ਤਾਜਾ ਖ਼ਬਰਾਂ


ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  9 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  45 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  51 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  54 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  58 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  1 minute ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਨਸ਼ੇ ਤੇ ਡਰੱਗ ਮਨੀ ਸਮੇਤ ਕੀਤਾ ਗਿ੍ਫ਼ਤਾਰ-ਮਾਹਲ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਐਸ.ਪੀ. (ਜਾਂਚ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮ ਬਣਾਈ ਗਈ ਹੈ | ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ ਥਾਣਾ ਸਿਟੀ ਇੰਚਾਰਜ ਤਲਵਿੰਦਰ ਸਿੰਘ, ਥਾਣਾ ਸਦਰ ਇੰਚਾਰਜ ਭੂਸ਼ਣ ਸੇਖੜੀ, ਐਸ.ਆਈ. ਕੁਲਦੀਪ ਸਿੰਘ ਅਤੇ ਏ.ਐਸ.ਆਈ. ਸਤਨਾਮ ਸਿੰਘ ਨੇ ਅੱਜ 2 ਵੱਖ-ਵੱਖ ਮਾਮਲਿਆਂ 'ਚ 3 ਦੋਸ਼ੀਆਂ ਤੋਂ ਇਕ ਟਰੱਕ, ਮੋਟਰ ਸਾਈਕਲ ਸਮੇਤ 300 ਗਰਾਮ ਨਸ਼ੀਲਾ ਪਦਾਰਥ, 30 ਗਰਾਮ ਹੈਰੋਇਨ, 4,56,000 ਰੁਪਏ ਦੀ ਡਰੱਗ ਮਨੀ, 7 ਕਿਲੋਗ੍ਰਾਮ ਡੋਡੇ ਚੂਰਾ ਪੁਸਤ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ, ਥਾਣਾ ਸਿਟੀ ਇੰਚਾਰਜ ਤਲਵਿੰਦਰ ਸਿੰਘ ਅਤੇ ਏ.ਐਸ.ਆਈ. ਸਤਨਾਮ ਸਿੰਘ ਦੀ ਟੀਮ ਨੇ ਅਮਨ ਕੁਮਾਰ ਊਰਫ ਅਮਨਾ ਪੁੱਤਰ ਸਰਵਣ ਸਿੰਘ ਵਾਸੀ ਅਲਾਹਾਬਾਦ ਨੂੰ ਬਿਨ੍ਹਾਂ ਨੰਬਰ ਦੇ ਮੋਟਰ ਸਾਈਕਲ ਸਮੇਤ ਕਾਬੂ ਕੀਤਾ | ਉਨ੍ਹਾਂ ਕਿਹਾ ਕਿ ਦੋਸ਼ੀ ਅਮਨ ਤੋਂ 300 ਗ੍ਰਾਮ ਨਸ਼ੀਲਾ ਪਦਾਰਥ, 30 ਗਰਾਮ ਹੈਰੋਇਨ ਅਤੇ 4,56,000 ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਉਸ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-22, 61,85 ਤਹਿਤ ਥਾਣਾ ਸਿਟੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਅਮਨ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ 5 ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ਵਿੱਚ ਥਾਣਾ ਸਦਰ ਇੰਚਾਰਜ ਭੂਸ਼ਣ ਸੇਖੜੀ ਅਤੇ ਐਸ.ਆਈ. ਕੁਲਦੀਪ ਸਿੰਘ ਦੀ ਟੀਮ ਵਲੋਂ ਟਰੱਕ ਡਰਾਈਵਰ ਗੁਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਨਿਵਾਸੀ ਫਤਿਹਗੜ੍ਹ ਚੂੰਗੀ ਮੌਜੂਦ ਨਿਵਾਸੀ ਅਰੋੜਾ ਕਲੋਨੀ ਅਤੇ ਕਲੀਨਰ ਬਲਜੀਤ ਸਿੰਘ ਪੁੱਤਰ ਰਜਿੰਦਰ ਸਿੰਘ ਨਿਵਾਸੀ ਅਜੀਤ ਨਗਰ ਅਸਲਾਮਾਬਾਦ ਨੂੰ ਟਰੱਕ ਸਮੇਤ (ਟਰੱਕ ਨੰਬਰ ਪੀ.ਬੀ. 07 ਬੀ.ਪੀ. 8199) ਕਾਬੂ ਕਰਕੇ ਇਨ੍ਹਾਂ ਤੋਂ ਟਰੱਕ ਦੇ ਕੈਬਨ ਵਿੱਚ ਪਏ ਪਲਾਸਟਿਕ ਦੇ ਬੋਰਿਆਂ ਵਿੱਚੋਂ 7 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 15,61,85 ਤਹਿਤ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਲਿਆ ਹੈ |

ਝਗੜੇ ਦੌਰਾਨ ਔਰਤ ਗੰਭੀਰ ਜ਼ਖ਼ਮੀ

ਐਮਾਂ ਮਾਂਗਟ, 2 ਜੂਨ (ਗੁਰਾਇਆ)-ਪਿੰਡ ਟਾਂਡਾ ਰਾਮ ਸਹਾਏ ਵਿਖੇ ਇਕ ਔਰਤ 'ਤੇ ਹਮਲਾ ਕਰਕੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਵਲੋਂ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰ ਕੌਰ ਪਤਨੀ ਹੁਕਮ ਸਿੰਘ ਵਾਸੀ ਪਿੰਡ ਟਾਂਡਾ ਰਾਮ ਸਹਾਏ ਨੇ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਵਲੋਂ ਟਿਊਬਵੈੱਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਤੇ ਪਿੰਡਾਂ ਦੇ ਆਗੂਆਂ ਨਾਲ ਮੀਟਿੰਗ

ਗੜ੍ਹਸ਼ੰਕਰ, 2 ਜੂਨ (ਧਾਲੀਵਾਲ)-ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਇਥੇ ਆਪਣੇ ਨਿਵਾਸ 'ਤੇ ਟਿਊਬਵੈੱਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਕਾਗਜ਼ੀ ਕਾਰਵਾਈ ਮੁਕੰਮਲ ਕਰਕੇ ...

ਪੂਰੀ ਖ਼ਬਰ »

ਬਿਆਸ ਦਰਿਆ 'ਚੋਂ ਕੱਢੀ ਜਾ ਰਹੀ ਹੈ ਨਾਜਾਇਜ਼ ਰੇਤ

ਐਮਾਂ ਮਾਂਗਟ, 2 ਜੂਨ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਚੱਕਵਾਲ ਦੇ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਨਾਜਾਇਜ਼ ਮਾਈਨਿੰਗ ਦਾ ਧੰਦਾ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਪਰ ਮਾਈਨਿੰਗ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ, 143 ਨਵੇਂ ਮਾਮਲੇ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 143 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 26860 ਅਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 922 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਾਗਰਿਕ ਸੇਵਾਵਾਂ ਦੇਣ 'ਚ ਪਹਿਲੇ ਦਰਜੇ 'ਤੇ ਆਇਆ ਜ਼ਿਲ੍ਹਾ ਹੁਸ਼ਿਆਰਪੁਰ-ਡੀ.ਸੀ.

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਬਾਵਜੂਦ ਸੇਵਾ ਕੇਂਦਰਾਂ ਨੇ ਨਾਗਰਿਕਾਂ ਨੂੰ ਸਮੇਂ ਸਿਰ ਹਰ ਸੇਵਾ ਪ੍ਰਦਾਨ ਕੀਤੀ ਹੈ, ਜਿਸ ਦੇ ਸਿੱਟੇ ਵਜੋਂ ਅੱਜ ਜ਼ਿਲ੍ਹਾ 0.07 ਫੀਸਦੀ ਪੈਂਡੈਂਸੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਮੰਗਾਂ ਸਬੰਧੀ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਹੁਸ਼ਿਆਰਪੁਰ (ਸੀਟੂ) ਵਲੋਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਸਾਹਮਣੇ ਜ਼ਿਲ੍ਹਾ ਖ਼ਜ਼ਾਨਚੀ ਜਸਵਿੰਦਰ ਕੌਰ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ 24 ਘੰਟਿਆਂ 'ਚ ਲੱਭੇ ਚਿਲਡਰਨ ਹੋਮ ਤੋਂ ਗਏ 2 ਬੱਚੇ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਰਾਮ ਕਲੋਨੀ ਕੈਂਪ ਸਥਿਤ ਚਿਲਡਰਨ ਹੋਮ ਤੋਂ 31 ਮਈ ਨੂੰ ਗਏ ਦੋ ਬੱਚਿਆਂ ਨੂੰ ਜ਼ਿਲ੍ਹਾਂ ਪੁਲਿਸ ਨੇ ਤਕਨੀਕੀ ਅਤੇ ਪ੍ਰੋਫੈਸ਼ਨਲ ...

ਪੂਰੀ ਖ਼ਬਰ »

ਪੀ.ਐਚ.ਸੀ. 'ਚ ਮਲੇਰੀਆ ਮਹੀਨੇ ਤਹਿਤ ਵਰਕਸ਼ਾਪ

ਬੁੱਲ੍ਹੋਵਾਲ, 2 ਜੂਨ (ਲੁਗਾਣਾ)- ਤੰਦਰੁਸਤ ਪੰਜਾਬ ਮੁਹਿੰਮ ਅਧੀਨ ਸਿਹਤ ਵਿਭਾਗ ਐਂਟੀ ਮਲੇਰੀਆਂ ਮਹੀਨੇ ਤਹਿਤ ਇੱਕ ਵਰਕਸ਼ਾਪ ਲਗਾਈ ਗਈ | ਪੀ.ਐਚ.ਸੀ. ਚੱਕੋਵਾਲ ਵਿਖੇ ਡਾ. ਬਲਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ 'ਚ ਕੀਤਾ ਗਿਆ | ਜਾਗਰੂਕਤਾ ਵਰਕਸ਼ਾਪ ...

ਪੂਰੀ ਖ਼ਬਰ »

ਮਦਰ ਟੈਰੇਸਾ ਆਈ.ਟੀ.ਆਈ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 2 ਜੂਨ (ਭੁੱਲਰ)- ਮਦਰ ਟੈਰੇਸਾ ਆਈ.ਟੀ.ਆਈ. ਕਾਲਜ ਦਸੂਹਾ ਦੇ ਡੀਜ਼ਲ ਮਕੈਨਿਕ ਅਤੇ ਇਲੈੱਕਟ੍ਰਸ਼ੀਅਨ ਦੂਜੇ ਸਾਲ ਦੀਆਂ ਟਰੇਡਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਚੇਅਰਮੈਨ ਸ. ਕੁਲਵੀਰ ਸਿੰਘ ਅਤੇ ਮੈਡਮ ...

ਪੂਰੀ ਖ਼ਬਰ »

ਹੁਣ ਤੱਕ ਜ਼ਿਲ੍ਹੇ ਦੇ 23 ਪਿੰਡਾਂ 'ਚ ਹੋਈ 100 ਫੀਸਦੀ ਵੈਕਸੀਨੇਸ਼ਨ-ਅਪਨੀਤ ਰਿਆਤ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਵਿੱਚ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਕੋਰੋਨਾ ਮੁਕਤ ਪਿੰਡ ਅਭਿਆਨ ਤਹਿਤ ਹੁਣ ...

ਪੂਰੀ ਖ਼ਬਰ »

'ਆਪ' ਵਲੋਂ ਹੈਲਥ ਜਿੰਮਾਂ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਟਰੇਡ ਵਿੰਗ ਦੇ ਜੁਆਇੰਟ ਸਕੱਤਰ ਪੰਜਾਬ ਸੰਦੀਪ ਸੈਣੀ ਦੀ ਅਗਵਾਈ 'ਚ ਸਥਾਨਕ ਬੱਸ ਸਟੈਂਡ ਚੌਂਕ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜਿੰਮਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਗੜ੍ਹਸ਼ੰਕਰ, 2 ਜੂਨ (ਧਾਲੀਵਾਲ)-ਇੱਥੇ ਪਾਵਰਕਾਮ ਅਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਥੇ ਪਾਵਰਕਾਮ ਦੇ ਡਵੀਜ਼ਨ ਦਫ਼ਤਰ ਅੱਗੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ...

ਪੂਰੀ ਖ਼ਬਰ »

ਕੋਰੋਨਾ ਮਿ੍ਤਕਾਂ ਦਾ ਸਸਕਾਰ ਕਰਨ ਵਾਲੇ ਕਾਮੇ 'ਪਿ੍ੰਸੀਪਲ ਬੱਗਾ ਸੇਵਾ ਐਵਾਰਡ' ਨਾਲ ਸਨਮਾਨਿਤ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ ਨਾਲ ਪੀੜਤ ਮਿ੍ਤਕਾਂ ਦੇ ਸਸਕਾਰ 'ਚ ਕਈ ਵਾਰ ਪਰਿਵਾਰਕ ਮੈਂਬਰਾਂ ਵਲੋਂ ਵੀ ਸਹਿਯੋਗ ਨਹੀਂ ਦਿੱਤਾ ਜਾਂਦਾ, ਪ੍ਰੰਤੂ ਹੁਸ਼ਿਆਰਪੁਰ ਦੇ ਸ਼ਮਸ਼ਾਨਘਾਟ 'ਚ ਕੰਮ ਕਰਦੇ ਕਾਮਿਆਂ ਵਲੋਂ ਹਰ ਕੋਰੋਨਾ ਪੀੜਤ ...

ਪੂਰੀ ਖ਼ਬਰ »

ਚੱਬੇਵਾਲ ਵਿਖੇ ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ 25 ਝੁੱਗੀਆਂ ਸੜ ਕੇ ਸੁਆਹ

ਚੱਬੇਵਾਲ/ਹੁਸ਼ਿਆਰਪੁਰ, 2 ਜੂਨ (ਥਿਆੜਾ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਮਾਹਿਲਪੁਰ ਮੁਖ ਮਾਰਗ 'ਤੇ ਕਸਬਾ ਚੱਬੇਵਾਲ ਦੇ ਮੁਖ ਅੱਡੇ ਵਿਚ ਬੱਸ ਸਟੈਡ ਦੇ ਨੇੜੇ ਪ੍ਰਵਾਸੀ ਮਜਦੂਰਾਂ ਦੀਆਂ ਝੁੱਗੀਆਂ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈਆਂ, ਜਿਸ ਕਾਰਨ ਪ੍ਰਵਾਸੀ ...

ਪੂਰੀ ਖ਼ਬਰ »

ਗਜ਼ਟਿਡ ਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ. ਜਥੇਬੰਦੀਆਂ ਵਲੋਂ ਵਿਧਾਇਕਾਂ ਤੇ ਐਮ.ਪੀ. ਦੇ ਘਰਾਂ ਸਾਹਮਣੇ ਧਰਨੇ ਦੇਣ ਦਾ ਐਲਾਨ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ, ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ./ਬੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਅਤੇ ਅੰਬੇਡਕਰ ਮਿਸ਼ਨ ਕਲੱਬ ਪੰਜਾਬ ਦੀ ਜ਼ਿਲ੍ਹਾ ਇਕਾਈ ...

ਪੂਰੀ ਖ਼ਬਰ »

ਅਫ਼ੀਮ ਸਮੇਤ ਵਿਅਕਤੀ ਗਿ੍ਫ਼ਤਾਰ

ਊਨਾ, 2 ਜੂਨ (ਹਰਪਾਲ ਸਿੰਘ ਕੋਟਲਾ)- ਪੁਲਿਸ ਥਾਣਾ ਹਰੋਲੀ ਤਹਿਤ ਪੁਲਿਸ ਨੇ ਇੱਕ ਵਿਅਕਤੀ ਤੋਂ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਪਾਸੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਥਾਣਾ ਹਰੋਲੀ ਦੇ ਮੁਲਾਜ਼ਮ ਗਸ਼ਤ 'ਤੇ ਸਨ, ਤਾਂ ਪਿੰਡ ਪੋਲੀਆਂ 'ਚ ਇਕ ...

ਪੂਰੀ ਖ਼ਬਰ »

ਠੰਡਲ ਵਲੋਂ ਰਾਜਪੂਤ ਭਾਈਚਾਰੇ ਦੀ ਸਲਾਹਕਾਰ ਕਮੇਟੀ ਦੇ ਅਹੁਦੇਦਾਰਾਂ ਦਾ ਸਨਮਾਨ

ਹੁਸ਼ਿਆਰਪੁਰ, 2 ਜੂਨ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗਠਿਤ ਰਾਜਪੂਤ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਵਿਚ ਨਿਯੁਕਤ ਹੋਏ ਹਲਕਾ ਚੱਬੇਵਾਲ ਦੇ ਠੇਕੇਦਾਰ ਮੋਹਨਪਾਲ ਸਿੰਘ ਰਿੱਕੀ ਪਰਮਾਰ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਰਬਸੰਮਤੀ ਨਾਲ ਬਲਾਕ ਭੂੰਗਾ ਦੀ ਚੋਣ

ਬੁੱਲ੍ਹੋਵਾਲ, 2 ਜੂਨ (ਲੁਗਾਣਾ)-ਅੱਡਾ ਦੁਸੜਕਾ ਵਿਖੇ ਜਠੇਰਿਆਂ ਦੇ ਸਥਾਨ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਭੁੰਗਾਂ ਦੇ ਅਹੁਦੇਦਾਰਾਂ ਦੀ ਚੋਣ ਜ਼ਿਲ੍ਹਾ ਪ੍ਰਧਾਨ ਜਥੇ. ਸਵਰਨ ਸਿੰਘ ਧੁੱਗਾ ਤੇ ਨੌਜਵਾਨ ਆਗੂ ਸਰਪੰਚ ਪਰਵਿੰਦਰ ਸਿੰਘ ਸੱਜਣ ਦੀ ਅਗਵਾਈ ...

ਪੂਰੀ ਖ਼ਬਰ »

ਐਪਲ ਪ੍ਰਾਪਰਟੀ ਦੇ ਦਫ਼ਤਰ ਵਿਖੇ ਚੋਰੀ

ਦਸੂਹਾ, 2 ਜੂਨ (ਕੌਸ਼ਲ)- ਦਾਣਾ ਮੰਡੀ ਨੇੜੇ ਸਥਿਤ ਐਪਲ ਪ੍ਰਾਪਰਟੀ ਦੇ ਦਫ਼ਤਰ ਵਿਖੇ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦੇ ਹੋਏ ਦਫ਼ਤਰ ਦੇ ਮਾਲਕ ਅੰਮਿ੍ਤ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਨੇ ਜਦ ਆਪਣੇ ਦਫ਼ਤਰ ਆ ਕੇ ਦੇਖਿਆ ਤਾਂ ਉਨ੍ਹਾਂ ਦੇ ਦਫ਼ਤਰ ਦੇ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਚੰਡੀਗੜ੍ਹ ਦੀ ਐਗਜ਼ੈਕਟਿਵ ਕਮੇਟੀ ਦੀ ਹੋਈ ਚੋਣ

ਮੁਕੇਰੀਆਂ, 2 ਜੂਨ (ਰਾਮਗੜ੍ਹੀਆ)-ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ (ਰਜਿ.) ਚੰਡੀਗੜ੍ਹ ਦੀ ਐਗਜ਼ੈਕਟਿਵ ਕਮੇਟੀ ਦੀ ਚੋਣ ਇੰਜ. ਹਰਭਜਨ ਸਿੰਘ ਪ੍ਰਧਾਨ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਂਸ਼ਨ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਲੁਬਾਣਾ ਬਰਾਦਰੀ ਦੀ ਇਸ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ ਲਈ ਪਿੰਡਾਂ 'ਚ ਲਾਮਬੰਦੀ

ਗੜ੍ਹਸ਼ੰਕਰ, 2 ਜੂਨ (ਧਾਲੀਵਾਲ)-ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿਚ ਸ਼ਮੂਲੀਅਤ ਲਈ ਵੱਖ-ਵੱਖ ਪਿੰਡਾਂ 'ਚ ਲਾਮਬੰਦੀ ਕੀਤੀ ਜਾ ਰਹੀ ਹੈ | ਯੂਨੀਅਨ ਦੇ ਤਹਿਸੀਲ ਪ੍ਰਧਾਨ ਕੁਲਵਿੰਦਰ ਚਾਹਲ ਤੇ ਪ੍ਰੋਫੈਸਰ ਕੁਲਵੰਤ ...

ਪੂਰੀ ਖ਼ਬਰ »

ਸਿਹਤਮੰਦ ਸਮਾਜ ਦੀ ਸਿਰਜਣਾ ਲਈ ਤੰਬਾਕੂ ਪ੍ਰਤੀ ਜਾਗਰੂਕਤਾ ਜ਼ਰੂਰੀ-ਡਾ. ਹਰਜੀਤ ਸਿੰਘ

ਦਸੂਹਾ, 2 ਜੂਨ (ਭੁੱਲਰ)- ਅੱਜ ਡੀ ਅਡਿਕਸ਼ਨ ਸੈਂਟਰ ਸਿਵਲ ਹਸਪਤਾਲ ਦਸੂਹਾ ਵਿਖੇ ਤੰਬਾਕੂ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐੱਸ.ਐੱਮ.ਓ. ਡਾ. ਹਰਜੀਤ ਸਿੰਘ ਸਾਈਕੈਟਰਿਸਟ ਇੰਚਾਰਜ ਡੀ ਅਡਿਕਸ਼ਨ ਸੈਂਟਰ ਦਸੂਹਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਅਤੇ ...

ਪੂਰੀ ਖ਼ਬਰ »

ਪੀ. ਏ. ਸੀ. ਮੈਂਬਰ ਬਿੱਕਾ ਚੀਮਾ ਦਾ ਨਿੱਘਾ ਸਵਾਗਤ

ਦਸੂਹਾ, 2 ਜੂਨ (ਭੁੱਲਰ, ਕੌਸ਼ਲ)- ਜੀ. ਟੀ. ਬੀ. ਪਬਲਿਕ ਸਕੂਲ ਦਸੂਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਮੈਂਬਰ ਪੀ. ਏ. ਸੀ. ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੁੱਕਾ ਭੇਟ ਕਰਦਿਆਂ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਡੀ.ਸੀ. ਨੇ ਪਿੰਡ ਲੱਖਰ ਪੱਤੀ ਤੇ ਕੱਤੋਵਾਲ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ...

ਪੂਰੀ ਖ਼ਬਰ »

ਸੀ.ਐਚ.ਬੀ. ਠੇਕਾ ਕਰਮਚਾਰੀਆਂ ਵਲੋੋਂ ਧਰਨਾ

ਗੜ੍ਹਦੀਵਾਲਾ, 2 ਜੂਨ (ਚੱਗਰ) ਅੱਜ ਪੀ. ਐਸ. ਪੀ. ਸੀ. ਐਲ. ਸਬ ਡਵੀਜਨ ਗੜ੍ਹਦੀਵਾਲਾ ਵਿਖੇ ਸੀ. ਐਚ. ਬੀ. ਠੇਕਾ ਕਰਮਚਾਰੀਆਂ ਵੱਲੋਂ ਧਰਨਾ ਲਗਾਇਆ ਗਿਆ | ਜਿਸ ਵਿੱਚ ਸਬ ਡਵੀਜਨ ਗੜ੍ਹਦੀਵਾਲਾ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਦੀ ਮੈਨਜਮੈਂਟ ਠੇਕਾ ਕਾਮਿਆਂ ...

ਪੂਰੀ ਖ਼ਬਰ »

ਅੱਡਾ ਝੁੰਗੀਆਂ 'ਚ ਪੀਣ ਵਾਲੇ ਪਾਣੀ ਦੀ ਕਿੱਲਤ, ਸਹਿਕਾਰੀ ਬੈਂਕ ਅਤੇ ਹਸਪਤਾਲ ਦਾ ਬੁਰਾ ਹਾਲ

ਬੀਣੇਵਾਲ, 2 ਜੂਨ (ਬੈਜ ਚੌਧਰੀ)-ਬੀਤ ਇਲਾਕੇ ਦੇ ਮੁੱਖ ਵਪਾਰਕ ਕੇਂਦਰ ਅੱਡਾ ਝੁੰਗੀਆਂ ਵਿੱਚ ਪਿਛਲੇ ਕਰੀਬ 2 ਹਫਤਿਆਂ ਤੋਂ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਚਲ ਰਹੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੇਂਦਰੀ ਸਹਿਕਾਰੀ ਬੈਂਕ ...

ਪੂਰੀ ਖ਼ਬਰ »

ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)- ਯੂਥ ਅਕਾਲੀ ਦਲ ਦੇ ਸਰਗਰਮ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਨੂੰ ਪਾਰਟੀ ਹਾਈਕਮਾਨ ਵਲੋਂ ਯੂਥ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਬਣਾਇਆ ਗਿਆ | ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸਮੁੱਚੇ ਯੂਥ 'ਚ ...

ਪੂਰੀ ਖ਼ਬਰ »

ਮਿਆਣੀ ਵਲੋਂ ਸ਼ੋਅਰੂਮ ਦਾ ਉਦਘਾਟਨ

ਮਿਆਣੀ, 2 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਖੇ ਬਲਦੇਵ ਮਦਾਨ ਵਲੋਂ ਗੁਰੂ ਦਾ ਓਟ ਆਸਰਾ ਲੈ ਕੇ ਆਨ ਏਅਰ ਸ਼ੂਜ਼ ਸ਼ੋਅਰੂਮ ਖੋਲਿ੍ਹਆ ਗਿਆ ਹੈ, ਜਿਸ ਦਾ ਉਦਘਾਟਨ ਸਾਬਕਾ ਮੰਤਰੀ ਬਲਵੀਰ ਸਿੰਘ ਮਿਆਣੀ ਨੇ ਕੀਤਾ ਹੈ | ਇਸ ਮੌਕੇ ਸਾਬਕਾ ਮੰਤਰੀ ਨੇ ਬਲਦੇਵ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX