ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  26 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  32 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  35 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  39 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 2 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  1 minute ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 7 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਅੰਮ੍ਰਿਤਸਰ

ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਦੀ ਵਿਲੱਖਣ ਹੋਂਦ ਤੇ ਪਹਿਚਾਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਪਾਵਨ ਦਿਹਾੜੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ | ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਤੇ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਗਾਇਣ ਕੀਤੇ ਜਾਣ ਉਪਰੰਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਦੇ ਗੁਰਗੱਦੀ ਦਿਵਸ ਦੀ ਵਧਾਈ ਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਬਾਅਦ ਸਿੱਖ ਕੌਮ ਦੀ ਵਿਲੱਖਣ ਹੋਂਦ ਹਸਤੀ ਅਤੇ ਪਹਿਚਾਣ ਲਈ ਸੁਤੰਤਰ ਸਿੱਖ ਸੋਚ ਦੀ ਪ੍ਰਤੀਨਿਧਤਾ ਕਰਦੇ ਸਰਵਉੱਚ ਅਸਥਾਨ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ | ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਦੀ ਸਿੱਖ ਕੌਮ ਨੂੰ ਲਾਸਾਨੀ ਦੇਣ ਹੈ | ਇਸੇ ਦੌਰਾਨ ਗੁਰਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਸਵੇਰੇ 9 ਤੋਂ 12 ਵਜੇ ਤੱਕ ਸੁੰਦਰ ਜਲੌਅ ਵੀ ਸਜਾਏ ਗਏ, ਜਿਸ ਦੌਰਾਨ ਸੰਗਤਾਂ ਨੇ ਗੁਰੂ ਘਰ ਦੀਆਂ ਇਤਿਹਾਸਕ ਤੇ ਬੇਸ਼ਕੀਮਤੀ ਵਸਤੂਆਂ ਦੇ ਦਰਸ਼ਨ ਕੀਤੇ | ਇਸ ਮੌਕੇ ਸ਼ੋ੍ਰਮਣੀ ਕਮੇਟੀ ਵਲੋਂ ਸਿੰਘ ਸਾਹਿਬਾਨ ਸਮੇਤ ਹੋਰ ਪ੍ਰਮੁੱਖ ਧਾਰਮਿਕ ਤੇ ਪੰਥਕ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ | ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਬਘੇਲ ਸਿੰਘ, ਨਰਿੰਦਰ ਸਿੰਘ, ਯੁਵਰਾਜ ਭੁਪਿੰਦਰ ਸਿੰਘ ਆਦਿ ਮੌਜੂਦ ਸਨ | ਇਸੇ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਮੁੱਚੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਾਮ ਨੂੰ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਸੁੰਦਰ ਦੀਪਮਾਲਾ ਕੀਤੀ ਗਈ ਤੇ ਆਤਿਸ਼ਬਾਜ਼ੀ ਚਲਾਈ ਗਈ |

ਡੀ.ਸੀ.ਪੀ. ਭੰਡਾਲ ਵਲੋਂ ਸ਼ਹਿਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅੰਮਿ੍ਤਸਰ , 2 ਜੂਨ (ਰੇਸ਼ਮ ਸਿੰਘ)-ਸ਼ਹਿਰ 'ਚ ਅਮਨ ਕਾਨੂੰਨ ਦੀ ਵਿਵਸਥਾ ਬਹਾਲ ਰੱਖਣ ਲਈ ਅੱਜ ਇਥੇ ਡੀ.ਸੀ.ਪੀ. (ਅਮਨ ਕਾਨੂੰਨ) ਪਰਮਿੰਦਰ ਸਿੰਘ ਭੰਡਾਲ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਕੀਤੇ ਹੁਕਮਾਂ ਮੁਤਾਬਕ ਘਰੇਲੂ ਨੌਕਰਾਂ ਦਾ ਨਾਮ ਪਤਾ ...

ਪੂਰੀ ਖ਼ਬਰ »

ਰੇਲ ਗੱਡੀਆਂ ਦੀ ਗਿਣਤੀ ਘੱਟ ਹੋਣ ਨਾਲ ਪਾਰਸਲ ਵਿਭਾਗ ਨੂੰ ਲੱਖਾਂ ਦਾ ਨੁਕਸਾਨ

ਅੰਮਿ੍ਤਸਰ, 2 ਜੂਨ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ ਨਾਲ ਸਬੰਧਿਤ ਪਾਰਸਲ ਵਿਭਾਗ ਨੂੰ ਰੋਜ਼ਾਨਾ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ | ਇਸ ਦਾ ਮੁੱਖ ਕਾਰਨ ਰੇਲ ਗੱਡੀਆਂ ਦੀ ਗਿਣਤੀ ਘੱਟ ਹੋਣਾ ਹੈ | ਪਹਿਲਾਂ ਅੰਮਿ੍ਤਸਰ ਤੋਂ 130 ਦੇ ਕਰੀਬ ਰੇਲ ...

ਪੂਰੀ ਖ਼ਬਰ »

ਸਰਹੱਦ ਤੋਂ 2 ਪਿਸਤੌਲ, 2 ਮੈਗਜ਼ੀਨ ਤੇ 13 ਜ਼ਿੰਦਾ ਕਾਰਤੂਸ ਬਰਾਮਦ

ਅਜਨਾਲਾ/ ਰਮਦਾਸ 2 ਜੂਨ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ)-ਬੀ.ਐੱਸ.ਐਫ ਦੀ 73 ਬਟਾਲੀਅਨ ਵਲੋਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਪੈਂਦੀ ਬੀ.ਓ.ਪੀ ਪੰਜਗਰਾਈਆਂ ਨੇੜਿਉਂ ਵੱਡੀ ਮਾਤਰਾ 'ਚ ਅਸਲਾ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸਥਾਨਕ ...

ਪੂਰੀ ਖ਼ਬਰ »

ਸ਼ਹਿਰ ਦੀ ਵੱਡੀ ਵਸੋਂ ਨੂੰ ਨਗਰ ਨਿਗਮ ਵਲੋਂ ਦਿੱਤਾ ਜਾ ਰਿਹੈ ਜ਼ਹਿਰ

ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)-ਸ਼ਹਿਰ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਉਪਲਬਧ ਕਰਵਾਉਣ ਦੇ ਨਾਲ ਨਾਲ ਸਾਫ਼ ਸੁਥਰਾ ਵਾਤਾਵਰਨ ਦੇਣਾ ਵੀ ਉਥੋਂ ਦੀ ਨਗਰ ਨਿਗਮ ਦੀ ਪਹਿਲੀ ਜ਼ਿੰਮੇਵਾਰੀ ਹੈ ਪਰ ਸਥਾਨਕ ਨਿਗਮ ਵਲੋਂ ਅਜਿਹਾ ਕਰਨ ਦੀ ਜਗ੍ਹਾ ਸ਼ਹਿਰ ਦੀ ਵੱਡੀ ...

ਪੂਰੀ ਖ਼ਬਰ »

ਕੋਰੋਨਾ ਦੇ 97 ਨਵੇਂ ਮਾਮਲੇ ਆਏ ਸਾਹਮਣੇ-7 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਕੋਰੋਨਾ ਦੇ ਲਗਾਤਾਰ ਹੇਠਾਂ ਵੱਲ ਡਿੱਗ ਰਹੇ ਗ੍ਰਾਫ ਤਹਿਤ ਅੱਜ ਨਵੇਂ ਪਾਜ਼ੀਟਿਵ ਮਾਮਲੇ 100 ਤੋਂ ਵੀ ਹੇਠਾਂ ਸਰਕ ਗਏ ਹਨ ਤੇ ਇਥੇ ਕੇਵਲ 97 ਮਰੀਜ਼ਾਂ ਦੀ ਅੱਜ ਰਿਪੋਰਟ ਪਾਜ਼ੀਟਿਵ ਆਈ ਹੈ, ਜਦੋਂ ਕਿ ਠੀਕ ਹੋਣ ਵਾਲਿਆਂ ਦੀ ਗਿਣਤੀ 289 ਜੋ ...

ਪੂਰੀ ਖ਼ਬਰ »

ਨਗਰ ਨਿਗਮਾਂ ਦੇ 23 ਸੁਪਰਡੈਂਟਾਂ ਨੂੰ ਪਦਉੱਨਤ ਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਨਿਗਮ ਕਮਿਸ਼ਨਰਾਂ ਕੋਲੋਂ ਮੰਗੀ ਰਿਪੋਰਟ

ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)-ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਅੰਮਿ੍ਤਸਰ , ਪਟਿਆਲਾ, ਬਠਿੰਡਾ, ਜਲੰਧਰ, ਲੁਧਿਆਣਾ ਤੇ ਐਸ.ਏ.ਐਸ ਨਗਰ ਵਿਚ ਤਾਇਨਾਤ 23 ਸੁਪਰਡੈਂਟਾਂ ਨੂੰ ਪਦਉਨਤ ਕਰਕੇ ਬਤੌਰ ਸਕੱਤਰ ਕਰਨ ਲਈ ਸਰਕਾਰ ਦੇ ਵਿਚਾਰ ਅਧੀਨ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਵਪਾਰਕ ਗਤੀਵਿਧੀਆਂ ਨੂੰ ਬਹਾਲ ਕਰਨ ਲਈ ਵਿੱਤੀ ਪੈਕੇਜ ਮੁਹੱਈਆ ਕਰੇ ਸਰਕਾਰ- ਮਰਵਾਹਾ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਪੰਜਾਬ ਟਰੇਡ ਤੇ ਇੰਡਸਟਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਨੇ ਕੇਂਦਰੀ ਵਿੱਤ ਮੰਤਰੀ ਤੇ ਸੂਬੇ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਵਪਾਰੀਆਂ ਤੇ ਮਾਈਕਰੋ ਛੋਟੇ ਤੇ ਦਰਮਿਆਨੇ ...

ਪੂਰੀ ਖ਼ਬਰ »

ਕਾਂਗਰਸ ਦੀ ਢਿੱਲ ਕਾਰਨ ਮੱਟੀ ਮਖੂ ਰੇਲਵੇ ਿਲੰਕ ਦਾ ਕੰਮ 10 ਸਾਲ ਪਛੜਿਆ- ਮਲਿਕ

ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਜਦੋਂ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ, ਉਸ ਵੇਲੇ ਅੰਮਿ੍ਤਸਰ -ਫਿਰੋਜ਼ਪੁਰ ਰੇਲ ਮਾਰਗ ਨੂੰ ਜੋੜਣ ਲਈ ਪੱਟੀ ਮੱਖੂ ਸੰਪਰਕ ਬਣਾਉਣ ਦੀ ਮੰਗ ...

ਪੂਰੀ ਖ਼ਬਰ »

ਡਾ. ਵੇਰਕਾ ਦੀ ਜਿੱਤ 'ਚ ਹਲਕਾ ਪੱਛਮੀ ਦੇ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ - ਵਡਾਲੀ

ਛੇਹਰਟਾ, 2 ਜੂਨ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਯੂਥ ਅਕਾਲੀ ਵਰਕਰਾਂ ਦੀ ਮੀਟਿੰਗ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਪੱਛਮੀ ਦੇ ਅਬਜ਼ਰਵਰ ਗੁਰਪ੍ਰੀਤ ਸਿੰਘ ਵਡਾਲੀ ਦੇ ਅਗਵਾਈ ਵਿਚ ਕਬੀਰ ਪਾਰਕ ਵਿਖੇ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਿਧਾਨ ਸਭਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਮੁੰਬਈ ਵਿਖੇ 7 ਨੂੰ ਲੱਗੇਗਾ ਮੁਫ਼ਤ ਕੋਰੋਨਾ ਵੈਕਸੀਨ ਕੈਂਪ- ਡਾ: ਬਾਵਾ

ਅੰਮਿ੍ਤਸਰ , 2 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਮਾਟੂੰਗਾ ਵਿਖੇ ਕੋਰੋਨਾ ਵੈਕਸੀਨ ਦਾ ਮੁਫ਼ਤ ਕੈਂਪ 7 ਜੂਨ ਤੋਂ ਲਗਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਥਾਣਾ ਡੀ.ਡਵੀਜ਼ਨ ਦੀ ਪੁਲਿਸ ਵਲੋਂ 45 ਗ੍ਰਾਮ ਹੈਰੋਇਨ ਸਮੇਤ 1 ਤਸਕਰ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਮੰਡੀ ਅਨੁਸਾਰ ਕੀਮਤ 25 ਲੱਖ ਰੁਪਏ ਦੇ ਕੀਮਤ ਦੱਸੀ ਗਈ ਹੈ | ਥਾਣਾ ਮੁਖੀ ਇੰਸ: ...

ਪੂਰੀ ਖ਼ਬਰ »

ਪੁਲਿਸ ਚੌਕੀ ਕਬੀਰ ਪਾਰਕ ਨੇ ਕਾਬੂ ਕੀਤੇ 2 ਝਪਟਮਾਰ

ਛੇਹਰਟਾ, 2 ਜੂਨ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਕਬੀਰ ਪਾਰਕ ਦੇ ਇੰਚਾਰਜ ਸਰਬਜੀਤ ਸਿੰਘ ਤੇ ਸਮੇਤ ਟੀਮ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਇੱਕ ਲੜਕੀ ਦੇ ਕੋਲੋਂ ਸੂਰਤਾ ਸਿੰਘ ਰੋਡ ਦੇ ਨੇੜੇ ਮੋਟਰਸਾਈਕਲ ਸਵਾਰ ਦੋ ਝਪਟਮਾਰ ...

ਪੂਰੀ ਖ਼ਬਰ »

ਜਿੰਮ ਮਾਲਕਾਂ ਵਲੋਂ ਹੱਥਾਂ 'ਚ ਤਖ਼ਤੀਆਂ ਫੜ ਕੇ ਰੋਸ ਪ੍ਰਦਰਸ਼ਨ

ਛੇਹਰਟਾ, 2 ਜੂਨ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਕੀਤੀ ਗਈ ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਜਿੱਥੇ ਹਰ ਦੁਕਾਨਦਾਰ/ਵਪਾਰਕ ਅਦਾਰੇ ਨੂੰ ਦੋ ਭਾਗਾਂ 'ਚ ਵੰਡ ਕਰਦਿਆਂ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

ਭਾਜਪਾ ਵੀ ਕਾਂਗਰਸ ਵਾਂਗ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਰਾਹ ਤੁਰੀ-ਫੈੱਡਰੇਸ਼ਨ ਗਰੇਵਾਲ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਦੇ ਰਾਹਾਂ 'ਤੇ ਚੱਲਦਿਆਂ ਭਾਜਪਾ ਵਲੋਂ ਸਿੱਖੀ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਸਾਜ਼ਿਸ਼ੀ ਹੱਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਡੇਰਾ ਸਿਰਸਾ ਦੀ ਅਰਦਾਸ ਦਲਿਤ ਅਤੇ ਸਿੱਖਾਂ 'ਚ ਟਕਰਾਅ ਦੀਆਂ ਚਾਲਾਂ ਮੰਦਭਾਗੀਆਂ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਖੁਦਕੁਸ਼ੀ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਸਹੁਰਿਆਂ ਤੋਂ ਸਤਾਈ ਇਕ ਵਿਆਹੁਤਾ ਵਲੋਂ ਅੱਜ ਦੇਰ ਸ਼ਾਮ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਪਤਾ ਲੱਗਾ ਹੈ, ਮਿ੍ਤਕਾ ਦੀ ਸ਼ਨਾਖਤ ਨੇਹਾ (29) ਗਲੀ ਨੰ: 6 ਵਾਸੀ ਨਵਾਂ ਕੋਟ ਵਜੋਂ ਹੋਈ ਹੈ | ਮਿਲੇ ਵੇਰਵਿਆਂ ਅਨੁਸਾਰ ਇਸ ਔਰਤ ਦਾ ਆਪਣੇ ...

ਪੂਰੀ ਖ਼ਬਰ »

ਉੱਜੜ ਗਏ ਟਾਹਲੀ ਬਾਜ਼ਾਰ ਦੇ 'ਅਸਥਾਈ' ਕਾਰੋਬਾਰੀ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ) -ਸਥਾਨਕ ਟਾਊਨ ਹਾਲ ਚੌਕ 'ਚ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਨਾਲ ਲਗਦੇ ਟਾਹਲੀ ਸਾਹਿਬ ਬਾਜ਼ਾਰ 'ਚ ਦੋਵੇਂ ਪਾਸੇ ਦੀਆਂ ਦੁਕਾਨਾਂ ਖੁੱਲ੍ਹਣ ਨਾਲ ਭਾਵੇਂ ਕਿ ਇਸ ਬਾਜ਼ਾਰ ਦੇ ਦੁਕਾਨਦਾਰਾਂ ਦਾ ਕਾਰੋਬਾਰ ਹੌਲੀ-ਹੌਲੀ ਲੀਹ 'ਤੇ ਆਉਣਾ ...

ਪੂਰੀ ਖ਼ਬਰ »

ਅਮਰੀਕੀ ਫ਼ੌਜਾਂ ਦੀ ਵਾਪਸੀ ਤੋਂ ਬਾਅਦ ਅਫ਼ਗ਼ਾਨਿਸਤਾਨ 'ਚ ਸ਼ੁਰੂ ਹੋ ਸਕਦੈ ਘਰੇਲੂ ਯੁੱਧ-ਕੁਰੈਸ਼ੀ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ) -ਪਾਕਿਸਤਾਨ ਨੇ ਕਿਹਾ ਹੈ ਕਿ ਅਫ਼ਗ਼ਾਨਿਸਤਾਨ ਤੋਂ ਅਮਰੀਕੀ ਫ਼ੌਜਾਂ ਦੇ ਵਾਪਸ ਜਾਣ ਤੋਂ ਬਾਅਦ ਉਹ ਉੱਥੋਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਤ ਹੈ | ਪਾਕਿ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਕਾਬੂ

ਛੇਹਰਟਾ, 2 ਜੂਨ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਖੇਤਰ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜੋ ਕਿ ਛੇਹਰਟਾ ਪੁਲਿਸ ਲਈ ਸਿਰਦਰਦੀ ਦਾ ਕਾਰਨ ਬਣਿਆ ਹੋਇਆ ਸੀ | ਪੁਲਿਸ ਚੌਕੀ ਟਾਊਨ ਛੇਹਰਟਾ ਨੂੰ ਉਸ ਵੇਲੇ ਸਫ਼ਲਤਾ ਹਾਸਲ ਹੋਈ ...

ਪੂਰੀ ਖ਼ਬਰ »

ਘਰ 'ਚ ਚਲਾਈ ਜਾ ਰਹੀ ਸ਼ਰਾਬ ਦੀ ਚਾਲੂ ਭੱਠੀ ਦਾ ਪਰਦਾਫਾਸ਼

ਅੰਮਿ੍ਤਸਰ, 2 ਜੂਨ (ਰਾਜੇਸ਼ ਕੁਮਾਰ)-ਆਬਕਾਰੀ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਦੇ ਤਹਿਤ ਵਿਭਾਗ ਨੇ ਘਰ 'ਚ ਚਲਾਈ ਜਾ ਰਹੀ ਸ਼ਰਾਬ ਦੀ ਚਾਲੂ ਭੱਠੀ ਦਾ ਪਰਦਾਫਾਸ਼ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ-2 ਦੇ ਈ.ਟੀ.ਓ. ਸੁਖਜੀਤ ਸਿੰਘ ਵੜੈਚ ...

ਪੂਰੀ ਖ਼ਬਰ »

ਤੀਜੀ ਲਹਿਰ ਦੇ ਟਾਕਰੇ ਲਈ ਸਿਹਤ ਵਿਭਾਗ ਚੌਂਕਸ

ਅੰਮਿ੍ਤਸਰ , 2 ਜੂਨ (ਰੇਸ਼ਮ ਸਿੰਘ)-ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਅਗਾਊਾ ਪ੍ਰਬੰਧਾਂ ਤਹਿਤ ਇਥੇ ਪਹਿਲੀ ਵਾਰ ਜਲਿ੍ਹਆਂ ਵਾਲਾ ਬਾਗ ਸ਼ਹੀਦੀ ਯਾਦਗਾਰੀ ਸਿਵਲ ਹਸਪਤਾਲ 'ਚ ਵੀ 50 ਬਿਸਤਰਿਆਂ ਦੀ ਵਾਰਡ ਬਣਾਈ ਜਾ ਰਹੀ ਹੈ | ...

ਪੂਰੀ ਖ਼ਬਰ »

50 ਲੱਖ ਦੀ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ 2 ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਹੈਰੋਇਨ ਦੀ ਤਸਕਰੀ ਕਰਨ ਦੇ ਦੋਸ਼ ਹੇਠ ਸੀ.ਆਈ.ਏ. ਸਟਾਫ਼ ਵਲੋਂ ਮੋਟਰਸਾਈਕਲ ਸਵਾਰ 2 ਤਸਕਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ...

ਪੂਰੀ ਖ਼ਬਰ »

100 ਫ਼ੀਸਦੀ ਤੱਕ ਪਹੁੰਚਣ ਵਾਲਾ ਵਪਾਰ ਸਿਰਫ 25 ਫ਼ੀਸਦੀ 'ਤੇ ਆ ਕੇ ਖੜਿ੍ਹਆ ਕੋਰੋਨਾ ਮਹਾਂਮਾਰੀ ਨੇ ਤੋੜਿਆ ਉਦਯੋਗਿਕ ਵਪਾਰ ਦਾ ਲੱਕ

ਅੰਮਿ੍ਤਸਰ, 2 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਨੇ ਜਿਥੇ ਕੀਮਤੀ ਇਨਸਾਨੀ ਜਾਨਾਂ ਨੂੰ ਆਪਣੇ ਆਗੋਸ਼ 'ਚ ਲੈ ਕੇ ਭਾਰੀ ਤਬਾਹੀ ਮਚਾਈ ਹੈ, ਉਥੇ ਹੀ ਦੁਨੀਆਂ ਨੂੰ ਆਰਥਿਕ ਤੌਰ 'ਤੇ ਇਨ੍ਹਾਂ ਪਿੱਛੇ ਲੈ ਆਉਂਦਾ ਹੈ ਕਿ ਅਗਲੇ ਕਈ ਸਾਲਾਂ ਤੱਕ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਤੋੜਿਆ ਉਦਯੋਗਿਕ ਵਪਾਰ ਦਾ ਲੱਕ

ਅੰਮਿ੍ਤਸਰ, 2 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਨੇ ਜਿਥੇ ਕੀਮਤੀ ਇਨਸਾਨੀ ਜਾਨਾਂ ਨੂੰ ਆਪਣੇ ਆਗੋਸ਼ 'ਚ ਲੈ ਕੇ ਭਾਰੀ ਤਬਾਹੀ ਮਚਾਈ ਹੈ, ਉਥੇ ਹੀ ਦੁਨੀਆਂ ਨੂੰ ਆਰਥਿਕ ਤੌਰ 'ਤੇ ਇਨ੍ਹਾਂ ਪਿੱਛੇ ਲੈ ਆਉਂਦਾ ਹੈ ਕਿ ਅਗਲੇ ਕਈ ਸਾਲਾਂ ਤੱਕ ...

ਪੂਰੀ ਖ਼ਬਰ »

75 ਸਾਲਾ ਆਜ਼ਾਦੀ ਦਿਵਸ ਸਮਾਗਮ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਅੱਜ ਤੋਂ

ਅੰਮਿ੍ਤਸਰ, 2 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਲੈ ਕੇ ਕਰਵਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਨੂੰ ਸਮਰਪਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਪ੍ਰਮੁੱਖ ਗਲੋਬਲ ਬਾਜ਼ਾਰਾਂ ਦੇ ਖੁੱਲ੍ਹਣ ਨਾਲ ਲਗਾਤਾਰ ਤੀਜੇ ਮਹੀਨੇ ਜਾਰੀ ਰਿਹਾ ਚੰਗਾ ਨਿਰਯਾਤ ਪ੍ਰਦਰਸ਼ਨ-ਸ਼ਰਦ ਸਰਾਫ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਦੇਸ਼ ਭਰ 'ਚ ਜਿੱਥੇ ਇੱਕ ਪਾਸੇ ਵਪਾਰੀ ਤੇ ਸਨਅਤਕਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਪਾਰ ਖ਼ਤਮ ਹੋਣ ਦੀ ਦੁਹਾਈ ਦਿੰਦਿਆਂ ਕੇਂਦਰ ਤੇ ਸੂਬਾਈ ਸਰਕਾਰਾਂ ਪਾਸੋਂ ਰਾਹਤ ਪੈਕੇਜ ਦੀ ਮੰਗ ਕਰ ਰਹੇ ਹਨ, ਉੱਥੇ ਹੀ ਉਦਯੋਗ ਦੇ ਲੰਘੇ ਮਈ ...

ਪੂਰੀ ਖ਼ਬਰ »

ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ਼ ਨੂੰ ਹੀ ਨਹੀਂ ਵੈਕਸੀਨ 'ਤੇ ਇਤਬਾਰ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਦੀ ਲਾਗ ਤੋਂ ਬਚਾਉਣ ਲਈ ਭਾਵੇਂ ਸਰਕਾਰ ਦਾ ਸਾਰਾ ਜ਼ੋਰ ਕੋਰੋਨਾ ਦੇ ਟੀਕਾਕਰਨ 'ਤੇ ਲੱਗਾ ਹੋਇਆ ਹੈ ਪਰ ਹਲਾਤ ਇਹ ਹਨ ਕਿ ਸਰਕਾਰ ਦੇ ਆਪਣੇ ਡਾਕਟਰਾਂ, ਪੈਰਾ ਮੈਡੀਕਲ ਸਟਾਫ ਨੂੰ ਕੋਰੋਨਾ ਵੈਕਸੀਨ 'ਤੇ ਇਤਬਾਰ ਨਹੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX