ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਲੁਧਿਆਣਾ

ਨਗਰ ਨਿਗਮ 'ਚ ਕੰਮ ਕਰਦੇ ਸਾਰੇ ਮੁਲਾਜ਼ਮ ਹੋਣਗੇ ਪੱਕੇ-ਧੀਂਗਾਨ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਪੰਜਾਬ ਸਰਕਾਰ ਰਾਜ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਪਾਲਿਕਾ ਪਰਿਸ਼ਦਾਂ ਤੇ ਨਗਰ ਪੰਚਾਇਤਾਂ ਵਿਚ ਕੱਚੇ ਤੌਰ 'ਤੇ ਕੰਮ ਕਰਦੇ ਆ ਰਹੇ ਸਾਰੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਯੋਜਨਾ ਬਣਾ ਰਹੀ ਹੈ | ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਨਗਰ ਨਿਗਮ ਕਰਮਚਾਰੀ ਯੂਨੀਅਨ ਪੰਜਾਬ ਦੇ ਵਫਦ ਨਾਲ ਮੀਟਿੰਗ ਕਰਨ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ | ਮੇਅਰ ਬਲਕਾਰ ਸਿੰਘ ਸੰਧੂ ਨੇ ਯੂਨੀਅਨ ਦੇ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ 'ਚ ਚੰਡੀਗੜ੍ਹ ਪੁੱਜੇ ਵਫਦ ਦੀ ਮੁਲਾਕਾਤ ਕੈਬਨਿਟ ਮੰਤਰੀ ਨਾਲ ਕਰਾਈ | ਜਾਣਕਾਰੀ ਦਿੰਦਿਆਂ ਸ੍ਰੀ ਧੀਂਗਾਨ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨਾਲ ਵਧੀਆ ਮਹੌਲ ਵਿਚ ਗੱਲਬਾਤ ਹੋਈ ਹੈ ਅਤੇ ਨਗਰ ਨਿਗਮ ਕਰਮਚਾਰੀ ਯੂਨੀਅਨ ਵਲੋਂ 7 ਮੰਗਾਂ ਵਾਲਾ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿਚ ਸਭ ਤੋਂ ਪਹਿਲੀਂ ਮੰਗ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਪਾਲਿਕਾ ਪਰਿਸ਼ਦਾਂ ਅਤੇ ਨਗਰ ਪੰਚਾਇਤਾਂ ਵਿਚ ਕੱਚੇ ਤੌਰ 'ਤੇ ਕੰਮ ਕਰਦੇ ਆ ਰਹੇ ਸਾਰੇ ਹੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿਵਾਇਆ ਹੈ | ਇਸ ਯੋਜਨਾ ਵਿਚ ਓਹੀ ਮੁਲਾਜ਼ਮ ਪੱਕੇ ਹੋਣਗੇ, ਜਿਨ੍ਹਾਂ ਦੇ ਈ.ਪੀ.ਐਫ. ਅਤੇ ਈ.ਐਸ.ਆਈ. ਨੰਬਰਾਂ ਸਮੇਤ ਸੂਚੀ ਨਗਰ ਨਿਗਮ ਕਮਿਸ਼ਨਰਾਂ ਤੇ ਈ.ਓਜ਼ ਵਲੋਂ ਭੇਜੀ ਜਾਵੇਗੀ | ਸ੍ਰੀ ਧੀਂਗਾਨ ਮੁਤਾਬਿਕ ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ ਨੇ ਸਾਫ ਤੌਰ 'ਤੇ ਕਿਹਾ ਕਿ ਰੈਗੂਲਰ ਕਰਨ ਦੀ ਪ੍ਰਣਾਲੀ ਵਿਚ ਕਿਸੇ ਵੀ ਤਰ੍ਹਾਂ ਦੀ ਘਪਲੇਬਾਜੀ ਬਰਦਾਸ਼ਤ ਨਹੀਂ ਹੋਵੇਗੀ | ਇਸੇ ਕਾਰਨ ਈਪੀਐਫ ਅਤੇ ਈਐਸਆਈ ਨੰਬਰ ਸਮੇਤ ਹੀ ਸੂਚੀ ਮੰਗਵਾਈ ਗਈ ਹੈ | ਯੂਨੀਅਨ ਵਲੋਂ ਸੌਂਪੇ ਗਏ ਮੰਗ ਪੱਤਰ ਵਿਚ ਮੁਲਾਜ਼ਮਾਂ ਦੇ ਰੈਗੂਲਰ ਹੋਣ ਤੱਕ ਉਨ੍ਹਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇਣ, 01-01-2004 ਵਿਚ ਲਾਗੂ ਕੀਤੀ ਗਈ ਨਵੀਂ ਪੈਨਸ਼ਨ ਨੀਤੀ ਨੂੰ ਰੱਦ ਕਰਕੇ ਪੁਰਾਣੀ ਨੀਤੀ ਅਨੁਸਾਰ ਹੀ ਕਰਮਚਾਰੀਆਂ ਨੂੰ ਪੈਨਸ਼ਨ ਦੇਣ, ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਦੇ ਹੋਏ ਕਰਮਚਾਰੀਆਂ ਦਾ ਬਣਦਾ ਮਹਿੰਗਾਈ ਭੱਤਾ ਤੁਰੰਤ ਜਾਰੀ ਕਰਨ, ਯੋਗਤਾ ਰੱਖਣ ਵਾਲੇ ਦਰਜਾ ਚਾਰ ਕਰਮਚਾਰੀਆਂ ਨੂੰ ਵੀ 5 ਸਾਲ ਬਾਅਦ ਲਾਜ਼ਮੀ ਤਰੱਕੀ ਦੇਣ, ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਬਿਨ੍ਹਾਂ ਸ਼ਰਤ ਦੇਣ ਤੇ ਨਗਰ ਨਿਗਮਾਂ, ਨਗਰ ਪਾਲਿਕਾ ਪਰਿਸ਼ਦਾਂ ਤੇ ਨਗਰ ਪੰਚਾਇਤਾਂ ਨੇ ਕੰਮ ਕਰ ਰਹੇ ਦਰਜਾ ਚਾਰ ਕਰਮਚਾਰੀਆਂ ਦਾ ਸਾਰਾ ਪੀ.ਐਫ. ਵਿਆਜ ਸਮੇਤ ਜਮਾਂ ਕਰਾਉਣ ਦੀ ਮੰਗ ਕੀਤੀ ਗਈ | ਸ੍ਰੀ ਧੀਂਗਾਨ ਨੇ ਕੈਬਿਨਟ ਮੰਤਰੀ ਨਾਲ ਮੀਟਿੰਗ ਕਰਾਉਣ ਲਈ ਮੇਅਰ ਸੰਧੂ ਦਾ ਧੰਨਵਾਦ ਕੀਤਾ | ਮੀਟਿੰਗ ਦੌਰਾਨ ਰਾਜ ਕੁਮਾਰ ਸਾਥੀ, ਰਾਕੇਸ਼ ਚਨਾਲੀਆ, ਨੀਰਜ ਸੁਬਾਹੂ, ਸ਼ਿਵ ਕੁਮਾਰ ਪਾਰਚਾ, ਪਿੰਕਾ ਚੰਡਾਲੀਆ, ਸੁਰੇਸ਼ ਸ਼ੈਲੀ ਤੇ ਸੁਭਾਸ਼ ਸੌਦੇ ਵੀ ਮੌਜੂਦ ਸਨ |

ਜਿੰਮ ਐਸੋਸੀਏਸ਼ਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਕਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਬੰਦ ਪਏ ਜਿੰਮਾਂ ਨੂੰ ਖੁਲਵਾਉਣ ਲਈ ਜਿੰਮ ਐਸੋਸੀਏਸ਼ਨ ਪੰਜਾਬ ਵਲੋਂ ਲੁਧਿਆਣਾ ਦੇ ਵੱਖ-ਵੱਖ ਚੌਕਾਂ 'ਚ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਅਤੇ ਹਲਕਾ ...

ਪੂਰੀ ਖ਼ਬਰ »

ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ-2 ਦੇ ਮਨਪ੍ਰੀਤ ਸਿੰਘ ਮੰਨਾ ਪ੍ਰਧਾਨ ਬਣੇ

ਲੁਧਿਆਣਾ, 2 ਜੂਨ (ਪੁਨੀਤ ਬਾਵਾ)- ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੰਬੜਾਂ ਰੋਡ 'ਤੇ ਗੋਲ ਸਿੰਘ ਕਾਲੋਨੀ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਸ਼ਨਾਖਤ ਪ੍ਰਤਾਪ ਨਗਰ ਦੇ ਰਹਿਣ ਵਾਲੇ ਦੀਪਕ ਕੁਮਾਰ (30) ਵਜੋਂ ਕੀਤੀ ਗਈ ਹੈ | ਮਿ੍ਤਕ ਨੌਜਵਾਨ ਮੂਲ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਕਾਰੋਬਾਰੀ ਦੀ ਮੌਤ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁਗੰਧ ਵਿਹਾਰ ਵਿਚ ਇਕ ਭੱਠਾ ਕਾਰੋਬਾਰ ਵੀ ਦੀ ਸ਼ੱਕੀ ਹਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਹੈ | ਮਿ੍ਤਕ ਕਾਰੋਬਾਰੀ ਦੀ ਸ਼ਨਾਖਤ ਹਰਜਿੰਦਰ ਸਿੰਘ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕਿਆਂ ਹਰਗੋਬਿੰਦ ਨਗਰ ਵਿਚ ਇਕ ਨੌਜਵਾਨ ਨੂੰ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਅਨੁਜ ...

ਪੂਰੀ ਖ਼ਬਰ »

ਬਹੁ-ਚਰਚਿਤ ਰਿੰਕਲ ਖੇੜਾ ਕਤਲ ਕਾਂਡ

ਨਾਮਜ਼ਦ ਦੋਸ਼ੀ ਵਲੋਂ ਕੀਤੇ ਖੁਲਾਸੇ ਤੋਂ ਬਾਅਦ ਕੌਂਸਲਰ ਤੇ ਹੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਪੁਰਾ ਵਿਚ ਤਿੰਨ ਸਾਲ ਪਹਿਲਾਂ ਰਿੰਕਲ ਖੇੜਾ ਨਾਮੀ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕਿਤੇ ਕਥਿਤ ਦੋਸ਼ੀ ਸੰਨੀ ਵਲੋਂ ਬੀਤੇ ਦਿਨ ਵੀਡੀਓ ...

ਪੂਰੀ ਖ਼ਬਰ »

ਚੋਰੀ ਕਰਦੇ ਕਾਬੂ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਿੱਕੂ ਵਾਸੀ ਬਜਾਜ ਕਾਲੋਨੀ ਦੀ ਸ਼ਿਕਾਇਤ 'ਤੇ ਪਰਗਟ ਸਿੰਘ ਵਾਸੀ ਪਿੰਡ ਦੋਨੋਂ ਖੁਰਦ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਛਾਬੜਾ ਕਾਲੋਨੀ ...

ਪੂਰੀ ਖ਼ਬਰ »

ਭਾਜਪਾ ਵੀ ਕਾਂਗਰਸ ਵਾਂਗ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਰਾਹ ਤੁਰੀ-ਫੈੱਡਰੇਸ਼ਨ ਗਰੇਵਾਲ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਦੇ ਰਾਹਾਂ 'ਤੇ ਚੱਲਦਿਆਂ ਭਾਜਪਾ ਵਲੋਂ ਸਿੱਖੀ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਸਾਜ਼ਿਸ਼ੀ ਹੱਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਡੇਰਾ ਸਿਰਸਾ ਦੀ ਅਰਦਾਸ ਦਲਿਤ ਅਤੇ ਸਿੱਖਾਂ 'ਚ ਟਕਰਾਅ ਦੀਆਂ ਚਾਲਾਂ ਮੰਦਭਾਗੀਆਂ ...

ਪੂਰੀ ਖ਼ਬਰ »

ਮਲਕਪੁਰ ਬੇਟ ਤੋਂ ਦਿੱਲੀ ਕਿਸਾਨੀ ਸੰਘਰਸ਼ 'ਚ ਪੁੱਜਣ ਲਈ ਜਥੇ ਰਵਾਨਾ

ਹੰਬੜਾਂ, 2 ਜੂਨ (ਮੇਜਰ ਹੰਬੜਾਂ)-ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਲਕਪੁਰ ਬੇਟ ਤੋਂ ਵੱਡੀ ਗਿਣਤੀ ਹੇਠ ਕਿਸਾਨ, ਮਜ਼ਦੂਰਾਂ ਦੇ ਜਥੇ ਰਵਾਨਾ ਹੋਏ, ਜਿਨ੍ਹਾਂ ਨੂੰ ਸਰਪੰਚ ਬਲਜਿੰਦਰ ਸਿੰਘ ਮਲਕਪੁਰ, ਜਥੇ: ਲਾਭ ...

ਪੂਰੀ ਖ਼ਬਰ »

ਡੀ.ਸੀ. ਵਲੋਂ ਓਲਾ ਦੀ ਮੁਫ਼ਤ ਆਕਸੀਜਨ ਕੰਸਨਟ੍ਰੇਟਰ ਸਹੂਲਤ ਦੀ ਸ਼ੁਰੂਆਤ

ਲੁਧਿਆਣਾ, 2 ਜੂਨ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਓਲਾ ਫਾਊਾਡੇਸ਼ਨ ਵਲੋਂ ਮੁਫ਼ਤ ਆਕਸੀਜਨ ਕੰਸਨਟ੍ਰੇਟਰ ਸੁਵਿਧਾ ਦੀ ਸੁਰੂਆਤ ਕੀਤੀ | ਓਲਾ ਵਲੋਂ ਕੋਵਿਡ ਮਰੀਜ਼ਾ ਵੱਲ ਮਦਦ ਦਾ ਹੱਥ ਵਧਾਉਂਦੇ ਹੋਏ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸਨਅਤਕਾਰਾਂ ਨੇ ਆਪਣੇ ਕਾਰਖ਼ਾਨਿਆਂ 'ਚ ਉਤਪਾਦਨ ਰੋਕਿਆ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੀ ਪਹਿਲੀ ਲਹਿਰ ਤੋਂ ਬਾਅਦ ਚੱਲ ਰਹੀ ਦੂਸਰੀ ਲਹਿਰ ਨੇ ਸਨਅਤਕਾਰਾਂ ਨੂੰ ਮੰਦਹਾਲੀ ਵਾਲੇ ਪਾਸੇ ਧੱਕੇ ਦਿੱਤਾ ਹੈ | ਸਨਅਤਕਾਰਾਂ ਨੇ ਆਪਣੇ ਕਾਰਖ਼ਾਨਿਆਂ 'ਚ ਵੱਖ-ਵੱਖ ਉਤਪਾਦਾਂ ਦਾ ਉਤਪਾਦਨ ਕਰਨ 'ਤੇ ਰੋਕ ਲਗਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਲੋੜੀਂਦਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਨ ਵਾਲਿਆਂ 'ਤੇ ਕੇਸ ਦਰਜ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਣਜੀਤ ਨਗਰ ਵਿਚ ਰਹਿਣ ਵਾਲੇ ਪੱਤਰਕਾਰ ਦੇ ਘਰ ਚੋਰੀ ਕਰਨ ਦੇ ਦੋਸ਼ ਤਹਿਤ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੱਤਰਕਾਰ ਦੀਪਕ ਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ਇਸ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ 8 ਮਰੀਜ਼ਾਂ ਦੀ ਮੌਤ

ਲੁਧਿਆਣਾ, 2 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਅਨੁਸਾਰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ 'ਚੋਂ ਅੱਜ 8 ਜਣੇ ਦਮ ਤੋੜ ਗਏ ਹਨ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕ ਮਰੀਜ਼ਾਂ ਵਿਚ ਹੈਬੋਵਾਲ ਕਲਾਂ ਦੀ 82 ਸਾਲਾ, ...

ਪੂਰੀ ਖ਼ਬਰ »

ਕੌ ਾਸਲਰ ਗਰੇਵਾਲ ਨੇ ਕੁਲੀਏਵਾਲ ਵਿਖੇ ਬੂਟੇ ਲਗਾਏ

ਭਾਮੀਆਂ ਕਲਾਂ, 2 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ-24 ਦੇ ਕੌਂਸਲਰ ਪਾਲ ਸਿੰਘ ਗਰੇਵਾਲ ਦੀ ਅਗਵਾਈ ਵਿਚ ਕੁਲੀਏਵਾਲ ਸਥਿਤ ਪੁਲਿਸ ਗਰਾਊਾਡ ਵਿਖੇ ਵਾਤਾਵਰਣ ਦੀ ਸਾਂਭ ਸੰਭਾਲ ਨੂੰ ਦੇਖਦਿਆਂ ਬੂਟੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਦੇ ਤਸ਼ੱਦਦ ਦਾ ਸ਼ਿਕਾਰ ਗਰਭਵਤੀ ਵਿਆਹੁਤਾ ਇਨਸਾਫ਼ ਲਈ ਭਟਕ ਰਹੀ ਦਰ-ਦਰ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)- ਸਹੁਰੇ ਪਰਿਵਾਰ ਦੇ ਕਥਿਤ ਤਸ਼ੱਦਦ ਦਾ ਸ਼ਿਕਾਰ ਵਿਆਹੁਤਾ ਇਨਸਾਫ਼ ਲਈ ਦਰ-ਦਰ ਭਟਕ ਰਹੀ ਹੈ, ਪਰ ਉਸ ਨੂੰ ਕਿਧਰੇ ਇਨਸਾਫ਼ ਨਹੀਂ ਮਿਲ ਰਿਹਾ | ਤਸ਼ੱਦਦ ਦਾ ਸ਼ਿਕਾਰ ਔਰਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ...

ਪੂਰੀ ਖ਼ਬਰ »

ਕੈਪਟਨ ਸਾਹਿਬ ਲੋਕਾਂ ਨੇ ਤਹਾਨੂੰ ਸੱਤਾ ਤੋਂ ਲਾਂਭੇ ਕਰਕੇ ਹੀ ਸਾਹ ਲੈਣਾ-ਅਸ਼ਵਨੀ ਪਾਸੀ

ਫੁੱਲਾਂਵਾਲ, 2 ਜੂਨ (ਮਨਜੀਤ ਸਿੰਘ ਦੁੱਗਰੀ)- ਪੰਜਾਬ ਸਰਕਾਰ ਵਲੋਂ ਕਾਂਗਰਸੀ ਵਿਧਾਇਕਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਸਪੁੱਤਰਾਂ ਨੂੰ ਨੌਕਰੀਆਂ ਦੇਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਹੁਤ ਹੀ ਮੰਦਭਾਗਾ ਫ਼ੈਸਲਾ ਹੈ | ਇਹ ਪ੍ਰਗਟਾਵਾ ਸਰਕਲ ਪ੍ਰਧਾਨ ਅਤੇ ...

ਪੂਰੀ ਖ਼ਬਰ »

ਐਸ.ਟੀ.ਐੱਫ. ਵਲੋਂ ਨਸ਼ਾ ਤਸਕਰੀ ਦੇ ਦੋਸ਼ ਤਹਿਤ ਐਸ.ਐਚ.ਓ. ਦਾ ਸਾਥੀ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐੱਫ. ਵਲੋਂ ਐਸ.ਐੱਚ.ਓ. ਅਮਨਦੀਪ ਸਿੰਘ ਗਿੱਲ ਪਾਸੋਂ ਅਫ਼ੀਮ ਅਤੇ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਐਸ.ਐੱਚ.ਓ. ਦੇ ਸਾਥੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ਦੇ ...

ਪੂਰੀ ਖ਼ਬਰ »

ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਵਲੋਂ ਪ੍ਰਧਾਨ ਪਹਿਲਵਾਨ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)- ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਪ੍ਰਧਾਨ ਗੁਰਮੇਲ ਸਿੰਘ ਪਹਿਲਵਾਨ ਅਤੇ ਵੱਖ-ਵੱਖ ਅਹੁਦੇਦਾਰਾਂ ਵਲੋਂ ਸੁਖਬੀਰ ਸਿੰਘ ਬਾਦਲ ਤੇ ਸ਼ਰਨਜੀਤ ਸਿੰਘ ਢਿੱਲੋਂ ਦਾ ਬਸਤੀ ਜੋਧੇਵਾਲ ਚੌਕ ਵਿਖੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਗੂਰਕ ਹੋਣਾ ਜ਼ਰੂਰੀ-ਪਿ੍ੰਸ ਬੱਬਰ

ਲੁਧਿਆਣਾ, 2 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਸਾਡੇ ਸਾਰਿਆਂ ਦਾ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਵਿਚ ਕਰਫਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਮਿਲਰਗੰਜ ਸਥਿਤ ਵਾਰਡ ਆਈਸਕ੍ਰੀਮ ਪਾਰਲਰ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਨਸ਼ੀਲਾ ਪਾਊਡਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਜੱਜ ਸ੍ਰੀ ਪੀ.ਐੱਸ. ਕਾਲੇਕਾ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਮਾਨਯੋਗ ਜੱਜ ਵਲੋਂ ਕੇਂਦਰੀ ਜੇਲ੍ਹ ਵਿਚ ਬੰਦ ਵੱਖ-ਵੱਖ ਹਵਾਲਾਤੀਆਂ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਨਾ ਕਰੇ-ਪ੍ਰਧਾਨ ਸਵਰਨ ਸਿੰਘ ਇੰਟਕ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)- ਵਰਕਰਜ਼ ਫੈੱਡਰੇਸ਼ਨ ਇੰਟਕ ਪੀ.ਐਸ.ਪੀ.ਸੀ.ਐਲ ਤੇ ਪੀ.ਐਸ.ਟੀ.ਸੀ.ਐਲ ਦੇ ਮੁਲਾਜ਼ਮਾਂ ਨੇ ਜਨਤਾ ਨਗਰ ਮੰਡਲ ਵਿਖੇ ਇਕ ਵਿਸ਼ਾਲ ਰੈਲੀ ਪੰਜਾਬ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ 'ਚ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰ ਦੀਆਂ ਲੋਕ ਹਿਤੈਸ਼ੀ ਸਕੀਮਾਂ ਲੋਕਾਂ ਤੱਕ ਪਹੁੰਚਾਉਣਾ ਸਾਡਾ ਮੁੱਖ ਫ਼ਰਜ਼-ਕੜਵਲ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)- ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਸ਼ਿਮਲਾਪੁਰੀ ਸਥਿਤ ਦਫ਼ਤਰ ਵਿਖੇ ਨਵੇਂ ਪੈਨਸ਼ਨਾਂ ਧਾਰਕਾਂ ਨੂੰ ਪੈਨਸ਼ਨਾਂ ਵੰਡੀਆਂ | ਇਸ ਮੌਕੇ ਹਾਜ਼ਰ ਬਜ਼ੁਰਗਾਂ ਨੂੰ ਜਿੱਥੇ ਸਰਕਾਰ ਦੀਆਂ ਨੀਤੀਆਂ ...

ਪੂਰੀ ਖ਼ਬਰ »

ਸ਼ਿਵਲਿਕ ਦੇ ਕੌਮੀ ਮੀਤ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਦੇ ਹੌਸਲੇ ਬੁਲੰਦ-ਕਾਲਾ ਦਾਦ

ਇਯਾਲੀ/ਥਰੀਕੇ, 2 ਜੂਨ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਵਰਕਰਾਂ ਦੇ ਹੌਸਲੇ ਸ਼ਿਵਾਲਿਕ ਦੇ ਕੌਮੀ ਮੀਤ ਪ੍ਰਧਾਨ ਬਣਨ ਨਾਲ ਬੁਲੰਦ ਹੋਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈ ਕਮਾਂਡ ਵਲੋਂ ਅਗਾਮੀ ਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX