ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  1 day ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸੰਪਾਦਕੀ

ਚੋਣ ਸਰਗਰਮੀ ਜਾਰੀ ਹੈ

ਭਾਰਤ ਵਿਚ ਕਿਸੇ ਨਾ ਕਿਸੇ ਥਾਂ 'ਤੇ ਅਤੇ ਕਿਸੇ ਨਾ ਕਿਸੇ ਪੱਧਰ 'ਤੇ ਚੋਣਾਂ ਦਾ ਮਾਹੌਲ ਬਣਿਆ ਹੀ ਰਹਿੰਦਾ ਹੈ। ਪੁਰਾਣਾ ਅਖਾਣ :
'ਭੰਡਾ ਭੰਡਾਰੀਆ ਕਿੰਨਾ ਕੁ ਭਾਰ,
ਇਕ ਮੁੱਠ ਚੁੱਕ ਲੈ ਦੂਜੀ ਤਿਆਰ'
ਅਨੁਸਾਰ ਭਾਰਤੀ ਲੋਕ ਚੋਣਾਂ ਲਈ ਤਿਆਰ-ਬਰ-ਤਿਆਰ ਰਹਿੰਦੇ ਹਨ। ਭਾਵੇਂ ਇਹ ਪੰਚਾਇਤਾਂ ਦੀਆਂ ਹੋਣ, ਕਾਰਪੋਰੇਸ਼ਨਾਂ ਦੀਆਂ ਹੋਣ, ਸਮੇਂ-ਸਮੇਂ ਆਈਆਂ ਉਪ-ਚੋਣਾਂ ਹੋਣ ਅਤੇ ਵੱਖੋ-ਵੱਖ ਸਮਿਆਂ ਅਤੇ ਸਥਾਨਾਂ 'ਤੇ ਰਾਜਾਂ ਜਾਂ ਕੇਂਦਰ ਪ੍ਰਸ਼ਾਸਿਤ ਪ੍ਰਦੇਸ਼ਾਂ ਦੀਆਂ ਹੋਣ। ਅਜੇ ਹੁਣੇ ਜਿਹੇ ਹੀ ਪੱਛਮੀ ਬੰਗਾਲ, ਆਸਾਮ, ਤਾਮਿਲਨਾਡੂ, ਕੇਰਲਾ ਅਤੇ ਪੁਡੂਚੇਰੀ ਵਿਚ ਚੋਣਾਂ ਦੇ ਬਿਗਲ ਵੱਜੇ ਸਨ। ਕੌਮੀ ਅਤੇ ਪ੍ਰਾਂਤਕ ਪਾਰਟੀਆਂ ਨੇ ਗੱਜ-ਵੱਜ ਕੇ ਇਨ੍ਹਾਂ ਵਿਚ ਸ਼ਮੂਲੀਅਤ ਕੀਤੀ ਸੀ। ਕੋਰੋਨਾ ਮਹਾਂਮਾਰੀ ਦੇ ਜਾਰੀ ਰਹਿੰਦਿਆਂ ਇਹ ਵੀ ਸਵਾਲ ਉੱਠਦੇ ਰਹੇ ਸਨ ਕਿ ਕੀ ਇਹ ਚੋਣਾਂ ਕਰਵਾਈਆਂ ਵੀ ਜਾ ਸਕਣਗੀਆਂ ਅਤੇ ਇਹ ਵੀ ਕਿ ਮਹਾਂਮਾਰੀ ਦੇ ਹੁੰਦਿਆਂ ਇਨ੍ਹਾਂ ਨੂੰ ਕਰਵਾਉਣ ਲਈ ਵਿਸ਼ੇਸ਼ ਢੰਗ-ਤਰੀਕੇ ਅਪਣਾਏ ਜਾਣ ਦੀ ਲੋੜ ਹੋਵੇਗੀ? ਇਸ ਦੇ ਨਾਲ ਪਹਿਲਾਂ ਦੀ ਤਰ੍ਹਾਂ ਬਿਜਲਈ ਮਸ਼ੀਨਾਂ ਸਬੰਧੀ ਵੀ ਸਵਾਲ ਉੱਠਦੇ ਰਹੇ ਸਨ। ਕੁਝ ਪਾਰਟੀਆਂ ਅਤੇ ਆਗੂਆਂ ਨੇ ਇਨ੍ਹਾਂ ਨੂੰ ਲੈ ਕੇ ਆਪਣੀ ਪੁਰਾਣੀ ਰਟ ਜਾਰੀ ਰੱਖੀ ਸੀ ਪਰ ਨਤੀਜਿਆਂ ਤੋਂ ਬਾਅਦ ਇਕ ਵਾਰ ਫਿਰ ਇਹ ਰਟ ਖ਼ਤਮ ਹੋ ਗਈ ਸੀ। ਇਨ੍ਹਾਂ ਤੋਂ ਪਹਿਲਾਂ ਕੋਰੋਨਾ ਨਾਲ ਦੌਰਾਨ ਹੋਈਆਂ ਬਿਹਾਰ ਦੀਆਂ ਚੋਣਾਂ ਦੀ ਵੀ ਵੱਡੀ ਚਰਚਾ ਬਣੀ ਰਹੀ ਸੀ। ਹੁਣੇ-ਹੁਣੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਅਗਲੇ ਸਾਲ ਪੰਜ ਰਾਜਾਂ ਦੀਆਂ ਹੋਣ ਵਾਲੀਆਂ ਚੋਣਾਂ ਆਪਣੇ ਮਿੱਥੇ ਸਮੇਂ 'ਤੇ ਹੀ ਹੋਣਗੀਆਂ। ਇਸ ਨਾਲ ਸਿਆਸੀ ਸਰਗਰਮੀਆਂ ਇਕ ਵਾਰ ਫਿਰ ਤੇਜ਼ ਹੋਣ ਜਾਣ ਦੀ ਸੰਭਾਵਨਾ ਹੈ।
ਪਿਛਲੇ ਦਹਾਕੇ ਤੋਂ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਦੇ ਤੌਰ 'ਤੇ ਉੱਭਰੀ ਹੈ। ਅੱਜ ਕੇਂਦਰ ਦੇ ਨਾਲ-ਨਾਲ ਬਹੁਤੇ ਰਾਜਾਂ ਵਿਚ ਵੀ ਇਸ ਦੀਆਂ ਸਰਕਾਰਾਂ ਹਨ ਪਰ ਪ੍ਰਾਂਤਕ ਪੱਧਰ 'ਤੇ ਭਾਜਪਾ ਦੇ ਨਾਲ-ਨਾਲ ਕਾਂਗਰਸ ਅਤੇ ਹੋਰ ਖੇਤਰੀ ਪਾਰਟੀਆਂ ਲਈ ਵੀ ਚੋਣਾਂ ਦੀ ਚੁਣੌਤੀ ਬਣੀ ਰਹਿੰਦੀ ਹੈ। ਪਿਛਲੇ ਦਹਾਕੇ ਤੋਂ ਹੀ ਚਾਹੇ ਕਾਂਗਰਸ ਸਮੇਤ ਹੋਰ ਦਰਜਨ ਭਰ ਪਾਰਟੀਆਂ ਨੇ ਸਮੇਂ-ਸਮੇਂ ਹੋਈਆਂ ਚੋਣਾਂ ਦੌਰਾਨ ਇਕ ਸਟੇਜ 'ਤੇ ਇਕੱਠੇ ਹੋ ਕੇ ਸਾਂਝਾ ਮੰਚ ਵੀ ਬਣਾਉਣ ਦਾ ਯਤਨ ਕੀਤਾ ਅਤੇ ਕਈ ਗੱਠਜੋੜ ਵੀ ਬਣਾਏ ਪਰ ਇਨ੍ਹਾਂ ਵਿਚ ਉਭਾਰ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦਾ ਹੀ ਬਣਿਆ ਰਿਹਾ। ਚਾਹੇ ਦੱਖਣੀ ਭਾਰਤ ਦੇ ਪ੍ਰਾਂਤਾਂ ਵਿਚ ਸਥਾਨਕ ਪਾਰਟੀਆਂ ਦੇ ਦਹਾਕਿਆਂ ਤੋਂ ਵਧੇਰੇ ਮਜ਼ਬੂਤ ਹੋਣ ਕਾਰਨ ਭਾਜਪਾ ਤਾਮਿਲਨਾਡੂ ਅਤੇ ਕੇਰਲ ਵਿਚ ਆਪਣੀ ਬਹੁਤੀ ਥਾਂ ਬਣਾ ਸਕਣ ਤੋਂ ਅਸਮਰੱਥ ਰਹੀ ਹੈ ਪਰ ਕਰਨਾਟਕ ਵਿਚ ਇਹ ਆਪਣਾ ਪ੍ਰਭਾਵ ਬਣਾਉਣ ਵਿਚ ਸਫਲ ਰਹੀ ਹੈ ਪਰ ਫਿਰ ਵੀ ਇਸ ਨੂੰ ਹਰ ਸਮੇਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ ਹੈ। ਆਉਂਦੇ ਸਾਲ 2022 ਵਿਚ ਇਸ ਨੂੰ ਫਿਰ ਵੱਡੀਆਂ ਚੁਣੌਤੀਆਂ ਦਾ ਇਸ ਲਈ ਸਾਹਮਣਾ ਕਰਨਾ ਪਵੇਗਾ ਕਿਉਂਕਿ ਚੋਣਾਂ ਕਰਵਾਏ ਜਾਣ ਵਾਲੇ ਰਾਜਾਂ ਵਿਚੋਂ ਬਹੁਤੇ ਰਾਜਾਂ ਵਿਚ ਭਾਜਪਾ ਪ੍ਰਸ਼ਾਸਨ ਚਲਾ ਰਹੀ ਹੈ। ਅਗਲੇ ਸਾਲ ਮਾਰਚ ਦੇ ਮਹੀਨੇ ਵਿਚ ਪੰਜਾਬ, ਉੱਤਰਾਖੰਡ, ਉੱਤਰ ਪ੍ਰਦੇਸ਼, ਗੋਆ ਅਤੇ ਮਣੀਪੁਰ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚਾਰਾਂ ਰਾਜਾਂ ਵਿਚੋਂ ਗੋਆ, ਮਣੀਪੁਰ ਅਤੇ ਉੱਤਰਾਖੰਡ ਵਿਚ ਭਾਜਪਾ ਦੀਆਂ ਹਕੂਮਤਾਂ ਹਨ ਜਦੋਂ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦਾ ਰਾਜ ਹੈ। ਇਸ ਦੇ ਨਾਲ ਹੀ ਪੰਜਵੇਂ ਮਹੱਤਵਪੂਰਨ ਰਾਜ ਉੱਤਰ ਪ੍ਰਦੇਸ਼ ਵਿਚ ਵੀ ਮਈ 2022 ਦੇ ਅਖੀਰ ਵਿਚ ਸਰਕਾਰ ਦੀ ਮਿਆਦ ਖ਼ਤਮ ਹੋ ਰਹੀ ਹੈ। ਉੱਤਰ ਪ੍ਰਦੇਸ਼ ਵਿਚ ਵੀ ਭਾਜਪਾ ਦੀ ਹਕੂਮਤ ਹੈ। ਇਨ੍ਹਾਂ ਵਿਚ ਸਭ ਤੋਂ ਵੱਡੇ ਰਾਜ ਉੱਤਰ ਪ੍ਰਦੇਸ਼ ਵਿਚ ਸਾਢੇ 14 ਕਰੋੜ ਤੋਂ ਵਧੇਰੇ ਵੋਟਰ ਹਨ। ਪੰਜਾਬ ਵਿਚ ਵੋਟਰਾਂ ਦੀ ਗਿਣਤੀ 2 ਕਰੋੜ ਤੋਂ ਉੱਪਰ ਹੈ ਜਦੋਂ ਕਿ ਉੱਤਰਾਖੰਡ ਵਿਚ 78 ਲੱਖ ਤੋਂ ਵਧੇਰੇ, ਮਣੀਪੁਰ ਵਿਚ 19 ਲੱਖ ਤੋਂ ਵੱਧ ਅਤੇ ਗੋਆ ਵਿਚ 11 ਲੱਖ ਤੋਂ ਵਧੇਰੇ ਵੋਟਰ ਹਨ। ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰਾਂ ਵਿਚ ਹਿੰਦੂਤਵ ਨੂੰ ਤਰਜੀਹ ਦਿੱਤੀ ਹੈ। ਪਿਛਲੀਆਂ ਬਹੁਤੀਆਂ ਚੋਣਾਂ ਵਿਚ ਉਸ ਨੇ ਸਿੱਧੇ ਜਾਂ ਅਸਿੱਧੇ ਰੂਪ ਵਿਚ ਇਹ ਪੱਤਾ ਖੇਡਿਆ ਹੈ। ਇਸ ਸਮੇਂ ਭਾਜਪਾ ਉੱਤਰ ਪ੍ਰਦੇਸ਼ ਵਿਚ ਰਾਮ ਮੰਦਰ ਦੀ ਉਸਾਰੀ ਨੂੰ ਲੈ ਕੇ ਬਹੁਗਿਣਤੀ ਦੀਆਂ ਭਾਵਨਾਵਾਂ ਨੂੰ ਉਭਾਰਨ ਦਾ ਯਤਨ ਕਰੇਗੀ। ਇਥੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੇ ਭਾਜਪਾ ਦੇ ਮੁੱਖ ਚਿਹਰੇ ਬਣੇ ਰਹਿਣ ਦੀ ਸੰਭਾਵਨਾ ਨਜ਼ਰ ਆਉਂਦੀ ਹੈ। ਉੱਤਰਾਖੰਡ ਅਤੇ ਗੋਆ ਵਿਚ ਭਾਜਪਾ ਨੇ ਪਿਛਲੇ ਲੰਮੇ ਸਮੇਂ ਤੋਂ ਆਪਣਾ ਪ੍ਰਭਾਵ ਬਣਾਈ ਰੱਖਿਆ ਹੈ। ਦੇਸ਼ ਦੇ ਉੱਤਰ ਪੂਰਬੀ ਪ੍ਰਾਂਤਾਂ ਵਿਚ ਆਸਾਮ ਦੇ ਨਾਲ-ਨਾਲ ਇਸ ਨੇ ਮਣੀਪੁਰ ਵਿਚ ਵੀ ਆਪਣਾ ਸਿੱਕਾ ਜਮਾਈ ਰੱਖਿਆ ਹੈ।
ਜਿਥੋਂ ਤੱਕ ਪੰਜਾਬ ਦਾ ਸਬੰਧ ਹੈ, ਇਹ ਦੇਸ਼ ਦੇ ਹੋਰ ਵੱਡੇ ਸੂਬਿਆਂ ਦੇ ਮੁਕਾਬਲੇ ਵਿਚ ਕਾਫੀ ਛੋਟਾ ਸੂਬਾ ਹੈ। ਇਸ ਸਮੇਂ ਕਾਂਗਰਸ ਸਿੱਧੇ ਰੂਪ ਵਿਚ ਦੇਸ਼ ਦੇ ਸਿਰਫ 3 ਛੋਟੇ ਸੂਬਿਆਂ ਵਿਚ ਹੀ ਪ੍ਰਸ਼ਾਸਨ ਚਲਾ ਰਹੀ ਹੈ। ਇਸ ਲਈ ਆਉਂਦੀਆਂ ਚੋਣਾਂ ਵਿਚ ਪੰਜਾਬ ਵਿਚ ਵੀ ਕਾਂਗਰਸ ਨੂੰ ਕਰੜੇ ਇਮਤਿਹਾਨ ਵਿਚੋਂ ਗੁਜ਼ਰਨਾ ਪੈ ਸਕਦਾ ਹੈ ਪਰ ਸਿਆਸੀ ਤੌਰ 'ਤੇ ਇਸ ਸਮੇਂ ਹਾਲੇ ਸੂਬੇ ਦਾ ਚੋਣ ਦ੍ਰਿਸ਼ ਕੋਈ ਬਹੁਤਾ ਸਾਫ਼ ਨਜ਼ਰ ਨਹੀਂ ਆਉਂਦਾ। ਚੋਣਾਂ ਵਿਚ ਚਾਹੇ ਹਾਲੇ ਕੁਝ ਮਹੀਨੇ ਬਾਕੀ ਪਏ ਹਨ ਪਰ ਪੰਜਾਬ ਸਮੇਤ ਹੋਰਾਂ ਰਾਜਾਂ ਵਿਚ ਵੀ ਸਿਆਸੀ ਪਾਰਟੀਆਂ ਨੇ ਆਪੋ-ਆਪਣੀ ਰਣਨੀਤੀ ਘੜਨੀ ਸ਼ੁਰੂ ਕਰ ਦਿੱਤੀ ਹੈ। ਆਉਂਦੀਆਂ ਇਨ੍ਹਾਂ ਚੋਣਾਂ ਵਿਚ ਹੀ ਕੇਂਦਰ ਦੀ ਮੋਦੀ ਸਰਕਾਰ ਦੇ ਪ੍ਰਦਰਸ਼ਨ ਅਤੇ ਉਸ ਦੇ ਅਕਸ ਦਾ ਵੀ ਅੰਦਾਜ਼ਾ ਲਗਾਇਆ ਜਾ ਸਕੇਗਾ। ਕਾਫੀ ਹੱਦ ਤੱਕ ਇਹ ਵੀ ਸਪੱਸ਼ਟ ਹੋਵੇਗਾ ਕਿ ਮਹਾਂਮਾਰੀ ਦੇ ਲੰਮੇ ਦੌਰ ਨਾਲ ਕੇਂਦਰ ਸਰਕਾਰ ਕਿੰਨੀ ਕੁ ਸਫਲਤਾ ਨਾਲ ਨਿਪਟਣ ਦੇ ਸਮਰੱਥ ਹੋਈ ਹੈ।


-ਬਰਜਿੰਦਰ ਸਿੰਘ ਹਮਦਰਦ

ਦਾਅਵੇ, ਵਾਅਦੇ ਤੇ ਹਕੀਕਤਾਂ

2014 ਵਿਚ ਸ੍ਰੀ ਨਰਿੰਦਰ ਮੋਦੀ ਨੇ ਆਪਣਾ ਡੰਕਾ ਵਜਾ ਕੇ ਐਲਾਨ ਕੀਤਾ ਸੀ ਕਿ ਦੇਸ਼ ਨੇ ਸੱਠ ਸਾਲ ਕਾਂਗਰਸ ਨੂੰ ਦਿੱਤੇ ਹਨ, ਮੈਨੂੰ ਸਿਰਫ ਸੱਠ ਮਹੀਨੇ (ਪੰਜ ਸਾਲ) ਦਿਓ, ਮੈਂ ਭਾਰਤ ਨੂੰ ਤਰੱਕੀ ਦੇ ਅਜਿਹੇ ਰਾਹ 'ਤੇ ਲੈ ਜਾਵਾਂਗਾ ਕਿ ਤੁਹਾਡੇ ਸਾਰੇ ਸੁਪਨੇ ਪੂਰੇ ਹੋ ਜਾਣਗੇ। ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ

ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਧਾਰਮਿਕ, ਸਮਾਜਿਕ ਤੇ ਵਿੱਦਿਅਕ ਖੇਤਰ ਵਿਚ ਜੋ ਯੋਗਦਾਨ ਪਾਇਆ, ਉਸ ਨਾਲ ਸਮਾਜ ਦੀ ਨੁਹਾਰ ਹੀ ਬਦਲ ਗਈ। ਇਸ ਮਹਾਨ ਆਤਮਾ ਦਾ ਜਨਮ ਅਕਤੂਬਰ 1882 'ਚ ਖੇੜੀ ਦੁਨਾ ਸਿੰਘ ਜ਼ਿਲ੍ਹਾ ਗੁਜਰਾਤ (ਪਾਕਿਸਤਾਨ) 'ਚ ਪਿਤਾ ਸ: ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦਾ ਨੌਜਵਾਨ ਪੀੜ੍ਹੀ 'ਤੇ ਪਿਆ ਗਹਿਰਾ ਅਸਰ

(ਕੱਲ੍ਹ ਤੋਂ ਅੱਗੇ) ਜੂਨ, 1984 ਦੇ ਪਹਿਲੇ ਹਫ਼ਤੇ ਸ਼ੁਰੂ ਹੋਇਆ ਘੱਲੂਘਾਰਾ ਪਹਿਲੇ ਘੱਲੂਘਾਰੇ ਵਾਂਗ ਜੂਨ ਦੇ ਪਹਿਲੇ ਹਫ਼ਤੇ ਸ਼ੁਰੂ ਹੋਇਆ ਤੇ ਇਸ ਵਿਚ ਵੀ ਪਹਿਲੇ-ਦੂਜੇ ਘੱਲੂਘਾਰੇ ਵਾਂਗ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ। ਇਸ ਕਰਕੇ ਇਸ ਨੂੰ 'ਤੀਸਰੇ ਘੱਲੂਘਾਰੇ' ਦਾ ਨਾਂਅ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ਾਂ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਾਸਲ

(ਕੱਲ੍ਹ ਤੋਂ ਅੱਗੇ) ਪੰਜਾਬ ਦੇ ਸੰਦਰਭ ਵਿਚ ਇਨ੍ਹਾਂ ਸਮਿਆਂ ਦੌਰਾਨ ਪ੍ਰਮੁੱਖ ਤੌਰ 'ਤੇ ਪਗੜੀ ਸੰਭਾਲ ਜੱਟਾ ਲਹਿਰ (1907), ਬੰਨੇ ਤੇ ਅੱਧੋ ਅੱਧ ਦਾ ਸੰਘਰਸ਼ (1938), ਸ਼ਾਹੂਕਾਰ ਕਰਜ਼ੇ ਵਿਰੁੱਧ ਸੰਘਰਸ਼ (1937-38), ਲਾਹੌਰ ਦਾ ਮੋਰਚਾ (1939), ਹਰਸਾ ਛੀਨਾ ਮੋਘਾ ਮੋਰਚਾ (1946), ਇਤਿਹਾਸਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX