ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  3 minutes ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  11 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  32 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਲੰਧਰ

ਮਿਸ਼ਨ ਸਮਾਰਟ ਸਿਟੀ ਅਧੀਨ 84 ਕਰੋੜ ਦੀ ਲਾਗਤ ਵਾਲੇ ਬਾਇਓ-ਮਾਈਨਿੰਗ ਅਤੇ ਸਮਾਰਟ ਰੋਡਜ਼ ਪ੍ਰਾਜੈਕਟਾਂ ਨੂੰ ਮਨਜ਼ੂਰੀ

ਜਲੰਧਰ, 2 ਜੂਨ (ਚੰਦੀਪ ਭੱਲਾ)-ਬੁੱਧਵਾਰ ਨੂੰ ਸਭ ਤੋਂ ਘੱਟ ਬੋਲੀ ਦੇਣ ਵਾਲੇ ਬੋਲੀਕਾਰ ਨੂੰ ਵਰਕ ਆਰਡਰ ਜਾਰੀ ਕਰਦਿਆਂ ਸਮਾਰਟ ਸਿਟੀ ਮਿਸ਼ਨ ਦੀ ਕਾਰਜਕਾਰੀ ਕਮੇਟੀ ਵਲੋਂ 84 ਕਰੋੜ ਰੁਪਏ ਦੀ ਲਾਗਤ ਵਾਲੇ 2 ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਅਜੋਏ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਕਮੇਟੀ ਦੀ ਵਰਚੁਅਲ ਮੀਟਿੰਗ ਵਿਚ ਹਿੱਸਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਵਲੋਂ ਅਗਲੇ ਦੋ ਸਾਲਾਂ ਵਿਚ 32.11 ਕਰੋੜ ਰੁਪਏ ਦੀ ਲਾਗਤ ਨਾਲ ਵਰਿਆਣਾ ਪਿੰਡ ਵਿਖੇ 8 ਲੱਖ ਮੀਟਿ੍ਕ ਟਨ ਦੇ ਕੂੜੇ ਦੇ ਡੰਪ ਨੂੰ ਬਾਇਓ-ਰੇਮੇਡੀਏਸ਼ਨ ਵਿਧੀ ਰਾਹੀਂ ਬੰਦ ਕਰਨ ਦਾ ਪ੍ਰਾਜੈਕਟ ਅਲਾਟ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸ਼ਹਿਰ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਵਿਸ਼ਾਲ ਡੰਪ ਨੂੰ ਵਿਗਿਆਨਕ ਢੰਗ ਨਾਲ ਸਾਫ਼ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਏਰੀਆ ਬੇਸਡ ਡਿਵੈਲਪਮੈਂਟ (ਏ.ਬੀ.ਡੀ.) ਖੇਤਰਾਂ 'ਚ ਸਮਾਰਟ ਸੜਕਾਂ ਵਿਕਸਤ ਕਰਨ ਲਈ ਕਮੇਟੀ ਵਲੋਂ 51.38 ਕਰੋੜ ਰੁਪਏ ਦੀ ਲਾਗਤ ਵਾਲੇ ਇਕ ਹੋਰ ਪ੍ਰਾਜੈਕਟ ਲਈ ਵਰਕ ਆਰਡਰ ਜਾਰੀ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਸਿਵਲ ਵਰਕਸ, ਬਾਗਬਾਨੀ ਦਾ ਕੰਮ, ਮੀਂਹ ਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਸਮੇਤ ਹਾਈ ਟੈਨਸ਼ਨ ਬਿਜਲੀ ਦੇ ਕੰਮ ਸ਼ਾਮਿਲ ਹਨ | ਸ੍ਰੀ ਥੋਰੀ ਨੇ ਦੱਸਿਆ ਕਿ ਸੋਧੇ ਹੋਏ ਡੀ ਪੀ ਆਰ ਅਨੁਸਾਰ ਸੜਕਾਂ ਦੇ ਕੁਝ ਨਵੇਂ ਹਿੱਸੇ ਪ੍ਰਾਜੈਕਟ ਵਿਚ ਸ਼ਾਮਿਲ ਕੀਤੇ ਗਏ ਹਨ, ਜਿਨ੍ਹਾਂ ਵਿਚ ਕਪੂਰਥਲਾ ਚੌਕ ਤੋਂ ਐਚ.ਐਮ.ਵੀ. ਚੌਕ ਰੋਡ, ਐਚ. ਐਮ. ਵੀ. ਚੌਕ ਤੋਂ ਡੀ. ਏ. ਵੀ. ਫਲਾਈਓਵਰ ਤੱਕ ਸਰਵਿਸ ਰੋਡ ਅਤੇ ਗ੍ਰੀਨ ਬੈਲਟ, ਸਬਜ਼ੀ ਮੰਡੀ ਚੌਕ ਤੋਂ ਐਚ.ਐਮ.ਵੀ. ਚੌਕ ਤੱਕ ਸੜਕ ਸਮੇਤ ਸਲਿੱਪ ਸੜਕਾਂ ਅਤੇ 120 ਫੁੱਟ ਰੋਡ 'ਤੇ ਜੰਕਸ਼ਨ ਪੁਆਇੰਟ ਤੋਂ ਅਤੇ ਕਪੂਰਥਲਾ ਰੋਡ ਤੋਂ ਐਮ. ਸੀ. ਜੇ. ਬਾਊਾਡਰੀ ਤੱਕ ਸਟ੍ਰੀਟ ਲਾਈਟਾਂ ਵਾਲੇ ਖੰਭੇ ਲਗਾਉਣਾ ਸ਼ਾਮਿਲ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਏ.ਬੀ.ਡੀ. ਖੇਤਰਾਂ 'ਚ ਸਮਾਰਟ ਸੜਕਾਂ ਦੇ ਵਿਕਾਸ 'ਚ ਸੀ.ਸੀ.ਟੀ.ਵੀ. ਕੈਮਰੇ, ਸੈਂਸਰ ਅਤੇ ਸੋਲਰ ਪੈਨਲਾਂ ਦੀ ਸਥਾਪਨਾ, ਪੈਦਲ ਯਾਤਰੀਆਂ ਵਾਲੇ ਰਸਤੇ ਨੂੰ ਮੁੜ ਵਿਕਸਿਤ ਅਤੇ ਚੌੜਾ ਕਰਨਾ, ਵਿਚਾਲੇ ਹਰੀਆਂ ਪੱਟੀਆਂ ਲਈ ਬੂਟੇ ਲਗਾਉਣਾ, ਕੈਰਿਜਵੇ ਫੁੱਟਪਾਥ ਦਾ ਪੁਨਰ-ਨਿਰਮਾਣ, ਦੂਰ ਸੰਚਾਰ ਕੇਬਲਾਂ ਲਈ ਅੰਡਰ ਗਰਾਊਾਡ ਯੂਟੀਲਿਟੀ ਡਕਟ, ਮੀਂਹ ਦੇ ਪਾਣੀ ਦੀ ਨਿਕਾਸੀ ਲਈ ਆਰ. ਸੀ. ਸੀ. ਪਾਈਪਾਂ, ਸੰਕੇਤਾਂ ਦੀ ਵਿਵਸਥਾ, ਸੜਕ ਦੀ ਨਿਸ਼ਾਨਦੇਹੀ ਅਤੇ ਦਿਸ਼ਾ-ਨਿਰਦੇਸ਼ ਵਾਲੇ ਤੀਰ, ਪਾਰਕਿੰਗ 'ਤੇ ਬੈਠਣ ਦਾ ਪ੍ਰਬੰਧ ਤੇ ਲੈਂਡਸਕੇਪਿੰਗ ਅਤੇ ਗ੍ਰੀਨ ਬੈਲਟਸ ਦਾ ਵਿਕਾਸ ਸ਼ਾਮਿਲ ਹੈ | ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਡੀ. ਪੀ. ਆਰ. ਅਨੁਸਾਰ ਪ੍ਰਾਜੈਕਟ ਨੂੰ 12 ਮਹੀਨਿਆਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾਣਾ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਦੌਰਾਨ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਕਿਹਾ ਕਿ ਨਗਰ ਨਿਗਮ ਵਲੋਂ ਇਨ੍ਹਾਂ ਦੋਵਾਂ ਪ੍ਰਾਜੈਕਟਾਂ ਦੀ ਉਚਿਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਗੁਣਵੱਤਾ ਦੇ ਨਾਲ-ਨਾਲ ਇਨ੍ਹਾਂ ਨੂੰ ਸਮੇਂ-ਸਿਰ ਪੂਰਾ ਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ |

ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਹਾਲਤ ਬਿਨ ਲਾੜੇ ਦੀ ਬਾਰਾਤ ਵਰਗੀ

ਜਲੰਧਰ, 2 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਜਥੇਬੰਦਕ ਢਾਂਚੇ 'ਚ ਵਾਧੇ ਦਾ ਐਲਾਨ ਕਰਦਿਆਂ ਵੱਖ-ਵੱਖ ਜ਼ਿਲਿ੍ਹਆਂ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਵੀ ਥਾਪ ਦਿੱਤੇ ਹਨ ਪਰ ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਜ਼ਦੂਰ ਦੀ ਮੌਤ

ਮਕਸੂਦਾਂ, 2 ਜੂਨ (ਲਖਵਿੰਦਰ ਪਾਠਕ)-ਜਲੰਧਰ-ਅੰਮਿ੍ਤਸਰ ਬਾਈਪਾਸ 'ਤੇ ਥਾਣਾ 1 ਦੇ ਅਧੀਨ ਆਉਂਦੇ ਕਾਲੀਆ ਕਾਲੋਨੀ ਕੱਟ ਨੇੜੇ ਪੈਦਲ ਸੜਕ ਪਾਰ ਕਰ ਰਹੇ ਮਜ਼ਦੂਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਮਜ਼ਦੂਰ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਜਿਸ ਨੂੰ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਨੂਰਮਹਿਲ, 2 ਜੂਨ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਨਜ਼ਦੀਕੀ ਪਿੰਡ ਪੰਡੋਰੀ ਜਗੀਰ ਦੇ ਕਿਸਾਨ ਮੱਖਣ ਸਿੰਘ ਪੁੱਤਰ ਮਿਲਖਾ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ | ਮੱਖਣ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਕਰਜ਼ਾ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੇ ਠੇਕੇਦਾਰਾਂ ਦਾ 3 ਮਹੀਨੇ ਹੋਰ ਵਧਿਆ ਠੇਕਾ

ਜਲੰਧਰ, 2 ਜੂਨ (ਸ਼ਿਵ)-ਐਲ. ਈ. ਡੀ. ਲਾਈਟਾਂ ਵਿਚ ਲੱਗ ਰਹੀ ਦੇਰੀ ਕਰਕੇ ਨਿਗਮ ਪ੍ਰਸ਼ਾਸਨ ਨੇ ਲਾਈਟਾਂ ਦੀ ਸੰਭਾਲ ਦਾ ਕੰਮ ਦਾ ਪੁਰਾਣੇ ਠੇਕੇਦਾਰਾਂ ਦਾ ਠੇਕਾ 3 ਮਹੀਨੇ ਲਈ ਹੋਰ ਵਧਾ ਦਿੱਤਾ ਹੈ ਕਿਉਂਕਿ ਸ਼ਹਿਰ ਵਿਚ 65000 ਲੱਗੀਆਂ ਸੋਡੀਅਮ ਲਾਈਟਾਂ 'ਚ 32 ਹਜ਼ਾਰ ਦੇ ਕਰੀਬ ਹੀ ...

ਪੂਰੀ ਖ਼ਬਰ »

ਬਲੈਕ ਫੰਗਸ ਦੇ 6 ਮਾਮਲੇ ਹੋਰ ਮਿਲੇ, ਗਿਣਤੀ 50 ਹੋਈ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਜਲੰਧਰ 'ਚ ਬਲੈਕ ਫੰਗਸ ਦੇ 6 ਨਵੇਂ ਮਰੀਜ਼ ਹੋਰ ਰਿਪੋਰਟ ਹੋਏ ਹਨ, ਜਿਸ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 50 ਪਹੁੰਚ ਗਈ ਹੈ | ਅੱਜ ਰਿਪੋਰਟ ਹੋਏ ਮਰੀਜ਼ਾਂ 'ਚੋਂ ਇਕ ਜਲੰਧਰ ਜ਼ਿਲ੍ਹੇ ਦਾ ਅਤੇ 5 ਦੂਸਰੇ ਜ਼ਿਲਿ੍ਹਆਂ ਦੇ ਰਹਿਣ ...

ਪੂਰੀ ਖ਼ਬਰ »

ਕੋਰੋਨਾ ਪੀੜਤ 4 ਵਿਅਕਤੀਆਂ ਦੀ ਮੌਤ, 229 ਨਵੇਂ ਮਾਮਲੇ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1400 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 229 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 60493 ਪਹੁੰਚ ਗਈ ਹੈ | ਮਿ੍ਤਕਾਂ 'ਚ ਬਖਸ਼ੋ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ ਸਮਾਰਟ ਸਕੂਲ (ਲੜਕੇ) ਨੂੰ ਜ਼ਿਲ੍ਹੇ ਦੇ ਸਰਬੋਤਮ ਸਕੂਲ ਦਾ ਦਰਜਾ

ਜਮਸ਼ੇਰ ਖਾਸ, 2 ਜੂਨ (ਅਵਤਾਰ ਤਾਰੀ)-ਜਮਸ਼ੇਰ ਖਾਸ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਪਿ੍ੰਸੀਪਲ ਅਸ਼ੋਕ ਬਸਰਾ ਦੀ ਯੋਗ ਅਗਵਾਈ ਅਧੀਨ ਨਿੱਤ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ | ਸਿੱਖਿਆ ਵਿਭਾਗ ਵਲੋਂ ਹੁਣੇ-ਹੁਣੇ ਕੀਤੇ ਸਰਵੇ ਦੌਰਾਨ ਇਸ ਸਕੂਲ ਨੂੰ ...

ਪੂਰੀ ਖ਼ਬਰ »

ਸਿਆਸੀ ਲੋਕਾਂ ਦੀਆਂ ਚਾਲਾਂ ਤੋਂ ਗੁਰੂ ਘਰਾਂ ਦੇ ਪ੍ਰਬੰਧਕ ਅਤੇ ਗ੍ਰੰਥੀ ਸਿੰਘ ਸੁਚੇਤ ਰਹਿਣ-ਸਿੰਘ ਸਭਾਵਾਂ

ਜਲੰਧਰ, 2 ਜੂਨ (ਹਰਵਿੰਦਰ ਸਿੰਘ ਫੁੱਲ)-ਚੋਣਾਂ ਸਮੇਂ ਰਾਜਨੀਤੀ ਕਰਨ ਅਤੇ ਜਾਤ ਪਾਤ ਦੇ ਨਾਂਅ 'ਤੇ ਪਾੜਾ ਪਾਉਣ ਲਈ ਸਿਆਸੀ ਆਗੂਆਂ ਵਲੋਂ ਧਾਰਮਿਕ ਸਥਾਨਾਂ ਦੀ ਵਰਤੋਂ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾ ਰਿਹਾ | ਇਸ ਸਬੰਧੀ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਜਲੰਧਰ ਜਿੰਮ ਵੈੱਲਫ਼ੇਅਰ ਸੁਸਾਇਟੀ ਵਲੋਂ ਸ਼ਹਿਰ ਦੇ ਚੌਕਾਂ 'ਚ ਸ਼ਾਂਤਮਈ ਰੋਸ ਪ੍ਰਦਰਸ਼ਨ

ਜਲੰਧਰ, 2 ਜੂਨ (ਸਾਬੀ)-ਪੰਜਾਬ ਜਿੰਮ ਵੈੱਲਫੇਅਰ ਸੁਸਾਇਟੀ ਵਲੋਂ ਰਾਜ ਵਿਚ ਫਿਟਨੈੱਸ ਕਰਨ ਵਾਲੇ ਜਿੰਮਾਂ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜਲੰਧਰ ਦੇ ਵੱਖ ਵੱਖ ਚੌਕਾਂ ਦੇ ਵਿਚ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਤੇ ਹੱਥਾਂ ਦੇ ...

ਪੂਰੀ ਖ਼ਬਰ »

ਸਪਾ ਸੈਂਟਰ 'ਚੋਂ ਕਾਬੂ ਕੀਤੇ ਕਰਿੰਦੇ ਲਏ ਇਕ ਦਿਨ ਦੇ ਰਿਮਾਂਡ 'ਤੇ

ਜਲੰਧਰ, 2 ਜੂਨ (ਐੱਮ.ਐੱਸ. ਲੋਹੀਆ)-ਬੀਤੇ ਦਿਨ ਗੜ੍ਹਾ ਦੇ ਖੇਤਰ 'ਚ ਚੱਲ ਰਹੇ ਬਲਿਸ ਸਪਾ ਸੈਂਟਰ ਅਤੇ ਮਾਡਲ ਟਾਊਨ ਦੇ ਖੇਤਰ 'ਚ ਚੱਲ ਰਹੇ ਕੇਅਰ ਸਿੰਸਾਸ ਸਪਾ ਸੈਂਟਰ 'ਚ ਕਮਿਸ਼ਨਰੇਟ ਪੁਲਿਸ ਵਲੋਂ ਕੀਤੀ ਕਾਰਵਾਈ ਦੌਰਾਨ ਗਿ੍ਫ਼ਤਾਰ ਕੀਤੇ ਸਪਾ ਸੈਂਟਰਾਂ ਦੇ ਕਰਿੰਦਿਆਂ ...

ਪੂਰੀ ਖ਼ਬਰ »

2022 ਦੀ ਵਿਧਾਨ ਸਭਾ ਚੋਣ ਜਲੰਧਰ ਕੈਂਟ ਤੋਂ ਹੀ ਲੜਾਂਗਾ-ਐਚ.ਐਸ.ਵਾਲੀਆ

ਜਲੰਧਰ ਛਾਉਣੀ, 2 ਜੂਨ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ (ਵਪਾਰ ਵਿੰਗ ਪੰਜਾਬ) ਅਤੇ ਹਲਕਾ ਜਲੰਧਰ ਕੈਂਟ ਦੇ ਸੀਨੀਅਰ ਅਕਾਲੀ ਆਗੂ ਐਚ. ਐੱਸ. ਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ 2022 ਦੀਆਂ ਚੋਣਾਂ 'ਚ ਜੇਕਰ ਪਾਰਟੀ ...

ਪੂਰੀ ਖ਼ਬਰ »

ਰੇਲਵੇ ਵਲੋਂ ਖੜ੍ਹੀ ਕੀਤੀ ਗਈ ਕੰਧ ਨੇ ਮੁਹੱਲਾ ਬੇਅੰਤ ਨਗਰ ਨੂੰ 2 ਹਿੱਸਿਆਂ 'ਚ ਵੰਡਿਆ

ਜਲੰਧਰ, 2 ਜੂਨ (ਜਸਪਾਲ ਸਿੰਘ)-ਰੇਲਵੇ ਵਲੋਂ ਕੀਤੀ ਗਈ ਕੰਧ ਨੇ ਮੁਹੱਲਾ ਬੇਅੰਤ ਨਗਰ ਨੂੰ ਦੋ ਹਿੱਸਿਆਂ 'ਚ ਵੰਡ ਦਿੱਤਾ ਹੈ | ਹਾਲਾਂਕਿ ਮੁਹੱਲਾ ਪੁਰਾਣਾ ਬੇਅੰਤ ਨਗਰ ਤੇ ਨਿਊ ਬੇਅੰਤ ਨਗਰ ਦੇ ਵਿਚਕਾਰ ਦੀ ਲੰਘਦੀ ਰੇਲਵੇ ਲਾਈਨ ਕਾਰਨ ਪਹਿਲਾਂ ਹੀ ਇਹ ਮੁਹੱਲੇ ਵੱਖ ਹੋ ਗਏ ...

ਪੂਰੀ ਖ਼ਬਰ »

ਮਹਾਂਮਾਰੀ ਦੌਰਾਨ ਮਰੀਜ਼ਾਂ ਦੀ ਲੁੱਟ ਕਰਨ ਵਾਲੀ ਰਤਨ ਲੈਬਜ਼ ਖ਼ਿਲਾਫ਼ ਡੀ.ਸੀ. ਦੀ ਕਾਰਵਾਈ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਸੂਬਾ ਸਰਕਾਰ ਵਲੋਂ ਆਰ.ਟੀ.-ਪੀ.ਸੀ.ਆਰ. ਟੈਸਟ ਲਈ 450 ਰੁਪਏ ਨਿਰਧਾਰਿਤ ਕੀਤੇ ਗਏ, ਪਰ ਇਸ ਦੇ ਬਾਵਜੂਦ ਕੁਝ ਮੌਕਾ ਪਰਸਤ ਲੋਕ ਇਸ ਮਹਾਂਮਾਰੀ ਦੌਰਾਨ ਵੀ ਮਰੀਜ਼ਾਂ ਦੀ ਲੁੱਟ-ਖਸੁੱਟ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ | ਅਜਿਹਾ ਹੀ ਇਕ ਮਾਮਲਾ ...

ਪੂਰੀ ਖ਼ਬਰ »

ਹਰਕਮਲਪ੍ਰੀਤ ਸਿੰਘ ਖੱਖ ਨੂੰ ਕਪੂਰਥਲਾ ਜ਼ਿਲ੍ਹੇ ਦੇ ਐੱਸ.ਐੱਸ.ਪੀ. ਦੀ ਮਿਲੀ ਜ਼ਿੰਮੇਵਾਰੀ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਪੁਲਿਸ ਵਿਭਾਗ 'ਚ ਆਪਣੀਆਂ ਵਧੀਆ ਸੇਵਾਵਾਂ ਦੇਣ ਕਰਕੇ ਮੁੱਖ ਮੰਤਰੀ ਮੈਡੀਲ ਨਾਲ ਸਨਮਾਨਿਤ ਹੋਣ ਵਾਲੇ ਹਰਕਮਲਪ੍ਰੀਤ ਸਿੰਘ ਖੱਖ ਨੂੰ ਕਪੂਰਥਲਾ ਜ਼ਿਲ੍ਹੇ ਦੇ ਐਸ.ਐਸ.ਪੀ. ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਤੋਂ ਪਹਿਲਾਂ ਸ. ਖੱਖ ...

ਪੂਰੀ ਖ਼ਬਰ »

ਡਾਈਪਰ, ਮਾਸਕ, ਦਸਤਾਨੇ ਕੂੜੇ 'ਚ ਸੁੱਟਣ ਤੋਂ ਸਰਕਾਰ ਸਖ਼ਤ, ਮਸ਼ੀਨਾਂ ਲਗਾਉਣ ਦੀ ਹਦਾਇਤ

ਜਲੰਧਰ, 2 ਮਈ (ਸ਼ਿਵ)-ਸ਼ਹਿਰ ਦੇ ਕੂੜੇ ਦੇ ਡੰਪਾਂ 'ਤੇ ਡਾਈਪਰ, ਸੈਨਟਰੀ ਪੈਡ, ਮਾਸਕ, ਦਸਤਾਨੇ ਸੁੱਟਣ ਦੇ ਮਾਮਲੇ ਨੂੰ ਪੰਜਾਬ ਸਰਕਾਰ ਨੇ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਨੂੰ ਇਸ ਮਾਮਲੇ ਵਿਚ ਹਦਾਇਤ ਜਾਰੀ ਕਰਦੇ ਹੋਏ ਕੂੜਾ ਪੋ੍ਰਸੈੱਸ ਕਰਨ ਵਾਲੀਆਂ ...

ਪੂਰੀ ਖ਼ਬਰ »

ਵਾਈਸ ਐਡਮਿਰਲ ਰਵਨੀਤ ਸਿੰਘ ਨੇ ਵਧਾਇਆ ਜਲੰਧਰ ਦਾ ਮਾਣ

ਜਲੰਧਰ, 2 ਜੂਨ (ਹਰਵਿੰਦਰ ਸਿੰਘ ਫੁੱਲ)-ਵਾਈਸ ਐਡਮਿਰਲ ਰਵਨੀਤ ਸਿੰਘ ਨੇ ਡਿਪਟੀ ਚੀਫ਼ ਆਫ਼ ਦਾ ਨਵਲ ਸਟਾਫ਼ ਦਾ ਅਹੁਦਾ ਸੰਭਾਲ ਕੇ ਆਪਣੇ ਸ਼ਹਿਰ ਦਾ ਨਾਂਅ ਹੋਰ ਬੁਲੰਦੀਆਂ 'ਤੇ ਪਹੰੁਚਾ ਦਿੱਤਾ ਹੈ | ਆਪਣੇ ਪੁੱਤਰ ਵਲ਼ੋਂ ਡਿਪਟੀ ਚੀਫ਼ ਦਾ ਅਹੁਦਾ ਸੰਭਾਲੇ ਜਾਣ ਨਾਲ ...

ਪੂਰੀ ਖ਼ਬਰ »

ਮੀਰੀ-ਪੀਰੀ ਵੈੱਲਫ਼ੇਅਰ ਸੇਵਾ ਸੁਸਾਇਟੀ ਵਲੋਂ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨ ਲਈ ਬੈਠਕ

ਚੁਗਿੱਟੀ/ਜੰਡੂਸਿੰਘਾ, 2 ਜੂਨ (ਨਰਿੰਦਰ ਲਾਗੂ)-ਮੀਰੀ-ਪੀਰੀ ਵੈੱਲਫ਼ੇਅਰ ਸੁਸਾਇਟੀ ਲੰਮਾ ਪਿੰਡ ਵਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋੋਂ ਬਚਾਅ ਲਈ ਜਾਗਰੂਕ ਕਰਨ ਸਬੰਧੀ ਇਕ ਬੈਠਕ ਲੰਮਾ ਪਿੰਡ ਵਿਖੇ ਕੀਤੀ ਗਈ | ਇਸ ਸਬੰਧੀ ਕਿਰਨਦੀਪ ਸਿੰਘ ਰੰਧਾਵਾ, ਜੋਗਾ ਸਿੰਘ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੀ ਕਮੀ ਨੂੰ ਦੂਰ ਕਰਨ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 2 ਜੂਨ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਤੇ ਇਸ ਦੇ ਨਾਲ ਲੱਗਦੇ ਖੇਤਰ 'ਚ ਕਈ ਥਾੲੀਂ ਸਟਰੀਟ ਲਾਈਟਾਂ ਦੀ ਕਮੀ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ | ਇਸ ਸਬੰਧੀ ਜਗਨਨਾਥ, ਗਿਆਨ ਚੰਦ, ਵਿਧੀ ਚੰਦ ਤੇ ਸ਼ਿਵ ਲਾਲ ਸਮੇਤ ਕਈ ਹੋਰ ਲੋਕਾਂ ਨੇ ...

ਪੂਰੀ ਖ਼ਬਰ »

ਅਸਤੀਫ਼ਾ ਦੇਣ ਵਾਲੀਆਂ ਔਰਤਾਂ ਦਾ ਭਾਜਪਾ ਨਾਲ ਸਬੰਧ ਨਹੀਂ-ਮੋਨਾ ਜਾਇਸਵਾਲ

ਜਲੰਧਰ: 2 ਜੂਨ (ਸ਼ਿਵ)-ਭਾਜਪਾ ਮਹਿਲਾ ਮੋਰਚਾ ਦੀਆਂ ਔਰਤ ਮੈਂਬਰਾਂ ਵਲੋਂ ਕਿਸਾਨ ਅੰਦੋਲਨ ਦੇ ਨਾਂਅ 'ਤੇ ਦਿੱਤੇ ਗਏ ਅਸਤੀਫ਼ਿਆਂ ਦੀਆਂ ਛਪੀਆਂ ਖ਼ਬਰਾਂ ਬਾਰੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਮੋਨਾ ਜੈਸਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਨਾਂਅ 'ਤੇ ...

ਪੂਰੀ ਖ਼ਬਰ »

ਡਿਪਸ ਕੋ-ਐਡ ਕਾਲਜ ਢਿਲਵਾਂ ਦੀ ਵਿਦਿਆਰਥਣ ਹਰਪ੍ਰੀਤ ਯੂਨੀਵਰਸਿਟੀ 'ਚੋਂ ਅੱਵਲ

ਜਲੰਧਰ, 2 ਜੂਨ (ਰਣਜੀਤ ਸਿੰਘ ਸੋਢੀ)-ਜੀ. ਐਨ. ਡੀ. ਯੂ. ਵਲੋ ਐਲਾਨੇ ਗਏ ਐਮ.ਕਾਮ ਦੀ ਪਹਿਲੇ ਸਮੈਸਟਰ ਦੀ ਪ੍ਰੀਖਿਆ 'ਚੋਂ ਡਿਪਸ ਕੋ-ਐਡ ਕਾਲਜ, ਢਿਲਵਾਂ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕਰ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ...

ਪੂਰੀ ਖ਼ਬਰ »

ਇਲਾਕੇ 'ਚ ਚੱਲਦੀਆਂ ਕੰਡਮ ਟਰਾਲੀਆਂ ਖ਼ਿਲਾਫ਼ ਵੱਖ-ਵੱਖ ਵਿਭਾਗਾਂ ਨੂੰ ਦਿੱਤੀ ਸ਼ਿਕਾਇਤ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਇਲਾਕੇ 'ਚ ਚੱਲਦੀਆਂ ਕੰਡਮ ਟਰਾਲੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਜੱਗਾ ਸਿੰਘ ਪੱਡਾ ਪੁੱਤਰ ਨਿਰਮਲ ਸਿੰਘ ਪੁੱਤਰ ਰੂੜ ਵਾਸੀ ਖਾਂਬੜਾ ਅੱਡਾ, ਜੀਵਨ ਵਿਹਾਰ, ਥਾਣਾ ਸਦਰ, ਜਲੰਧਰ ਸਿਟੀ ਨੇ ਵੱਖ-ਵੱਖ ਵਿਭਾਗਾਂ ਨੂੰ ਸ਼ਿਕਾਇਤ ਦਿੱਤੀ ਹੈ | ...

ਪੂਰੀ ਖ਼ਬਰ »

ਡੀ.ਸੀ. ਕਾਮਿਆਂ ਦੀ ਸਮੂਹਿਕ ਛੁੱਟੀ ਕਾਰਨ ਕੰਮ ਨਾ ਹੋਣ ਕਰਕੇ ਲੋਕ ਹੋ ਰਹੇ ਪ੍ਰੇਸ਼ਾਨ

ਜਲੰਧਰ, 2 ਜੂਨ (ਚੰਦੀਪ ਭੱਲਾ)-ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਦੇ ਵਲੋਂ ਸਾਮੂਹਿਕ ਛੁੱਟੀ ਲੈ ਕੇ ਕੰਮਕਾਜ ਠੱਪ ਕਰਕੇ ਕੀਤਾ ਜਾ ਰਿਹਾ ਸੰਘਰਸ਼ ਅੱਜ ਤਕਰੀਬਨ 10 ਦਿਨਾਂ ਤੋਂ ਚਲਦਾ ਆ ਰਿਹਾ ਹੈ ਤੇ ਇਸ ਦੌਰਾਨ ਸਰਕਾਰ, ਪ੍ਰਸ਼ਾਸਨ ਅਤੇ ਕਾਮਿਆਂ 'ਚ ਕੋਈ ਵੀ ਗੱਲਬਾਤ ਨਾ ਹੋਣ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ ਸਰਬੋਤਮ ਰਿਹਾ ਸਰਕਾਰੀ ਮਿਡਲ ਸਕੂਲ ਲੁਹਾਰਾਂ ਚਾਹੜਕੇ

ਭੋਗਪੁਰ, 2 ਜੂਨ (ਡੱਲੀ)-ਅੱਜ ਪੰਜਾਬ ਸਿੱਖਿਆ ਵਿਭਾਗ ਵਲੋਂ ਐਲਾਨੇ ਗਏ ਵੱਖ-ਵੱਖ ਸ਼੍ਰੇਣੀ ਦੇ ਜ਼ਿਲ੍ਹਾਵਾਰ ਸਰਬੋਤਮ ਸਕੂਲਾਂ ਦੀ ਮਿਡਲ ਸਕੂਲ ਸੂਚੀ 'ਚ ਲੁਹਾਰਾਂ ਚਾਹੜਕੇ ਸਕੂਲ ਦਾ ਨਾਂਅ ਜਲੰਧਰ ਜ਼ਿਲ੍ਹੇ 'ਚੋਂ ਚੁਣੇ ਜਾਣ 'ਤੇ ਪਿੰਡ ਵਾਸੀਆਂ, ਸਕੂਲ ਸਟਾਫ ਤੇ ਇਲਾਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX