ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪਟਿਆਲਾ

ਸ਼ੁਤਰਾਣਾ ਗਰਿੱਡ ਤੋਂ ਬਾਹਰ ਬਿਜਲੀ ਦੇਣ 'ਤੇ ਭੜਕੇ ਕਿਸਾਨਾਂ ਵਲੋਂ ਰੋਸ ਮੁਜ਼ਾਹਰਾ

ਸ਼ੁਤਰਾਣਾ, 2 ਜੂਨ (ਬਲਦੇਵ ਸਿੰਘ ਮਹਿਰੋਕ)-ਪਾਵਰਕਾਮ ਗਰਿੱਡ ਸ਼ੁਤਰਾਣਾ ਤੋਂ ਬਾਹਰੀ ਕਸਬਿਆਂ ਨੂੰ ਬਿਜਲੀ ਸਪਲਾਈ ਦੇਣ ਲਈ ਕੱਢੀਆਂ ਜਾ ਰਹੀਆਂ ਨਵੀਆਂ ਲਾਈਨਾਂ ਦੇ ਖ਼ਿਲਾਫ਼ ਭੜਕੇ ਹੋਏ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਸ਼ੁਤਰਾਣਾ ਵਿਖੇ ਭਾਰੀ ਰੋਸ ਮੁਜ਼ਾਹਰਾ ਕੀਤਾ ਤੇ ਕਿਹਾ ਕਿ ਇਹ ਗਰਿੱਡ ਪਹਿਲਾਂ ਹੀ ਬਹੁਤ ਜ਼ਿਆਦਾ ਓਵਰਲੋਡ ਹੋਣ ਕਰਕੇ ਜ਼ਿਆਦਾਤਰ ਫੀਡਰ ਫਾਲ਼ਟ ਹੋਣ 'ਤੇ ਬੰਦ ਹੀ ਰਹਿੰਦੇ ਹਨ | ਇਸ ਸਬੰਧੀ ਪਾਵਰਕਾਮ ਦਫ਼ਤਰ ਸ਼ੁਤਰਾਣਾ ਵਿਖੇ ਇਕੱਠੇ ਹੋਏ ਕਿਸਾਨ ਆਗੂਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਹਰਿਆਉ, ਸਵਰਨ ਸਿੰਘ ਸੰਧੂ, ਸਾਹਿਬ ਸਿੰਘ ਦੁਤਾਲ, ਹਰਪਾਲ ਸਿੰਘ ਸ਼ੁਤਰਾਣਾ, ਅਮਰੀਕ ਸਿੰਘ ਸੰਧੂ, ਬੁੱਢਾ ਸਿੰਘ ਦੁਤਾਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਿਸਾਨਾਂ ਦਾ ਕਹਿਣਾ ਹੈ ਕਿ ਸ਼ੁਤਰਾਣਾ ਵਾਸੀਆਂ ਨੇ ਗਰਿੱਡ ਬਣਾਉਣ ਲਈ ਵਿਭਾਗ ਨੂੰ ਮੁਫ਼ਤ 'ਚ ਜਮੀਨ ਦਿੱਤੀ ਹੈ ਪਰ ਬਿਜਲੀ ਦੀ ਨਾਕਸ਼ ਸਪਲਾਈ ਕਾਰਨ ਕਸਬਾ ਵਾਸੀ ਹਮੇਸ਼ਾ ਪ੍ਰੇਸ਼ਾਨ ਰਹਿੰਦੇ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਸ਼ੁਤਰਾਣਾ ਗਰਿੱਡ ਤੋਂ ਪਹਿਲਾਂ ਹੀ ਬਿਜਲੀ ਸਪਲਾਈ ਦੀਆਂ ਕਈ ਲਾਈਨਾਂ ਪਾਤੜਾਂ ਕਸਬੇ 'ਚ ਜਾ ਰਹੀਆਂ ਹਨ ਜਦਕਿ ਲੋਡ ਪੱਖੋਂ ਪਾਤੜਾਂ ਗਰਿੱਡ ਕਾਫ਼ੀ ਅੰਡਰਲੋਡ ਹੈ ਪਰ ਹੁਣ ਪਾਤੜਾਂ ਕਸਬੇ ਲਈ ਸ਼ੁਤਰਾਣਾ ਗਰਿੱਡ ਤੋਂ ਇਕ ਹੋਰ ਲਾਈਨ ਕੱਢੀ ਜਾ ਰਹੀ ਹੈ, ਜਿਸ ਨੂੰ ਕਿਸਾਨਾਂ ਵਲੋਂ ਰੋਕਿਆ ਗਿਆ ਹੈ | ਰੋਸ ਮੁਜ਼ਾਹਰਾ ਕਰ ਰਹੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਸ਼ੁਤਰਾਣਾ ਗਰਿੱਡ ਤੋਂ ਚੱਲਣ ਵਾਲੇ ਸ਼ੁਤਰਾਣਾ ਸਰਕਲ ਦੇ ਫੀਡਰਾਂ ਦੀ ਪ੍ਰਭਾਵਿਤ ਹੰੁਦੀ ਬਿਜਲੀ ਸਪਲਾਈ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਵਿਭਾਗ ਨੇ ਧੱਕੇਸ਼ਾਹੀ ਕੀਤੀ ਤਾਂ ਕਿਸਾਨਾਂ ਵਲੋਂ ਪਾਵਰਕਾਮ ਦਫਤਰ ਅੱਗੇ ਧਰਨਾ ਲਾ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਕਿਸਾਨ ਆਗੂਆਂ ਤੇ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਾਵਰਕਾਮ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ੳਵਰਲੋਡ ਹੋਏ ਸ਼ੁਤਰਾਣਾ ਗਰਿੱਡ ਤੋਂ ਪਾਤੜਾਂ ਕਸਬੇ ਦੀ ਬਿਜਲੀ ਸਪਲਾਈ ਕੱਟੀ ਜਾਵੇ ਤਾਂ ਜੋ ਸ਼ੁਤਰਾਣਾ ਇਲਾਕੇ ਦੇ ਕਿਸਾਨਾਂ ਨੂੰ ਖੇਤੀਬਾੜੀ ਸੈਕਟਰ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਮਿਲ ਸਕੇ | ਵਿਭਾਗੀ ਸੂਤਰਾਂ ਮੁਤਾਬਿਕ ਸ਼ੁਤਰਾਣਾ ਗਰਿੱਡ ਪਹਿਲਾਂ ਹੀ ਕਾਫੀ ੳਵਰਲੋਡ ਚੱਲ ਰਿਹਾ ਹੈ ਅਤੇ ਇਸ 'ਤੇ ਹੋਰ ਲੋਡ ਨਹੀਂ ਪਾਇਆ ਜਾ ਸਕਦਾ | ਇਸ ਸਬੰਧੀ ਪਾਵਰਕਾਮ ਡਵੀਜਨ ਪਾਤੜਾਂ ਦੇ ਐਕਸੀਅਨ ਐੱਨ. ਕੇ. ਜਿੰਦਲ ਨੇ ਕਿਹਾ ਕਿ ਸ਼ੁਤਰਾਣਾ ਗਰਿੱਡ ਤੋਂ ਪਹਿਲਾਂ ਵੀ ਪਾਤੜਾਂ ਵਿਖੇ ਬਿਜਲੀ ਦੀ ਸਪਲਾਈ ਆ ਰਹੀ ਹੈ ਤੇ ਬਿਜਲੀ ਦੀ ਹੋਰ ਲੋੜ ਹੋਣ ਕਰਕੇ ਇਕ ਹੋਰ ਲਾਈਨ ਕੱਢੀ ਜਾ ਰਹੀ ਹੈ ਪਰ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ |

ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸਮਾਣਾ, 2 ਜੂਨ (ਗੁਰਦੀਪ ਸ਼ਰਮਾ)-ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਰੀਬ ਇਕ ਹਫ਼ਤੇ ਤੋਂ ਕੀਤੀ ਜਾ ਰਹੀ ਹੜਤਾਲ ਕਾਰਨ ਸ਼ਹਿਰ 'ਚ ਸਫ਼ਾਈ ਵਿਵਸਥਾ ਠੱਪ ਹੋ ਕੇ ਰਹਿ ਗਈ ਹੈ | ਸਫ਼ਾਈ ਕਰਮਚਾਰੀ ਯੂਨੀਅਨ ਅਹੁਦੇਦਾਰ ਪ੍ਰਧਾਨ ਰਾਜਨ ਚੌਹਾਨ ਦੀ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਉਤਮਪ੍ਰੀਤ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਵਿਅਕਤੀ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ 'ਤੇ ਅਣਪਛਾਤੇ ਨਾਮਜ਼ਦ

ਰਾਜਪੁਰਾ, 2 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਕਾਸ ਕੁਮਾਰ ਵਾਸੀ ਨੇੜੇ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ

ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੋੜ)-ਭਾਦਸੋਂ ਰੋਡ ਨੜੇ ਸਥਿਤ ਰਣਜੀਤ ਨਗਰ ਬਲਾਕ-ਐੱਫ. ਵਿਖੇ ਇਕ ਘਰ 'ਚੋਂ 2 ਗੈਸ ਸਿਲੰਡਰ, ਗੈਸ ਚੁੱਲ੍ਹਾ, ਬਰਤਨ, 5 ਹਜ਼ਾਰ ਦੀ ਨਕਦੀ, ਆਧਾਰ ਕਾਰਡ ਅਤੇ ਵੋਟਰ ਕਾਰਡ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 110 ਨਵੇਂ ਮਾਮਲੇ, 8 ਹੋਰ ਮਰੀਜ਼ਾਂ ਦੀ ਮੌਤ

ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨਾਂ ਤੋਂ ਪਟਿਆਲਾ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ ਘੱਟਦੀ ਜਾ ਰਹੀ ਹੈ | ਇਸੇ ਸਿਲਸਿਲੇ ਤਹਿਤ ਅੱਜ ਜ਼ਿਲੇ੍ਹ ਦੇ 110 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ ਇਸ ਮਹਾਂਮਾਰੀ ਨਾਲ 8 ਹੋਰ ਵਿਅਕਤੀਆਂ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਪਾਤੜਾਂ, 2 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਇਕਾਈ ਪਾਤੜਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਸੁਭਾਸ਼ ਚੰਦ ਨੇ ...

ਪੂਰੀ ਖ਼ਬਰ »

ਨਾਭਾ ਰੋਡ 'ਤੇ ਸ਼ਰਾਬ ਵੇਚਣ ਵਾਲਾ ਕਾਬੂ

ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਭਾ ਰੋਡ 'ਤੇ ਲਕਸ਼ਮੀ ਪੈਲੇਸ ਲਾਗੇ ਦੇਸੀ ਸ਼ਰਾਬ ਵੇਚ ਰਹੇ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਨਜਾਇਜ਼ ਸ਼ਰਾਬ ਦੀਆਂ 3 ਪੇਟੀਆਂ ਬਰਾਮਦ ...

ਪੂਰੀ ਖ਼ਬਰ »

ਦਿੱਲੀ ਧਰਨੇ ਤੋਂ ਪਰਤੇ ਕਿਸਾਨ ਆਗੂ ਦੀ ਮੌਤ

ਰਾਜਪੁਰਾ, 2 ਜੂਨ (ਜੀ.ਪੀ. ਸਿੰਘ)-ਪਿੰਡ ਰਾਓਮਾਜਰਾ ਦੇ ਇਕ ਕਿਸਾਨ ਆਗੂ ਗੁਰਚਰਨ ਸਿੰਘ (77) ਦੀ ਦਿੱਲੀ ਕਿਸਾਨੀ ਧਰਨੇ ਤੋਂ ਘਰ ਵਾਪਸ ਆਉਣ 'ਤੇ ਬਿਮਾਰ ਹੋਣ ਕਾਰਣ ਲੰਘੇ ਦਿਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਵਾਸੀ ਪਿੰਡ ਰਾਓਮਾਜਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਸਮਾਣਾ, 2 ਜੂਨ (ਹਰਵਿੰਦਰ ਸਿੰਘ ਟੋਨੀ/ਗੁਰਦੀਪ ਸ਼ਰਮਾ)-ਮੋਹਾਲੀ ਤੋਂ ਆਈ ਸਪੈਸ਼ਲ ਟਾਸਕ ਫੋਰਸ ਪੁਲਿਸ ਟੀਮ ਨੇ ਮੁਖਬਰੀ ਦੇ ਆਧਾਰ 'ਤੇ ਕੀਤੀ ਨਾਕਾਬੰਦੀ ਦੌਰਾਨ 2 ਜਣਿਆਂ ਨੂੰ 45 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐੱਸ. ਟੀ. ਐੱਫ. ਪੁਲਿਸ ਟੀਮ ਦੇ ...

ਪੂਰੀ ਖ਼ਬਰ »

ਸ਼ਹਿਰ ਵਾਸੀ ਵਿਕਾਸ ਦੀ ਹਨੇਰੀ ਨੂੰ ਵੇਖ ਕੇ ਕਾਂਗਰਸ 'ਚ ਸ਼ਾਮਿਲ ਹੋ ਰਹੇ ਨੇ-ਵਿਧਾਇਕ ਕੰਬੋਜ

ਰਾਜਪੁਰਾ, 2 ਜੂਨ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ 'ਚ ਹੋਰਨਾਂ ਪਾਰਟੀਆਂ ਦੇ ਆਗੂ ਅਤੇ ਪਤਵੰਤੇ ਵਿਅਕਤੀ ਵਿਕਾਸ ਕਾਰਜਾਂ ਨੂੰ ਮੁੱਖ ਰੱਖ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ ਅਤੇ ਜਿਹੜੇ ਕੰਮ ਬੀਤੇ 50 ਸਾਲ 'ਚ ਨਹੀਂ ਹੋਏ ਸਨ, ਉਹ ਹੁਣ ਹੋ ਰਹੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਉੱਪ ਕੁਲਪਤੀ ਡਾ. ਅਰਵਿੰਦ ਵਲੋਂ ਰਿਸਰਚ ਗਰੁੱਪ 'ਡਿਜੀਸਿਨਰਜੀ' ਦੀ ਵੈੱਬਸਾਈਟ ਦਾ ਉਦਘਾਟਨ

ਪਟਿਆਲਾ, 2 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੀ ਫੈਕਲਟੀ ਡਾ. ਗੁਰਜੀਤ ਸਿੰਘ ਭੱਠਲ, ਡਾ. ਗੌਰਵ ਗੁਪਤਾ ਅਤੇ ਡਾ. ਬ੍ਰਹਮਲੀਨ ਕੌਰ ਸਿੱਧੂ ਦੁਆਰਾ ਵਿਦਿਆਰਥੀਆਂ 'ਚ ਖੋਜ ਰੁਚੀ ਨੂੰ ਉਤਸ਼ਾਹਿਤ ...

ਪੂਰੀ ਖ਼ਬਰ »

ਭਾਜਪਾ ਵੀ ਕਾਂਗਰਸ ਵਾਂਗ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਰਾਹ ਤੁਰੀ-ਫੈੱਡਰੇਸ਼ਨ ਗਰੇਵਾਲ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਦੇ ਰਾਹਾਂ 'ਤੇ ਚੱਲਦਿਆਂ ਭਾਜਪਾ ਵਲੋਂ ਸਿੱਖੀ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਸਾਜ਼ਿਸ਼ੀ ਹੱਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਡੇਰਾ ਸਿਰਸਾ ਦੀ ਅਰਦਾਸ ਦਲਿਤ ਅਤੇ ਸਿੱਖਾਂ 'ਚ ਟਕਰਾਅ ਦੀਆਂ ਚਾਲਾਂ ਮੰਦਭਾਗੀਆਂ ...

ਪੂਰੀ ਖ਼ਬਰ »

ਡੀ. ਏ. ਵੀ. ਸੰਸਥਾ ਦਾ ਸਥਾਪਨਾ ਦਿਵਸ ਮਨਾਇਆ

ਸਮਾਣਾ, 2 ਜੂਨ (ਪ੍ਰੀਤਮ ਸਿੰਘ ਨਾਗੀ)-ਡੀ. ਏ. ਵੀ. ਸਕੂਲ ਸਮਾਣਾ ਵਿਖੇ ਅੱਜ ਡੀ. ਏ. ਵੀ. ਸੰਸਥਾ ਦਾ 136ਵਾਂ ਸਥਾਪਨਾ ਦਿਵਸ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਸਮੂਹ ਸਟਾਫ਼ ਵਲੋਂ ਹਵਨ ਯੱਗ ਕਰਵਾਇਆ ਗਿਆ | ਪਿ੍ੰਸੀਪਲ ਡਾ. ਮੀਨਾ ਮਹਿਤਾ ਨੇ ਸਾਰੇ ਸਟਾਫ਼ ਨਾਲ ...

ਪੂਰੀ ਖ਼ਬਰ »

ਲੜਕੀ ਨੂੰ ਇਤਰਾਜ਼ਯੋਗ ਸ਼ਬਦਾਵਲੀ ਬੋਲਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੋੜ)-ਸਾਈਕਲ 'ਤੇ ਜਾ ਰਹੀ ਲੜਕੀ ਨੂੰ ਰੁਕਣ ਦਾ ਇਸ਼ਾਰਾ ਕਰਨ ਦੇ ਨਾਲ ਇਤਰਾਜ਼ਯੋਗ ਸ਼ਬਦ ਬੋਲਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਅੱਜ

ਪਟਿਆਲਾ, 2 ਜੂਨ (ਧਰਮਿੰਦਰ ਸਿੰਘ ਸਿੱਧੂ)-3 ਜੂਨ ਨੂੰ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ | ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ...

ਪੂਰੀ ਖ਼ਬਰ »

ਡਾ. ਅਨੀਕਾ ਸ਼ਰਮਾ ਤੇ ਡਾ. ਮਧੂ ਬਾਲਾ ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਵਲੋਂ ਸਨਮਾਨਿਤ

ਪਟਿਆਲਾ, 2 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਜੀਵ ਅਤੇ ਵਾਤਾਵਰਨ ਵਿਗਿਆਨ ਵਿਭਾਗ ਦੀ ਖੋਜਾਰਥਣ ਡਾ. ਅਨੀਕਾ ਸ਼ਰਮਾ ਅਤੇ ਉਸ ਦੇ ਨਿਗਰਾਨ ਸਹਾਇਕ ਪ੍ਰੋਫੈਸਰ ਡਾ. ਮਧੂ ਬਾਲਾ ਨੂੰ ਸਨਮਾਨਿਤ ਕੀਤਾ ਗਿਆ | ਉੱਪ ਕੁਲਪਤੀ ਪ੍ਰੋ. ਅਰਵਿੰਦ ਨੇ ...

ਪੂਰੀ ਖ਼ਬਰ »

ਵਿਸ਼ਵ ਤੰਬਾਕੂਨੋਸ਼ੀ ਦਿਵਸ ਮਨਾਇਆ

ਭਾਦਸੋ, 2 ਜੂਨ (ਪ੍ਰਦੀਪ ਦੰਦਰਾਲਾ)-ਸਿਵਲ ਸਰਜਨ ਪਟਿਆਲਾ ਡਾ. ਸਤਿੰਦਰ ਸਿੰਘ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਦਵਿੰਦਰਜੀਤ ਕੌਰ ਦੀ ਅਗਵਾਈ 'ਚ ਮੁੱਢਲਾ ਸਿਹਤ ਕੇਂਦਰ ਭਾਦਸੋਂ ਵਿਖੇ ਵਿਸ਼ਵ ਤੰਬਾਕੂਨੋਸ਼ੀ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਰਾਖਵਾਂਕਰਨ ਨੀਤੀ ਦੀ ਕੀਤੀ ਜਾ ਰਹੀ ਹੈ ਉਲੰਘਣਾ-ਕੈਂਥ

ਪਟਿਆਲਾ, 2 ਜੂਨ (ਅ.ਸ. ਆਹਲੂਵਾਲੀਆ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈੱਡਰੇਸ਼ਨ, ਪੀ. ਐੱਸ. ਪੀ. ਸੀ. ਐੱਲ., ਪੀ. ਐੱਸ. ਟੀ. ਸੀ. ਐੱਲ. ਵਲੋਂ ਲਗਾਤਾਰ ਸੱਤਵੇਂ ਦਿਨ ਮੁੱਖ ਦਫ਼ਤਰ ਪੀ. ਐੱਸ. ਪੀ. ਸੀ. ਐੱਲ. ਦੇ ਸਾਹਮਣੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਰਾਜਪੁਰਾ, 2 ਜੂਨ (ਜੀ.ਪੀ. ਸਿੰਘ)-ਥਾਣਾ ਸਦਰ ਦੀ ਬਸੰਤਪੁਰਾ ਪੁਲਿਸ ਚੌਂਕੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 750 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁਖੀ ...

ਪੂਰੀ ਖ਼ਬਰ »

ਬੀਬੀ ਔਜਲਾ ਦੀ ਅਗਵਾਈ 'ਚ ਇਸਤਰੀ ਅਕਾਲੀ ਦਲ ਵਲੋਂ ਬੀਬੀ ਲੂੰਬਾ ਦਾ ਸਵਾਗਤ

ਪਾਤੜਾਂ, 2 ਜੂਨ (ਜਗਦੀਸ਼ ਸਿੰਘ ਕੰਬੋਜ)-ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਅਕਾਲੀ ਵਰਕਰਾਂ ਤੇ ਹਲਕੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਦੇ ਟੀਕੇ ਲਵਾਏ ਜਾਣ ਲਈ ਪ੍ਰੇਰਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਚੀਫ਼ ਇੰਜੀਨੀਅਰ ਨੂੰ ਮਿਲ ਕੇ ਢਿਲੋਂ ਨੇ ਸਮੱਸਿਆ ਦੇ ਹੱਲ ਲਈ ਮੰਗ ਪੱਤਰ ਸੌਂਪਿਆ

ਪਟਿਆਲਾ, 2 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਨੇ ਪਟਿਆਲਾ ਦਿਹਾਤੀ ਅਧੀਨ ਆਉਂਦੇ ਡੀ. ਐੱਮ. ਡਬਲਿਊ., ਸਨੀ ਇਨਕਲੇਵ, ਤਫੱਜਲਪੁਰਾ, ਨਿਊ ਬਿਸ਼ਨ ਨਗਰ, ...

ਪੂਰੀ ਖ਼ਬਰ »

ਹਲਕਾ ਇੰਚਾਰਜ ਕਬੀਰ ਦਾਸ ਵਲੋਂ ਲਖਬੀਰ ਸਿੰਘ ਲੌਟ ਦਾ ਸਨਮਾਨ

ਭਾਦਸੋਂ, 2 ਜੂਨ (ਗੁਰਬਖਸ਼ ਸਿੰਘ ਵੜੈਚ)-ਸੂਬਾ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਕਰਕੇ ਕਾਂਗਰਸ ਸਰਕਾਰ ਹਰੇਕ ਫ਼ਰੰਟ 'ਤੇ ਫੇਲ੍ਹ ਹੋ ਚੁੱਕੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਨਾਭਾ ਦੇ ਹਲਕਾ ਇੰਚਾਰਜ ਕਬੀਰ ਦਾਸ ਨੇ ਪੀ. ਏ. ਸੀ. ਕਮੇਟੀ ਦੇ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਸ਼ੁਤਰਾਣਾ, 2 ਜੂਨ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਦੀਆਂ ਹਦਾਇਤਾਂ ਤਹਿਤ ਪੁਲਿਸ ਵਲੋਂ ਸ਼ਰਾਬ ਤਸਕਰੀ ਨੂੰ ਰੋਕਣ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਸ਼ੁਤਰਾਣਾ ਪੁਲਿਸ ਨੇ ਭਾਰੀ ਮਾਤਰਾ 'ਚ ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋਹਾਂ ਧਿਰਾਂ ਦੇ 39 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਖ਼ਾਲਸਾ ਮੁਹੱਲਾ ਵਿਖੇ ਹੋਈ ਦੋ ਧਿਰਾਂ ਦਰਮਿਆਨ ਲੜਾਈ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋਨਾਂ ਧਿਰਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ | ਪਹਿਲੀ ਧਿਰ ਦੇ ਦਵਿੰਦਰ ਸਿੰਘ ਵਾਸੀ ਖ਼ਾਲਸਾ ਮੁਹੱਲਾ ਨੇ ਪੁਲਿਸ ...

ਪੂਰੀ ਖ਼ਬਰ »

ਵਿਅਕਤੀ ਨੇ ਕੁੱਟਮਾਰ ਕਰਨ ਦੇ ਲਾਏ ਦੋਸ਼

ਪਾਤੜਾਂ, 2 ਜੂਨ (ਜਗਦੀਸ਼ ਸਿੰਘ ਕੰਬੋਜ)-ਪਿੰਡ ਚੁਨਾਗਰਾ ਦੇ ਇਕ ਪਰਿਵਾਰ ਨੇ ਪਿੰਡ ਦੇ ਹੀ ਵਿਅਕਤੀਆਂ 'ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ | ਸੂਚਨਾ ਮਿਲਣ 'ਤੇ ਪੁੱਜੀ ਪੁਲਿਸ ਵਲੋਂ ਪੜਤਾਲ ਕਰਕੇ ਬਣਦੀ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ | ਪਾਤੜਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX