ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਅੰਮ੍ਰਿਤਸਰ / ਦਿਹਾਤੀ

ਰਾਮਦੇਵ ਵਿਰੁੱਧ ਦੇਸ਼ ਧ੍ਰੋਹ ਤੇ ਅੰਧ ਵਿਸ਼ਵਾਸ ਫੈਲਾਉਣ ਦੇ ਦੋਸ਼ 'ਚ ਮੁਕੱਦਮਾ ਦਰਜ ਕੀਤਾ ਜਾਵੇ -ਕਿਰਤੀ ਕਿਸਾਨ ਯੂਨੀਅਨ

ਅਜਨਾਲਾ, 2 ਜੂਨ (ਐਸ. ਪ੍ਰਸ਼ੋਤਮ)-ਅੱਜ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਮੈਂਬਰ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਕਾ. ਜਤਿੰਦਰ ਸਿੰਘ ਛੀਨਾ ਨੇ ਮੰਗ ਕੀਤੀ ਕਿ ਪਤੰਜ਼ਲੀ ਵਸਤਾਂ ਦੇ ਕਾਰੋਬਾਰੀ ਤੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਵਿਗਿਆਨਕ ਢੰਗ ਤਰੀਕਿਆਂ ਨਾਲ ਹੋਂਦ 'ਚ ਆਈਆਂ ਐਲੋਪੈਥੀ ਦਵਾਈਆਂ ਦੀ ਬੇਲੋੜੀ ਅਲੋਚਨਾ ਕਰਕੇ ਵਿਗਿਆਨ ਦੀ ਨਿੰਦਾ ਤੇ ਅੰਧ ਵਿਸ਼ਵਾਸ ਨੂੰ ਉਤਸ਼ਾਹਿਤ ਕਰ ਰਹੇ ਸੁਆਮੀ ਰਾਮਦੇਵ ਵਿਰੁੱਧ ਦੇਸ਼ ਧ੍ਰੋਹ ਤੇ ਅੰਧ ਵਿਸ਼ਵਾਸ ਫੈਲਾਉਣ ਵਾਲੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ | ਕਾ. ਛੀਨਾ ਅੱਜ ਇਥੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ ਦੀ ਪ੍ਰਧਾਨਗੀ 'ਚ ਦਿੱਲੀ ਦੀਆਂ ਹੱਦਾਂ 'ਤੇ ਮੋਦੀ ਸਰਕਾਰ ਵਿਰੁੱਧ ਦਿੱਤੇ ਜਾ ਰਹੇ ਰੋਸ ਧਰਨੇ 'ਚ ਸ਼ਮੂਲੀਅਤ ਕਰਨ ਹਿੱਤ ਕਿਸਾਨਾਂ ਦੇ ਕਾਫਲੇ ਨੂੰ ਰਵਾਨਾ ਕਰਨ ਉਪਰੰਤ ਗੱਲਬਾਤ ਕਰ ਰਹੇ ਸਨ | ਉਨ੍ਹਾਂ ਨੇ ਡਾਕਟਰਾਂ ਦੀ ਕੌਮੀ ਜਥੇਬੰਦੀ ਆਈ.ਐਮ.ਏ. (ਇੰਡੀਅਨ ਮੈਡੀਕਲ ਐਸੋਸੀਏਸ਼ਨ) ਵਲੋਂ ਸੁਆਮੀ ਰਾਮਦੇਵ ਦੀ ਗਿ੍ਫ਼ਤਾਰੀ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਯੂਨੀਅਨ ਵਲੋਂ ਹਮਾਇਤ ਦੇਣ ਦਾ ਐਲਾਨ ਕੀਤਾ | ਇਸ ਤੋਂ ਪਹਿਲਾਂ ਕਾ. ਛੀਨਾ ਨੇ ਵੱਖ-ਵੱਖ ਪਿੰਡਾਂ 'ਚ ਨੁਕੜ ਕਿਸਾਨ ਮੀਟਿੰਗਾਂ ਨੂੰ ਸੰਬੋਧਨ ਕੀਤਾ | ਇਸ ਮੌਕੇ 'ਤੇ ਹਰਪਾਲ ਸਿੰਘ ਕਿਆਮਪੁਰਾ, ਗੁਰਦੀਪ ਸਿੰਘ ਕੋਟਲੀ, ਇੰਦਰਜੀਤ ਸਿੰਘ ਵਿਛੋਆ, ਸੁਖਵਿੰਦਰ ਸਿੰਘ ਸੁਧਾਰ ,ਸ਼ਮਸ਼ੇਰ ਸਿੰਘ ਸੰਗਤਪੁਰਾ, ਕਾਬਲ ਸਿੰਘ ਲਸ਼ਕਰੀਨੰਗਲ, ਕਿ੍ਪਾਲ ਸਿੰਘ ਘੁੱਕੇਵਾਲੀ, ਅਮਰੀਕ ਸਿੰਘ ਜੱਸੜ, ਡਾ: ਬਲਰਾਜ ਸਿੰਘ ਲਸ਼ਕਰੀਨੰਗਲ, ਕੁਲਦੀਪ ਸਿੰਘ ਜੱਸੜ ਆਦਿ ਮੌਜੂਦ ਸਨ |

ਆਈ.ਜੀ. ਬਾਰਡਰ ਰੇਂਜ ਪਰਮਾਰ ਡਿੰਪਾ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਪੁੱਜੇ

ਰਈਆ, 2 ਜੂਨ (ਸ਼ਰਨਬੀਰ ਸਿੰਘ ਕੰਗ)-ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ, ਹਰਮਨਬੀਰ ਸਿੰਘ ਗਿੱਲ ਐੱਸ.ਐੱਸ.ਪੀ. ਮੋਗਾ ਤੇ ਹੋਟਲ ਰੈਡੀਸਨ ਬਲਿਊ ਦੇ ਮੈਨੇਜਿੰਗ ਡਾਇਰੈਕਟਰ ਰਾਜਨ ਮਾਨ ਦੇ ਮਾਤਾ ਸਤਵਿੰਦਰ ਕੌਰ ਦੇ ਹੋਏ ਅਕਾਲ ਚਲਾਣੇ 'ਤੇ ਆਈ.ਜੀ. ਬਾਰਡਰ ਰੇਂਜ ...

ਪੂਰੀ ਖ਼ਬਰ »

ਵਾਲਮੀਕਿ ਸਮਾਜ ਵਲੋਂ ਥਾਣਾ ਘਰਿੰਡਾ ਦਾ ਘਿਰਾਓ

ਅਟਾਰੀ, 2 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਵਾਲਮੀਕਿ ਸਮਾਜ ਵਲੋਂ ਪੁਲਿਸ ਥਾਣਾ ਘਰਿੰਡਾ ਦਾ ਘਿਰਾਓ ਕੀਤਾ ਤੇ ਐਸ. ਐਚ. ਓ. ਹਰਸੰਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ 'ਚ ਮਿਤੀ 28 ਫਰਵਰੀ 2021 ਨੂੰ ਜਗਮਲ ਸਿੰਘ ਪੱੁਤਰ ਦਿਆਲ ਸਿੰਘ ਵਾਸੀ ਭਕਨਾ ਕਲਾਂ ਵਲੋਂ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦਾ ਰਮਦਾਸ ਪੁੱਜਣ 'ਤੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ

ਰਮਦਾਸ, 2 ਜੂਨ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਪਾਰਟੀ ਹਾਈ ਕਮਾਂਡ ਵਲੋਂ ਕੌਮੀ ਮੀਤ ਪ੍ਰਧਾਨ ਬਣਾਏ ਜਾਣ 'ਤੇ ਅੱਜ ਪਹਿਲੀ ਵਾਰ ਰਮਦਾਸ ਪੁੱਜਣ ਤੇ ਅਕਾਲੀ ਵਰਕਰਾਂ ਨੇ ...

ਪੂਰੀ ਖ਼ਬਰ »

ਸੇਵਾ ਮੁਕਤ ਹੋਣ 'ਤੇ ਪਟਵਾਰੀ ਰਣਜੀਤ ਸਿੰਘ ਨੇ ਸਨਮਾਨ ਚਿੰਨ੍ਹ ਲੈਣ ਦੀ ਬਜਾਏ ਪਰਿਵਾਰ ਸਮੇਤ ਗੁ: ਸਾਹਿਬ ਭਰੀ ਹਾਜ਼ਰੀ

ਬਿਆਸ/ਬਾਬਾ ਬਕਾਲਾ, 2 ਜੂਨ (ਪਰਮਜੀਤ ਸਿੰਘ ਰੱਖੜਾ, ਰਾਜਨ)-ਸਬ-ਡਵੀਜਨ ਬਾਬਾ ਬਕਾਲਾ ਸਾਹਿਬ 'ਚ ਤਾਇਨਾਤ ਪਟਵਾਰੀ ਰਣਜੀਤ ਸਿੰਘ ਜੋ ਅੱਜ ਸੇਵਾਮੁਕਤ ਹੋਏ ਹਨ, ਸਟਾਫ ਵਲੋਂ ਸਨਮਾਨ ਚਿੰਨ ਜਾਂ ਵਿਦਾਇਗੀ ਪਾਰਟੀ ਲੈਣ ਦੀ ਬਜਾਏ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਨੌਵੀਂ ...

ਪੂਰੀ ਖ਼ਬਰ »

ਜੰੰਡਿਆਲਾ ਗੁਰੂ ਵਿਖੇ 7 ਦੁਕਾਨਾਂ 'ਚ ਚੋਰੀ-ਦੁਕਾਨਦਾਰਾਂ 'ਚ ਸਹਿਮ

ਜੰਡਿਆਲਾ ਗੁਰੂ, 2 ਜੂਨ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ 'ਚ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨਿਰੰਤਰ ਜਾਰੀ ਹਨ | ਜਿਸ ਕਾਰਨ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ ਹਨ | ਜਿਸ 'ਚ ਇੱਕ ਦੁਕਾਨ ਇੱਕ ਕਰੀਆਨਾ ਸਟੋਰ ਦੀ ਹੈ ਤੇ ਦੂਸਰੀਆਂ 2 ਦੁਕਾਨਾਂ ਇਕ ਮੋਬਾਈਲ ...

ਪੂਰੀ ਖ਼ਬਰ »

ਨਹੀਂ ਰਹੇ ਅੱਖਾਂ ਦਾ ਦਾਰੂ ਮੁਫ਼ਤ ਵੰਡਣ ਵਾਲੇ ਨੰਬਰਦਾਰ ਗੁਰਦੀਪ ਸਿੰਘ ਬੱਗਾ ਕਲਾਂ

ਹਰਸ਼ਾ ਛੀਨਾ, 2 ਜੂਨ (ਕੜਿਆਲ)-ਕਰੀਬ 20 ਸਾਲ ਤੋਂ ਲਗਾਤਾਰ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮਿ੍ਤਸਰ ਵਿਖੇ ਹਰ ਐਤਵਾਰ ਅੱਖਾਂ ਦੇ ਦਾਰੂ ਵੰਡਣ ਦੀ ਮੁਫ਼ਤ ਸੇਵਾ ਕਰਦੇ ਆ ਰਹੇ ਨੰਬਰਦਾਰ ਗੁਰਦੀਪ ਸਿੰਘ ਬੱਗਾ ਕਲਾਂ ਦਾ ਅੱਜ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋਣ ਦਾ ...

ਪੂਰੀ ਖ਼ਬਰ »

ਡਾਕਟਰ ਸੂਬਾ ਸਿੰਘ ਦਾ ਦਿਹਾਂਤ

ਓਠੀਆਂ, 2 ਜੂਨ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਭੱਗੁਪੁਰ ਦੇ ਵੈਟਰਨਰੀ ਡਾਕਟਰ ਸੂਬਾ ਸਿੰਘ ਦਾ ਬੀਤੇ ਦਿਨ ਅਚਾਨਕ ਸੰਖੇਪ ਜਿਹੀ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਪਰਿਵਾਰ ਨਾਲ ਇਲਾਕੇ ਦੇ ਵੈਟਰਨਰੀ ਡਾਕਟਰ ਗੁਲਾਬ ਸਿੰਘ ਛੀਨਾ ਕਰਮ ਸਿੰਘ, ...

ਪੂਰੀ ਖ਼ਬਰ »

ਮਾਤਾ ਸਤਵਿੰਦਰ ਕੌਰ ਗਿੱਲ ਦਾ ਅਕਾਲ ਚਲਾਣਾ ਨਾ ਸਹਿਣਯੋਗ-ਸਰਜਾ

ਟਾਂਗਰਾ, 2 ਜੂਨ (ਹਰਜਿੰਦਰ ਸਿੰਘ ਕਲੇਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਹਰਮਨਬੀਰ ਸਿੰਘ ਗਿੱਲ ਐੱਸ. ਐੱਸ. ਪੀ. ਮੋਗਾ, ਐੱਮ. ਡੀ. ਰਾਜਨ ਗਿੱਲ ਦੇ ਮਾਤਾ ਸਤਵਿੰਦਰ ਕੌਰ ਗਿੱਲ ਜੋ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ, ਮਾਮਲਾ ਦਰਜ

ਅਜਨਾਲਾ, 2 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਨਾਲ ਪਿੰਡ ਦੇ ਹੀ ਵਿਅਕਤੀ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ...

ਪੂਰੀ ਖ਼ਬਰ »

ਮਾ: ਬਲਦੇਵ ਸਿੰਘ ਘਈ ਨੂੰ ਸਦਮਾ-ਬੇਟੇ ਦਾ ਦਿਹਾਂਤ

ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਮਾਸਟਰ ਬਲਦੇਵ ਸਿੰਘ ਘਈ ਦੇ ਨੌਜਵਾਨ ਸਪੁੱਤਰ ਤੇ ਸ: ਪਰਮਿੰਦਰਜੀਤ ਸਿੰਘ ਸਾਬਕਾ ਸਰਪੰਚ ਬਾਬਾ ਬਕਾਲਾ ਸਾਹਿਬ ਦੇ ਨਜ਼ਦੀਕੀ ਰਿਸ਼ਤੇਦਾਰ ...

ਪੂਰੀ ਖ਼ਬਰ »

ਸੇਵਾ ਮੁਕਤ ਲੋਕ ਸੰਪਰਕ ਅਫ਼ਸਰ ਦਾ ਦਿਹਾਂਤ

ਅਜਨਾਲਾ, 2 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਲੋਕ ਸੰਪਰਕ ਵਿਭਾਗ ਪੰਜਾਬ ਵਿਚ ਬਤੌਰ ਜ਼ਿਲ੍ਹਾ ਸੰਪਰਕ ਅਫ਼ਸਰ ਸੇਵਾਮੁਕਤ ਹੋਏ ਆੜ੍ਹਤੀ ਆਗੂ ਸਤਨਾਮ ਸਿੰਘ ਛੀਨਾ ਦਾ ਅੱਜ ਸਵੇਰੇ ਅਚਨਚੇਤ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਸਰਹੱਦੀ ਨਗਰ ਪਿੰਡ ਜਗਦੇਵ ...

ਪੂਰੀ ਖ਼ਬਰ »

ਗੁਰਜਿੰਦਰ ਸਿੰਘ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਨਿਯੁਕਤ

ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ ਦੇ ਪੀ.ਏ ਗੁਰਜਿੰਦਰ ਸਿੰਘ ਗਿੰਦਾ ਸਠਿਆਲਾ ਨੂੰ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ...

ਪੂਰੀ ਖ਼ਬਰ »

ਕਈ ਕਾਂਗਰਸੀ ਵਰਕਰ ਅਕਾਲੀ ਦਲ 'ਚ ਸ਼ਾਮਿਲ

ਚਵਿੰਡਾ ਦੇਵੀ, 2 ਜੂਨ (ਸਤਪਾਲ ਸਿੰਘ ਢੱਡੇ)-ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਰਕੇ ਸਮੁੱਚੇ ਸੂਬੇ 'ਚ ਹਾਹਾਕਾਰ ਮੱਚੀ ਹੋਈ ਹੈ ਪਰ ਕਾਂਗਰਸੀ ਲੀਡਰ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ ਹਨ | ...

ਪੂਰੀ ਖ਼ਬਰ »

ਸਠਿਆਲਾ 'ਚੋਂ ਔਰਤ ਲਾਪਤਾ

ਸਠਿਆਲਾ, 2 ਜੂਨ (ਸਫਰੀ)-ਕਸਬਾ ਸਠਿਆਲਾ ਦੀ ਇਕ ਔਰਤ ਦੇ ਲਾਪਤਾ ਹੋਣ ਬਾਰੇ ਖ਼ਬਰ ਹੈ | ਇਸ ਬਾਰੇ ਸੁਰਜਨ ਸਿੰਘ ਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਕੌਰ (45) ਪਤਨੀ ਸੁਰਜਨ ਸਿੰਘ ਇੱਕ ਜੂਨ ਨੂੰ ਸਵੇਰ 11 ਵਜੇ ਘਰੋਂ ਬਜ਼ਾਰ ਗਈ ਪਰ ਸ਼ਾਮ 4 ਵਜੇ ਤੱਕ ਵਾਪਸ ਨਾ ਆਉਣ 'ਤੇ ...

ਪੂਰੀ ਖ਼ਬਰ »

ਕਸਬਾ ਗੱਗੋਮਾਹਲ ਪੁੱਜਣ 'ਤੇ ਬੋਨੀ ਅਜਨਾਲਾ ਦਾ ਸਨਮਾਨ

ਗੱਗੋਮਾਹਲ, 2 ਜੂਨ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਪਾਰਲੀਮਾਨੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ...

ਪੂਰੀ ਖ਼ਬਰ »

ਸਥਾਨਕ ਵਿਕਾਸ ਕਾਰਜਾਂ 'ਚ ਬੇਲੋੜੀ ਅਲੋਚਨਾ ਕਰਨ ਦੀ ਬਜਾਏ ਵਿਰੋਧੀ ਧਿਰ ਸਹਿਯੋਗ ਕਰੇ-ਕੰਵਰਪ੍ਰਤਾਪ, ਦੀਪਕ ਅਰੋੜਾ

ਅਜਨਾਲਾ, 2 ਜੂਨ (ਐਸ. ਪ੍ਰਸ਼ੋਤਮ)-ਇਥੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕਸ ਵਾਲਿਆਂ, ...

ਪੂਰੀ ਖ਼ਬਰ »

ਸਠਿਆਲਾ 'ਚੋਂ ਔਰਤ ਲਾਪਤਾ

ਸਠਿਆਲਾ, 2 ਜੂਨ (ਸਫਰੀ)-ਕਸਬਾ ਸਠਿਆਲਾ ਦੀ ਇਕ ਔਰਤ ਦੇ ਲਾਪਤਾ ਹੋਣ ਬਾਰੇ ਖ਼ਬਰ ਹੈ | ਇਸ ਬਾਰੇ ਸੁਰਜਨ ਸਿੰਘ ਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਕੌਰ (45) ਪਤਨੀ ਸੁਰਜਨ ਸਿੰਘ ਇੱਕ ਜੂਨ ਨੂੰ ਸਵੇਰ 11 ਵਜੇ ਘਰੋਂ ਬਜ਼ਾਰ ਗਈ ਪਰ ਸ਼ਾਮ 4 ਵਜੇ ਤੱਕ ਵਾਪਸ ਨਾ ਆਉਣ 'ਤੇ ...

ਪੂਰੀ ਖ਼ਬਰ »

ਕਿਸੇ ਪਛਾਣ ਦਾ ਮੁਥਾਜ ਨਹੀ ਅਨੇਕਾਂ ਹਾਈਟੈਕ ਸਹੂਲਤਾਂ ਨਾਲ ਲੈਸ ਕਸਬਾ ਬਿਆਸ

ਪਰਮਜੀਤ ਸਿੰਘ ਰੱਖੜਾ 9855775961 ਬਿਆਸ : ਪੰਜਾਬ ਦੇ ਮੁੱਖ ਦਰਿਆਵਾਂ 'ਚੋਂ ਇੱਕ ਗਿਣੇ ਜਾਂਦੇ ਦਰਿਆ ਬਿਆਸ ਦੇ ਕੰਢੇ ਤੇ ਦਿੱਲੀ ਅੰਮਿ੍ਤਸਰ ਮੁੱਖ ਮਾਰਗ ਰਾਹੀਂ ਦੁਆਬੇ ਤੋਂ ਮਾਝੇ 'ਚ ਆਉਂਦਿਆਂ ਹਾਈਵੇ 'ਤੇ ਕਰੀਬ 2 ਕਿਲੋਮੀਟਰ ਤੱਕ ਕਸਬਾ ਬਿਆਸ 'ਚ ਵਸਿਆ ਹੋਇਆ ਹੈ, ਜੋ ਕਿ ਸਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX