ਤਾਜਾ ਖ਼ਬਰਾਂ


ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  3 minutes ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  13 minutes ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  about 2 hours ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  about 2 hours ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 minute ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 3 hours ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 3 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 4 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 4 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 4 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 4 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 4 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 5 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 5 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 5 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 5 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 6 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 6 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 7 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 8 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 8 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 7 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਜੇਠ ਸੰਮਤ 553
ਿਵਚਾਰ ਪ੍ਰਵਾਹ: ਆਪਣੇ ਵਿਰੋਧੀ ਨੂੰ ਗੁੱਸੇ ਨਾਲ ਨਹੀਂ ਸਗੋਂ ਵਿਚਾਰ-ਵਟਾਂਦਰੇ ਨਾਲ ਹਰਾਉਣਾ-ਹਟਾਉਣਾ ਚਾਹੀਦਾ ਹੈ। -ਸ਼ੇਖ਼ ਫ਼ਰੀਦ

ਸੰਪਾਦਕੀ

ਪੰਜਾਬ ਸਰਕਾਰ ਅਤੇ ਕਾਂਗਰਸ ਦੀ ਕਸ਼ਮਕਸ਼

ਪੰਜਾਬ ਕਾਂਗਰਸ ਦੀ ਖਾਨਾਜੰਗੀ ਦੀ ਵੱਡੀ ਪੱਧਰ 'ਤੇ ਚਰਚਾ ਹੋ ਰਹੀ ਹੈ। ਇਸ ਨਾਲ ਰਾਜ ਵਿਚ ਪਾਰਟੀ ਦੇ ਪਹਿਲਾਂ ਹੀ ਡਿਗ ਰਹੇ ਅਕਸ ਨੂੰ ਹੋਰ ਵੀ ਢਾਹ ਲੱਗੀ ਹੈ। ਪਿਛਲੇ ਸਮੇਂ ਤੋਂ ਕਾਂਗਰਸ ਦੇ ਆਪਣੇ ਹੀ ਆਗੂਆਂ ਦੀ ਇਕ-ਦੂਜੇ ਵਿਰੁੱਧ ਬਿਆਨਬਾਜ਼ੀ ਅਤੇ ਇਕ-ਦੂਜੇ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਕਰਕੇ ਲੋਕ ਕਚਹਿਰੀ ਵਿਚ ਵੀ ਪਾਰਟੀ ਦੇ ਆਗੂਆਂ ਅਤੇ ਪਾਰਟੀ ਦੀ ਕਿਰਕਿਰੀ ਹੋ ਰਹੀ ਹੈ। ਕਾਫ਼ੀ ਸਮੇਂ ਤੱਕ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਚੁੱਪ-ਚੁਪੀਤੇ ਇਹ ਕੁਝ ਵੇਖਦੀ ਰਹੀ। ਜਦੋਂ ਪਾਣੀ ਸਿਰ ਤੋਂ ਲੰਘ ਗਿਆ ਤਾਂ ਮਸਲਾ ਸੁਲਝਾਉਣ ਲਈ ਇਕ ਕਮੇਟੀ ਬਣਾਈ ਗਈ। ਦਿੱਲੀ ਵਿਚ ਇਸ ਕਮੇਟੀ ਦੀਆਂ ਪੰਜਾਬ ਦੇ ਵਜ਼ੀਰਾਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਹੋਰ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ। ਚਾਹੇ ਇਹ ਆਗੂ ਪਹਿਲਾਂ ਵਾਂਗ ਇਸ ਮਸਲੇ 'ਤੇ ਬਹੁਤੀ ਬਿਆਨਬਾਜ਼ੀ ਤਾਂ ਨਹੀਂ ਕਰ ਰਹੇ ਪਰ ਕੈਪਟਨ ਅਤੇ ਕੈਪਟਨ ਵਿਰੋਧੀ ਧੜੇ ਦਰਮਿਆਨ ਮਤਭੇਦ ਪਹਿਲਾਂ ਦੀ ਤਰ੍ਹਾਂ ਬਣੇ ਹੋਏ ਹਨ।
ਕਾਂਗਰਸ ਨੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 4 ਸਾਲ ਸੂਬੇ ਦਾ ਪ੍ਰਸ਼ਾਸਨ ਚਲਾਇਆ ਹੈ। ਅਕਾਲੀ-ਭਾਜਪਾ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਲ-ਨਾਲ ਹੋਰ ਉੱਠੇ ਮਸਲਿਆਂ ਨਾਲ ਤਤਕਾਲੀ ਸਰਕਾਰ ਦਾ ਪ੍ਰਭਾਵ ਘਟਿਆ ਸੀ। ਵਿਧਾਨ ਸਭਾ ਦੀਆਂ ਚੋਣਾਂ ਵਿਚ ਅਕਾਲੀਆਂ ਨੂੰ ਮਿਲੀ ਨਿਰਾਸ਼ਾਜਨਕ ਹਾਰ ਤੋਂ ਬਾਅਦ ਕਾਂਗਰਸ ਨੂੰ ਮਿਲੇ ਹੁੰਗਾਰੇ ਤੇ ਉਸ ਦੀ ਬਣੀ ਸਰਕਾਰ ਸਮੇਂ ਵੀ ਅਕਾਲੀਆਂ ਨੂੰ ਥੱਲੇ ਲਾਉਣ ਤੇ ਇਸ ਮਸਲੇ ਨੂੰ ਭੁਨਾਉਣ ਦਾ ਯਤਨ ਕੀਤਾ ਜਾਂਦਾ ਰਿਹਾ। ਇਸ ਨੂੰ ਇਸ ਉਚਾਈ ਤੱਕ ਲੈ ਆਂਦਾ ਗਿਆ ਜੋ ਕਾਂਗਰਸ ਸਰਕਾਰ ਲਈ ਹੀ ਇਕ ਵੱਡੀ ਚੁਣੌਤੀ ਬਣ ਗਿਆ। ਹਾਈ ਕੋਰਟ ਵਿਚ ਇਸ ਮਸਲੇ ਸਬੰਧੀ ਸਰਕਾਰ ਦੀ ਹੋਈ ਹਾਰ ਨਾਲ ਕਾਂਗਰਸੀ ਸਫ਼ਾਂ ਵਿਚ ਵੱਡੀ ਨਿਰਾਸ਼ਾ ਪੈਦਾ ਹੋਈ ਪਰ ਇਸ ਦੇ ਨਾਲ-ਨਾਲ ਸਰਕਾਰ ਦੀ 4 ਸਾਲਾਂ ਦੀ ਕਾਰਗੁਜ਼ਾਰੀ ਬਾਰੇ ਵੀ ਸਵਾਲ ਉੱਠਣ ਲੱਗ ਪਏ। ਕਾਂਗਰਸ ਸਰਕਾਰ ਵੱਡੇ ਵਾਅਦਿਆਂ ਅਤੇ ਦਾਅਵਿਆਂ ਦੇ ਆਧਾਰ 'ਤੇ ਬਣੀ ਸੀ ਪਰ ਇਹ ਦਾਅਵੇ ਅਤੇ ਵਾਅਦੇ ਵਫ਼ਾ ਨਹੀਂ ਹੋ ਸਕੇ। ਪਹਿਲਾਂ ਵਾਂਗ ਹੀ ਰੇਤ ਮਾਫੀਆ ਖੁੱਲ੍ਹ ਖੇਡਦਾ ਰਿਹਾ। ਸ਼ਰਾਬ ਦੇ ਕਾਰੋਬਾਰ ਵਿਚ ਚਿਹਰੇ ਹੀ ਬਦਲੇ ਪਰ ਸਥਿਤੀ ਪਹਿਲਾਂ ਵਰਗੀ ਹੀ ਬਣੀ ਰਹੀ। ਭੂ ਮਾਫੀਆ ਪਹਿਲਾਂ ਦੀ ਤਰ੍ਹਾਂ ਹੀ ਦਨਦਨਾਉਂਦਾ ਰਿਹਾ, ਨਸ਼ਿਆਂ ਦੇ ਮਾਮਲੇ ਨੂੰ ਠੱਲ੍ਹ ਪਾਉਣ ਲਈ ਕਾਂਗਰਸ ਸਰਕਾਰ 'ਤੇ ਜੋ ਉਮੀਦਾਂ ਲਗਾਈਆਂ ਗਈਆਂ ਸਨ, ਉਹ ਨਿਰਾਸ਼ਾ ਵਿਚ ਬਦਲ ਗਈਆਂ। ਬਿਜਲੀ ਉਤਪਾਦਨ ਦੇ ਪਹਿਲੇ ਪ੍ਰਬੰਧ ਵਿਚ ਕੋਈ ਵੱਡੀਆਂ ਤਬਦੀਲੀਆਂ ਨਾ ਲਿਆਂਦੀਆਂ ਗਈਆਂ। ਕਿਸਾਨ ਅੰਦੋਲਨ ਸਬੰਧੀ ਕੇਂਦਰ ਨਾਲ ਰਾਬਤਾ ਬਣਾ ਕੇ ਪ੍ਰਸ਼ਾਸਨ ਵਲੋਂ ਕੋਈ ਸੰਤੁਸ਼ਟੀਜਨਕ ਹੱਲ ਨਾ ਕੱਢਿਆ ਜਾ ਸਕਿਆ। ਦਲਿਤ ਵਿਦਿਆਰਥੀਆਂ ਦੀਆਂ ਫੀਸਾਂ ਵਿਚ ਹੋਈ ਘਪਲੇਬਾਜ਼ੀ ਸਬੰਧੀ ਵੀ ਕੋਈ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਜਾ ਸਕੇ।
ਅੱਜ ਚਾਹੇ ਇਨ੍ਹਾਂ ਸਾਰੀਆਂ ਗੱਲਾਂ ਲਈ ਵਿਰੋਧੀ ਧੜੇ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਗੀ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਪਰ ਇਸ ਲਈ ਅਸੀਂ ਬਹੁਤੇ ਕਾਂਗਰਸੀ ਆਗੂਆਂ ਅਤੇ ਵਜ਼ੀਰਾਂ ਨੂੰ ਵੀ ਪੂਰੇ ਭਾਗੀਦਾਰ ਸਮਝਦੇ ਹਾਂ। ਹਰ ਕੋਈ ਆਪੋ-ਆਪਣੇ ਸਵਾਰਥਾਂ ਨੂੰ ਸੇਧਣ ਵਿਚ ਹੀ ਲੱਗਿਆ ਰਿਹਾ। ਚਾਰ ਸਾਲ ਤੱਕ ਉਹ ਲਗਭਗ ਇਨ੍ਹਾਂ ਮੁੱਦਿਆਂ 'ਤੇ ਖਾਮੋਸ਼ ਹੀ ਰਹੇ। ਕੈਪਟਨ ਅਮਰਿੰਦਰ ਸਿੰਘ ਵੱਡੀ ਹੱਦ ਤੱਕ ਆਪਣੇ ਸਾਥੀਆਂ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਬਣੇ ਰਹੇ, ਜਿਸ ਕਾਰਨ ਪ੍ਰਸ਼ਾਸਨਿਕ ਤੰਦਾਂ ਢਿੱਲੀਆਂ ਹੋ ਗਈਆਂ ਅਤੇ ਅਫ਼ਸਰਸ਼ਾਹੀ ਦਾ ਬੋਲਬਾਲਾ ਹੋ ਗਿਆ। ਅੱਜ ਪੰਜਾਬ ਦੀਆਂ ਕਾਂਗਰਸੀ ਸਫ਼ਾਂ ਵਿਚ ਇਸ ਸਾਰੇ ਵਰਤਾਰੇ ਨੂੰ ਲੈ ਕੇ ਵੱਡੀ ਨਿਰਾਸ਼ਾ ਪਾਈ ਜਾ ਰਹੀ ਹੈ। ਰਾਜ ਦੀਆਂ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਪਾਰਟੀ ਦੇ ਸਿਆਸਤਦਾਨਾਂ ਨੂੰ ਲੋਕਾਂ ਦਾ ਸਾਹਮਣਾ ਕਰਨ ਦਾ ਡਰ ਸਤਾਉਣ ਲੱਗਾ ਹੈ। ਉਹ ਇਹ ਜ਼ਰੂਰ ਚਾਹੁਣ ਲੱਗ ਪਏ ਹਨ ਕਿ ਸਰਕਾਰ ਅਤੇ ਪਾਰਟੀ ਦੇ ਢਾਂਚੇ ਵਿਚ ਅੰਦਰੂਨੀ ਤਬਦੀਲੀਆਂ ਕਰਕੇ ਇਸ ਨੂੰ ਮੁੜ ਸਰਗਰਮ ਕੀਤਾ ਜਾਏ ਤਾਂ ਜੋ ਲੋਕ ਮਨਾਂ ਵਿਚ ਮੁੜ ਕੇ ਆਸ ਪੈਦਾ ਕੀਤੀ ਜਾ ਸਕੇ। ਇਸ ਸੰਦਰਭ ਵਿਚ ਪਿਛਲੇ ਸਾਰੇ ਸਮੇਂ ਵਿਚ ਕਾਂਗਰਸ ਹਾਈ ਕਮਾਨ ਦੀ ਸਰਗਰਮੀ ਕਿਸੇ ਵੀ ਤਰ੍ਹਾਂ ਪ੍ਰਭਾਵਸ਼ਾਲੀ ਨਹੀਂ ਬਣ ਸਕੀ। ਹੁਣ ਉਸ ਵਲੋਂ ਵਿਖਾਈ ਗਈ ਸਰਗਰਮੀ ਪਾਰਟੀ ਅਤੇ ਸਰਕਾਰ ਦੀ ਸਥਿਤੀ ਨੂੰ ਕਿੰਨਾ ਕੁ ਬਦਲ ਸਕਦੀ ਹੈ, ਇਸ 'ਤੇ ਵੀ ਸਵਾਲ ਉੱਠ ਰਹੇ ਹਨ। ਕੱਲ੍ਹ ਨੂੰ ਉਸ ਵਲੋਂ ਕੀਤੇ ਜਾਣ ਵਾਲੇ ਨਵੇਂ ਪ੍ਰਬੰਧ ਮੌਜੂਦਾ ਸਥਿਤੀ ਨੂੰ ਕਿੰਨਾ ਕੁ ਬਦਲ ਸਕਣਗੇ ਅਤੇ ਕਿਸੇ ਵੀ ਤਰ੍ਹਾਂ ਦੀਆਂ ਪ੍ਰਸਤਾਵਿਤ ਤਬਦੀਲੀਆਂ ਨੂੰ ਵੱਖ-ਵੱਖ ਧੜਿਆਂ ਵਲੋਂ ਕਿੰਨਾ ਕੁ ਸਵੀਕਾਰ ਕੀਤਾ ਜਾਏਗਾ, ਇਸ ਬਾਰੇ ਵੀ ਹਾਲੇ ਸਵਾਲੀਆ ਨਿਸ਼ਾਨ ਹੀ ਲੱਗੇ ਨਜ਼ਰ ਆ ਰਹੇ ਹਨ। ਡਿੱਕੋ ਡੋਲੇ ਖਾਂਦੇ ਇਸ ਬੇੜੇ ਨੂੰ ਨਵੇਂ ਯਤਨ ਕਿੰਨਾ ਕੁ ਸਥਿਰ ਕਰ ਸਕਣਗੇ, ਇਹ ਆਉਣ ਵਾਲੇ ਸਮੇਂ ਵਿਚ ਹੀ ਵੇਖਿਆ ਜਾ ਸਕੇਗਾ।


-ਬਰਜਿੰਦਰ ਸਿੰਘ ਹਮਦਰਦ

ਕੀ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਮੁੱਕ ਜਾਏਗਾ ?

ਸੁਬਹ ਹੋਤੇ ਹੀ ਨਿਕਲ ਆਤੇ ਹੈਂ ਬਾਜ਼ਾਰ ਮੇਂ ਲੋਕ, ਗਠਰੀਆਂ ਸਰ ਪੇ ਉਠਾਏ ਹੂਏ ਈਮਾਨੋਂ ਕੀ। ਅਹਿਮਦ ਨਦੀਮ ਕਾਸਮੀ ਦਾ ਇਹ ਸ਼ਿਅਰ ਸ਼ਾਇਦ ਦੁਨੀਆ ਭਰ ਦੇ ਸਿਆਸਤਦਾਨਾਂ 'ਤੇ ਢੁਕਦਾ ਹੈ। ਪਰ ਹੁਣ ਜਦੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਿਰ 'ਤੇ ਹਨ ਤਾਂ ਇਹ ਹਾਲਤ ਪੰਜਾਬ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਲਈ ਅਭੁੱਲ ਹੈ ਦਰਬਾਰ ਸਾਹਿਬ 'ਤੇ ਫ਼ੌਜੀ ਹਮਲਾ

ਜੂਨ 1984 ਵਿਚ ਭਾਰਤੀ ਫ਼ੌਜ ਵਲੋਂ ਸ੍ਰੀ ਦਰਬਾਰ ਸਾਹਿਬ ਉੱਤੇ ਕੀਤਾ ਗਿਆ ਫ਼ੌਜੀ ਹਮਲਾ ਸਿੱਖ ਇਤਿਹਾਸ ਵਿਚ ਤੀਜੇ ਘੱਲੂਘਾਰੇ ਵਜੋਂ ਸਥਾਪਤ ਹੋ ਚੁੱਕਾ ਹੈ। ਫ਼ੌਜ ਵਲੋਂ ਟੈਂਕਾਂ ਅਤੇ ਤੋਪਾਂ ਦੁਆਰਾ 'ਸ੍ਰੀ ਦਰਬਾਰ ਸਾਹਿਬ' ਉੱਤੇ ਕੀਤਾ ਗਿਆ ਹਮਲਾ 'ਪਰਮਾਤਮਾ ਦੇ ਘਰ' ਉੱਪਰ ...

ਪੂਰੀ ਖ਼ਬਰ »

ਕੋਵਿਡ-19, ਕੁਦਰਤ ਦੀ ਕਰੋਪੀ

ਬੂੰਦ ਸਮੁੰਦਰ ਹੋਣ ਦਾ ਭਰਮ ਪਾਲਣਾ ਛੱਡੇ

ਕੋਵਿਡ-19 ਦੀ ਮਹਾਂਮਾਰੀ ਨੇ ਪੂਰੇ ਸੰਸਾਰ ਵਿਚ ਹਾਹਾਕਾਰ ਮਚਾ ਦਿੱਤੀ ਹੈ। ਕੋਈ ਵਿਰਲਾ ਹੋਵੇਗਾ ਜੋ ਇਸ ਮਹਾਂਮਾਰੀ ਤੋਂ ਸਿੱਧੇ ਜਾਂ ਅਸਿੱਧੇ ਤੌਰ 'ਤੇ ਪ੍ਰਭਾਵਿਤ ਨਹੀਂ ਹੋਇਆ। ਇਸ ਲਈ ਅਸੀਂ ਕਦੀ ਕੁਦਰਤ ਦੀ ਕਰੋਪੀ, ਇਕ ਦੇਸ਼ ਵਲੋਂ ਰਚੀ ਸਾਜਿਸ਼, ਲਾਪਰਵਾਹ ਸਰਕਾਰਾਂ ...

ਪੂਰੀ ਖ਼ਬਰ »

ਹਰੇ ਇਨਕਲਾਬ ਦੀ ਸ਼ੁਰੂਆਤ ਨਾਲ ਕਿਸਾਨਾਂ ਦੀ ਹਾਲਤ ਸੁਧਰੀ

(ਕੱਲ੍ਹ ਤੋਂ ਅੱਗੇ) ਘੱਟੋ-ਘੱਟ ਸਹਾਇਕ ਕੀਮਤ ਅਤੇ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀਆਂ ਪ੍ਰਣਾਲੀਆਂ ਲਾਗੂ ਕੀਤੀਆਂ ਗਈਆਂ। ਖੇਤੀ ਖੇਤਰ ਲਈ ਜ਼ਿਆਦਾ ਫੰਡ ਖਰਚੇ ਜਾਣ ਲੱਗੇ ਅਤੇ ਸਬਸਿਡੀਆਂ ਦਿੱਤੀਆਂ ਜਾਣ ਲੱਗੀਆਂ। ਨਤੀਜੇ ਵਜੋਂ ਅਨਾਜ ਦੀ ਪੈਦਾਵਾਰ ਵਿਚ ਭਾਰੀ ਵਾਧਾ ਹੋਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX