ਤਾਜਾ ਖ਼ਬਰਾਂ


12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  about 1 hour ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  about 1 hour ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 2 hours ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 2 hours ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 2 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 3 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 4 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 4 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 4 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 4 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 4 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 5 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 5 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 5 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 5 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 6 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 7 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 7 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 7 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 8 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  about 8 hours ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਜੇਠ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸੰਪਾਦਕੀ

ਕੋਰੋਨਾ ਤੋਂ ਬਾਅਦ ਫੰਗਸ ਦਾ ਖ਼ਤਰਾ

ਦੇਸ਼ ਅਜੇ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ ਕਿ ਬਲੈਕ ਫੰਗਸ ਨਾਂਅ ਦੀ ਇਕ ਹੋਰ ਬਿਮਾਰੀ ਨੇ ਸਰਕਾਰ ਅਤੇ ਆਮ ਲੋਕਾਂ ਦੀ ਚਿੰਤਾ ਵਿਚ ਵਾਧਾ ਕਰ ਦਿੱਤਾ ਹੈ। ਬਲੈਕ ਫੰਗਸ ਦੇ ਖ਼ਤਰੇ ਦਾ ਅੰਦਾਜ਼ਾ ਇਸ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਪੰਜਾਬ, ਹਿਮਾਚਲ, ਤਾਮਿਲਨਾਡੂ, ਤੇਲੰਗਾਨਾ ਅਤੇ ਗੁਜਰਾਤ ਦੀਆਂ ਸਰਕਾਰਾਂ ਨੇ ਇਸ ਨੂੰ ਮਹਾਂਮਾਰੀ ਐਲਾਨ ਦਿੱਤਾ ਹੈ। ਰਾਜਸਥਾਨ ਅਤੇ ਹਰਿਆਣਾ ਪਹਿਲਾਂ ਹੀ ਇਸ ਨੂੰ ਮਹਾਂਮਾਰੀ ਐਲਾਨ ਚੁੱਕੇ ਹਨ, ਜਦਕਿ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਕਰਨਾਟਕ ਵਿਚ ਵੀ ਬਲੈਕ ਫੰਗਸ ਦੀ ਭਿਆਨਕਤਾ ਵੱਡੇ ਪੱਧਰ 'ਤੇ ਮਹਿਸੂਸ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਰਾਜਾਂ ਨੂੰ ਮਹਾਂਮਾਰੀ ਰੋਗ ਐਕਟ 1897 ਤਹਿਤ ਆਪਣੇ ਤੌਰ 'ਤੇ ਫ਼ੈਸਲਾ ਲੈਣ ਲਈ ਕਿਹਾ ਸੀ। ਬਲੈਕ ਫੰਗਸ ਦਾ ਖ਼ਤਰਾ ਇਸ ਲਈ ਵੀ ਗੰਭੀਰ ਹੋ ਜਾਂਦਾ ਹੈ ਕਿ ਇਕ ਪਾਸੇ ਤਾਂ ਵਿਗਿਆਨੀ ਦੇਸ਼ ਵਿਚ ਕੋਰੋਨਾ ਦੀ ਤੀਜੀ ਲਹਿਰ ਆਉਣ ਦੀ ਚਿਤਾਵਨੀ ਦੇ ਰਹੇ ਹਨ, ਉਥੇ ਫੰਗਸ ਮਾਹਿਰਾਂ ਨੇ ਬਲੈਕ ਫੰਗਸ ਦੇ ਨਾਲ ਵਾਈਟ ਫੰਗਸ ਦੇ ਖ਼ਤਰੇ ਨੂੰ ਲੈ ਕੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ। ਬਲੈਕ ਫੰਗਸ ਕਾਰਨ ਉੱਤਰੀ ਭਾਰਤ ਦੇ ਰਾਜਾਂ ਵਿਚ ਕਰੀਬ ਢਾਈ ਸੌ ਮੌਤਾਂ ਹੋਣ ਦੀ ਵੀ ਸੂਚਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੰਗਸ ਨੂੰ ਇਕ ਨਵੀਂ ਚੁਣੌਤੀ ਕਰਾਰ ਦਿੱਤਾ ਹੈ। ਪੰਜਾਬ ਵਿਚ ਇਸ ਰੋਗ ਦੇ ਪੈਦਾ ਹੋਣ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਕੋਰੋਨਾ ਦੀ ਤਰ੍ਹਾਂ ਇਸ ਦੇ ਦਿਹਾਤੀ ਖੇਤਰਾਂ 'ਚ ਪ੍ਰਸਾਰ ਨੂੰ ਰੋਕਣ ਲਈ ਉਪਾਅ ਤੇਜ਼ ਕਰਨ ਲਈ ਕਿਹਾ ਹੈ।
ਬਲੈਕ ਫੰਗਸ ਅੱਖਾਂ ਨਾਲ ਸਬੰਧਿਤ ਇਕ ਰੋਗ ਹੈ। ਇਹ ਰੋਗ ਨੱਕ ਰਾਹੀਂ ਪਹਿਲਾਂ ਅੱਖਾਂ 'ਤੇ ਹਮਲਾ ਕਰਦਾ ਹੈ ਅਤੇ ਫਿਰ ਗੁਰਦਿਆਂ ਨੂੰ ਪ੍ਰਭਾਵਿਤ ਕਰਕੇ ਮਨੁੱਖ ਨੂੰ ਗੰਭੀਰ ਬਿਮਾਰ ਕਰ ਦਿੰਦਾ ਹੈ। ਇਸ ਬਿਮਾਰੀ ਸਬੰਧੀ ਸਾਵਧਾਨੀ ਵਰਤਣਾ ਬਹੁਤ ਜ਼ਰੂਰੀ ਹੈ। ਕੋਰੋਨਾ ਮਹਾਂਮਾਰੀ ਤੋਂ ਪੀੜਤ ਰੋਗੀਆਂ ਦੇ ਸਰੀਰ 'ਤੇ ਫੰਗਸ ਛੇਤੀ ਹਮਲਾ ਕਰਦਾ ਹੈ। ਇਨ੍ਹੀਂ ਦਿਨੀਂ ਇਸ ਰੋਗ ਕਾਰਨ ਹਾਹਾਕਾਰ ਮਚੀ ਹੋਈ ਹੈ। ਮਾਹਿਰਾਂ ਨੇ ਕੋਰੋਨਾ ਦੇ ਇਲਾਜ ਦੌਰਾਨ ਮਰੀਜ਼ਾਂ ਨੂੰ ਦਿੱਤੇ ਜਾਣ ਵਾਲੇ ਸਟੇਰਾਈਡ ਨੂੰ ਇਸ ਦਾ ਕਾਰਨ ਦੱਸਿਆ ਹੈ। ਪਹਿਲਾਂ ਤੋਂ ਬਿਮਾਰ ਅਤੇ ਕਮਜ਼ੋਰ ਲੋਕਾਂ 'ਤੇ ਫੰਗਸ ਬਹੁਤ ਛੇਤੀ ਅਸਰ ਕਰਦਾ ਹੈ। ਵਾਈਟ ਫੰਗਸ ਬਲੈਕ ਫੰਗਸ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਹੈ। ਇਸ ਤੋਂ ਬਚਾਅ ਲਈ ਹੱਥਾਂ ਦੀ ਸਫ਼ਾਈ ਇਕ ਕਾਰਗਰ ਤਰੀਕਾ ਹੈ ਕਿਉਂਕਿ ਇਹ ਨਹੁੰਆਂ ਰਾਹੀਂ ਫੈਲਦਾ ਹੈ। ਅਜਿਹੀ ਸਥਿਤੀ ਵਿਚ ਸਰਕਾਰੀ ਸਿਹਤ ਕੇਂਦਰਾਂ ਅਤੇ ਨਿੱਜੀ ਹਸਪਤਾਲਾਂ ਦੀ ਜ਼ਿੰਮੇਵਾਰੀ ਵਧ ਜਾਂਦੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਰੋਗੀਆਂ ਦੀ ਜਾਂਚ ਦੌਰਾਨ ਫੰਗਸ ਦੀ ਜਾਂਚ ਵੀ ਕਰਨ ਅਤੇ ਇਸ ਸਬੰਧੀ ਜਾਗਰੂਕਤਾ ਫੈਲਾਉਣ।
ਅਸੀਂ ਸਮਝਦੇ ਹਾਂ ਕਿ ਇਹ ਸਥਿਤੀ ਬਹੁਤ ਗੰਭੀਰ ਹੈ। ਕੋਰੋਨਾ ਮਹਾਂਮਾਰੀ ਨੇ ਦੇਸ਼ ਦੇ ਕਮਜ਼ੋਰ ਸਿਹਤ ਢਾਂਚੇ ਦੀ ਪੋਲ ਪਹਿਲਾਂ ਹੀ ਖੋਲ੍ਹ ਛੱਡੀ ਹੈ। ਆਮ ਆਦਮੀ ਅਤੇ ਮੱਧ ਵਰਗ ਦੇ ਲੋਕਾਂ ਦੀ ਆਰਥਿਕ ਹਾਲਤ ਮਹਾਂਮਾਰੀ ਕਾਰਨ ਬੇਹੱਦ ਕਮਜ਼ੋਰ ਹੋ ਚੁੱਕੀ ਹੈ। ਕੰਮਕਾਰ ਬੰਦ ਹਨ, ਰੁਜ਼ਗਾਰ ਖ਼ੁਸ ਚੁੱਕੇ ਹਨ ਅਤੇ ਨੌਕਰੀਆਂ ਵੀ ਘੱਟ ਹਨ। ਦੇਸ਼ ਵਿਚ ਮਹਿੰਗਾਈ ਨੇ ਜੀਵਨ ਨੂੰ ਪਟੜੀ ਤੋਂ ਲਾਹ ਦਿੱਤਾ ਹੈ। ਦੇਸ਼ ਵਿਚ ਇਲਾਜ ਦੇ ਲਗਾਤਾਰ ਮਹਿੰਗੇ ਹੁੰਦੇ ਜਾਣ ਕਾਰਨ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਧੀਆਂ ਹਨ। ਭਾਰਤੀ ਸਟੇਟ ਬੈਂਕ ਦੀ ਇਕ ਰਿਪੋਰਟ ਅਨੁਸਾਰ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਦੇਸ਼ ਦੇ 30 ਫ਼ੀਸਦੀ ਲੋਕਾਂ ਨੂੰ ਨਿੱਜੀ ਹਸਪਤਾਲਾਂ ਵਿਚ ਦਾਖਲ ਹੋਣਾ ਪਿਆ। ਉਨ੍ਹਾਂ ਦੇ ਇਲਾਜ ਲਈ 50 ਹਜ਼ਾਰ ਕਰੋੜ ਰੁਪਏ ਦਾ ਖਰਚਾ ਹੋਇਆ, ਜੋ ਔਸਤ ਰੂਪ ਨਾਲ ਹਰੇਕ ਮਰੀਜ਼ 'ਤੇ ਡੇਢ ਲੱਖ ਰੁਪਏ ਬਣਦਾ ਹੈ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਦੇਸ਼ ਵਿਚ ਮਹਾਂਮਾਰੀਆਂ ਦੇ ਵਧਦੇ ਪ੍ਰਕੋਪ ਕਾਰਨ ਲੋਕਾਂ 'ਤੇ ਵਿੱਤੀ ਦਬਾਅ ਹੋਰ ਵਧਣ ਦੀ ਸੰਭਾਵਨਾ ਹੈ।
ਅਸੀਂ ਸਮਝਦੇ ਹਾਂ ਕਿ ਅਜਿਹੀ ਸਥਿਤੀ ਵਿਚ ਸਰਕਾਰ ਅਤੇ ਪ੍ਰਸ਼ਾਸਨ ਸਾਹਮਣੇ ਇਹੀ ਇਕਲੌਤਾ ਰਾਹ ਬਚਦਾ ਹੈ ਕਿ ਉਹ ਦੇਸ਼ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰੇ ਅਤੇ ਇਲਾਜ ਨੂੰ ਆਮ ਲੋਕਾਂ ਦੀ ਪਹੁੰਚ ਅੰਦਰ ਲਿਆਂਦਾ ਜਾਵੇ। ਕੋਰੋਨਾ ਮਹਾਂਮਾਰੀ ਦੀ ਦਹਿਸ਼ਤ ਨੂੰ ਘੱਟ ਕਰਨ ਲਈ ਸਰਕਾਰਾਂ ਨੂੰ ਗ਼ਰੀਬਾਂ ਅਤੇ ਮੱਧ ਵਰਗ ਦੀ ਵਿੱਤੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ। ਕੋਰੋਨਾ ਮਹਾਂਮਾਰੀ ਕਾਰਨ ਜਿਸ ਤਰ੍ਹਾਂ ਦੇਸ਼ ਦੇ ਆਮ ਲੋਕ ਪ੍ਰਭਾਵਿਤ ਹੋਏ ਹਨ, ਉਸ ਨੂੰ ਵੇਖਦਿਆਂ ਇਹ ਕੰਮ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਭਾਰਤ ਵਰਗੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਿਚ ਤਾਂ ਇਹ ਕੰਮ ਹਰ ਹਾਲਤ ਵਿਚ ਹੋਣਾ ਚਾਹੀਦਾ ਹੈ। ਬਿਨਾਂ ਸ਼ੱਕ ਇਸ ਨਾਲ ਜਿਥੇ ਆਮ ਲੋਕਾਂ ਵਿਚ ਸਰਕਾਰ ਪ੍ਰਤੀ ਭਰੋਸਾ ਵਧੇਗਾ, ਉਥੇ ਮਹਾਂਮਾਰੀ ਨਾਲ ਲੜਨ ਲਈ ਉਨ੍ਹਾਂ ਦੀ ਸਮਰੱਥਾ ਵਿਚ ਵੀ ਵਾਧਾ ਹੋਵੇਗਾ।

ਹੁਕਮਰਾਨ ਲੋਕਾਂ ਨੂੰ ਕਦੋਂ ਤੱਕ ਮਰਦੇ ਦੇਖਣਗੇ?

ਆਯੁਰਵੇਦ ਦੇ ਗ੍ਰੰਥਾਂ ਵਿਚ ਇਹ ਦਰਜ ਹੈ ਕਿ ਜਦੋਂ ਜਦੋਂ ਵੀ ਜਲਵਾਯੂ ਵਿਚ ਵੱਡੀਆਂ ਤਬਦੀਲੀਆਂ ਵਾਪਰਦੀਆਂ ਹਨ ਤਾਂ ਮਹਾਂਮਾਰੀ ਫੈਲਦੀ ਹੈ। ਅਸੀਂ ਜਿੱਥੇ ਆਪਣੇ ਸਮਿਆਂ ਵਿਚ ਜਲਵਾਯੂ ਵਿਚ ਹੋਈਆਂ ਵੱਡੀਆਂ ਤਬਦੀਲੀਆਂ ਵੇਖ ਰਹੇ ਹਾਂ, ਉੱਥੇ ਅਸੀਂ ਲੋਕਤੰਤਰਕ ਢੰਗ ਨਾਲ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਯਾਦ ਕਰਦਿਆਂ

ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਜਨਮ ਲੁਧਿਆਣਾ ਜ਼ਿਲ੍ਹੇ ਦੀ ਤਹਿਸੀਲ ਜਗਰਾਉਂ ਦੇ ਪਿੰਡ ਤਲਵੰਡੀ ਖੁਰਦ ਵਿਖੇ ਪਿਤਾ ਸ. ਨਾਹਰ ਸਿੰਘ ਤੇ ਮਾਤਾ ਨਿਹਾਲ ਕੌਰ ਦੇ ਘਰ ਅਪ੍ਰੈਲ 1940 ਨੂੰ ਹੋਇਆ। ਉਨ੍ਹਾਂ ਦੇ ਤਿੰਨ ਭਰਾ ਤੇ ਦੋ ਭੈਣਾਂ ਸਨ। ਆਪ ਗੁਰਮਤਿ ਦੀ ...

ਪੂਰੀ ਖ਼ਬਰ »

ਹਰ ਦਿਨ ਬਦਲ ਰਹੇ ਹਨ ਕੋਰੋਨਾ ਸਬੰਧੀ ਦਿਸ਼ਾ-ਨਿਰਦੇਸ਼

ਭਾਰਤ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਬੰਧਨ ਕੌਣ ਕਰ ਰਿਹਾ ਹੈ-ਪ੍ਰਧਾਨ ਮੰਤਰੀ, ਸਿਹਤ ਮੰਤਰੀ ਜਾਂ ਸਿਹਤ ਮੰਤਰਾਲੇ ਦੇ ਅਧਿਕਾਰੀ। ਇਹ ਸਵਾਲ ਇਸ ਲਈ ਪੁੱਛਿਆ ਗਿਆ ਕਿਉਂਕਿ ਚਾਰੇ ਪਾਸੇ ਇਹੀ ਚਿਹਰੇ ਦਿਖਾਈ ਦਿੰਦੇ ਹਨ। ਇਨ੍ਹਾਂ ਤੋਂ ਇਲਾਵਾ ਨੀਤੀ ਆਯੋਗ ਦੇ ਡਾ: ...

ਪੂਰੀ ਖ਼ਬਰ »

ਕੁਦਰਤ ਨਾਲ ਛੇੜ-ਛਾੜ ਬਣੀ ਬਰਬਾਦੀ ਦਾ ਕਾਰਨ

ਕੁਦਰਤ ਵਲੋਂ ਬਖ਼ਸ਼ੇ ਅਨਮੋਲ ਖਜ਼ਾਨੇ ਹਵਾ, ਧਰਤੀ ਅਤੇ ਪਾਣੀ ਜੋ ਮਨੁੱਖੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਹਨ। ਪਰ ਮਨੁੱਖ ਨੇ ਆਪਣੇ ਫਾਇਦੇ ਲਈ ਇਨ੍ਹਾਂ ਨੂੰ ਖ਼ਤਮ ਕਰਕੇ ਕੁਦਰਤ ਦੇ ਬਣਾਏ ਨਿਯਮਾਂ ਨਾਲ ਖਿਲਵਾੜ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਕਰਕੇ ਮਨੁੱਖ ਭਿਆਨਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX