ਤਾਜਾ ਖ਼ਬਰਾਂ


ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  4 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  40 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  46 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  49 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  53 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸੰਗਰੂਰ

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਰਾਜ ਕੁਮਾਰ ਹੰਸ, ਪਰਮਜੀਤ ਕੌਰ

ਮਲੇਰਕੋਟਲਾ, 2 ਜੂਨ (ਪਾਰਸ ਜੈਨ, ਹਨੀਫ਼ ਥਿੰਦ)- ਨੇੜਲੇ ਪਿੰਡ ਕੁਠਾਲਾ ਦੇ ਇਕ ਧਾਰਮਿਕ ਡੇਰੇ ਵਲੋਂ ਐਸ.ਸੀ. ਭਾਈਚਾਰੇ ਨਾਲ ਵਿਤਕਰੇ ਦੀ ਸ਼ਿਕਾਇਤ ਮਿਲਣ 'ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਰੈਸਟ ਹਾਊਸ ਪਹੁੰਚੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪਰਮਜੀਤ ਕੌਰ ਅਤੇ ਸ੍ਰੀ ਰਾਜ ਕੁਮਾਰ ਹੰਸ ਵਲੋਂ ਐਸ.ਸੀ. ਭਾਈਚਾਰੇ ਦੇ ਲੋਕਾਂ ਦਾ ਪੱਖ ਸੁਣਨ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਡੇਰੇ ਵਿਰੁੱਧ ਬਣਦੀ ਕਾਨੂੰਨੀ ਕਰਵਾਈ ਜਲਦ ਤੋਂ ਜਲਦ ਅਮਲ ਵਿਚ ਲਿਆਉਣ ਦੀ ਹਦਾਇਤ ਕੀਤੀ ਗਈ | ਇਸ ਮੌਕੇ ਸ੍ਰੀ ਰਾਜ ਕੁਮਾਰ ਹੰਸ ਨੇ ਕਿਹਾ ਕਿ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਕਰਨ ਲਈ ਉਹ ਕਮਿਸ਼ਨ ਦੀ ਤਰਫ਼ੋਂ ਸਮਾਂਬੱਧ ਜਾਂਚ ਲਈ ਜਲਦ ਲਿਖਤੀ ਪੱਤਰ ਵੀ ਭੇਜਣਗੇ | ਸ਼੍ਰੀ ਰਾਜ ਕੁਮਾਰ ਹੰਸ ਨੇ ਦੱਸਿਆ ਸੋਸ਼ਲ ਮੀਡੀਆ 'ਤੇ ਵੀਡਿਓ ਵਾਇਰਲ ਹੋਣ ਤੋਂ ਬਾਅਦ ਕਮਿਸ਼ਨ ਤੁਰੰਤ ਹਰਕਤ 'ਚ ਆਇਆ ਅਤੇ ਉਨ੍ਹਾਂ ਤੇ ਸ਼੍ਰੀਮਤੀ ਪਰਮਜੀਤ ਕੌਰ ਦੀ ਅਗਵਾਈ 'ਚ ਦੋ ਮੈਂਬਰੀ ਟੀਮ ਨੂੰ ਇਸ ਮਾਮਲੇ ਦੀ ਪੜਤਾਲ ਕਰਨ ਲਈ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਤੇ ਸ਼੍ਰੀਮਤੀ ਪਰਮਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਮਾਮਲੇ 'ਚ ਐਸ.ਸੀ. ਐਕਟ ਤਹਿਤ ਪਰਚਾ ਦਰਜ ਕਰਕੇ ਇਸ ਦੀ ਰਿਪੋਰਟ 7 ਜੂਨ 2021 ਤੱਕ ਕਮਿਸ਼ਨ ਦੀ ਈ-ਮੇਲ 'ਤੇ ਭੇਜਣ ਦੀ ਹਦਾਇਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਾਨੂੰਨ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕਰਵਾਉਣੀ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਐਸ.ਡੀ.ਐਮ. ਟੀ. ਬੇਨਿਥ ਅਤੇ ਡੀ.ਐਸ.ਪੀ. ਸੰਜੀਵ ਕੁਮਾਰ ਵੀ ਹਾਜ਼ਰ ਸਨ | ਜਦਕਿ ਕੁਠਾਲਾ ਪਿੰਡ ਦੇ ਸਰਪੰਚ ਸ: ਗੁਰਲਵਲੀਨ ਸਿੰਘ ਨੇ ਕਿਹਾ ਕਿ ਪੰਚਾਇਤ ਅਤੇ ਸੰਤਾਂ ਵਲੋਂ ਇਸ ਮਾਮਲੇ ਸਬੰਧੀ ਅਧਿਕਾਰੀਆਂ ਦੀ ਹਾਜ਼ਰੀ ਵਿਚ ਬਕਾਇਦਾ ਮੁਆਫ਼ੀ ਮੰਗੀ ਜਾ ਚੁੱਕੀ ਹੈ ਅਤੇ ਪਿੰਡ ਵਿਚ ਸੰਤਾਂ ਪ੍ਰਤੀ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ ਅਤੇ ਪਿੰਡ ਦੇ ਸਾਰੇ ਵਰਗ ਇੱਕਮੁੱਠ ਹਨ | ਉਨ੍ਹਾਂ ਕਿਹਾ ਕਿ ਉਕਤ ਮਾਮਲੇ ਸਬੰਧੀ ਜੇਕਰ ਫੇਰ ਵੀ ਸੰਤਾਂ ਖ਼ਿਲਾਫ਼ ਕੋਈ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤਾਂ ਉਸ ਨਾਲ ਪਿੰਡ ਦਾ ਮਾਹੌਲ ਖ਼ਰਾਬ ਹੋਵੇਗਾ ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ |

ਸਬਜ਼ੀਆਂ ਦੀਆਂ ਡਿੱਗੀਆਂ ਕੀਮਤਾਂ ਨੇ ਕਾਸ਼ਤਕਾਰਾਂ ਨੰੂ ਕੀਤਾ ਨਿਰਾਸ਼

ਮੁਨਾਫ਼ੇ ਦੀ ਬਜਾਏ ਲੱਖਾਂ ਦੇ ਘਾਟੇ 'ਚ ਸਬਜ਼ੀ ਕਾਸ਼ਤਕਾਰ ਸੰਗਰੂਰ, 2 ਜੂਨ (ਧੀਰਜ਼ ਪਸ਼ੌਰੀਆ)- ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਹੋਈ ਤਾਲਾਬੰਦੀ ਅਤੇ ਲੱਗੇ ਕਰਫ਼ਿਊ ਕਾਰਨ ਭਾਰੀ ਆਰਥਿਕ ਨੁਕਸਾਨ ਝੱਲ ਰਹੇ ਵੱਡੀ ਗਿਣਤੀ ਕਿਸਾਨਾਂ ਨੇ ਬੇਸ਼ੱਕ ਇਸ ਸਾਲ ...

ਪੂਰੀ ਖ਼ਬਰ »

ਸਰਕਾਰ ਵਿਧਾਇਕਾਂ ਦੇ ਬੱਚਿਆਂ ਦੀ ਬਜਾਏ ਪੰਜਾਬ ਦੇ ਬੇਰੁਜ਼ਗਾਰ ਬੱਚਿਆਂ ਨੂੰ ਸਰਕਾਰੀ ਨੌਕਰੀ ਦੇਵੇ - ਵਿਨਰਜੀਤ ਸਿੰਘ ਖਡਿਆਲ

ਚੀਮਾ ਮੰਡੀ, 2 ਜੂਨ (ਜਸਵਿੰਦਰ ਸਿੰਘ ਸੇਰੋਂ)- ਸ਼ੋ੍ਰਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਵਿਨਰਜੀਤ ਸਿੰਘ ਖਡਿਆਲ ਨੇ ਸਥਾਨਕ ਅਜੀਤ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਆਪਣੀ ਪਾਰਟੀ ਦੇ ਦੋ ਵਿਧਾਇਕਾਂ ਨੂੰ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਨੂੰ ਆਪਣੇ ਸਿਆਸੀ ਭਵਿੱਖ ਦਾ ਫ਼ਿਕਰ-ਭੱਠਲ

ਲਹਿਰਾਗਾਗਾ, 2 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਨਵੇਂ ਬਣੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ 'ਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਵਿਚ 10 ਸਾਲ ਅਕਾਲੀ ਭਾਜਪਾ ਸਰਕਾਰ ਦੇ ਰਾਜ ਵੇਲੇ ਚੰਮ ਦੀਆਂ ...

ਪੂਰੀ ਖ਼ਬਰ »

ਮੰਗਣੀ ਸਮਾਗਮ 'ਚ ਸ਼ਾਮਿਲ ਹੋਏ ਮੰਤਰੀ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ

ਸੰਗਰੂਰ, 2 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਦੇ ਜੰਗਲਾਤ ਮੰਤਰੀ ਉਤੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੇ ਮਾਮਲੇ ਵਿਚ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਕੰਵਰਦੀਪ ਕੌਰ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਪਹਿਲੇ ਪੁਲਿਸ ਮੁਖੀ

ਮਾਲੇਰਕੋਟਲਾ, 2 ਜੂਨ (ਕੁਠਾਲਾ)- ਜ਼ਿਲ੍ਹਾ ਕਪੂਰਥਲਾ ਦੇ ਐਸ.ਐਸ.ਪੀ. ਵਜੋਂ ਸੇਵਾ ਨਿਭਾ ਰਹੇ ਆਈ.ਪੀ.ਐਸ. ਅਧਿਕਾਰੀ ਕੰਵਰਦੀਪ ਕੌਰ ਨਵੇਂ ਜ਼ਿਲ੍ਹੇ ਮਾਲੇਰਕੋਟਲਾ ਦੇ ਪਹਿਲੇ ਪੁਲਿਸ ਮੁਖੀ ਹੋਣਗੇ | ਇਸ ਸਬੰਧੀ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਸ੍ਰੀ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਵਰਦੀ ਪਾੜਣ ਅਤੇ ਬਦਸਲੂਕੀ ਕਰਨ ਵਾਲੇ ਨੂੰ ਖਾਣੀ ਪਈ ਜੇਲ੍ਹ ਦੀ ਹਵਾ

ਧੂਰੀ, 2 ਜੂਨ (ਸੰਜੇ ਲਹਿਰੀ, ਦੀਪਕ)- ਮੋਤੀ ਨਗਰ ਧੂਰੀ ਦੇ ਰਹਿਣ ਵਾਲੇ ਇਕ ਵਿਅਕਤੀ ਕੁਲਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਨੂੰ ਥਾਣਾ ਸਿਟੀ ਧੂਰੀ ਵਿਖੇ ਤਾਇਨਾਤ ਇਕ ਪੁਲਿਸ ਮੁਲਾਜ਼ਮ ਅਵਤਾਰ ਸਿੰਘ ਨਾਲ ਬਦਸਲੂਕੀ ਕਰਨ ਦੇ ਦੋਸ਼ਾਂ ਹੇਠ ਜੇਲ੍ਹ ਭੇਜੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

40 ਪੇਟੀਆਂ ਦੇਸੀ ਸ਼ਰਾਬ ਬਰਾਮਦ

ਛਾਜਲੀ, 2 ਜੂਨ (ਕੁਲਵਿੰਦਰ ਸਿੰਘ ਰਿੰਕਾ) ਅੱਜ ਛਾਜਲੀ ਵਿਖੇ ਥਾਣਾ ਮੁਖੀ ਗਗਨਦੀਪ ਸਿੰਘ ਸਿੱਧੂ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿੰਡ ਰਾਮਗੜ੍ਹ ਜਵੰਧੇ ਤੋਂ ਮੁਖ਼ਬਰ ਦੀ ਇਤਲਾਹ ਤੇ ਹੌਲਦਾਰ ਰਣਜੀਤ ਸਿੰਘ ਸਮੇਤ ਪੁਲਿਸ ਪਾਰਟੀ ਨਾਲ ਛਾਪਾ ਮਾਰ ਕੇ ...

ਪੂਰੀ ਖ਼ਬਰ »

ਕੋਰੋਨਾ ਕੇਸ ਘਟਣੇ ਜਾਰੀ

ਸੰਗਰੂਰ, 2 ਜੂਨ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਕੇਸਾਂ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ | ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 58 ਨਵੇਂ ਕੇਸ ਆਏ ਜਦ ਕਿ 74 ਤੰਦਰੁਸਤ ਹੋ ਗਏ | ਇੰਞ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟ ਕੇ 1085 ਰਹਿ ਗਈ ...

ਪੂਰੀ ਖ਼ਬਰ »

ਸੜਕ ਚੌੜੀ ਕਰਨ ਦੀ ਮੰਗ ਨੂੰ ਲੈ ਕੇ ਇਲਾਕਾ ਵਾਸੀਆਂ ਵਲੋਂ ਭੁੱਖ ਹੜਤਾਲ ਅੱਜ

ਕੁੱਪ ਕਲਾਂ, 2 ਜੂਨ (ਮਨਜਿੰਦਰ ਸਿੰਘ ਸਰੌਦ) -ਤਿੰਨ ਵਿਧਾਨ ਸਭਾ ਹਲਕਿਆਂ ਮਾਲੇਰਕੋਟਲਾ-ਅਮਰਗੜ੍ਹ ਤੇ ਪਾਇਲ ਨੂੰ ਆਪਸ ਵਿਚ ਤੇ ਇਤਿਹਾਸਕ ਸ਼ਹਿਰ ਮਲੇਰਕੋਟਲਾ ਨੂੰ ਵਾਇਆ ਮਲੌਦ ਤੋਂ ਪਾਇਲ ਰਾਹੀਂ ਸ਼ੇਰ ਸ਼ਾਹ ਸੂਰੀ ਮਾਰਗ ਨਾਲ ਜੋੜਦੀ ਮਲੇਰਕੋਟਲਾ ਤੋਂ ਮਲੌਦ ਮੁੱਖ ...

ਪੂਰੀ ਖ਼ਬਰ »

ਕੇ.ਐਸ ਗਰੁੱਪ ਨੇ ਪਿੰਡਾਂ ਨੂੰ ਹਰਾ ਭਰਾ ਬਣਾਉਣ ਦਾ ਬੀੜਾ ਚੁੱਕਿਆ

ਸੰਦੌੜ, 2 ਜੂਨ (ਗੁਰਪ੍ਰੀਤ ਸਿੰਘ ਚੀਮਾ) - ਪਿਛਲੇ ਕਈ ਸਾਲਾਂ ਤੋਂ ਵਾਤਾਵਰਨ ਦੀ ਸੁੱਧਤਾ ਲਈ ਯਤਨ ਕਰ ਰਹੇ ਉੱਘੇ ਕਾਰੋਬਾਰੀ ਅਦਾਰੇ ਕੇ.ਐਸ ਗਰੁੱਪ ਮਲੇਰਕੋਟਲਾ ਦੇ ਐਮ.ਡੀ ਇੰਦਰਜੀਤ ਸਿੰਘ ਮੁੰਡੇ ਵਲੋਂ ਇਲਾਕੇ ਦੇ ਪਿੰਡਾਂ ਨੂੰ ਹਰਾ ਭਰਾ ਬਣਾਉਣ ਦੇ ਮੰਤਵ ਤਹਿਤ ਰੁੱਖ ...

ਪੂਰੀ ਖ਼ਬਰ »

ਲੰਗਰ ਲਈ 150 ਬੋਰੀਆਂ ਕਣਕ ਫਰਜ਼ਾਨਾ ਆਲਮ ਨੇ ਕੀਤੀਆਂ ਰਵਾਨਾ

ਮਲੇਰਕੋਟਲਾ, 2 ਜੂਨ (ਮੁਹੰਮਦ ਹਨੀਫ਼ ਥਿੰਦ) - ਸਥਾਨਕ ਨਵੀਂ ਅਨਾਜ ਮੰਡੀ ਵਿਖੇ ਜਥੇਦਾਰ ਹਾਕਮ ਸਿੰਘ ਚੱਕ ਅਤੇ ਆੜ੍ਹਤੀਆਂ ਵਲੋਂ 150 ਬੋਰੀਆਂ ਕਣਕ ਸਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਲੰਗਰ ਲਈ ਰਵਾਨਾ ਕੀਤੀ ਗਈ | ਇਸ ਮੌਕੇ ਸਾਬਕਾ ਪਾਰਲੀਮਾਨੀ ਸਕੱਤਰ ਬੀਬੀ ...

ਪੂਰੀ ਖ਼ਬਰ »

ਦਿੱਲੀ ਡਿਊਟੀ ਕਰਦੇ ਸਾਬਕਾ ਫ਼ੌਜੀ ਦੀ ਹੋਈ ਮੌਤ ਨੂੰ ਕਤਲ ਕਰਾਰ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਗਲਾ ਘੁੱਟ ਕੇ ਮਾਰਨ ਦੇ ਲਗਾਏ ਦੋਸ਼

ਭਵਾਨੀਗੜ੍ਹ, 2 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਰਵਿਦਾਸ ਕਾਲੋਨੀ ਦੇ ਵਾਸੀ ਦਿੱਲੀ ਡਿਫੈਂਸ ਸੁਰੱਖਿਆ ਕੋਰ ਵਿਚ ਡਿਊਟੀ ਕਰਦੇ ਸਾਬਕਾ ਫ਼ੌਜੀ ਦੀ ਹੋਈ ਮੌਤ ਨੂੰ ਕਤਲ ਕਰਾਰ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ, ਨਾਲ ਡਿਊਟੀ ਕਰਦੇ ਜਵਾਨਾਂ ਵਲੋਂ ਗਲਾ ਘੁੱਟ ...

ਪੂਰੀ ਖ਼ਬਰ »

ਪੰਜਾਬ ਭਰ ਦੇ ਸਫ਼ਾਈ ਸੇਵਕ 9 ਨੂੰ ਕੈਪਟਨ ਤੇ ਬ੍ਰਹਮ ਮਹਿੰਦਰਾ ਦੀਆਂ ਘੇਰਨਗੇ ਕੋਠੀਆਂ

ਸੰਗਰੂਰ, 2 ਜੂਨ (ਦਮਨਜੀਤ ਸਿੰਘ) - ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਦਿੱਤੇ ਸੱਦੇ ਦੇ ਚੱਲਦਿਆਂ 13 ਮਈ ਤੋਂ ਲਗਾਤਾਰ ਅਣਮਿੱਥੇ ਸਮੇਂ ਲਈ ਹੜਤਾਲ ਉੱਤੇ ਚੱਲ ਰਹੇ ਸਫ਼ਾਈ ਸੇਵਕ ਕਰਮਚਾਰੀਆਂ ਵਲੋਂ ਹੁਣ ਸੰਘਰਸ਼ ਨੂੰ ਤੇਜ਼ ਕਰਦਿਆਂ 9 ਜੂਨ ਨੂੰ ਪੰਜਾਬ ...

ਪੂਰੀ ਖ਼ਬਰ »

ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਤੇ ਹਰੀ ਸਿੰਘ ਪ੍ਰੀਤ ਵਲੋਂ ਵਿਸ਼ੇਸ਼ ਸਨਮਾਨ

ਮੂਲੋਵਾਲ, 2 ਜੂਨ (ਰਤਨ ਸਿੰਘ ਭੰਡਾਰੀ) - ਪੰਚਾਇਤੀ ਰਾਜ ਵਿਭਾਗ ਪੰਜਾਬ ਦੇ ਦਫਤਰ ਵਿਚੋ ਪੇਂਡੂ ਵਿਕਾਸ ਅਫ਼ਸਰ ਵਜੋਂ ਸੇਵਾ ਮੁਕਤ ਹੋਏ ਹਰਿੰਦਰ ਸਿੰਘ ਧਾਲੀਵਾਲ ਰਾਜੋਮਾਜਰਾ ਨੂੰ ਸਟਾਫ਼ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੰੂ ਦਿੱਤੇ ਗਏ 2.35 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ

ਸੰਗਰੂਰ, 31 ਮਈ (ਧੀਰਜ ਪਸ਼ੌਰੀਆ)- ਸਵਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਰਾਜ) ਸੰਗਰਰ ਦੇ 123 ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੰੂ ਕੁਆਰਕ ਸਿਟੀ ਇੰਡੀਆ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਦਿੱਤੇ ਗਏ 2.35 ਲੱਖ ...

ਪੂਰੀ ਖ਼ਬਰ »

ਅਕਾਲੀ ਆਗੂ ਗੁਰਚਰਨ ਸਿੰਘ ਗਿੱਲ ਨਹੀਂ ਰਹੇ

ਲੌਂਗੋਵਾਲ, 2 ਜੂਨ (ਸ.ਸ. ਖੰਨਾ, ਵਿਨੋਦ) -ਕਸਬੇ ਦੇ ਸਾਬਕਾ ਕੌਂਸਲਰ ਗੁਰਚਰਨ ਸਿੰਘ ਗਿੱਲ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਉਨ੍ਹਾਂ ਦੇ ਪੁੱਤਰ ਨਰਿੰਦਰ ਸਿੰਘ ਗਿੱਲ (ਸਾਬਕਾ ਕੌਂਸਲਰ) ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਲੁਧਿਆਣਾ ਦੇ ਸੀ.ਐਮ.ਸੀ. ...

ਪੂਰੀ ਖ਼ਬਰ »

ਅਕਾਲੀ ਦਲ (ਬ) ਪੰਜਾਬ ਦੇ ਹਿਤਾਂ ਲਈ ਸਦਾ ਸੰਘਰਸ਼ਸ਼ੀਲ - ਗੁਰਮੀਤ ਬਰੜਵਾਲ

ਧੂਰੀ, 2 ਜੂਨ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਹੀ ਪੰਜਾਬ ਦੇ ਹਿਤਾਂ ਦੀ ਪਹਿਰੇਦਾਰੀ ਕਰਦੇ ਸੰਘਰਸ਼ਸ਼ੀਲ ਰਿਹਾ ਹੈ | ਇਹ ਵਿਚਾਰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਬਲਾਕ ਸੰਮਤੀ ਸ. ਗੁਰਮੀਤ ਸਿੰਘ ਬਰੜਵਾਲ ਨੇ ਸਾਂਝੇ ਕੀਤੇ | ...

ਪੂਰੀ ਖ਼ਬਰ »

ਦਿੜ੍ਹਬਾ ਤੇ ਛਾਜਲੀ ਦੇ 4 ਪਿੰਡ ਹੋਏ ਨਸ਼ਾ ਮੁਕਤ

ਕੌਹਰੀਆਂ, 2 ਜੂਨ (ਮਾਲਵਿੰਦਰ ਸਿੰਘ ਸਿੱਧੂ) - ਜਿੱਥੇ ਪੰਜਾਬ ਵਿਚ ਹਰ ਪਾਸੇ ਨਸ਼ੇ ਦੀ ਭਰਮਾਰ ਦੀਆਂ ਖ਼ਬਰਾਂ ਨਿੱਤ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਦੀਆਂ ਹਨ ਉੱਥੇ ਦੂਜੇ ਪਾਸੇ ਥਾਣਾ ਦਿੜ੍ਹਬਾ ਦੇ ਪਿੰਡ ਨਿਹਾਲਗੜ੍ਹ ਅਤੇ ਨਾਗਾ ਖੇੜੀ ਦੇ ਲੋਕਾਂ ਨੇ ਆਪਸੀ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸਥਾਪਤ ਕੋਵਿਡ ਕੇਂਦਰ ਕੋਰੋਨਾ ਮਰੀਜ਼ਾਂ ਲਈ ਬਣਿਆ ਵਰਦਾਨ

ਸੰਗਰੂਰ, 2 ਜੂਨ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) - ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਪਤ ਕੀਤਾ ਕੋਵਿਡ ਕੇਅਰ ਸੈਂਟਰ ਮਾਲਵਾ ਦੇ ਇਸ ਖਿੱਤੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX