ਤਾਜਾ ਖ਼ਬਰਾਂ


ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  4 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  40 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  46 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  49 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  53 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਰਮਚਾਰੀਆਂ ਦੀ ਹੜਤਾਲ ਕਾਰਨ ਥਾਂ-ਥਾਂ ਲੱਗੇ ਕੂੜੇ ਦੇ ਢੇਰ- ਅਕਾਲੀ ਦਲ ਵਲੋਂ ਹਮਾਇਤ

ਨਵਾਂਸ਼ਹਿਰ, 2 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਅੱਜ 20ਵੇਂ ਦਿਨ 'ਚ ਸ਼ਾਮਲ ਹੋ ਗਈ ਜਿਸ ਕਰਕੇ ਪੂਰੇ ਸ਼ਹਿਰ 'ਚ ਗੰਦਗੀ ਦੇ ਢੇਰਾਂ ਕਾਰਨ ਸੜ੍ਹਾਂਦ ਹੀ ਸੜ੍ਹਾਂਦ ਆਉਂਦੀ ਕਰਕੇ ਲੋਕਾਂ ਨੂੰ ਨੱਕ-ਮੂੰਹ ਘੱੁਟ ਕੇ ਉਪਰੋਕਤ ਥਾਵਾਂ ਲਾਗੇ ਤੋਂ ਲੰਘਣਾ ਪੈ ਰਿਹਾ ਹੈ | ਦੂਸਰੇ ਪਾਸੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਚੁੱਪ ਧਾਰੀ ਬੈਠੀ ਹੋਈ ਹੈ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ ਜਿਸ ਕਰਕੇ ਮੁਲਾਜ਼ਮ ਜਥੇਬੰਦੀਆਂ ਵਲੋਂ ਪਟਿਆਲਾ ਸ਼ਹਿਰ ਨੂੰ ਘੇਰਨ ਦੀ ਯੋਜਨਾ ਉਲੀਕੀ ਗਈ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਨਵਾਂਸ਼ਹਿਰ ਉੱਤਰੀ ਭਾਰਤ ਦੇ ਸ਼ਹਿਰਾਂ 'ਚੋਂ ਸੁੰਦਰ ਤੇ ਸਾਫ਼ ਸੁਥਰਾ ਹੋਣ ਦਾ ਦੋ ਵਾਰ ਮਾਣ ਪ੍ਰਾਪਤ ਕਰਕੇ ਇਨਾਮ ਜਿੱਤ ਚੁੱਕਾ ਹੈ | ਅੱਜ ਕੂੜੇ ਦੇ ਸ਼ਹਿਰ 'ਚ ਥਾਂ-ਥਾਂ ਲੱਗੇ ਢੇਰ ਅਤੇ ਮੂਸਾਪੁਰ ਰੋਡ 'ਤੇ ਆਬਾਦੀ ਵਾਲੇ ਹਲਕਿਆਂ 'ਚ ਲੱਗਾ ਕੂੜੇ ਦਾ ਡੰਪ ਸ਼ਹਿਰ ਵਾਸੀਆਂ ਨੂੰ ਮੁਫ਼ਤ 'ਚ ਬਿਮਾਰੀਆਂ ਦੇ ਛੱਟੇ ਦੇ ਰਹੇ ਹਨ | ਸਿਹਤ ਮਾਹਿਰਾਂ ਅਨੁਸਾਰ ਜੇਕਰ ਇਹੀ ਹਾਲ ਰਿਹਾ ਤਾਂ ਲੋਕ ਭਿਆਨਕ ਬਿਮਾਰੀਆਂ ਦੀ ਲਪੇਟ 'ਚ ਆ ਸਕਦੇ ਹਨ ਜਦ ਕਿ ਹਾਲੇ ਤੱਕ ਸਰਕਾਰ ਕੋਲੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਦੇ ਵੀ ਪੁਖ਼ਤਾ ਪ੍ਰਬੰਧ ਨਹੀਂ ਹਨ | ਉਕਤ ਮਾਮਲਿਆਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਜਰਨੈਲ ਸਿੰਘ ਵਾਹਦ ਦੀ ਅਗਵਾਈ 'ਚ ਕੌਂਸਲਰ ਪਰਮ ਸਿੰਘ ਖ਼ਾਲਸਾ, ਕੌਂਸਲਰ ਹੇਮੰਤ ਕੁਮਾਰ ਰਨਦੇਵ, ਨਮਰਤਾ ਖੰਨਾ, ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੁਲਜੀਤ ਸਿੰਘ ਲੱਕੀ, ਜਸਵਿੰਦਰ ਸਿੰਘ ਜੱਸੀ, ਸ਼ੰਕਰ ਦੁੱਗਲ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਕਾਲੀ ਦਲ ਨੇ ਕਿਹਾ ਕਿ ਮੁਲਾਜ਼ਮ ਚਾਹੇ ਕਿਸੇ ਵੀ ਵਿਭਾਗ ਨਾਲ ਸਬੰਧਤ ਹੋਣ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਗੰਭੀਰ ਨਹੀਂ ਹੈ ਅਤੇ ਨਾ ਹੀ ਪੰਜਾਬ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਲੋਕਾਂ ਦੀ ਸਿਹਤ ਨਾਲ ਚੱਲ ਰਹੇ ਖਿਲਵਾੜ ਦੀ ਚਿੰਤਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਲੋਂ 2011 'ਚ ਨਗਰ ਕੌਂਸਲਾਂ ਦੇ ਮੁਲਾਜ਼ਮਾਂ ਨੰੂ ਪੱਕੇ ਕੀਤਾ ਗਿਆ ਸੀ ਜਦ ਕਿ 2017 ਤੋਂ ਕਿਸੇ ਵੀ ਮੁਲਾਜ਼ਮ ਦੀ ਕੋਈ ਸੁਣਵਾਈ ਨਹਾੀ ਹੋਈ | ਉਨ੍ਹਾਂ ਧਰਨਾਕਾਰੀ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਜੇਕਰ 2022 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਤੇ ਨਗਰ ਕੌਂਸਲ ਮੁਲਾਜ਼ਮ ਕਮੇਟੀ ਦੇ ਮੁਲਾਜ਼ਮ ਯੂਨੀਅਨ ਨਾਲ ਸਬੰਧਤ ਪ੍ਰਧਾਨ ਸੂਰਜ ਖੋਸਲਾ, ਸੰਨੀ ਬਘਾਣੀਆਂ ਜ਼ਿਲ੍ਹਾ ਪ੍ਰਧਾਨ, ਸੰਜੀਵ ਕੁਮਾਰ ਗੋਗਾ, ਚੇਅਰਮੈਨ ਸਤਪਾਲ, ਅਸ਼ਵਨੀ ਕੁਮਾਰ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ ਅਤੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ 20 ਦਿਨਾਂ ਤੋਂ ਹੜਤਾਲ ਤੇ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਉਨ੍ਹਾਂ ਵਲੋਂ ਜਦੋਂ ਕੋਰੋਨਾ ਮਰੀਜ਼ ਦੀ ਗਲੀ ਵਿਚ ਵਿਚੋਂ ਵੀ ਲੰਘਣ ਤੋਂ ਲੋਕ ਡਰਦੇ ਸਨ ਉੱਥੋਂ ਮੁਲਾਜ਼ਮਾਂ ਵਲੋਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੂੜਾ ਚੁੱਕਿਆ ਜਾਂਦਾ ਸੀ ਪਰ ਫਿਰ ਵੀ ਸਰਕਾਰ ਬੇਰੁਖ਼ੀ ਦਿਖਾ ਰਹੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਕੁੰਭਕਰਨੀ ਨੀਂਦ ਤੋਂ ਜਲਦੀ ਜਾਗ ਜਾਵੇ ਨਹੀਂ ਤਾਂ ਮੁਲਾਜ਼ਮ 9 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਸਮੂਹ ਮਿਉਂਸੀਪਲ ਕਰਮਚਾਰੀ ਹਾਜ਼ਰ ਸਨ |

ਪੰਜਾਬ ਸਰਕਾਰ ਵਲੋਂ ਕੁੱਕ-ਕਮ-ਹੈਲਪਰ ਦੇ ਮਿਹਨਤਾਨੇ 'ਚ 500 ਰੁ: ਦਾ ਵਾਧਾ

ਪੋਜੇਵਾਲ ਸਰਾਂ, 2 ਜੂਨ (ਨਵਾਂਗਰਾਈਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰ ਰਹੇ ਕੁੱਕ-ਕਮ-ਹੈਲਪਰਾਂ ਦੇ ਮਿਹਨਤਾਨੇ ਵਿਚ ਵਿਚ 500 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਗਿਆ ਹੈ | ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਪਾਵਰਕਾਮ ਦੇ ਸੀ.ਐਚ.ਬੀ. ਤੇ ਸੀ.ਐਚ.ਡਬਲਿਊ. ਠੇਕਾ ਕਾਮਿਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਨਵਾਂਸ਼ਹਿਰ, 2 ਜੂਨ (ਹਰਵਿੰਦਰ ਸਿੰਘ)- ਪਾਵਰਕਾਮ ਦੇ ਸੀ.ਐਚ.ਬੀ. ਅਤੇ ਸੀ.ਐਚ.ਡਬਲਿਊ ਠੇਕਾ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾ: ਅੰਬੇਡਕਰ ਚੌਕ ਨਵਾਂਸ਼ਹਿਰ ਵਿਖੇ ਮੱੁਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਪਿੰਡ ਚੱਕ ਗੁਰੂ ਪਹੁੰਚੇ ਦੀਪ ਸਿੱਧੂ ਨੇ ਨੌਜਵਾਨਾਂ ਤੇ ਕਿਸਾਨਾਂ ਨੂੰ ਇਕ ਹੋ ਕੇ ਲੜਨ ਦਾ ਦਿੱਤਾ ਸੁਨੇਹਾ

ਸਮੁੰਦੜਾ, 2 ਜੂਨ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸੁਰਖ਼ੀਆਂ 'ਚ ਆਏ ਪ੍ਰਸਿੱਧ ਅਦਾਕਾਰ ਦੀਪ ਸਿੱਧੂ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਨੌਜਵਾਨਾਂ ਅਤੇ ਕਿਸਾਨਾਂ ਨਾਲ ਕਿਸਾਨੀ ਸੰਘਰਸ਼ ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਮੋਦੀ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ 5 ਨੂੰ

ਨਵਾਂਸ਼ਹਿਰ, 2 ਜੂਨ (ਗੁਰਬਖਸ਼ ਸਿੰਘ ਮਹੇ)- ਕਿਰਤੀ ਕਿਸਾਨ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਉੱਤੇ 5 ਜੂਨ ਨੂੰ ਨਵਾਂਸ਼ਹਿਰ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਫ਼ਸਲਾਂ ਉੱਤੇ ਐਮ.ਐੱਸ.ਪੀ. ਦੀ ਗਰੰਟੀ ਸਬੰਧੀ ਕਾਨੂੰਨ ਬਣਾਉਣ ਦੀ ਮੰਗ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 29 ਨਵੇਂ ਮਾਮਲੇ, 1 ਮੌਤ

ਨਵਾਂਸ਼ਹਿਰ, 2 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 29 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ 77 ਸਾਲਾ ਔਰਤ ਜੋ ਕਿ ਇੱਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸੀ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ | ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਬੀਬੀ ਗੁਰਮੇਜ ਕੌਰ ਦੀ ਪਹਿਲੀ ਬਰਸੀ ਮਨਾਈ

ਮੁਕੰਦਪੁਰ, 2 ਜੂਨ (ਦੇਸ ਰਾਜ ਬੰਗਾ)-ਦਰਬਾਰ ਸਾਂਝੀ ਜੋਤ ਬਾਂਸਲ ਖਾਨਖਾਨਾ ਦੇ ਮੁੱਖ ਸੇਵਾਦਾਰ ਬਿੱਟੂ ਦੇ ਮਾਤਾ ਗੁਰਮੇਜ਼ ਕੌਰ ਦੀ ਪਹਿਲੀ ਬਰਸੀ ਸਬੰਧੀ ਸੰਖੇਪ ਸਮਾਗਮ ਕੀਤਾ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਭੋਗ ਉਪਰੰਤ ਸਰਬੱਤ ਦੇ ਭਲੇ ਵਾਸਤੇ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਕਰ ਕੇ ਚੱਕ ਫੁੱਲੂ ਵਾਸੀਆਂ ਦਿੱਤਾ ਐੱਸ.ਡੀ.ਓ. ਨੂੰ ਮੰਗ-ਪੱਤਰ

ਸਮੁੰਦੜਾ, 2 ਜੂਨ (ਤੀਰਥ ਸਿੰਘ ਰੱਕੜ)-ਪਿੰਡ ਚੱਕ ਫੁੱਲੂ ਵਿਖੇ ਬੀਤੇ ਕਈ ਦਿਨਾਂ ਤੋਂ ਬਿਜਲੀ ਦੀ ਆ ਰਹੀ ਘਟੀਆ ਸਪਲਾਈ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਪੰਚਾਇਤ ਮੈਂਬਰਾਂ ਦੀ ਅਗਵਾਈ ਹੇਠ ਐੱਸ.ਡੀ.ਓ. ਪਾਵਰਕਾਮ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਬੰਗਾ ਇਲਾਕੇ ਲਈ ਗੁਰੂ ਕੀ ਰਸੋਈ ਵਲੋਂ ਨਿਸ਼ਕਾਮ ਟਿਫ਼ਨ ਸੇਵਾ ਸ਼ੁਰੂ

ਨਵਾਂਸ਼ਹਿਰ, 2 ਜੂਨ (ਹਰਵਿੰਦਰ ਸਿੰਘ)-ਗੁਰੂ ਕੀ ਰਸੋਈ ਵਲੋਂ ਅੱਜ ਬੰਗਾ ਸ਼ਹਿਰ ਅਤੇ ਨਾਲ ਲਗਦੇ ਪਿੰਡ ਪੂਨੀਆਂ, ਸੋਤਰਾਂ, ਚੱਕ ਕਲਾਲ, ਖਮਾਚੋਂ, ਕਾਹਮਾ ਅਤੇ ਖਟਕੜ ਕਲਾਂ ਵਿਖੇ ਰਹਿ ਰਹੇ ਲੋੜਵੰਦ ਬੇਸਹਾਰਾ ਬਜ਼ੁਰਗਾਂ, ਵਿਕਲਾਂਗ ਵਿਅਕਤੀਆਂ, ਅਤੇ ਨਿਆਸਰੇ ਪਰਿਵਾਰਾਂ ...

ਪੂਰੀ ਖ਼ਬਰ »

ਤਾਜਪੁਰ ਦੇ ਕਿ੍ਕਟ ਟੂਰਨਾਮੈਂਟ 'ਚ ਪਿੰਡ ਦੀ ਹੀ ਟੀਮ ਨੇ ਜਿੱਤ ਦੀ ਗੱਡੀ ਝੰਡੀ

ਔੜ, 2 ਜੂਨ (ਜਰਨੈਲ ਸਿੰਘ ਖੁਰਦ)- ਡਾ: ਬੀ.ਆਰ.ਅੰਬੇਡਕਰ ਸਪੋਰਟਸ ਐਂਡ ਵੈੱਲਫੇਅਰ ਕਲੱਬ ਤਾਜਪੁਰ ਤੇ ਪਿੰਡ ਦੀ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਚੌਥਾ ਕਿ੍ਕਟ ਟੂਰਨਾਮੈਂਟ ਪਿੰਡ ਤਾਜਪੁਰ ਵਿਖੇ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਪਿੰਡਾਂ ਦੀਆਂ ਕਰੀਬ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਰੁਜ਼ਗਾਰ ਖੁੱਸਦਾ ਦੇਖ ਟੋਲ ਪਲਾਜ਼ਾ ਕਰਮਚਾਰੀ ਪਏ ਸੰਘਰਸ਼ ਦੇ ਰਾਹ

ਮਜਾਰੀ/ਸਾਹਿਬਾ, 2 ਜੂਨ (ਨਿਰਮਲਜੀਤ ਸਿੰਘ ਚਾਹਲ)-ਕਿਸਾਨੀ ਸੰਘਰਸ਼ ਦੇ ਚੱਲਦਿਆਂ ਬੰਦ ਪਏ ਪੰਜਾਬ ਦੇ ਟੋਲ ਪਲਾਜ਼ਿਆਂ ਦੇ ਮੁਲਾਜ਼ਮ ਰੁਜ਼ਗਾਰ ਖੁੱਸਣ ਕਾਰਨ ਸੰਘਰਸ਼ ਦੇ ਰਾਹ ਤੁਰ ਪਏ ਹਨ | ਮਜਾਰੀ ਟੋਲ ਪਲਾਜ਼ਾ ਤੇ ਕੰਮ ਕਰਦੇ 40 ਦੇ ਕਰੀਬ ਮੁਲਾਜ਼ਮਾਂ ਨੇ ਆਪਣੀ ਨੌਕਰੀ ...

ਪੂਰੀ ਖ਼ਬਰ »

ਜਸਵਿੰਦਰ ਕੌਰ ਸੀਨੀਅਰ ਸਹਾਇਕ ਨੂੰ ਸੇਵਾ-ਮੁਕਤੀ 'ਤੇ ਕੀਤਾ ਸਨਮਾਨਿਤ

ਪੋਜੇਵਾਲ ਸਰਾਂ, 2 ਜੂਨ (ਨਵਾਂਗਰਾਈਾ)-ਕਰਮਯੋਗੀ ਅਤੇ ਇਮਾਨਦਾਰ ਜਸਵਿੰਦਰ ਕੌਰ ਸੀਨੀਅਰ ਸਹਾਇਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨੂੰ ਡੀ.ਈ.ਓ. ਦਫ਼ਤਰ ਵਿਖੇ ਸਧਾਰਨ ਪਰ ਪ੍ਰਭਾਵਸ਼ਾਲੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਜਸਵਿੰਦਰ ਕੌਰ ਨੂੰ ਵਧਾਈ ਦਿੰਦੇ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਅਤੇ ਮਨਰੇਗਾ ਵਰਕਰਾਂ ਵਲੋਂ ਬੰਗਾ 'ਚ ਧਰਨਾ

ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਪੰਚਾਇਤ ਦਫ਼ਤਰ ਬੰਗਾ ਸਾਹਮਣੇ ਪੰਜਾਬ ਖੇਤ ਮਜ਼ਦੂਰ ਸਭਾ ਅਤੇ ਮਨਰੇਗਾ ਵਰਕਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਕਾਮਰੇਡ ਪਾਲ ਰਾਮ ਨੇ ਆਖਿਆ ਕਿ ਪੰਜਾਬ ਸਰਕਾਰ ਮਨਰੇਗਾ ਵਰਕਰਾਂ ਨੂੰ ਨਜਾਇਜ਼ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ 26ਵੀਂ ਵਰੇ੍ਹਗੰਢ ਝੰਡਾ ਲਹਿਰਾਉਣ ਉਪਰੰਤ ਕੇਕ ਕੱਟ ਕੇ ਮਨਾਈ

ਸੜੋਆ, 2 ਜੂਨ (ਨਾਨੋਵਾਲੀਆ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਇਕਾਈ ਬਲਾਕ ਸੜੋਆ ਦੀ ਵਿਸ਼ੇਸ਼ ਇਕੱਤਰਤਾ ਰਮੇਸ਼ ਬਾਲੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੀ 26ਵੀਂ ਵਰੇ੍ਹਗੰਢ ਜਥੇਬੰਦੀ ਦਾ ਝੰਡਾ ਲਹਿਰਾਉਣ ਉਪਰੰਤ ਕੇਕ ਕੱਟ ਮਨਾਈ ਗਈ | ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ 12ਵੀਂ ਦੇ ਵਿਦਿਆਰਥੀਆਂ ਨੂੰ ਵੰਡੀਆਂ ਸਿਖਲਾਈ ਸਮੱਗਰੀ ਕਿੱਟਾਂ

ਬੰਗਾ, 2 ਜੂਨ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਪੰਜਾਬ ਸਰਕਾਰ ਦੇ ਸੈਕੰਡਰੀ ਸਕੂਲ ਸਿੱਖਿਆ ਵਿਭਾਗ ਵਲੋਂ ਐਨ. ਐਸ. ਕਿਉਂ. ਐਫ਼ ਟ੍ਰੇਡ ਸਿਖਲਾਈ ਸਕੀਮ ਅਧੀਨ ਅਰੰਭ ਕੀਤੇ ਦੋ ਕਿੱਤੇ ਆਈ. ਟੀ ਅਤੇ ਬਿਊਟੀ ਐਂਡ ਵੈੱਲਨੈੱਸ ਦੇ 12ਵੀਂ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀ ਵਲੋਂ ਕੀਤੀ ਗਈ ਗਰਾਂਟਾਂ ਸਬੰਧੀ ਮੁਖੀਆਂ ਨਾਲ ਜ਼ੂਮ ਮੀਟਿੰਗ

ਨਵਾਂਸ਼ਹਿਰ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ ਜਗਜੀਤ ਸਿੰਘ ਵਲੋਂ ਸੈਂਟਰ ਹੈੱਡ ਟੀਚਰਾਂ ਤੇ ਬੀ.ਪੀ.ਈ.ਓ. ਨਾਲ ਜੂਮ ਐਪ ਰਾਹੀਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਉਨ੍ਹਾਂ ਵਲੋਂ ਸਮੱਗਰਾ ਸਿੱਖਿਆ ਅਭਿਆਨ ਤਹਿਤ ਵੱਖ-ਵੱਖ ਸਕੂਲਾਂ ਨੂੰ ਜਾਰੀ ...

ਪੂਰੀ ਖ਼ਬਰ »

ਅਲੱਗ ਪੰਚਾਇਤ ਬਣਨ ਨਾਲ ਛੋਟੀ ਆਬਾਦੀ ਵਾਲਾ ਪਿੰਡ ਕਟਵਾਰਾ ਖੁਰਦ ਪੁੱਟ ਰਿਹੈ ਵਿਕਾਸ ਦੀਆਂ ਪੁਲਾਂਘਾਂ

ਸ਼ਾਮ ਸੁੰਦਰ ਮੀਲੂ 97812-57100 ਟੱਪਰੀਆਂ ਖੁਰਦ- ਸ੍ਰੀ ਗੁਰੂ ਤੇਗ ਬਹਾਦੁਰ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੇ ਮਾਰਗ 'ਤੇ ਪੈਂਦੇ ਕਸਬਾ ਪੋਜੇਵਾਲ ਸਰਾਂ ਤੋਂ ਲਹਿੰਦੇ ਪਾਸੇ ਬਲਾਚੌਰ ਨੂੰ ਜਾਂਦੀ ਸੜਕ ਤੇ ਅੱਧਾ ਕੁ ਕਿੱਲੋਮੀਟਰ 'ਤੇ ਛੋਟੀ ਜਿਹੀ ...

ਪੂਰੀ ਖ਼ਬਰ »

ਪੁਲਿਸ ਨੇ 773 ਦੇ ਕਰਵਾਏ ਕੋਵਿਡ ਟੈੱਸਟ, 59 ਦੇ ਕੀਤੇ ਚਲਾਨ

ਨਵਾਂਸ਼ਹਿਰ, 2 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵਲੋਂ ਅੱਜ ਇਕ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਜਦ ਕਿ ਬਿਨਾਂ ਮਾਸਕ ਵਾਲੇ 773 ਵਿਅਕਤੀਆਂ ਦੇ ...

ਪੂਰੀ ਖ਼ਬਰ »

ਕੈਪਟਨ ਦਾ ਹਰ ਘਰ ਨੌਕਰੀ ਦੇਣ ਦਾ ਵਾਅਦਾ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਤੱਕ ਹੀ ਸੀਮਤ-ਬਿ੍ਗੇ: ਰਾਜ ਕੁਮਾਰ

ਰੱਤੇਵਾਲ, 2 ਜੂਨ (ਸੂਰਾਪੁਰੀ)- ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਜੋ ਸੂਬੇ ਦੇ ਲੋਕਾਂ ਨਾਲ਼ ਹਰ ਘਰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਹ ਵਾਅਦਾ ਸੂਬੇ ਦੇ ਪੜ੍ਹੇ ਲਿਖੇ ਉੱਚ ਡਿਗਰੀਆਂ ਵਾਲੇ ਨੌਜਵਾਨਾਂ ਨੂੰ ਅਜੇ ਤੱਕ ਵਫ਼ਾ ਹੁੰਦਾ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਵਲੋਂ ਵਿੱਢੇ ਸੰਘਰਸ਼ ਦੀ ਕੰਢੀ ਸੰਘਰਸ਼ ਕਮੇਟੀ ਨੇ ਕੀਤੀ ਹਮਾਇਤ-ਮਹਾਂ ਸਿੰਘ ਰੌੜੀ

ਭੱਦੀ, 2 ਜੂਨ (ਨਰੇਸ਼ ਧੌਲ)-ਕੰਢੀ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਚੌਧਰੀ ਹੁਸਨ ਚੰਦ ਮਝੋਟ ਦੀ ਪ੍ਰਧਾਨਗੀ ਹੇਠ ਪਿੰਡ ਮਝੋਟ ਵਿਖੇ ਕੀਤੀ ਗਈ | ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਕਾਰਨ ਕਾਮਰੇਡ ਅਜੀਤ ਸਿੰਘ ਦੀ ਹੋਈ ...

ਪੂਰੀ ਖ਼ਬਰ »

ਜੀ.ਓ.ਜੀ. ਦੇ ਜ਼ਿਲ੍ਹਾ ਇੰਚਾਰਜ ਕਰਨਲ ਚੂਹੜ ਸਿੰਘ ਨਹੀਂ ਰਹੇ

ਬਲਾਚੌਰ, 2 ਜੂਨ (ਦੀਦਾਰ ਸਿੰਘ ਬਲਾਚੌਰੀਆ)- ਜੀ.ਓ.ਜੀ. (ਖ਼ੁਸ਼ਹਾਲੀ ਦੇ ਰਾਖੇ) ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇੰਚਾਰਜ ਕਰਨਲ ਚੂਹੜ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਹ 76 ਕੁ ਸਾਲਾਂ ਦੇ ਸਨ | ਉੱਪ ਮੰਡਲ ਬਲਾਚੌਰ ਦੇ ਪਿੰਡ ਗੜ੍ਹੀ ਕਾਨੂੰਗੋਆ ਦੇ ਵਸਨੀਕ ...

ਪੂਰੀ ਖ਼ਬਰ »

ਮੰਢਾਲੀ ਤੋਂ ਬਾਹੜ-ਮਜਾਂੈਰਾ ਤੱਕ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ

ਮੇਹਲੀ, 2 ਜੂਨ (ਸੰਦੀਪ ਸਿੰਘ) - ਪਿੰਡ ਮੰਢਾਲੀ ਤੋਂ ਬਾਹੜ-ਮਜ਼ਾਰਾ ਬੰਗਾ ਮੁੱਖ ਮਾਰਗ ਤੱਕ ਵਾਇਆ ਦਰਬਾਰ ਰੋਜ਼ਾ ਸ਼ਰੀਫ ਮੰਢਾਲੀ, ਪਿੰਡ ਕੁਲਥਮ ਸੜਕ ਨੂੰ ਚੌੜਾ ਕਰਨ ਦੀ ਇਲਾਕੇ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਐਮ. ਪੀ. ਵਰਿੰਦਰ ਸ਼ਰਮਾਂ (ਇੰਗਲੈਂਡ) ਦੇ ...

ਪੂਰੀ ਖ਼ਬਰ »

ਬੰਗਾ 'ਚ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ

ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ)-ਮਿਊਾਸਪਲ ਇੰਪਲਾਈਜ਼ ਯੂਨੀਅਨ ਨਗਰ ਕੌਂਸਲ ਬੰਗਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਿਥੇ ਨਗਰ ਕੌਂਸਲ ਦੇ ਦਫ਼ਤਰ ਸਾਹਮਣੇ 13 ਮਈ ਤੋਂ ਧਰਨਾ ਜਾਰੀ ਹੈ ਉੱਥੇ ਯੂਨੀਅਨ ਵਲੋਂ ਸ਼ਹਿਰ ਵਿਚ ਸਰਕਾਰ ਖਿਲਾਫ ਰੋਸ ਮਾਰਚ ਕਰਕੇ ...

ਪੂਰੀ ਖ਼ਬਰ »

ਜੀ.ਓ.ਜੀ. ਦੇ ਜ਼ਿਲ੍ਹਾ ਇੰਚਾਰਜ ਕਰਨਲ ਚੂਹੜ ਸਿੰਘ ਨਹੀਂ ਰਹੇ

ਬਲਾਚੌਰ, 2 ਜੂਨ (ਦੀਦਾਰ ਸਿੰਘ ਬਲਾਚੌਰੀਆ)- ਜੀ.ਓ.ਜੀ. (ਖ਼ੁਸ਼ਹਾਲੀ ਦੇ ਰਾਖੇ) ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇੰਚਾਰਜ ਕਰਨਲ ਚੂਹੜ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਹ 76 ਕੁ ਸਾਲਾਂ ਦੇ ਸਨ | ਉੱਪ ਮੰਡਲ ਬਲਾਚੌਰ ਦੇ ਪਿੰਡ ਗੜ੍ਹੀ ਕਾਨੂੰਗੋਆ ਦੇ ਵਸਨੀਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX