ਤਾਜਾ ਖ਼ਬਰਾਂ


12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  53 minutes ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  58 minutes ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 1 hour ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 1 hour ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 1 hour ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 2 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 3 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 3 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 3 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 3 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 3 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 4 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 4 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 4 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 4 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 5 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 5 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 6 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 7 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 6 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 7 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  about 7 hours ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਜੇਠ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵਿਚ ਊਣਤਾਈਆਂ ਕੱਢਣੀਆਂ ਸੌਖੀਆਂ ਹਨ ਪਰ ਆਪ ਚੰਗਾ ਕੰਮ ਕਰਨਾ ਔਖਾ ਹੈ। -ਪਲੂਟਾਰਕ

ਸੰਪਾਦਕੀ

ਰਾਮਦੇਵ ਦੀਆਂ ਬੇਤੁਕੀਆਂ

ਬਾਬਾ ਰਾਮਦੇਵ ਦੇਸ਼ ਅਤੇ ਦੁਨੀਆ ਵਿਚ ਇਕ ਜਾਣਿਆ-ਪਛਾਣਿਆ ਨਾਂਅ ਹੈ। ਉਸ ਨੇ ਯੋਗਾ ਰਾਹੀਂ ਲੋਕਾਂ ਨੂੰ ਸਿਹਤਮੰਦ ਬਣੇ ਰਹਿਣ ਦਾ ਸੰਦੇਸ਼ ਦਿੱਤਾ ਹੈ। ਉਸ ਦੇ ਯੋਗ ਆਸਨਾਂ ਦੀ ਵੱਡੀ ਪੱਧਰ 'ਤੇ ਚਰਚਾ ਵੀ ਹੁੰਦੀ ਰਹਿੰਦੀ ਹੈ। ਉਸ ਨੇ ਕੁਦਰਤੀ ਜੜੀ-ਬੂਟੀਆਂ ਨੂੰ ਆਧਾਰ ਬਣਾ ਕੇ ਬਹੁਤ ਸਾਰੀਆਂ ਦਵਾਈਆਂ ਤਿਆਰ ਕੀਤੀਆਂ ਹਨ, ਜਿਨ੍ਹਾਂ ਬਾਰੇ ਉਹ ਅਤੇ ਉਸ ਦੇ ਸਾਥੀ ਅਕਸਰ ਹੀ ਦਾਅਵੇ ਕਰਦੇ ਰਹਿੰਦੇ ਹਨ ਕਿ ਉਨ੍ਹਾਂ ਦੇ ਅਜਿਹੇ ਇਲਾਜ ਨਾਲ ਗੰਭੀਰ ਤੋਂ ਗੰਭੀਰ ਰੋਗੀ ਵੀ ਤੰਦਰੁਸਤ ਹੋ ਜਾਂਦੇ ਹਨ। ਸਿਹਤ ਨੂੰ ਚੰਗਾ ਰੱਖਣ ਅਤੇ ਰਿਸ਼ਟ-ਪੁਸ਼ਟ ਬਣੇ ਰਹਿਣ ਲਈ ਹਰ ਤਰ੍ਹਾਂ ਦੀ ਕਸਰਤ ਅਤੇ ਖਾਣ-ਪੀਣ ਪ੍ਰਤੀ ਵਧੇਰੇ ਸੁਚੇਤ ਹੋ ਕੇ ਹੀ ਸਿਹਤ ਨੂੰ ਚੰਗਾ ਰੱਖਿਆ ਜਾ ਸਕਦਾ ਹੈ। ਪਰ ਉਸ ਦੀ ਕੰਪਨੀ ਪਤੰਜਲੀ ਵਲੋਂ ਜੜੀ-ਬੂਟੀਆਂ ਤੋਂ ਬਣਾਈਆਂ ਦਵਾਈਆਂ ਅਸਲ ਵਿਚ ਕਿੰਨੀਆਂ ਕੁ ਕਾਰਗਰ ਹਨ, ਇਸ ਦਾ ਹਾਲੇ ਤੱਕ ਉਹ ਕੋਈ ਵਿਗਿਆਨਕ ਆਧਾਰ ਪੇਸ਼ ਨਹੀਂ ਕਰ ਸਕੇ ਪਰ ਉਸ ਦੀਆਂ ਇਨ੍ਹਾਂ ਜੜੀ-ਬੂਟੀਆਂ ਤੋਂ ਬਣਾਈਆਂ ਦਵਾਈਆਂ ਦੀ ਵੱਡੀ ਪੱਧਰ 'ਤੇ ਚਰਚਾ ਜ਼ਰੂਰ ਹੁੰਦੀ ਰਹਿੰਦੀ ਹੈ। ਬਿਨਾਂ ਸ਼ੱਕ ਦਵਾਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ ਦਾ ਉਤਪਾਦਨ ਕਰਕੇ ਉਸ ਨੇ ਕੁਝ ਦਹਾਕਿਆਂ ਵਿਚ ਹੀ ਆਪਣਾ ਵੱਡਾ ਕਾਰੋਬਾਰ ਚਲਾ ਲਿਆ ਹੈ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਉਸ ਨੇ ਕੋਰੋਨਿਲ ਨਾਂਅ ਦੀ ਇਕ ਦਵਾਈ ਵੀ ਤਿਆਰ ਕੀਤੀ ਸੀ ਅਤੇ ਇਸ ਨੂੰ ਕੋਰੋਨਾ ਦਾ ਪੂਰਾ ਇਲਾਜ ਵੀ ਕਿਹਾ ਸੀ ਪਰ ਇਸ ਦੇ ਕੋਈ ਪੁਖਤਾ ਸਬੂਤ ਪੇਸ਼ ਨਾ ਕਰ ਸਕਣ ਤੋਂ ਬਾਅਦ ਸਿਹਤ ਮੰਤਰਾਲੇ ਦੇ ਇਤਰਾਜ਼ ਕਰਨ 'ਤੇ ਉਸ ਨੇ ਇਸ ਨੂੰ ਵਾਪਸ ਲੈ ਲਿਆ ਸੀ। ਉਸ ਨੇ ਵਿਸ਼ਵ ਸਿਹਤ ਸੰਗਠਨ ਤੋਂ ਵੀ ਇਸ ਨੂੰ ਮਾਨਤਾ ਮਿਲਣ ਦਾ ਦਾਅਵਾ ਕੀਤਾ ਸੀ ਜੋ ਕਿ ਗ਼ਲਤ ਸਾਬਤ ਹੋਇਆ ਹੈ।
ਬਿਨਾਂ ਸ਼ੱਕ ਪੁਰਾਤਨ ਸਮੇਂ ਤੋਂ ਭਾਰਤ ਵਿਚ ਆਯੁਰਵੈਦਿਕ, ਹੋਮਿਓਪੈਥੀ ਤੇ ਯੂਨਾਨੀ ਪ੍ਰਥਾ ਦੀਆਂ ਦਵਾਈਆਂ ਚਲਦੀਆਂ ਰਹੀਆਂ ਹਨ। ਇਹ ਸਿਲਸਿਲਾ ਅੱਜ ਵੀ ਜਾਰੀ ਹੈ। ਵੱਡੀ ਗਿਣਤੀ ਵਿਚ ਲੋਕਾਂ ਨੂੰ ਇਹ ਵਿਸ਼ਵਾਸ ਵੀ ਹੈ ਕਿ ਉਨ੍ਹਾਂ ਦੇ ਤੰਦਰੁਸਤ ਹੋਣ ਵਿਚ ਇਨ੍ਹਾਂ ਸਿਹਤ ਪ੍ਰਣਾਲੀਆਂ ਦਾ ਵੱਡਾ ਯੋਗਦਾਨ ਹੈ ਪਰ ਇਨ੍ਹਾਂ ਦੀ ਵਿਗਿਆਨਕ ਪਰਖ ਕਦੀ ਕਿਸੇ ਨਤੀਜੇ 'ਤੇ ਨਹੀਂ ਪੁੱਜੀ। ਆਪਣੀਆਂ ਇਨ੍ਹਾਂ ਖੋਜਾਂ ਨੂੰ ਆਧਾਰ ਬਣਾ ਕੇ ਇਕ ਵਾਰ ਫਿਰ ਬਾਬਾ ਰਾਮਦੇਵ ਨੇ ਐਲੋਪੈਥੀ ਬਾਰੇ ਜੋ ਟਿੱਪਣੀਆਂ ਕੀਤੀਆਂ ਹਨ, ਉਹ ਬੇਹੱਦ ਇਤਰਾਜ਼ਯੋਗ ਹਨ। ਪਹਿਲਾਂ ਵੀ ਉਹ ਵਿਵਾਦਾਂ ਵਿਚ ਘਿਰਦੇ ਰਹੇ ਹਨ ਪਰ ਉਨ੍ਹਾਂ ਨੂੰ ਇਕ ਤਰ੍ਹਾਂ ਨਾਲ ਸਿਆਸੀ ਹੁੰਗਾਰਾ ਮਿਲਦਾ ਰਿਹਾ ਹੈ, ਖ਼ਾਸ ਤੌਰ 'ਤੇ ਭਾਜਪਾ ਦੇ ਕੁਝ ਹਿੱਸਿਆਂ ਵਲੋਂ ਉਨ੍ਹਾਂ ਦੀ ਰੱਜ ਕੇ ਪ੍ਰਸੰਸਾ ਵੀ ਕੀਤੀ ਜਾਂਦੀ ਹੈ ਅਤੇ ਪੁਸ਼ਤ ਪਨਾਹੀ ਵੀ। ਪਰ ਹੁਣ ਜਦੋਂ ਮਹਾਂਮਾਰੀ ਦਾ ਦੌਰ ਹੈ, ਦੁਨੀਆ ਭਰ ਵਿਚ ਕਰੋੜਾਂ ਲੋਕ ਇਸ ਬਿਮਾਰੀ ਦੀ ਜਕੜ ਵਿਚ ਆਏ ਹੋਏ ਹਨ। ਲੱਖਾਂ ਹੀ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਭਾਰਤ ਵਿਚ ਵੀ ਇਸ ਬਿਮਾਰੀ ਨੇ ਬੇਹੱਦ ਦੁਖਦ ਵਰਤਾਰਾ ਜਾਰੀ ਰੱਖਿਆ ਹੋਇਆ ਹੈ ਅਤੇ ਇਸ ਨੇ ਸਮੁੱਚੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਸਮੇਂ ਵਿਚ ਐਲੋਪੈਥਿਕ ਇਲਾਜ ਪ੍ਰਣਾਲੀ ਅਤੇ ਇਸ 'ਤੇ ਆਧਾਰਿਤ ਸਿਹਤ ਸੰਸਥਾਵਾਂ, ਜਿਨ੍ਹਾਂ ਵਿਚ ਡਾਕਟਰ, ਨਰਸਾਂ ਅਤੇ ਹੋਰ ਸਿਹਤ ਕਰਮੀ ਸ਼ਾਮਿਲ ਹਨ, ਨੇ ਦਿਨ-ਰਾਤ ਇਕ ਕਰਕੇ ਮੌਤ ਦੇ ਮੂੰਹ ਪਈ ਮਾਨਵਤਾ ਨੂੰ ਇਸ 'ਚੋਂ ਕੱਢਣ ਦਾ ਵੱਡਾ ਯਤਨ ਕੀਤਾ ਹੈ। ਆਪਣੇ ਇਨ੍ਹਾਂ ਯਤਨਾਂ ਵਿਚ ਉਹ ਹੁਣ ਤੱਕ ਵੱਡੀ ਹੱਦ ਤੱਕ ਸਫਲ ਵੀ ਹੋਏ ਹਨ। ਕਰੋੜਾਂ ਲੋਕ ਉਨ੍ਹਾਂ ਦੇ ਇਲਾਜ ਨਾਲ ਠੀਕ ਚੁੱਕੇ ਹਨ ਅਤੇ ਲੱਖਾਂ ਨੂੰ ਇਸ ਭਿਆਨਕ ਬਿਮਾਰੀ ਦੇ ਪੂਰੇ ਹਮਲੇ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ ਪਰ ਇਸ ਮਹਾਂਮਾਰੀ ਨੇ ਮੌਤ ਦਾ ਆਪਣਾ ਤਾਂਡਵ ਜਾਰੀ ਰੱਖਿਆ ਹੋਇਆ ਹੈ। ਅਜਿਹੇ ਸਮੇਂ ਵਿਚ ਰਾਮਦੇਵ ਵਰਗੇ ਵਿਅਕਤੀ ਵਲੋਂ ਐਲੋਪੈਥੀ ਨੂੰ ਬਦਨਾਮ ਕਰਨਾ ਅਤੇ ਇਸ ਨੂੰ ਤਮਾਸ਼ਾ, ਬੇਕਾਰ ਅਤੇ ਦਿਵਾਲੀਆ ਇਲਾਜ ਪ੍ਰਣਾਲੀ ਆਦਿ ਨਾਵਾਂ ਨਾਲ ਪੁਕਾਰਨਾ ਅੱਜ ਸੰਕਟ ਦੇ ਮੂੰਹ ਆਏ ਬਿਮਾਰਾਂ ਦਾ ਮਨੋਬਲ ਤੋੜਨ ਅਤੇ ਉਨ੍ਹਾਂ ਦਾ ਮਜ਼ਾਕ ਉਡਾਉਣ ਦੇ ਬਰਾਬਰ ਹੈ।
ਡਾਕਟਰੀ ਭਾਈਚਾਰੇ ਨੇ ਜੇਕਰ ਰਾਮਦੇਵ ਦੀਆਂ ਅਜਿਹੀਆਂ ਗ਼ੈਰ-ਜ਼ਿੰਮੇਵਾਰੀ ਵਾਲੀਆਂ ਟਿੱਪਣੀਆਂ 'ਤੇ ਇਤਰਾਜ਼ ਕੀਤਾ ਹੈ, ਤਾਂ ਅਸੀਂ ਉਸ ਨੂੰ ਵਾਜਬ ਸਮਝਦੇ ਹਾਂ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਨੇ ਸਖ਼ਤ ਰੁਖ਼ ਅਪਣਾ ਕੇ ਬਾਬਾ ਰਾਮਦੇਵ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿਚ ਇਹ ਲਿਖਿਆ ਹੈ ਕਿ ਬਾਬਾ ਰਾਮਦੇਵ ਵਲੋਂ ਐਲੋਪੈਥੀ ਦਵਾਈਆਂ ਤੇ ਡਾਕਟਰਾਂ 'ਤੇ ਕੀਤੀਆਂ ਟਿੱਪਣੀਆਂ ਨਾਲ ਦੇਸ਼ ਵਾਸੀਆਂ ਨੂੰ ਬੇਹੱਦ ਠੇਸ ਪੁੱਜੀ ਹੈ। ਕੋਰੋਨਾ ਦੇ ਖਿਲਾਫ਼ ਜੰਗ ਵਿਚ ਡਾਕਟਰ ਅਤੇ ਸਿਹਤ ਕਰਮੀ ਦਿਨ-ਰਾਤ ਲੱਗੇ ਹੋਏ ਹਨ, ਜਿਨ੍ਹਾਂ ਦੀ ਸੇਵਾ ਨੂੰ ਭੁਲਾਇਆ ਨਹੀਂ ਜਾ ਸਕਦਾ। ਕਿਉਂਕਿ ਇਨ੍ਹਾਂ ਸਭ ਨੇ ਆਪਣੀ ਜਾਨ ਨੂੰ ਜੋਖ਼ਮ ਵਿਚ ਪਾ ਕੇ ਸਮਾਜ ਦੀ ਅਜਿਹੀ ਸੇਵਾ ਕੀਤੀ ਹੈ, ਜਿਸ ਦੀ ਮਿਸਾਲ ਨਹੀਂ ਮਿਲਦੀ। ਇਥੋਂ ਤੱਕ ਕਿ ਹੁਣ ਤੱਕ ਡਾਕਟਰੀ ਭਾਈਚਾਰੇ ਨਾਲ ਸਬੰਧਿਤ ਹਜ਼ਾਰਾਂ ਲੋਕਾਂ ਨੇ ਆਪਣੀਆਂ ਜਾਨਾਂ ਵੀ ਨਿਛਾਵਰ ਕੀਤੀਆਂ ਹਨ। ਉਨ੍ਹਾਂ ਨੇ ਰਾਮਦੇਵ ਨੂੰ ਯਾਦ ਦਿਵਾਇਆ ਕਿ ਪਿਛਲੇ ਸਮੇਂ ਵਿਚ ਸਾਹਮਣੇ ਆਈਆਂ ਮਹਾਂਮਾਰੀਆਂ, ਜਿਨ੍ਹਾਂ ਵਿਚ ਟੀ.ਬੀ., ਪੋਲੀਓ, ਇਬੋਲਾ ਅਤੇ ਚੇਚਕ ਆਦਿ 'ਤੇ ਆਧੁਨਿਕ ਡਾਕਟਰੀ ਵਿਗਿਆਨ ਕਰਕੇ ਹੀ ਕਾਬੂ ਪਾਇਆ ਜਾ ਸਕਿਆ ਸੀ। ਬਾਬਾ ਰਾਮਦੇਵ ਨੇ ਡਾਕਟਰੀ ਭਾਈਚਾਰੇ ਦੇ ਇਤਰਾਜ਼ ਕਰਨ 'ਤੇ ਆਪਣਾ ਜੋ ਸਪੱਸ਼ਟੀਕਰਨ ਭੇਜਿਆ ਸੀ, ਉਸ ਨੂੰ ਨਾਕਾਫ਼ੀ ਹੀ ਕਿਹਾ ਜਾ ਸਕਦਾ ਹੈ। ਭਾਰਤੀ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਨੇ ਇਸ ਸਬੰਧੀ ਰਾਮਦੇਵ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ ਅਤੇ ਉਸ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਬਿਨਾਂ ਸ਼ੱਕ ਰਾਮਦੇਵ ਤੇ ਉਸ ਦੇ ਸਾਥੀਆਂ ਨੂੰ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ ਤਾਂ ਜੋ ਮਾਨਵਤਾ ਦੀ ਸੇਵਾ ਵਿਚ ਜੁਟੇ ਡਾਕਟਰੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੰਤੁਸ਼ਟ ਕੀਤਾ ਜਾ ਸਕੇ ਅਤੇ ਲੋਕਾਂ ਵਿਚ ਐਲੋਪੈਥੀ ਇਲਾਜ ਪ੍ਰਣਾਲੀ ਬਾਰੇ ਫੈਲਣ ਵਾਲੀਆਂ ਗ਼ੈਰ-ਵਿਗਿਆਨਕ ਗ਼ਲਤ ਧਾਰਨਾਵਾਂ ਨੂੰ ਵੀ ਰੋਕਿਆ ਜਾ ਸਕੇ।

-ਬਰਜਿੰਦਰ ਸਿੰਘ ਹਮਦਰਦ

ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਮੁੜ ਆਰੰਭ ਹੋਣ ਦੀ ਸੰਭਾਵਨਾ ਵਧੀ

ਮੈਂ ਕਿਸੀ ਤਰਹ ਭੀ ਸਮਝੌਤਾ ਨਹੀ ਕਰ ਸਕਤਾ, ਯਾ ਤੋ ਸਭ ਕੁਛ ਹੀ ਮੁਝੇ ਚਾਹੀਏ ਯਾ ਕੁਛ ਭੀ ਨਹੀ॥ ਜਾਵੇਦ ਸ਼ੇਖ ਦੇ ਇਸ ਸ਼ਿਅਰ ਵਰਗੀ ਹਾਲਤ ਹੀ ਕਿਸਾਨ ਜਥੇਬੰਦੀਆਂ ਦੀ ਹੈ। ਉਹ 80-90 ਫ਼ੀਸਦੀ ਜਿੱਤ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਉਹ ਚਾਹੁੰਦੀਆਂ ਹਨ ਕਿ ਇਸ ਲੜਾਈ ਵਿਚ ...

ਪੂਰੀ ਖ਼ਬਰ »

2020-21 ਦੀਆਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨਾਲ ਜੁੜੇ ਕੁਝ ਸਵਾਲ

ਕੇਂਦਰੀ ਅਤੇ ਪ੍ਰਾਂਤਕ ਸਰਕਾਰਾਂ ਦੇ ਸਿੱਖਿਆ ਮੰਤਰੀਆਂ ਦੀ ਇਕ ਸਾਂਝੀ ਮੀਟਿੰਗ ਵਿਚ ਵਿਚਾਰ-ਵਟਾਂਦਰਾ ਕਰਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ ਕਿ ਪ੍ਰਾਂਤਕ ਅਤੇ ਕੇਂਦਰੀ ਬੋਰਡਾਂ ਦੀਆਂ ਬਾਰ੍ਹਵੀਂ ਜਮਾਤ ਦੀਆਂ ਆਫ਼ ਲਾਈਨ ਸਾਲਾਨਾ ਪ੍ਰੀਖਿਆਵਾਂ ਜੂਨ-ਜੁਲਾਈ ਮਹੀਨੇ ...

ਪੂਰੀ ਖ਼ਬਰ »

ਵੈਕਸੀਨ ਦਾ ਸੰਕਟ ਗ਼ਲਤੀ ਕਿੱਥੇ ਹੋਈ?

ਭਾਰਤ ਨੇ ਕੋਰੋਨਾ ਸੰਕਟ ਦੌਰਾਨ ਉਹ ਸਭ ਕੁਝ ਦੇਖਿਆ, ਜਿਸ ਦੀ ਕੁਝ ਮਹੀਨੇ ਪਹਿਲਾਂ ਕਲਪਨਾ ਵੀ ਨਹੀਂ ਸੀ ਕੀਤੀ ਜਾ ਸਕਦੀ। ਲੋਕ ਹਸਪਤਾਲਾਂ ਵੱਲ ਭਰਤੀ ਹੋਣ ਲਈ ਭੱਜ ਰਹੇ ਸਨ, ਪਰ ਬਿਸਤਰੇ ਨਹੀਂ ਸੀ ਮਿਲ ਰਹੇ। ਕਿਤੇ-ਕਿਤੇ ਤਾਂ ਬਿਸਤਰਿਆਂ ਦੀ ਕਾਲਾ ਬਾਜ਼ਾਰੀ ਹੋ ਰਹੀ ਸੀ। ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX