀ ਅਗਵਾਈ ਹੇਠ ਹਵਾਲਦਾਰ ਅੰਮਿ੍ਤਪਾਲ ਸਿੰਘ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਮੁਹੱਲਾ ਮਹਿਤਾਬਗੜ੍ਹ ਵਿਖੇ ਵਿਵੇਕ ਕੁਮਾਰ ...

ਪੂਰੀ ਖ਼ਬਰ »

ਸੌਂਪੀ ਗਈ ਜ਼ਿਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ-ਟੋਨੀ

ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ)-ਸਮਾਜ ਸੇਵਾ ਵਿਚ ਵਧੀਆ ਨਾਮਨਾ ਖੱਟਣ ਵਾਲੇ ਫਗਵਾੜਾ ਦੇ ਧਰਮਿੰਦਰ ਕੁਮਾਰ ਟੋਨੀ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਜਿਲ੍ਹਾ ਜਥੇਬੰਦੀ ਵਿਚ ਜਿਲ੍ਹਾ ਜਨਰਲ ਸਕੱਤਰ ਨਿਯੁਕਤ ਕਰਨ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆ ਸ੍ਰੀ ...

ਪੂਰੀ ਖ਼ਬਰ »

ਪਰਮਜੀਤ ਕੌਰ ਕੰਬੋਜ ਸਰਕਲ ਪ੍ਰਧਾਨ ਨਿਯੁਕਤ

ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਤੋਂ ਸਾਬਕਾ ਕੌਂਸਲਰ ਬੀਬੀ ਪਰਮਜੀਤ ਕੌਰ ਕੰਬੋਜ ਨੂੰ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਸਰਕਲ ਸਤਨਾਮਪੁਰਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ 'ਤੇ ਬੀਬੀ ਕੰਬੋਜ ਨੇ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੇਵਾ ਬੇਗੋਵਾਲ ਨੇ ਲੋੜਵੰਦ ਮਰੀਜ਼ ਦੇ ਲਈ ਵਿੱਤੀ ਸਹਾਇਤਾ ਦਿੱਤੀ

ਬੇਗੋਵਾਲ, 21 ਮਈ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਸੇਵਾ ਬੇਗੋਵਾਲ ਵੱਲੋਂ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਦਿਮਾਗ ਦੇ ਰੋਗ ਤੋ ਪੀੜਤ ਵਿਅਕਤੀ ਦੀ ਆਰਥਿਕ ਮਦਦ ਕੀਤੀ ਗਈ | ਇਸ ਸਬੰਧੀ ਰੀਜਨ ...

ਪੂਰੀ ਖ਼ਬਰ »

ਪੰਜਾਬ ਵਿਚ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਹਰ ਪਰਿਵਾਰ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣ-ਗੁਰਪਾਲ ਸਿੰਘ

ਕਪੂਰਥਲਾ, 21 ਮਈ (ਸਡਾਨਾ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਐਲਾਨ ਮਗਰੋਂ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਕੋਰੋਨਾ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ 1500 ਰੁਪਏ ਪੈਨਸ਼ਨ ਦਾ ਐਲਾਨ ਕਰਨ ਦਾ ਅਸੀਂ ਸਵਾਗਤ ਕਰਦੇ ਹਾਂ ਪ੍ਰੰਤੂ ਉਨ੍ਹਾਂ ਦਾ ਐਲਾਨ ...

ਪੂਰੀ ਖ਼ਬਰ »

ਹਰਜੀਤ ਸਿੰਘ ਕਾਕਾ ਕਾਂਗਰਸ ਓ.ਬੀ.ਸੀ. ਸੈੱਲ ਕਪੂਰਥਲਾ ਦੇ ਚੇਅਰਮੈਨ ਨਿਯੁਕਤ

ਕਪੂਰਥਲਾ, 21 ਮਈ (ਅਮਰਜੀਤ ਕੋਮਲ)-ਨਸ਼ਾ ਵਿਰੋਧੀ ਮੰਚ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਕਾ ਜੋ ਪਿਛਲੇ ਲੰਮੇ ਅਰਸੇ ਤੋਂ ਨਿਰਸਵਾਰਥ ਲੋਕਾਂ ਦੀ ਸੇਵਾ ਕਰ ਰਹੇ ਹਨ, ਦੀਆਂ ਕਾਂਗਰਸ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਕਪੂਰਥਲਾ ਹਲਕੇ ਦੇ ਕਾਂਗਰਸੀ ...

ਪੂਰੀ ਖ਼ਬਰ »

ਸਾਂਝੀ ਤਾਲਮੇਲ ਕਮੇਟੀ ਦਾ ਵਫ਼ਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਿਆ

ਭੁਲੱਥ, 21 ਮਈ (ਮਨਜੀਤ ਸਿੰਘ ਰਤਨ)- ਯੂ.ਟੀ. ਸੰਘਰਸ਼ ਤਾਲਮੇਲ ਕਮੇਟੀ, ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਅਤੇ ਪੀ.ਐਸ.ਪੀ.ਐਲ. ਦੀ ਕੁਆਰਡੀਨੇਟ ਕਮੇਟੀ ਦੇ ਸੱਦੇ ਤੇ ਮੰਡਲ ਕਰਤਾਰਪੁਰ (ਸਰਕਲ ਕਪੂਰਥਲਾ) ਵਲੋਂ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਇਕ ਵਫ਼ਦ ਹਲਕਾ ਵਿਧਾਇਕ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਬਿਜਲੀ ਘਰ ਦੇ ਬਾਹਰ ਕੀਤਾ ਰੋਸ ਵਿਖਾਵਾ

ਢਿਲਵਾਂ, 21 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜ਼ਨ ਢਿਲਵਾਂ ਵਲੋਂ ਸਕੱਤਰ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ ਮੈਨੇਜਮੈਂਟ ਖ਼ਿਲਾਫ਼ ਗੇਟ ਮੂਹਰੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ)- ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਇੱਥੇ ਪ੍ਰੈੱਸ ਕਲੱਬ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਤਨਾਮ ਸਿੰਘ ਸਾਬੀ , ਰਜਿੰਦਰ ਸਿੰਘ ਰਾਣਾ, ਨਿਰਮਲ ਸਿੰਘ ਸ਼ੇਰਪੁਰ ਸੱਧਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਗੁਰੂ ਰਵਿਦਾਸ ਨਗਰ ਦੇ ਵਸਨੀਕਾਂ ਨੇ ਲਗਾਇਆ ਬੋਰਡ 'ਮੁਹੱਲੇ ਦਾ ਵਿਕਾਸ ਨਹੀਂ ਤਾਂ ਵੋਟ ਨਹੀਂ'

ਫਗਵਾੜਾ, 21 ਮਈ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਬੰਗਾ ਰੋਡ ਸਥਿਤ ਮੁਹੱਲਾ ਗੁਰੂ ਰਵਿਦਾਸ ਨਗਰ ਵਿਖੇ ਵਿਕਾਸ ਦੇ ਅਧੂਰੇ ਕੰਮਾਂ ਨੂੰ ਲੈ ਕੇ ਲੋਕਾਂ ਵਿਚ ਗੁੱਸੇ ਦੀ ਲਹਿਰ ਹੈ | ਵਾਰਡ ਦੀਆਂ ਮੁਸ਼ਕਿਲਾਂ ਸਬੰਧੀ ਅੱਜ ਇੱਥੇ ਗੱਲਬਾਤ ਕਰਦਿਆਂ ਨੌਜਵਾਨ ਸਭਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX