ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 minute ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  9 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  30 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਗਰਾਓਂ

'ਕ੍ਰਾਂਤੀ ਦਿਵਸ' ਕਿਸਾਨ ਅੰਦੋਲਨ 'ਚ ਨਵੀਂ ਕ੍ਰਾਂਤੀ ਲਿਆਏਗਾ-ਮਾ: ਕਮਾਲਪੁਰਾ

ਮੁੱਲਾਂਪੁਰ-ਦਾਖਾ, 2 ਜੂਨ (ਨਿਰਮਲ ਸਿੰਘ ਧਾਲੀਵਾਲ)- ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ 6 ਮਹੀਨੇ ਤੋਂ ਵੱਧ ਸਮਾਂ ਦਿੱਲੀ ਦੀਆਂ ਵੱਖੋ-ਵੱਖ ਸਰਹੱਦਾਂ 'ਤੇ ਡਟੇ ਕਿਸਾਨ-ਮਜ਼ਦੂਰਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਸੱਦੇ ਦੇ ਮੱਦੇਨਜ਼ਰ ਦਿੱਲੀ ਦੀਆਂ ਸਿੰਘੂ, ਟਿਕਰੀ ਤੇ ਗਾਜ਼ੀਪੁਰ ਸਰਹੱਦਾਂ 'ਤੇ 5 ਜੂਨ ਨੂੰ ਮਨਾਇਆ ਜਾ ਰਿਹਾ ਕ੍ਰਾਂਤੀ ਦਿਵਸ ਕਿਸਾਨ ਅੰਦੋਲਨ 'ਚ ਨਵੀਂ ਕ੍ਰਾਂਤੀ ਲਿਆਏਗਾ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ ਵਲੋਂ ਦਾਖਾ-ਲੁਧਿਆਣਾ ਰਾਸ਼ਟਰੀ ਰਾਜ ਮਾਰਗ ਹਵੇਲੀ ਨੇੜੇ ਕ੍ਰਾਂਤੀ ਦਿਵਸ ਵਿਚ ਹਿੱਸਾ ਲੈਣ ਵਾਲੇ ਜਥੇ ਸਮੇਤ ਰਵਾਨਾ ਹੋਣ ਸਮੇਂ ਗੱਲਬਾਤ ਕਰਦਿਆਂ ਕੀਤਾ | ਕਮਾਲਪੁਰਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਹਨ | ਕ੍ਰਾਂਤੀ ਦਿਵਸ ਲੋਕਨਾਇਕ ਜੈ ਪ੍ਰਕਾਸ਼ ਨਰਾਇਣ ਵਲੋਂ 47 ਸਾਲ ਪਹਿਲਾਂ ਸੰਪੂਰਨ ਕ੍ਰਾਂਤੀ ਅੰਦੋਲਨ ਨੂੰ ਕਿਸਾਨ-ਮਜ਼ਦੂਰ ਹੁਣ ਦਿੱਲੀ ਦੀਆਂ ਸਰਹੱਦਾ 'ਤੇ 5 ਜੂਨ ਨੂੰ ਮੁੜ ਦੁਹਰਾਉਣਗੇ | ਬੀ.ਕੇ.ਯੂ ਏਕਤਾ (ਡਕੌਂਦਾ) ਜ਼ਿਲ੍ਹਾ ਜਨ: ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਸਿੱਧਵਾਂ ਕਲਾਂ, ਸੁਧਾਰ ਬਲਾਕ ਪ੍ਰਧਾਨ ਸਰਬਜੀਤ ਸਿੰਘ ਗਿੱਲ, ਬਲਾਕ ਸਿੱਧਵਾਂ ਬੇਟ ਪ੍ਰਧਾਨ ਦਵਿੰਦਰ ਸਿੰਘ ਮਲਸੀਹਾਂ, ਬਲਾਕ ਹੰਬੜਾਂ ਪ੍ਰਧਾਨ ਸੁਖਵਿੰਦਰ ਸਿੰਘ, ਰਣਧੀਰ ਸਿੰਘ ਬੱਸੀਆਂ, ਕੰਵਲਜੀਤ ਖੰਨਾ ਸਮੇਤ ਜ਼ਿਲ੍ਹੇ ਭਰ 'ਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀਆਂ ਇਕਾਈਆਂ ਦੇ ਪ੍ਰਧਾਨਾਂ ਵਲੋਂ ਆਪਣੇ ਜ਼ਿਲ੍ਹਾ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ ਨਾਲ ਦਿੱਲੀ ਲਈ ਰਵਾਨਾ ਹੋਣ ਸਮੇਂ ਦੱਸਿਆ ਕਿ ਸਾਡਾ ਹੁਣ ਤੱਕ ਦਾ ਅੰਦੋਲਨ ਸ਼ਾਂਤੀ ਤੇ ਅਹਿੰਸਾ ਵਾਲਾ ਰਿਹਾ ਅਤੇ ਸੜਕਾਂ 'ਤੇ ਠੰਡ, ਧੁੱਪ, ਮੀਂਹ, ਹਨੇਰੀ ਝੱਖੜ ਦਾ ਸਾਹਮਣਾ ਕਰ ਚੁੱਕੇ ਕਿਸਾਨ-ਮਜ਼ਦੂਰ ਆਪਣੇ ਮਿਸ਼ਨ ਵਿਚ ਸਫ਼ਲ ਹੋਣਗੇ | ਬੀ.ਕੇ.ਯੂ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ ਨੂੰ ਮਿਲੇ ਗੁਰਮੇਲ ਸਿੰਘ ਭਰੋਵਾਲ, ਰਣਜੀਤ ਸਿੰਘ ਕਾਨੂੰਨਗੋ ਭਰੋਵਾਲ ਨੇ ਵਿਸ਼ਵਾਸ਼ ਦਿੱਤਾ ਕਿ ਉਹ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ ਸਮੇਂ ਉਨ੍ਹਾਂ ਦੀ ਅਗਵਾਈ ਹੇਠ ਹਰ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਕਰਨਗੇ | ਪ੍ਰਧਾਨ ਕਮਾਲਪੁਰਾ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਣ ਸਮੇਂ ਮਾ: ਗੁਰਚਰਨ ਸਿੰਘ ਰਕਬਾ, ਖੇਤੀਬਾੜੀ ਸਹਿਕਾਰੀ ਸਭਾ ਭਨੋਹੜ ਪ੍ਰਧਾਨ ਗੁਰਦੀਪ ਸਿੰਘ, ਸਰਪੰਚ ਸੁਖਪਾਲ ਸਿੰਘ ਸੈਂਪੀ, ਹਰਵਿਦਰ ਸਿੰਘ ਮਿੱਠਾ ਮੁੱਲਾਂਪੁਰ, ਪ੍ਰੇਮ ਸਿੰਘ ਪੁੜੈਣ, ਮੇਘ ਸਿੰਘ, ਜਸਵਿੰਦਰ ਸਿੰਘ ਭੂੰਦੜੀ, ਅਜਮੇਰ ਸਿੰਘ ਭਨੋਹੜ, ਬਲਦੇਵ ਸਿੰਘ ਅਕਾਲਗੜ੍ਹ, ਪਵਨ ਧਨੋਆ ਤਲਵੰਡੀ, ਬਾਬੂ ਸਿੰਘ ਭਨੋਹੜ, ਹਰਵਿੰਦਰ ਸਿੰਘ ਰਕਬਾ, ਕੁਲਦੀਪ ਸਿੰਘ ਖਾਲਸਾ, ਪੰਚ ਸ਼ਿੰਗਾਰਾ ਸਿੰਘ ਰੱਤੋਵਾਲ, ਹਰਦੀਪ ਸਿੰਘ ਟੂਸੇ, ਜਤਿੰਦਰ ਸਿੰਘ ਹਲਵਾਰਾ, ਸੁਧਾਰ ਇਕਾਈ ਪ੍ਰਧਾਨ ਬਲਵਿੰਦਰ ਸਿੰਘ, ਬੋਪਾਰਾਏ ਇਕਾਈ ਪ੍ਰਧਾਨ ਗੁਰਪਿੰਦਰ ਸਿੰਘ, ਜਗਰੂਪ ਸਿੰਘ ਰੂਪ ਸੁਧਾਰ, ਡਾ: ਜਸਵੰਤ ਸਿੰਘ ਰਾਜੋਆਣਾ, ਠੇਕੇਦਾਰ ਜਗਰੂਪ ਸਿੰਘ ਐਤੀਆਣਾ, ਭਗਵੰਤ ਸਿੰਘ ਰਕਬਾ, ਕੁਲਵੰਤ ਸਿੰਘ ਹੇਰਾਂ, ਬਲਵਿੰਦਰ ਸਿੰਘ ਟੂਸੇ, ਰਣਜੋਧ ਸਿੰਘ ਤੁਗਲ, ਹਰਿੰਦਰ ਸਿੰਘ ਮੰਡਿਆਣੀ, ਜਰਨੈਲ ਸਿੰਘ ਮੁੱਲਾਂਪੁਰ, ਬਲਦੇਵ ਸਿੰਘ ਹੇਰਾਂ, ਦਰਬਾਰਾ ਸਿੰਘ ਸਹੌਲੀ, ਰਛਵਿੰਦਰ ਸਿੰਘ ਐਤੀਆਣਾ, ਬਲਵੰਤ ਸਿੰਘ ਭਨੋਹੜ, ਗੁਰਮੇਲ ਸਿੰਘ ਅਕਾਲਗੜ੍ਹ ਸਮੇਤ ਸੈਂਕੜੇ ਹੋਰ ਮੌਜੂਦ ਸਨ |

ਬਰਸਾਤੀ ਪਾਣੀ ਦੇ ਨਿਕਾਸੀ ਪ੍ਰਤੀ ਨਗਰ ਕੌ ਾਸਲ ਬੈਠੀ ਅਵੇਸਲੀ

ਜਗਰਾਉਂ, 2 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਬਰਸਾਤੀ ਪਾਣੀ ਦੇ ਨਿਕਾਸੀ ਲਈ ਅਗਾਉਂ ਕੀਤੇ ਜਾਣ ਵਾਲੇ ਪ੍ਰਬੰਧਾਂ ਪ੍ਰਤੀ ਨਗਰ ਕੌਂਸਲ ਅਵੇਸਲੀ ਹੋਈ ਬੈਠੀ ਹੈ | ਬਰਸਾਤਾਂ ਦੇ ਮੌਸਮ ਮੌਕੇ ਇਹ ਦੇਰੀ ਇਕ ਸਮੱਸਿਆ ਬਣ ਸਕਦੀ ਹੈ | ਜਾਣਕਾਰੀ ਅਨੁਸਾਰ ਮੌਨਸੂਨ ਆਉਣ ਤੋਂ ...

ਪੂਰੀ ਖ਼ਬਰ »

ਸਰਕਲ ਸ਼ਹਿਰੀ ਰਾਏਕੋਟ ਦੇ 8 ਯੂਥ ਆਗੂਆਂ ਦੀ ਜ਼ਿਲ੍ਹਾ ਪੱਧਰ 'ਤੇ ਕੀਤੀ ਨਿਯੁਕਤੀ-ਸੰਧੂ, ਧਾਲੀਵਾਲ

ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਵੱਲੋਂ ਜ਼ਿਲ੍ਹਾ ਪੱਧਰ 'ਤੇ ਨਿਯੁਕਤੀਆਂ ਕੀਤੇ ਜਾਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਰੱਤੋਵਾਲ 'ਚ ਸਕੂਲ, ਸ਼ਮਸ਼ਾਨਘਾਟ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ

ਗੁਰੂਸਰ ਸੁਧਾਰ/ਮੁੱਲਾਂਪੁਰ-ਦਾਖਾ, 2 ਜੂਨ (ਨਿਰਮਲ ਸਿੰਘ ਧਾਲੀਵਾਲ)- ਕੋਰੋਨਾ ਕਾਲ 'ਚ ਜਿੱਥੇ ਸਾਰਾ ਜਨ ਜੀਵਨ ਅਸਤ-ਵਿਅਸਤ ਹੋਇਆ ਪਿਆ, ਉੱਥੇ ਚੋਰਾਂ ਦੁਆਰਾ ਚੋਰੀਆਂ ਦੀ ਭਰਮਾਰ ਇਸ ਕਦਰ ਵਧ ਗਈ ਕਿ ਰਾਤ ਦੇ ਹਨੇਰੇ 'ਚ ਹੋਣ ਵਾਲੀਆਂ ਚੋਰੀਆਂ ਹੁਣ ਦਿਨ-ਦਿਹਾੜੇ ਹੋਣ ਲੱਗ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਜਗਰਾਉਂ ਦੇ ਸਰਕਾਰੀ ਕੰਨਿਆ ਸਕੂਲ ਨੂੰ ਸਰਬੋਤਮ ਸਕੂਲ ਐਲਾਨਿਆ

ਜਗਰਾਉਂ, 2 ਜੂਨ (ਜੋਗਿੰਦਰ ਸਿੰਘ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਐਲਾਨੇ ਸਰਬੋਤਮ ਸਕੂਲਾਂ 'ਚ ਜਗਰਾਉਂ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇ ਆਪਣਾ ਨਾਂਅ ਦਰਜ ਕਰਦਿਆਂ, ਰਾਜ ਸਰਕਾਰ ਦਾ 10 ਲੱਖ ਰੁਪਏ ਦਾ ਵਿਸ਼ੇਸ਼ ਇਨਾਮ ਜਿੱਤਿਆ | ਇਥੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਜਗਰਾਉਂ 'ਚ ਕਿਸਾਨ ਸੰਘਰਸ਼ 245ਵੇਂ ਦਿਨ 'ਚ ਦਾਖ਼ਲ

ਜਗਰਾਉਂ, 2 ਜੂਨ (ਜੋਗਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਜਗਰਾਉਂ 'ਚ ਚੱਲ ਰਿਹਾ ਕਿਸਾਨ ਤੇ ਮਜ਼ਦੂਰ ਸੰਘਰਸ਼ ਅੱਜ 245ਵੇਂ ਦਿਨ 'ਚ ਦਾਖ਼ਲ ਹੋ ਗਿਆ | ਰੇਲਵੇ ਪਾਰਕ ਵਿਖੇ ਚੱਲ ਰਹੇ ਇਸ ਸੰਘਰਸ਼ ਦੌਰਾਨ ਅੱਜ ਵੀ ਪੁੱਜੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਮੋਦੀ ਸਰਕਾਰ ...

ਪੂਰੀ ਖ਼ਬਰ »

1984 ਦੇ ਸਿੰਘ ਸ਼ਹੀਦਾਂ ਨੂੰ ਯਾਦ ਕੀਤਾ

ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਸੀਨੀਅਰ ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਲਈ ਰਵਾਨਾ ਹੋਇਆ ਜਿੱਥੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦਵਾਉਣ ਸਬੰਧੀ ...

ਪੂਰੀ ਖ਼ਬਰ »

ਜੀ.ਐੱਚ.ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਵਿਖੇ ਵੈਬੀਨਾਰ

ਚੌਂਕੀਮਾਨ, 2 ਜੂਨ (ਤੇਜਿੰਦਰ ਸਿੰਘ ਚੱਢਾ)- ਜੀ.ਐੱਚ.ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਪਿ੍ੰਸੀਪਲ ਪਵਨ ਸੂਦ ਦੀ ਰਹਿਨੁਮਾਈ ਹੇਠ 9ਵੀਂ ਕਲਾਸ ਦੇ ਵਿਦਿਆਰਥੀਆਂ ਲਈ 'ਕੁਦਰਤੀ ਸਰੋਤ ਦੀ ਪ੍ਰਾਪਤੀ' ਵਿਸ਼ੇ 'ਤੇ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ ...

ਪੂਰੀ ਖ਼ਬਰ »

ਟੀ.ਐੱਸ.ਯੂ. ਯੂਨੀਅਨ ਦੇ ਆਗੂਆਂ ਨੇ ਕਾਲੇ ਬਿੱਲੇ ਲਗਾ ਕੇ ਗੇਟ ਰੈਲੀ ਕੀਤੀ

ਸਿੱਧਵਾਂ ਬੇਟ, 2 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਅੰਦਰ ਸਥਿਤ ਪਾਵਰਕਾਮ ਦਫ਼ਤਰ ਦੀ ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਾਲੇ ਬਿੱਲੇ ਲਗਾਏ ਅਤੇ ਹੱਥਾਂ ਵਿਚ ਕਾਲੇ ਝੰਡੇ ਲਹਿਰਾਕੇ ਸੂਬਾ ਸਰਕਾਰ ਖ਼ਿਲਾਫ਼ ਗੇਟ ਰੈਲੀ ...

ਪੂਰੀ ਖ਼ਬਰ »

ਜੱਸੋਵਾਲ ਡਰੇਨ ਦੇ ਪੁਲ 'ਤੇ ਰੱਖਿਆ ਨੀਂਹ ਪੱਥਰ ਸ਼ਰਾਰਤੀਆਂ ਨੇ ਤੋੜਿਆ

ਸਿੱਧਵਾਂ ਬੇਟ, 2 ਜੂਨ (ਜਸਵੰਤ ਸਿੰਘ ਸਲੇਮਪੁਰੀ)- ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਉਸ ਸਮੇਂ ਦੇ ਵਿਧਾਇਕ ਐੱਸ.ਆਰ. ਕਲੇਰ ਵਲੋਂ ਅਪ੍ਰੈਲ 2016 'ਚ ਲਾਗਲੇ ਪਿੰਡ ਗਿੱਦੜਵਿੰਡੀ ਨਜ਼ਦੀਕ ਲੰਘਦੀ ਜੱਸੋਵਾਲ ਡਰੇਨ ਦੇ ਸਿੱਧਵਾਂ ਬੇਟ-ਕਿਸ਼ਨਪੁਰਾ ਮਾਰਗ 'ਤੇ 3.10 ਕਰੋੜ ਦੀ ...

ਪੂਰੀ ਖ਼ਬਰ »

ਈਸੇਵਾਲ ਸਰਪੰਚ ਗੁਰਜੀਤ ਸਿੰਘ ਦੇ ਪਿਤਾ ਦੀ ਮੌਤ 'ਤੇ ਦੁੱਖ ਪ੍ਰਗਟ

ਮੁੱਲਾਂਪੁਰ-ਦਾਖਾ, 2 ਜੂਨ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ, ਅਧਿਕਾਰਿਤ ਸਰਪੰਚ ਈਸੇਵਾਲ ਗੁਰਜੀਤ ਸਿੰਘ ਸੇਖੋਂ ਨੂੰ ਉਦੋਂਅ ਸਿਹ ਸਦਮਾ ਲੱਗਾ, ਜਦ ਸਰਪੰਚ ਦੇ ਪਿਤਾ ਜੱਗਾ ਸਿੰਘ ਸੇਖੋਂ ਅਕਾਲ ਚਲਾਣਾ ਕਰ ਗਏ | ਸਵ: ਜੱਗਾ ਸਿੰਘ ਦਾ ...

ਪੂਰੀ ਖ਼ਬਰ »

ਕੈਪਟਨ ਸੰਧੂ ਦੀ ਅਗਵਾਈ ਹੇਠ ਰਾਣਕੇ 'ਚ ਵਿਕਾਸ ਕਾਰਜ ਜਾਰੀ-ਸਰਪੰਚ ਰਾਣਕੇ

ਹੰਬੜਾਂ, 2 ਜੂਨ (ਮੇਜਰ ਹੰਬੜਾਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਪਿੰਡ ਰਾਣਕੇ 'ਚ ਲੱਖਾਂ ਰੁਪਏ ਦੇ ਵਿਕਾਸ ਕਾਰਜ ਜਾਰੀ ਹਨ | ਇਹ ਪ੍ਰਗਟਾਵਾ ਸਰਪੰਚ ਬਲਵੰਤ ਸਿੰਘ ਰਾਣਕੇ ਵੱਲੋਂ ਪਿੰਡ 'ਚ ਚੱਲ ਰਹੇ ...

ਪੂਰੀ ਖ਼ਬਰ »

ਕਾਂਗਰਸੀ ਲੀਡਰਾਂ ਦੀਆਂ ਬਾਗ਼ੀ ਸੁਰਾਂ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ-ਸ਼ਿਵਾਲਿਕ

ਹੰਬੜਾਂ, 2 ਜੂਨ (ਹਰਵਿੰਦਰ ਸਿੰਘ ਮੱਕੜ)-ਪੰਜਾਬ ਦੇ ਲੋਕਾਂ ਵਲੋਂ ਕੈਪਟਨ ਸਰਕਾਰ ਨੂੰ ਹੁਣ ਤੱਕ ਦੀ ਨਿਕੰਮੀ ਸਰਕਾਰ ਗਿਣਿਆ ਜਾ ਰਿਹਾ ਹੈ ਤੇ ਪੰਜਾਬ ਦੇ ਵੱਡੇ ਕਾਂਗਰਸੀ ਲੀਡਰਾਂ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ 'ਤੇ ਖੁੱਲ੍ਹ ਕੇ ਸਵਾਲ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਬੱਚਿਆਂ ਨੂੰ ਆਨਲਾਈਨ ਜਾਣਕਾਰੀ ਦਿੱਤੀ

ਸਿੱਧਵਾਂ ਬੇਟ, 2 ਜੂਨ (ਜਸਵੰਤ ਸਿੰਘ ਸਲੇਮਪੁਰੀ)-ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਗਰਮੀ ਦੀ ਰੁੱਤ ਨੂੰ ਮੱਦੇਨਜ਼ਰ ਰੱਖਦੇ ਹੋਏ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ...

ਪੂਰੀ ਖ਼ਬਰ »

ਜਗਰਾਉਂ ਵੈੱਲਫ਼ੇਅਰ ਸੁਸਾਇਟੀ ਨੇ ਸਨਮਾਨ ਸਮਾਗਮ ਕਰਵਾਇਆ

ਜਗਰਾਉਂ, 2 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ ਵੈੱਲਫੇਅਰ ਸੁਸਾਇਟੀ ਨੇ ਸਨਮਾਨ ਸਮਾਗਮ ਕਰਵਾਇਆ | ਇਹ ਸਮਾਗਮ ਏ.ਐੱਸ. ਆਟੋਮੋਬਾਈਲ ਜਗਰਾਉਂ ਵਿਖੇ ਕਰਵਾਇਆ | ਇਸ ਸਮਾਗਮ ਵਿਚਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਅਤੇ ਸਿਵਲ ਹਸਪਤਾਲ ਜਗਰਾਉਂ ਦੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰਾਂ ਵਲੋਂ ਦਿੱਲੀ ਸਰਹੱਦਾਂ 'ਤੇ ਕ੍ਰਾਂਤੀ ਦਿਵਸ ਮੋਦੀ ਸਰਕਾਰ ਲਈ ਚਿਤਾਵਨੀ ਹੋਵੇਗੀ-ਭਰੋਵਾਲ

ਹੰਬੜਾਂ, 2 ਜੂਨ (ਮੇਜਰ ਹੰਬੜਾਂ)- ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਵੱਖੋ-ਵੱਖ ਸਰਹੱਦਾਂ 'ਤੇ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਅਗਵਾਈ ਹੇਠ ਇਕਸੁਰ ਕਿਸਾਨ ਅੰਦੋਲਨ ਵਿਚ ਤੇਜ਼ੀ ਲਿਆਉਣ ਲਈ 5 ਜੂਨ ਨੂੰ ਕ੍ਰਾਂਤੀ ਦਿਵਸ ਕੇਂਦਰ ਸਰਕਾਰ ਲਈ ਖੁੱਲ੍ਹਾ ...

ਪੂਰੀ ਖ਼ਬਰ »

ਘੱਲੂਘਾਰਾ ਨੂੰ ਸਮਰਪਿਤ ਗੁਰਦੁਆਰਾ ਮੁੱਲਾਂਪੁਰ ਵਿਖੇ ਸ਼ਹੀਦੀ ਸਮਾਗਮ ਅੱਜ

ਮੁੱਲਾਂਪੁਰ-ਦਾਖਾ, 2 ਜੂਨ (ਨਿਰਮਲ ਸਿੰਘ ਧਾਲੀਵਾਲ)- ਸਾਕਾ ਨੀਲਾ ਤਾਰਾ ਜੂਨ 84 ਸਮੇਂ ਦੀ ਜ਼ਾਬਰ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ 'ਤੇ ਫੌਜੀ ਹਮਲੇ ਦੌਰਾਨ ਸੰਗਤਾਂ ਨੂੰ ਟੈਂਕਾ ਤੇ ਬੰਬਾਂ ਨਾਲ ਉਡਾਏ ਜਾਣ ਸਮੇਂ ਸਮੁੱਚੇ ਸ਼ਹੀਦਾਂ ਦੀ ਯਾਦ 'ਚ ...

ਪੂਰੀ ਖ਼ਬਰ »

ਭਾਜਪਾ ਵੀ ਕਾਂਗਰਸ ਵਾਂਗ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਰਾਹ ਤੁਰੀ-ਫੈੱਡਰੇਸ਼ਨ ਗਰੇਵਾਲ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਦੇ ਰਾਹਾਂ 'ਤੇ ਚੱਲਦਿਆਂ ਭਾਜਪਾ ਵਲੋਂ ਸਿੱਖੀ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਸਾਜ਼ਿਸ਼ੀ ਹੱਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਡੇਰਾ ਸਿਰਸਾ ਦੀ ਅਰਦਾਸ ਦਲਿਤ ਅਤੇ ਸਿੱਖਾਂ 'ਚ ਟਕਰਾਅ ਦੀਆਂ ਚਾਲਾਂ ਮੰਦਭਾਗੀਆਂ ...

ਪੂਰੀ ਖ਼ਬਰ »

ਪਿਆਰਾ ਸਿੰਘ ਮੈਲਡੇ ਨਮਿਤ ਸ਼ਰਧਾਂਜਲੀ ਸਮਾਗਮ

ਸਿੱਧਵਾਂ ਬੇਟ, 2 ਜੂਨ (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਪਿੰਡ ਰਸੂਲਪੁਰ ਜੰਡੀ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸਤਨਾਮ ਸਿੰਘ ਮੈਲਡੇ, ਸਾਬਕਾ ਪੰਚ ਗੁਰਮੁੱਖ ਸਿੰਘ ਮੈਲਡੇ ਅਤੇ ਅਜਮੇਰ ਸਿੰਘ ਮੈਲਡੇ ਦੇ ਪਿਤਾ ਪਿਆਰਾ ਸਿੰਘ ਜੋ 24 ਮਈ ਨੂੰ ਅਕਾਲਾ ਚਲਾਣਾ ...

ਪੂਰੀ ਖ਼ਬਰ »

ਦਾਖਾ ਪੀ.ਐੱਚ.ਸੀ. ਵਿਖੇ ਮਲੇਰੀਆ ਦਿਵਸ 'ਤੇ ਲੋਕਾਂ ਨੂੰ ਜਾਗਰੂਕ ਕੀਤਾ

ਮੁੱਲਾਂਪੁਰ-ਦਾਖਾ, 2 ਜੂਨ (ਨਿਰਮਲ ਸਿੰਘ ਧਾਲੀਵਾਲ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਉੱਪਰ ਅਮਲ ਕਰਦਿਆਂ ਸਿਵਲ ਸਰਜਨ ਲੁਧਿਆਣਾ ਅਤੇ ਐੱਸ.ਐੱਮ.ਓ ਸੁਧਾਰ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਨਾਲ ਮਲੇਰੀਆ ਦਿਵਸ ਮੌਕੇ ਪ੍ਰਾਇਮਰੀ ਹੈਲਥ ਸੈਂਟਰ ...

ਪੂਰੀ ਖ਼ਬਰ »

ਕੈਪਟਨ ਮੇਜਰ ਸਿੰਘ ਢੋਲਣ ਨਮਿੱਤ ਅੰਤਿਮ ਅਰਦਾਸ ਅੱਜ

ਜਗਰਾਉਂ, 2 ਜੂਨ (ਗੁਰਦੀਪ ਸਿੰਘ ਮਲਕ)- ਲੰਮਾਂ ਸਮਾਂ ਭਾਰਤੀ ਫੌਜ 'ਚ ਸੇਵਾਵਾਂ ਨਿਭਾਉਣ ਵਾਲੇ ਕੈਪਟਨ ਮੇਜਰ ਸਿੰਘ ਚੌਹਾਨ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਜਿਨ੍ਹਾਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 3 ਜੂਨ ਵੀਰਵਾਰ ਨੂੰ ਪਿੰਡ ਢੋਲਣ ਦੇ ਗੁਰਦੁਆਰਾ ਸ਼ਹੀਦਾਂ ...

ਪੂਰੀ ਖ਼ਬਰ »

ਪਿੰਡ ਬਰ੍ਹਮੀ ਤੋਂ ਬੀਕੇਯੂ (ਰਾਜੇਵਾਲ) ਦਾ ਕਾਫ਼ਲਾ ਦਿੱਲੀ ਲਈ ਰਵਾਨਾ

ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)- ਪਿੰਡ ਬਰ੍ਹਮੀ ਤੋਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਕਿਸਾਨਾਂ ਦਾ ਜੱਥਾ ਦਿੱਲੀ ਕਿਸਾਨੀ ਸੰਘਰਸ਼ ਲਈ ਬੀਕੇਯੂ (ਰਾਜੇਵਾਲ) ਦੇ ਤਹਿਸੀਲ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਰਵਾਨਾ ਹੋਇਆ | ਉਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਬੇਗ਼ਮਪੁਰਾ ਸਾਹਿਬ ਆਂਡਲੂ ਵਿਖੇ ਸਮਾਗਮ

ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਬੇਗਮਪੁਰਾ ਸਾਹਿਬ ਪਿੰਡ ਆਂਡਲੂ ਵਿਖੇ ਕੋਰੋਨਾ ਮਹਾਂਮਾਰੀ ਦੇ ਬਚਾਅ ਅਤੇ ਸਰਬੱਤ ਦੇ ਭਲੇ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਆਂਡਲੂ ਨੇ ਦੱਸਿਆ ਕਿ ਇਸ ਸਮਾਗਮ 'ਚ ਜੈਪਾਲ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਸਫ਼ਾਈ ਸੇਵਕ ਹੜਤਾਲ 'ਤੇ–ਕੂੜੇ ਦੇ ਢੇਰਾਂ 'ਚ ਵਾਧਾ

ਮੁੱਲਾਂਪੁਰ-ਦਾਖਾ, 2 ਜੂਨ (ਨਿਰਮਲ ਸਿੰਘ ਧਾਲੀਵਾਲ)-ਸਥਾਨਕ ਸਰਕਾਰਾਂ ਵਿਭਾਗ ਅਧੀਨ ਨਗਰ ਕੌਂਸਲ ਦੇ ਸਫ਼ਾਈ ਸੇਵਕ ਹੱਕੀ ਮੰਗਾਂ ਲਈ ਹੜਤਾਲ 'ਤੇ ਹੋਣ ਕਰਕੇ ਸ਼ਹਿਰ 'ਚ ਕੂੜੇ ਦੇ ਢੇਰ ਡੰਪ ਦਾ ਰੂਪ ਧਾਰਨ ਲੱਗ ਪਏ | ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਸਮੁੱਚੇ ਸਫ਼ਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX