ਤਾਜਾ ਖ਼ਬਰਾਂ


12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  40 minutes ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  45 minutes ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 1 hour ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 1 hour ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 1 hour ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 1 hour ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 3 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 3 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 3 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 3 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 3 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 3 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 4 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 4 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 4 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 4 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 5 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 6 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 6 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 6 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 7 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  about 7 hours ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਜੇਠ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ

ਸੰਪਾਦਕੀ

ਖ਼ਤਰੇ ਦੀਆਂ ਘੰਟੀਆਂ

ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਨਿਰੰਤਰ ਹੇਠਾਂ ਜਾਣ ਅਤੇ ਇਸ ਕਾਰਨ ਪੈਦਾ ਹੋ ਰਹੇ ਖ਼ਤਰੇ ਦੀਆਂ ਘੰਟੀਆਂ ਲਗਾਤਾਰ ਵੱਜ ਰਹੀਆਂ ਹਨ। ਅਨੇਕਾਂ ਵਾਰ ਅਮਰੀਕੀ ਖੋਜ ਏਜੰਸੀ ਨਾਸਾ ਤੋਂ ਇਲਾਵਾ ਭਾਰਤ ਦਾ ਜ਼ਮੀਨ ਹੇਠਲੇ ਪਾਣੀ ਸਬੰਧੀ ਮੰਤਰਾਲਾ ਵੀ ਇਸ ਸਬੰਧੀ ਚਿਤਾਵਨੀਆਂ ਦੇ ਚੁੱਕਾ ਹੈ। ਹੁਣ ਇਸ ਸਬੰਧੀ ਤਾਜ਼ਾ ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਪੰਜਾਬ ਦੇ 138 ਬਲਾਕਾਂ ਵਿਚੋਂ 109 ਬਲਾਕਾਂ ਵਿਚ ਪਾਣੀ ਦਾ ਪੱਧਰ ਚਿੰਤਾਜਨਕ ਹਾਲਤ ਤੱਕ ਹੇਠਾਂ ਚਲੇ ਗਿਆ ਹੈ। 2 ਬਲਾਕਾਂ ਦੀ ਸਥਿਤੀ ਨਾਜ਼ੁਕ, 5 ਬਲਾਕਾਂ ਦੀ ਅਰਧ-ਨਾਜ਼ੁਕ ਅਤੇ 22 ਬਲਾਕਾਂ ਵਿਚ ਹੀ ਧਰਤੀ ਹੇਠਲਾ ਪੂਰੀ ਮਾਤਰਾ ਵਿਚ ਪਾਇਆ ਗਿਆ ਹੈ। 1984 ਵਿਚ ਸੂਬੇ ਦੇ 118 ਬਲਾਕਾਂ ਵਿਚੋਂ 53 ਬਲਾਕਾਂ ਨੂੰ ਪਾਣੀ ਦੇ ਪੱਧਰ ਦੇ ਪੱਖ ਤੋਂ 'ਡਾਰਕ ਜ਼ੋਨ' ਐਲਾਨਿਆ ਗਿਆ ਸੀ। ਇਕ ਅੰਦਾਜ਼ੇ ਅਨੁਸਾਰ 1980 ਵਿਚ ਪੰਜਾਬ ਵਿਚ ਟਿਊਬਵੈੱਲਾਂ ਦੀ ਗਿਣਤੀ 6 ਲੱਖ ਤੋਂ ਵੱਧ ਸੀ। 2017-18 ਤੱਕ ਇਨ੍ਹਾਂ ਦੀ ਗਿਣਤੀ ਵਧ ਕੇ 14,76,000 ਤੱਕ ਪਹੁੰਚ ਗਈ।
ਰਾਜ ਵਿਚ ਪਾਣੀ ਦੀ ਕਮੀ ਲਈ ਮੁੱਖ ਤੌਰ 'ਤੇ ਭਾਵੇਂ ਝੋਨੇ ਦੀ ਨਿਰੰਤਰ ਹੋ ਰਹੀ ਖੇਤੀ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ ਪਰ ਸਨਅਤਾਂ, ਘਰੇਲੂ ਆਬਾਦੀ ਅਤੇ ਹੋਰ ਅਦਾਰਿਆਂ ਵਲੋਂ ਵੀ ਪਾਣੀ ਦੀ ਵੱਡੀ ਪੱਧਰ 'ਤੇ ਵਰਤੋਂ ਕੀਤੀ ਜਾਂਦੀ ਹੈ। ਕੌੜੀ ਸਚਾਈ ਇਹ ਹੈ ਕਿ ਪਾਣੀ ਦੀ ਕਮੀ ਬਾਰੇ ਬਹੁਤੇ ਪੰਜਾਬੀਆਂ ਵਿਚ ਸੰਵੇਦਨਸ਼ੀਲਤਾ ਦੀ ਬੇਹੱਦ ਕਮੀ ਹੈ। ਇਹ ਗੱਲ ਠੀਕ ਹੈ ਕਿ ਕਿਸਾਨਾਂ ਨੂੰ ਝੋਨੇ ਦਾ ਲਾਹੇਵੰਦ ਬਦਲ ਦੇਣ ਵਿਚ ਸਮੇਂ ਦੀਆਂ ਕੇਂਦਰੀ ਅਤੇ ਰਾਜ ਸਰਕਾਰਾਂ ਬੁਰੀ ਤਰ੍ਹਾਂ ਫੇਲ੍ਹ ਹੋਈਆਂ ਹਨ। ਮਜਬੂਰੀਵੱਸ ਹੀ ਉਹ ਝੋਨੇ ਦੀ ਖੇਤੀ ਕਰ ਰਹੇ ਹਨ। ਪਰ ਇਸ ਦੇ ਬਾਵਜੂਦ ਪਾਣੀ ਦੀ ਕਮੀ ਦੇ ਪੱਖ ਤੋਂ ਪੰਜਾਬ ਦੇ ਕਿਸਾਨਾਂ ਸਮੇਤ ਹਰ ਵਰਗ ਨੂੰ ਸੋਚਣ ਦੀ ਲੋੜ ਹੈ। ਕਿਉਂਕਿ ਜੇਕਰ ਇਸੇ ਤਰ੍ਹਾਂ ਰਾਜ ਵਿਚ ਪਾਣੀ ਦਾ ਪੱਧਰ ਹੇਠਾਂ ਜਾਂਦਾ ਰਿਹਾ ਅਤੇ ਬਰਸਾਤ ਦੇ ਪਾਣੀ ਨੂੰ ਧਰਤੀ ਵਿਚ ਰਚਾਉਣ ਲਈ ਜੰਗੀ ਪੱਧਰ 'ਤੇ ਢੁਕਵੇਂ ਪ੍ਰਬੰਧ ਨਾ ਕੀਤੇ ਗਏ ਤਾਂ ਇਥੇ ਬੇਹੱਦ ਗੰਭੀਰ ਹਾਲਾਤ ਪੈਦਾ ਹੋ ਸਕਦੇ ਹਨ। ਖੇਤੀ, ਸਨਅਤਾਂ ਅਤੇ ਹੋਰ ਵਪਾਰਕ ਅਦਾਰੇ ਜਿਨ੍ਹਾਂ ਵਿਚ ਪਾਣੀ ਦੀ ਲੋੜ ਪੈਂਦੀ ਹੈ, ਉਨ੍ਹਾਂ ਨੂੰ ਚਲਾਉਣਾ ਤਾਂ ਇਕ ਪਾਸੇ ਰਿਹਾ, ਮਨੁੱਖ ਅਤੇ ਪਸ਼ੂ-ਪ੍ਰਾਣੀ, ਪਾਣੀ ਦੀ ਇਕ-ਇਕ ਬੂੰਦ ਲਈ ਤਰਸ ਜਾਣਗੇ। ਅੱਜ ਕੋਰੋਨਾ ਮਹਾਂਮਾਰੀ ਦੇ ਫੈਲਣ ਕਾਰਨ ਹਸਪਤਾਲਾਂ ਵਿਚ ਆਕਸੀਜਨ ਦੀ ਕਮੀ ਸਦਕਾ ਮਰੀਜ਼ਾਂ ਨੂੰ ਤੜਫ਼-ਤੜਫ਼ ਕੇ ਦਮ ਤੋੜਦਿਆਂ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ। ਬਿਨਾਂ ਸ਼ੱਕ ਇਹ ਦ੍ਰਿਸ਼ ਦਿਲ ਨੂੰ ਦਹਿਲਾ ਦੇਣ ਵਾਲੇ ਹਨ। ਪਰ ਜੇਕਰ ਬਦਕਿਸਮਤੀ ਨਾਲ ਰਾਜ ਵਿਚ ਪਾਣੀ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਤਾਂ ਇਥੇ ਇਨ੍ਹਾਂ ਦ੍ਰਿਸ਼ਾਂ ਤੋਂ ਵੀ ਵੱਧ ਭਿਆਨਕ ਦ੍ਰਿਸ਼ ਪੈਦਾ ਹੋ ਸਕਦੇ ਹਨ। ਮਨੁੱਖ, ਪ੍ਰਸ਼ੂ-ਪ੍ਰਾਣੀਆਂ ਅਤੇ ਰੁੱਖਾਂ ਬੂਟਿਆਂ ਤੱਕ ਦੀ ਹੋਂਦ ਖ਼ਤਰੇ ਵਿਚ ਪੈ ਜਾਵੇਗੀ। ਪਾਣੀ ਦੀ ਕਮੀ ਕਾਰਨ ਇਥੋਂ ਵੱਡੀ ਪੱਧਰ 'ਤੇ ਲੋਕਾਂ ਦੀ ਹਿਜਰਤ ਵੀ ਸ਼ੁਰੂ ਹੋ ਸਕਦੀ ਹੈ। ਸਾਡੇ ਵੱਡੇ-ਵੱਡੇ ਕਾਰਖਾਨਿਆਂ, ਵੱਡੀਆਂ-ਵੱਡੀਆਂ ਕੋਠੀਆਂ ਅਤੇ ਅੱਜ ਵੀ ਸੋਨਾ ਉਗਲਦੀਆਂ ਜ਼ਮੀਨਾਂ ਦੀ ਧੇਲਾ ਕੀਮਤ ਨਹੀਂ ਰਹੇਗੀ। ਜੇਕਰ ਇਸ ਤਰ੍ਹਾਂ ਦੀਆਂ ਸਥਿਤੀਆਂ ਪੈਦਾ ਹੁੰਦੀਆਂ ਹਨ ਤਾਂ ਇਹ ਗੱਲ ਪੰਜਾਬ ਦੇ ਸਾਰੇ ਲੋਕਾਂ ਨੂੰ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਕੇਂਦਰ ਸਰਕਾਰ ਅਤੇ ਇਥੋਂ ਤੱਕ ਕਿ ਰਾਜ ਸਰਕਾਰ ਵੀ ਲੋਕਾਂ ਨੂੰ ਰਾਹਤ ਨਹੀਂ ਪਹੁੰਚਾ ਸਕੇਗੀ। ਕੋਰੋਨਾ ਮਹਾਂਮਾਰੀ ਦੇ ਸਮੇਂ ਅਸੀਂ ਸਾਰਿਆਂ ਨੇ ਵੇਖਿਆ ਹੀ ਹੈ ਕਿ ਕਿਸ ਤਰ੍ਹਾਂ ਸਰਕਾਰਾਂ ਬੇਵੱਸ ਹੋ ਕੇ ਰਹਿ ਗਈਆਂ ਸਨ ਅਤੇ ਉਨ੍ਹਾਂ ਨੇ ਇਕ ਤਰ੍ਹਾਂ ਨਾਲ ਲੋਕਾਂ ਨੂੰ ਜਿਊਣ ਮਰਨ ਲਈ ਉਨ੍ਹਾਂ ਦੇ ਰਹਿਮ 'ਤੇ ਛੱਡ ਦਿੱਤਾ ਸੀ।
ਇਸ ਲਈ ਪੰਜਾਬ ਦੇ ਕਿਸਾਨਾਂ, ਸਨਅਤਕਾਰਾਂ, ਵਪਾਰੀਆਂ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਪੱਧਰ ਹੇਠਾਂ ਡਿਗਣ ਸਬੰਧੀ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਇਸ ਗੱਲ 'ਤੇ ਸਾਨੂੰ ਅਮਲੀ ਰੂਪ ਵਿਚ ਵਿਸ਼ੇਸ਼ ਤੌਰ 'ਤੇ ਜ਼ੋਰ ਦੇਣਾ ਚਾਹੀਦਾ ਹੈ ਕਿ ਆਪੋ-ਆਪਣੇ ਕੰਮ-ਧੰਦੇ ਕਰਦੇ ਹੋਏ ਅਸੀਂ ਪਾਣੀ ਦੀ ਵੱਧ ਤੋਂ ਵੱਧ ਕਿਸ ਤਰ੍ਹਾਂ ਬੱਚਤ ਕਰ ਸਕਦੇ ਹਾਂ। ਬਿਨਾਂ ਸ਼ੱਕ ਜਦੋਂ ਤੱਕ ਝੋਨੇ ਦਾ ਕੋਈ ਲਾਭਕਾਰੀ ਬਦਲ ਨਹੀਂ ਲੱਭਦਾ, ਰਾਜ ਵਿਚ ਝੋਨੇ ਦੀ ਕਾਸ਼ਤ ਨੂੰ ਰੋਕਣਾ ਸੰਭਵ ਨਹੀਂ ਹੈ, ਪਰ ਕਿਸਾਨਾਂ ਨੂੰ ਆਪਣੇ ਤੌਰ 'ਤੇ ਬਿਨਾਂ ਦੇਰੀ ਇਸ ਦੀ ਸਿੱਧੀ ਬਿਜਾਈ ਵਾਲੇ ਪਾਸੇ ਪਰਤਣਾ ਚਾਹੀਦਾ ਹੈ। ਭਾਵੇਂ ਕਿ ਇਸ ਨਾਲ ਝੋਨੇ ਦਾ ਝਾੜ ਕੁਝ ਘੱਟ ਹੀ ਕਿਉਂ ਨਾ ਮਿਲੇ ਪਰ ਰਾਜ ਦੇ ਵਧੇਰੇ ਹਿਤਾਂ ਵਿਚ ਅਜਿਹਾ ਕਰਨਾ ਬੇਹੱਦ ਲਾਜ਼ਮੀ ਹੈ। ਇਕ ਅੰਦਾਜ਼ੇ ਮੁਤਾਬਿਕ ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਂਦੀ ਹੈ ਤਾਂ ਪ੍ਰਤੀ ਖੇਤ ਲਾਗਤ ਵਿਚ ਵੀ ਲਗਭਗ 6000 ਰੁਪਏ ਦੀ ਬੱਚਤ ਹੁੰਦੀ ਹੈ। ਸਨਅਤਕਾਰਾਂ, ਵਪਾਰੀਆਂ ਅਤੇ ਹੋਰ ਅਦਾਰੇ ਚਲਾਉਣ ਵਾਲੇ ਲੋਕਾਂ ਨੂੰ ਵੀ ਇਸੇ ਤਰ੍ਹਾਂ ਸੋਚਣਾ ਚਾਹੀਦਾ ਹੈ ਕਿ ਉਹ ਪਾਣੀ ਦੀ ਖਪਤ ਨੂੰ ਕਿਵੇਂ ਘਟਾ ਸਕਦੇ ਹਨ। ਖ਼ਾਸ ਕਰਕੇ ਘਰਾਂ ਅਤੇ ਦਫ਼ਤਰਾਂ ਵਿਚ ਵੀ ਸਾਨੂੰ ਪਾਣੀ ਦੀ ਵੱਧ ਤੋਂ ਵੱਧ ਬੱਚਤ ਕਰਨ ਲਈ ਪ੍ਰਭਾਵੀ ਕਦਮ ਚੁੱਕਣੇ ਚਾਹੀਦੇ ਹਨ। ਪਾਣੀ ਦੀਆਂ ਟੂਟੀਆਂ ਨੂੰ ਲੋੜ ਅਨੁਸਾਰ ਹੀ ਚਲਾਉਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਅਸੀਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਵੀ ਇਹ ਕਹਿਣਾ ਚਾਹੁੰਦੇ ਹਾਂ ਕਿ ਉਹ ਰਾਜ ਵਿਚ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਹੋ ਰਹੀ ਕਮੀ ਨੂੰ ਮੁੱਖ ਰੱਖਦਿਆਂ ਰਾਜ ਦੇ ਕਿਸਾਨਾਂ ਨੂੰ ਝੋਨੇ ਦੇ ਬਦਲ ਵਜੋਂ ਹੋਰ ਲਾਭਕਾਰੀ ਫ਼ਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਢੁਕਵੇਂ ਭਾਅਵਾਂ 'ਤੇ ਮੰਡੀਕਰਨ ਨੂੰ ਵੀ ਯਕੀਨੀ ਬਣਾਉਣ। ਇਸ ਦੇ ਨਾਲ ਹੀ ਬਰਸਾਤਾਂ ਦੇ ਵਾਧੂ ਪਾਣੀ ਦੀ ਇਕ-ਇਕ ਬੂੰਦ ਸੰਭਾਲਣ ਲਈ ਵੀ ਢੁਕਵੀਂ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ। ਇਹੀ ਯੋਜਨਾਬੰਦੀ ਸਿਰਫ ਪੰਜਾਬ ਤੱਕ ਹੀ ਨਹੀਂ, ਬਲਕਿ ਪੂਰੇ ਭਾਰਤ ਵਿਚ ਲਾਗੂ ਕਰਨ ਦੀ ਬੇਹੱਦ ਜ਼ਰੂਰਤ ਹੈ।
ਆਸ ਹੈ ਕਿ ਅਸੀਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣ ਕਾਰਨ ਜੋ ਖ਼ਤਰੇ ਦੀਆਂ ਘੰਟੀਆਂ ਵੱਜ ਰਹੀਆਂ ਹਨ, ਉਨ੍ਹਾਂ ਨੂੰ ਸਮੇਂ ਸਿਰ ਸੁਣ ਕੇ ਇਸ ਸੰਭਾਵਿਤ ਖ਼ਤਰੇ ਨੂੰ ਟਾਲਣ ਲਈ ਹਰ ਪੱਧਰ 'ਤੇ ਵੱਡੇ ਕਦਮ ਉਠਾਉਣ ਲਈ ਤਤਪਰ ਹੋਵਾਂਗੇ, ਨਹੀਂ ਤਾਂ ਪਛਤਾਉਣ ਨਾਲ ਵੀ ਕੁਝ ਹਾਸਲ ਨਹੀਂ ਹੋਵੇਗਾ।

 

ਮੋਦੀ ਸ਼ਾਸਨ ਦੇ 7 ਸਾਲ ਸਰਕਾਰ ਤੋਂ ਵਧ ਰਹੀ ਹੈ ਲੋਕਾਂ ਦੀ ਨਾਰਾਜ਼ਗੀ

ਹੁਣ ਜਦੋਂ ਮੈਂ ਇਹ ਲੇਖ ਲਿਖ ਰਿਹਾ ਹਾਂ ਤਾਂ ਇਸ ਦਿਨ 30 ਮਈ ਹੈ। ਜੇਕਰ 2014 ਦੀਆਂ ਚੋਣਾਂ ਦੇ ਲਿਹਾਜ਼ ਨਾਲ ਵੇਖੀਏ ਤਾਂ ਅੱਜ ਮੋਦੀ ਸਰਕਾਰ ਦੇ 7 ਸਾਲ ਪੂਰੇ ਹੋ ਗਏ ਹਨ। ਜੇਕਰ 2019 ਦੀਆਂ ਚੋਣਾਂ ਦੇ ਲਿਹਾਜ਼ ਨਾਲ ਵੇਖੀਏ ਤਾਂ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਦੋ ਸਾਲ ...

ਪੂਰੀ ਖ਼ਬਰ »

ਕੋਰੋਨਾ ਸੰਕਟ ਸੁਰੱਖਿਅਤ ਦੇਸ਼ਾਂ ਵੱਲ ਭੱਜ ਰਹੇ ਹਨ ਅਮੀਰ ਲੋਕ

ਮੀਡੀਆ ਵਿਚ ਅਕਸਰ ਵਿਸ਼ਵ ਦੇ ਅਮੀਰਾਂ ਦੀ ਸੂਚੀ ਪ੍ਰਕਾਸ਼ਿਤ, ਪ੍ਰਸਾਰਿਤ ਹੁੰਦੀ ਰਹਿੰਦੀ ਹੈ ਪਰ ਮੈਂ ਕਦੇ ਧਿਆਨ ਨਹੀਂ ਦਿੱਤਾ। ਫਿਰ ਕੋਰੋਨਾ ਸੰਕਟ ਦੇ ਆਰੰਭਲੇ ਮਹੀਨਿਆਂ ਦੌਰਾਨ ਅਮਰੀਕਾ ਤੋਂ ਖ਼ਬਰਾਂ ਆਈਆਂ ਕਿ ਬਹੁਤ ਸਾਰੇ ਧਨਾਢ ਲੋਕ ਨਿਊਯਾਰਕ ਸ਼ਹਿਰ ਛੱਡ ਕੇ ਬਾਹਰ ...

ਪੂਰੀ ਖ਼ਬਰ »

ਇਜ਼ਰਾਈਲ ਤੇ ਹੱਮਾਸ ਦਰਮਿਆਨ ਟਕਰਾਅ ਦਾ ਕਾਰਨ ਕੀ ਸੀ?

ਇਜ਼ਰਾਈਲ ਤੇ ਹੱਮਾਸ ਦਰਮਿਆਨ ਹੋਈ ਜੰਗਬੰਦੀ ਤੋਂ ਪਹਿਲਾਂ ਗਾਜ਼ਾ ਪੱਟੀ 'ਚੋਂ ਉੱਠਦਾ ਧੂੰਆਂ, ਵਿਲਕਦੇ ਬੱਚੇ, ਰੋਂਦੇ ਲੋਕ, ਦਹਿਸ਼ਤ ਦਾ ਮਹੌਲ, ਡਿਗਦੀਆਂ ਇਮਾਰਤਾਂ, ਸਹਿਮਿਆ ਵਾਤਾਵਰਨ, ਮੌਤਾਂ ਤੇ ਚੀਕ ਚਿਹਾੜਾ ਦੁਨੀਆ ਭਰ ਦੇ ਲੋਕ ਵੇਖਦੇ ਰਹੇ ਹਨ। ਇਸ ਵੇਲੇ ਜਦੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX