ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਬਠਿੰਡਾ

ਪ੍ਰਾਇਮਰੀ ਹੈਲਥ ਸੈਂਟਰ ਲਹਿਰਾ ਮੁਹੱਬਤ 'ਚ ਮੁੱਢਲੀਆਂ ਸਿਹਤ ਸੇਵਾਵਾਂ ਤੇ ਸਫ਼ਾਈ ਦਾ ਬੁਰਾ ਹਾਲ

ਲਹਿਰਾ ਮੁਹੱਬਤ, 2 ਜੂਨ (ਭੀਮ ਸੈਨ ਹਦਵਾਰੀਆ)- ਲਹਿਰਾ ਮੁਹੱਬਤ ਵਿਖੇ ਸਾਲ 1997 ਦੌਰਾਨ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਵਜੋਂ ਸਥਾਪਿਤ ਇਸ ਕੇਂਦਰ ਵਿਚ ਬੀਤੇ ਕੁਝ ਸਾਲਾਂ ਤੋਂ ਮੁੱਢਲੀਆਂ ਸਿਹਤ ਸੇਵਾਵਾਂ ਮਿਲਣ ਦੇ ਦਿਨ-ਬ-ਦਿਨ ਡਿੱਗ ਰਹੇ ਗ੍ਰਾਫ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦਾ ਵਫ਼ਦ ਅੱਜ ਮੈਡੀਕਲ ਅਫ਼ਸਰ ਡਾ. ਸੁਰਭੀ ਤਾਇਲ ਨੰੂ ਮਿਲਿਆ | ਵਫ਼ਦ ਵਿਚ ਇਨਕਲਾਬੀ ਕੇਂਦਰ ਦੇ ਸੂਬਾ ਕਮੇਟੀ ਆਗੂ ਜਗਜੀਤ ਸਿੰਘ ਲਹਿਰਾ, ਕਿਰਤੀ ਕਿਸਾਨ ਯੂਨੀਅਨ ਦੇ ਜਗਰਾਜ ਸਿੰਘ ਪਾਲੀ, ਭਾਕਿਯੂ ਸਿੱਧੂਪੁਰ ਦੇ ਜਗਦੇਵ ਸਿੰਘ ਭੋਲਾ, ਭਾਕਿਯੂ ਡਕੌਂਦਾ ਦੇ ਪ੍ਰਧਾਨ ਰਾਮਪਾਲ ਸਿੰਘ ਤੇ ਸਕੱਤਰ ਕਰਮਜੀਤ ਸਿੰਘ ਕਰਮਾ ਤੋਂ ਇਲਾਵਾ ਦਲਜੀਤ ਸਿੰਘ, ਕਾਕਾ ਸਿੰਘ, ਮਾ. ਕੌਰ ਸਿੰਘ, ਵਿੰਦਰ ਸਿੰਘ , ਜੋਗਿੰਦਰ ਸਿੰਘ, ਗੁਰਵਿੰਦਰ ਸਿੰਘ ਗੋਰਾ, ਸੁਖਮੰਦਰ ਸਿੰਘ, ਨਾਜ਼ਰ ਸਿੰਘ, ਗੁਰਜੰਟ ਸਿੰਘ, ਸਾਧੂ ਸਿੰਘ, ਗੁਰਮੇਲ ਸਿੰਘ, ਪ੍ਰਦੀਪ ਸਿੰਘ ਅਤੇ ਦਰਸ਼ਨ ਸਿੰਘ ਆਦਿ ਸ਼ਾਮਲ ਸਨ | ਜਗਜੀਤ ਸਿੰਘ ਨੇ ਡਿਸਪੈਂਸਰੀ ਵਿਚ ਮੁੱਢਲੀਆਂ ਅਤੀ ਜ਼ਰੂਰੀ ਲੋੜਾਂ ਜਿਵੇਂ ਕਿ ਆਕਸੀਜਨ ਆਦਿ ਤੋਂ ਇਲਾਵਾ ਸਫ਼ਾਈ ਪੱਖੋਂ ਬੁਰਾ ਹਾਲ, ਐਮਰਜੈਂਸੀ ਸੇਵਾਵਾਂ, ਰਾਤ ਸਮੇਂ ਲਈ ਮਰੀਜ਼ਾਂ ਨੂੰ ਮੁੱਢਲੀ ਸਿਹਤ ਸੇਵਾ ਦਾ ਕੋਈ ਪ੍ਰਬੰਧ ਨਾ ਹੋਣ 'ਤੇ ਰੋਸ ਜਤਾਉਂਦਿਆਂ ਕਿਹਾ ਕਿ ਇਸ ਹਸਪਤਾਲ ਦੇ ਬਣਨ ਸਮੇਂ ਪਿੰਡ ਵੱਲੋਂ ਜ਼ਮੀਨ ਦਿੱਤੀ ਗਈ ਸੀ ਅਤੇ ਸਾਲ 1997 ਵਿਚ ਉਸੇ ਵੇਲੇ ਦੇ ਸੂਬੇ ਦੇ ਰਾਜ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਇਸ ਦਾ ਉਦਘਾਟਨ ਕੀਤਾ ਸੀ | ਸਮੇਂ ਸਮੇਂ 'ਤੇ ਰਾਜਨੀਤੀਵਾਨਾਂ ਵਲੋਂ ਦਮਗੱਜੇ ਮਾਰੇ ਜਾਂਦੇ ਰਹੇ ਹਨ ਕਿ ਇਸ ਹਸਪਤਾਲ ਵਿਚ 24 ਘੰਟੇ ਐਮਰਜੈਂਸੀ ਸੇਵਾਵਾਂ ਮਿਲਿਆ ਕਰਨਗੀਆਂ | ਇੱਕ ਸਮਾਂ ਸੀ ਕਿ ਮੈਡੀਕਲ ਅਫ਼ਸਰ ਡਾ. ਅਸ਼ਵਨੀ ਕੁਮਾਰ (ਜੋ ਮੌਜੂਦਾ ਸਮੇਂ ਸੀਨੀਅਰ ਮੈਡੀਕਲ ਅਫ਼ਸਰ ਬਾਲਿਆਂਵਾਲੀ ਨਿਯੁਕਤ ਹਨ) ਦੇ ਕਾਰਜਕਾਲ ਦੌਰਾਨ ਤਾਂ ਦੂਰ-ਦੁਰਾਡਿਓਾ ਵੀ ਮਰੀਜ਼ ਇਸ ਹਸਪਤਾਲ ਵਿਚ ਦਵਾਈ ਲੈਣ ਆਉਂਦੇ ਸਨ ਪਰ ਜਦੋਂ ਤੋਂ ਡਾ. ਅਸ਼ਵਨੀ ਇੱਥੋਂ ਚਲੇ ਗਏ, ਹਸਪਤਾਲ ਨਿਰਾ ਚਿੱਟਾ ਹਾਥੀ ਬਣ ਕੇ ਰਹਿ ਗਿਆ ਹੈ | ਵਫ਼ਦ ਨੇ ਮੰਗ ਕੀਤੀ ਕਿ ਕੋਰੋਨਾ ਕਾਲ ਦੌਰਾਨ ਲਹਿਰਾ ਮੁਹੱਬਤ ਸਮੇਤ ਪਿੰਡਾਂ ਦੀਆਂ ਸਮੂਹ ਡਿਸਪੈਂਸਰੀਆਂ 'ਚ ਆਕਸੀਜਨ ਸਮੇਤ ਪੀ. ਪੀ.ਈ. ਕਿੱਟਾਂ ਦਾ ਪ੍ਰਬੰਧ ਕੀਤਾ ਜਾਵੇ, ਆਕਸੀਜਨ ਅਪਰੇਟਰ ਲਗਾਏ ਜਾਣ, 24 ਘੰਟੇ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ, ਸਫ਼ਾਈ ਕਰਮਚਾਰੀ ਦਾ ਪ੍ਰਬੰਧ ਕੀਤਾ ਜਾਵੇ | ਇਸ ਸਬੰਧੀ ਮੈਡੀਕਲ ਅਫ਼ਸਰ ਦਾ ਕਹਿਣਾ ਸੀ ਕਿ ਡਿਸਪੈਂਸਰੀ ਵਿਚ ਸਫ਼ਾਈ ਕਰਮਚਾਰੀ ਨਹੀਂ ਹੈ | ਪਿਛਲੇ ਸਾਲ ਸਫ਼ਾਈ ਕਰਮਚਾਰੀ ਦੇ ਰਿਟਾਇਰ ਹੋਣ ਤੋਂ ਬਾਅਦ ਇੱਥੇ ਕੋਈ ਕਰਮਚਾਰੀ ਨਹੀਂ ਲਗਾਇਆ ਗਿਆ, ਇਸ ਬਾਰੇ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਹੋਇਆ ਹੈ | ਜਗਜੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨੇ ਗੱਲਬਾਤ ਦੌਰਾਨ ਵਿਸ਼ਵਾਸ ਦਿਵਾਇਆ ਹੈ ਕਿ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਮੰਗਾਂ ਦੀ ਅਣਦੇਖੀ ਹੋਣ 'ਤੇ ਆਉਣ ਵਾਲੇ ਸਮੇਂ 'ਚ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਿਹਤ ਵਿਭਾਗ ਦੀ ਹੋਵੇਗੀ |

ਖੇਤੀ ਟਿਊਬਵੈੱਲਾਂ 'ਤੇ ਮੁੜ ਹੋ ਰਹੀਆਂ ਚੋਰੀਆਂ, ਕਿਸਾਨਾਂ 'ਚ ਰੋਹ

ਨਥਾਣਾ, 2 ਜੂਨ (ਗੁਰਦਰਸ਼ਨ ਲੁੱਧੜ)-ਜੰਡਾਂਵਾਲਾ ਨੂੰ ਜਾਂਦੀ ਮੁੱਖ ਸੜਕ ਦੇ ਲਾਗੇ ਪੈਂਦੇ ਪਿੰਡ ਗੰਗਾ, ਨਥਾਣਾ ਤੇ ਜੰਡਾਵਾਲਾ ਦੇ ਖੇਤਾਂ ਵਿਚ ਬਿਜਲੀ ਟਿਊਬਵੈਲਾਂ ਦੀਆਂ ਪਿਛਲੇ ਮਹੀਨੇ ਚੋਰੀ ਹੋਈਆਂ ਕੇਬਲਾਂ ਦੀ ਮੁਰੰਮਤ ਹੋਣ ਉਪਰੰਤ ਕਿਸਾਨਾਂ ਨੇ ਆਪਣੀਆਂ ਖੇਤੀ ...

ਪੂਰੀ ਖ਼ਬਰ »

ਮਲਟੀਨੈਸ਼ਨਲ ਕੰਪਨੀ ਨੇ ਸਰਕਾਰੀ ਹਸਪਤਾਲ 'ਚ ਭੇਜੀ ਆਕਸੀਜਨ ਤਿਆਰ ਕਰਨ ਵਾਲੀ ਮਸ਼ੀਨਰੀ

ਡੱਬਵਾਲੀ, 2 ਜੂਨ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਖੇਤਰ 'ਚ ਆਕਸੀਜਨ ਦੀ ਕਿੱਤਲ ਦੇ ਸਥਾਈ ਹੱਲ ਖਾਤਰ ਵਿਧਾਇਕ ਅਮਿਤ ਸਿਹਾਗ ਕੋਸ਼ਿਸ਼ਾਂ ਸਦਕਾ ਸਰਕਾਰੀ ਹਸਪਤਾਲ 'ਚ ਆਕਸੀਜਨ ਪਲਾਂਟ ਦੀ ਮਸ਼ੀਨਰੀ ਪੁੱਜ ਗਈ ਹੈ | ਮਲਟੀ ਨੈਸ਼ਨਲ ਕੰਪਨੀ ਕਲੀਨ ਮੈਕਸ ਇਨਵਾਇਰ ...

ਪੂਰੀ ਖ਼ਬਰ »

ਵਿਅਕਤੀ ਵਲੋਂ ਖ਼ਰਾਬ ਹੋਈ ਨਵੀਂ ਗੱਡੀ ਦੇ ਮਾਮਲੇ ਨੂੰ ਲੈ ਕੇ ਏਜੰਸੀ ਅੱਗੇ ਹੰਗਾਮਾ

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੁਢਲਾਡਾ ਨਾਲ ਸਬੰਧਿਤ ਇਕ ਕੁਲਦੀਪ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੀ ਖ਼ਰਾਬ ਹੋਈ ਨਵੀਂ ਗੱਡੀ ਦੇ ਮਾਮਲੇ ਨੂੰ ਲੈ ਕੇ ਅੱਜ ਬਠਿੰਡਾ-ਮਾਨਸਾ ਰੋਡ ਸਥਿਤ ਏਜੰਸੀ ਅੱਗੇ ਹੰਗਾਮਾ ਕੀਤਾ | ਇੱਥੋਂ ਤੱਕ ਕਿ ਕੁਲਦੀਪ ਨੇ ਆਪਣੇ ...

ਪੂਰੀ ਖ਼ਬਰ »

ਗੰਦਾ ਪਾਣੀ ਪੀਣ ਲਈ ਮਜਬੂਰ ਨੇ ਇਤਿਹਾਸਿਕ ਨਗਰ ਦੇ ਵਾਰਡ ਨੰਬਰ 1 ਵਾਸੀ

ਤਲਵੰਡੀ ਸਾਬੋ, 2 ਜੂਨ (ਰਣਜੀਤ ਸਿੰਘ ਰਾਜੂ)-ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੇ ਵਿਚਕਾਰ ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਇੱਕ ਨੰਬਰ ਵਾਰਡ ਦੇ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਤੱਕ ਨਸੀਬ ਨਹੀਂ ਹੋ ਰਿਹਾ | ਪਿਛਲੇ ਕਈ ਦਿਨਾਂ ਤੋਂ ਗੰਦੇ ਪਾਣੀ ਦੀ ਸਪਲਾਈ ਕਰਕੇ ...

ਪੂਰੀ ਖ਼ਬਰ »

5 ਦੀ ਮੌਤ, 198 ਨਵੇਂ ਕੋਰੋਨਾ ਕੇਸ ਆਏ

ਬਠਿੰਡਾ, 2 ਜੂਨ (ਅਵਤਾਰ ਸਿੰਘ)- ਜ਼ਿਲ੍ਹਾ ਵਾਸੀਆਂ ਲਈ ਵੱਡੀ ਰਾਹਤ ਦੇਣ ਵਾਲਾ ਦਿਨ ਹੋ ਨਿਬੜਿਆ ਹੈ ਕਿ ਜਿੱਥੇ ਮੌਤ ਦੀ ਦਰ ਵਿਚ ਗਿਰਾਵਟ ਆਈ ਹੈ ਉੱਥੇ ਹੀ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ 'ਚ ਵਾਧਾ ਹੋਇਆ ਹੈ | ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ...

ਪੂਰੀ ਖ਼ਬਰ »

ਪ੍ਰੇਮੀ ਦੇ ਝਾਂਸੇ 'ਚ ਆ ਕੇ ਪਤਨੀ ਆਪਣੇ ਪਤੀ ਦੇ ਘਰੋਂ 2 ਲੱਖ ਦਾ ਸਾਮਾਨ ਲੈਕੇ ਫਰਾਰ

ਗੋਨਿਆਣਾ, 2 ਜੂਨ (ਬਰਾੜ ਆਰ. ਸਿੰਘ)- ਥਾਣਾ ਨੇਂਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਆਕਲੀਆ ਕਲਾਂ ਦੀ ਇਕ ਵਿਆਹੁਤਾ ਔਰਤ, ਆਪਣੇ ਪ੍ਰੇਮੀ ਅਤੇ ਪ੍ਰੇਮੀ ਦੀ ਭੈਣ ਦੇ ਝਾਂਸੇ 'ਚ ਆ ਕੇ ਆਪਣੇ ਪਤੀ ਦੇ ਘਰੋਂ 2 ਲੱਖ ਰੁਪਏ ਦਾ ਸਾਮਾਨ ਲੈ ਕੇ ਫਰਾਰ ਹੋ ਗਈ | ਪਿੰਡ ਆਕਲੀਆ ਕਲਾਂ ਦੇ ...

ਪੂਰੀ ਖ਼ਬਰ »

ਲੜਕੀ ਵਲੋਂ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ

ਸੰਗਤ ਮੰਡੀ, 2 ਜੂਨ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਪ੍ਰਵਾਸੀ ਮਜ਼ਦੂਰ ਦੀ ਲੜਕੀ ਵਲੋਂ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੰਗਤ ਦੇ ਮੁਖੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਵੈਬੀਨਾਰ

ਤਲਵੰਡੀ ਸਾਬੋ, 2 ਜੂਨ (ਰਣਜੀਤ ਸਿੰਘ ਰਾਜੂ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਪਿ੍ੰਸੀਪਲ ਡਾ: ਸਤਿੰਦਰ ਕੌਰ ਮਾਨ ਦੀ ਅਗਵਾਈ ਵਿਚ 'ਅੰਤਰਰਾਸ਼ਟਰੀ ਪੱਧਰ 'ਤੇ ਸਾਹਿਤ ਦੇ ਯੋਗਦਾਨ' ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਸੈਮੀਨਾਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਸ਼ਹੀਦ ਦੀ ਪਤਨੀ ਤੋਂ ਪੈਨਸ਼ਨ ਖੋਹ ਕੇ ਫ਼ਰਾਰ

ਬੁਢਲਾਡਾ, 2 ਜੂਨ (ਰਾਹੀ)- ਅੱਜ ਦੁਪਹਿਰ ਸਮੇਂ ਭਰੇ ਬਾਜਾਰ 'ਚੋਂ 2 ਅਣਪਛਾਤੇ ਮੋਟਰਸਾਈਕਲ ਸਵਾਰ ਸ਼ਹੀਦ ਦੀ ਪਤਨੀ ਤੋਂ ਪੈਨਸ਼ਨ ਖੋਹ ਕੇ ਫ਼ਰਾਰ ਹੋ ਗਏ | ਪੀੜਤ ਬਜ਼ੁਰਗ ਅਜਮੇਰ ਕੌਰ ਵਾਸੀ ਗੁਰਨੇ ਖੁਰਦ ਨੇ ਦੱਸਿਆ ਕਿ 1962 ਦੀ ਜੰਗ ਦੇ ਸ਼ਹੀਦ ਉਨ੍ਹਾਂ ਦੇ ਪਤੀ ਪਾਲਾ ਸਿੰਘ ...

ਪੂਰੀ ਖ਼ਬਰ »

ਇਤਿਹਾਸਕ ਨਗਰ ਮਲੂਕਾ ਦੇ ਸ:ਸੀ: ਸੈ: ਸਕੂਲ (ਲੜਕੇ) ਨੂੰ 10 ਲੱਖ ਦਾ ਐਵਾਰਡ

ਭਗਤਾ ਭਾਈਕਾ, 2 ਜੂਨ (ਸੁਖਪਾਲ ਸਿੰਘ ਸੋਨੀ)-ਪੰਜਾਬ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਓਵਰਆਲ ਗ੍ਰੇਡਿੰਗ ਦੇ ਆਧਾਰ ਉੱਪਰ ਸੈਸ਼ਨ 2020-21 ਦੇ ਚੁਣੇ ਗਏ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਵਿਚ ਜ਼ਿਲ੍ਹਾ ਬਠਿੰਡਾ ਦੇ ਇਤਿਹਾਸਕ ਨਗਰ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਮੁਲਤਵੀ ਹੋਣ ਨਾਲ ਲੱਖਾਂ ਮੁਲਾਜ਼ਮਾਂ ਦੀਆਂ ਆਸਾਂ 'ਤੇ ਫਿਰਿਆ ਪਾਣੀ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਵਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ

ਲਹਿਰਾ ਮੁਹੱਬਤ, 2 ਜੂਨ (ਸੁਖਪਾਲ ਸਿੰਘ ਸੁੱਖੀ)-ਸੂਬਾ ਸਰਕਾਰ ਵਲੋਂ ਮੰਤਰੀ ਮੰਡਲ ਦੀ ਮੀਟਿੰਗ ਤੋਂ ਪਹਿਲਾਂ ਹੀ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਸਮੇਤ ਹੋਰ ਏਜੰਡੇ ਮੁਲਤਵੀ ਕਰਨ ਨਾਲ ਲੱਖਾਂ ਮੁਲਾਜ਼ਮਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

-ਮਾਮਲਾ ਜ਼ਮੀਨ ਦੀ ਗਲਤ ਤਕਸੀਮ ਦਾ- ਕਿਸਾਨ ਯੂਨੀਅਨ ਉਗਰਾਹਾਂ ਦੀ ਕੋਟਸ਼ਮੀਰ 'ਚ ਰੈਲੀ

ਕੋਟਫੱਤਾ, 2 ਜੂਨ (ਰਣਜੀਤ ਸਿੰਘ ਬੁੱਟਰ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਕੋਟਸ਼ਮੀਰ ਇਕਾਈ ਨੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਜੱਗਾ ਖ਼ਾਲਸਾ ਦੀ ਪ੍ਰਧਾਨਗੀ ਹੇਠ ਕੋਟਸ਼ਮੀਰ ਦੀ ਅਨਾਜ ਮੰਡੀ ਵਿਚ ਇਕ ਰੋਸ ਰੈਲੀ ਕੀਤੀ ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕੁਇੰਟਲ ਭੁੱਕੀ ਸਮੇਤ 3 ਕਾਬੂ

ਰਾਮਪੁਰਾ, 2 ਜੂਨ (ਨਰਪਿੰਦਰ ਸਿੰਘ ਧਾਲੀਵਾਲ)-ਐਸ.ਐਸ.ਪੀ. ਭੁਪਿੰਦਰਜੀਤ ਸਿੰਘ ਵਿਰਕ ਦੀ ਹੁਕਮਾਂ 'ਤੇ ਬਲਵਿੰਦਰ ਸਿੰਘ ਕਪਤਾਨ ਪੁਲਿਸ (ਡੀ) ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ. ਆਈ. ਤਰਜਿੰਦਰ ਸਿੰਘ ਇੰਚਾਰਜ ਸਪੈਸ਼ਲ ਸੈੱਲ ਬਠਿੰਡਾ ਦੀ ਨਿਗਰਾਨੀ ਹੇਠ ਸਹਾਇਕ ...

ਪੂਰੀ ਖ਼ਬਰ »

ਜਗਦੀਪ ਸਿੰਘ ਨਕੱਈ ਨੂੰ ਕੌਮੀ ਮੀਤ ਪ੍ਰਧਾਨ ਬਣਾਏ ਜਾਣ 'ਤੇ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

ਚਾਉਕੇ, 2 ਜੂਨ (ਮਨਜੀਤ ਸਿੰਘ ਘੜੈਲੀ)- ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕੱਈ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ 'ਚ ਉਨ੍ਹਾਂ ਦੇ ਜੱਦੀ ਪਿੰਡ ਰਾਮਪੁਰਾ ਦੇ ...

ਪੂਰੀ ਖ਼ਬਰ »

ਪੱਕਾ ਰਜਬਾਹੇ 'ਚੋਂ ਗਲੀ ਸੜੀ ਲਾਸ਼ ਬਰਾਮਦ

ਸੰਗਤ ਮੰਡੀ, 2 ਜੂਨ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਨੇੜੇ ਰਜਬਾਹੇ 'ਚੋਂ ਗਲੀ ਸੜੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਬ-ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਰੁਲਦੂ ...

ਪੂਰੀ ਖ਼ਬਰ »

ਬਠਿੰਡਾ ਵਿਚ ਜੂਨ 1984, ਤੀਜਾ ਘੱਲੂਘਾਰਾ ਸ਼ਰਧਾਂਜਲੀ ਸਮਾਗਮ ਕੱਲ੍ਹ

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਠਿੰਡਾ ਵਿਖੇ ਜੂਨ 1984, ਤੀਜਾ ਘੱਲੂਘਾਰਾ ਸ਼ਰਧਾਂਜਲੀ ਸਮਾਰੋਹ 4 ਜੂਨ ਨੂੰ ਮਨਾਇਆ ਜਾ ਰਿਹਾ ਹੈ, ਜਿਸ 'ਚ ਸਿੱਖ ਸੰਗਤ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ | ਦਲ ਖ਼ਾਲਸਾ ਦੇ ...

ਪੂਰੀ ਖ਼ਬਰ »

9 ਸਾਲਾਂ ਤੋਂ ਪੁਲਿਸ ਵਿਚ ਭਰਤੀ ਸਿਪਾਹੀ ਦਾ ਜਾਅਲੀ ਨਿਕਲਿਆ ਸਰਟੀਫਿਕੇਟ, ਮੁਕੱਦਮਾ ਦਰਜ

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਪੁਲਿਸ ਦੇ ਇਕ ਸਿਪਾਹੀ ਦਾ ਭਰਤੀ ਹੋਣ ਸਮੇਂ ਲੱਗਿਆ ਮੈਟਿ੍ਕ ਦਾ ਸਰਟੀਫਿਕੇਟ ਜਾਅਲੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸਿਪਾਹੀ ਅਮਨਦੀਪ ਸਿੰਘ, ਜ਼ਿਲ੍ਹਾ ...

ਪੂਰੀ ਖ਼ਬਰ »

ਭੱਠਾ ਮਾਲਕ ਖਿਲਾਫ਼ ਮਰਨ ਵਰਤ 'ਤੇ ਬੈਠੀ ਮਜ਼ਦੂਰ ਆਗੂ

ਬਠਿੰਡਾ, 2 ਜੂਨ (ਅਵਤਾਰ ਸਿੰਘ)-ਪਿਛਲੇ ਮਹੀਨੇ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਸੀ ਪਰ ਉਸ 'ਤੇ ਕੋਈ ਕਾਰਵਾਈ ਨਾ ਹੋਣ 'ਤੇ ਆਗੂ ਰੈਪੀ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX