ਤਾਜਾ ਖ਼ਬਰਾਂ


44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  5 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  26 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 7 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਜਗਰਾਓਂ

ਆਲੀਵਾਲ 'ਚ ਪੰਚਾਇਤ ਮੈਂਬਰ ਨੇ ਸਰਪੰਚ ਹਮਾਇਤੀਆਂ 'ਤੇ ਹਮਲਾ ਕਰਨ ਦੇ ਦੋਸ਼ ਲਗਾਏ

ਹੰਬੜਾਂ, 4 ਜੂਨ (ਮੇਜਰ ਹੰਬੜਾਂ)-ਪਿੰਡ ਆਲੀਵਾਲ 'ਚ ਮੌਜੂਦਾ ਸਰਪੰਚ 'ਤੇ ਪਿੰਡ ਦੇ ਵਿਕਾਸ ਕਰਨ ਦੀ ਥਾਂ ਗਲੀਆਂ ਪੁੱਟਣ ਅਤੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਨਾਲ ਬੰਦ ਕਰਨ ਦੇ ਦੋਸ਼ ਲਗਾਉਂਦਿਆਂ ਪੰਚਾਇਤ ਮੈਂਬਰ ਗੁਰਜਿੰਦਰ ਸਿੰਘ ਸਾਹਨੀ ਸਮੇਤ ਹੋਰ ਮੈਂਬਰਾਂ ਨੇ ਕਿਹਾ ਕਿ ਜਦੋਂ ਪਿੰਡ ਦੇ ਕਰੀਬ ਦਰਜਨਾ ਲੋਕਾਂ ਨਾਲ ਉਹ ਪਿੰਡ ਦੀਆਂ ਪੁੱਟੀਆਂ ਗਲੀਆਂ ਆਦਿ ਨੂੰ ਦੇਖ ਰਹੇ ਸਨ ਤਾਂ ਉਨ੍ਹਾਂ ਉੱਪਰ ਸਰਪੰਚ ਹਮਾਇਤੀ ਬਚਿੱਤਰ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ, ਹਮਲੇ ਵਿਚ ਮੇਰੇ ਜ਼ਖ਼ਮੀ ਹੋਣ ਦੇ ਨਾਲ ਮੇਰੀ ਉਂਗਲ ਦੇ ਟੁੱਟ ਜਾਣ ਦਾ ਖਦਸਾ ਹੈ | ਪੰਚ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਵੱਲੋਂ ਸਿਵਲ ਹਸਪਤਾਲ ਸਿੱਧਵਾਂ ਬੇਟ ਵਿਖੇ ਪੁੱਜ ਕੇ ਐੱਮ.ਐੱਲ.ਆਰ ਕਟਵਾਈ ਗਈ ਹੈ ਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਨੂੰ ਇਨਸਾਫ਼ ਦਵਾਇਆ ਜਾਵੇ | ਇਸ ਸਮੇਂ ਸਾਬਕਾ ਸਰਪੰਚ ਪ੍ਰਗਟ ਸਿੰਘ ਨੇ ਢਿੱਲੋਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਮੌਜੂਦਾ ਸਰਪੰਚ 'ਤੇ ਪਿੰਡ 'ਚ ਵਿਕਾਸ ਨਾ ਕਰਵਾਏ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ ਤੇ ਪਿੰਡ 'ਚ ਪਾਣੀ ਵਾਲੀ ਟੈਂਕੀ ਦੀਆਂ ਪਾਇਪਾਂ ਪੁੱਟ ਦਿੱਤੇ ਜਾਣ ਕਰਕੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਖੁਦ ਇੰਤਜਾਮ ਕਰਨੇ ਪੈ ਰਹੇ ਹਨ | ਢਿੱਲੋਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਆਲੀਵਾਲ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾਵੇ ਅਤੇ ਪੰਚਾਂ 'ਤੇ ਹਮਲਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਈ ਅਮਲ ਵਿਚ ਲਿਆਂਦੀ ਜਾਵੇ | ਇਸ ਸਮੇਂ ਪੰਚ ਕਰਨੈਲ ਸਿੰਘ ਕਾਕੂ, ਪੰਚ ਅਵਤਾਰ ਸਿੰਘ, ਪੰਚ ਕੁਲਵੰਤ ਕੌਰ, ਪੰਚ ਪ੍ਰਕਾਸ਼ ਸਿੰਘ, ਹਰਜਿੰਦਰ ਸਿੰਘ ਸਾਹਨੀ, ਜਗਪਾਲ ਸਿੰਘ ਭੋਲਾ, ਹਰਜੀਤ ਸਿੰਘ ਸੀਤਾ, ਹਰਨੇਕ ਸਿੰਘ, ਜਗਜੀਤ ਸਿੰਘ ਬਾਵਾ ਆਦਿ ਸਮੇਤ ਹੋਰ ਪਿੰਡ ਦੀਆਂ ਔਰਤਾਂ ਸਮੇਤ ਹੋਰ ਲੋਕਾਂ ਵੱਲੋਂ ਮੌਜੂਦਾ ਸਰਪੰਚ ਸਮੇਤ ਪੰਚਾਂ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ |
ਸਰਪੰਚ ਆਲੀਵਾਲ ਨੇ ਹਮਲੇ ਨੂੰ ਮੁੱਢੋ ਨਕਾਰਿਆ

ਜਦੋਂ ਸਰਪੰਚ ਯਾਦਵਿੰਦਰ ਸਿੰਘ ਆਲੀਵਾਲ ਨਾਲ ਇਸ ਮਾਮਲੇ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਇਕ ਧਿਰ ਦੇ ਦੋਸ਼ਾਂ ਨੂੰ ਨਿਕਾਰਦਿਆਂ ਕਿਹਾ ਕਿ ਅਕਾਲੀ ਦਲ ਨਾਲ ਸਬੰਧਿਤ ਮੈਂਬਰਾਂ ਸਮੇਤ ਹੋਰ ਲੋਕਾਂ ਨੇ ਇਕੱਠ ਦੇ ਰੂਪ ਵਿਚ ਬਚਿੱਤਰ ਸਿੰਘ ਦੇ ਘਰ 'ਤੇ ਹਮਲਾ ਕੀਤਾ ਜਿਨ੍ਹਾਂ ਨੇ ਆਪਣੇ ਬਚਾਅ ਲਈ ਘਰ 'ਚ ਕੁੱਝ ਰੋੜੇ ਚਲਾਏ ਹਨ ਤੇ ਇਸ ਘਟਨਾ ਨਾਲ ਮੇਰਾ ਤੇ ਮੇਰੀ ਟੀਮ ਦਾ ਕੋਈ ਸਬੰਧ ਨਹੀਂ ਹੈ |

ਭਾਜਪਾ ਦੇ ਘਰਾਂ ਮੂਹਰੇ ਫੂਕਾਂਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ-ਕਿਸਾਨ ਆਗੂ

ਜਗਰਾਉਂ, 4 ਜੂਨ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਿਤੀ 5 ਜੂਨ ਨੂੰ ਜਗਰਾਉਂ ਸ਼ਹਿਰ 'ਚ ਭਾਜਪਾ ਆਗੂਆਂ ਦੇ ਘਰਾਂ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ | ਇਹ ਪ੍ਰਗਟਾਵਾ ਰੇਲਵੇ ਪਾਰਕ ਜਗਰਾਉਂ ਵਿਖੇ ਕਿਸਾਨ ਮੋਰਚੇ ਦੇ 247ਵੇਂ ...

ਪੂਰੀ ਖ਼ਬਰ »

ਟੋਲ ਪਲਾਜ਼ਾ ਮੁਲਾਜ਼ਮ ਧਰਨਾਕਾਰੀਆਂ ਕੋਲ ਫਰਿਆਦ ਦੀ ਥਾਂ ਲੇਬਰ ਕੋਡ ਕਾਨੂੰਨ ਦਾ ਸਹਾਰਾ ਲੈਣ-ਬੀ.ਕੇ.ਯੂ ਬੁਲਾਰੇ

ਮੁੱਲਾਂਪੁਰ-ਦਾਖਾ, 4 ਜੂਨ (ਨਿਰਮਲ ਸਿੰਘ ਧਾਲੀਵਾਲ)-ਟੋਲ ਬੈਰੀਅਰਾਂ 'ਤੇ ਅੰਦੋਲਨਕਾਰੀ ਕਿਸਾਨਾਂ ਦੇ ਧਰਨੇ ਹੋਣ ਕਰਕੇ ਬੰਦ ਪਏ ਟੋਲ ਬੈਰੀਅਰਾਂ ਦੇ ਮੁਲਾਜ਼ਮਾਂ ਵਲੋਂ ਆਪਣੇ ਬੱਚਿਆਂ ਦੀ ਰੋਜ਼ੀ-ਰੋਟੀ ਜਾਂਦੀ ਵੇਖ ਬੀਤੇ ਕੱਲ੍ਹ ਸਮੂਹਿਕ ਰੂਪ 'ਚ ਕਿਸਾਨ-ਮਜ਼ਦੂਰਾਂ ...

ਪੂਰੀ ਖ਼ਬਰ »

ਮਾਮਲਾ ਰੇਹੜੀ ਵਾਲਿਆਂ ਤੋਂ 'ਮੁਫ਼ਤਖ਼ੋਰੇ' ਮੁਲਾਜ਼ਮਾਂ ਵਲੋਂ ਫ਼ਲ ਅਤੇ ਸਬਜ਼ੀਆਂ ਚੁੱਕਣ ਦਾ

'ਸੀਟੂ' ਨੇ ਗੁਰੂਸਰ ਸੁਧਾਰ 'ਚ ਫੂਕਿਆ ਰਾਏਕੋਟ ਪੁੁਲਿਸ ਦਾ ਪੁਤਲਾ

ਗੁਰੂਸਰ ਸੁਧਾਰ, 4 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ 'ਸੀਟੂ' ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਦੀ ਅਗਵਾਈ ਹੇਠ ਹਾਜ਼ਰ ਕਾਰਕੁੰਨਾਂ ਨੇ ਅੱਜ ਸ਼ਾਮ ਕਸਬਾ ਗੁਰੂਸਰ ਸੁਧਾਰ ਵਿਖੇ ਰਾਏਕੋਟ ਪੁਲਿਸ ਦੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਆਪਣੇ-ਆਪ 'ਤੇ ਛੱਡਿਆ-ਗਾਲਿਬ

ਜਗਰਾਉਂ, 4 ਜੂਨ (ਜੋਗਿੰਦਰ ਸਿੰਘ)-ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਮੋਦੀ ਸਰਕਾਰ ਸ਼ੁਹਿਰਦ ਨਹੀਂ ਹੈ ਤੇ ਇਸ ਭਿਆਨਕ ਬਿਮਾਰੀ ਦੌਰਾਨ ਕੇਂਦਰ ਸਰਕਾਰ ਨੇ ਆਪਣੇ ਫਰਜ਼ਾਂ ਨੂੰ ਪਹਿਚਾਨਣ ਦੀ ਬਜਾਏ, ਲੋਕਾਂ ਨੂੰ ਬਚਾਅ ਲਈ ਆਪਣੇ ਆਪ 'ਤੇ ਛੱਡ ਦਿੱਤਾ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਸਕੱਤਰ ਜਨਰਲ ਬਿੰਦਰ ਮਨੀਲਾ ਦਾ ਪਿੰਡ ਦੇ ਲੋਕਾਂ ਵਲੋਂ ਸਨਮਾਨ

ਸਿੱਧਵਾਂ ਬੇਟ, 4 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਨਵੇਂ ਬਣੇ ਸਕੱਤਰ ਜਨਰਲ ਅਤੇ ਟਰੱਕ ਯੂਨੀਅਨ ਜਗਰਾਉਂ ਦੇ ਪ੍ਰਧਾਨ ਗੁਰਬਿੰਦਰ ਸਿੰਘ ਬਿੰਦਰ ਮਨੀਲਾ ਦਾ ਉਨ੍ਹਾਂ ਦੇ ਜੱਦੀ ਪਿੰਡ ਸੰਗਤਪੁਰਾ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਦਾਣਾ ਮੰਡੀ ਰਾਏਕੋਟ ਦੇ ਸ਼ੈੱਡ ਦਾ ਉਦਘਾਟਨ ਕਿਤੇ, ਨਿਸ਼ਾਨਦੇਹੀ ਕਿਤੇ ਅਤੇ ਬਣ ਕਿਤੇ ਹੋਰ ਰਿਹਾ ਹੈ

ਰਾਏਕੋਟ, 4 ਜੂਨ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਪਿਛਲੇ 50-55 ਸਾਲਾਂ ਤੋਂ ਫੜ੍ਹ 'ਚ ਲੱਗੇ ਪਿੱਪਲ ਦੇ ਦਰੱਖ਼ਤ ਨੂੰ ਪੁੱਟੇ ਜਾਣ ਦਾ ਮਾਮਲਾ ਗਰਮਾਇਆ ਹੈ | ਇਸ ਮੌਕੇ ਸੁਰਿੰਦਰ ਧਨੇਰੀਆ ਅਤੇ ਸੰਜੀਵ ਕੁਮਾਰ ਬੌਵਾ ਗੋਇਲ ਨੇ ਦੱਸਿਆ ਕਿ ਮੈਂਬਰ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸਿੱਧਵਾਂ ਬੇਟ, 4 ਜੂਨ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਐੱਸ.ਆਈ. ਸੁਖਜਿੰਦਰ ਸਿੰਘ ਨੇ ਬੇਟ ਇਲਾਕੇ ਵਿਚ ਦੌਰਾਨੇ ਗਸ਼ਤ ਇਕ ਸ਼ੱਕੀ ਵਿਅਕਤੀ ਨੂੰ ਰੋਕਕੇ ਉਸ ਦੇ ਹੱਥ ਵਿਚ ਫੜੀ ਜਦੋਂ ਕੇਨੀ ਨੂੰ ਚੈੱਕ ਕੀਤਾ ਤਾਂ ਉਸ ਵਿਚ ਕਰੀਬ 8 ਬੋਤਲਾਂ ...

ਪੂਰੀ ਖ਼ਬਰ »

ਸੰਪੂਰਨ ਕ੍ਰਾਂਤੀ ਦਿਵਸ ਮਨਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਕੀਤੀ ਲਾਮਬੰਦੀ

ਆਲਮਗੀਰ, 4 ਜੂਨ (ਰਣਜੀਤ ਸਿੰਘ ਨੰਗਲ)-ਕੇਂਦਰ ਸਰਕਾਰ ਖਿਲਾਫ 5 ਜੂਨ ਨੂੰ ਮਨਾਏ ਜਾ ਰਹੇ ਸੰਪੂਰਨ ਕ੍ਰਾਂਤੀ ਦਿਵਸ ਦੇ ਮੱਦੇਨਜ਼ਰ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਪਿੰਡਾਂ ਵਿਚ ਲਾਮਬੰਦੀ ਤੇਜ ਕਰ ਦਿੱਤੀ ਹੈ ਕਿਉਂਕਿ ਤਿੰਨ ਖੇਤੀਬਾੜੀ ਕਾਨੂੰਨਾਂ, ਬਿਜਲੀ ਸੋਧ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਜੋਧਾਂ, 4 ਜੂਨ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਹੈਰੋਇਨ ਸਮੇਤ ਦੋ ...

ਪੂਰੀ ਖ਼ਬਰ »

ਸਵ: ਸਰਪੰਚ ਸੇਵਾ ਸਿੰਘ ਬੁਰਜ ਹਕੀਮਾਂ ਨਮਿੱਤ ਸ਼ਰਧਾਂਜਲੀ ਸਮਾਗਮ

ਰਾਏਕੋਟ/ਗੁਰੂਸਰ ਸੁਧਾਰ, 4 ਜੂਨ (ਸੁਸ਼ੀਲ, ਬਲਵਿੰਦਰ ਸਿੰਘ ਧਾਲੀਵਾਲ)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਾਬਕਾ ਸਰਪੰਚ ਬੁਰਜ ਹਕੀਮਾਂ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਹੋਇਆ | ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਏ.ਸੀ.ਡੀ. ਦੇ ਨਾਂਅ 'ਤੇ ਪਾਵਰਕਾਮ ਵਲੋਂ ਖ਼ਪਤਕਾਰ ਨੂੰ ਭੇਜਿਆ ਨੋਟਿਸ, ਖ਼ਪਤਕਾਰ ਹੋਇਆ ਪ੍ਰੇਸ਼ਾਨ

ਰਾਏਕੋਟ, 4 ਜੂਨ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਦੀਆਂ ਧੱਕੇਸ਼ਾਹੀਆਂ ਅਸੀਂ ਪਹਿਲਾਂ ਵੀ ਕਈ ਵਾਰ ਸੁਣ ਚੁੱਕੇ ਹਾਂ ਪ੍ਰੰਤੂ ਇਸ ਵਾਰ ਪਾਵਰਕਾਮ ਵਲੋਂ ਕੀਤੀ ਧੱਕੇਸ਼ਾਹੀ ਹੈਰਾਨੀਜਨਕ ਹੈ, 1948 ਵਿਚ ਸਥਾਪਿਤ ਕੀਤੀ ਗਈ ਲਕਸ਼ਮੀ ਆਈਸ ਫੈਕਟਰੀ, ਜਿਸ ਨੂੰ ਦਿੱਲੀ ਦੇ ...

ਪੂਰੀ ਖ਼ਬਰ »

ਐੱਨ.ਐੱਸ.ਯੂ.ਆਈ ਜਨ: ਸਕੱਤਰ ਰਾਜਵੀਰ ਗਿੱਲ ਕਾਂਗਰਸ ਦੀ ਬਿਹਤਰੀ ਲਈ ਕੰਮ ਕਰਨ ਦਾ ਅਹਿਦ ਲਿਆ

ਮੁੱਲਾਂਪੁਰ-ਦਾਖਾ, 4 ਜੂਨ (ਨਿਰਮਲ ਸਿੰਘ ਧਾਲੀਵਾਲ)-ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐੱਨ.ਐੱਸ.ਯੂ.ਆਈ) ਨਾਲ ਜੁੜ ਕੇ ਵਿਦਿਆਰਥੀ ਵਰਗ ਦੀ ਭਲਾਈ ਲਈ ਕੰਮ ਕੀਤਾ ਜਾਵੇਗਾ, ਵਿਦਿਆਰਥੀਆਂ ਦੇ ਹਿੱਤਾਂ ਲਈ ਕੰਮ ਕਰਨਾ ਐੱਨ.ਐੱਸ.ਯੂ.ਆਈ ਦੀ ਮੁੱਢਲੀ ਜਿੰਮੇਵਾਰੀ ਹੈ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ 'ਚ ਸਰਕਾਰ ਨਾਲ ਆਰਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ

ਜਗਰਾਉਂ, 4 ਜੂਨ (ਗੁਰਦੀਪ ਸਿੰਘ ਮਲਕ)-ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ (ਏਕਤਾ) ਦੀ ਸੂਬਾ ਪੱਧਰੀ ਮੀਟਿੰਗ ਐਕਟਿੰਗ ਪ੍ਰਧਾਨ ਕਾਮਰੇਡ ਅਵਤਾਰ ਸਿੰਘ ਦੀ ਅਗਵਾਈ ਹੇਠ ਜਗਰਾਉਂ ਦੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਹੋਈ | ਇਸ ਮੌਕੇ ਜਥੇਬੰਦੀ ...

ਪੂਰੀ ਖ਼ਬਰ »

ਬੀ.ਕੇ.ਯੂ (ਉਗਰਾਂਹਾਂ) ਅੱਜ ਮਨਾਏਗੀ ਕ੍ਰਾਂਤੀ ਦਿਵਸ

ਰਾਏਕੋਟ, 4 ਜੂਨ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਂਹਾਂ) ਵਲੋਂ 5 ਜੂਨ ਦਾ ਦਿਹਾੜਾ ਕ੍ਰਾਂਤੀ ਦਿਵਸ ਵਜੋਂ ਮਨਾਇਆ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦਿਆਂ ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਅਤੇ ਮਾਸਟਰ ਚਰਨ ਸਿੰਘ ਨੂਰਪੁਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਉੱਘੇ ਸਿੱਖ ਵਿਦਵਾਨ ਗਿਆਨੀ ਹਰਗਿਆਨ ਸਿੰਘ ਦੇ ਦਾਮਾਦ ਡਾ: ਜਸਵੀਰ ਸਿੰਘ ਦਾ ਅਮਰੀਕਾ 'ਚ ਦਿਹਾਂਤ

ਹਲਵਾਰਾ, 4 ਜੂਨ (ਭਗਵਾਨ ਢਿੱਲੋਂ)-ਸਿੱਖ ਹਲਕਿਆਂ ਵਿਚ ਇਹ ਖ਼ਬਰ ਬੜੇ ਦੀ ਦੁੱਖ ਨਾਲ ਪੜ੍ਹੀ ਸੁਣੀ ਜਾਏਗੀ ਕਿ ਉੱਘੇ ਸਿੱਖ ਵਿਦਵਾਨ, ਗੁਰਬਾਣੀ ਵਿਆਕਰਨ ਦੇ ਗਿਆਤਾ ਸਵ: ਗਿਆਨੀ ਹਰਗਿਆਨ ਸਿੰਘ ਦੀ ਸਪੁੱਤਰੀ ਬੀਬੀ ਭੁਪਿੰਦਰ ਕੌਰ ਦੇ ਪਤੀ ਡਾ: ਜਸਵੀਰ ਸਿੰਘ ਦਾ ਬੀਤੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਪਿਉ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 4 ਜੂਨ (ਜਸਵੰਤ ਸਿੰਘ ਸਲੇਮਪੁਰੀ)-ਗੁਰਮੇਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਗੱਗ ਕਲਾਂ ਨੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਮੈਂ ਇਕ ਜੂਨ ਨੂੰ ਰੋਜ਼ਾਨਾਂ ਦੀ ਤਰ੍ਹਾਂ ਆਪਣੀ ਦੁਕਾਨ 'ਤੇ ਚਲਾ ਗਿਆ ਸੀ, ਜਦੋਂ ...

ਪੂਰੀ ਖ਼ਬਰ »

ਵਿਧਾਇਕ ਹਿੱਸੋਵਾਲ ਮਿਊਾਸੀਪਲ ਕਾਮਿਆਂ ਦੀ ਹੜਤਾਲ ਦੇ ਸਮਰਥਨ 'ਚ ਰੋਸ ਧਰਨੇ ਵਿਚ ਪੁੱਜੇ

ਰਾਏਕੋਟ, 4 ਜੂਨ (ਸੁਸ਼ੀਲ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸਥਾਨਕ ਨਗਰ ਕੌਂਸਲ ਦੇ ਕਰਮਚਾਰੀ ਅਤੇ ਸਫ਼ਾਈ ਸੇਵਕਾਂ ਵਲੋਂ ਪ੍ਰਧਾਨ ਦਵਿੰਦਰ ਗਿੱਲ ਬੌਬੀ ਦੀ ਅਗਵਾਈ 'ਚ ਨਗਰ ਕੌਂਸਲ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੀ ...

ਪੂਰੀ ਖ਼ਬਰ »

ਰਕਬਾ ਸੱਤਿਆ ਭਾਰਤੀ ਸਕੂਲ 5ਵੀਂ ਸ਼੍ਰੇਣੀ ਨਤੀਜਾ ਸੌ ਫ਼ੀਸਦੀ

ਮੁੱਲਾਂਪੁਰ-ਦਾਖਾ, 4 ਜੂਨ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੇ ਐਲਾਨੇ ਨਤੀਜੇ ਸਮੇਂ ਸੱਤਿਆ ਭਾਰਤੀ ਸਕੂਲ ਰਕਬਾ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਵਿਦਿਆਰਥਣ ਸੋਨੂੰ, ਹਰਮਨਪ੍ਰੀਤ ਕੌਰ, ...

ਪੂਰੀ ਖ਼ਬਰ »

ਗਗਨਪ੍ਰੀਤ ਸਿੰਘ ਛੰਨਾਂ ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਧੰਨਵਾਦ ਅਤੇ ਵਧਾਈ

ਰਾਏਕੋਟ, 4 ਜੂਨ (ਬਲਵਿੰਦਰ ਸਿੰਘ ਲਿੱਤਰ)-ਯੂਥ ਅਕਾਲੀ ਦਲ ਵਲੋਂ ਕੌਮੀ ਪੱਧਰ 'ਤੇ ਕੀਤੀਆਂ ਨਿਯੁਕਤੀਆਂ ਦੌਰਾਨ ਗਗਨਪ੍ਰੀਤ ਸਿੰਘ ਸਿੱਧੂ ਕਿਸ਼ਨਗੜ੍ਹ ਛੰਨਾਂ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ | ਇਸ ਮੌਕੇ ਗਗਨਪ੍ਰੀਤ ...

ਪੂਰੀ ਖ਼ਬਰ »

ਦਿੱਲੀ-ਜੰਮੂ-ਕੱਟੜਾ ਹਾਈਵੇ ਅਧੀਨ ਆਈਆਂ ਜ਼ਮੀਨਾਂ ਬਚਾਉਣ ਲਈ ਕਿਸਾਨਾਂ ਨੇ ਮੋਰਚਾ ਖੋਲਿ੍ਹਆ

ਹੰਬੜਾਂ, 4 ਜੂਨ (ਹਰਵਿੰਦਰ ਸਿੰਘ ਮੱਕੜ)-ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ ਦਿੱਲੀ-ਜੰਮੂ-ਕੱਟੜਾ ਨੈਸ਼ਨਲ ਐਕਸਪ੍ਰੈਸ-ਵੇ ਤੇ ਇਸ ਨਾਲ ਜੁੜੀਆਂ ਭਾਰਤਮਾਲਾ ਯੋਜਨਾ ਤਹਿਤ ਵੱਡੀਆਂ ਸੜਕਾਂ ਹੇਠ ਆਈ ਜ਼ਮੀਨ ਵਾਲੇ ਮਾਲਕ ਕਿਸਾਨਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੈ, ਇਸ ...

ਪੂਰੀ ਖ਼ਬਰ »

ਭਾਈ ਗੁਰਵਿੰਦਰ ਸਿੰਘ ਬਿੰਜਲ ਵਾਲਿਆਂ ਦਾ ਸ਼ਬਦ ਬਾਬਾ ਗੁਰਜੀਤ ਸਿੰਘ ਨਾਨਕਸਰ ਵਲੋਂ ਰਿਲੀਜ਼

ਜਗਰਾਉਂ, 4 ਜੂਨ (ਜੋਗਿੰਦਰ ਸਿੰਘ)-ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨੀਏ ਭਾਈ ਗੁਰਵਿੰਦਰ ਸਿੰਘ ਬਿੰਜਲ ਵਾਲਿਆਂ ਦਾ ਨਵਾਂ ਸ਼ਬਦ 'ਗੁਰੂ ਅਰਜਣੁ ਸਚੁ ਸਿਰਜਣਹਾਰਾ' ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਤਿਆਰ ਜੈਵਿਕ ਖਾਦ ਵੰਡਣ ਦੀ ਸ਼ੁਰੂਆਤ

ਰਾਏਕੋਟ, 4 ਜੂਨ (ਸੁਸ਼ੀਲ)-ਨਗਰ ਕੌਂਸਲ ਰਾਏਕੋਟ ਦੇ ਸੈਨਟਰੀ ਵਿਭਾਗ ਵਲੋਂ ਈ.ਓ ਅਮਰਿੰਦਰ ਸਿੰਘ ਅਤੇ ਪ੍ਰਧਾਨ ਸੁਦਰਸ਼ਨ ਜੋਸ਼ੀ ਦੀ ਅਗਵਾਈ ਹੇਠ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਕੂੜਾ ਕਰਕਟ ਤੋਂ ਜੈਵਿਕ ਖਾਦ ਤਿਆਰ ਕੀਤੀ ਜਾ ਰਹੀ ਹੈ | ਅੱਜ ਸਥਾਨਕ ਨਗਰ ਕੌਂਸਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਕੈਰੀਅਰ ਕੌਂਸਲਿੰਗ ਸੈੱਲ ਵਲੋਂ ਵੈਬੀਨਾਰ

ਚੌਂਕੀਮਾਨ, 4 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਹੇਠ ਕੈਰੀਅਰ ਕੌਂਸਲਿੰਗ ...

ਪੂਰੀ ਖ਼ਬਰ »

ਜੀਵਨਜੋਤ ਸਮਾਜ ਭਲਾਈ ਸੰਸਥਾ ਅਤੇ ਹੋਰ ਸੰਸਥਾਵਾਂ ਵਲੋਂ ਐਡਵੋਕੇਟ ਸਿੱਧੂ ਨਾਲ ਦੁੱਖ ਦਾ ਇਜ਼ਹਾਰ

ਸਿੱਧਵਾਂ ਬੇਟ, 4 ਜੂਨ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਦਰਪੁਰਾ ਦੇ ਸਾਬਕਾ ਸਰਪੰਚ ਅਤੇ ਸਹਿਕਾਰੀ ਖੇਤੀਬਾੜੀ ਸਭਾ ਸਿੱਧਵਾਂ ਬੇਟ ਦੇ ਪ੍ਰਧਾਨ ਐਡਵੋਕੇਟ ਗੁਰਬਿੰਦਰ ਸਿੰਘ ਸਿੱਧੂ ਦੇ ਚਚੇਰੇ ਭਰਾ ਅਤੇ ਅਧਿਆਪਕਾ ਪਵਨਜੀਤ ਕੌਰ ਸਿੱਧੂ ਦੇ ਪਤੀ ਜਗਜੀਤ ਸਿੰਘ ...

ਪੂਰੀ ਖ਼ਬਰ »

ਉੱਘੇ ਸਿੱਖ ਵਿਦਵਾਨ ਗਿਆਨੀ ਹਰਗਿਆਨ ਸਿੰਘ ਦੇ ਦਾਮਾਦ ਡਾ: ਜਸਵੀਰ ਸਿੰਘ ਦਾ ਅਮਰੀਕਾ 'ਚ ਦਿਹਾਂਤ

ਹਲਵਾਰਾ, 4 ਜੂਨ (ਭਗਵਾਨ ਢਿੱਲੋਂ)-ਸਿੱਖ ਹਲਕਿਆਂ ਵਿਚ ਇਹ ਖ਼ਬਰ ਬੜੇ ਦੀ ਦੁੱਖ ਨਾਲ ਪੜ੍ਹੀ ਸੁਣੀ ਜਾਏਗੀ ਕਿ ਉੱਘੇ ਸਿੱਖ ਵਿਦਵਾਨ, ਗੁਰਬਾਣੀ ਵਿਆਕਰਨ ਦੇ ਗਿਆਤਾ ਸਵ: ਗਿਆਨੀ ਹਰਗਿਆਨ ਸਿੰਘ ਦੀ ਸਪੁੱਤਰੀ ਬੀਬੀ ਭੁਪਿੰਦਰ ਕੌਰ ਦੇ ਪਤੀ ਡਾ: ਜਸਵੀਰ ਸਿੰਘ ਦਾ ਬੀਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX