ਤਾਜਾ ਖ਼ਬਰਾਂ


12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  about 1 hour ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  about 1 hour ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 1 hour ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 2 hours ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 2 hours ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 2 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 3 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 3 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 4 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 4 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 4 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 4 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 4 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 4 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 5 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 5 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 6 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 6 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 7 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 7 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 7 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  about 8 hours ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਸੰਪਾਦਕੀ

ਤੇਜ਼ੀ ਨਾਲ ਹਰਕਤ ਵਿਚ ਆਏ ਕੇਂਦਰ

ਦੇਸ਼ ਸਾਹਮਣੇ ਮਹਾਂਮਾਰੀ ਦੀ ਜਿੰਨੀ ਵੱਡੀ ਚੁਣੌਤੀ ਆ ਖੜ੍ਹੀ ਹੋਈ ਹੈ, ਉਸ ਦਾ ਮੁਕਾਬਲਾ ਕਰਨ ਲਈ ਸਭ ਤੋਂ ਕਾਰਗਰ ਹਥਿਆਰ ਟੀਕਾਕਰਨ ਹੀ ਮੰਨਿਆ ਜਾ ਰਿਹਾ ਹੈ। ਇਹ ਵੀ ਕਿ ਜਿੰਨੀ ਤੇਜ਼ੀ ਨਾਲ ਟੀਕਾਕਰਨ ਦੀ ਇਸ ਲਹਿਰ ਨੂੰ ਚਲਾਇਆ ਜਾਏਗਾ, ਓਨੀ ਵੱਡੀ ਹੀ ਸਫਲਤਾ ਮਿਲਣ ਦੀ ਸੰਭਾਵਨਾ ਬਣੇਗੀ, ਪਰ ਹਾਲੇ ਤੱਕ ਕੇਂਦਰ ਸਰਕਾਰ ਦੀਆਂ ਨੀਤੀਆਂ ਇਸ ਸਬੰਧੀ ਅੱਧ ਵਿਚਾਲੇ ਹੀ ਭਟਕਦੀਆਂ ਨਜ਼ਰ ਆ ਰਹੀਆਂ ਹਨ। ਪਹਿਲਾਂ ਭਾਰਤ ਵਿਚ ਦੋ ਕੰਪਨੀਆਂ ਨੇ ਟੀਕੇ ਤਿਆਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਸੀ। ਇਨ੍ਹਾਂ ਵਿਚ ਸੀਰਮ ਇੰਸਟੀਚਿਊਟ ਨੇ ਸਫਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਉਸ ਨੇ ਇੰਗਲੈਂਡ ਦੀ ਐਸਟਰਾਜੈਨੇਕਾ-ਆਕਸਫੋਰਡ ਯੂਨੀਵਰਸਿਟੀ ਨਾਲ ਕਰਾਰ ਕਰਕੇ ਤੇਜ਼ੀ ਨਾਲ ਟੀਕਿਆਂ ਦਾ ਉਤਪਾਦਨ ਸ਼ੁਰੂ ਕੀਤਾ ਸੀ।
ਅੱਜ ਜੇਕਰ ਦੇਸ਼ ਵਿਚ ਕਰੀਬ 20 ਕਰੋੜ ਲੋਕਾਂ ਦਾ ਟੀਕਾਕਰਨ ਹੋ ਚੁੱਕਿਆ ਹੈ ਤਾਂ ਇਸ 'ਚੋਂ 90 ਫ਼ੀਸਦੀ ਟੀਕਾ ਕੋਵੀਸ਼ੀਲਡ ਦਾ ਹੈ। ਆਉਂਦੀ ਜੁਲਾਈ ਤੱਕ ਇਸ ਕੰਪਨੀ ਨੇ 10 ਕਰੋੜ ਹੋਰ ਖੁਰਾਕਾਂ ਤਿਆਰ ਕਰਨ ਦਾ ਐਲਾਨ ਕੀਤਾ ਹੈ, ਜਦੋਂ ਕਿ ਭਾਰਤ ਬਾਇਓਟੈੱਕ ਦਾ ਈਜਾਦ ਕੀਤਾ ਟੀਕਾ ਕੋਵੈਕਸੀਨ ਹਾਲੇ ਉਤਪਾਦਨ ਦੇ ਪੱਖ ਤੋਂ ਇਸ ਰਫ਼ਤਾਰ ਤੱਕ ਪੁੱਜਿਆ ਦਿਖਾਈ ਨਹੀਂ ਦਿੰਦਾ। ਉਸ ਨੂੰ ਕੌਮਾਂਤਰੀ ਸਿਹਤ ਸੰਸਥਾ (ਡਬਲਿਊ.ਐਚ.ਓ.) ਵਲੋਂ ਵੀ ਹਾਲੇ ਹਰੀ ਝੰਡੀ ਨਹੀਂ ਮਿਲੀ, ਪਰ ਕੰਪਨੀ ਅਨੁਸਾਰ ਛੇਤੀ ਹੀ ਇਸ ਦਾ ਰਸਤਾ ਸਾਫ਼ ਹੋ ਜਾਏਗਾ ਅਤੇ ਉਹ ਇਕ ਮਹੀਨੇ ਵਿਚ 10 ਕਰੋੜ ਖੁਰਾਕਾਂ ਤਿਆਰ ਕਰ ਲਵੇਗੀ ਅਤੇ ਸਤੰਬਰ ਮਹੀਨੇ ਤੱਕ ਉਹ ਆਪਣਾ ਉਤਪਾਦਨ ਹੋਰ ਵੀ ਵਧਾ ਦੇਵੇਗੀ। ਇਕ ਚੰਗੀ ਖ਼ਬਰ ਇਹ ਵੀ ਆਈ ਹੈ ਕਿ ਹਿਮਾਚਲ ਦੇ ਬੱਦੀ ਵਿਖੇ ਪਨੇਸ਼ੀਆ ਬਾਇਓਟੈੱਕ ਕੰਪਨੀ ਵਿਚ ਰੂਸੀ ਟੀਕੇ 'ਸਪੂਤਨਿਕ-ਵੀ' ਦਾ ਉਤਪਾਦਨ ਸ਼ੁਰੂੁ ਕਰ ਦਿੱਤਾ ਗਿਆ ਹੈ ਜੋ ਆਉਂਦੇ ਮਹੀਨਿਆਂ ਵਿਚ ਤੇਜ਼ੀ ਫੜ ਜਾਏਗਾ। ਸਪੂਤਨਿਕ ਟੀਕੇ ਦੇ ਚੰਗੇ ਪ੍ਰਭਾਵ ਨੂੰ ਮੰਨਿਆ ਜਾ ਚੁੱਕਾ ਹੈ। ਹੁਣ ਤੱਕ ਇਹ ਟੀਕਾ 66 ਦੇਸ਼ਾਂ ਵਿਚ ਪ੍ਰਵਾਨਿਤ ਹੋ ਚੁੱਕਾ ਹੈ ਪਰ ਇਸ ਸਮੇਂ ਭਾਰਤ ਨੂੰ ਟੀਕਿਆਂ ਦੀ ਜਿੰਨੀ ਲੋੜ ਹੈ, ਉਸ ਅਨੁਸਾਰ ਇਨ੍ਹਾਂ ਦੀ ਲੱਭਤ ਅਤੇ ਉਤਪਾਦਨ ਬੇਹੱਦ ਘੱਟ ਜਾਪਦਾ ਹੈ। ਕਈ ਕੌਮਾਂਤਰੀ ਕੰਪਨੀਆਂ ਨਾਲ ਕਰਾਰ ਵੀ ਅੱਧ ਵਿਚਾਲੇ ਪਏ ਹਨ। ਫਾਈਜ਼ਰ ਕੰਪਨੀ ਭਾਰਤ ਤੋਂ ਕਾਨੂੰਨੀ ਸੁਰੱਖਿਆ ਦੀ ਮੰਗ ਕਰ ਰਹੀ ਹੈ ਜਿਸ ਕਾਰਨ ਇਸ ਦੀਆਂ ਖੁਰਾਕਾਂ ਆਉਣ ਵਿਚ ਦੇਰੀ ਲੱਗ ਰਹੀ ਹੈ। ਟੀਕੇ ਤਿਆਰ ਕਰਨ ਲਈ ਬਾਹਰੋਂ ਮੰਗਵਾਏ ਜਾਂਦੇ ਕੱਚੇ ਮਾਲ ਵਿਚ ਵੀ ਅਨੇਕਾਂ ਤਰ੍ਹਾਂ ਦੀਆਂ ਰੁਕਾਵਟਾਂ ਆ ਰਹੀਆਂ ਹਨ। ਹਾਲਾਤ ਦੀ ਨਜ਼ਾਕਤ ਨੂੰ ਦੇਖਦੇ ਹੋਏ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਤੁਰੰਤ ਅਮਰੀਕਾ ਜਾ ਰਹੇ ਹਨ ਤਾਂ ਜੋ ਉਹ ਇਨ੍ਹਾਂ ਮਸਲਿਆਂ ਦਾ ਹੱਲ ਕੱਢਿਆ ਜਾ ਸਕੇ। ਇਥੇ ਉਹ ਫਾਈਜ਼ਰ, ਮੋਡਰੇਨਾ ਅਤੇ ਜੌਹਨਸਨ ਐਂਡ ਜੌਹਨਸਨ ਆਦਿ ਕੰਪਨੀਆਂ ਨਾਲ ਵੀ ਹਰ ਪੱਖ ਤੋਂ ਵਿਸਥਾਰਤ ਗੱਲ ਕਰਕੇ ਵੈਕਸੀਨ ਹਾਸਲ ਕਰਨ ਵਿਚ ਆ ਰਹੀਆਂ ਔਕੜਾਂ ਦਾ ਹੱਲ ਲੱਭਣ ਦਾ ਯਤਨ ਕਰਨਗੇ। ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਇਹ ਵੀ ਕਿਹਾ ਸੀ ਕਿ ਉਹ ਵਿਦੇਸ਼ੀ ਕੰਪਨੀਆਂ ਨਾਲ ਆਪ ਵੀ ਇਸ ਸਬੰਧੀ ਕਰਾਰ ਕਰ ਸਕਦੀਆਂ ਹਨ ਪਰ ਵੱਡੀਆਂ ਵਿਦੇਸ਼ੀ ਕੰਪਨੀਆਂ ਨੇ ਰਾਜਾਂ ਨੂੰ ਸਿੱਧੇ ਟੀਕੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੀ ਨੀਤੀ ਅਨੁਸਾਰ ਉਹ ਹਰ ਦੇਸ਼ ਦੀਆਂ ਸੰਘੀ ਸਰਕਾਰਾਂ ਨਾਲ ਹੀ ਕਰਾਰ ਕਰਦੀਆਂ ਹਨ।
ਹਾਲਾਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਤੁਰੰਤ ਇਹ ਸਾਰਾ ਕੰਮ ਆਪਣੇ ਹੱਥ ਵਿਚ ਲੈਣਾ ਚਾਹੀਦਾ ਹੈ ਅਤੇ ਰਾਜ ਸਰਕਾਰਾਂ ਨੂੰ ਆਪ ਹੀ ਦੇਸ਼-ਵਿਦੇਸ਼ ਤੋਂ ਹਾਸਲ ਕੀਤੇ ਜਾਣ ਵਾਲੇ ਟੀਕਿਆਂ ਦੀ ਵੰਡ ਕਰਨੀ ਚਾਹੀਦੀ ਹੈ ਤਾਂ ਜੋ ਇਕ ਸਰਲ ਤੇ ਸਹੀ ਨੀਤੀ 'ਤੇ ਚਲਦਿਆਂ ਟੀਕਿਆਂ ਦੀਆਂ ਪੈਦਾ ਹੋਈਆਂ ਵੱਡੀਆਂ ਲੋੜਾਂ ਨੂੰ ਤੁਰੰਤ ਪੂਰਿਆਂ ਕੀਤਾ ਜਾ ਸਕੇ, ਕਿਉਂਕਿ ਇਸ ਭਿਆਨਕ ਬਿਮਾਰੀ ਨੇ ਹੁਣ ਪੇਂਡੂ ਖੇਤਰਾਂ ਵਿਚ ਵੀ ਤੇਜ਼ੀ ਨਾਲ ਫੈਲਣਾ ਸ਼ੁਰੂ ਕਰ ਦਿੱਤਾ ਹੈ, ਜਿਥੇ ਸਿਹਤ ਸੇਵਾਵਾਂ ਦੀ ਬੇਹੱਦ ਕਮੀ ਹਮੇਸ਼ਾ ਰੜਕਦੀ ਰਹੀ ਹੈ। ਟੀਕਾਕਰਨ ਦੀ ਮੁਹਿੰਮ ਨੂੰ ਹੁਣ ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿਚ ਵੀ ਕੇਂਦਰਿਤ ਕੀਤਾ ਜਾਣਾ ਜ਼ਰੂਰੀ ਹੈ। ਇਸ ਲਈ ਅੱਜ ਸਭ ਦੀਆਂ ਨਜ਼ਰਾਂ ਕੇਂਦਰ ਸਰਕਾਰ 'ਤੇ ਲੱਗੀਆਂ ਹੋਈਆਂ ਹਨ। ਉਸ ਵਲੋਂ ਇਸ ਸਮੁੱਚੇ ਕੰਮ ਵਿਚ ਦਿਖਾਈ ਗਈ ਫੁਰਤੀ ਅਤੇ ਸਿਆਣਪ ਹੀ ਪ੍ਰਭਾਵਸ਼ਾਲੀ ਸਾਬਤ ਹੋ ਸਕੇਗੀ।

-ਬਰਜਿੰਦਰ ਸਿੰਘ ਹਮਦਰਦ

ਨਿਰਣਾਇਕ ਦੌਰ ਵਿਚ ਪਹੁੰਚ ਗਿਆ ਹੈ ਕਿਸਾਨ ਅੰਦੋਲਨ

ਖੇਤੀ ਨਾਲ ਸਬੰਧਿਤ ਤਿੰਨ ਨਵੇਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਸਬੰਧੀ ਕਿਸਾਨ ਪਿਛਲੇ ਕਰੀਬ 6 ਮਹੀਨਿਆਂ ਤੋਂ ਦੇਸ਼ ਦੇ ਵੱਖ-ਵੱਖ ਸਥਾਨਾਂ 'ਤੇ ਧਰਨੇ ਮਾਰ ਕੇ ਬੈਠੇ ਹਨ। ਇਹ ਅੰਦੋਲਨ ਹੋਰ ਕਿੰਨਾ ਲੰਬਾ ਚੱਲੇਗਾ, ਫਿਲਹਾਲ ਕੁਝ ਵੀ ਕਹਿਣਾ ਔਖਾ ਹੈ ਕਿਉਂਕਿ ਦੋਵੇਂ ...

ਪੂਰੀ ਖ਼ਬਰ »

ਪੰਜਾਬ ਵਿਚ ਗੰਭੀਰ ਸਮੱਸਿਆ ਬਣ ਚੁੱਕੀ ਹੈ ਬੇਰੁਜ਼ਗਾਰੀ

ਪੰਜਾਬ ਸਣੇ ਦੇਸ਼ ਭਰ ਵਿਚ ਵਧ ਰਹੀ ਬੇਰੁਜ਼ਗਾਰੀ ਇੱਥੋਂ ਦੇ ਲੋਕਾਂ ਅਤੇ ਸਰਕਾਰ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਕੋਰੋਨਾ ਦੇ ਦੌਰ ਨੇ ਬੇਰੁਜ਼ਗਾਰੀ, ਅਨਿਸਚਿਤਤਾ ਅਤੇ ਅਸੁਰੱਖਿਆ ਵਿਚ ਬੇਤਹਾਸ਼ਾ ਵਾਧਾ ਕੀਤਾ ਹੈ ਪਰ ਅਜਿਹੀਆਂ ਸਮੱਸਿਆਵਾਂ ਕੋਰੋਨਾ ਤੋਂ ਪਹਿਲਾਂ ਵੀ ...

ਪੂਰੀ ਖ਼ਬਰ »

ਆਪਣੇ ਗਿਆਨ ਦੇ ਦੀਵੇ ਆਪ ਜਗਾਓ

ਬੁੱਧ ਪੂਰਨਿਮਾ 'ਤੇ ਵਿਸ਼ੇਸ਼ ਪੂਰਬ ਏਸ਼ੀਆ ਦੀਆਂ ਧਾਰਮਿਕ ਪਰੰਪਰਾਵਾਂ ਵਿਚ ਪੂਰਨਮਾਸ਼ੀ ਨੂੰ ਪਵਿੱਤਰ ਦਿਨ ਮੰਨਿਆ ਜਾਂਦਾ ਹੈ। ਧਾਰਮਿਕ ਸਾਹਿਤ ਅਤੇ ਧਾਰਮਿਕ ਸੰਸਕਾਰਾਂ ਵਿਚ ਇਹ ਸ਼ੁੱਭ ਸ਼ਗਨ ਦਾ ਦਿਨ ਹੈ। ਧਾਰਮਿਕ ਅਨੁਭਵ ਵਿਚ ਅਧਿਆਤਮਕ ਗਿਆਨ ਦਾ ਪ੍ਰਕਾਸ਼, ਦੈਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX