ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  3 minutes ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  11 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  32 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਕਪੂਰਥਲਾ / ਫਗਵਾੜਾ

ਭੁਲੱਥ ਪੁਲਿਸ ਵਲੋਂ ਨਸ਼ੀਲੇ ਟੀਕੇ ਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਦੋ ਕਾਬੂ

ਭੁਲੱਥ, 2 ਜੂਨ (ਮਨਜੀਤ ਸਿੰਘ ਰਤਨ)- ਭੁਲੱਥ ਪੁਲਿਸ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਨਸ਼ੀਲੇ ਟੀਕੇ ਅਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਜਸਬੀਰ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਪਾਰਟੀ ਭੁਲੱਥ ਕਰਤਾਰਪੁਰ ਸੜਕ ਤੇ ਮੱਲੀਆਂ ਮੋੜ 'ਤੇ ਪਹੁੰਚੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਦੋ ਵਿਅਕਤੀ ਕਰਤਾਰਪੁਰ ਸਾਈਡ ਵਲੋਂ ਆਪੋ ਆਪਣੇ ਬੈਗਾਂ ਭਾਰੀ ਮਾਤਰਾ ਵਿਚ ਨਸ਼ੀਲੇ ਟੀਕੇ ਲੈ ਕੇ ਪੈਦਲ ਹੀ ਇੱਧਰ ਨੂੰ ਆ ਰਹੇ ਹਨ ਅਗਰ ਇਸੇ ਜਗ੍ਹਾ ਤੇ ਹੀ ਨਾਕੇ ਬੰਦੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ। ਇਸੇ ਦੌਰਾਨ ਹੀ ਦੋ ਨੌਜਵਾਨ ਕਰਤਾਰਪੁਰ ਵਲੋਂ ਆਉਂਦੇ ਦਿਖਾਈ ਦਿੱਤੇ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਪਿੱਛੇ ਨੂੰ ਮੁੜ ਕੇ ਦੌੜਨ ਲੱਗੇ। ਜਿਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਨ੍ਹਾਂ ਵਿਚੋਂ ਇਕ ਨੇ ਆਪਣਾ ਨਾਮ ਪੰਕਜ ਸ਼ਰਮਾ ਪੁੱਤਰ ਬਲਦੇਵ ਰਾਜ ਸ਼ਰਮਾ ਵਾਸੀ ਵਾਰਡ ਨੰ. 5 ਭੁਲੱਥ ਅਤੇ ਦੂਸਰੇ ਨੇ ਆਪਣਾ ਨਾਮ ਰਮਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਵਾਰਡ ਨੰ. 3 ਖੱਸਣ ਰੋਡ ਭੁਲੱਥ ਦੱਸਿਆ। ਪੁਲਿਸ ਪਾਰਟੀ ਵਲੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਪੰਕਜ ਕੁਮਾਰ ਪਾਸੋਂ 85 ਨਸ਼ੀਲੇ ਟੀਕੇ ਤੇ 85 ਨਸ਼ੀਲੀਆਂ ਸ਼ੀਸ਼ੀਆਂ, ਰਮਨ ਕੁਮਾਰ ਪਾਸੋਂ ਵੀ 85 ਨਸ਼ੀਲੇ ਟੀਕੇ ਤੇ ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਹੋਈਆਂ। ਇਹ ਸਾਰੀ ਕਾਰਵਾਈ ਅਜੈ ਗਾਂਧੀ ਆਈ.ਪੀ.ਐਸ. ਸਹਾਇਕ ਪੁਲਿਸ ਕਪਤਾਨ ਦੀ ਨਿਗਰਾਨੀ ਹੇਠ ਮੁਕੰਮਲ ਕੀਤੀ ਗਈ। ਪੁਲਿਸ ਵਲੋਂ ਦੋਨਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸੂਬਾ ਸਰਕਾਰ ਨਿਯਮਾਂ ਦੇ ਆਧਾਰ 'ਤੇ ਜਿੰਮ ਨੂੰ ਖੋਲ੍ਹਣ ਦੀ ਆਗਿਆ ਦੇਵੇ-ਜਿੰਮ ਐਸੋਸੀਏਸ਼ਨ

ਕਪੂਰਥਲਾ, 2 ਜੂਨ (ਬਜਾਜ, ਸਡਾਨਾ)-ਜਿੰਮ ਐਸੋਸੀਏਸ਼ਨ ਵਲੋਂ ਅੱਜ ਸੂਬਾ ਸਰਕਾਰ ਵਿਰੁੱਧ ਡੀ.ਸੀ. ਚੌਂਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਉਨ੍ਹਾਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਸੂਬਾ ਸਰਕਾਰ ਦੇ ਨਾਂਅ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

7 ਗਰਾਮ ਹੈਰੋਇਨ ਸਣੇ ਔਰਤ ਕਾਬੂ

ਨਡਾਲਾ, 2 ਜੂਨ (ਮਾਨ)-ਨਡਾਲਾ ਤੇ ਸੁਭਾਨਪੁਰ ਪੁਲਿਸ ਵਲੋਂ ਚਲਾਈ ਗਈ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 7 ਗਰਾਮ ਹੈਰੋਇਨ ਸਣੇ ਇੱਕ ਮਹਿਲਾ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਸੁਭਾਨਪੁਰ ਅਮਨਦੀਪ ਨਾਹਰ ਤੇ ਚੌਕੀ ਇੰਚਾਰਜ ਨਡਾਲਾ ਜਸਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰਕਮਲਪ੍ਰੀਤ ਸਿੰਘ ਖੱਖ ਕਪੂਰਥਲਾ ਜ਼ਿਲ੍ਹੇ ਦੇ ਐੱਸ.ਐੱਸ.ਪੀ. ਨਿਯੁਕਤ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਪੁਲਿਸ ਵਿਭਾਗ 'ਚ ਆਪਣੀਆਂ ਵਧੀਆ ਸੇਵਾਵਾਂ ਦੇਣ ਕਰਕੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਹਰਕਮਲਪ੍ਰੀਤ ਸਿੰਘ ਖੱਖ ਨੂੰ ਕਪੂਰਥਲਾ ਜ਼ਿਲ੍ਹੇ ਦੇ ਐਸ.ਐਸ.ਪੀ. ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਤੋਂ ਪਹਿਲਾਂ ਸ. ਖੱਖ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਕਲੇਸ਼ ਦੌਰਾਨ ਕਾਂਗਰਸ ਹਾਈਕਮਾਂਡ ਵਲੋਂ ਸ੍ਰੀਮਤੀ ਸੰਤੋਸ਼ ਚੌਧਰੀ ਨੂੰ ਵੀ ਬੁਲਾਇਆ ਗਿਆ

ਫਗਵਾੜਾ, 2 ਜੂਨ (ਟੀ.ਡੀ. ਚਾਵਲਾ)-ਦਿੱਲੀ ਵਿਚ ਆਲ ਇੰਡੀਆ ਕਾਂਗਰਸ ਦੀ ਹਾਈਕਮਾਂਡ ਵਲੋਂ ਪੰਜਾਬ ਸਰਕਾਰ ਅਤੇ ਪੰਜਾਬ ਕਾਂਗਰਸ ਦੇ ਮਸਲਿਆਂ ਨੂੰ ਸੋਧਣ ਲਈ ਅਤੇ ਪਾਰਟੀ ਨੂੰ ਟੁੱਟ-ਭੱਜ ਤੋਂ ਬਚਾਉਣ ਲਈ ਤਿੰਨਾਂ ਦਿਨਾਂ ਤੋਂ ਕਾਂਗਰਸ ਦੇ ਸਭ ਧੜਿਆਂ ਦੇ ਐੱਮ.ਪੀਜ਼, ਮੰਤਰੀ ...

ਪੂਰੀ ਖ਼ਬਰ »

ਦਾਣਾ ਮੰਡੀ ਵਿਚੋਂ ਦੋ ਮਹਿੰਦਰਾ ਪਿੱਕਅੱਪ ਗੱਡੀਆਂ ਚੋਰੀ

ਫਗਵਾੜਾ, 2 ਜੂਨ (ਹਰੀਪਾਲ ਸਿੰਘ)-ਫਗਵਾੜਾ ਦੇ ਦਾਣਾ ਮੰਡੀ ਵਿਚੋਂ ਚੋਰ ਗਰੋਹ ਦੇ ਚਾਰ ਮੈਂਬਰ ਦੋ ਭਾਰ ਢੋਹਣ ਵਾਲੀਆਂ ਗੱਡੀਆਂ ਚੋਰੀ ਕਰਕੇ ਲੈ ਗਏ ਹਨ | ਗੱਡੀ ਮਾਲਕ ਸ਼ਸ਼ੀਕਾਂਤ ਨੇ ਦੱਸਿਆ ਕੇ ਉਹ ਆਪਣੀ ਮਹਿੰਦਰਾ ਪਿੱਕਅੱਪ ਗੱਡੀ ਨੰਬਰ ਪੀ.ਬੀ 09 ਐਕਸ/2883 ਖਾਲੀ ਦਾਣਾ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ 'ਤੇ ਮੁਕੱਦਮਾ ਦਰਜ

ਭੁਲੱਥ, 2 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੰੂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਾਜੀਵ ਕੁਮਾਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਢਿਲਵਾਂ, 2 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਥਾਣਾ ਢਿਲਵਾਂ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਢਿਲਵਾਂ ਦੇ ਮੁਖੀ ਸਬ-ਇੰਸਪੈਕਟਰ ਹਰਜਿੰਦਰ ਸਿੰਘ, ਏ.ਐਸ.ਆਈ. ਸਰਬਜੀਤ ਸਿੰਘ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ ਵਲੋਂ ਕੇਸ ਦਰਜ

ਕਪੂਰਥਲਾ, 2 ਜੂਨ (ਬਜਾਜ, ਸਡਾਨਾ)-ਥਾਣਾ ਸਿਟੀ ਪੁਲਿਸ ਨੇ ਸਹਾਇਕ ਕਾਰਜਕਾਰਨੀ ਇੰਜ: ਦੀ ਸ਼ਿਕਾਇਤ 'ਤੇ ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇ.ਈ. ਇੰਜ: ਸਾਹਿਲ ਬਖ਼ਸ਼ੀ ...

ਪੂਰੀ ਖ਼ਬਰ »

ਅੰਡਰ ਟਰਾਇਲ ਰੀਵਿਊ ਕਮੇਟੀ ਦੀ ਹੋਈ ਮੀਟਿੰਗ

ਕਪੂਰਥਲਾ, 2 ਜੂਨ (ਵਿ.ਪ੍ਰ.)-ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਰਾਮ ਕੁਮਾਰ ਸਿੰਗਲਾ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜੱਜ ਸਾਹਿਬਾਨ ਨੇ ਜੇਲ੍ਹ ਵਿਚ ਬੰਦ ...

ਪੂਰੀ ਖ਼ਬਰ »

ਭਾਰਤੀ ਬੀਮਾ ਸ਼ਾਖਾ ਫਗਵਾੜਾ ਵਲੋਂ ਸਨਮਾਨ ਸਮਾਗਮ ਕਰਵਾਇਆ

ਫਗਵਾੜਾ, 2 ਜੂਨ (ਤਰਨਜੀਤ ਸਿੰਘ ਕਿੰਨੜਾ)–ਭਾਰਤੀ ਜੀਵਨ ਬੀਮਾ ਜਲੰਧਰ ਮੰਡਲ ਦੀ ਸ਼ਾਖਾ ਫਗਵਾੜਾ ਵਲੋਂ ਅਰਬਨ ਅਸਟੇਟ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਉਲੀਕਿਆ ਗਿਆ | ਇਸ ਸਨਮਾਨ ਸਮਾਗਮ ਦੀ ਪ੍ਰਧਾਨਗੀ ਸ਼ਾਖਾ ਦੇ ਮੈਨੇਜਰ ਗੁਰਸੰਦੀਪ ਸਿੰਘ ਮਲਵਈ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਬਖ਼ਸ਼ੀਸ਼ ਸਿੰਘ ਮਜ਼ਾਦਪੁਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਬਣੇ

ਕਪੂਰਥਲਾ, 2 ਜੂਨ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਕਪੂਰਥਲਾ ਵਿਖੇ ਹੋਈ | ਮੀਟਿੰਗ ਵਿਚ ਬਖ਼ਸ਼ੀਸ਼ ਸਿੰਘ ਮਜ਼ਾਦਪੁਰ ਦੀਆਂ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਐਂਡਰਾਇਡ ਡਿਵੈੱਲਪਮੈਂਟ ਵਿਸ਼ੇ ਸਬੰਧੀ ਸੈਮੀਨਾਰ

ਕਪੂਰਥਲਾ, 2 ਜੂਨ (ਅਮਰਜੀਤ ਕੋਮਲ)-ਦੇਸ਼ ਵਿਚ ਅੱਜ ਹਰੇਕ ਘਰ ਵਿਚ ਐਂਡਰਾਇਡ ਫ਼ੋਨ ਉਪਲਬਧ ਹੈ | ਇਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੀ ਆਧੁਨਿਕ ਤਕਨੀਕ ਦੇ ਸਬੰਧ ਵਿਚ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਸਾਡੇ ਜੀਵਨ ਵਿਚ ਕ੍ਰਾਂਤੀਕਾਰੀ ਤਬਦੀਲੀ ਆ ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੇ ਕਾਮਰਸ ਵਿਭਾਗ ਨੇ ਕਰਵਾਇਆ ਦੂਜਾ ਗੈਸਟ ਲੈਕਚਰ

ਕਪੂਰਥਲਾ, 2 ਜੂਨ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਕਾਮਰਸ ਵਿਭਾਗ ਵਲੋਂ ਚਲਾਈ ਜਾ ਰਹੀ ਗੈਸਟ ਲੈਕਚਰਾਰ ਲੈਕਚਰ ਦੀ ਲੜੀ ਤਹਿਤ ਅੱਜ ਵਰਕਿੰਗ ਆਫ਼ ਫਾਈਨੈਸ਼ਲ ਮਾਰਕੀਟਿੰਗ ਇਨ ਇੰਡੀਆ ਦੇ ਅਨੁਵਾਨ ਹੇਠ ਦੂਜਾ ਗੈਸਟ ਲੈਕਚਰ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 64 ਨਵੇਂ ਮਾਮਲੇ, 4 ਦੀ ਹੋਈ ਮੌਤ

ਕਪੂਰਥਲਾ, 2 ਜੂਨ (ਦੀਪਕ ਬਜਾਜ)-ਜ਼ਿਲ੍ਹੇ ਵਿਚ ਬੁੱਧਵਾਰ ਨੂੰ ਕੋਰੋਨਾ ਵਾਇਰਸ 64 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਔਰਤਾਂ ਸਮੇਤ 4 ਵਿਅਕਤੀਆਂ ਦੀ ਇਲਾਜ ਦੌਰਾਨ ਵੱਖ-ਵੱਖ ਹਸਪਤਾਲਾਂ ਵਿਚ ਮੌਤ ਹੋਈ ਹੈ | ਮਰਨ ਵਾਲਿਆਂ ਵਿਚ 59 ਸਾਲਾ ਔਰਤ ਵਾਸੀ ਆਰਸੀ.ਐਫ. ਕਪੂਰਥਲਾ, 68 ...

ਪੂਰੀ ਖ਼ਬਰ »

ਆਨਲਾਈਨ ਕਵੀ ਦਰਬਾਰ 'ਚ ਵਿੱਛੜੇ ਹੋਏ ਸਾਹਿਤਕਾਰਾਂ ਨੂੰ ਸੰਸਥਾ ਵਲੋਂ ਦੋ ਮਿੰਟ ਦਾ ਮੋਨ ਰੱਖ ਕੇ ਕੀਤਾ ਯਾਦ

ਫਗਵਾੜਾ, 2 ਜੂਨ (ਤਰਨਜੀਤ ਸਿੰਘ ਕਿੰਨੜਾ)-ਸਕੇਪ ਸਾਹਿਤਕ ਸੰਸਥਾ ਵਲੋਂ ਮਹੀਨਾਵਾਰ ਕਵੀ ਦਰਬਾਰ, ਲੇਖਕ ਅਤੇ ਸੰਸਥਾ ਪ੍ਰਧਾਨ ਰਵਿੰਦਰ ਚੋਟ ਦੀ ਅਗਵਾਈ ਵਿਚ ਆਨਲਾਈਨ ਕਰਵਾਇਆ ਗਿਆ | ਇਸ ਕਵੀ ਦਰਬਾਰ ਦੀ ਪ੍ਰਧਾਨਗੀ ਪ੍ਰਸਿੱਧ ਲੇਖਕ ਤੇ ਕਾਲਮਨਵੀਸ ਗੁਰਮੀਤ ਸਿੰਘ ਪਲਾਹੀ ...

ਪੂਰੀ ਖ਼ਬਰ »

'ਫ਼ਰਜ਼ ਮਨੁੱਖਤਾ ਲਈ' ਮਿਸ਼ਨ ਤਹਿਤ ਕੋਰੋਨਾ ਪੀੜਤਾਂ ਨੂੰ ਵੰਡਿਆ ਰਾਸ਼ਨ

ਫਗਵਾੜਾ, 2 ਜੂਨ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਕੋਰੋਨਾ ਪੀੜ੍ਹਤ ਮਰੀਜ਼ਾਂ ਤੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਸਮੂਹ ਸ਼ਹੀਦ ਸਿੰਘਾ ਦੀ ਯਾਦ ਵਿਚ ਚਹੇੜੂ ਵਿਖੇ ਬਰਸੀ ਸਮਾਗਮ ਮਨਾਇਆ

ਫਗਵਾੜਾ, 2 ਜੂਨ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਮਨਵੀਰ ਸਿੰਘ ਚਹੇੜੂ, ਸ਼ਹੀਦ ਭਾਈ ਪਰਮਜੀਤ ਸਿੰਘ ਚਹੇੜੂ, ਸ਼ਹੀਦ ਬਾਪੂ ਮਹਿੰਦਰ ਸਿੰਘ ...

ਪੂਰੀ ਖ਼ਬਰ »

ਕਾਲੇ ਕਾਨੰੂਨ ਰੱਦ ਕਰਵਾਉਣ ਲਈ ਕਿਸਾਨ ਵੱਧ ਚੜ੍ਹਕੇ ਦਿੱਲੀ ਪਹੁੰਚਣ-ਬੀਰਾ-ਵੰਝ

ਹੁਸੈਨਪੁਰ, 2 ਜੂਨ (ਸੋਢੀ)-ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਗਏ ਤਿੰਨ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਦਿੱਲੀ ਵਿਖੇ ਬੀਤੇ 6 ਮਹੀਨਿਆਂ ਤੋਂ ਧਰਨਾ ਲਗਾ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਮੰਗਾਂ ਮੰਨ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਐਲਾਨੇ ਨਤੀਜੇ 'ਚ ਡਿਪਸ ਕਾਲਜ ਢਿਲਵਾਂ ਦਾ ਨਤੀਜ਼ਾ ਸ਼ਾਨਦਾਰ ਰਿਹਾ

ਢਿਲਵਾਂ, 2 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਮੈਸਟਰ ਪ੍ਰਣਾਲੀ ਤਹਿਤ ਫਰਵਰੀ, ਮਾਰਚ ਦੌਰਾਨ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਨਤੀਜਿਆਂ 'ਚੋ ਡਿਪਸ ਕੋ-ਐਜੂਕੇਸ਼ਨ ਕਾਲਜ ਢਿਲਵਾਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਤੇ ਸਟਾਈਲ ਹਾਂਡਾ ਬੇਗੋਵਾਲ ਨੇ ਫਰੂਟੀ ਤੇ ਬੂਟਿਆਂ ਦੇ ਲੰਗਰ ਲਗਾਇਆ

ਬੇਗੋਵਾਲ, 2 ਜੂਨ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਤੇ ਸਟਾਈਲ ਹਾਂਡਾ ਬੇਗੋਵਾਲ ਵਲੋਂ ਮਹਾਨ ਤਪੱਸਵੀ ਤੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਸਟਾਈਲ ਹਾਂਡਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਢਿਲਵਾਂ, 2 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਦੋ ਮਾਮਲਿਆਂ ਵਿਚ 137 ਅਤੇ 130 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸਬ ਇੰਸਪੈਕਟਰ ਹਰਜਿੰਦਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਵਿਚ ਮੋਬਾਈਲ ਤੇ ਸਿੰਮ ਦੀ ਸਪਲਾਈ ਕਰਨ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 2 ਜੂਨ (ਬਜਾਜ, ਸਡਾਨਾ)-ਜਾਅਲੀ ਦਸਤਾਵੇਜ਼ ਦੇ ਆਧਾਰ 'ਤੇ ਮੋਬਾਈਲ ਸਿੰਮਾਂ ਜੇਲ੍ਹ ਵਿਚ ਵੇਚ ਕੇ ਮੋਟੀ ਕਮਾਈ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਵਿਰੁੱਧ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਕੋਤਵਾਲੀ ਪੁਲਿਸ ਵਲੋਂ ...

ਪੂਰੀ ਖ਼ਬਰ »

ਕੁੱਟਮਾਰ ਤੇ ਗਾਲੀ ਗਲੋਚ ਕਰਨ ਦੇ ਜੁਰਮ 'ਚ ਮਾਮਲਾ ਦਰਜ

ਡਡਵਿੰਡੀ, 2 ਜੂਨ (ਦਿਲਬਾਗ ਸਿੰਘ ਝੰਡ)-ਮੋਟਰਸਾਈਕਲ ਘੇਰ ਕੇ ਗਾਲੀ ਗਲੋਚ ਤੇ ਕੁੱਟਮਾਰ ਕਰਨ ਦੇ ਜੁਰਮ 'ਚ ਮੋਠਾਂਵਾਲ ਚੌਂਕੀ ਦੀ ਪੁਲਿਸ ਨੇ 3 ਅਣਪਛਾਤੇ ਵਿਅਕਤੀਆਂ ਸਮੇਤ 6 ਜਣਿਆ ਖ਼ਿਲਾਫ਼ ਮੁਕੱਦਮਾ ਦਰਜ਼ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ...

ਪੂਰੀ ਖ਼ਬਰ »

ਜਥੇਦਾਰ ਅਜੀਤ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਖਲਵਾੜਾ, 2 ਜੂਨ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਜੀਤ ਸਿੰਘ ਜੋ ਕਿ ਬੀਤੇ ਦਿਨੀਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ, ਦੇ ਅਚਾਨਕ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਨੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਉੱਪ ਪ੍ਰਧਾਨ ਬਣਨ 'ਤੇ ਜਰਨੈਲ ਸਿੰਘ ਵਾਹਦ ਦਾ ਸਨਮਾਨ

ਫਗਵਾੜਾ, 2 ਜੂਨ (ਤਰਨਜੀਤ ਸਿੰਘ ਕਿੰਨੜਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਾਰਜਕਾਰਨੀ ਦੇ ਵਿਸਥਾਰ ਦੌਰਾਨ ਦੋਆਬੇ ਦੇ ਉੱਘੇ ਆਗੂ ਜਰਨੈਲ ਸਿੰਘ ਵਾਹਦ ਨੂੰ ਅਕਾਲੀ ਦਲ ਦਾ ਉੱਪ ਪ੍ਰਧਾਨ ਥਾਪਿਆ ਹੈ | ਜਿਸ 'ਤੇ ਅਕਾਲੀ ਆਗੂਆਂ ਅਤੇ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਨੂੰ ਧਿਆਨ ਵਿਚ ਰੱਖ ਕੇ ਮੰਦਰ ਕਮੇਟੀ ਕਰਵਾ ਰਹੀ ਸ਼ਰਧਾਲੂਆਂ ਨੂੰ ਮਹਾਂਮਾਈ ਦੇ ਦਰਸ਼ਨ

ਕਪੂਰਥਲਾ, 2 ਜੂਨ (ਦੀਪਕ ਬਜਾਜ)-5-6 ਜੂਨ ਨੂੰ ਹੋਣ ਵਾਲੇ ਸਾਲਾਨਾ ਮਾਤਾ ਭੱਦਰਕਾਲੀ ਜੀ ਦੇ ਮੇਲੇ ਦੀ ਰੌਣਕ ਮੰਦਿਰ ਵਿਚ ਹੁਣ ਤੋਂ ਹੀ ਵੇਖਣ ਨੂੰ ਮਿਲ ਰਹੀ ਹੈ | ਬੇਸ਼ੱਕ ਕੋਰੋਨਾ ਮਹਾਂਮਾਰੀ ਕਾਰਨ ਪ੍ਰਸ਼ਾਸਨ ਵਲੋਂ ਇਕੱਠ ਕਰਨ 'ਤੇ ਰੋਕ ਲਗਾਈ ਗਈ ਹੈ, ਪਰ ਸ਼ਰਧਾਲੂਆਂ ਦੀ ...

ਪੂਰੀ ਖ਼ਬਰ »

ਲੈਕਚਰਾਰ ਕਾਡਰ ਦੀ ਅਸਾਮੀ ਬਦਲੀ ਕਰਨ ਦੇ ਅਧਿਕਾਰ ਡੀ.ਈ.ਓਜ਼ ਨੂੰ ਦਿੱਤੇ ਜਾਣ–ਸਤਵੰਤ ਟੂਰਾ

ਫਗਵਾੜਾ, 2 ਜੂਨ (ਤਰਨਜੀਤ ਸਿੰਘ ਕਿੰਨੜਾ)–ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਇਕਾਈ ਕਪੂਰਥਲਾ ਦੇ ਪ੍ਰਧਾਨ ਸਤਵੰਤ ਟੂਰਾ, ਮਨਜੀਤ ਗਾਟ, ਗਿਆਨ ਚੰਦ ਵਾਹਦ, ਪਿ੍ੰ. ਹਰਮੇਸ਼ ਘੇੜਾ ਸਟੇਟ ਅਵਾਰਡੀ, ਜ਼ਿਲ੍ਹਾ ਚੇਅਰਮੈਨ ਨੇ ...

ਪੂਰੀ ਖ਼ਬਰ »

5 ਜੂਨ ਨੂੰ ਮਨਾਇਆ ਜਾਵੇਗਾ ਸੰਪੂਰਨ ਕ੍ਰਾਂਤੀ ਦਿਹਾੜਾ

ਸੁਲਤਾਨਪੁਰ ਲੋਧੀ, 2 ਜੂਨ (ਥਿੰਦ, ਹੈਪੀ)-ਦਿੱਲੀ ਹਾਕਮ ਸਰਕਾਰ ਭਾਜਪਾ ਨਰਿੰਦਰ ਮੋਦੀ ਦਾ ਹੰਕਾਰ ਤੋੜਨ ਲਈ 5 ਜੂਨ ਨੂੰ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਕਪੂਰਥਲਾ ਤੋਂ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ | ਇਹ ...

ਪੂਰੀ ਖ਼ਬਰ »

ਅਧਿਆਪਕ ਦਲ ਜਵੰਦਾ ਵਲੋਂ ਜਥੇ: ਰਣਜੀਤ ਸਿੰਘ ਖੋਜੇਵਾਲ ਦਾ ਸਨਮਾਨ

ਕਪੂਰਥਲਾ, 2 ਜੂਨ (ਵਿ.ਪ੍ਰ.)-ਅਧਿਆਪਕ ਦਲ ਜ਼ਿਲ੍ਹਾ ਕਪੂਰਥਲਾ ਜਵੰਦਾ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ, ਹਰਦੇਵ ਸਿੰਘ ਖਾਨੋਵਾਲ, ਰਮੇਸ਼ ਕੁਮਾਰ ਭੇਟਾਂ, ਵਨੀਸ਼ ਸ਼ਰਮਾ, ਡਾ: ਅਰਵਿੰਦਰ ਸਿੰਘ ਭਰੋਥ, ਕਮਲਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX