ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਪਹਿਲਾ ਸਫ਼ਾ

ਕੈਪਟਨ ਨੇ ਕੀਤੀ 3 ਮੈਂਬਰੀ ਕਮੇਟੀ ਨਾਲ ਮੁਲਾਕਾਤ

• ਰਾਹੁਲ ਤੇ ਪਿ੍ਅੰਕਾ ਮੀਟਿੰਗ 'ਚ ਵਰਚੁਅਲੀ ਹੋਏ ਸ਼ਾਮਿਲ • ਸਿੱਧੂ ਦਾ ਮੁੱਦਾ ਵੀ ਵਿਚਾਰਿਆ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 4 ਜੂਨ -ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਦੇ ਮੁੱਦੇ 'ਤੇ ਸ਼ੁੱਕਰਵਾਰ ਨੂੰ ਦਿੱਲੀ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ | ਸਵੇਰੇ 11 ਵਜੇ ਸ਼ੁਰੂ ਹੋਈ ਇਹ ਮੀਟਿੰਗ 3 ਘੰਟੇ ਤੋਂ ਵੀ ਵੱਧ ਸਮੇਂ ਤੱਕ ਚੱਲੀ | ਮਲਿਕ ਅਰਜੁਨ ਖੜਗੇ ਦੀ ਅਗਵਾਈ ਵਾਲੀ ਕਮੇਟੀ, ਜਿਸ 'ਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸੀਨੀਅਰ ਆਗੂ ਜੇ.ਪੀ. ਅਗਰਵਾਲ ਵੀ ਸ਼ਾਮਿਲ ਹਨ, ਹੁਣ ਛੇਤੀ ਹੀ ਇਸ ਸਬੰਧੀ ਹਾਈਕਮਾਨ ਨੂੰ ਆਪਣੀ ਰਿਪੋਰਟ ਪੇਸ਼ ਕਰੇਗੀ | ਹਲਕਿਆਂ ਮੁਤਾਬਿਕ ਕੈਪਟਨ ਨਾਲ ਹੋਈ ਮੀਟਿੰਗ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਿ੍ਅੰਕਾ ਗਾਂਧੀ ਵੀ ਵਰਚੁਅਲ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਰਾਜ 'ਚ ਕਾਂਗਰਸ ਆਗੂਆਂ ਦੀਆਂ ਨਾਰਾਜ਼ਗੀਆਂ, ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ, ਬੇਅਦਬੀ ਦਾ ਮੁੱਦਾ ਅਤੇ ਕੋਟਕਪੂਰਾ ਗੋਲੀਕਾਂਡ ਸਮੇਤ ਉਹ ਸਾਰੇ ਮੱੁਦੇ ਵਿਚਾਰੇ ਗਏ ਜੋ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਲਈ ਅਹਿਮ ਮੰਨੇ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ਹਾਈ ਕਮਾਨ ਵਲੋਂ ਗਠਿਤ ਕਮੇਟੀ ਬੀਤੇ ਸੋਮਵਾਰ ਤੋਂ ਕਾਂਗਰਸੀ ਵਿਧਾਇਕਾਂ ਸੰਸਦਾਂ ਅਤੇ ਹੋਰ ਸੂਬਾਈ ਅਹੁਦੇਦਾਰਾਂ ਨਾਲ ਲਗਾਤਾਰ ਮੁਲਾਕਾਤ ਕਰ ਰਹੀ ਹੈ | ਕੈਪਟਨ ਨਾਲ ਮੁਲਾਕਾਤ ਇਸ ਸਿਲਸਿਲੇ ਦੀ ਆਖਰੀ ਮੁਲਾਕਾਤ ਸੀ | ਹਲਕਿਆਂ ਮੁਤਾਬਿਕ ਸੋਮਵਾਰ ਤੋਂ ਲੈ ਕੇ ਬੁੱਧਵਾਰ ਤੱਕ ਚੱਲੇ ਮੁਲਾਕਾਤਾਂ ਦੇ ਦੌਰ ਦੌਰਾਨ ਆਗੂਆਂ ਵਲੋਂ ਉਠਾਏ ਸਰੋਕਾਰਾਂ ਦੇ ਆਧਾਰ 'ਤੇ ਕਮੇਟੀ ਵਲੋਂ ਬਕਾਇਦਾ ਤੌਰ 'ਤੇ ਸਵਾਲ ਵੀ ਤਿਆਰ ਕੀਤੇ ਗਏ ਸਨ, ਜੋ ਕਿ ਸ਼ੁੱਕਰਵਾਰ ਦੀ ਮੀਟਿੰਗ 'ਚ ਕੈਪਟਨ ਕੋਲੋਂ ਪੁੱਛੇ ਜਾਣੇ ਸਨ | ਹਲਕਿਆਂ ਮੁਤਾਬਿਕ ਮੁਲਾਕਾਤ ਦੌਰਾਨ ਕੈਪਟਨ ਨੇ ਵੀ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਰਖਿਆ | ਜਿਸ 'ਚ ਬੇਅਦਬੀ ਮਾਮਲੇ 'ਚ ਸੂਬਾ ਸਰਕਾਰ ਵਲੋਂ ਗਠਿਤ ਵਿਸ਼ੇਸ਼ ਪੜਤਾਲੀਆ ਟੀ ਐਸ ਆਈ ਟੀ ਅਤੇ ਉਸ ਵਲੋਂ ਹੁਣ ਤੱਕ ਕੀਤੀ ਕਾਰਵਾਈ ਦਾ ਪੂਰਾ ਬਿਓਰਾ ਪੇਸ਼ ਕੀਤਾ ਗਿਆ | ਕੈਪਟਨ ਨੇ ਮੁਲਾਕਾਤ ਤੋਂ ਬਾਅਦ ਬਾਹਰ ਮੀਡੀਆ ਨੂੰ ਕੁਝ ਤਫਸੀਲ ਦੱਸਣ ਤੋਂ ਇਨਕਾਰ ਕਰਦਿਆਂ ਕਿਹਾ ਕਿ 6 ਮਹੀਨੇ ਬਾਅਦ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੀ ਗੱਲਬਾਤ ਹੋਈ ਹੈ | ਇਸ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰਦਿਆਂ ਕੈਪਟਨ ਨੇ ਕਿਹਾ ਕਿ ਬਾਕੀ ਸਭ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਅਤੇ ਅੰਦਰੂਨੀ ਚਰਚਾ ਦਾ ਜ਼ਿਕਰ ਨਹੀਂ ਕੀਤਾ ਜਾ ਸਕਦਾ |
ਅਗਲੇ ਹਫ਼ਤੇ ਵੀ ਰਹੇਗੀ ਗਹਿਮਾ-ਗਹਿਮੀ
ਪੰਜਾਬ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਨੂੰ ਲੈ ਕੇ ਭਾਵੇਂ ਮੁਲਾਕਾਤਾਂ ਦਾ ਦੌਰ ਖ਼ਤਮ ਹੋ ਚੁੱਕਾ ਹੈ ਪਰ ਹਾਲੇ ਦਿੱਲੀ 'ਚ ਪੰਜਾਬ ਦੀ ਸੂਬਾਈ ਸਿਆਸਤ ਦੀ ਗਹਿਮਾ-ਗਹਿਮੀ ਅਗਲੇ ਹਫ਼ਤੇ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ | ਮੀਟਿੰਗ ਤੋਂ ਪਹਿਲਾਂ ਹਰੀਸ਼ ਰਾਵਤ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸੁੁਣਨ ਤੋਂ ਬਾਅਦ ਕਮੇਟੀ ਆਪਣੀ ਰਿਪੋਰਟ ਬਣਾ ਕੇ ਪਾਰਟੀ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦੇਵੇਗੀ, ਪਰ ਸੋਨੀਆ ਗਾਂਧੀ ਅਗਲੇ 2-3 ਦਿਨ ਉਪਲਬਧ ਨਹੀਂ ਹਨ, ਇਸ ਲਈ ਉਨ੍ਹਾਂ ਦੀ ਵਾਪਸੀ ਤੋਂ ਬਾਅਦ ਹੀ ਇਹ ਰਿਪੋਰਟ ਸੌਂਪੀ ਜਾਵੇਗੀ |
ਦੂਜੇ ਪਾਸੇ ਮੱੁਖ ਮੰਤਰੀ ਆਪਣਾ ਪੱਖ ਮਜ਼ਬੂਤ ਕਰਨ ਲਈ ਲਗਾਤਾਰ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰੱਖ ਰਹੇ ਹਨ | ਵੀਰਵਾਰ ਨੂੰ ਦਿੱਲੀ ਪਹੁੰਚੇ ਮੱੁਖ ਮੰਤਰੀ ਨੇ ਕਪੂਰਥਲਾ ਹਾਊਸ 'ਚ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ, ਅੰਮਿ੍ਤਸਰ ਤੋਂ ਗੁਰਜੀਤ ਸਿੰਘ ਔਜਲਾ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਰਾਣਾ ਗੁਰਮੀਤ ਸਿੰਘ ਨਾਲ ਮੁਲਾਕਾਤ ਕੀਤੀ | ਪਾਰਟੀ ਹਲਕਿਆਂ ਮੁਤਾਬਿਕ ਕਮੇਟੀ ਨਾਲ ਮੀਟਿੰਗ 'ਚ ਸਿੱਧੂ ਨੂੰ ਦਿੱਤੀ ਜਾਣ ਵਾਲੀ ਭੂਮਿਕਾ 'ਤੇ ਵੀ ਤਫ਼ਸੀਲ ਚਰਚਾ ਹੋਈ, ਜੋ ਕਿ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਦੀ ਮੰਗ ਕਰ ਰਹੇ ਹਨ | ਸ਼ੱੁਕਰਵਾਰ ਦੀ ਮੁਲਾਕਾਤ 'ਚ ਕੈਪਟਨ ਨੇ ਕਮੇਟੀ ਅੱਗੇ ਆਪਣੀ ਗੱਲ ਰੱਖਦਿਆਂ ਸਿੱਧੂ ਦੀ ਕੈਬਨਿਟ 'ਚ ਵਾਪਸੀ ਲਈ ਆਪਣੀ ਰਜ਼ਾਮੰਦੀ ਦਿੰਦਿਆਂ ਕਿਹਾ ਕਿ ਉਹ ਆਪਣੀ ਪਸੰਦ ਦਾ ਮੰਤਰਾਲਾ ਲੈ ਸਕਦੇ ਹਨ | ਹਲਕਿਆਂ ਮੁਤਾਬਿਕ ਕਮੇਟੀ ਨੇ ਕੈਪਟਨ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨੂੰ ਪੰਜਾਬ ਦੇ ਮਸਲੇ ਅਤੇ ਹੁਣ ਤੱਕ ਹੋਈਆਂ ਸਾਰੀਆਂ ਮੁਲਾਕਾਤਾਂ ਅਤੇ ਆਗੂਆਂ ਦੀਆਂ ਨਰਾਜ਼ਗੀਆਂ ਦੇ ਮੱੁਦੇ ਤੋਂ ਜਾਣੂ ਕਰਵਾਇਆ | ਕਮੇਟੀ ਮੁਤਾਬਿਕ ਆਗੂਆਂ 'ਚ ਪੰਜਾਬ 'ਚ ਅਫ਼ਸਰਸ਼ਾਹੀ ਦੀ ਮਨਮਰਜ਼ੀ, ਮੱੁਖ ਮੰਤਰੀ ਤੱਕ ਪਹੁੰਚ ਨਾ ਹੋਣਾ, ਕੰਮ ਕਰਨ ਦੇ ਢਿੱਲੇ-ਮੱਠੇ ਰਵੱਈਏ ਅਤੇ ਕਾਡਰ 'ਚ ਅਸੰਤੋਖ ਨੂੰ ਲੈ ਕੇ ਵਧੇਰੇ ਰੋਸ ਹੈ ਜਦਕਿ 2022 ਦੀਆਂ ਚੋਣਾਂ 'ਚ ਕੈਪਟਨ ਨੂੰ ਮੱੁਖ ਮੰਤਰੀ ਐਲਾਨੇ ਜਾਣ 'ਤੇ ਉਨ੍ਹਾਂ ਨੂੰ ਖਾਸ ਇਤਰਾਜ਼ ਨਹੀਂ ਹੈ | ਹਲਕਿਆਂ ਮੁਤਾਬਿਕ ਕਈ ਆਗੂਆਂ ਨੇ ਦੋ ਉੱਪ ਮੱੁਖ ਮੰਤਰੀ ਬਣਾਏ ਜਾਣ ਦਾ ਸੁਝਾਅ ਦਿੱਤਾ ਹੈ | ਸੰਗਠਨ 'ਚ ਤਬਦੀਲੀ ਨੂੰ ਲੈ ਕੇ ਵੀ ਆਗੂਆਂ ਦੀ ਰਾਏ ਲਈ ਗਈ ਹੈ ਅਤੇ ਛੇਤੀ ਹੀ ਇਸ ਬਾਰੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ |

ਬਾਜਵਾ ਦੇ ਫਿਰ ਬਾਗ਼ੀ ਸੁਰ

ਕਮੇਟੀ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਜ਼ਿਆਦਾਤਰ ਆਗੂਆਂ ਨੇ ਬਾਹਰ ਆ ਕੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ, ਜਾਂ ਫਿਰ ਸਿਰਫ ਇਹ ਹੀ ਕਿਹਾ ਕਿ ਉਹ ਆਪਣੇ ਸਟੈਂਡ 'ਤੇ ਕਾਇਮ ਹਨ ਜਦਕਿ ਪ੍ਰਤਾਪ ਸਿੰਘ ਬਾਜਵਾ, ਜੋ ਕਿ ਬੱੁਧਵਾਰ ਨੂੰ ਕਮੇਟੀ ਅੱਗੇ ਪੇਸ਼ ਹੋ ਚੱੁਕੇ ਹਨ, ਸ਼ੱੁਕਰਵਾਰ ਨੂੰ ਫ਼ਿਰ ਦੋ ਵਾਰ ਕਮੇਟੀ ਅੱਗੇ ਪੇਸ਼ ਹੋਏ | ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਵੇਰੇ ਕੈਪਟਨ ਤੇ ਕਮੇਟੀ ਨਾਲ ਮੁਲਾਕਾਤ ਤੋਂ ਪਹਿਲਾਂ ਵੀ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੇ ਨਾਲ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਦੁਪਹਿਰ ਬਾਅਦ ਫ਼ਿਰ ਇਕੱਲੇ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ | ਹਾਲਾਂਕਿ, ਬਾਜਵਾ ਮੀਡੀਆ ਨਾਲ ਮਿਲੇ ਬਿਨਾਂ ਹੀ ਵਾਪਸ ਚਲੇ ਗਏ | ਪਰ ਸ਼ਾਮ ਨੂੰ ਇਕ ਵਾਰ ਫਿਰ ਉਹ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵਿੱਟਰ 'ਤੇ ਘੇਰਦੇ ਨਜ਼ਰ ਆਏ | ਬਾਜਵਾ ਨੇ ਮੱੁਖ ਮੰਤਰੀ ਨੂੰ ਚਿੱਠੀ ਲਿਖ ਕੇ ਪੰਜਾਬ ਦੀਆਂ ਵੈਕਸੀਨ ਦੀਆਂ 40 ਹਜ਼ਾਰ ਖੁਰਾਕਾਂ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ 'ਤੇ ਸਵਾਲ ਉਠਾਉਂਦਿਆਂ ਇਸ ਦੀ ਜਾਂਚ ਕਰਨ ਦੀ ਮੰਗ ਕੀਤੀ |

ਰੱਖਿਆ ਮੰਤਰਾਲੇ ਵਲੋਂ ਜਲ ਸੈਨਾ ਲਈ 6 ਪਣਡੁੱਬੀਆਂ ਦੇ ਨਿਰਮਾਣ ਨੂੰ ਮਨਜ਼ੂਰੀ

50 ਹਜ਼ਾਰ ਕਰੋੜ ਦੇ ਰੱਖਿਆ ਪ੍ਰਸਤਾਵਾਂ ਨੂੰ ਪ੍ਰਵਾਨਗੀ
ਨਵੀਂ ਦਿੱਲੀ, 4 ਜੂਨ (ਜਗਤਾਰ ਸਿੰਘ)-ਭਾਰਤੀ ਜਲ ਸੈਨਾ ਦੀ ਤਾਕਤ 'ਚ ਵਾਧਾ ਕਰਨ ਲਈ ਰੱਖਿਆ ਮੰਤਰਾਲੇ ਨੇ ਅੱਜ ਅਹਿਮ ਫ਼ੈਸਲਾ ਲਿਆ ਹੈ | ਰੱਖਿਆ ਮੰਤਰਾਲੇ ਨੇ ਇਕ ਉੱਚ-ਪੱਧਰੀ ਬੈਠਕ ਦੌਰਾਨ 'ਪ੍ਰਾਜੈਕਟ-75 ਇੰਡੀਆ' ਤਹਿਤ 6 ਪਣਡੁੱਬੀਆਂ ਲਈ ਟੈਂਡਰ ਜਾਰੀ ਕਰਨ ਵਾਸਤੇ ਭਾਰਤੀ ਜਲ ਸੈਨਾ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ | ਕਾਫੀ ਲੰਮੇ ਸਮੇਂ ਤੋਂ ਇਹ ਪ੍ਰਾਜੈਕਟ ਅਟਕਿਆ ਪਿਆ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾਵੇਗਾ | ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ 'ਚ ਹੋਈ ਬੈਠਕ 'ਚ 50 ਹਜ਼ਾਰ ਕਰੋੜ ਰੁਪਏ ਦੇ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ | ਇਸ ਪ੍ਰਾਜੈਕਟ ਨੂੰ ਸਵਦੇਸ਼ੀ ਕੰਪਨੀ ਮਝਗਾਂਵ ਡਾਕਸ ਲਿਮਟਿਡ ਤੇ ਐਲ ਐਂਡ ਟੀ ਨੂੰ ਸੌਂਪਿਆ ਗਿਆ ਹੈ | ਆਤਮ-ਨਿਰਭਰ ਭਾਰਤ ਮੁਹਿੰਮ ਤਹਿਤ ਇਨ੍ਹਾਂ 6 ਪਣਡੁੱਬੀਆਂ ਦਾ ਨਿਰਮਾਣ ਕੀਤਾ ਜਾਣਾ ਹੈ ਤੇ ਜਲ ਸੈਨਾ ਦੇ ਸੂਤਰਾਂ ਮੁਤਾਬਿਕ ਇਸ ਯੋਜਨਾ 'ਚ ਘੱਟੋ-ਘੱਟ 10 ਸਾਲ ਦਾ ਸਮਾਂ ਲਗੇਗਾ | ਭਾਰਤੀ ਜਲ ਸੈਨਾ ਨੇ ਪ੍ਰਸ਼ਾਂਤ ਮਹਾਂਸਾਗਰ ਵਿਚ ਆਪਣੀ ਤਾਕਤ ਨੂੰ ਵਧਾਉਣ ਲਈ ਕੈਬਨਿਟ ਕਮੇਟੀ ਆਫ ਸਕਿਓਰਿਟੀ ਦੁਆਰਾ ਮਨਜ਼ੂਰ ਕੀਤੀ 30 ਸਾਲ ਪੁਰਾਣੀ ਪਣਡੁੱਬੀ ਨਿਰਮਾਣ ਯੋਜਨਾ 'ਚ ਬਦਲਾਅ ਲਈ ਕੇਂਦਰ ਤੋਂ ਇਜਾਜ਼ਤ ਮੰਗੀ ਸੀ |

ਪੰਜਾਬ ਸਰਕਾਰ ਵਲੋਂ ਨਿੱਜੀ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਹੁਕਮ

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਨਿੱਜੀ ਹਸਪਤਾਲਾਂ ਤੋਂ ਤੁਰੰਤ ਪ੍ਰਭਾਵ ਨਾਲ ਕੋਰੋਨਾ ਟੀਕੇ ਵਾਪਸ ਲੈਣ ਦਾ ਹੁਕਮ ਜਾਰੀ ਕੀਤੇ ਗਏ | ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਿਤ ਟੀਕਾ ਖ਼ੁਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ ਤੇ ਹੁਣ 18 ਤੋਂ 44 ਸਾਲ ਉਮਰ ਸਮੂਹ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ | ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਸਟੇਟ ਇੰਚਾਰਜ ਵਿਕਾਸ ਗਰਗ ਅਨੁਸਾਰ ਨਿੱਜੀ ਹਸਪਤਾਲਾਂ ਨੂੰ 42,000 ਖ਼ੁਰਾਕਾਂ ਵੰਡੀਆਂ ਗਈਆਂ, ਜਿਸ 'ਚੋਂ ਸਿਰਫ਼ 600 ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਨਿੱਜੀ ਹਸਪਤਾਲ ਨੂੰ ਕੋਈ ਨਵੀਂ ਅਲਾਟਮੈਂਟ ਨਾ ਕੀਤੀ ਜਾਵੇ ਤੇ ਨਿੱਜੀ ਹਸਪਤਾਲਾਂ ਕੋਲ ਮੌਜੂਦ ਵੈਕਸੀਨ ਦੀ ਖ਼ੁਰਾਕ
ਤੁਰੰਤ ਵਾਪਸ ਲਈ ਜਾਵੇ | ਸਿੱਧੂ ਨੇ ਭਰੋਸਾ ਦਿਵਾਇਆ ਕਿ ਜਿਵੇਂ ਪੰਜਾਬ ਸਰਕਾਰ ਕੋਵਿਡ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ 'ਚ ਬਿਨਾਂ ਕਿਸੇ ਭੇਦਭਾਵ ਤੋਂ ਸਾਰੀਆਂ ਇਲਾਜ ਤੇ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਉਸੇ ਤਰ੍ਹਾਂ ਲਾਭਪਾਤਰੀਆਂ ਦਾ ਟੀਕਾਕਰਨ ਵੀ ਮੁਫ਼ਤ ਕੀਤਾ ਜਾਵੇਗਾ | ਸਿਹਤ ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲ ਹੁਣ ਨਿਰਮਾਤਾਵਾਂ ਤੋਂ ਟੀਕੇ ਦੀ ਸਿੱਧੀ ਸਪਲਾਈ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵਲੋਂ ਟੀਕਾ ਫੰਡ ਵਿਚ ਜਮ੍ਹਾਂ ਕੀਤੀ ਗਈ ਰਕਮ ਜਲਦ ਹੀ ਵਾਪਸ ਕਰ ਦਿੱਤੀ ਜਾਵੇਗੀ |

ਵੈਕਸੀਨ ਵੇਚ ਕੇ ਮੁਨਾਫ਼ਾ ਕਮਾਉਣਾ ਚਾਹੰੁਦੀ ਹੈ ਪੰਜਾਬ ਸਰਕਾਰ-ਕੇਂਦਰ

ਨਵੀਂ ਦਿੱਲੀ, 4 ਜੂਨ (ਏਜੰਸੀ)- ਕੇਂਦਰ ਸਰਕਾਰ ਨੇ ਪੰਜਾਬ ਸਰਕਾਰ 'ਤੇ ਨਿੱਜੀ ਹਸਪਤਾਲਾਂ ਨੂੰ ਉੁੱਚੀਆਂ ਕੀਮਤਾਂ 'ਤੇ ਕੋਵਿਡ ਵੈਕਸੀਨ ਵੇਚਣ ਦਾ ਦੋਸ਼ ਲਗਾਇਆ ਹੈ | ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੂੰ ਦੂਜਿਆਂ ਨੂੰ ਗਿਆਨ ਦੇਣ ਦੀ ਬਜਾਏ ਪਹਿਲਾਂ ਆਪਣੇ ਸੂਬੇ ਦੀ ਦੇਖਭਾਲ ਕਰਨੀ ਚਾਹੀਦੀ ਹੈ | ਪੰਜਾਬ ਸਰਕਾਰ ਨੂੰ ਵੈਕਸੀਨ ਦੀਆਂ 1.40 ਲੱਖ ਤੋਂ ਜ਼ਿਆਦਾ ਖੁਰਾਕਾਂ 400 ਰੁਪਏ 'ਚ ਉਪਲੱਬਧ ਕਰਵਾਈਆਂ ਗਈਆਂ ਤੇ ਉਸ ਨੇ ਇਨ੍ਹਾਂ ਨੂੰ ਅੱਗੇ 20 ਨਿੱਜੀ ਹਸਪਤਾਲਾਂ ਨੂੰ 1 ਹਜ਼ਾਰ ਰੁਪਏ 'ਚ ਵੇਚ ਦਿੱਤਾ | ਕੇਂਦਰੀ ਮੰਤਰੀ ਨੇ ਕਿਹਾ ਕਿ ਇਕ ਪਾਸੇ ਪੰਜਾਬ ਕੋਰੋਨਾ ਤੋਂ ਪ੍ਰਭਾਵਿਤ ਹੈ ਤੇ ਦੂਜੇ ਪਾਸੇ ਵੈਕਸੀਨ ਦਾ ਠੀਕ ਤਰ੍ਹਾਂ ਨਾਲ ਪ੍ਰਬੰਧਨ ਨਹੀਂ ਕਰ ਪਾ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੈਕਸੀਨ ਵੇਚ ਕੇ ਮੁਨਾਫਾ ਕਮਾਉਣਾ ਚਾਹੰੁਦੀ ਹੈ |

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ

ਹੋਟਲ ਉਦਯੋਗ ਨੂੰ ਦਿੱਤਾ ਜਾਵੇਗਾ 15 ਹਜ਼ਾਰ ਕਰੋੜ ਦਾ ਕਰਜ਼ਾ
ਨਵੀਂ ਦਿੱਲੀ, 4 ਜੂਨ (ਉਪਮਾ ਡਾਗਾ ਪਾਰਥ)-ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ਨੂੰ ਵੇਖਦਿਆਂ ਭਾਰਤੀ ਰਿਜ਼ਰਵ ਬੈਂਕ ਨੇ ਅਹਿਮ ਵਿਆਜ ਦਰਾਂ-ਰੇਪੋ ਰੇਟ ਅਤੇ ਰਿਵਰਸ ਰੇਪੋ ਰੇਟ 'ਚ ਕੋਈ ਬਦਲਾਅ ਨਹੀਂ ਕੀਤਾ | ਰਿਜ਼ਰਵ ਬੈਂਕ ਨੇ ਆਰਥਿਕਤਾ 'ਚ ਆਏ ਠਹਿਰਾਅ ਨੂੰ ਵੇਖਦਿਆਂ ਚਾਲੂ ਮਾਲੀ ਸਾਲ 'ਚ ਵਿਕਾਸ ਦਰ ਦਾ ਅਨੁਮਾਨ 10.5 ਫ਼ੀਸਦੀ ਘਟਾ ਕੇ 9.5 ਫ਼ੀਸਦੀ ਕਰ ਦਿੱਤਾ ਹੈ | ਜਦਕਿ ਸਾਲ 2021-22 ਲਈ ਪ੍ਰਚੂਨ ਮਹਿੰਗਾਈ ਦਰ 5.1 ਫ਼ੀਸਦੀ ਬਣੇ ਰਹਿਣ ਦਾ ਅਨੁਮਾਨ ਪ੍ਰਗਟਾਇਆ ਹੈ | ਰਿਜ਼ਰਵ ਬੈਂਕ ਵਲੋਂ ਇਹ ਫ਼ੈਸਲੇ ਤਿੰਨ ਦਿਨ ਚੱਲੀ ਮਾਲੀ ਨੀਤੀ ਬਾਰੇ ਕਮੇਟੀ ਦੀ ਬੈਠਕ 'ਚ ਲਿਆ ਗਿਆ | ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਵਿਕਾਸ ਨੂੰ ਬਰਕਰਾਰ ਰੱਖਣ ਲਈ ਰਿਜ਼ਰਵ ਬੈਂਕ ਇਹ ਲਚੀਲਾ ਰੁਖ ਬਣਾਈ ਰੱਖੇਗੀ ਅਤੇ ਰੇਪੋ ਰੇਟ 4 ਫ਼ੀਸਦੀ ਅਤੇ ਰਿਵਰਸ ਰੇਪੋ ਦਰ 3.35 ਫ਼ੀਸਦੀ 'ਤੇ ਬਣੀ ਰਹੇਗੀ | ਜ਼ਿਕਰਯੋਗ ਹੈ ਕਿ ਇਹ ਲਗਾਤਾਰ ਛੇਵਾਂ ਮੌਕਾ ਹੈ ਜਦੋਂ ਰਿਜ਼ਰਵ ਬੈਂਕ ਅਹਿਮ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ |
ਮਦਦ ਲਈ ਅਹਿਮ ਐਲਾਨ
ਕੋਰੋਨਾ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਖ਼ੇਤਰ-ਸੈਰ ਸਪਾਟਾ, ਹੋਟਲ ਉਦਯੋਗ ਅਤੇ ਸ਼ਹਿਰੀ ਹਵਾਬਾਜ਼ੀ ਦੀ ਮਦਦ ਲਈ ਰਿਜ਼ਰਵ ਬੈਂਕ ਵਲੋਂ ਉਨ੍ਹਾਂ ਲਈ ਕਰਜ਼ੇ ਲਈ ਵਿਸ਼ੇਸ਼ ਵਿੰਡੋ ਖੋਲ੍ਹੀ ਜਾ ਰਹੀ ਹੈ | ਇਸ ਵਿੰਡੋ ਤਹਿਤ 31 ਮਾਰਚ, 2022 ਤੱਕ 15 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ | ਇਸ ਸਕੀਮ 'ਚ ਟਰੈਵਲ ਏਜੰਟ, ਟੂਰ ਆਪ੍ਰੇਟਰ, ਜਾਂਬਾਜ਼ ਕਾਰਵਾਈਆਂ ਅਤੇ ਵਿਰਸੇ ਨਾਲ ਸਬੰਧਿਤ ਕਾਰਵਾਈਆਂ ਲਈ ਕਰਜ਼ੇ ਦਿੱਤੇ ਜਾਣਗੇ | ਸਕੀਮ ਤਹਿਤ ਸ਼ਹਿਰੀ ਹਵਾਬਾਜ਼ੀ ਖ਼ੇਤਰ ਨਾਲ ਜੁੜੀ ਸਪਲਾਈ ਚੇਨ ਜਿਹੀਆਂ ਸਪਲਾਈਆਂ ਦੇਣ ਵਾਲੇ, ਨਿੱਜੀ ਬੱਸ ਆਪ੍ਰੇਟਰ, ਰਿਪੇਅਰ ਕਰਨ ਵਾਲੇ, ਕਿਰਾਏ 'ਤੇ ਕਾਰ ਦੇਣ ਵਾਲੇ, ਈਵੈਂਟ ਆਰਗੇਨਾਈਜ਼ਰ, ਸਪਾ ਕਲੀਨਿਕ ਅਤੇ ਬਿਊਟੀ ਪਾਰਲਰ ਵਾਲੇ ਕਰਜ਼ਾ ਲੈ ਸਕਦੇ ਹਨ | ਇਸ ਸਕੀਮ ਤਹਿਤ ਰੇਪੋ ਦਰ 'ਤੇ ਵੱਧ ਤੋਂ ਵੱਧ 3 ਸਾਲ ਲਈ ਕਰਜ਼ਾ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਸਿਡਬੀ ਨੂੰ ਕਰਜ਼ਾ ਦੇਣ ਲਈ 16 ਹਜ਼ਾਰ ਕਰੋੜ ਰੁਪਏ ਮੁਹੱਈਆ ਕਰਵਾਏ ਜਾਣਗੇ |
ਕਿਸ਼ਤਾਂ 'ਚ ਨਹੀਂ ਹੋਵੇਗਾ ਬਦਲਾਅ
ਰੇਪੋ ਰੇਟ 4 ਫ਼ੀਸਦੀ ਅਤੇ ਰਿਵਰਸ ਰੇਪੋ ਰੇਟ 3.5 ਫ਼ੀਸਦੀ 'ਤੇ ਬਰਕਾਰ ਰੱਖਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ | ਇਸ ਕਾਰਨ ਲੋਕਾਂ ਦੇ ਕਰਜ਼ੇ ਦੀਆਂ ਕਿਸ਼ਤਾਂ 'ਚ ਕੋਈ ਬਦਲਾਅ ਨਹੀਂ ਹੋਵੇਗਾ |
ਛੁੱਟੀ ਵਾਲੇ ਦਿਨ ਵੀ...
ਭਾਰਤੀ ਰਿਜ਼ਰਵ ਬੈਂਕ ਨੇ ਵੱਡਾ ਐਲਾਨ ਕਰਦਿਆਂ ਨੈਸ਼ਨਲ ਆਟੋਮੇਟਿਡ ਕਲੀਅਰਿੰਗ ਹਾਊਸ ਸਿਸਟਮ ਨੂੰ ਸਾਰੇ ਦਿਨ ਚਾਲੂ ਰੱਖਣ ਦਾ ਫ਼ੈਸਲਾ ਕੀਤਾ ਹੈ | ਇਸ 'ਚ ਐਤਵਾਰ ਅਤੇ ਬੈਂਕਾਂ ਦੀਆਂ ਸਾਰੀਆਂ ਛੁੱਟੀਆਂ ਸ਼ਾਮਿਲ ਹਨ | ਇਸ ਨਵੀਂ ਸੁਵਿਧਾ ਦੇ ਸ਼ੁਰੂ ਹੋਣ ਤੋਂ ਬਾਅਦ ਐਤਵਾਰ ਜਾਂ ਬੈਂਕਾਂ ਦੀਆਂ ਛੁੱਟੀਆਂ ਵਾਲੇ ਦਿਨ ਵੀ ਮੁਲਾਜ਼ਮਾਂ ਦੇ ਬੈਂਕ ਖ਼ਾਤਿਆਂ 'ਚ ਤਨਖ਼ਾਹ ਜਮ੍ਹਾਂ ਹੋ ਸਕੇਗੀ | ਇਸ ਤੋਂ ਇਲਾਵਾ ਸਭ ਤਰ੍ਹਾਂ ਦੀਆਂ ਅਦਾਇਗੀਆਂ ਵੀ ਐਤਵਾਰ ਜਾਂ ਛੁੱਟੀ ਵਾਲੇ ਦਿਨ ਕੀਤੀਆਂ ਜਾ ਸਕਣਗੀਆਂ | ਇਹ ਸੁਵਿਧਾ 1 ਅਗਸਤ, 2021 ਤੋਂ ਲਾਗੂ ਹੋਵੇਗੀ |

ਕੈਪਟਨ ਸਰਕਾਰ ਨੇ ਲੋਕਾਂ ਨੂੰ ਲੁੱਟੇ ਜਾਣ ਲਈ ਕੀਤਾ ਮਜਬੂਰ-ਰਾਘਵ ਚੱਢਾ

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜ ਸਵਾਲ ਪੁੱਛਦਿਆਂ ਕਿਹਾ ਕਿ ਜਦੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਵਿਚ ਵੈਕਸੀਨ ਦਾ ਟੀਕਾ ਲਾ ਸਕਦੀ ਹੈ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਕਿਉਂ ਨਹੀਂ ਲਾ ਰਹੀ?, ਕੈਪਟਨ ਸਰਕਾਰ ਨੇ ਸਰਕਾਰੀ ਵੈਕਸੀਨ ਕੇਂਦਰ ਬੰਦ ਕਰਕੇ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਦੇ 3100 ਰੁਪਏ ਵਸੂਲਣ ਦੀ ਇਜਾਜ਼ਤ ਕਿਉਂ ਦਿੱਤੀ?, ਪੰਜਾਬ ਦੇ ਲੋਕਾਂ ਨੂੰ ਦੱਸਿਆ ਜਾਵੇ ਕਿ ਮੁਫ਼ਤ ਦਵਾਈ ਦੀ ਕਾਲਾਬਾਜ਼ਾਰੀ ਕਰਕੇ ਇਕੱਠੇ ਕੀਤੇ ਕਰੋੜਾਂ ਰੁਪਏ ਕੈਪਟਨ ਅਮਰਿੰਦਰ ਸਿੰਘ ਨੇ ਕਿਹੜੇ-ਕਿਹੜੇ ਕਾਂਗਰਸੀ ਆਗੂ ਨੂੰ ਦਿੱਤੇ?

ਵੈਕਸੀਨ ਘਪਲੇ ਦੇ ਚਲਦਿਆਂ ਸਿਹਤ ਮੰਤਰੀ ਤੁਰੰਤ ਦੇਵੇ ਅਸਤੀਫ਼ਾ-ਸੁਖਬੀਰ

ਤਲਵੰਡੀ ਸਾਬੋ, 4 ਜੂਨ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਆਮ ਲੋਕਾਂ ਦੇ ਕੋਰੋਨਾ ਵੈਕਸੀਨ ਲਗਾਉਣ ਦੀ ਥਾਂ ਵੈਕਸੀਨ ਵੰਡ 'ਚ ਵੱਡੀ ਪੱਧਰ 'ਤੇ ਕੀਤਾ ਗਿਆ ਘਪਲਾ ਸਪੱਸ਼ਟ ਤੌਰ 'ਤੇ ਸਾਹਮਣੇ ਆ ਚੁੱਕਾ ਹੈ ਤੇ ਹੁਣ ਕੇਂਦਰ ਸਰਕਾਰ ਨੇ ਵੀ ਕਹਿ ...

ਪੂਰੀ ਖ਼ਬਰ »

ਜੂਹੀ ਚਾਵਲਾ ਨੂੰ 5ਜੀ ਖ਼ਿਲਾਫ਼ ਮਹਿੰਗੀ ਪਈ ਪਟੀਸ਼ਨ-20 ਲੱਖ ਰੁਪਏ ਜੁਰਮਾਨਾ

ਨਵੀਂ ਦਿੱਲੀ, 4 ਜੂਨ (ਏਜੰਸੀ)-5 ਜੀ ਨੈੱਟਵਰਕ ਤਕਨਾਲੋਜੀ ਖ਼ਿਲਾਫ਼ ਅਦਾਕਾਰਾ ਜੂਹੀ ਚਾਵਲਾ ਵਲੋਂ ਦਾਖ਼ਲ ਕੀਤੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਪਟੀਸ਼ਨ ਨੂੰ ਖ਼ਾਰਜ ਕਰਦੇ ਹੋਏ ਅਦਾਕਾਰਾ ਨੂੰ 20 ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ | ਜਸਟਿਸ ...

ਪੂਰੀ ਖ਼ਬਰ »

ਫੇਸਬੁੱਕ ਵਲੋਂ ਟਰੰਪ ਦਾ ਅਕਾਊਾਟ 2 ਸਾਲ ਲਈ ਮੁਅੱਤਲ

ਸਾਨ ਫਰਾਂਸਿਸਕੋ, 4 ਜੂਨ (ਏਜੰਸੀ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਫੇਸਬੁੱਕ ਨੇ ਝਟਕਾ ਦਿੰਦੇ ਹੋਏ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਊਾਟ 2 ਸਾਲ ਲਈ ਮੁਅੱਤਲ ਕਰ ਦਿੱਤਾ | ਉਨ੍ਹਾਂ ਦਾ ਫੇਸਬੁੱਕ ਅਕਾਊਾਟ ਮੁਅੱਤਲ ਹੋਣ ਦਾ ਸਮਾਂ ...

ਪੂਰੀ ਖ਼ਬਰ »

ਕੋਰੋਨਾ ਮਾਮਲਿਆਂ 'ਚ 68 ਫ਼ੀਸਦੀ ਕਮੀ ਆਈ

ਟੀਕਾਕਰਨ ਦਾ ਵੱਡਾ ਟੀਚਾ ਪ੍ਰਾਪਤ ਕਰਨ ਲਈ ਹੋਰ ਸਮੇਂ ਦੀ ਲੋੜ ਨਵੀਂ ਦਿੱਲੀ, 4 ਜੂਨ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕੋਰੋਨਾ ਦੀ ਮੌਜੂਦਾ ਸਥਿਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ 8 ਦਿਨਾਂ ਤੋਂ ਕੋਰੋਨਾ ਦੇ ਰੋਜ਼ਾਨਾ 2 ਲੱਖ ...

ਪੂਰੀ ਖ਼ਬਰ »

ਬਿਜਲੀ ਨਿਗਮ ਦੀਆਂ ਡੰਗ ਟਪਾਊ ਨੀਤੀਆਂ ਸੂਬੇ 'ਤੇ ਪੈ ਸਕਦੀਆਂ ਨੇ ਭਾਰੂ

ਧਰਮਿੰਦਰ ਸਿੰਘ ਸਿੱਧੂ ਪਟਿਆਲਾ, 4 ਜੂਨ-ਝੋਨੇ ਦਾ ਸੀਜ਼ਨ ਸਿਰ 'ਤੇ ਹੈ ਅਤੇ ਦੂਜੇ ਪਾਸੇ ਬਿਜਲੀ ਨਿਗਮ ਵਲੋਂ ਝੋਨੇ ਦੀ ਤਿਆਰੀ ਲਈ 6 ਮਹੀਨੇ ਪਹਿਲਾਂ ਕੀਤੇ ਜਾਣ ਵਾਲੇ ਅਗਾਊਾ ਪ੍ਰਬੰਧ ਤੇ ਬਿਜਲੀ ਦੇ ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਕਰਕੇ ਆਪਣੇ ਸਟਾਕ 'ਚ ਜਮ੍ਹਾਂ ਨਾ ਕਰਨ ...

ਪੂਰੀ ਖ਼ਬਰ »

ਖੰਭਿਆਂ ਤੇ ਟਰਾਂਸਫਾਰਮਰਾਂ ਦੀ ਭਾਰੀ ਕਿੱਲਤ

ਬਿਜਲੀ ਨਿਗਮ ਖੰਭਿਆਂ ਤੇ ਟਰਾਂਸਫਾਰਮਰਾਂ ਦੀ ਭਾਰੀ ਕਿੱਲਤ ਨਾ ਜੂਝਣ ਲਈ ਮਜਬੂਰ ਹੈ | ਸੂਤਰਾਂ ਮੁਤਾਬਿਕ ਜੇਕਰ ਬਿਜਲੀ ਨਿਗਮ ਵਲੋਂ ਲੰਘੇ ਤਿੰਨ ਸਾਲਾਂ 'ਚ ਝੋਨੇ ਦੀ ਲਵਾਈ ਮੌਕੇ ਟਰਾਂਸਫਾਰਮਰ ਦੀ ਔਸਤ ਜੂਨ 2018-19 ਤੋਂ ਲੈ ਕੇ ਜੂਨ 2020-21 ਦੇਖੀ ਜਾਵੇ ਤਾਂ ਖੇਤਾਂ ਲਈ ਵਰਤੇ ...

ਪੂਰੀ ਖ਼ਬਰ »

ਮੋਦੀ ਨੂੰ ਮਾਰਨ ਦੀ ਧਮਕੀ ਦੇਣ ਵਾਲਾ ਗਿ੍ਫ਼ਤਾਰ

ਨਵੀਂ ਦਿੱਲੀ, 4 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੌਜਵਾਨ ਨੂੰ ਦਿੱਲੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਪੁਲਿਸ ਨੂੰ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਾ ਨਾਂਅ ਸਲਮਾਨ ਹੈ ਅਤੇ ਉਸ ਨੇ ਪੀ. ਸੀ. ਆਰ. ਨੂੰ ...

ਪੂਰੀ ਖ਼ਬਰ »

ਚੋਕਸੀ ਨੂੰ ਲੈਣ ਗਈ ਭਾਰਤੀ ਟੀਮ ਖਾਲੀ ਹੱਥ ਪਰਤੀ

ਨਵੀਂ ਦਿੱਲੀ, 4 ਜੂਨ (ਏਜੰਸੀ)-ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਡੋਮੀਨਿਕਾ ਤੋਂ ਵਾਪਸ ਲਿਆਉਣ ਲਈ ਭਾਰਤ ਵਲੋਂ ਭੇਜੀ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਦੀ ਟੀਮ ਖਾਲੀ ਹੱਥ ਕਤਰ ਏਅਰਵੇਜ਼ ਦੇ ਨਿੱਜੀ ਜਹਾਜ਼ ਰਾਹੀਂ ਵਾਪਸ ਦੇਸ਼ ਪਰਤ ਰਹੀ ਹੈ | ਚੋਕਸੀ ਦੇ ...

ਪੂਰੀ ਖ਼ਬਰ »

ਪੰਜਾਬ 'ਚ 71 ਮੌਤਾਂ, 4314 ਹੋਏ ਸਿਹਤਯਾਬ

ਚੰਡੀਗੜ੍ਹ, 4 ਜੂਨ ( ਮਾਨ)-ਸੂਬੇ 'ਚ ਕੋਰੋਨਾ ਕਾਰਨ ਅੱਜ 71 ਹੋਰ ਮੌਤਾਂ ਹੋਈਆਂ, ਉੱਥੇ 4314 ਮਰੀਜ਼ ਠੀਕ ਹੋਏ | ਸੂਬੇ 'ਚ ਵੱਖ-ਵੱਖ ਥਾਵਾਂ ਤੋਂ 2009 ਨਵੇਂ ਮਾਮਲੇ ਸਾਹਮਣੇ ਆਏ | ਅੱਜ ਹੋਈਆਂ ਮੌਤਾਂ 'ਚ ਅੰਮਿ੍ਤਸਰ ਤੋਂ 4, ਬਰਨਾਲਾ 1, ਬਠਿੰਡਾ 8, ਫਰੀਦਕੋਟ 2, ਫਾਜ਼ਿਲਕਾ 1, ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ 12ਵੀਂ ਦੇ ਨਤੀਜੇ ਦੇ ਮੁਲਾਂਕਣ ਲਈ 13 ਮੈਂਬਰੀ ਕਮੇਟੀ ਗਠਿਤ

ਨਵੀਂ ਦਿੱਲੀ, 4 ਜੂਨ (ਏਜੰਸੀ)-ਸੀ.ਬੀ.ਐਸ.ਈ. ਨੇ ਬੋਰਡ ਪ੍ਰੀਖਿਆਵਾਂ ਰੱਦ ਹੋਣ ਬਾਅਦ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਲਾਂਕਣ ਲਈ ਇਕ ਮਿੱਥੇ ਮਾਪਦੰਡ 'ਤੇ ਕੰਮ ਕਰਨ ਲਈ 13 ਮੈਂਬਰੀ ਕਮੇਟੀ ਦੀ ਗਠਨ ਕੀਤਾ ਹੈ ਤੇ ਇਹ ਕਮੇਟੀ 10 ਦਿਨਾਂ 'ਚ ਆਪਣੀ ਰਿਪੋਰਟ ਸੌਂਪੇਗੀ | ਬੋਰਡ ...

ਪੂਰੀ ਖ਼ਬਰ »

ਪਾਰਟੀ ਅੰਦਰ ਬਗ਼ਾਵਤ ਦਾ ਮੁੱਖ ਕਾਰਨ ਦਲਬਦਲੂਆਂ ਦਾ ਭਾਰੂ ਹੋਣਾ- ਦੂਲੋਂ

ਚੰਡੀਗੜ੍ਹ, 4 ਜੂਨ (ਵਿਕਰਮਜੀਤ ਸਿੰਘ ਮਾਨ)- ਰਾਜ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਪਾਰਟੀ 'ਚ ਚੱਲ ਰਹੀ ਬਗ਼ਾਵਤ ਬਾਰੇ ਕਿਹਾ ਕਿ ਇਸ ਦਾ ਮੁੱਖ ਕਾਰਨ ਦਲਬਦਲੂਆਂ ਦਾ ਭਾਰੂ ਹੋਣਾ ਹੈ | ਉਨ੍ਹਾਂ ਪਾਰਟੀ ਹਾਈਕਮਾਨ ਨੂੰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX