ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  2 minutes ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  18 minutes ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  28 minutes ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  about 2 hours ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  about 2 hours ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 3 hours ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 3 hours ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 3 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 4 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 4 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 minute ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 5 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 5 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 5 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 5 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 6 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 6 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 7 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 7 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 8 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 8 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਜੇਠ ਸੰਮਤ 553
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਸੰਪਾਦਕੀ

ਸਰਕਾਰ ਬਨਾਮ ਸੋਸ਼ਲ ਮੀਡੀਆ ਪਲੇਟਫਾਰਮ

ਭਾਰਤ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵਲੋਂ ਸੋਸ਼ਲ ਮੀਡੀਆ ਦੇ ਪਲੇਟਫਾਰਮਾਂ ਦੀ ਜਵਾਬਦੇਹੀ ਨਿਸਚਿਤ ਕਰਨ ਲਈ ਇਸੇ ਸਾਲ 25 ਫਰਵਰੀ ਨੂੰ ਜਾਰੀ ਕੀਤੇ ਗਏ ਨਿਯਮ 26 ਮਈ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਿਯਮਾਂ ਅਨੁਸਾਰ ਭਾਰਤ ਵਿਚ ਕੰਮ ਕਰਨ ਵਾਲੇ ਸੋਸ਼ਲ ਮੀਡੀਆ ਪਲੇਟਫਾਰਮਾਂ, ਜਿਨ੍ਹਾਂ ਵਿਚ ਫੇਸਬੁੱਕ, ਟਵਿੱਟਰ, ਵਟਸਐਪ, ਇੰਸਟਾਗ੍ਰਾਮ, ਯੂ-ਟਿਊਬ, ਨੈੱਟਫਲਿਕਸ ਅਤੇ ਐਮਾਜੋਨ, ਪ੍ਰਾਈਮ ਵੀਡੀਓ ਆਦਿ ਸ਼ਾਮਿਲ ਹਨ, ਨੂੰ ਆਪੋ-ਆਪਣੇ ਦਫ਼ਤਰਾਂ ਵਿਚ ਇਕ ਸ਼ਿਕਾਇਤ ਨਿਵਾਰਨ ਅਧਿਕਾਰੀ, ਸ਼ਿਕਾਇਤਾਂ 'ਤੇ ਅਮਲ ਕਰਾਉਣ ਵਾਲਾ ਅਧਿਕਾਰੀ ਅਤੇ ਇਕ ਸੰਪਰਕ ਅਧਿਕਾਰੀ ਨਿਯੁਕਤ ਕਰਨਾ ਪਵੇਗਾ। ਉਪਰੋਕਤ ਤਿੰਨੇ ਅਧਿਕਾਰੀਆਂ ਦੇ ਨਾਂਅ, ਟੈਲੀਫੋਨ ਨੰਬਰ ਅਤੇ ਈ-ਮੇਲਜ਼ ਆਈਡੀਜ਼ ਆਦਿ ਉਨ੍ਹਾਂ ਨੂੰ ਆਪੋ-ਆਪਣੀਆਂ ਵੈੱਬਸਾਈਟਾਂ 'ਤੇ ਪਾਉਣੀਆਂ ਪੈਣਗੀਆਂ ਤਾਂ ਜੋ ਇਨ੍ਹਾਂ ਪਲੇਟਫਾਰਮਾਂ 'ਤੇ ਪਾਈ ਗਈ ਇਤਰਾਜ਼ਯੋਗ ਜਾਂ ਗ਼ਲਤ ਸਮੱਗਰੀ ਸਬੰਧੀ ਕੋਈ ਵੀ ਸ਼ਿਕਾਇਤਕਰਤਾ ਆਪਣਾ ਇਤਰਾਜ਼ ਦਰਜ ਕਰਵਾ ਸਕੇ ਅਤੇ ਇਨ੍ਹਾਂ ਪਲੇਟਫਾਰਮਾਂ ਵਲੋਂ ਉਸ ਦੀ ਸ਼ਿਕਾਇਤ 'ਤੇ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਵੀ ਹਾਸਲ ਕਰ ਸਕੇ।
ਕੋਈ ਵੀ ਸ਼ਿਕਾਇਤ ਹਾਸਲ ਹੋਣ ਤੋਂ ਬਾਅਦ 24 ਘੰਟਿਆਂ ਦੇ ਅੰਦਰ ਸਬੰਧਿਤ ਸੋਸ਼ਲ ਮੀਡੀਆ ਪਲੇਟਫਾਰਮ ਵਲੋਂ ਉਸ ਦੀ ਪੁਸ਼ਟੀ ਕਰਨੀ ਪਵੇਗੀ ਅਤੇ 15 ਦਿਨਾਂ ਦੇ ਅੰਦਰ-ਅੰਦਰ ਸ਼ਿਕਾਇਤ ਦਾ ਨਿਪਟਾਰਾ ਵੀ ਕਰਨਾ ਪਵੇਗਾ। ਇਨ੍ਹਾਂ ਮੀਡੀਆ ਪਲੇਟਫਾਰਮਾਂ ਨੂੰ ਹਰ ਮਹੀਨੇ ਅਜਿਹੀ ਰਿਪੋਰਟ ਵੀ ਦੇਣੀ ਪਵੇਗੀ ਕਿ ਉਨ੍ਹਾਂ ਕੋਲ ਮਹੀਨੇ ਵਿਚ ਕਿੰਨੀਆਂ ਸ਼ਿਕਾਇਤਾਂ ਆਈਆਂ ਅਤੇ ਉਨ੍ਹਾਂ ਵਿਚੋਂ ਕਿੰਨੀਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਅਤੇ ਕਿੰਨੀਆਂ ਬਾਕੀ ਹਨ। ਇਨ੍ਹਾਂ ਨਿਯਮਾਂ ਅਧੀਨ ਇਹ ਵੀ ਵਿਵਸਥਾ ਕੀਤੀ ਗਈ ਹੈ ਕਿ ਜੇਕਰ ਦੇਸ਼ ਦੀ ਸੁਰੱਖਿਆ ਅਤੇ ਕਿਸੇ ਜੁਰਮ ਦੀ ਪੜਤਾਲ ਸਬੰਧੀ ਸਰਕਾਰੀ ਏਜੰਸੀਆਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪਾਈ ਗਈ ਸਮੱਗਰੀ ਦੇ ਮੁਢਲੇ ਸਰੋਤਾਂ ਜਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਾਂਝੇ ਕੀਤੇ ਗਏ ਸੰਦੇਸ਼ਾਂ ਬਾਰੇ ਜਾਣਕਾਰੀ ਮੰਗਦੀਆਂ ਹਨ ਤਾਂ ਸਬੰਧਿਤ ਪਲੇਟਫਾਰਮਾਂ ਨੂੰ ਉਹ ਜਾਣਕਾਰੀ ਮੁਹੱਈਆ ਕਰਵਾਉਣੀ ਪਵੇਗੀ।
25 ਫਰਵਰੀ ਨੂੰ ਜਦੋਂ ਭਾਰਤ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਮੰਤਰੀ ਪ੍ਰਕਾਸ਼ ਜਾਵੜੇਕਰ ਅਤੇ ਕਾਨੂੰਨ, ਇਨਸਾਫ਼, ਸੂਚਨਾ ਤਕਨੀਕ ਅਤੇ ਇਲੈਕਟ੍ਰਾਨਿਕਸ ਸਬੰਧੀ ਮੰਤਰੀ ਰਵੀ ਸ਼ੰਕਰ ਵਲੋਂ ਸਾਂਝੇ ਤੌਰ 'ਤੇ ਪ੍ਰੈੱਸ ਕਾਨਫ਼ਰੰਸ ਕਰਕੇ ਸੋਸ਼ਲ ਮੀਡੀਆ ਪਲੇਟਫਾਰਮਾਂ ਲਈ ਇਹ ਨਿਯਮ ਜਾਰੀ ਕੀਤੇ ਗਏ ਸਨ, ਤਾਂ ਉਸ ਸਮੇਂ ਇਨ੍ਹਾਂ 'ਤੇ ਅਮਲ ਕਰਨ ਲਈ ਇਨ੍ਹਾਂ ਪਲੇਟਫਾਰਮਾਂ ਨੂੰ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਤਿੰਨ ਮਹੀਨਿਆਂ ਬਾਅਦ ਇਹ ਨਿਯਮ ਲਾਗੂ ਹੋ ਗਏ ਹਨ। ਪਰ ਦੂਜੇ ਪਾਸੇ ਲਗਭਗ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੇ ਅਜੇ ਤੱਕ ਵੀ ਨਿਯਮਾਂ ਦੇ ਮੁਤਾਬਿਕ ਆਪਣੇ ਦਫ਼ਤਰਾਂ ਵਿਚ ਸ਼ਿਕਾਇਤਾਂ ਹਾਸਲ ਕਰਨ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਸਬੰਧੀ ਢਾਂਚਾ ਸਥਾਪਤ ਨਹੀਂ ਕੀਤਾ ਅਤੇ ਨਾ ਹੀ ਸਥਾਨਕ ਪੱਧਰ 'ਤੇ ਇਨ੍ਹਾਂ ਕੰਮਾਂ ਲਈ ਲੋੜੀਂਦੇ ਅਧਿਕਾਰੀ ਨਿਯੁਕਤ ਕੀਤੇ ਹਨ। ਭਾਰਤ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਕ ਸਖ਼ਤ ਪੱਤਰ ਲਿਖ ਕੇ ਇਹ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ, ਨਹੀਂ ਤਾਂ ਉਨ੍ਹਾਂ ਨੂੰ ਭਾਰਤ ਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 79 ਅਧੀਨ ਮਿਲੀ ਹੋਈ ਸੁਰੱਖਿਆ ਖ਼ਤਮ ਹੋ ਜਾਏਗੀ ਅਤੇ ਇਸ ਦੀ ਅਣਹੋਂਦ ਵਿਚ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਿਸੇ ਵੀ ਪਾਈ ਗਈ ਗ਼ਲਤ ਅਤੇ ਇਤਰਾਜ਼ਯੋਗ ਸਮੱਗਰੀ ਲਈ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇਸ ਸਮੇਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਅਜਿਹੀ ਕਾਰਵਾਈ ਤੋਂ ਛੋਟ ਮਿਲੀ ਹੋਈ ਹੈ।
ਕੇਂਦਰ ਸਰਕਾਰ ਦੀਆਂ ਇਨ੍ਹਾਂ ਸਖ਼ਤ ਹਦਾਇਤਾਂ ਦੇ ਸੰਦਰਭ ਵਿਚ ਫੇਸਬੁੱਕ ਤੇ ਗੂਗਲ ਨੇ ਇਹ ਕਿਹਾ ਹੈ ਕਿ ਉਹ ਸਰਕਾਰ ਵਲੋਂ ਜਾਰੀ ਕੀਤੇ ਗਏ ਨਿਯਮਾਂ 'ਤੇ ਅਮਲ ਕਰਨ ਲਈ ਤਿਆਰ ਹਨ ਅਤੇ ਛੇਤੀ ਹੀ ਇਸ ਸਬੰਧੀ ਕਦਮ ਚੁੱਕਣਗੇ ਅਤੇ ਇਸ ਸਬੰਧੀ ਸਰਕਾਰ ਨਾਲ ਵੀ ਲੋੜੀਂਦਾ ਵਿਚਾਰ-ਵਟਾਂਦਰਾ ਕਰਨਗੇ। ਦੂਜੇ ਪਾਸੇ ਟਵਿੱਟਰ ਨੇ ਵੀ ਭਾਵੇਂ ਇਨ੍ਹਾਂ ਨਿਯਮਾਂ 'ਤੇ ਅਮਲ ਕਰਨ ਦੀ ਗੱਲ ਕਹੀ ਹੈ ਪਰ ਨਾਲ ਹੀ ਇਹ ਵੀ ਕਿਹਾ ਹੈ ਕਿ ਇਸ ਨਾਲ ਲੋਕਾਂ ਦੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਪ੍ਰਭਾਵਿਤ ਹੋਵੇਗੀ। ਪਿਛਲੇ ਦਿਨੀਂ ਦਿੱਲੀ ਅਤੇ ਗੁਰੂਗ੍ਰਾਮ ਦੇ ਦਫ਼ਤਰਾਂ ਵਿਚ ਦਿੱਲੀ ਪੁਲਿਸ ਦੇ ਕੁਝ ਮੁਲਾਜ਼ਮਾਂ ਵਲੋਂ ਜਾ ਕੇ, ਭਾਜਪਾ ਆਗੂ ਸੰਬਿਤ ਪਾਤਰਾ ਦੇ ਇਕ ਟਵੀਟ 'ਤੇ ਟਵਿੱਟਰ ਵਲੋਂ 'ਮੈਨੂਪੁਲੇਟਿਡ ਮੀਡੀਆ' ਦਾ ਟੈਗ ਲਾਉਣ ਕਾਰਨ ਨੋਟਿਸ ਦੇਣ ਦੇ ਪ੍ਰਸੰਗ ਵਿਚ ਟਵਿੱਟਰ ਨੇ ਭਾਰਤ ਵਿਚ ਆਪਣੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਬਾਰੇ ਵੀ ਚਿੰਤਾ ਪ੍ਰਗਟ ਕੀਤੀ ਹੈ। ਵਟਸਐਪ ਨੇ ਵੀ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਲਈ ਤਿੰਨ ਮਹੀਨਿਆਂ ਦਾ ਹੋਰ ਸਮਾਂ ਦੇਣ ਦੀ ਮੰਗ ਕਰਦਿਆਂ ਇਹ ਮੁੱਦਾ ਦਿੱਲੀ ਹਾਈ ਕੋਰਟ ਵਿਚ ਵੀ ਉਠਾਇਆ ਹੈ। ਉਸ ਦਾ ਵੀ ਇਹ ਕਹਿਣਾ ਹੈ ਕਿ ਜੇਕਰ ਸਰਕਾਰੀ ਏਜੰਸੀਆਂ ਨੂੰ ਵਟਸਐਪ 'ਤੇ ਸਾਂਝੇ ਕੀਤੇ ਗਏ ਕਿਸੇ ਵੀ ਸੁਨੇਹੇ ਬਾਰੇ ਮੰਗਣ 'ਤੇ ਜਾਣਕਾਰੀ ਮੁਹੱਈਆ ਕਰਾਉਣੀ ਹੈ ਤਾਂ ਉਸ ਨੂੰ ਹਰ ਸੁਨੇਹੇ ਦਾ ਰਿਕਾਰਡ ਰੱਖਣਾ ਪਵੇਗਾ ਅਤੇ ਇਸ ਤਰ੍ਹਾਂ ਵਿਅਕਤੀਆਂ ਦੀ ਨਿੱਜੀ ਆਜ਼ਾਦੀ ਪ੍ਰਭਾਵਿਤ ਹੋਵੇਗੀ।
ਇਥੇ ਇਹ ਗੱਲ ਵਰਨਣਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਸਰਕਾਰ ਦਰਮਿਆਨ ਪਲੇਟਫਾਰਮਾਂ 'ਤੇ ਲੋਕਾਂ ਵਲੋਂ ਪਾਈ ਜਾ ਰਹੀ ਸਮੱਗਰੀ ਜਾਂ ਪੋਸਟਾਂ ਬਾਰੇ ਟਕਰਾਅ ਅਤੇ ਤਣਾਅ ਪਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਦੀਆਂ ਏਜੰਸੀਆਂ ਵਲੋਂ ਸਮੇਂ-ਸਮੇਂ 'ਤੇ ਨਾਗਰਿਕਤਾ ਸੋਧ ਕਾਨੂੰਨ, ਕਿਸਾਨ ਅੰਦੋਲਨ ਅਤੇ ਕੇਂਦਰ ਸਰਕਾਰ ਦੀ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਸਫਲਤਾ ਆਦਿ ਮੁੱਦਿਆਂ 'ਤੇ ਸਰਕਾਰ ਦੇ ਖਿਲਾਫ਼ ਜਾਣ ਵਾਲੀਆਂ ਪੋਸਟਾਂ ਨੂੰ ਹਟਾਉਣ ਦੇ ਆਦੇਸ਼ ਵੀ ਦਿੱਤੇ ਜਾਂਦੇ ਰਹੇ ਹਨ ਅਤੇ ਉਕਤ ਸੋਸ਼ਲ ਮੀਡੀਆ ਪਲੇਟਫਾਰਮ ਕਈ ਵਾਰ ਸਰਕਾਰ ਦੀਆਂ ਅਜਿਹੀਆਂ ਹਦਾਇਤਾਂ ਮੰਨਦੇ ਵੀ ਰਹੇ ਹਨ। ਇਸ ਸੰਦਰਭ ਵਿਚ ਵਿਰੋਧੀ ਪਾਰਟੀਆਂ ਅਤੇ ਆਮ ਲੋਕਾਂ ਦੇ ਵੱਡੇ ਹਿੱਸਿਆਂ ਵਿਚ ਇਹ ਚਿੰਤਾ ਪਾਈ ਜਾ ਰਹੀ ਹੈ ਕਿ ਸਰਕਾਰ ਸੋਸ਼ਲ ਮੀਡੀਆ ਨੂੰ ਕੰਟਰੋਲ ਕਰਨਾ ਚਾਹੁੰਦੀ ਹੈ ਜਿਸ ਨਾਲ ਲੋਕਾਂ ਦੀ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਪ੍ਰਭਾਵਿਤ ਹੋਵੇਗੀ। ਦੂਜੇ ਪਾਸੇ ਕੇਂਦਰ ਸਰਕਾਰ ਦਾ ਇਹ ਮਤ ਹੈ ਕਿ ਸੋਸ਼ਲ ਮੀਡੀਆ ਦੀ ਜਵਾਬਦੇਹੀ ਲਾਜ਼ਮੀ ਤੌਰ 'ਤੇ ਨਿਰਧਾਰਿਤ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ 'ਤੇ ਸ਼ਰਾਰਤੀ ਅਨਸਰਾਂ ਵਲੋਂ ਗ਼ਲਤ ਸਮੱਗਰੀ ਪਾ ਕੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਨਾ ਪੈਦਾ ਕੀਤਾ ਜਾਏ ਅਤੇ ਨਾ ਹੀ ਗ਼ਲਤ ਜਾਣਕਾਰੀ ਫੈਲਣ ਨਾਲ ਦੇਸ਼ ਵਿਚ ਅਮਨ ਅਤੇ ਕਾਨੂੰਨ ਦੀ ਕੋਈ ਸਮੱਸਿਆ ਪੈਦਾ ਹੋ ਸਕੇ।
ਇਸ ਸੰਦਰਭ ਵਿਚ ਸਾਡੀ ਇਹ ਸਪੱਸ਼ਟ ਰਾਏ ਹੈ ਕਿ ਪ੍ਰਿੰਟ, ਇਲੈਕਟ੍ਰਾਨਿਕ ਮੀਡੀਆ ਦੀ ਤਰ੍ਹਾਂ ਹੀ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਿਚਾਰਾਂ ਦੀ ਆਜ਼ਾਦੀ ਤਾਂ ਕਾਇਮ ਰਹਿਣੀ ਚਾਹੀਦੀ ਹੈ, ਇਸ 'ਤੇ ਆਨੇ-ਬਹਾਨੇ ਸਰਕਾਰਾਂ ਨੂੰ ਰੋਕਾਂ ਲਾਉਣ ਦਾ ਅਵਸਰ ਨਹੀਂ ਮਿਲਣਾ ਚਾਹੀਦਾ ਪਰ ਨਾਲ ਹੀ ਦੇਸ਼ ਅਤੇ ਸਮਾਜ ਦੇ ਸਰੋਕਾਰਾਂ ਨੂੰ ਮੁੱਖ ਰੱਖ ਕੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜਵਾਬਦੇਹੀ ਵੀ ਨਿਰਧਾਰਿਤ ਕਰਨਾ ਵੀ ਜ਼ਰੂਰੀ ਹੈ। ਉਪਰੋਕਤ ਦੋਵਾਂ ਸਰੋਕਾਰਾਂ ਦਰਮਿਆਨ ਸੰਤੁਲਨ ਬਣਾਉਣ ਦੀ ਲੋੜ ਹੈ। ਇਸ ਮਕਸਦ ਲਈ ਜਿਸ ਤਰ੍ਹਾਂ ਕਿ 25 ਫਰਵਰੀ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਲਈ ਨਿਯਮ ਜਾਰੀ ਕਰਦਿਆਂ ਸਬੰਧਿਤ ਮੰਤਰੀਆਂ ਨੇ ਦੱਸਿਆ ਵੀ ਸੀ ਇਕ ਖ਼ੁਦਮੁਖਤਿਆਰ ਅਥਾਰਟੀ ਕਾਇਮ ਕੀਤੀ ਜਾਣੀ ਚਾਹੀਦੀ ਹੈ ਜੋ ਇਸ ਸਬੰਧ ਵਿਚ ਪੈਦਾ ਹੋਣ ਵਾਲੇ ਵਿਵਾਦਾਂ ਦਾ ਅੰਤਿਮ ਤੌਰ 'ਤੇ ਨਿਪਟਾਰਾ ਕਰ ਸਕੇ। ਕੋਈ ਸਮੱਗਰੀ ਇਤਰਾਜ਼ਯੋਗ ਹੈ ਜਾਂ ਨਹੀਂ, ਇਸ ਸਬੰਧੀ ਸਾਰੇ ਫ਼ੈਸਲੇ ਕਰਨ ਦੇ ਅਧਿਕਾਰ ਸਰਕਾਰ ਜਾਂ ਸਰਕਾਰਾਂ ਦੀਆਂ ਏਜੰਸੀਆਂ ਦੇ ਹੱਥਾਂ ਵਿਚ ਨਹੀਂ ਹੋਣੇ ਚਾਹੀਦੇ। ਅਜਿਹੇ ਫ਼ੈਸਲੇ ਪ੍ਰਸਤਾਵਿਤ ਖ਼ੁਦਮੁਖਤਿਆਰ ਅਥਾਰਟੀ ਵਲੋਂ ਹੀ ਕੀਤੇ ਜਾਣੇ ਚਾਹੀਦੇ ਹਨ। ਇਸ ਨਾਲ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਵੀ ਬਰਕਰਾਰ ਰਹਿ ਸਕਦੀ ਹੈ ਅਤੇ ਇਸ ਦੇ ਨਾਲ-ਨਾਲ ਉਨ੍ਹਾਂ ਦੀ ਜਵਾਬਦੇਹੀ ਵੀ ਨਿਸਚਿਤ ਹੋ ਸਕਦੀ ਹੈ।

ਨਹੀਂ ਤਾਂ ਫਿਰ ਪਛਤਾਉਣਾ ਪਵੇਗਾ

ਧਰਤੀ ਦੀ ਅਤੇ ਆਸ-ਪਾਸ ਵਾਤਾਵਰਨ ਦੀ ਮੌਜੂਦਾ ਸਥਿਤੀ ਸਾਨੂੰ ਸੋਚਣ ਨੂੰ ਮਜਬੂਰ ਕਰਦੀ ਹੈ ਕਿ ਕੁਝ ਨਾ ਕੁਝ ਤਾਂ ਅਸੀਂ ਗ਼ਲਤ ਜ਼ਰੂਰ ਕੀਤਾ ਹੈ ਅਤੇ ਗ਼ਲਤ ਕਰੀ ਵੀ ਜਾ ਰਹੇ ਹਾਂ। ਕਿਸੇ ਕੁਦਰਤੀ ਆਫ਼ਤ ਦੇ ਦੌਰਾਨ ਅਸੀਂ ਬੜੇ ਚੌਕਸ ਤੇ ਫ਼ਿਕਰਮੰਦ ਹੁੰਦੇ ਹਾਂ, ਤੇ ਅਸੀਂ ਸਾਰੇ ...

ਪੂਰੀ ਖ਼ਬਰ »

'ਜ਼ਮਾਨਤ' ਕੀ ਇਹ ਦੋਸ਼ੀ ਦਾ ਹੱਕ ਹੈ?

ਜਦੋਂ ਵੀ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਗੱਲ ਆਉਂਦੀ ਹੈ ਤਾਂ ਉਸ ਵਿਅਕਤੀ ਦੇ ਦਿਮਾਗ ਵਿਚ ਸਭ ਤੋਂ ਪਹਿਲਾਂ ਜ਼ਮਾਨਤ ਸ਼ਬਦ ਆਉਂਦਾ ਹੈ। 'ਜ਼ਮਾਨਤ' ਦਾ ਅਰਥ ਹੈ ਗ੍ਰਿਫ਼ਤਾਰ ਜਾਂ ਕੈਦ ਕੀਤੇ ਵਿਅਕਤੀ ਨੂੰ ਉਸ ਦੀ ਭਵਿੱਖ ਵਿਚ ਪੁਲਿਸ ਅੱਗੇ ਜਾਂ ਅਦਾਲਤ ਵਿਚ ਹਾਜ਼ਰੀ ਲਈ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX