ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  34 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  40 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  43 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  47 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 2 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 8 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੇ 21ਵੇਂ ਦਿਨ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਬਟਾਲਾ, 2 ਜੂਨ (ਕਾਹਲੋਂ)-ਪੰਜਾਬ ਸਫ਼ਾਈ ਸੇਵਕ ਯੂਨੀਅਨ ਵਲੋਂ ਕੀਤੀ ਜਾ ਰਹੀ ਹੜਤਾਲ ਅੱਜ 21ਵੇਂ ਦਿਨ ਵੀ ਜਾਰੀ ਰਹੀ, ਜਿਸ ਦੇ ਤਹਿਤ ਬਟਾਲਾ ਨਗਰ ਨਿਗਮ ਦੇ ਸਮੂਹ ਕਰਮਚਾਰੀਆਂ ਨੇ ਸ਼ਹਿਰ ਵਿਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਹਲਕਾ ਬਟਾਲਾ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿਚ ਸ਼ਾਮਲ ਹੋ ਕੇ ਪਾਰਟੀ ਵਲੋਂ ਉਨ੍ਹਾਂ ਦਾ ਸਮਰਥਨ ਕੀਤਾ | ਇਸ ਮੌਕੇ ਸ. ਲੋਧੀਨੰਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਰੱਜੇ-ਪੁੱਜੇ ਲੋਕਾਂ ਨੂੰ ਨੌਕਰੀਆਂ ਦੇ ਰਹੀ ਹੈ, ਪਰ ਆਪਣੀ ਰੋਜ਼ੀ-ਰੋਟੀ ਲਈ ਪਿਛਲੇ 21 ਦਿਨਾਂ ਤੋਂ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਤੇ ਹੁਣ ਕੋਰੋਨਾ ਮਹਾਂਮਾਰੀ ਦੌਰਾਨ ਮੋਹਰਲੀ ਕਤਾਰ ਵਿਚ ਕੰਮ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਕੰਮ ਬਹੁਤ ਹੀ ਔਖਾ ਹੈ, ਇਨ੍ਹਾਂ ਨੂੰ ਤਾਂ ਸਗੋਂ ਵੱਧ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ | ਇਸ ਤਰ੍ਹਾਂ ਉਨ੍ਹਾਂ ਨੂੰ ਧਰਨਿਆਂ 'ਤੇ ਬੈਠਣ ਲਈ ਮਜਬੂਰ ਨਹੀਂ ਸੀ ਕਰਨਾ ਚਾਹੀਦਾ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੜਕਾਂ 'ਤੇ ਉਤਾਰ ਕੇ ਹੀ ਕਿਉਂ ਮੰਗਾਂ ਪੂਰੀਆਂ ਕਰਦੀ ਹੈ, ਪਹਿਲਾਂ ਵੀ ਕੀਤੀਆਂ ਜਾ ਸਕਦੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਕੇ ਇਨ੍ਹਾਂ ਦਾ ਬਣਦਾ ਹੱਕਾ ਦਿੱਤਾ ਜਾਵੇ | ਇਸ ਮੌਕੇ ਯੂਨੀਅਨ ਪ੍ਰਧਾਨ ਵਿੱਕੀ ਕਲਿਆਣ ਨੇ ਸ: ਲੋਧੀਨੰਗਲ ਵਲੋਂ ਦਿੱਤੇ ਸਮਰਥਨ ਦਾ ਧੰਨਵਾਦ ਕੀਤਾ | ਇਸ ਮੌਕੇ ਚੇਅ. ਵਜੀਰਾ ਭੱਟੀ, ਪ੍ਰਧਾਨ ਮੰਗਾ ਭੰਡਾਰੀ, ਰਾਜੂ, ਦਰਸ਼ਨ ਲਾਲ, ਪਵਨ ਕੁਮਾਰ, ਨਰੇਸ਼ ਖੋਸਲਾ, ਅਮਰਜੀਤ ਗਿੱਲ, ਸ਼ਕਤੀ ਭੱਟੀ, ਬਲਜੀਤ ਬੰਟੀ, ਅਸ਼ੋਕ ਗਿੱਲ, ਨਿਸ਼ਾਨ ਤੇ ਅਕਾਲੀ ਦਲ ਦੇ ਆਗੂੁ ਆਦਿ ਹਾਜ਼ਰ ਸਨ |

ਪਿੰਡ ਡੀਡਾ ਸਾਂਸੀਆਂ ਵਿਖੇ ਘਰ ਵਿਚੋਂ 35 ਤੋਲੇ ਸੋਨੇ ਦੇ ਗਹਿਣੇ ਤੇ 4 ਲੱਖ ਨਕਦੀ ਚੋਰੀ

ਦੀਨਾਨਗਰ, 2 ਜੂਨ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ ਵਿਖੇ ਇਕ ਘਰ ਵਿਚੋਂ ਨਕਦੀ, ਗਹਿਣੇ ਤੇ ਮੋਬਾਈਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੀ ਮਾਲਕਣ ਰੋਜ਼ੀ ਤੇ ਉਸ ਦੇ ਭਰਾ ਤਜਿੰਦਰ ਨੇ ਦੱਸਿਆ ਕਿ ਉਹ ਘਰ ...

ਪੂਰੀ ਖ਼ਬਰ »

ਪਿੰਡ ਮਾੜੀ ਟਾਂਡਾ ਦੇ ਅਕਾਲੀ ਵਰਕਰਾਂ ਨੇ ਰਾਜਨਬੀਰ ਸਿੰਘ ਘੁਮਾਣ ਦਾ ਸਾਥ ਦੇਣ ਦਾ ਕੀਤਾ ਵਾਅਦਾ

ਬਟਾਲਾ, 2 ਜੂਨ (ਕਾਹਲੋਂ)-ਪਿੰਡ ਮਾੜੀ ਟਾਂਡਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂੁ ਰਾਜਨਬੀਰ ਸਿੰਘ ਘੁਮਾਣ ਨੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ ਕੋਰੋਨਾ ਨਾਲ ਹੋਈਆਂ 6 ਮੌਤਾਂ, 94 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 2 ਜੂਨ (ਸੁਖਵੀਰ ਸਿੰਘ ਸੈਣੀ)-ਅੱਜ ਜ਼ਿਲ੍ਹੇ ਅੰਦਰ 94 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 6 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 734 ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ: ਹਰਭਜਨ ਮਾਡੀ ਨੇ ...

ਪੂਰੀ ਖ਼ਬਰ »

ਗੰਨੇ ਦੀਆਂ ਕਿਸਮਾਂ 'ਚ ਵਿਭਿੰਨਤਾ ਲਿਆਉਣ ਲਈ ਬੀਜ ਦੇ ਬਦਲਾਅ ਲਈ ਕੀਤੇ ਜਾ ਰਹੇ ਉਪਰਾਲੇ-ਗੰਨਾ ਕਮਿਸ਼ਨਰ

ਗੁਰਦਾਸਪੁਰ, 2 ਜੂਨ (ਆਰਿਫ਼)-ਕਰੋਨਾ ਮਹਾਂਮਾਰੀ ਦੇ ਚੱਲਦਿਆਂ ਅਤੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਚੱਡਾ ਸ਼ੂਗਰ ਐਂਡ ਇੰਡਸਟਰੀ ਲਿਮਟਿਡ ਕੀੜੀ ਅਫਗਾਨਾ ਦੇ ਅਧਿਕਾਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਨਵੀਨਤਮ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਕਤਲ ਕੇਸ 'ਚ ਭਗੌੜਾ ਵਿਅਕਤੀ ਲੁੱਟ-ਖੋਹ ਦੀਆਂ ਚੀਜ਼ਾਂ ਸਮੇਤ ਕਾਬੂ

ਬਟਾਲਾ, 2 ਜੂਨ (ਹਰਦੇਵ ਸਿੰਘ ਸੰਧੂ)-ਬਟਾਲਾ ਸ਼ਹਿਰੀ ਪੁਲਿਸ ਵਲੋਂ ਕਤਲ ਕੇਸ ਵਿਚ ਭਗੌੜਾ ਵਿਅਕਤੀ ਲੁੱਟ-ਖੋਹ ਦੀਆਂ ਚੀਜ਼ਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਬਾਰੇ ਮੁੱਖ ਅਫ਼ਸਰ ਸ਼ਹਿਰੀ ਪੁਲਿਸ ਬਟਾਲਾ ਸੁਖਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਬੱਸ ਸਟੈਂਡ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ ਵਿਚੋਂ ਐਕਟਿਵਾ ਸਕੂਟੀ ਚੋਰੀ

ਬਟਾਲਾ, 2 ਜੂਨ (ਬੁੱਟਰ)-ਸਥਾਨਕ ਅਰਬਨ ਅਸਟੇਟ ਕਾਲੋਨੀ ਦੇ ਘਰ ਵਿਚੋਂ ਐਕਟਿਵਾ ਸਕੂਟੀ ਚੋਰੀ ਹੋਣ ਦੀ ਖ਼ਬਰ ਹੈ | ਸਕੂਟੀ ਮਾਲਕ ਜਸਵਿੰਦਰ ਕੌਰ ਪਤਨੀ ਮਨਜੀਤ ਸਿੰਘ ਵਾਸੀ ਕੋਠੀ ਨੰ: 182 ਅਰਬਨ ਅਸਟੇਟ ਬਟਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਐਕਟਿਵਾ ਸਕੂਟੀ ਨੰ: ਪੀ.ਬੀ.18ਡਬਲਿਊ5079 ...

ਪੂਰੀ ਖ਼ਬਰ »

5 ਜੂਨ ਨੂੰ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ੍ਹੀਆਂ ਜਾਣਗੀਆਂ-ਕਿਸਾਨ ਆਗੂ

ਸ੍ਰੀ ਹਰਿਗੋਬਿੰਦਪੁਰ, 2 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਾੜੀ ਪੰਨਵਾਂ ਵਿਖੇ ਸਥਿਤ ਬਾਬਾ ਮੰਝ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਦੀ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ ਦਲ ਵਲੋਂ 10 ਸਾਲ ਕੀਤੇ ਰਾਜ ਨੂੰ ਅੱਜ ਵੀ ਯਾਦ ਕਰਦੇ ਹਨ-ਸੁਭਾਸ਼ ਓਹਰੀ

ਬਟਾਲਾ, 2 ਜੂਨ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੀ ਇਕ ਮੀਟਿੰਗ ਵਾਰਡ ਨੰ: 30 'ਚ ਜਨਰਲ ਸਕੱਤਰ ਆਸ਼ੂ ਮਹਾਜਨ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਪਾਰਟੀ ਦੇ ਪੰਜਾਬ ਜਥੇਬੰਦਕ ਸਕੱਤਰ ਸ੍ਰੀ ਸੁਭਾਸ਼ ਓਹਰੀ ਅਤੇ ਸ਼ਹਿਰੀ ਪ੍ਰਧਾਨ ਅਮਿਤ ਸੋਢੀ ਵਿਸ਼ੇਸ ਤੌਰ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ

ਨਿੱਕੇ ਘੁੰਮਣ, 2 ਜੂਨ (ਸਤਬੀਰ ਸਿੰਘ)-ਪੁਲਿਸ ਥਾਣਾ ਘੁੰਮਣ ਕਲਾਂ ਨੇ ਵੱਖ-ਵੱਖ ਥਾਵਾਂ ਤੋਂ ਨਾਕੇਬੰਦੀ ਦੌਰਾਨ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਥੜਾ ਸਾਹਿਬ ਕਠਿਆਲੇ 7 ਨੂੰ ਕਰਵਾਇਆ ਜਾਵੇਗਾ ਕੀਰਤਨ ਸਮਾਗਮ

ਤਲਵੰਡੀ ਰਾਮਾਂ, 2 ਜੂਨ (ਹਰਜਿੰਦਰ ਸਿੰਘ ਖਹਿਰਾ)-ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਪਿੰਡ ਕਠਿਆਲਾ ਵਿਖੇ 7 ਜੂਨ ਨੂੰ ਜਥੇ. ਬਾਬਾ ਮਾਨ ਸਿੰਘ ਜੀ ਮੜੀਆਂ ਵਾਲੇ ਦਲ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਲਾਡੀ ਨੰੂ ਯੂਥ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਪੁਰਾਣਾ ਸ਼ਾਲਾ, 2 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਕੋਰ ਕਮੇਟੀ ਮੈਂਬਰ ਪਰਮਵੀਰ ਸਿੰਘ ਲਾਡੀ ਨੰੂ ਸ਼ੋ੍ਰਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਅੱਜ ਪੰਜਾਬ ਯੂਥ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰ ਦੇਣ 'ਤੇ ਲਾਡੀ ਸਮਰਥਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ...

ਪੂਰੀ ਖ਼ਬਰ »

ਗੁਰਜੀਤ ਸਿੰਘ ਬਿਜਲੀਵਾਲ ਯੂਥ ਅਕਾਲੀ ਦਲ ਦੇ ਮੁੜ ਸ਼ਹਿਰੀ ਪ੍ਰਧਾਨ ਬਣੇ

ਬਟਾਲਾ, 2 ਜੂਨ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਭਵਿੱਖ ਦੀ ਰਾਜਨੀਤੀ ਅਤੇ ਪਾਰਟੀ ਦੀ ਮਜਬੂਤੀ ਲਈ ਆਪਣੇ ਜਥੇਬੰਧਕ ਢਾਂਚੇ 'ਚ ਵਿਸਥਾਰ ਤਹਿਤ ਜ਼ਿਲ੍ਹਾ ਗੁਰਦਾਸਪੁਰ 'ਚ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਗੁਰਦਾਸਪੁਰ 'ਚ ਸ. ਗੁਰਜੀਤ ਸਿੰਘ ਬਿਜਲੀਵਾਲ ...

ਪੂਰੀ ਖ਼ਬਰ »

ਮਾਰੂ ਹਥਿਆਰਾਂ ਤੇ ਰਾਈਫਲਾਂ ਨਾਲ ਘੁੰਮ ਰਹੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 2 ਜੂਨ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਅੰਦਰ ਮਾਰੂ ਹਥਿਆਰਾਂ ਅਤੇ ਰਾਈਫਲਾਂ ਨਾਲ ਘੁੰਮ ਰਹੇ 4 ਤੋਂ 5 ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਕੰਵਲਜੀਤ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਦੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 2 ਜੂਨ (ਅਸ਼ੋਕ ਸ਼ਰਮਾ)-ਨਾਜਾਇਜ਼ ਮਾਈਨਿੰਗ ਨੰੂ ਰੋਕਣ ਲਈ ਜ਼ਿਲ੍ਹਾ ਪੁਲਿਸ ਵਲੋਂ ਇਲਾਕੇ ਅੰਦਰ ਸਖ਼ਤ ਕਦਮ ਚੁੱਕੇ ਜਾ ਰਹੇ ਸਨ | ਜਿਸ ਤਹਿਤ ਸ਼ਾਲਾ ਪੁਲਿਸ ਵਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਕਰ ਰਹੇ ...

ਪੂਰੀ ਖ਼ਬਰ »

ਔਰਤ ਨੇ ਸਲਫ਼ਾਸ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਕਿਲ੍ਹਾ ਲਾਲ ਸਿੰਘ, 2 ਜੂਨ (ਬਲਬੀਰ ਸਿੰਘ)-ਥਾਣਾ ਕਿਲ੍ਹਾ ਲਾਲ ਸਿੰਘ ਅਧੀਨ ਆਉਂਦੇ ਪਿੰਡ ਫਜਲਾਬਾਦ ਵਿਖੇ ਇਕ ਔਰਤ ਵਲੋਂ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਹੈ | ਇਸ ਸਬੰਧੀ ਮਿ੍ਤਕ ਰਜਵੰਤ ਕੌਰ (50) ਦੇ ਪਤੀ ਨਿਰਮਲ ਸਿੰਘ ਨੇ ਦੱਸਿਆ ਕਿ ਪਿੰਡ ਦੀ ਹੀ ...

ਪੂਰੀ ਖ਼ਬਰ »

ਕਿਸਾਨਾਂ ਦੀਆਂ 5 ਮੋਟਰਾਂ ਅਤੇ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ

ਘੱਲੂਘਾਰਾ ਸਾਹਿਬ, 2 ਜੂਨ (ਮਿਨਹਾਸ)-ਬੀਤੇ ਦਿਨੀਂ ਪਿੰਡ ਸੈਦੋਵਾਲ ਖ਼ੁਰਦ ਦੇ ਕਿਸਾਨਾਂ ਦੀਆਂ 5 ਮੋਟਰਾਂ ਅਤੇ 2 ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਕਿਸਾਨ ਕੁਲਦੀਪ ਸਿੰਘ, ਗੁਰਨਾਮ ਸਿੰਘ, ਸੁਲੱਖਣ ਸਿੰਘ, ਸਤਨਾਮ ਸਿੰਘ, ਜੋਗਾ ਸਿੰਘ ਨੇ ...

ਪੂਰੀ ਖ਼ਬਰ »

ਸਮਾਰਟ ਸਕੂਲ ਸੇਖ਼ਪੁਰ ਪੰਜਾਬ ਦੇ ਸਰਵੋਤਮ ਸਰਕਾਰੀ ਸਕੂਲਾਂ 'ਚ ਸ਼ਾਮਲ ਮਿਲਿਆ 10 ਲੱਖ ਦਾ ਪੁਰਸਕਾਰ

ਬਟਾਲਾ, 2 ਜੂਨ (ਕਾਹਲੋਂ)-ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਸੈਸ਼ਨ 2020-21 'ਚ ਓਵਰ ਆਲ ਗਰੇਡਿੰਗ ਦੇ ਆਧਾਰ 'ਤੇ ਸਰਵੋਤਮ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖ਼ਪੁਰ ਨੂੰ ਪੰਜਾਬ ਦੇ ...

ਪੂਰੀ ਖ਼ਬਰ »

ਵਕੀਲ ਦੀਪਕ ਮੋਹਨਾ ਤੇ ਅਤੁਲ 'ਆਪ' 'ਚ ਸ਼ਾਮਲ, ਸ਼ੈਰੀ ਕਲਸੀ ਨੇ ਕੀਤਾ ਸਨਮਾਨ

ਬਟਾਲਾ, 2 ਜੂਨ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਵਕਤ ਭਰਵਾਂ ਹੁੰਗਾਰਾ ਮਿਲਿਆ, ਜਦ ਵਕੀਲ ਦੀਪਕ ਮੋਹਨਾ ਅਤੇ ਵਕੀਲ ਅਤੁਲ ਮੋਹਨਾ ਨੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਤੇ ਆਮ ਆਦਮੀ ਪਾਰਟੀ ਦੀਆਂ ਚੰਗੀਆਂ ਨੀਤੀਆਂ ਨੂੰ ਦੇਖਦਿਆਂ ...

ਪੂਰੀ ਖ਼ਬਰ »

ਪੱਛੜੀਆਂ ਸ਼ੇ੍ਰਣੀਆਂ ਕਮਿਸ਼ਨ ਪੰਜਾਬ ਨੰੂ ਵੀ ਦਿੱਤੀਆਂ ਜਾਣ ਸੰਵਿਧਾਨਿਕ ਸ਼ਕਤੀਆਂ-ਓ.ਬੀ.ਸੀ ਫ਼ਰੰਟ

ਗੁਰਦਾਸਪੁਰ, 2 ਜੂਨ (ਆਰਿਫ਼)-ਬੀਤੇ ਦਿਨੀਂ ਮੱੱਧ ਪ੍ਰਦੇਸ਼ ਦੀ ਰਾਜ ਸਰਕਾਰ ਵਲੋਂ ਪੱਛੜੀਆਂ ਸ਼ੇ੍ਰਣੀਆਂ ਕਮਿਸ਼ਨ ਮੱਧ ਪ੍ਰਦੇਸ਼ ਨੰੂ ਅਨੁਸੂਚਿਤ ਜਾਤੀ ਕਮਿਸ਼ਨ ਦੀ ਤਰਜ਼ 'ਤੇ ਦਿੱਤੀਆਂ ਗਈਆਂ ਸੰਵਿਧਾਨਿਕ ਸ਼ਕਤੀਆਂ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਪਰਮਿੰਦਰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਤੋਂ ਨਕਦੀ ਚੋਰੀ

ਮੋਟਰਸਾਈਕਲ ਸਵਾਰ ਨੌਜਵਾਨ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਤੇ ਨੱਕ ਦਾ ਕੋਕਾ ਝਪਟ ਕੇ ਫਰਾਰ ਧਾਰੀਵਾਲ, 2 ਜੂਨ (ਰਮੇਸ਼ ਨੰਦਾ)-ਸ਼ਹਿਰ ਦੇ ਵਾਰਡ ਨੰਬਰ 3 ਮੁਹੱਲਾ ਗੋਪਾਲ ਨਗਰ ਵਿਚੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਇਕ ਔਰਤ ਦੇ ਕੰਨਾਂ ਵਿਚ ਪਈਆਂ ਸੋਨੇ ...

ਪੂਰੀ ਖ਼ਬਰ »

ਹੁਣ ਪਰਮਵੀਰ ਸਿੰਘ ਲਾਡੀ ਨੇ ਕ੍ਰਿਪਾਲ ਸਿੰਘ ਗੁੰਝੀਆਂ ਨੰੂ ਭੇਜਿਆ ਮਾਣਹਾਨੀ ਦਾ ਨੋਟਿਸ
ਰੁਕ ਨਹੀਂ ਰਿਹਾ ਦੀਨਾਨਗਰ ਹਲਕੇ ਦੇ ਅਕਾਲੀ ਆਗੂਆਂ ਦਾ ਆਪਸ 'ਚ ਮਿਹਣੋ-ਮਿਹਣੀ ਹੋਣ ਦਾ ਸਿਲਸਿਲਾ

ਗੁਰਦਾਸਪੁਰ, 2 ਜੂਨ (ਆਰਿਫ਼)-ਦੀਨਾਨਗਰ ਹਲਕੇ ਅੰਦਰ ਅਕਾਲੀ ਆਗੂਆਂ ਦਾ ਆਪਸ ਵਿਚ ਚੱਲ ਰਿਹਾ ਤਕਰਾਰ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ | ਆਏ ਦਿਨ ਅਕਾਲੀ ਆਗੂ ਆਪਣੀ ਹੀ ਪਾਰਟੀ ਦੇ ਆਗੂਆਂ ਉੱਪਰ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾ ਰਹੇ ਹਨ | ਇਕ ਦੂਜੇ ਦੀਆਂ ਪੋਲਾਂ ...

ਪੂਰੀ ਖ਼ਬਰ »

2022 'ਚ ਅਕਾਲੀ ਦਲ ਦੀ ਸਰਕਾਰ ਬਣੇਗੀ-ਰਵੀਕਰਨ ਸਿੰਘ ਕਾਹਲੋਂ

ਫਤਹਿਗੜ੍ਹ ਚੂੜੀਆਂ, 2 ਜੂਨ (ਐਮ.ਐਸ. ਫੁੱਲ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਹਰ ਪੱਖੋਂ ਫ਼ੇਲ ਹੋ ਚੁੱਕੀ ਹੈ ਤੇ ਪੰਜਾਬ ਵਿਚ ਗੁੰਡਾਗਰਦੀ, ਕਤਲੋਗਾਰਦ ਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ | ਚੋਣਾਂ ਦੌਰਾਨ ਜੋ ਵਾਅਦੇ ਕਾਂਗਰਸ ਸਰਕਾਰ ਨੇ ...

ਪੂਰੀ ਖ਼ਬਰ »

ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆਂ ਵਿਚੋਂ ਮਾਈ ਭਾਗੋ ਕਾਲਜ ਦੀ ਮਨਦੀਪ ਕੌਰ ਤੇ ਸਮਰਪਾਲ ਕੌਰ ਨੇ ਹਾਸਲ ਕੀਤਾ ਪਹਿਲਾ ਤੇ ਦੂਸਰਾ ਸਥਾਨ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਪਿਛਲੇ 21 ਸਾਲ ਤੋਂ ਚਲ ਰਹੇ ਮਾਈ ਭਾਗੋ ਕਾਲਜ ਆਫ਼ ਨਰਸਿੰਗ ਪਿੱਦੀ ਨੇ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਐਲਾਨੇ ਜਾ ਰਹੇ ਨਰਸਿੰਗ ਦੇ ਨਤੀਜਿਆਂ ਵਿਚ ਲਗਾਤਾਰ ਪਹਿਲਾਂ ਸਥਾਨ ਬਣਾਇਆ ਹੋਇਆ ਹੈ | ਬਾਬਾ ਫਰੀਦ ਯੂਨੀਵਰਸਿਟੀ ਵਲੋਂ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ 'ਆਪ' ਦੀ ਮੀਟਿੰਗ 'ਚ ਕੀਤੀਆਂ ਵਿਚਾਰਾਂ

ਫਤਹਿਗੜ੍ਹ ਚੂੜੀਆਂ, 2 ਜੂਨ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਵਿਖੇ ਆਮ ਆਦਮੀ ਪਾਰਟੀ ਦੀ ਜ਼ਰੂਰੀ ਮੀਟਿੰਗ ਆਪ ਦੇ ਸੀਨੀਅਰ ਆਗੂ ਹਰਜੋਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹਰਜੋਤ ਸਿੰਘ ਸੰਧੂ ਫਤਹਿਗੜ੍ਹ ਚੂੜੀਆਂ ਅਤੇ ਚੰਨਣ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਘੁਮਾਣ, 2 ਜੂਨ (ਬਾਵਾ)-ਆਂਗਣਵਾੜੀ ਇੰਪਲਾਈਜ਼ ਫ਼ੈਡਰੇਸ਼ਨ ਆਫ਼ ਇੰਡੀਆ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਹੇਠ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਹਰਗੋਬਿੰਦਪੁਰ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਭਾਗ ਦੇ ਮੰਤਰੀ ਤੇ ਸੂਬੇ ...

ਪੂਰੀ ਖ਼ਬਰ »

-ਮਾਮਲਾ ਕੈਬਨਿਟ ਦੀ ਮੀਟਿੰਗ ਵਿਚ 6ਵੇਂ ਪੇਅ ਕਮਿਸ਼ਨ ਨੰੂ ਲਾਗੂ ਨਾ ਕਰਨ ਦਾ- ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨੰੂ ਕੀਤਾ ਨਿਰਾਸ਼-ਖੰਨਾ/ਸ਼ਰਮਾ

ਗੁਰਦਾਸਪੁਰ, 2 ਜੂਨ (ਸੁਖਵੀਰ ਸਿੰਘ ਸੈਣੀ)-ਪੰਜਾਬ ਦੇ ਮੁਲਾਜ਼ਮ ਲੰਬੇ ਸਮੇਂ ਤੋਂ ਕੈਬਨਿਟ ਦੀ ਮੀਟਿੰਗ ਦੀ ਉਡੀਕ ਕਰ ਰਹੇ ਸਨ ਕਿ ਕਦੋਂ ਮੀਟਿੰਗ ਵਿਚ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਨੰੂ ਜੁਲਾਈ ਵਿਚ ਲਾਗੂ ਕਰਕੇ ਮੁਲਾਜ਼ਮਾਂ ਨੰੂ ਉਨ੍ਹਾਂ ਦੇ ਬਣਦੇ ਬਕਾਏ 2016 ਤੋਂ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਅੱਜ ਸਿੱਖਿਆ ਮੰਤਰੀ ਅਤੇ ਸਕੱਤਰ ਦੇ ਪੁਤਲੇ ਫੂਕਣ ਦਾ ਕੀਤਾ ਐਲਾਨ

ਬਟਾਲਾ, 2 ਜੂਨ (ਬੁੱਟਰ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਸਿੱਖਿਆ ਮੰਤਰੀ ਵਲੋਂ ਮੋਰਚੇ ਨਾਲ ਹੋਣ ਵਾਲੀ ਮੀਟਿੰਗ 15 ਮਈ ਤੱਕ ਮੁਲਤਵੀ ਕਰਨ ਤੋਂ ਬਾਅਦ ਦੁਬਾਰਾ ਸਮਾਂ ਨਾ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਅਧਿਆਪਕਾਂ ਦੀ ਵਿਆਪਕ ...

ਪੂਰੀ ਖ਼ਬਰ »

ਪੱਤਰਕਾਰ ਲਖਵਿੰਦਰ ਸਿੰਘ ਚੱਕਰਾਜਾ ਦੇ ਪਿਤਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰਦਾਸਪੁਰ, 2 ਜੂਨ (ਆਰਿਫ਼)-ਗੁਰਦਾਸਪੁਰ ਉਪ ਦਫ਼ਤਰ ਨਾਲ ਸਬੰਧਿਤ ਸਟੇਸ਼ਨ ਦੋਰਾਂਗਲਾ ਤੋਂ 'ਅਜੀਤ' ਦੇ ਪੱਤਰਕਾਰ ਲਖਵਿੰਦਰ ਸਿੰਘ ਚੱਕਰਾਜਾ ਦੇ ਪਿਤਾ ਸ. ਭਜਨ ਸਿੰਘ ਜਿਨ੍ਹਾਂ ਦਾ ਬੀਤੀ 29 ਮਈ ਨੰੂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ | ਸ. ਭਜਨ ਸਿੰਘ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ 135ਵਾਂ ਸਥਾਪਨਾ ਦਿਵਸ ਮਨਾਇਆ

ਗੁਰਦਾਸਪੁਰ, 2 ਜੂਨ (ਆਰਿਫ਼)-ਅੱਜ ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਕਲਾਨੌਰ ਰੋਡ ਗੁਰਦਾਸਪੁਰ ਵਿਖੇ ਡੀ.ਏ.ਵੀ. ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਇਕ ਵਿਸ਼ੇਸ਼ ਹਵਨ ਯੱਗ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਕੂਲ ਦੇ ਚੇਅਰਮੈਨ ਬਾਲ ਕਿਸ਼ਨ ਮਿੱਤਲ, ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਆਨਲਾਈਨ ਤੰਬਾਕੂ ਵਿਰੋਧੀ ਦਿਵਸ ਮਨਾਇਆ

ਬਟਾਲਾ, 2 ਜੂਨ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਭਾਈ ਘਨੱਈਆ ਜੀ ਸੇਵਾ ਕਲੱਬ ਵਲੋਂ ਤੰਬਾਕੂ ਵਿਰੋਧੀ ਦਿਵਸ 'ਤੇ ਆਨਲਾਈਨ ਚਿੱਤਰਕਲਾ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਪ੍ਰਸ਼ਨੋਤਰੀ ਮੁਕਾਬਲੇ ਵਿਚ ਪਹਿਲਾ ਸਥਾਨ ਚਾਹਤਪ੍ਰੀਤ ਕੌਰ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਲੋਕਾਂ ਦਾ ਹੋਇਆ ਮੋਹ ਭੰਗ, ਆਗਾਮੀ ਚੋਣਾਂ 'ਚ ਬਣੇਗੀ ਅਕਾਲੀ ਸਰਕਾਰ-ਧੌਲਪੁਰ

ਬਟਾਲਾ, 2 ਜੂਨ (ਹਰਦੇਵ ਸਿੰਘ ਸੰਧੂ)-ਪੰਜਾਬ ਅੰਦਰ ਚੱਲ ਰਹੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਬਿਲਕੁੱਲ ਭੰਗ ਹੋ ਗਿਆ ਹੈ | ਇਹ ਵਿਚਾਰ ਬਟਾਲਾ ਨਜ਼ਦੀਕੀ ਪਿੰਡ ਧੌਲਪੁਰ ਦੇ ਸਾ. ਸਰਪੰਚ ਬਾਬਾ ਸੁਖਪਾਲ ਸਿੰਘ ਧੌਲਪੁਰ ਨੇ ਸਾਂਝੇ ਕਰਦਿਆਂ ...

ਪੂਰੀ ਖ਼ਬਰ »

ਕਾਦੀਆਂ ਸ਼ਹਿਰ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਪੂਰੇ ਕਰਵਾਏ ਜਾਣਗੇ-ਵਿਧਾਇਕ ਬਾਜਵਾ

ਕਾਦੀਆਂ, 2 ਜੂਨ (ਕੁਲਵਿੰਦਰ ਸਿੰਘ)-ਕਾਦੀਆਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅੰਦਰ ਗਲੀਆਂ-ਨਾਲੀਆਂ ਦੀ ਮੁਰੰਮਤ ਤੇ ਸਟਰੀਟ ਲਾਈਟਾਂ ਆਦਿ ਦਾ ਰਹਿੰਦਾ ਕੰਮ ਜੰਗੀ ਪੱਧਰ 'ਤੇ ਕਰਵਾ ਕੇ ਜਲਦੀ ਇਸ ਨੂੰ ਪੂਰਿਆਂ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਬੀ. ਸੀ. ਮੋਰਚਾ ਨੇ ਪਿੰਡ ਅਜੀਜ਼ਪੁਰ 'ਚ ਬੂਟਾ ਲਗਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ

ਘਰੋਟਾ, 2 ਜੂਨ (ਸੰਜੀਵ ਗੁਪਤਾ)-ਬੀ.ਸੀ. ਮੋਰਚਾ ਵਲੋਂ ਪਿੰਡ ਅਜੀਜ਼ਪੁਰ ਵਿਖੇ ਵਾਤਾਵਰਨ ਦੀ ਸੰਭਾਲ ਲਈ ਵਣ ਮਹਾਂ ਉਤਸਵ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਕੰਸ ਰਾਜ ਸੈਣੀ ਨੇ ਸੇਵਾ ਹੀ ਸੰਗਠਨ ਬੀ.ਸੀ. ਮੋਰਚਾ 'ਤੇ ਚਾਨਣਾ ਪਾਉਂਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕÏਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਨਾਲ ਆਗੂਆਂ ਦੀ ਵਿਸ਼ੇਸ਼ ਮੀਟਿੰਗ

ਘੁਮਾਣ, 2 ਜੂਨ (ਬੰਮਰਾਹ)-ਸ਼੍ਰੋਮਣੀ ਅਕਾਲੀ ਦਲ ਵਲੋਂ 2022 ਦੀਆਂ ਚੋਣਾਂ ਨੂੰ ਦੇਖਦਿਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਤਹਿਤ ਹੀਰਾ ਸਿੰਘ ਗਾਬੜੀਆ ਕÏਮੀ ਪ੍ਰਧਾਨ ਬੀ.ਸੀ. ਵਿੰਗ ਦੀ ਰਹਿਨੁਮਾਈ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਬੀ.ਸੀ. ਵਿੰਗ ਨਾਲ ਸਬੰਧਤ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਨੁਮਾਇੰਦਗੀ ਮੰਗਲ ਸਿੰਘ ਨੂੰ ਸੌਂਪਣ ਦੀ ਕੀਤੀ ਮੰਗ

ਪੰਜਗਰਾਈਆਂ, 2 ਜੂਨ (ਬਲਵਿੰਦਰ ਸਿੰਘ)-ਪਿੰਡ ਕਰਨਾਮਾ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਹੋਈ ਭਰਵੀਂ ਮੀਟਿੰਗ ਦÏਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਾਈਕਮਾਂਡ ਪਾਸੋਂ ਮੰਗ ਕੀਤੀ ਹੈ ...

ਪੂਰੀ ਖ਼ਬਰ »

'ਵਿਸ਼ਵ ਨੋ ਤੰਬਾਕੂ' ਦਿਵਸ ਸਬੰਧੀ ਸਿਵਲ ਸਰਜਨ ਵਲੋਂ ਪੋਸਟਰ ਜਾਰੀ

ਗੁਰਦਾਸਪੁਰ, 2 ਜੂਨ (ਆਰਿਫ਼)-ਸਿਵਲ ਸਰਜਨ ਡਾ: ਹਰਭਜਨ ਰਾਮ ਮਾਡੀ ਵਲੋਂ ਆਪਣੇ ਦਫ਼ਤਰ ਵਿਖੇ ਲੋਕਾਂ ਨੰੂ ਤੰਬਾਕੂ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਪੋਸਟਰ ਜਾਰੀ ਕੀਤੇ ਗਏ | ਇਸ ਮੌਕੇ ਡਾ: ਹਰਭਜਨ ਰਾਮ ਮਾਡੀ ਨੇ ਦੱਸਿਆ ਕਿ 31 ਮਈ ਨੰੂ ਤੰਬਾਕੂ ਵਿਰੋਧੀ ਦਿਵਸ ਦੀ ...

ਪੂਰੀ ਖ਼ਬਰ »

ਕਿਸਾਨ ਵਿੰਗ ਸਰਕਲ ਬਹਿਰਾਮਪੁਰ ਦੀ ਮੀਟਿੰਗ

ਬਹਿਰਾਮਪੁਰ, 2 ਜੂਨ (ਬਲਬੀਰ ਸਿੰਘ ਕੋਲਾ)-ਕਿਸਾਨ ਵਿੰਗ ਸ਼ੋ੍ਰਮਣੀ ਅਕਾਲੀ ਦਲ (ਬ) ਸਰਕਲ ਬਹਿਰਾਮਪੁਰ ਦੀ ਅਹਿਮ ਮੀਟਿੰਗ ਸਰਕਲ ਪ੍ਰਧਾਨ ਕਪੂਰ ਸਿੰਘ ਮੱਲ੍ਹੀ ਦੀ ਪ੍ਰਧਾਨਗੀ ਹੇਠ ਕੁਲਵਿੰਦਰ ਸਿੰਘ ਭਿੰਡਰ ਦੇ ਗ੍ਰਹਿ ਪਿੰਡ ਪਸਿਆਲ ਵਿਖੇ ਹੋਈ | ਜਿਸ ਵਿਚ ਅਕਾਲੀ ਦਲ ਦੀ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਲੋਕਾਂ ਦੀ ਸਿਹਤ ਲਈ ਵਰਦਾਨ 'ਸ੍ਰੀ ਰਾਮ ਹਸਪਤਾਲ' ਕਲਾਨੌਰ

ਕਲਾਨੌਰ, 2 ਜੂਨ (ਪੁਰੇਵਾਲ)-ਸਥਾਨਕ ਕਸਬੇ 'ਚ ਡਾ. ਈਸ਼ਵਰ ਦੇ ਨਾਂਅ ਨਾਲ ਜਾਣਿਆਂ ਜਾਣ ਵਾਲਾ ਸ੍ਰੀ ਰਾਮ ਹਸਪਤਾਲ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਸਥਿਤ ਆਸ-ਪਾਸ ਦੇ ਸੈਂਕੜੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਇਸ ਸਬੰਧੀ ਡਾ. ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਮੁਕਾਮ 'ਤੇ ਫ਼ੇਲ੍ਹ ਸਾਬਤ ਹੋਈ-ਔਲਖ, ਰਿਆੜ

ਹਰਚੋਵਾਲ, 2 ਜੂਨ (ਰਣਜੋਧ ਸਿੰਘ ਭਾਮ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਮੁਕਾਮ 'ਤੇ ਫ਼ੇਲ ਸਾਬਿਤ ਹੋਈ ਹੈ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂਆਂ ਸਰਦੂਲ ਸਿੰਘ ਅÏਲਖ ਅਤੇ ਕੁਲਵੰਤ ਸਿੰਘ ...

ਪੂਰੀ ਖ਼ਬਰ »

ਖੈਹਿਰਾ ਕੋਟਲੀ 'ਚ ਟਕਸਾਲੀ ਅਕਾਲੀ ਵਰਕਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ

ਕਲਾਨੌਰ, 2 ਜੂਨ (ਪੁਰੇਵਾਲ)-ਨੇੜਲੇ ਪਿੰਡ ਖੈਹਿਰਾ ਕੋਟਲੀ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਿੰਡ ਦੇ ਸਾ. ਪੰਚ ਸਮੇਤ ਦੋ ਵੱਡੇ ਪਰਿਵਾਰਾਂ ਵਲੋਂ ਕਾਂਗਰਸ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਦੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਨੂੰ ਡੇਰਾ ਬਾਬਾ ਨਾਨਕ ਸਾਹਿਬ ਦਾ ਦਰਜਾ ਦਿੱਤਾ ਜਾਵੇ-ਡਾ. ਬਾਜਵਾ

ਡੇਰਾ ਬਾਬਾ ਨਾਨਕ, 2 ਜੂਨ (ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ)-ਕੱੁਲ ਹਿੰਦ ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਅੱਜ ਐਸ.ਡੀ.ਐਮ. ਡੇਰਾ ਬਾਬਾ ਨਾਨਕ ਨੂੰ ਦਿੱਤੇ ਗਏ ਮੰਗ ਪੱਤਰ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਇਹ ਮੰਗ ਕੀਤੀ ਗਈ ਕਿ ਇਤਿਹਾਸਕ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਪਿੰਡਾਂ 'ਚ 'ਆਪ' ਵਲੋਂ ਵਾਰਡ ਕਮੇਟੀ ਬਣਾਉਣ ਦਾ ਕੰਮ ਜਾਰੀ-ਡਾ: ਕੇ. ਜੇ. ਸਿੰਘ ਘੁਮਾਣ

ਸ੍ਰੀ ਹਰਿਗੋਬਿੰਦਪੁਰ, 2 ਜੂਨ (ਕੰਵਲਜੀਤ ਸਿੰਘ ਚੀਮਾ)-ਸ਼੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਆਗੂ ਡਾ: ਕਮਲਜੀਤ ਸਿੰਘ ਕੇ.ਜੇ. ਘੁਮਾਣ ਨੇ ਸਾਥੀਆਂ ਨਾਲ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜੀਏਟ ਸਕੂਲ 'ਚ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਕਾਦੀਆਂ, 2 ਜੂਨ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰ. ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ ਗਏ ਦਸਵੀਂ ਜਮਾਤ ...

ਪੂਰੀ ਖ਼ਬਰ »

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ-ਸਨਮਾਨ ਦੇਣ 'ਤੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ-ਪਿ੍ੰਸੀਪਲ ਸ਼ਰਮਾ

ਬਟਾਲਾ, 2 ਜੂਨ (ਕਾਹਲੋਂ)-ਪੰਜਾਬ ਦੇ ਉੱਘੇ ਸਿੱਖਿਆ ਸ਼ਾਸਤਰੀ ਨੈਸ਼ਨਲ ਐਵਾਰਡੀ ਅਤੇ ਸਾਬਕਾ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ ਪਿ੍ੰ. ਮਨੋਹਰ ਲਾਲ ਸ਼ਰਮਾ ਨੇ ਇਕ ਬਿਆਨ ਵਿਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਇਸ ਫ਼ੈਸਲੇ ਦੀ ਸ਼ਾਲਾਘਾ ਕੀਤੀ, ਜਿਸ ...

ਪੂਰੀ ਖ਼ਬਰ »

ਸਰਵਾਲੀ ਦੇ ਕਈ ਪਰਿਵਾਰਾਂ ਨੇ ਬਲਬੀਰ ਸਿੰਘ ਪਨੂੰ ਦੀ ਅਗਵਾਈ ਕਬੂਲੀ, ਆਪ 'ਚ ਹੋਏ ਸ਼ਾਮਿਲ

ਕਿਲ੍ਹਾ ਲਾਲ ਸਿੰਘ, 2 ਜੂਨ (ਬਲਬੀਰ ਸਿੰਘ)-ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਇਨ੍ਹਾਂ ਦੋਵਾਂ ਰਵਾਇਤੀ ਪਾਰਟੀਆਂ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ ਹੈ ਅਤੇ ਪੰਜਾਬ ਜੋ ਸੋਨੇ ਦੀ ਚਿੜੀ ਸੀ, ਪਰ ਇਨ੍ਹਾਂ ਪਾਰਟੀਆਂ ਦੀਆਂ ਗਲਤ ਨੀਤੀਆਂ ਕਰਕੇ ਬਹੁਤ ਪਿੱਛੇ ...

ਪੂਰੀ ਖ਼ਬਰ »

ਲਾਪਤਾ ਹੋਏ ਨਾਬਾਲਗ ਲੜਕੇ ਦੀ 13 ਦਿਨਾਂ ਬਾਅਦ ਨਹਿਰ 'ਚੋਂ ਮਿਲੀ ਲਾਸ਼, ਇਲਾਕੇ ਅੰਦਰ ਸੋਗ ਦੀ ਲਹਿਰ

ਪੁਰਾਣਾ ਸ਼ਾਲਾ, 2 ਜੂਨ (ਅਸ਼ੋਕ ਸ਼ਰਮਾ)-ਬੀਤੀ 22 ਮਈ ਨੰੂ ਪਿੰਡ ਗੋਹਤ ਪੋਖਰ ਦਾ 15 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਕਰਨ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਿਸੇ ਗੱਲ ਤੋਂ ਨਾਰਾਜ਼ ਹੋ ਕੇ ਘਰੋਂ ਚਲਾ ਗਿਆ ਸੀ ਜੋ ਉਸ ਸਮੇਂ ਤੋਂ ਲਾਪਤਾ ਚੱਲ ਰਿਹਾ ਸੀ | ਜਿਸ ਦਾ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਰੰਧਾਵਾ ਨੂੰ ਪੀ. ਏ. ਸੀ. ਮੈਂਬਰ ਬਣਾਉਣ ਨਾਲ ਵਰਕਰਾਂ 'ਚ ਖੁਸ਼ੀ ਦਾ ਮਾਹÏਲ

ਵਡਾਲਾ ਬਾਂਗਰ, 2 ਜੂਨ (ਮਨਪ੍ਰੀਤ ਸਿੰਘ ਘੁੰਮਣ)-ਨਜ਼ਦੀਕ ਪਿੰਡ ਖਾਨੋਵਾਲ ਵਿਖੇ ਅਕਾਲੀ ਆਗੂ ਬਾਬਾ ਕਰਨੈਲ ਸਿੰਘ ਦੇ ਗ੍ਰਹਿ ਵਿਖੇ ਸ: ਇੰਦਰਜੀਤ ਸਿੰਘ ਰੰਧਾਵਾ ਨੂੰ ਪੀ.ਏ.ਸੀ. ਦਾ ਮੈਬਰ ਬਣ ਕੇ ਪਹੁੰਚਣ 'ਤੇ ਅਕਾਲੀ ਵਰਕਰਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮÏਕੇ ਸ: ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ 'ਚ ਪਿੰਡ ਜੈਤੋਸਰਜਾ ਦਾ ਵਿਕਾਸ ਜਾਰੀ-ਸਰਪੰਚ ਬਲਰਾਜ ਸਿੰਘ

ਅੱਚਲ ਸਾਹਿਬ, 2 ਜੂਨ (ਸੰਦੀਪ ਸਿੰਘ ਸਹੋਤਾ)-ਹਲਕਾ ਸ੍ਰੀ ਹਰਗੋਬਿੰਦਪੁਰ ਅਤੇ ਬਲਾਕ ਬਟਾਲਾ ਅਧੀਨ ਆਉਂਦੇ ਪਿੰਡ ਜੈਤੋਸਰਜਾ ਦਾ ਵਿਕਾਸ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਦੀ ਅਗਵਾਈ 'ਚ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਦਲੇਰਪੁਰ ਖੇੜੇ ਦੇ 20 ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਦੀ ਕਬੂਲੀ ਅਗਵਾਈ

ਪੁਰਾਣਾ ਸ਼ਾਲਾ, 2 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਹਲਕੇ ਅੰਦਰ ਭਾਜਪਾ ਪਾਰਟੀ ਨੰੂ ਜਿਥੇ ਰੋਜ਼ਾਨਾ ਸਿਆਸੀ ਝਟਕੇ ਤੇ ਝਟਕਾ ਲੱਗਣ ਦਾ ਸਿਲਸਿਲਾ ਜਾਰੀ ਸੀ, ਉੱਥੇ ਹੀ ਹੁਣ ਚਾਵਲਾ ਦੀਆਂ ਸਰਗਰਮੀਆਂ ਦਾ ਸੇਕ ਕਾਂਗਰਸ ਪਾਰਟੀ ਦੇ ਵਿਹੜਿਆਂ ਤੱਕ ਵੀ ਪੁੱਜਦਾ ਨਜ਼ਰ ਆ ...

ਪੂਰੀ ਖ਼ਬਰ »

ਡਾ. ਬਾਜਵਾ ਵਲੋਂ ਐੱਸ. ਐੱਚ. ਓ. ਡੇਰਾ ਬਾਬਾ ਨਾਨਕ ਦਾ ਸਨਮਾਨ

ਡੇਰਾ ਬਾਬਾ ਨਾਨਕ, 2 ਜੂਨ (ਵਿਜੇ ਸ਼ਰਮਾ)-ਪੁਲਿਸ ਾਥਾਣਾ ਰੰੰਗੜ ਨੰਗਲ ਤੋਂ ਤਬਦੀਲ ਹੋ ਕੇ ਡੇਰਾ ਬਾਬਾ ਨਾਨਕ ਆਏ ਐਸ.ਐਚ.ਓ. ਅਵਤਾਰ ਸਿੰਘ ਕੰਗ ਦਾ ਲੋਕ ਯੁਵਾ ਸ਼ਕਤੀ ਪਾਰਟੀ ਦੇ ਚੇਅਰਮੈਨ ਡਾ. ਸਤਿਨਾਮ ਸਿੰਘ ਬਾਜਵਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਿਰ ਕਲਾਨੌਰ 'ਚ ਬਰਾਂਡੇ ਦੀ ਸੇਵਾ ਆਰੰਭ

ਕਲਾਨੌਰ, 2 ਜੂਨ (ਪੁਰੇਵਾਲ)-ਸਥਾਨਕ ਪ੍ਰਾਚੀਨ ਸ਼ਿਵ ਮੰਦਿਰ 'ਚ ਸ਼ਿਵਾਲਾ ਸ਼ਿਵ ਜੀ ਮਹਾਰਾਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਅਮਰਜੀਤ ਖੁੱਲਰ ਦੀ ਅਗਵਾਈ 'ਚ ਅੱਜ ਨਵੇਂ ਹਾਲ ਦੀ ਉਸਾਰੀ ਲਈ ਕਾਰ ਸੇਵਾ ਆਰੰਭ ਕੀਤੀ ਗਈ | ਇਸ ਮੌਕੇ ਵਿਧੀਵਤ ਤਰੀਕੇ ਨਾਲ ਪੂਜਾ ਕਰਨ ...

ਪੂਰੀ ਖ਼ਬਰ »

ਕਰਮਚਾਰੀ ਦਲ ਪੰਜਾਬ ਆਰ.ਐਸ.ਡੀ. ਦਾ ਵਫਦ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੰੂ ਮੰਗਾਂ ਸਬੰਧੀ ਮਿਲਿਆ

ਸ਼ਾਹਪੁਰ ਕੰਢੀ, 2 ਜੂਨ (ਰਣਜੀਤ ਸਿੰਘ)-ਜਿਉਂ-ਜਿਉਂ 2022 ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ, ਤਿਉਂ-ਤਿਉਂ ਮੁਲਾਜ਼ਮਾਂ ਦਾ ਕੈਪਟਨ ਸਰਕਾਰ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ | ਕਿਉਂਕਿ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪਹਿਲੇ ਹੋਵੇਗੀ ਸ਼ਹਿਰ ਦੇ ਗੰਦੇ ਨਾਲਿਆਂ ਦੀ ਸਫ਼ਾਈ-ਭਾਟੀਆ

ਪਠਾਨਕੋਟ, 2 ਜੂਨ (ਚੌਹਾਨ)-ਆਉਣ ਵਾਲੇ ਬਰਸਾਤ ਦੇ ਮੌਸਮ ਨੰੂ ਦੇਖਦਿਆਂ ਸ਼ਹਿਰ ਦੇ ਗੰਦੇ ਨਾਲਿਆਂ ਨੰੂ ਸਾਫ਼ ਕਰਵਾਇਆ ਜਾਵੇਗਾ ਤਾਂ ਕਿ ਪਾਣੀ ਭਰ ਜਾਣ ਨਾਲ ਸ਼ਹਿਰ ਵਾਸੀਆਂ ਨੰੂ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਦਿਵਾਈ ਜਾ ਸਕੇ | ਇਹ ਗੱਲ ਨਗਰ ਨਿਗਮ ਦੇ ਮੇਅਰ ...

ਪੂਰੀ ਖ਼ਬਰ »

ਦੁਪਹਿਰ ਹੁੰਦਿਆਂ ਹੀ ਦੁਨੇਰਾ ਪੀ.ਐਚ.ਸੀ. ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਧਾਰਕਲਾਂ, 2 ਜੂਨ (ਨਰੇਸ਼ ਪਠਾਨੀਆ)-ਮੁੱਢਲੇ ਸਿਹਤ ਕੇਂਦਰ ਦੁਨੇਰਾ ਵਿਖੇ ਸਟਾਫ਼ ਦੀ ਘਾਟ ਹੈ | ਜਿਸ ਕਾਰਨ ਮੌਜੂਦਾ ਸਟਾਫ਼ ਇਕ ਸ਼ਿਫਟ ਵਿਚ ਕੰਮ ਕਰ ਰਿਹਾ ਹੈ | ਇਸ ਸਮੇਂ ਦੁਨੇਰਾ ਸਰਕਾਰੀ ਹਸਪਤਾਲ ਵਿਖੇ 4 ਬੈੱਡ ਹਨ | ਪਰ ਦੁਪਹਿਰ 2 ਵਜੇ ਹੀ ਹਸਪਤਾਲ ਬੰਦ ਹੋ ਜਾਣ ਕਾਰਨ ...

ਪੂਰੀ ਖ਼ਬਰ »

ਪਿੰਡ ਕਟਾਰੂ ਚੱਕ ਵਿਖੇ ਹੈਲੀਕਾਪਟਰ ਦੀ ਹਵਾ ਨਾਲ ਚਾਲੀ ਬੂਟੇ ਲੀਚੀ ਦੇ ਹੋਏ ਤਬਾਹ

ਨਰੋਟ ਮਹਿਰਾ, 2 ਜੂਨ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਪੈਂਦੇ ਪਿੰਡ ਕਟਾਰੂਚੱਕ ਦੇ ਕਿਸਾਨ ਸ਼ਾਮ ਸੁੰਦਰ ਸਿੰਘ ਸਲਾਰੀਆ ਦੇ ਏਅਰ ਫੋਰਸ ਦੇ ਹੈਲੀਕਾਪਟਰ ਦੀ ਹਵਾ ਨਾਲ ਲੀਚੀ ਦੇ 40 ਬੂਟੇ ਤਬਾਹ ਹੋ ਗਏ | ਜਾਣਕਾਰੀ ਦਿੰਦਿਆਂ ਬਾਗ ਵਿਚ ਬੈਠੇ ਬਾਗ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਚਾਰ ਨੌਜਵਾਨਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ

ਡਮਟਾਲ, 2 ਜੂਨ (ਰਾਕੇਸ਼ ਕੁਮਾਰ)-ਪਠਾਨਕੋਟ ਦੇ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੰਗਲ ਥਾਣੇ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਤੇ ਨਸ਼ਾ ਤਸਕਰਾਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਅਨੁਰਾਧਾ ਬਾਲੀ ਬਣੀ ਪ੍ਰਧਾਨ ਤੇ ਸੁਰਿੰਦਰ ਮਨਹਾਸ ਬਣੇ ਉਪ ਪ੍ਰਧਾਨ
ਸੁਜਾਨਪੁਰ ਨਗਰ ਕੌਂਸਲ 'ਤੇ ਕਾਂਗਰਸ ਦਾ ਕਬਜ਼ਾ

ਸੁਜਾਨਪੁਰ, 2 ਜੂਨ (ਜਗਦੀਪ ਸਿੰਘ)-ਸੁਜਾਨਪੁਰ ਨਗਰ ਕੌਂਸਲ ਦੇ 15 ਵਾਰਡਾਂ ਲਈ ਪਿਛਲੇ ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਪਹਿਲਾਂ ਚੋਣਾਂ ਹੋ ਗਈਆਂ ਸਨ | ਪਰ ਇੰਨ੍ਹਾ ਸਮਾਂ ਬੀਤ ਜਾਣ ਦੇ ਬਾਵਜੂਦ ਕਾਂਗਰਸ ਅਤੇ ਭਾਜਪਾ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਨਹੀਂ ਕਰ ਸਕੀਆਂ | 15 ...

ਪੂਰੀ ਖ਼ਬਰ »

ਭਰੂਣ ਹੱਤਿਆ ਦੀ ਰੋਕਥਾਮ ਅਤੇ ਜਾਗਰੂਕਤਾ ਬਾਰੇ ਮੀਟਿੰਗ

ਪਠਾਨਕੋਟ, 2 ਜੂਨ (ਸੰਧੂ)-ਸਿਵਲ ਸਰਜਨ ਪਠਾਨਕੋਟ ਡਾ: ਹਰਵਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਅੱਜ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪਠਾਨਕੋਟ ਦੀ ਪੀ. ਐਨ. ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ | ਜਿਸ ਵਿਚ ਸਮਾਜ ਵਿਚ ਇਕ ਸ਼ਰਾਪ ਵਾਂਗ ਫੈਲ ਰਹੇ ਭਰੂਣ ...

ਪੂਰੀ ਖ਼ਬਰ »

'ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ਦਾ' ਗੀਤ ਸਿੱਖਿਆ ਸਕੱਤਰ ਵਲੋਂ ਜਾਰੀ

ਪਠਾਨਕੋਟ, 2 ਜੂਨ (ਸੰਧੂ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਮੁੱਖ ਦਫ਼ਤਰ ਵਿਖੇ ਪਠਾਨਕੋਟ ਦੇ ਸਰਕਾਰੀ ਮਿਡਲ ਸਕੂਲ ਬੁੰਗਲ ਦੇ ਅਧਿਆਪਕ ਰਾਜੇਸ਼ ਕੁਮਾਰ ਵਲੋਂ ਮੀਡੀਆ ਟੀਮ ਪਠਾਨਕੋਟ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ | ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਨੇ ਬਦਲੀ ਵਰੁਣ ਪੁਰੀ ਦੀ ਜ਼ਿੰਦਗੀ

ਪਠਾਨਕੋਟ, 2 ਜੂਨ (ਆਸ਼ੀਸ਼ ਸ਼ਰਮਾ)-ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਜ਼ਿਲ੍ਹੇ ਦੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਲਈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਤ ਹੋ ਰਿਹਾ ਹੈ | ਬਹੁਤ ਸਾਰੇ ...

ਪੂਰੀ ਖ਼ਬਰ »

ਸੀਵਰੇਜ ਦੇ ਟੁੱਟੇ ਮੇਨਹੋਲ ਦੇ ਰਹੇ ਦੁਰਘਟਨਾ ਨੰੂ ਸੱਦਾ

ਪਠਾਨਕੋਟ, 2 ਜੂਨ (ਚੌਹਾਨ)-ਨਗਰ ਨਿਗਮ ਪਠਾਨਕੋਟ ਵਿਕਾਸ ਦੇ ਲੱਖ ਦਾਅਵੇ ਕਰੇ ਪਰ ਉਸ ਦੀ ਕਾਰਜ ਪ੍ਰਣਾਲੀ ਵਿਚ ਕੋਈ ਸੁਧਾਰ ਨਹੀਂ ਆਇਆ ਹੈ | ਅਜਿਹਾ ਹੀ ਹਾਲ ਗਾਂਧੀ ਚੌਂਕ ਤੇ ਵਿਸ਼ਵਕਰਮਾ ਮੰਦਿਰ ਨੰੂ ਜਾਣ ਵਾਲੇ ਭੀੜਭਾੜ ਵਾਲੀ ਸੜਕ ਦਾ ਹੈ, ਜੋ ਸੀਵਰੇਜ ਬੰਦ ਹੋਣ ਕਾਰਨ ...

ਪੂਰੀ ਖ਼ਬਰ »

ਛੰਨੀ ਬੇਲੀ ਪਿੰਡ 'ਚ ਪੁਲਿਸ ਨੇ ਛਾਪੇਮਾਰੀ ਦੌਰਾਨ ਮਾਂ, ਧੀ ਨੰੂ ਚਿੱਟੇ ਸਮੇਤ ਕੀਤਾ ਗਿ੍ਫ਼ਤਾਰ

ਡਮਟਾਲ, 2 ਜੂਨ (ਰਾਕੇਸ਼ ਕੁਮਾਰ)-ਡਮਟਾਲ ਪੁਲਿਸ ਨੇ ਪਿੰਡ ਛੰਨੀ ਬੇਲੀ ਵਿਚ ਛਾਪੇਮਾਰੀ ਦੌਰਾਨ ਨਸ਼ਿਆਂ ਦਾ ਗੈਰ ਕਾਨੰੂਨੀ ਧੰਦਾ ਕਰ ਰਹੀ ਇਕ ਔਰਤ ਅਤੇ ਉਸ ਦੀ ਧੀ ਨੰੂ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਔਰਤ ਦੇ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX