ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪਹਿਲਾ ਸਫ਼ਾ

ਫਾਈਜ਼ਰ ਅਤੇ ਮੋਡਰਨਾ ਵੈਕਸੀਨਾਂ ਲਈ ਕੇਂਦਰ ਵਲੋਂ ਸ਼ਰਤਾਂ ਨਰਮ

ਵੱਡੇ ਦੇਸ਼ਾਂ ਅਤੇ ਡਬਲਿਊ.ਐੱਚ.ਓ. ਤੋਂ ਮਨਜ਼ੂਰੀ ਹੈ ਤਾਂ ਭਾਰਤ 'ਚ ਟ੍ਰਾਇਲ ਦੀ ਲੋੜ ਨਹੀਂ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 2 ਜੂਨ-ਵੈਕਸੀਨਾਂ ਦੀ ਕਿੱਲਤ ਦਰਮਿਆਨ ਭਾਰਤ ਨੇ ਫਾਈਜ਼ਰ ਅਤੇ ਮੋਡਰਨਾ ਜਿਹੀਆਂ ਵਿਦੇਸ਼ੀ ਵੈਕਸੀਨਾਂ ਨੂੰ ਦੇਸ਼ 'ਚ ਜਲਦੀ ਉਪਲਬਧ ਕਰਵਾਉਣ ਲਈ ਇਨ੍ਹਾਂ ਵੈਕਸੀਨਾਂ ਦੀ ਭਾਰਤ 'ਚ ਵੱਖਰੇ ਤੌਰ 'ਤੇ ਟ੍ਰਾਇਲ ਕਰਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ | ਭਾਰਤ 'ਚ ਦਵਾਈਆਂ ਬਾਰੇ ਨੇਮਬੱਧ ਸੰਸਥਾ 'ਡੀ.ਜੀ.ਸੀ.ਆਈ.' ਨੇ ਕਿਹਾ ਹੈ ਜਿਨ੍ਹਾਂ ਕੰਪਨੀਆਂ ਦੀ ਵੈਕਸੀਨ ਨੂੰ ਵੱਡੇ ਦੇਸ਼ਾਂ ਜਾਂ ਵਿਸ਼ਵ ਸਿਹਤ ਸੰਸਥਾ ਵਲੋਂ ਐਮਰਜੈਂਸੀ ਇਸਤੇਮਾਲ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ, ਉਸ ਨੂੰ ਭਾਰਤ 'ਚ ਬਿ੍ਜਿੰਗ ਟ੍ਰਾਇਲ ਕਰਵਾਉਣ ਦੀ ਲੋੜ ਨਹੀਂ ਹੋਵੇਗੀ | ਫਾਈਜ਼ਰ ਅਤੇ ਮੋਡਰਨਾ ਵਲੋਂ ਸਰਕਾਰ ਨੂੰ ਵਿਸ਼ੇਸ਼ ਅਪੀਲ 'ਚ ਨੁਕਸਾਨ ਕਰਨ ਦੀ ਸ਼ਰਤ ਤੋਂ ਛੋਟ ਦੇਣ ਨੂੰ ਕਿਹਾ ਸੀ | ਸਰਕਾਰੀ ਹਲਕਿਆਂ ਮੁਤਾਬਿਕ ਸਰਕਾਰ ਛੇਤੀ ਹੀ ਕੰਪਨੀਆਂ ਦੀ ਇਸ ਸ਼ਰਤ ਨੂੰ ਪ੍ਰਵਾਨ ਕਰ ਸਕਦੀ ਹੈ | ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਵੈਕਸੀਨ ਦੇ ਇਸਤੇਮਾਲ ਤੋਂ ਬਾਅਦ ਹੋਣ ਵਾਲੇ ਮਾੜੇ ਪ੍ਰਭਾਵਾਂ ਨੂੰ ਲੈ ਕੇ ਹਰਜਾਨੇ ਜਾਂ ਜਵਾਬਦੇਹੀ ਜਿਹੀ ਸ਼ਰਤ ਤੋਂ ਹਾਲੇ ਤੱਕ ਕਿਸੇ ਵੀ ਕੰਪਨੀ ਨੂੰ ਮੁਕਤ ਨਹੀਂ ਰੱਖਿਆ ਹੈ | ਹਲਕਿਆਂ ਮੁਤਾਬਿਕ ਹਰਜਾਨੇ ਜਾਂ ਜਵਾਬਦੇਹੀ ਤੋਂ ਛੋਟ ਜਾਂ ਕੰਪਨੀ ਦੀ ਕੋਵਿਡ ਵੈਕਸੀਨ ਨਾਲ ਸਬੰਧਿਤ ਕਿਸੇ ਵੀ ਦਾਅਵੇ ਤੋਂ ਕਾਨੂੰਨੀ ਰੱਖਿਆ ਦੇਣ ਬਾਰੇ ਸਰਕਾਰ ਨੂੰ ਕੋਈ ਦਿੱਕਤ ਨਹੀਂ ਹੈ, ਜੇਕਰ ਹੋਰ ਦੇਸ਼ਾਂ 'ਚ ਇਹ ਅਮਲ ਅਪਣਾਇਆ ਜਾ ਚੁੱਕਾ ਹੋਵੇ | ਹਲਕਿਆਂ ਮੁਤਾਬਿਕ ਜੇਕਰ ਕੰਪਨੀਆ ਨੇ ਭਾਰਤ 'ਚ ਐਮਰਜੈਂਸੀ ਵਰਤੋਂ ਲਈ ਅਪਲਾਈ ਕੀਤਾ ਹੈ ਤਾਂ ਉਨ੍ਹਾਂ ਨੂੰ ਛੋਟ ਦਿੱਤੀ ਜਾ ਸਕਦੀ ਹੈ | ਡੀ.ਜੀ.ਸੀ.ਆਈ. ਵਲੋਂ ਲਿਖੀ ਇਕ ਚਿੱਠੀ 'ਚ ਕਿਹਾ ਗਿਆ ਹੈ ਕਿ ਸੰਸਥਾ ਨੇ ਵਿਦੇਸ਼ੀ ਕੰਪਨੀਆਂ ਲਈ ਲਾਂਚਿਗ ਤੋਂ ਬਾਅਦ ਇੱਥੇ ਬਿ੍ਜਿੰਗ ਟ੍ਰਾਇਲ ਦੀ ਸ਼ਰਤ ਨੂੰ ਹਟਾ ਦਿੱਤਾ ਹੈ | ਹੁਣ ਜੇਕਰ ਵਿਦੇਸੀ ਵੈਕਸੀਨ ਨੂੰ ਕਿਸੇ ਹੋਰ ਦੇਸ਼ ਜਾਂ ਕਿਸੇ ਸਿਹਤ ਸੰਸਥਾ ਤੋਂ ਮਨਜ਼ੂਰੀ ਮਿਲੀ ਹੋਈ ਹੈ ਤਾਂ ਭਾਰਤ 'ਚ ਉਸ ਦੀ ਗੁਣਵੱਤਾ ਅਤੇ ਸਥਿਰਤਾ 'ਤੇ ਟੈਸਟਿੰਗ ਕੀਤੇ ਜਾਣ ਦੀ ਲੋੜ ਨਹੀਂ ਹੋਵੇਗੀ |
ਪਿਛਲੇ 24 ਘੰਟਿਆਂ 'ਚ ਆਏ 1.32 ਲੱਖ ਮਾਮਲੇ

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 1 ਲੱਖ, 32 ਹਜ਼ਾਰ, 718 ਲੋਕ ਕੋਰੋਨਾ ਪ੍ਰਭਾਵਿਤ ਹੋਏ ਹਨ | ਜਦਕਿ ਪ੍ਰਭਾਵਿਤ ਲੋਕਾਂ ਤੋਂ ਤਕਰੀਬਨ 1 ਲੱਖ ਵੱਧ ਲੋਕ ਭਾਵ 2 ਲੱਖ, 31 ਹਜ਼ਾਰ, 277 ਲੋਕ ਠੀਕ ਹੋਏ ਹਨ |

ਕੇਂਦਰ ਕੋਵਿਡ ਟੀਕਿਆਂ ਦੀ ਖ਼ਰੀਦ ਦੇ ਵੇਰਵੇ ਪੇਸ਼ ਕਰੇ-ਸੁੁਪਰੀਮ ਕੋਰਟ

ਨਵੀਂ ਦਿੱਲੀ, 2 ਜੂਨ (ਏਜੰਸੀ)-ਸੁਪਰੀਮ ਕੋਰਟ ਨੇ ਕੇਂਦਰ ਦੀ ਟੀਕਾਕਰਨ ਨੀਤੀ ਨੂੰ 'ਪਹਿਲੇ ਨਜ਼ਰੇ ਮਨਮਾਨੀ ਅਤੇ ਤਰਕਹੀਣ' ਦੱਸਦੇ ਹੋਏ ਕਿਹਾ ਕਿ ਸਰਕਾਰ ਕੋਵਿਡ-19 ਟੀਕਾਕਰਨ ਨੀਤੀ ਨਾਲ ਜੁੜੀ ਆਪਣੀ ਸੋਚ ਨੂੰ ਦਰਸਾਉਣ ਵਾਲੇ ਸਾਰੇ ਸਬੰਧਤ ਦਸਤਾਵੇਜ਼ ਅਤੇ ਫਾਈਲ ਨੋਟਿੰਗ ਰਿਕਾਰਡ 'ਤੇ ਰੱਖੇ ਅਤੇ ਕੋਵੈਕਸੀਨ, ਕੋਵੀਸ਼ੀਲਡ ਅਤੇ ਸਪੂਤਨੀਕ-ਵੀ ਦੇ ਸਾਰੇ ਟੀਕਿਆਂ ਦੀ ਅੱਜ ਤੱਕ ਦੀ ਖਰੀਦ ਦਾ ਬਿਓਰਾ ਪੇਸ਼ ਕਰੇ | ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਜਦੋਂ ਕਾਰਜਕਾਰੀ ਨੀਤੀਆਂ ਕਾਰਨ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੋਵੇ ਤਾਂ ਅਦਾਲਤਾਂ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀਆਂ | ਸਰਬਉੱਚ ਅਦਾਲਤ ਨੇ ਕਿਹਾ ਕਿ ਇਕ ਪਾਸੇ ਤੁਸੀਂ 45 ਸਾਲ ਤੋਂ ਉੱਪਰ ਵਾਲਿਆਂ ਨੂੰ ਟੀਕੇ ਲਗਾ ਰਹੇ ਹੋ, ਜਦੋਂਕਿ ਦੂਜੇ ਪਾਸੇ 18 ਤੋਂ 44 ਸਾਲ ਦੇ ਵਰਗ ਵਾਲਿਆਂ ਦਾ ਟੀਕਾਕਰਨ ਰਾਜਾਂ 'ਤੇ ਛੱਡ ਦਿੱਤਾ ਹੈ | ਸੁਪਰੀਮ ਕੋਰਟ ਨੇ ਕੇਂਦਰ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ 2021-22 ਦੇ ਬਜਟ 'ਚ ਕੋਵਿਡ-19 ਟੀਕਿਆਂ ਦੀ ਖਰੀਦ ਲਈ ਰੱਖੇ 35000 ਕਰੋੜ ਰੁਪਏ 'ਚੋਂ ਹੁਣ ਤੱਕ ਟੀਕਾਕਰਨ ਨੀਤੀ ਲਈ ਕਿਵੇਂ ਖਰਚ ਕੀਤੇ ਗਏ ਅਤੇ ਇਸ ਫੰਡ ਦੀ ਵਰਤੋਂ ਉਨ੍ਹਾਂ ਲੋਕਾਂ ਲਈ ਕਿਉਂ ਨਹੀਂ ਕੀਤੀ ਜਾ ਰਹੀ, ਜਿਨ੍ਹਾਂ ਦੀ ਉਮਰ 18 ਤੋਂ 44 ਸਾਲ ਦੇ ਵਿਚਕਾਰ ਹੈ | ਮਾਮਲੇ ਦੀ ਸੁਣਵਾਈ 30 ਜੂਨ ਨੂੰ ਹੋਵੇਗੀ |

12 ਵਿਭਾਗਾਂ ਲਈ ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪੇ

ਮੰਤਰੀ ਮੰਡਲ ਵਲੋਂ ਪੇਂਡੂ ਖੇਤਰਾਂ 'ਚ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ
ਵਿਕਰਮਜੀਤ ਸਿੰਘ ਮਾਨ
ਚੰਡੀਗੜ•੍ਹ, 2 ਜੂਨ - ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਹੋਈ ਪੰਜਾਬ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਦੌਰਾਨ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ | ਮੰਤਰੀ ਮੰਡਲ ਵਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖ਼ੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫ਼ਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪ ਦਿੱਤੇ | ਇਸ ਦੇ ਨਾਲ ਹੀ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਜ਼ਿਲਿ੍ਹਆਂ ਦੇ ਪੇਂਡੂ ਖੇਤਰਾਂ 'ਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਸੂਬੇ ਵਿਚ ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਲਈ 'ਸਪੈਸ਼ਲ ਪਰਪਜ਼ ਵਹੀਕਲ' (ਐਸ.ਵੀ.ਪੀ.) ਦੀ ਪ੍ਰਵਾਨਗੀ ਦੇ ਦਿੱਤੀ ਹੈ | ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਇਹ ਭਾਰਤ ਵਿਚ ਆਪਣੇ ਕਿਸਮ ਦੀ ਪਹਿਲੀ ਉਪਯੋਗੀ 'ਪੰਜਾਬ ਪੇਂਡੂ ਜਲ (ਸਹੂਲਤ) ਕੰਪਨੀ' ਹੋਵੇਗੀ | ਮੀਟਿੰਗ ਦੌਰਾਨ ਐਸ.ਵੀ.ਪੀ. ਦੇ ਨਾਂਅ ਉਤੇ ਖਾਤਾ ਖੋਲ੍ਹਣ ਦੀ ਵੀ ਪ੍ਰਵਾਨਗੀ ਦੇ ਦਿੱਤੀ, ਜਿਸ 'ਚ ਵਿਸ਼ਵ ਬੈਂਕ ਫ਼ੰਡ (64 ਫ਼ੀਸਦੀ) ਵਲੋਂ ਜਾਰੀ 25 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਹੈ ਅਤੇ ਸੂਬੇ ਦਾ ਬਜਟ 36 ਫ਼ੀਸਦੀ ਹੈ | ਇਹ ਸ਼ੁਰੂਆਤੀ ਪੰਜ ਸਾਲਾਂ ਲਈ ਕੰਮਕਾਜ 'ਚ ਸਹਿਯੋਗ ਕਰੇਗਾ | ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਢਾਂਚੇ ਵਿਚ ਮੰਤਰੀ ਮੰਡਲ ਤਰਫ਼ੋਂ ਭਵਿੱਖ ਵਿਚ ਕੋਈ ਵੀ ਸੋਧ, ਕਰਤੱਵ ਤੇ ਜ਼ਿੰਮੇਵਾਰੀਆਂ, ਫੰਡਿੰਗ ਪੈਟਰਨ ਨੂੰ ਮਨਜ਼ੂਰੀ ਦੇਣ ਲਈ ਸਟੇਟ ਜਲ ਸਪਲਾਈ ਤੇ ਸੈਨੀਟੇਸ਼ਨ ਮਿਸ਼ਨ ਦੇ ਚੇਅਰਪਰਸਨ ਵਜੋਂ ਅਧਿਕਾਰਤ ਕੀਤਾ | ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਇਸ ਵੇਲੇ ਅੰਮਿ੍ਤਸਰ, ਤਰਨ ਤਾਰਨ ਤੇ ਗੁਰਦਾਸਪੁਰ ਜ਼ਿਲਿ੍ਹਆਂ ਦੇ 612 ਪਿੰਡਾਂ ਵਿਚ ਪੰਜ ਨਵੇਂ ਬਹੁ-ਪਿੰਡ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਪਟਿਆਲਾ ਤੇ ਫ਼ਤਹਿਗੜ੍ਹ• ਸਾਹਿਬ ਜ਼ਿਲਿ੍ਹਆਂ ਦੇ ਫਲੋਰਾਈਡ ਪ੍ਰਭਾਵਿਤ ਬਲਾਕਾਂ ਦੇ 408 ਪਿੰਡਾਂ ਦੇ ਇਕ ਹੋਰ ਪ੍ਰਾਜੈਕਟ ਉਤੇ ਕੰਮ ਕਰ ਰਿਹਾ ਹੈ | ਇਹ ਪ੍ਰਾਜੈਕਟ ਉਸਾਰੀ ਅਧੀਨ ਹਨ | ਇਕ ਹੋਰ ਪ੍ਰਾਜੈਕਟ ਲੋਹੇ/ਆਰਸੈਨਿਕ ਪ੍ਰਭਾਵਿਤ ਰੂਪਨਗਰ ਜ਼ਿਲੇ੍ਹ• (ਨੂਰਪੁਰ ਬੇਦੀ ਬਲਾਕ) ਦੇ 39 ਪਿੰਡਾਂ 'ਚ 2019 ਵਿਚ ਸ਼ੁਰੂ ਹੋਇਆ ਸੀ | ਇਸ ਤੋਂ ਇਲਾਵਾ ਇਕ ਪ੍ਰਾਜੈਕਟ ਮੋਗਾ ਜ਼ਿਲ੍ਹੇ• 'ਚ ਡਿਜ਼ਾਇਨ, ਬਿਲਡ ਆਪ੍ਰੇਟ ਤੇ ਟਰਾਂਸਫਰ (ਡੀ.ਬੀ.ਓ.ਟੀ.) ਮਾਡਲ ਦੇ ਆਧਾਰ ਉੱਤੇ ਜਨਵਰੀ 2021 'ਚ ਮੈਸਰਜ਼ ਐਲ ਐਂਡ ਟੀ ਲਿਮਟਿਡ ਵਲੋਂ ਮੁਕੰਮਲ ਕੀਤਾ ਗਿਆ, ਜਿਸ ਦੀ ਕੁੱਲ ਲਾਗਤ 218.56 ਕਰੋੜ ਰੁਪਏ ਸੀ ਅਤੇ ਇਸ ਨੇ 3.64 ਲੋਕਾਂ ਦੀਆਂ ਜ਼ਿੰਦਗੀ 'ਤੇ ਚੰਗਾ ਪ੍ਰਭਾਵ ਪਾਇਆ ਹੈ |

ਹੁਣ ਸੇਵਾ-ਮੁਕਤ ਖੁਫ਼ੀਆ ਤੇ ਸੁਰੱਖਿਆ ਅਧਿਕਾਰੀ ਨਹੀਂ ਛਪਵਾ ਸਕਣਗੇ ਆਪਣੀਆਂ ਕਿਤਾਬਾਂ

ਨਵੀਂ ਦਿੱਲੀ, 2 ਜੂਨ (ਏਜੰਸੀ)-ਕੇਂਦਰ ਸਰਕਾਰ ਨੇ ਖ਼ੁਫ਼ੀਆ ਅਤੇ ਸੁਰੱਖਿਆ ਸਬੰਧੀ ਸੰਗਠਨਾਂ ਵਿਚ ਕੰਮ ਕਰ ਚੁੱਕੇ ਸੇਵਾ-ਮੁਕਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਜਾਣਕਾਰੀ ਪ੍ਰਕਾਸ਼ਿਤ ਕਰਨ ਤੋਂ ਰੋਕਣ ਲਈ ਆਪਣੇ ਨਿਯਮਾਂ ਵਿਚ ਸੋਧ ਕਰਕੇ ਨਵੇਂ ਉੱਪ ਨਿਯਮ ਸ਼ਾਮਿਲ ਕੀਤੇ ਹਨ | ਇਨ੍ਹਾਂ ਵਿਚ ਇਹ ਸ਼ਰਤ ਵੀ ਸ਼ਾਮਿਲ ਹੈ ਕਿ ਅਧਿਕਾਰੀ ਸੰਗਠਨ ਦੇ ਕਾਰਜ ਖੇਤਰ ਜਾਂ ਕਿਸੇ ਕਰਮੀ ਸਬੰਧੀ ਕੋਈ ਸਮੱਗਰੀ ਸਾਂਝੀ ਨਹੀਂ ਕਰ ਸਕਦੇ | ਕੇਂਦਰੀ ਸਿਵਲ ਸੇਵਾ (ਪੈਨਸ਼ਨ) ਸੋਧ ਨਿਯਮ 2021 ਸਬੰਧੀ ਨੋਟੀਫ਼ਿਕੇਸ਼ਨ ਬੀਤੀ ਦੇਰ ਰਾਤ ਜਾਰੀ ਕੀਤਾ ਗਿਆ ਹੈ | ਇਨ੍ਹਾਂ ਨਿਯਮਾਂ 'ਚ ਕਿਹਾ ਗਿਆ ਹੈ ਕਿ ਸੇਵਾ-ਮੁਕਤ ਕਰਮਚਾਰੀਆਂ ਨੂੰ ਅਜਿਹੀ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਸੰਗਠਨ ਦੇ ਮੁਖੀ ਤੋਂ ਪਹਿਲਾਂ ਆਗਿਆ ਲੈਣੀ ਪਵੇਗੀ | ਇਸ ਤੋਂ ਪਹਿਲਾਂ 2007 ਦੇ ਨਿਯਮਾਂ ਅਨੁਸਾਰ ਵਿਭਾਗ ਦੇ ਮੁਖੀ ਤੋਂ ਇਜਾਜ਼ਤ ਲੈਣੀ ਪੈਂਦੀ ਸੀ | ਸੋਧ ਵਿਚ ਕਿਹਾ ਗਿਆ ਹੈ, ਸਾਰੇ ਕਰਮਚਾਰੀ ਸੰਗਠਨ ਦੇ ਮੁਖੀ ਨੂੰ ਇਹ ਵਾਅਦਾ ਕਰਨਗੇ ਕਿ ਉਹ ਅਜਿਹੀ ਜਾਣਕਾਰੀ ਪ੍ਰਕਾਸ਼ਿਤ ਨਹੀਂ ਕਰਨਗੇ ਅਤੇ ਅਜਿਹਾ ਕਰਨ ਵਿਚ ਅਸਫ਼ਲ ਹੋਣ 'ਤੇ ਉਨ੍ਹਾਂ ਦੀ ਪੈਨਸ਼ਨ ਰੋਕ ਦਿੱਤੀ ਜਾਵੇਗੀ ਜਾਂ ਵਾਪਸ ਲੈ ਲਈ ਜਾਵੇਗੀ | ਮਾਰਚ 2008 'ਚ ਜਾਰੀ ਕੇਂਦਰੀ ਸਿਵਲ ਸੇਵਾ (ਪੈਨਸ਼ਨ) ਸੋਧ ਨਿਯਮ 2007 ਅਨੁਸਾਰ ਇਸ ਤਰ੍ਹਾਂ ਨਾਲ ਸਾਰੇ ਕਰਮਚਾਰੀਆਂ ਲਈ ਅਜਿਹੀ ਕੋਈ ਵੀ ਸੰਵੇਦਨਸ਼ੀਲ ਜਾਣਕਾਰੀ ਪ੍ਰਕਾਸ਼ਿਤ ਕਰਨ 'ਤੇ ਪਹਿਲਾਂ ਤੋਂ ਹੀ ਪਾਬੰਦੀ ਹੈ, ਜਿਸ ਦਾ ਖ਼ੁਲਾਸਾ ਕਰਨ ਨਾਲ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਦਾ ਹੋਵੇ |

ਪੁਲਵਾਮਾ 'ਚ ਅੱਤਵਾਦੀਆਂ ਵਲੋਂ ਭਾਜਪਾ ਕੌਂਸਲਰ ਦੀ ਹੱਤਿਆ

ਸ੍ਰੀਨਗਰ, 2 ਜੂਨ (ਪੀ.ਟੀ.ਆਈ.)- ਜੰਮੂ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਖੇਤਰ 'ਚ ਅੱਤਵਾਦੀਆਂ ਵਲੋਂ ਭਾਜਪਾ ਦੇ ਇਕ ਕੌਂਸਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਅੱਤਵਾਦੀਆਂ ਨੇ ਰਾਕੇਸ਼ ਪੰਡਿਤ 'ਤੇ ਉਸ ਸਮੇਂ ਹਮਲਾ ਕੀਤਾ, ਜਦੋਂ ਉਹ ਆਪਣੇ ਦੋਸਤ ਦੇ ਘਰ ਗਿਆ ਹੋਇਆ ਸੀ | ਪੰਡਿਤ 'ਤੇ ਤਿੰਨ ਅੱਤਵਾਦੀਆਂ ਵਲੋਂ ਰਾਤ ਕਰੀਬ 10:15 ਵਜੇ ਗੋਲੀਆਂ ਚਲਾਈਆਂ ਗਈਆਂ | ਪੁਲਿਸ ਅਨੁਸਾਰ ਰਾਕੇਸ਼ ਪੰਡਿਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ | ਗੋਲੀਬਾਰੀ 'ਚ ਪੰਡਿਤ ਦੇ ਦੋਸਤ ਦੀ ਲੜਕੀ ਵੀ ਜ਼ਖ਼ਮੀ ਹੋਈ ਹੈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ |

ਬਿਹਾਰ ਦੀ ਅਦਾਲਤ 'ਚ ਰਾਮਦੇਵ ਖ਼ਿਲਾਫ਼ ਦੇਸ਼ਧ੍ਰੋਹ ਦੀ ਸ਼ਿਕਾਇਤ

ਮੁਜ਼ੱਫਰਪੁਰ, 2 ਜੂਨ (ਏਜੰਸੀ)- ਯੋਗ ਗੁਰੂ ਰਾਮਦੇਵ ਖ਼ਿਲਾਫ਼ ਬਿਹਾਰ ਦੇ ਮੁਜ਼ੱਫਰਪੁਰ 'ਚ ਸੀ.ਜੇ.ਐਮ. ਦੀ ਅਦਾਲਤ 'ਚ ਦੇਸ਼ਧ੍ਰੋਹ ਦੀ ਸ਼ਿਕਾਇਤ ਦਾਇਰ ਕਰਵਾਈ ਗਈ ਹੈ | ਪਟੀਸ਼ਨਕਰਤਾ ਗਿਆਨ ਪ੍ਰਕਾਸ਼ ਨੇ ਐਡਵੋਕੇਟ ਸੁਧੀਰ ਕੁਮਾਰ ਓਝਾ ਰਾਹੀਂ ਐਲੋਪੈਥੀ ਡਾਕਟਰਾਂ ਖ਼ਿਲਾਫ਼ ਟਿੱਪਣੀਆਂ ਕਰਨ ਵਾਲੇ ਰਾਮਦੇਵ ਖ਼ਿਲ਼ਾਫ ਮਹਾਂਮਾਰੀ ਐਕਟ ਤੋਂ ਇਲਾਵਾ ਧੋਖਾਧੜੀ ਤੇ ਦੇਸ਼ਧ੍ਰੋਹ ਦੀਆਂ ਧਾਰਾਵਾਂ ਤਹਿਤ ਸ਼ਿਕਾਇਤ ਦਰਜ ਕਰਵਾਈ ਹੈ | ਕਾਰਜਕਾਰੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸ਼ਲੇਂਦਰ ਰਾਏ ਦੀ ਅਦਾਲਤ 'ਚ ਦਾਇਰ ਇਸ ਸ਼ਿਕਾਇਤ ਦੀ ਸੁਣਵਾਈ 7 ਜੂਨ ਨੂੰ ਹੋਵੇਗੀ |

ਆਸਾਮ 'ਚ ਕੋਰੋਨਾ ਮਰੀਜ਼ ਦੀ ਮੌਤ ਤੋਂ ਬਾਅਦ ਡਾਕਟਰ ਦੀ ਕੁੱਟਮਾਰ

ਗੁਹਾਟੀ, 2 ਜੂਨ (ਏਜੰਸੀ)- ਆਸਾਮ ਦੇ ਹੋਜਾਈ ਜ਼ਿਲ੍ਹੇ 'ਚ ਇਕ ਕੋਰੋਨਾ ਮਰੀਜ਼ ਦੀ ਮੌਤ ਹੋਣ ਬਾਅਦ ਨਾਰਾਜ਼ ਪਰਿਵਾਰਕ ਮੈਂਬਰਾਂ ਵਲੋਂ ਇਕ ਜੂਨੀਅਰ ਡਾਕਟਰ 'ਤੇ ਹਮਲਾ ਕੀਤਾ ਗਿਆ ਹੈ | ਊਡਾਲੀ ਕੇਅਰ ਸੈਂਟਰ ਵਿਖੇ ਮੰਗਲਵਾਰ ਨੂੰ ਆਪਣੇ ਮਰੀਜ਼ ਦੀ ਮੌਤ ਹੋਣ ਬਾਅਦ ਗੁੱਸੇ 'ਚ ਆਏ ਪਰਿਵਾਰ ਵਾਲਿਆਂ ਨੇ ਜੂਨੀਅਰ ਡਾਕਟਰ ਸੀਜ ਕੁਮਾਰ ਸੇਨਾਪਤੀ ਦੀ ਲੱਤਾਂ, ਮੁੱਕਿਆਂ ਤੇ ਚੱਪਲਾਂ ਨਾਲ ਬੁਰੀ ਤਰ੍ਹਾਂ ਮਾਰ-ਕੁੱਟ ਕੀਤੀ | ਵਾਇਰਲ ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਲੋਕਾਂ ਦੇ ਹੱਥਾਂ ਵਿੱਚ ਝਾੜੂ ਤੇ ਬਰਤਨ ਫੜੇ ਹੋਏ ਹਨ, ਜਿਸ ਨਾਲ ਉਹ ਡਾਕਟਰ ਨੂੰ ਕੁੱਟ ਰਹੇ ਹਨ |

ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਨਹੀਂ ਜਾਵੇਗਾ ਜਥਾ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਲਾਹੌਰ 'ਚ ਗੁਰੂ ਅਰਜਨ ਦੇਵ ਜੀ ਦੇ 16 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਪੁਰਬ ਅਤੇ 29 ਜੂਨ ਨੂੰ ਮਨਾਈ ਜਾ ਰਹੀ ਸ਼ੇਰ-ਏ-ਪੰਜਾਬ ...

ਪੂਰੀ ਖ਼ਬਰ »

ਫ਼ੌਜ ਦੀ ਗੋਲੀਬਾਰੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਤੇ ਗੋਲੀਆਂ ਲੱਗੇ ਸੋਨੇ ਦੇ ਪੱਤਰਿਆਂ ਦੇ ਹੁਣ ਸੰਗਤ ਕਰ ਸਕੇਗੀ ਦਰਸ਼ਨ

37 ਵਰਿ੍ਹਆਂ ਬਾਅਦ ਸ਼ੋ੍ਰਮਣੀ ਕਮੇਟੀ ਦਾ ਅਹਿਮ ਫੈਸਲਾ ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 37 ਵਰਿ੍ਹਆਂ ਬਾਅਦ ਅਹਿਮ ਫ਼ੈਸਲੇ ਲੈਂਦਿਆਂ ਜੂਨ 1984 'ਚ ਫ਼ੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਸਮੂਹ 'ਤੇ ...

ਪੂਰੀ ਖ਼ਬਰ »

ਤੀਜੇ ਦਿਨ ਵੀ ਜਾਰੀ ਰਿਹਾ ਮੁਲਾਕਾਤਾਂ ਦਾ ਦੌਰ

ਨਵੀਂ ਦਿੱਲੀ, 2 ਜੂਨ (ਉਪਮਾ ਡਾਗਾ ਪਾਰਥ)-ਦਿੱਲੀ ਦਰਬਾਰ ਪਹੁੰਚੇ ਪੰਜਾਬ ਕਾਂਗਰਸ ਦੇ ਅੰਦਰੂਨੀ ਮਸਲੇ ਨੂੰ ਲੈ ਕੇ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਮੁਲਾਕਾਤਾਂ ਦਾ ਲੰਮਾ ਦੌਰ ਜਾਰੀ ਰਿਹਾ | ਵਿਧਾਇਕਾਂ, ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੇ ਨਾਲ ਸੋਮਵਾਰ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਲਗਾਤਾਰ ਦੂਜੇ ਦਿਨ 100 ਤੋਂ ਘੱਟ ਮੌਤਾਂ

ਚੰਡੀਗੜ੍ਹ, 2 ਜੂਨ (ਮਾਨ)-ਸਿਹਤ ਵਿਭਾਗ ਅਨੁਸਾਰ ਜਿਥੇ ਅੱਜ ਪੰਜਾਬ ਵਿਚ ਕੋਰੋਨਾ ਕਾਰਨ ਅੱਜ 99 ਹੋਰ ਮੌਤਾਂ ਹੋ ਗਈਆਂ, ਉਥੇ 4426 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 2281 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 99 ਮੌਤਾਂ ...

ਪੂਰੀ ਖ਼ਬਰ »

ਦਿੱਲੀ ਕਮੇਟੀ ਨੇ ਕੋਰੋਨਾ ਹਸਪਤਾਲ ਬਣਾਉਣ ਲਈ ਦਿੱਤਾ ਸੋਨੇ ਤੇ ਚਾਂਦੀ ਦਾ ਭੰਡਾਰ

ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 125 ਬੈੱਡਾਂ ਦੇ ਕੋਰੋਨਾ ਹਸਪਤਾਲ ਦੇ ਨਿਰਮਾਣ ਲਈ ਸੋਨੇ ਤੇ ਚਾਂਦੀ ਦਾ ਭੰਡਾਰ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪਿਆ | ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਮੰਡਲ ਵਲੋਂ ਮਾਡਲ ਕਿਰਾਏਦਾਰੀ ਕਾਨੂੰਨ ਨੂੰ ਮਨਜ਼ੂਰੀ

ਨਵੀਂ ਦਿੱਲੀ, 2 ਜੂਨ (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮਾਡਲ ਕਿਰਾਏਦਾਰੀ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਇਸ ਕਦਮ ਨਾਲ ਦੇਸ਼ ਭਰ 'ਚ ਕਿਰਾਏ ਦੇ ਮਕਾਨਾਂ ਦੇ ਸਬੰਧ 'ਚ ਕਾਨੂੰਨੀ ਢਾਂਚੇ ਨੂੰ ਦਰੁਸਤ ਕਰਨ 'ਚ ਮਦਦ ਮਿਲੇਗੀ | ਬਿਆਨ ਮੁਤਾਬਿਕ ...

ਪੂਰੀ ਖ਼ਬਰ »

ਫ਼ੌਜ ਮੁਖੀ 2 ਦਿਨਾ ਦੌਰੇ 'ਤੇ ਕਸ਼ਮੀਰ ਪੁੱਜੇ

ਸ੍ਰੀਨਗਰ, 2 ਜੂਨ (ਮਨਜੀਤ ਸਿੰਘ)- ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਕੰਟਰੋਲ ਰੇਖਾ ਤੇ ਅੰਤਰਰਾਸ਼ਟਰੀ ਸਰਹੱਦ 'ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਦੇ 100 ਦਿਨ ਪੂਰੇ ਹੋਣ 'ਤੇ 2 ਦਿਨਾਂ ਦੌਰੇ 'ਤੇ ਕਸ਼ਮੀਰ ਪੁੱਜੇ ਹਨ | ਆਪਣੇ ਇਸ ਦੌਰੇ ਦੌਰਾਨ ਉਹ ਕਸ਼ਮੀਰ 'ਚ ...

ਪੂਰੀ ਖ਼ਬਰ »

ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 2 ਜੂਨ (ਮਨਜੀਤ ਸਿੰਘ)- ਪਾਕਿ ਰੇਂਜਰਾਂ ਨੇ ਜੰਗਬੰਦੀ ਸਮਝੌਤੇ ਦੀ 100ਵੇਂ ਦਿਨ ਮੌਕੇ ਕਠੂਆ ਜ਼ਿਲ੍ਹੇ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਅਰਨੀਆ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਜੇ.ਸੀ.ਬੀ. 'ਤੇ ਗੋਲੀਆਂ ਚਲਾਈਆਂ | ਸਰਕਰੀ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਪਾਕਿ ਨੇ ਜਾਰੀ ਕੀਤਾ ਕੋਰੋਨਾ ਦਾ ਆਪਣਾ ਬਣਾਇਆ 'ਪਾਕਵੈਕ' ਟੀਕਾ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ (ਐਨ. ਆਈ. ਐਚ.) ਵਿਖੇ ਕਰਵਾਏ ਇਕ ਸਮਾਗਮ ਦੌਰਾਨ ਪਾਕਿ 'ਚ ਤਿਆਰ ਕੀਤਾ ਚੀਨੀ ਕੈਨਸਿਨੋ ਕੋਵਿਡ-19 ਟੀਕਾ ਲਾਂਚ ਕੀਤਾ | ਪਾਕਵੈਕ ਨਾਮੀ ਇਸ ਟੀਕੇ ਦੇ ਲਾਂਚਿੰਗ ਸਮਾਰੋਹ ਨੂੰ ਸੰਬੋਧਨ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX