ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  15 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  21 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  24 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  28 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  52 minutes ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 2 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 2 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 7 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫ਼ਤਹਿਗੜ੍ਹ ਸਾਹਿਬ

ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਬੀ. ਸੀ. ਵਿੰਗ ਅਹਿਮ ਭੂਮਿਕਾ ਰਹੇਗੀ-ਗਾਬੜੀਆ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਕੋ-ਇਕ ਅਜਿਹੀ ਰਾਜਸੀ ਪਾਰਟੀ ਹੈ, ਜਿਸ ਨੇ ਸੱਤਾ 'ਚ ਹੁੰਦਿਆਂ ਨਾ ਕੇਵਲ ਵੱਖ-ਵੱਖ ਲੋਕ ਭਲਾਈ ਸਕੀਮਾਂ ਚਲਾ ਕੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਯਤਨ ਕੀਤੇ ਸਨ, ਸਗੋਂ ਭਲਾਈ ਬੋਰਡਾਂ ਦਾ ਗਠਨ ਕਰਕੇ ਇਨ੍ਹਾਂ ਵਰਗਾਂ ਨੂੰ ਬਣਦਾ ਮਾਣ ਸਨਮਾਨ ਵੀ ਦਿੱਤਾ ਜਾਂਦਾ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਹੀਰਾ ਸਿੰਘ ਗਾਬੜੀਆ ਨੇ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ 'ਚ ਜ਼ਿਲ੍ਹਾ ਮੋਹਾਲੀ ਦਿਹਾਤੀ, ਫ਼ਤਹਿਗੜ੍ਹ ਸਾਹਿਬ ਦਿਹਾਤੀ ਤੇ ਸ਼ਹਿਰੀ ਅਤੇ ਪਟਿਆਲਾ ਸ਼ਹਿਰੀ ਦੇ ਆਗੂਆਂ ਨੇ ਵਿਸ਼ੇਸ਼ ਮੀਟਿੰਗਾਂ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ | ਭਾਜਪਾ ਵਲੋਂ ਸੂਬੇ 'ਚ ਦਲਿਤ ਵਰਗ 'ਚੋਂ ਮੁੱਖ ਮੰਤਰੀ ਬਣਾਉਣ ਸਬੰਧੀ ਕੀਤੇ ਐਲਾਨ 'ਤੇ ਟਿੱਪਣੀ ਕਰਦਿਆਂ ਸ. ਗਾਬੜੀਆ ਨੇ ਕਿਹਾ ਕਿ ਜੇਕਰ ਭਾਜਪਾ ਦਲਿਤ ਵਰਗ ਦੀ ਏਨੀ ਹੀ ਹਿਤੈਸ਼ੀ ਸੀ, ਉਨ੍ਹਾਂ ਨੂੰ ਅਯੁੱਧਿਆ 'ਚ ਰਾਮ ਮੰਦਿਰ ਨਿਰਮਾਣ ਵੇਲੇ ਦੇਸ਼ ਦੇ ਰਾਸ਼ਟਰਪਤੀ ਨੂੰ ਜ਼ਰੂਰ ਬੁਲਾਉਣਾ ਚਾਹੀਦਾ ਹੈ ਪਰ ਭਾਜਪਾ ਨੇ ਰਾਸ਼ਟਰਪਤੀ ਨੂੰ ਰਾਮ ਮੰਦਿਰ ਨਿਰਮਾਣ ਕਾਰਜ 'ਚ ਇਸ ਕਰਕੇ ਸ਼ਾਮਿਲ ਨਹੀਂ ਕੀਤਾ ਕਿਉਂਕਿ ਉਹ ਦਲਿਤ ਵਰਗ ਨਾਲ ਸਬੰਧ ਰੱਖਦੇ ਹਨ | ਦੂਜੇ ਪਾਸੇ ਕਾਂਗਰਸ ਵਲੋਂ ਵੀ ਸੱਤਾ 'ਚ ਰਹਿੰਦੇ ਹੋਏ ਦਲਿਤ ਵਰਗ ਦੇ ਹੱਕਾਂ 'ਤੇ ਡਾਕਾ ਮਾਰਨ ਦੇ ਲਗਾਤਾਰ ਯਤਨ ਕੀਤੇ ਜਾਂਦੇ ਰਹੇ ਹਨ, ਜਿਸ ਤੋਂ ਇਨ੍ਹਾਂ ਪਾਰਟੀਆਂ ਦੀ ਦਲਿਤ ਵਰਗ ਪ੍ਰਤੀ ਸੌੜੀ ਸੋਚ ਦਾ ਪਤਾ ਲੱਗਦਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ 'ਚ ਬੀ. ਸੀ. ਵਿੰਗ ਅਹਿਮ ਰੋਲ ਅਦਾ ਕਰਕੇ ਸੂਬੇ ਵਿਚ ਦੋਬਾਰਾ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਆਪਣਾ ਅਹਿਮ ਯੋਗਦਾਨ ਪਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਬੀ. ਸੀ. ਤੇ ਦਲਿਤ ਵਰਗ ਨਾਲ ਕੀਤੀਆਂ ਜ਼ਿਆਦਤੀਆਂ ਵਿਧਾਨ ਸਭਾ ਚੋਣਾਂ 'ਚ ਢੁੱਕਵਾਂ ਜਵਾਬ ਦਿੱਤਾ ਜਾਵੇਗਾ | ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਖੱੁਲ੍ਹ ਕੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਜਗਦੀਪ ਸਿੰਘ ਚੀਮਾ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਤੇ ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਵਲੋਂ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੀਟਿੰਗ 'ਚ ਭਾਈ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਹਰਮੀਤ ਸਿੰਘ ਸੱਗੂ, ਪੁਨੀਤ ਸਿੰਘ ਬਾਵਾ, ਕਮਲਜੀਤ ਸਿੰਘ ਬਡਾਲੀ ਆਲਾ ਸਿੰਘ, ਹਰਚੰਦ ਸਿੰਘ ਮੈਨੇਜਰ, ਜੈ ਸਿੰਘ ਬਾੜਾ ਸਰਹਿੰਦ, ਰਾਜਪਾਲ ਸਿੰਘ, ਬਲਵਿੰਦਰ ਸਿੰਘ ਸਹਾਰਨ, ਗੁਰਮੀਤ ਸਿੰਘ ਕਸੁੰਭੜੀ ਹਲਕਾ ਪ੍ਰਧਾਨ ਬਸੀ ਪਠਾਣਾ, ਮਾਸਟਰ ਅਮਰੀਕ ਸਿੰਘ, ਹਰਵੇਲ ਸਿੰਘ ਮਾਧੋਪੁਰ ਸੂਬਾ ਸਕੱਤਰ ਐੱਸ. ਸੀ. ਵਿੰਗ, ਹਰਨੇਕ ਸਿੰਘ ਬਡਾਲੀ, ਜਗਜੀਵਨ ਸਿੰਘ ਊਬੀ ਹਲਕਾ ਪ੍ਰਧਾਨ ਅਮਲੋਹ ਸ਼ਹਿਰੀ, ਇੰਦਰਜੀਤ ਸਿੰਘ ਬਡਾਲੀ ਪ੍ਰਧਾਨ ਦਿਹਾਤੀ, ਰੌਸ਼ਨ ਸਿੰਘ ਸਰਕਲ ਪ੍ਰਧਾਨ ਮੰਡੀ ਗੋਬਿੰਦਗੜ੍ਹ ਸ਼ਹਿਰੀ, ਉਜਲ ਸਿੰਘ ਲੁਹਾਰ ਮਾਜਰਾ ਪ੍ਰਧਾਨ ਦਿਹਾਤੀ, ਹਰਜੀਤ ਸਿੰਘ ਨੀਟਾ ਸਰਕਲ ਪ੍ਰਧਾਨ ਬੁੱਗਾ ਕਲਾਂ ਦਿਹਾਤੀ, ਦਰਸ਼ਨ ਸਿੰਘ ਔਲਖ ਸ਼ਹਿਰੀ ਪ੍ਰਧਾਨ ਅਮਲੋਹ, ਜਥੇਦਾਰ ਜਸਵੀਰ ਸਿੰਘ, ਰਾਜ ਕੁਮਾਰ ਬਸੀ ਪਠਾਣਾ, ਗੁਰਦਿੱਤ ਸਿੰਘ, ਗੁਰਨਾਮ ਸਿੰਘ ਅਮਲੋਹ, ਅਣਖੀ ਸਿੰਘ ਸਮੇਤ ਬੀ. ਸੀ. ਵਿੰਗ ਦੇ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ |

ਰਿਲਾਇੰਸ ਪੰਪ ਦਾ ਉਦਘਾਟਨ ਕਰਨ ਪੁੱਜੇ ਵਿਧਾਇਕ ਰਣਦੀਪ ਸਿੰਘ ਨਾਭਾ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਵਿਰੋਧ

ਮੰਡੀ ਗੋਬਿੰਦਗੜ੍ਹ, 2 ਜੂਨ (ਪ. ਪ.)-ਵਿਧਾਨ ਸਭਾ ਹਲਕਾ ਅਮਲੋਹ ਦੇ ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨਾਭਾ ਨੂੰ ਅੱਜ ਉਸ ਵੇਲੇ ਸਿੱਖ ਅਤੇ ਕਿਸਾਨ ਜੱਥੇਬੰਦੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਦੋਂ ਉਹ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ 'ਤੇ ਰਿਲਾਇੰਸ ...

ਪੂਰੀ ਖ਼ਬਰ »

ਫ਼ੌਜੀਆਂ ਦੀ ਗੋਲਡਨ ਲਾਈਨ ਕੰਟੀਨ ਦਾ ਸਮਾਂ ਫਿਰ ਬਦਲਿਆ

ਫ਼ਤਹਿਗੜ੍ਹ ਸਾਹਿਬ, 2 ਜੂਨ (ਰਾਜਿੰਦਰ ਸਿੰਘ)-ਸਰਕਾਰ ਦੀਆਂ ਕੋਵਿਡ ਸਬੰਧੀ ਹਦਾਇਤਾਂ ਅਨੁਸਾਰ ਫ਼ੌਜੀਆਂ ਦੀ ਗੋਲਡਨ ਲਾਈਨ ਕੰਟੀਨ ਫ਼ਤਹਿਗੜ੍ਹ ਸਾਹਿਬ ਵਿਖੇ ਨਵੀਂ ਸਮਾਂਸਾਰਨੀ ਜਾਰੀ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਸੇਵਾ-ਮੁਕਤ ਕਰਨਲ ...

ਪੂਰੀ ਖ਼ਬਰ »

ਕੋਰੋਨਾ ਸੰਕਟ 'ਚ ਪੰਜਾਬ ਸਰਕਾਰ ਆਪਣੇ ਫ਼ਰਜ਼ਾਂ ਤੇ ਜ਼ਿੰਮੇਵਾਰੀਆਂ ਤੋਂ ਭੱਜੀ-ਜਥੇ. ਚੀਮਾ

ਮੰਡੀ ਗੋਬਿੰਦਗੜ੍ਹ, 2 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰੋਨਾ ਸੰਕਟ ਦੌਰਾਨ ਪੀੜਤਾਂ ਦੇ ਪਰਿਵਾਰਾਂ ਦੀ ਮਦਦ ਦੇ ਚੁੱਕੇ ਬੀੜੇ ਤਹਿਤ ਅੱਜ ਸਥਾਨਕ ਮੁਹੱਲਾ ਦਲੀਪ ਨਗਰ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਜਗਦੀਪ ਸਿੰਘ ਚੀਮਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 39 ਨਵੇਂ ਮਾਮਲੇ, ਇਕ ਦੀ ਮੌਤ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ 39 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ ਜਦੋਂਕਿ ਕੋਰੋਨਾ ਕਾਰਨ ਇਕ ਪੀੜਤ ਦੀ ਮੌਤ ਹੋ ਗਈ ਹੈ | ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ...

ਪੂਰੀ ਖ਼ਬਰ »

ਕੋਰੋਨਾ ਸੰਕਟ 'ਚ ਪੰਜਾਬ ਸਰਕਾਰ ਆਪਣੇ ਫ਼ਰਜ਼ਾਂ ਤੇ ਜ਼ਿੰਮੇਵਾਰੀਆਂ ਤੋਂ ਭੱਜੀ-ਜਥੇ. ਚੀਮਾ

ਮੰਡੀ ਗੋਬਿੰਦਗੜ੍ਹ, 2 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰੋਨਾ ਸੰਕਟ ਦੌਰਾਨ ਪੀੜਤਾਂ ਦੇ ਪਰਿਵਾਰਾਂ ਦੀ ਮਦਦ ਦੇ ਚੁੱਕੇ ਬੀੜੇ ਤਹਿਤ ਅੱਜ ਸਥਾਨਕ ਮੁਹੱਲਾ ਦਲੀਪ ਨਗਰ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਜਗਦੀਪ ਸਿੰਘ ਚੀਮਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਕਰ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਇਕ ਅਹਿਮ ਮੀਟਿੰਗ ਮੁਕੇਸ਼ ਕੁਮਾਰ ਕੰਡਾ ਸੂਬਾ ਜਨਰਲ ਸਕੱਤਰ ਦੀ ਅਗਵਾਈ 'ਚ ਕਾਰਜਕਾਰੀ ਇੰਜੀ: ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਚੁੰਨ੍ਹੀ ਮਾਜਰਾ ਦੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ

ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਹਲਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਆਨਲਾਈਨ ਲੇਖ ਰਚਨਾ ਮੁਕਾਬਲੇ 10 ਤੱਕ

ਫ਼ਤਹਿਗੜ੍ਹ ਸਾਹਿਬ, 2 ਜੂਨ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 75 ਸਾਲਾ ਆਜ਼ਾਦੀ ਦਿਵਸ ਸਮਾਰੋਹ ਤਹਿਤ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਵਲੋਂ 10 ਜੂਨ ਤੱਕ ਸਕੂਲ ਪੱਧਰ ਤੇ ਆਨਲਾਈਨ ਲੇਖ ਰਚਨਾ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਰਿਕਾਰਡ ਤੋੜ ਵਿਕਾਸ ਲਈ ਵਿਧਾਇਕ ਜੀ. ਪੀ. ਦਾ ਕੀਤਾ ਧੰਨਵਾਦ

ਬਸੀ ਪਠਾਣਾਂ, 2 ਜੂਨ (ਰਵਿੰਦਰ ਮੌਦਗਿਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਮੀਤ ਪ੍ਰਧਾਨ ਸਤਵਿੰਦਰ ਸਿੰਘ ਲਾਲਾ ਕੰਗ ਮਾਰਵਾ, ਦਵਿੰਦਰ ਸਿੰਘ ਸ਼ਹੀਦਗੜ੍ਹ ਮੈਂਬਰ ਪੰਚਾਇਤ ਸੰਮਤੀ ਬਸੀ ਪਠਾਣਾਂ, ਸਰਪੰਚ ਯੂਨੀਅਨ ਬਲਾਕ ਬਸੀ ਪਠਾਣਾਂ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਛਾਲ ਮਾਰਨ ਵਾਲੇ ਵਿਅਕਤੀ ਦੀ ਲਾਸ਼ ਬਰਾਮਦ

ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਸਰਹਿੰਦ ਪੁਲਿਸ ਨੂੰ ਬੀਤੇ ਦਿਨੀਂ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਛਾਲ ਮਾਰਨ ਵਾਲੇ ਵਿਅਕਤੀ ਦੀ ਲਾਸ਼ ਗੰਡਾ ਖੇੜੀ ਤੋਂ ਬਰਾਮਦ ਹੋਈ ਹੈ | ਪੁਲਿਸ ਦੇ ਸਬ ਇੰਸ: ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ...

ਪੂਰੀ ਖ਼ਬਰ »

ਪਿੰਡ ਪੰਜੋਲੀ ਕਲਾਂ 'ਚ 6 ਮੱਝਾਂ ਚੋਰੀ

ਜਖਵਾਲੀ, 2 ਜੂਨ (ਨਿਰਭੈ ਸਿੰਘ)-ਪਿੰਡ ਪੰਜੋਲੀ ਕਲਾਂ ਵਿਖੇ ਚੋਰਾਂ ਵਲੋਂ ਲੱਖਾਂ ਰੁਪਏ ਦੀਆਂ 6 ਮੱਝਾਂ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪਿੰਡ ਦੇ ਵਸਨੀਕ ਲਖਬੀਰ ਸਿੰਘ ਪੁੱਤਰ ਰੋਡਾ ਸਿੰਘ ਦੀਆਂ ਤਿੰਨ ਮੱਝਾਂ ਅਤੇ ਉਸ ਦੇ ਚਚੇਰੇ ਭਰਾ ਸੁਖਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦਾ ਹਿੱਸਾ ਰਹੇ ਪਿੰਡ ਰਾਣਵਾਂ ਦੇ ਕਿਸਾਨ ਦੀ ਮੌਤ

ਖਮਾਣੋਂ, 2 ਜੂਨ (ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤਹਿਸੀਲ ਖਮਾਣੋਂ ਦੇ ਪਿੰਡ ਰਾਣਵਾਂ ਦੇ ਕਿਸਾਨ ਦਲੀਪ ਸਿੰਘ (80 ਸਾਲ) ਪੁੱਤਰ ਮੱਲ ਸਿੰਘ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਪ੍ਰਾਪਤ ਹੋਈ ਹੈ ਜਿਹੜਾ ਕਿ ਦਿੱਲੀ ਵਿਖੇ 26 ਨਵੰਬਰ ਤੋਂ ਚੱਲ ਰਹੇ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਨੂੰ ਪੰਜਾਬ ਦੇ ਨਕਸ਼ੇ 'ਤੇ ਮਾਡਲ ਵਜੋਂ ਪੇਸ਼ ਕੀਤਾ ਜਾਵੇਗਾ-ਪਿੰ੍ਰਸ

ਮੰਡੀ ਗੋਬਿੰਦਗੜ੍ਹ, 2 ਜੂਨ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਜਿੱਥੇ ਵੱਖ-ਵੱਖ ਵਿਕਾਸ ਦੇ ਪ੍ਰਾਜੈਕਟਾਂ ਰਾਹੀਂ ਸ਼ਹਿਰ ਨੂੰ ਪੰਜਾਬ ਦੇ ਨਕਸ਼ੇ 'ਤੇ ਮਾਡਲ ਦੇ ਰੂਪ ਵਿਚ ਪੇਸ਼ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਲੋਕਾਂ ਨੂੰ ਸ਼ੁੱਧ ਵਾਤਾਵਰਨ ...

ਪੂਰੀ ਖ਼ਬਰ »

ਲੱਖੋਵਾਲ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਨਾਲ ਮੀਟਿੰਗ

ਨੰਦਪੁਰ ਕਲੌੜ, 2 ਜੂਨ (ਜਰਨੈਲ ਸਿੰਘ ਧੁੰਦਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਿਸਾਨ ਆਗੂਆਂ ਦੀ ਇਕੱਤਰਤਾ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਦੀ ਅਗਵਾਈ 'ਚ ਹੋਈ, ਜਿਸ 'ਚ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਭਾਜਪਾ ਸਾਬਕਾ ਮੰਡਲ ਪ੍ਰਧਾਨ ਗੁਰੂ ਦੀ ਅਗਵਾਈ 'ਚ ਸ਼੍ਰੋ. ਅ. ਦਲ 'ਚ ਸ਼ਾਮਿਲ

ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)-ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਰਾਜਿੰਦਰ ਸਿੰਘ ਮੰਡੇਰਾਂ ਅੱਜ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਪਿੰਡ ਮੰਡੇਰਾਂ ਵਿਖੇ ਸਾਦੇ ਸਮਾਗਮ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਖਮਾਣੋਂ, 2 ਜੂਨ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਮਿਊਾਸੀਪਲ ਮੁਲਾਜ਼ਮ ਸੰਘਰਸ਼ ਕਮੇਟੀ ਖਮਾਣੋਂ ਵਲੋਂ ਨਗਰ ਕੌਂਸਲ ਦਫ਼ਤਰ ਤੋਂ ਚੱਲ ਕੇ ਮੇਨ ਚੌਕ ਤੱਕ ਸਫ਼ਾਈ ਕਰਮਚਾਰੀਆਂ ਵਲੋਂ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ ...

ਪੂਰੀ ਖ਼ਬਰ »

ਭਾਜਪਾ ਵੀ ਕਾਂਗਰਸ ਵਾਂਗ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਰਾਹ ਤੁਰੀ-ਫੈੱਡਰੇਸ਼ਨ ਗਰੇਵਾਲ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਦੇ ਰਾਹਾਂ 'ਤੇ ਚੱਲਦਿਆਂ ਭਾਜਪਾ ਵਲੋਂ ਸਿੱਖੀ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਸਾਜ਼ਿਸ਼ੀ ਹੱਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਡੇਰਾ ਸਿਰਸਾ ਦੀ ਅਰਦਾਸ ਦਲਿਤ ਅਤੇ ਸਿੱਖਾਂ 'ਚ ਟਕਰਾਅ ਦੀਆਂ ਚਾਲਾਂ ਮੰਦਭਾਗੀਆਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦਾ ਕਿਸਾਨਾਂ ਪ੍ਰਤੀ ਦੋਹਰਾ ਚਿਹਰਾ ਹੋਇਆ ਬੇਨਕਾਬ-ਗੈਰੀ ਬੜਿੰਗ

ਅਮਲੋਹ, 2 ਜੂਨ (ਰਿਸ਼ੂ ਗੋਇਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਵੱਡੇ ਆਰਥਿਕ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਿਸਾਨ ਮਾਰੂ ਖੇਤੀ ਕਾਨੂੰਨ ਬਣਾਏ ਗਏ ਹਨ, ਜਿਨ੍ਹਾਂ ਖ਼ਿਲਾਫ਼ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਹੋਰ ਵਰਗ ਦੇ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੱੁਤਰਾਂ ਨੂੰ ਨੌਕਰੀ ਤੋਂ ਪਹਿਲਾਂ ਲੋੜਵੰਦ ਬੇਰੁਜ਼ਗਾਰਾਂ ਦੀ ਸਾਰ ਲਏ ਜਾਵੇ-ਮਾਧੋਪੁਰ

ਬਸੀ ਪਠਾਣਾਂ, 2 ਜੂਨ (ਰਵਿੰਦਰ ਮੌਦਗਿਲ)-ਘੱਟ ਗਿਣਤੀ ਦਲਿਤ ਦਲ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਸਕੱਤਰ ਤੇ ਬੁਲਾਰੇ ਐੱਸ. ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਨੇ ਪੱਤਰਕਾਰਵਾਰਤਾ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਨੂੰ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਨੂੰ ਦਿੱਤੀਆਂ ਟੀਕਾਕਰਨ ਸੇਵਾਵਾਂ

ਨੰਦਪੁਰ ਕਲੌੜ, 2 ਜੂਨ (ਜਰਨੈਲ ਸਿੰਘ ਧੁੰਦਾ)-ਸਿਵਲ ਸਰਜਨ ਡਾ. ਮਹਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਲੋਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਸੂਬੇ ਦਾ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ-ਪ੍ਰਵੀਨ ਰਾਣਾ

ਖਮਾਣੋਂ, 2 ਜੂਨ (ਜੋਗਿੰਦਰ ਪਾਲ)-ਪ੍ਰਵੀਨ ਰਾਣਾ ਉੱਪ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸੂਬੇ ਦਾ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਕਰਕੇ ਪੰਜਾਬ ਦਾ ਹਰ ਖੇਤਰ ਵਿਕਾਸ ਪੱਖੋਂ ਅੱਗੇ ...

ਪੂਰੀ ਖ਼ਬਰ »

ਹਰ ਜ਼ਿਲ੍ਹੇ 'ਚ ਖੋਲ੍ਹੇ ਜਾਣਗੇ ਮੁਫ਼ਤ ਗਤਕਾ ਸਿਖਲਾਈ ਕੇਂਦਰ-ਕੋਚ ਯੋਗਰਾਜ ਸਿੰਘ

ਖਮਾਣੋਂ, 2 ਜੂਨ (ਜੋਗਿੰਦਰ ਪਾਲ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਅਤੇ ਹੋਰ ਗ਼ਲਤ ਅਲਾਮਤਾਂ ਤੋਂ ਬਚਾਉਣ ਪੰਜਾਬ ਦੇ ਹਰੇਕ ਜ਼ਿਲ੍ਹੇ 'ਚ ਜਲਦੀ ਹੀ ਮੁਫ਼ਤ ਗਤਕਾ ਸਿਖਲਾਈ ਕੇਂਦਰ ਖੋਲ੍ਹੇ ਜਾ ਰਹੇ ਹਨ, ਜਿਸ 'ਚ ਬੱਚਿਆਂ ਨੂੰ ਗੱਤਕੇ ਦੇ ਨਾਲ-ਨਾਲ ਗੁਰਮੁਖੀ, ...

ਪੂਰੀ ਖ਼ਬਰ »

ਆਨਲਾਈਨ ਸਮਰ ਕੈਂਪ ਸਬੰਧੀ ਬੱਚਿਆਂ 'ਚ ਭਾਰੀ ਉਤਸ਼ਾਹ

ਖਮਾਣੋਂ, 2 ਜੂਨ (ਜੋਗਿੰਦਰ ਪਾਲ)-ਸਰਕਾਰੀ ਐਲੀਮੈਂਟਰੀ ਸਕੂਲ ਖਮਾਣੋਂ ਕਮਲੀ ਵਿਖੇ ਚੱਲ ਰਹੇ ਆਨਲਾਈਨ ਸਮਰ ਕੈਂਪ ਜੂਨ 2021 ਨੂੰ ਬੱਚਿਆਂ ਤੇ ਮਾਪਿਆਂ 'ਚ ਉਤਸ਼ਾਹ ਵੇਖਿਆ ਜਾ ਰਿਹਾ ਹੈ | ਬੱਚੇ ਬਹੁਤ ਹੀ ਵਧੀਆ ਪੇਂਟਿੰਗ, ਲਿਖਾਈ ਅਤੇ ਹੋਰ ਕਿਰਿਆਵਾਂ ਕਰ ਕੇ ਵੱਧ ਤੋਂ ਵੱਧ ...

ਪੂਰੀ ਖ਼ਬਰ »

ਸਨਾਤਨ ਧਰਮ ਪ੍ਰਚਾਰ ਟਰੱਸਟ ਨੇ ਗਊਸ਼ਾਲਾ ਨੂੰ ਦਿੱਤਾ 1 ਲੱਖ 1 ਹਜ਼ਾਰ ਦਾ ਸਹਿਯੋਗ

ਅਮਲੋਹ, 2 ਜੂਨ (ਰਿਸ਼ੂ ਗੋਇਲ)-ਸਨਾਤਨ ਧਰਮ ਪ੍ਰਚਾਰ ਟਰੱਸਟ ਦੇ ਮੈਂਬਰਾਂ ਵਲੋਂ ਅੱਜ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਖੇ ਗਊਸ਼ਾਲਾ ਦੇ ਮੈਂਬਰਾਂ ਨੂੰ ਗਊਸ਼ਾਲਾ ਵਿਚ ਰੱਖੇ ਗਏ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ 1 ਲੱਖ 1 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ 2022 'ਚ ਸਰਕਾਰ ਬਣਾਏਗੀ-ਐਡ. ਦੀਵਾਨਾ

ਭੜੀ, 2 ਜੂਨ (ਭਰਪੂਰ ਸਿੰਘ ਹਵਾਰਾ)-ਸੀਨੀਅਰ ਆਗੂ ਐਡਵੋਕੇਟ ਹਰਨੇਕ ਸਿੰਘ ਦੀਵਾਨਾ ਦੇ ਫ਼ਰਜ਼ੰਦ ਐਡਵੋਕੇਟ ਨਿਰਮਲਜੀਤ ਸਿੰਘ ਦੀਵਾਨਾ ਜੋ ਕਿ ਆਮ ਆਦਮੀ ਪਾਰਟੀ ਦੀ ਤਰਫ਼ੋਂ ਹਲਕਾ ਬਸੀ ਪਠਾਣਾਂ ਵਿਚ ਵਿਚਰ ਰਹੇ ਹਨ, ਨੇ ਇਕ ਵਿਸ਼ੇਸ਼ ਮਿਲਣੀ ਦੌਰਾਨ ਵਿਚਾਰਾਂ ਦਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਬੈਠਕ

ਭੜੀ, 2 ਜੂਨ (ਭਰਪੂਰ ਸਿੰਘ ਹਵਾਰਾ)-ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਪ੍ਰਧਾਨ ਕਰਤਾਰ ਚੰਦ ਤੇ ਮੀਤ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ 'ਚ ਇਕ ਬੈਠਕ ਹੋਈ, ਜਿਨ੍ਹਾਂ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਗਰਿੱਡ ਸੇਹ ਦੇ ਬਿਜਲੀ ਕਾਮਿਆਂ ਨੇ ਇਕੱਠੇ ਹੋ ਕੇ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX