ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਵਿਚ ਕੋਰੋਨਾ ਦੇ 134 ਨਵੇਂ ਮਾਮਲੇ- 3 ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 2 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਨਾਲ 134 ਵਿਅਕਤੀਆਂ ਦੇ ਪੀੜਤ ਹੋਣ ਦੀ ਖ਼ਬਰ ਹੈ ਜਦਕਿ 361 ਮਰੀਜ਼ ਆਪਣੇ ਘਰੇਲੂ ਇਕਾਂਤਵਾਸ ਤੋਂ ਠੀਕ ਹੋਣ ਉਪਰੰਤ ਡਿਸਚਾਰਜ ਵੀ ਕਰ ਦਿੱਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਹਸਪਤਾਲਾਂ ਵਿਚ 3 ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਮੌਤ ਵੀ ਹੋ ਗਈ ਹੈ ਅਤੇ ਸ਼ਹਿਰ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦਾ ਕੁੱਲ ਅੰਕੜਾ ਘੱਟ ਕੇ 1251 ਰਹਿ ਗਿਆ ਹੈ। ਸਿਹਤ ਵਿਭਾਗ ਅਨੁਸਾਰ ਸੈਕਟਰ-23 ਨਿਵਾਸੀ 72 ਸਾਲਾ ਔਰਤ ਦੀ ਫੋਰਟਿਸ ਹਸਪਤਾਲ ਮੋਹਾਲੀ, ਸੈਕਟਰ-49 ਨਿਵਾਸੀ 44 ਸਾਲਾ ਔਰਤ ਅਤੇ ਮਨੀਮਾਜਰਾ ਨਿਵਾਸੀ 48 ਸਾਲਾ ਔਰਤ ਦੀ ਜੀ.ਐਮ.ਸੀ.ਐਚ 32 ਵਿਖੇ ਮੌਤ ਹੋ ਗਈ। ਇਹ ਤਿੰਨੋਂ ਮਰੀਜ਼ ਕੋਰੋਨਾ ਦੇ ਨਾਲ-ਨਾਲ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜਤ ਸਨ। ਅੱਜ ਆਏ ਨਵੇਂ ਮਾਮਲੇ ਸੈਕਟਰ-1, 2, 4, 8, 9, 11, 12, 14, 15, 19, 20, 21, 22, 23, 25, 27, 29, 30, 34, 35, 37, 38, 39, 40, 41, 42, 43, 44, 45, 46, 47, 48, 49, 51, 52, 61, 38 ਵੈਸਟ, ਬੁੜੈਲ, ਡੱਡੂ ਮਾਜਰਾ, ਦੜੂਆ, ਧਨਾਸ, ਉਦਯੋਗਿਕ ਖੇਤਰ ਹੱਲੋਮਾਜਰਾ, ਕਜਹੇੜੀ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰਾ, ਕਿਸ਼ਨਗੜ੍ਹ, ਮਲੋਆ, ਮਨੀਮਾਜਰਾ, ਮੌਲੀ ਜੱਗਰਾਂ, ਪੀ.ਜੀ.ਆਈ ਕੈਂਪਸ, ਰਾਮਦਰਬਾਰ ਅਤੇ ਸਾਰੰਗਪੁਰ ਦੇ ਵਸਨੀਕ ਹਨ।

ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 70 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 2 ਜੂਨ (ਕਪਿਲ)-ਸ਼ਹਿਰ ਵਿਚ ਕੋਰੋਨਾ ਵਾਇਰਸ ਦੇ 70 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 50 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ ਅਤੇ 20 ਮਰੀਜ਼ ਪੰਚਕੂਲਾ ਤੋਂ ਬਾਹਰ ਤੋਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ...

ਪੂਰੀ ਖ਼ਬਰ »

ਸਹਾਰਾ ਇੰਡੀਆ ਅਤੇ ਹੋਰਨਾਂ ਨੂੰ ਫੋਰਮ ਨੇ ਗ਼ਲਤ ਵਪਾਰਕ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਅਤੇ ਸੇਵਾਵਾਂ ਵਿਚ ਕਮੀ ਦਾ ਦੋਸ਼ੀ ਪਾਇਆ

ਚੰਡੀਗੜ੍ਹ, 2 ਜੂਨ (ਬ੍ਰਿਜੇਂਦਰ ਗੌੜ)-ਖਪਤਕਾਰ ਫੋਰਮ, ਚੰਡੀਗੜ੍ਹ ਨੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਸਹਾਰਾ ਇੰਡੀਆ ਭਵਨ ਲਖਨਊ ਦੇ ਐਮ.ਡੀ, ਸਹਾਰਾ ਇੰਡੀਆ ਫਾਇਨਾਸ਼ੀਅਲ ਕਾਰਪੋਰੇਸ਼ਨ ਲਿਮਟਿਡ ਦੇ ਸੈਕਟਰ-22 ਦੇ ਆਫਿਸ ਅਤੇ ਇਸ ਦੇ ਸੈਕਟਰ-45 ਆਫਿਸ ਦੇ ਮੁੱਖ ਫੀਲਡ ...

ਪੂਰੀ ਖ਼ਬਰ »

ਪੀ.ਜੀ.ਆਈ ਨੇ ਹਾਈਕੋਰਟ ਦੇ ਦਖ਼ਲ ਤੋਂ ਬਾਅਦ ਕਿਡਨੀ ਮਰੀਜ਼ ਦੀ ਸਰਜਰੀ ਦੀ ਪ੍ਰਕਿਰਿਆ ਕੀਤੀ ਸ਼ੁਰੂ

ਚੰਡੀਗੜ੍ਹ, 2 ਜੂਨ (ਬ੍ਰਿਜੇਂਦਰ ਗੌੜ)- ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪੀ.ਜੀ.ਆਈ ਵਲੋਂ ਇਕ ਮਰੀਜ਼ ਦੇ ਕਿਡਨੀ ਦੇ ਇਲਾਜ ਵਿਚ ਦੇਰੀ ਕੀਤੇ ਜਾਣ ਤੋਂ ਬਾਅਦ ਹਾਈਕੋਰਟ ਵਲੋਂ ਮਾਮਲੇ ਵਿਚ ਦਖ਼ਲ ਦੇਣ 'ਤੇ ਹੁਣ ਮਰੀਜ਼ ਦੇ ਚਾਚੇ ਅਤੇ ਪਟੀਸ਼ਨਰ ਭੁਪਿੰਦਰ ਬੈਣੀਵਾਲ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦੀ ਚੇਨ ਝਪਟੀ

ਚੰਡੀਗੜ੍ਹ, 2 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 47 ਵਿਚ ਇਕ ਰਾਹ ਜਾਂਦੀ ਔਰਤ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤਾ ਸੈਕਟਰ 47 ਦੀ ਹੀ ਰਹਿਣ ਵਾਲੀ ਹੈ, ਨੇ ਸ਼ਿਕਾਇਤ ਵਿਚ ਪੁਲਿਸ ਨੂੰ ਦੱਸਿਆ ਕਿ ਕਾਲੇ ਰੰਗ ਦੇ ਸਪਲੈਂਡਰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ 'ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ, 2 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਅਤੇ ਰਿਸਰਚ ਸਕਾਲਰਾਂ ਵਲੋਂ ਆਪਣੀਆਂ ਵੱਖ- ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨਾਲ ਜਦੋਂ ਕੋਈ ਅਧਿਕਾਰੀ ਗੱਲਬਾਤ ਕਰਨ ਲਈ ਨਾ ਪੁੱਜਾ ਤਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਚੰਡੀਗੜ੍ਹ, 2 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਵਿਨੇ ਵਜੋਂ ਹੋਈ ਹੈ, ਜਿਸ ਦੀ ਉਮਰ 26 ਸਾਲ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਆਈ.ਟੀ ਪਾਰਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਭਾਈਚਾਰਕ ਸਲਾਹਕਾਰ ਕਮੇਟੀਆਂ ਦੇ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਹਟਾਏ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਹਿੱਤ ਪਿਛਲੇ ਦਿਨੀਂ ਵੱਖ-ਵੱਖ ਭਾਈਚਾਰਿਆਂ ਦੀਆਂ ਬਣਾਈਆਂ ਗਈਆਂ ਸਲਾਹਕਾਰ ਕਮੇਟੀਆਂ ਦੀ ਪ੍ਰਧਾਨਗੀ ਖ਼ੁਦ ਪਾਰਟੀ ਦੇ ਪ੍ਰਧਾਨ ਸ. ...

ਪੂਰੀ ਖ਼ਬਰ »

ਜ਼ਿਲ੍ਹੇ ਵਿਚਲੀਆਂ ਸਿਹਤ ਸੰਸਥਾਵਾਂ ਨੂੰ ਕੁਝ ਸਰਜਰੀਆਂ ਕਰਨ ਦੀ ਆਗਿਆ ਦਿੱਤੀ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਜਾਰੀ ਆਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ...

ਪੂਰੀ ਖ਼ਬਰ »

ਸਰਕਾਰ ਨੇ ਟੀਚਰ ਭਰਤੀ ਮਾਮਲੇ ਵਿਚ ਕੀਤੀ ਪੇਸ਼ਕਸ਼, ਹਾਈਕੋਰਟ ਨੇ ਦਿੱਤਾ ਵਿਚਾਰ ਕਰਨ ਲਈ ਸਮਾਂ

ਚੰਡੀਗੜ੍ਹ, 2 ਜੂਨ (ਬਿ੍ਜੇਂਦਰ ਗੌੜ)- ਪੰਜਾਬ ਵਿਚ ਵੱਖ-ਵੱਖ ਵਿਸ਼ਿਆਂ ਵਿਚ ਮਾਸਟਰ ਅਤੇ ਮਿਸਟ੍ਰੈਸ ਦੀ ਭਰਤੀ ਪ੍ਰਕਿਰਿਆ ਵਿਚ ਪੰਜਾਬ ਸਟੇਟ ਟੀਚਰ ਐਲੀਜੀਬਿਲਿਟੀ ਟੈਸਟ-2 (ਪੀ.ਐਸ.ਟੀ.ਈ.ਟੀ-2) ਪਾਸ ਕੀਤੇ ਜਾਣ ਦੀ ਸ਼ਰਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿਚ ਪੰਜਾਬ ...

ਪੂਰੀ ਖ਼ਬਰ »

ਮਿਊਕਰਮਾਈਕੋਸਿਸ ਦੇ ਮਾਮਲਿਆਂ ਵਿਚ ਸ਼ੂਗਰ ਰੋਗ ਜੋਖ਼ਮ ਦਾ ਵੱਡਾ ਕਾਰਕ: ਬਲਬੀਰ ਸਿੱਧੂ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)- ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਊਕਰਮਾਈਕੋਸਿਸ (ਬਲੈਕ ਫੰਗਸ) ਤੋਂ ਪੀੜਤ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਉਸੇ ਭਾਵਨਾ ਨਾਲ ਵਚਨਬੱਧ ਹੈ ...

ਪੂਰੀ ਖ਼ਬਰ »

ਰਾਕ ਗਾਰਡਨ ਦੇ ਕੱਢੇ ਗਏ ਕਰਮਚਾਰੀਆਂ ਵਲੋਂ 7 ਜੂਨ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ

ਚੰਡੀਗੜ੍ਹ, 2 ਜੂਨ (ਮਨਜੋਤ ਸਿੰਘ ਜੋਤ)- ਯੂ.ਟੀ ਇੰਜੀਨੀਅਰਿੰਗ ਡਿਪਾਰਟਮੈਂਟ ਇੰਪਲਾਈਜ਼ ਐਂਡ ਵਰਕਰਜ਼ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਵੀਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਰਾਕ ਗਾਰਡਨ ਵਿੱਚੋਂ ਕੱਢੇ ਗਏ ਆਊਟਸੋਰਸਡ ...

ਪੂਰੀ ਖ਼ਬਰ »

ਸੰਜੀਵਨ ਸਿੰਘ ਅੱਜ ਡੀ. ਡੀ. ਪੰਜਾਬੀ 'ਤੇ

ਐੱਸ. ਏ. ਐੱਸ. ਨਗਰ, 2 ਜੂਨ (ਬੈਨੀਪਾਲ)-ਪ੍ਰਸਿੱਧ ਨਾਟਕਕਾਰ ਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ 3 ਜੂਨ, ਵੀਰਵਾਰ ਨੂੰ ਸਵੇਰੇ 8.30 ਵਜੇ ਡੀ. ਡੀ. ਪੰਜਾਬੀ ਦੇ ਪ੍ਰੋਗਰਾਮ 'ਗੱਲਾਂ ਤੇ ਗੀਤ' ਰਾਹੀਂ ਦਰਸ਼ਕਾਂ ਦੇ ਰੂ-ਬਰੂ ਹੋ ਕੇ ਆਪਣੇ ਰੰਗਮੰਚੀ ਸਫ਼ਰ ਤੇ ਰੰਗਮੰਚ ਦੀ ਮੌਜੂਦਾ ...

ਪੂਰੀ ਖ਼ਬਰ »

ਨਾਜਾਇਜ ਸ਼ਰਾਬ ਸਮੇਤ ਔਰਤ ਕਾਬੂ

ਐੱਸ. ਏ. ਐੱਸ. ਨਗਰ, 2 ਜੂਨ (ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਔਰਤ ਨੂੰ ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਗਾਇਤਰੀ ਵਾਸੀ ਪਿੰਡ ਲਖਨੌਰ ਵਜੋਂ ਹੋਈ ਹੈ | ਇਸ ਸਬੰਧੀ ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਮਿਲੀ ਸੀ ...

ਪੂਰੀ ਖ਼ਬਰ »

ਟੂਟੀਆਂ ਅਤੇ ਗਟਰਾਂ ਦੇ ਢੱਕਣ ਚੋਰੀ

ਐੱਸ. ਏ. ਐੱਸ. ਨਗਰ, 2 ਜੂਨ (ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-5 ਵਿਚਲੇ ਇਕ ਸ਼ੋਰੂਮ 'ਚੋਂ ਚੋਰਾਂ ਵਲੋਂ ਅੱਧਾ ਸ਼ਟਰ, ਟੂਟੀਆਂ ਅਤੇ ਗਟਰਾਂ ਦੇ ਢੱਕਣ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸ਼ੋਰੂਮ ਦੇ ਮਾਲਕ ਐਡਵੋਕੇਟ ਦਲਜੀਤ ਸਿੰਘ ਬਾਸੀ ਨੇ ਪੁਲਿਸ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ-ਮਾਮਲਾ ਦਰਜ

ਐੱਸ. ਏ. ਐੱਸ. ਨਗਰ, 2 ਜੂਨ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ ਹੋਣ ਦੀ ਖਬਰ ਹੈ | ਇਸ ਸਬੰਧੀ ਸੁਖਦੀਪ ਸਿੰਘ ਵਾਸੀ ਸੈਕਟਰ-68 ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪ੍ਰਾਈਵੇਟ ...

ਪੂਰੀ ਖ਼ਬਰ »

ਰੇਲਵੇ ਲਾਈਨ ਨੂੰ ਜੋੜਨ ਵਾਲੀਆਂ ਪਲੇਟਾਂ ਚੋਰੀ ਕਰਨ ਵਾਲੇ 3 ਵਿਅਕਤੀ ਗਿ੍ਫਤਾਰ

ਐੱਸ. ਏ. ਐੱਸ. ਨਗਰ, 2 ਜੂਨ (ਜਸਬੀਰ ਸਿੰਘ ਜੱਸੀ)-ਰੇਲਵੇ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਰੇਲਵੇ ਲਾਈਨ (ਪਟੜੀ) ਨੂੰ ਜੋੜਨ ਵਾਲੀਆਂ ਪਲੇਟਾਂ ਨੂੰ ਚੋਰੀ ਕਰਨ ਵਾਲੇ 3 ਮੁਲਜ਼ਮਾਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਦੀ ਪਛਾਣ ਹਰਮਿੰਦਰ ਉਰਫ ਕਾਲਾ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ

ਖਰੜ, 2 ਜੂਨ (ਮਾਨ)-66 ਕੇ. ਵੀ. ਸਟੇਸ਼ਨ ਸੰਨੀ ਇਨਕਲੇਵ ਅਧੀਨ ਆਉਂਦੇ 11 ਕੇ. ਵੀ. ਪੁਰਾਣਾ ਸੰਨੀ ਇਨਕਲੇਵ, 11 ਕੇ. ਵੀ. ਪੈਰਾਡਾਈਜ਼ ਫੀਡਰਾਂ ਦੀ ਸਪਲਾਈ 3 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮੀ 4 ਵਜੇ ਤੱਕ ਪ੍ਰਭਾਵਿਤ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਇੰਜੀਨੀਅਰ ...

ਪੂਰੀ ਖ਼ਬਰ »

ਵਿਜੀਲੈਂਸ ਨੇ 2018-19 'ਚ ਨਗਰ ਨਿਗਮ ਮੁਹਾਲੀ ਦੇ ਕਰਵਾਏ ਕੰਮਾਂ ਦੇ ਲਏ ਸੈਂਪਲ

ਐੱਸ. ਏ. ਐੱਸ. ਨਗਰ, 2 ਜੂਨ (ਜਸਬੀਰ ਸਿੰਘ ਜੱਸੀ)-ਨਗਰ ਨਿਗਮ ਮੁਹਾਲੀ ਵਲੋਂ 2018-19 'ਚ ਸ਼ਹਿਰ ਵਿਚ ਕਰਵਾਏ ਗਏ ਵਿਕਾਸ ਦੇ ਕੰਮਾਂ ਖਿਲਾਫ਼ 2019 'ਚ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਅੱਜ ਵਿਜੀਲੈਂਸ ਅਤੇ ਉਸ ਦੀ ਟੈਕਨੀਕਲ ਟੀਮ ਵਲੋਂ ਵੱਖ-ਵੱਖ ਫੇਜ਼ਾਂ 'ਚੋਂ ਸੜਕਾਂ ਅਤੇ ...

ਪੂਰੀ ਖ਼ਬਰ »

ਐਸੋਸੀਏਸ਼ਨ ਨੇ ਪ੍ਰੀਮੀਅਮ ਏਕੜ ਪ੍ਰਾਜੈਕਟ ਦੇ ਨਿਵੇਸ਼ਕ 'ਤੇ ਬਿਨਾਂ ਕਿਸੇ ਪ੍ਰਵਾਨਗੀ ਤੋਂ ਬਿਲਡਰ ਬਣਨ ਦਾ ਦੋਸ਼ ਲਗਾਇਆ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਸਥਾਨਕ ਸੈਕਟਰ 110-111 'ਚ ਟੀ. ਡੀ. ਆਈ. ਦਾ ਜੋ ਮੈਗਾ ਪ੍ਰਾਜੈਕਟ ਪਿਛਲੇ 11 ਸਾਲਾਂ ਤੋਂ ਉਸਾਰਿਆ ਜਾ ਰਿਹਾ ਹੈ, ਇਸ ਪ੍ਰਾਜੈਕਟ 'ਚ ਲਗਪਗ 150 ਪਲਾਟ ਖ਼ਰੀਦ ਕੇ ਇਕ ਨਿਵੇਸ਼ਕ ਦੁਆਰਾ ਪ੍ਰੀਮੀਅਮ ਏਕੜ ਦੇ ਬੈਨਰ ਹੇਠ ਫਲੈਟਾਂ ਦੀ ਉਸਾਰੀ ...

ਪੂਰੀ ਖ਼ਬਰ »

ਭਾਜਪਾ ਵੀ ਕਾਂਗਰਸ ਵਾਂਗ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਰਾਹ ਤੁਰੀ-ਫੈੱਡਰੇਸ਼ਨ ਗਰੇਵਾਲ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਦੇ ਰਾਹਾਂ 'ਤੇ ਚੱਲਦਿਆਂ ਭਾਜਪਾ ਵਲੋਂ ਸਿੱਖੀ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਸਾਜ਼ਿਸ਼ੀ ਹੱਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਡੇਰਾ ਸਿਰਸਾ ਦੀ ਅਰਦਾਸ ਦਲਿਤ ਅਤੇ ਸਿੱਖਾਂ 'ਚ ਟਕਰਾਅ ਦੀਆਂ ਚਾਲਾਂ ਮੰਦਭਾਗੀਆਂ ...

ਪੂਰੀ ਖ਼ਬਰ »

ਪ੍ਰਵੀਨ ਛਾਬੜਾ ਨੇ ਭਾਜਪਾ ਛੱਡੀ- 'ਆਪ' ਵੱਲ ਜਾਣ ਦੇ ਸੰਕੇਤ

ਚੰਡੀਗੜ੍ਹ, 2 ਜੂਨ (ਐਨ.ਐਸ.ਪਰਵਾਨਾ)- ਭਾਜਪਾ ਨੇਤਾ ਅਤੇ ਨਗਰ ਕੌਂਸਲ ਰਾਜਪੁਰਾ ਦੇ ਸਾਬਕਾ ਪ੍ਰਧਾਨ ਪ੍ਰਵੀਨ ਛਾਬੜਾ , ਜਿਨ੍ਹਾਂ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਲਗਾਉਂਦੇ ਹੋਏ ਭਾਜਪਾ ਨੂੰ ਸਿਆਸੀ ਫ਼ਤਿਹ ਬੁਲਾ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਵੱਲ ਝੁਕ ਰਹੇ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਠੀਕ ਕਰਵਾ ਲਓ...

ਚੰਡੀਗੜ੍ਹ, 2 ਜੂਨ (ਵਿਸ਼ੇਸ਼ ਪ੍ਰਤੀਨਿਧ)-ਵਿਸ਼ਵ ਕੋਰੋਨਾ ਸੰਕਰਮਣ ਸਮੇਂ ਵਿਚ ਖਪਤਕਾਰ ਘਰ ਬੈਠੇ ਆਪਣੇ ਬਿਜਲੀ ਮੀਟਰ ਦੀ ਰੀਡਿੰਗ ਸਬੰਧੀ ਖਾਮੀ ਨੂੰ ਆਨਲਾਈਨ ਠੀਕ ਕਰਵਾ ਸਕਦੇ ਹਨ | ਇਸ ਲਈ ਹਰਿਆਣਾ ਬਿਜਲੀ ਵੰਡ ਨਿਗਮਾਂ (ਉੱਤਰ ਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ) ...

ਪੂਰੀ ਖ਼ਬਰ »

ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲੇ ਦੋ ਗਿ੍ਫ਼ਤਾਰ

ਚੰਡੀਗੜ੍ਹ, 2 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਡਿਊਟੀ 'ਤੇ ਤਾਇਨਾਤ ਪੁਲਿਸ ਕਰਮੀ ਨਾਲ ਝਗੜਾ ਕਰਨ ਅਤੇ ਝਪਟਮਾਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਔਰਤ ਸਮੇਤ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲਾ ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸੁਰਜੀਤ ਕੌਰ ਕਾਲਕਟ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਸਾਬਕਾ ਮੰਤਰੀ ਸੁਰਜੀਤ ਕੌਰ ਕਾਲਕਟ ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ | ਇਸ ਮੌਕੇ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਤੇ ਹੋਰ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ ਨੂੰ ਲੈ ਕੇ ਸਰਕਾਰੀ ਹਸਪਤਾਲ ਡੇਰਾਬੱਸੀ ਦੀ ਲਾਪਰਵਾਹੀ ਆਈ ਸਾਹਮਣੇ

ਡੇਰਾਬੱਸੀ, 2 ਜੂਨ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਕੋਰੋਨਾ ਪਾਜ਼ੀਟਿਵ ਮਰੀਜ਼ ਨੂੰ ਲੈ ਕੇ ਵੱਡੀ ਲਾਪਰਵਾਹੀ ਵਰਤਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੇ ਚਲਦੇ ਪਾਜ਼ੀਟਿਵ ਮਰੀਜ਼ ਡੇਰਾਬੱਸੀ ਬੱਸ ਸਟੈਂਡ 'ਤੇ ਭੀੜ ਵਾਲੇ ਖੇਤਰ ਵਿਚ ਆਪਣੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 153 ਨਵੇਂ ਮਰੀਜ਼ ਸਾਹਮਣੇ ਆਏ- 8 ਹੋਰ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 153 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦਕਿ ਕੋਰੋਨਾ ਤੋਂ ਪੀੜਤ 8 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 441 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਸੈਲਬੀ ਹਸਪਤਾਲ ਵਿਖੇ ਦਾਖ਼ਲ ਮਰੀਜ਼ ਦੀ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਇਥੋਂ ਦੇ ਫੇਜ਼-9 ਵਿਚਲੇ ਸੈਲਬੀ ਹਸਪਤਾਲ ਵਿਖੇ ਉਸ ਵਕਤ ਹੰਗਾਮਾ ਹੋ ਗਿਆ, ਜਦੋਂ ਇਥੇ ਜ਼ੇਰੇ ਇਲਾਜ ਇਕ ਕੋਰੋਨਾ ਪੀੜਤ ਮਰੀਜ਼ ਦੀ ਮੌਤ ਹੋਣ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਪ੍ਰਬੰਧਕਾਂ 'ਤੇ ਇਲਾਜ ਦੌਰਾਨ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਸ਼ਹਿਰ ਅੰਦਰ ਸਫ਼ਾਈ ਵਿਵਸਥਾ ਨੂੰ ਪੂਰੀ ਤਰ੍ਹਾਂ ਚੁਸਤ-ਦਰੁਸਤ ਕਰਨ ਲਈ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਤੇ ਛੋਟਾਂ ਸਬੰਧੀ ਨਵੇਂ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਕੋਰੋਨਾ ਮਾਮਲਿਆਂ 'ਚ ਆਈ ਕਮੀ ਦੇ ਮੱਦੇਨਜ਼ਰ ਉੱਚ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਉਪਰੰਤ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਪੀ. ਆਰ. ਸੀ. ਪੀ. ਦੀ ਧਾਰਾ 144 ਦੇ ਅਧੀਨ ਪ੍ਰਾਪਤ ਅਧਿਕਾਰਾਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX